Guru Granth Sahib Translation Project

Guru granth sahib page-477

Page 477

ਤੰਤ ਮੰਤ੍ਰ ਸਭ ਅਉਖਧ ਜਾਨਹਿ ਅੰਤਿ ਤਊ ਮਰਨਾ ॥੨॥ tant mantar sabh a-ukhaDh jaaneh ant ta-oo marnaa. ||2|| and those who know all kinds of charms, mantras, and herbal concoctions, all are in the cycle of birth and death. ||2| ਜੋ ਮਨੁੱਖ ਜਾਦੂ ਟੂਣੇ ਮੰਤ੍ਰ ਤੇ ਦਵਾਈਆਂ ਜਾਣਦੇ ਹਨ, ਉਹਨਾਂ ਦਾ ਭੀ ਜਨਮ ਮਰਨ ਦਾ ਚੱਕਰ ਨਹੀਂ ਮੁੱਕਦਾ ॥੨॥
ਰਾਜ ਭੋਗ ਅਰੁ ਛਤ੍ਰ ਸਿੰਘਾਸਨ ਬਹੁ ਸੁੰਦਰਿ ਰਮਨਾ ॥ raaj bhog ar chhatar singhaasan baho sundar ramnaa. Those who enjoy regal power and rule over others, have royal canopies and thrones, many beautiful women, ਕਈ ਐਸੇ ਹਨ ਜੋ ਰਾਜ ਦੀਆਂ ਮੌਜਾਂ ਮਾਣਦੇ ਹਨ, ਤਖ਼ਤ ਤੇ ਬੈਠੇ ਹਨ,ਜਿਨ੍ਹਾਂ ਦੇ ਸਿਰ ਉੱਤੇ ਛਤਰ ਝੁਲਦਾ ਹੈ,ਮਹਿਲਾਂ ਵਿਚ ਸੁੰਦਰ ਨਾਰਾਂ ਹਨ,
ਪਾਨ ਕਪੂਰ ਸੁਬਾਸਕ ਚੰਦਨ ਅੰਤਿ ਤਊ ਮਰਨਾ ॥੩॥ paan kapoor subaasak chandan ant ta-oo marnaa. ||3|| betel nuts, camphor and fragrant sandalwood oil, all are in the cycle of birth and death. ||3|| ਜੋ ਪਾਨ ਕਪੂਰ ਸੁੰਦਰ ਸੁਗੰਧੀ ਦੇਣ ਵਾਲੇ ਚੰਦਨ ਵਰਤਦੇ ਹਨ-ਮੌਤ ਦਾ ਗੇੜ ਉਹਨਾਂ ਦੇ ਸਿਰ ਤੇ ਭੀ ਮੌਜੂਦ ਹੈ ॥੩॥
ਬੇਦ ਪੁਰਾਨ ਸਿੰਮ੍ਰਿਤਿ ਸਭ ਖੋਜੇ ਕਹੂ ਨ ਊਬਰਨਾ ॥ bayd puraan simrit sabh khojay kahoo na oobarnaa. I have searched through all the “Vedas, “Puranas” and “Simrities”, and have concluded that none of them can save anyone from the rounds of birth and death. ਵੇਦ, ਪੁਰਾਨ, ਸਿਮ੍ਰਿਤੀਆਂ ਸਾਰੇ ਖੋਜ ਵੇਖੇ ਹਨ (ਪ੍ਰਭੂ ਦੇ ਨਾਮ ਦੀ ਓਟ ਤੋਂ ਬਿਨਾ ਹੋਰ ਕਿਤੇ ਭੀ ਜਨਮ ਮਰਨ ਦੇ ਗੇੜ ਤੋਂ ਬਚਾਉ ਨਹੀਂ ਮਿਲਦਾ;
ਕਹੁ ਕਬੀਰ ਇਉ ਰਾਮਹਿ ਜੰਪਉ ਮੇਟਿ ਜਨਮ ਮਰਨਾ ॥੪॥੫॥ kaho kabeer i-o raameh jampa-o mayt janam marnaa. ||4||5|| Kabir says, “Therefore, I meditate on Naam which alone can erase the continuous cycle of birth and death”. ||4||5|| ਕਬੀਰ ਆਖਦਾ ਹੈ- ਸੋ, ਮੈਂ ਤਾਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ, ਪ੍ਰਭੂ ਦਾ ਨਾਮ ਹੀ ਜਨਮ ਮਰਨ ਮਿਟਾਂਦਾ ਹੈ ॥੪॥੫॥
ਆਸਾ ॥ aasaa. Raag Aasaa:
ਫੀਲੁ ਰਬਾਬੀ ਬਲਦੁ ਪਖਾਵਜ ਕਊਆ ਤਾਲ ਬਜਾਵੈ ॥ feel rabaabee balad pakhaavaj ka-oo-aa taal bajaavai. My mind which was arrogant like an elephant is now humble like a guitar player and is singing praises of God; leaving stubbornship of a bull, it has taken up the mindset of a drum-player, and the character of a crow is playing cymbals (has become godly). (ਮਨ ਦਾ) ਹਾਥੀ (ਵਾਲਾ ਸੁਭਾਉ) ਰਬਾਬੀ (ਬਣ ਗਿਆ ਹੈ), ਬਲਦ (ਵਾਲਾ ਸੁਭਾਉ) ਜੋੜੀ ਵਜਾਣ ਵਾਲਾ (ਹੋ ਗਿਆ ਹੈ) ਅਤੇ ਕਾਂ (ਵਾਲਾ ਸੁਭਾਉ) ਤਾਲ ਵਜਾ ਰਿਹਾ ਹੈ।
ਪਹਿਰਿ ਚੋਲਨਾ ਗਦਹਾ ਨਾਚੈ ਭੈਸਾ ਭਗਤਿ ਕਰਾਵੈ ॥੧॥ pahir cholnaa gadhaa naachai bhaisaa bhagat karaavai. ||1|| The donkey-mindset has changed and is absorbed in singing God’s praises. It gives an impression as if it were dancing, specially clothed, out of love for God. Buffalo-like habit of revenge has changed to singing praises of God like a devotee. ||1|| ਖੋਤਾ (-ਖੋਤੇ ਵਾਲਾ ਸੁਭਾਉ) (ਪ੍ਰੇਮ ਰੂਪੀ) ਚੋਲਾ ਪਾ ਕੇ ਨੱਚ ਰਿਹਾ ਹੈ, ਅਤੇ ਭੈਂਸਾ (ਭਾਵ, ਭੈਂਸੇ ਵਾਲਾ ਸੁਭਾਉ) ਭਗਤੀ ਕਰਦਾ ਹੈ ॥੧॥
ਰਾਜਾ ਰਾਮ ਕਕਰੀਆ ਬਰੇ ਪਕਾਏ ॥ raajaa raam kakree-aa baray pakaa-ay. O’ God the king, (You have changed my mind so much that it has turned many of its faults into virtues, as if) You have cooked tasty fried patties out of the fruits of “Akk” (a small Indian plant, which yields very bitter mango like fruit). ਹੇ ਮੇਰੇ ਸੁਹਣੇ ਰਾਮ ਅੱਕਾਂ ਦੀਆਂ ਖੱਖੜੀਆਂ (ਹੁਣ) ਪੱਕੇ ਹੋਏ ਅੰਬ ਬਣ ਗਏ ਹਨ,
ਕਿਨੈ ਬੂਝਨਹਾਰੈ ਖਾਏ ॥੧॥ ਰਹਾਉ ॥ kinai boojhanhaarai khaa-ay. ||1|| rahaa-o. But only a rare wise person gets to eat them (enjoy the blessings of meditating on God’s Name). ||1||Pause|| ਪਰ ਖਾਧੇ ਕਿਸੇ ਵਿਰਲੇ ਵਿਚਾਰ ਵਾਲੇ ਨੇ ਹਨ ॥੧॥ ਰਹਾਉ ॥
ਬੈਠਿ ਸਿੰਘੁ ਘਰਿ ਪਾਨ ਲਗਾਵੈ ਘੀਸ ਗਲਉਰੇ ਲਿਆਵੈ ॥ baith singh ghar paan lagaavai ghees gal-uray li-aavai. My mind which was cruel like a lion has now become so hospitable, (as if) it now prepares betel leaves (for the guests). And, (as if) instead of chasing after worldly desires, it serves those betel leaves to the guests. (ਮਨ-) ਸਿੰਘ ਆਪਣੇ ਸ੍ਵੈ-ਸਰੂਪ ਵਿਚ ਟਿਕ ਕੇ (ਭਾਵ, ਮਨ ਦਾ ਨਿਰਦਇਤਾ ਵਾਲਾ ਸੁਭਾਉ ਹਟ ਕੇ ਹੁਣ ਇਹ) ਸੇਵਾ ਦਾ ਆਹਰ ਕਰਦਾ ਹੈ ਤੇ (ਮਨ-) ਘੀਸ ਪਾਨਾਂ ਦੇ ਬੀੜੇ ਵੰਡ ਰਹੀ ਹੈ, (ਭਾਵ, ਮਨ ਤ੍ਰਿਸ਼ਨਾ ਛੱਡ ਕੇ ਹੋਰਨਾਂ ਦੀ ਸੇਵਾ ਕਰਦਾ ਹੈ)।
ਘਰਿ ਘਰਿ ਮੁਸਰੀ ਮੰਗਲੁ ਗਾਵਹਿ ਕਛੂਆ ਸੰਖੁ ਬਜਾਵੈ ॥੨॥ ghar ghar musree mangal gaavahi kachhoo-aa sankh bajaavai. ||2|| All my faculties are so satiated, as if in every house the rat like mind is singing (praises of God), and instead of hiding like a turtle, it is now blowing horns (in praise of ਸਾਰੀਆਂ ਇੰਦ੍ਰੀਆਂ ਆਪੋ ਆਪਣੇ ਗੋਲਕ-ਅਸਥਾਨ ਵਿਚ ਰਹਿ ਕੇ ਹਰੀ-ਜਸ ਰੂਪ ਮੰਗਲ ਗਾ ਰਹੀਆਂ ਹਨ ਤੇ (ਉਹੀ) ਮਨ (ਜੋ ਪਹਿਲਾਂ) ਕੱਛੂ-ਕੁੰਮਾ (ਸੀ, ਭਾਵ, ਜੋ ਪਹਿਲਾਂ ਸਤਸੰਗ ਤੋਂ ਦੂਰ ਭੱਜਦਾ ਸੀ, ਹੁਣ) ਹੋਰਨਾਂ ਨੂੰ ਉਪਦੇਸ਼ ਕਰ ਰਿਹਾ ਹੈ ॥੨॥
ਬੰਸ ਕੋ ਪੂਤੁ ਬੀਆਹਨ ਚਲਿਆ ਸੁਇਨੇ ਮੰਡਪ ਛਾਏ ॥ bans ko poot bee-aahan chali-aa su-inay mandap chhaa-ay. (O’ God, by Your grace, my mind has so changed, as if) the son of the sterile mother (Maya) has set out to marry (the immaculate intellect, and there is such an atmosphere of joy, as if for its welcome) canopies of gold have been put up. (ਜੋ ਪਹਿਲਾਂ) ਮਾਇਆ ਵਿਚ ਵੇੜ੍ਹਿਆ ਹੋਇਆ (ਸੀ, ਉਹ) ਮਨ (ਸੁਅੱਛ ਬ੍ਰਿਤੀ) ਵਿਆਹੁਣ ਤੁਰ ਪਿਆ ਹੈ, (ਹੁਣ) ਅੰਦਰ ਖਿੜਾਉ ਹੀ ਖਿੜਾਉ ਬਣ ਗਿਆ ਹੈ।
ਰੂਪ ਕੰਨਿਆ ਸੁੰਦਰਿ ਬੇਧੀ ਸਸੈ ਸਿੰਘ ਗੁਨ ਗਾਏ ॥੩॥ roop kanniaa sundar bayDhee sasai singh gun gaa-ay. ||3|| “(The mind has now obtained divine wisdom, as if it has) married a very beautiful bride free of any vices, and now (the mind which was timid) like a rabbit, is singing songs in praise of God (like a fearless Lion).”||3|| ਉਸ ਮਨ ਨੇ (ਹਰੀ ਨਾਲ ਜੁੜੀ ਉਹ ਬ੍ਰਿਤੀ-ਰੂਪ) ਸੁੰਦਰੀ ਵਿਆਹ ਲਈ ਹੈ ਜੋ ਵਿਕਾਰਾਂ ਵਲੋਂ ਕੁਆਰੀ ਹੈ (ਅਤੇ ਹੁਣ ਉਹ ਮਨ ਜੋ ਪਹਿਲਾਂ ਵਿਕਾਰਾਂ ਵਿਚ ਪੈਣ ਦੇ ਕਾਰਨ) ਸਹਿਆ (ਸੀ, ਭਾਵ, ਸਹਮਿਆ ਰਹਿੰਦਾ ਸੀ) ਨਿਰਭਉ ਹਰੀ ਦੇ ਗੁਣ ਗਾਉਂਦਾ ਹੈ ॥੩॥
ਕਹਤ ਕਬੀਰ ਸੁਨਹੁ ਰੇ ਸੰਤਹੁ ਕੀਟੀ ਪਰਬਤੁ ਖਾਇਆ ॥ kahat kabeer sunhu ray santahu keetee parbat khaa-i-aa. Listen O’ saints, (my mind has now become so humble, as if) an ant has eaten a mountain. ਕਬੀਰ ਆਖਦਾ ਹੈ-ਹੇ ਸੰਤ ਜਨੋਂ! ਸੁਣਹੁ (ਹੁਣ ਮਨ ਦੀ) ਨਿੰਮ੍ਰਤਾ ਨੇ ਅਹੰਕਾਰ ਨੂੰ ਮੁਕਾ ਦਿੱਤਾ ਹੈ।
ਕਛੂਆ ਕਹੈ ਅੰਗਾਰ ਭਿ ਲੋਰਉ ਲੂਕੀ ਸਬਦੁ ਸੁਨਾਇਆ ॥੪॥੬॥ kachhoo-aa kahai angaar bhe lora-o lookee sabad sunaa-i-aa. ||4||6|| Now my turtle (like mind, which previously wanted to hide in water, now) is looking for some warmth of holy congregation, and the evil seeking mind is now reciting Naam. ||4||6|| ਮਨ ਦਾ ਕੋਰਾਪਨ ਹਟ ਗਿਆ ਹੈ, ਤੇ ਮਨ ਕਹਿੰਦਾ ਹੈ, ਮੈਨੂੰ ਨਿੱਘ ਚਾਹੀਦਾ ਹੈ, (ਭਾਵ, ਹੁਣ ਮਨ ਇਨਸਾਨੀ ਹਮਦਰਦੀ ਦੇ ਗੁਣ ਦਾ ਚਾਹਵਾਨ ਹੈ)। (ਮਨ ਦੀ) ਅਗਿਆਨਤਾ ਉਲਟ ਕੇ ਗਿਆਨ ਬਣ ਗਿਆ ਹੈ, ਤੇ (ਹੁਣ ਮਨ ਹੋਰਨਾਂ ਨੂੰ) ਗੁਰੂ ਦਾ ਸ਼ਬਦ ਸੁਣਾ ਰਿਹਾ ਹੈ ॥੪॥੬॥
ਆਸਾ ॥ aasaa. Raag Aasaa:
ਬਟੂਆ ਏਕੁ ਬਹਤਰਿ ਆਧਾਰੀ ਏਕੋ ਜਿਸਹਿ ਦੁਆਰਾ ॥ batoo-aa ayk bahtar aaDhaaree ayko jisahi du-aaraa. Kabeer says, “(O’ my friend, in my view) the highest yogi in the world is the one, who considers the body supported by seventy two main arteries as the wallet (for keeping the holy ashes of Naam) and believes that there is only one door of the brain for union with God ਉਹ ਜੋਗੀ ਇਕ ਪ੍ਰਭੂ-ਨਾਮ ਨੂੰ ਆਪਣਾ ਬਟੂਆ ਬਣਾਉਂਦਾ ਹੈ, ਬਹੱਤਰ ਵੱਡੀਆਂ ਨਾੜੀਆਂ ਵਾਲੇ ਸਰੀਰ ਨੂੰ ਝੋਲੀ ਬਣਾਉਂਦਾ ਹੈ, ਜਿਸ ਸਰੀਰ ਵਿਚ ਪ੍ਰਭੂ ਨੂੰ ਮਿਲਣ ਲਈ (ਦਿਮਾਗ਼ ਰੂਪ) ਇੱਕੋ ਹੀ ਬੂਹਾ ਹੈ,
ਨਵੈ ਖੰਡ ਕੀ ਪ੍ਰਿਥਮੀ ਮਾਗੈ ਸੋ ਜੋਗੀ ਜਗਿ ਸਾਰਾ ॥੧॥ navai khand kee parithmee maagai so jogee jag saaraa. ||1|| and instead of roaming around the regions of the earth, begs for the food of Naam in this body of nine main joints”. ||1|| ਉਹ ਜੋਗੀ ਇਸ ਸਰੀਰ ਦੇ ਅੰਦਰ ਹੀ ਟਿਕ ਕੇ (ਪ੍ਰਭੂ ਦੇ ਦਰ ਤੋਂ ਨਾਮ ਦੀ) ਭਿੱਖਿਆ ਮੰਗਦਾ ਹੈ (ਸਾਡੀਆਂ ਨਜ਼ਰਾਂ ਵਿਚ ਤਾਂ) ਉਹ ਜੋਗੀ ਜਗਤ ਵਿਚ ਸਭ ਤੋਂ ਸ੍ਰੇਸ਼ਟ ਹੈ ॥੧॥
ਐਸਾ ਜੋਗੀ ਨਉ ਨਿਧਿ ਪਾਵੈ ॥ aisaa jogee na-o niDh paavai. (O’ my friend) such a yogi obtains all the nine treasures (of happiness), ਉਹ ਮਨੁੱਖ ਹੈ ਅਸਲ ਜੋਗੀ, ਉਸ ਨੂੰ (ਮਾਨੋ) ਨੌ ਖ਼ਜ਼ਾਨੇ ਮਿਲ ਜਾਂਦੇ ਹਨ,
ਤਲ ਕਾ ਬ੍ਰਹਮੁ ਲੇ ਗਗਨਿ ਚਰਾਵੈ ॥੧॥ ਰਹਾਉ ॥ tal kaa barahm lay gagan charaavai. ||1|| rahaa-o. liberating the soul from the depth (of worldly problems), lifts it to the union with God.||1||Pause|| ਜੋ ਮਾਇਆ-ਗ੍ਰਸੇ ਆਤਮਾ ਨੂੰ ਚੁੱਕ ਕੇ ਮਾਇਆ ਦੇ ਪ੍ਰਭਾਵ ਤੋਂ ਉੱਚਾ ਲੈ ਜਾਂਦਾ ਹੈ ॥੧॥ ਰਹਾਉ ॥
ਖਿੰਥਾ ਗਿਆਨ ਧਿਆਨ ਕਰਿ ਸੂਈ ਸਬਦੁ ਤਾਗਾ ਮਥਿ ਘਾਲੈ ॥ khinthaa gi-aan Dhi-aan kar soo-ee sabad taagaa math ghaalai. (A true yogi) uses divine knowledge like the mendicant coat, meditation like a needle, and repeated reflection on the word (or Guru’s advice) as the thread. ਅਸਲ ਜੋਗੀ ਗਿਆਨ ਦੀ ਗੋਦੜੀ ਬਣਾਉਂਦਾ ਹੈ, ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸੁਰਤਿ ਦੀ ਸੂਈ ਤਿਆਰ ਕਰਦਾ ਹੈ, ਗੁਰੂ ਦਾ ਸ਼ਬਦ-ਰੂਪ ਧਾਗਾ ਵੱਟ ਕੇ (ਭਾਵ, ਮੁੜ ਮੁੜ ਸ਼ਬਦ ਦੀ ਕਮਾਈ ਕਰ ਕੇ) ਉਸ ਸੂਈ ਵਿਚ ਪਾਂਦਾ ਹੈ;
ਪੰਚ ਤਤੁ ਕੀ ਕਰਿ ਮਿਰਗਾਣੀ ਗੁਰ ਕੈ ਮਾਰਗਿ ਚਾਲੈ ॥੨॥ panch tat kee kar mirgaanee gur kai maarag chaalai. ||2|| (Controlling the five sense organs, as if) making the deer skin of five elements (the sitting cushion, a yogi) follows the path shown by the Guru. ||2|| ਸਰੀਰ ਦੇ ਮੋਹ ਨੂੰ ਪੈਰਾਂ ਹੇਠ ਦੇ ਕੇ ਸਤਿਗੁਰੂ ਦੇ ਦੱਸੇ ਹੋਏ ਰਾਹ ਉੱਤੇ ਤੁਰਦਾ ਹੈ ॥੨॥
ਦਇਆ ਫਾਹੁਰੀ ਕਾਇਆ ਕਰਿ ਧੂਈ ਦ੍ਰਿਸਟਿ ਕੀ ਅਗਨਿ ਜਲਾਵੈ ॥ da-i-aa faahuree kaa-i-aa kar Dhoo-ee darisat kee agan jalaavai. Using compassion like a rake, the body as the fireplace, (a true yogi) lights such a fire in it that he treats all equally. ਅਸਲ ਜੋਗੀ ਆਪਣੇ ਸਰੀਰ ਦੀ ਧੂਣੀ ਬਣਾ ਕੇ ਉਸ ਵਿਚ (ਪ੍ਰਭੂ ਨੂੰ ਹਰ ਥਾਂ ਵੇਖਣ ਵਾਲੀ) ਨਜ਼ਰ ਦੀ ਅੱਗ ਬਾਲਦਾ ਹੈ (ਤੇ ਇਸ ਸਰੀਰ-ਰੂਪ ਧੂਏਂ ਵਿਚ ਭਲੇ ਗੁਣ ਇਕੱਠੇ ਕਰਨ ਲਈ) ਦਇਆ ਨੂੰ ਪਹੌੜੀ ਬਣਾਉਂਦਾ ਹੈ,
ਤਿਸ ਕਾ ਭਾਉ ਲਏ ਰਿਦ ਅੰਤਰਿ ਚਹੁ ਜੁਗ ਤਾੜੀ ਲਾਵੈ ॥੩॥ tis kaa bhaa-o la-ay rid antar chahu jug taarhee laavai. ||3|| Such a yogi enshrines the love of (God) in the mind, and always remains in a state of meditation.||3|| ਉਸ ਪ੍ਰਭੂ ਦਾ ਪਿਆਰ ਆਪਣੇ ਹਿਰਦੇ ਵਿਚ ਵਸਾਉਂਦਾ ਹੈ ਤੇ ਇਸ ਤਰ੍ਹਾਂ ਸਦਾ ਲਈ ਆਪਣੀ ਸੁਰਤ ਪ੍ਰਭੂ-ਚਰਨਾਂ ਵਿਚ ਜੋੜੀ ਰੱਖਦਾ ਹੈ ॥੩॥
ਸਭ ਜੋਗਤਣ ਰਾਮ ਨਾਮੁ ਹੈ ਜਿਸ ਕਾ ਪਿੰਡੁ ਪਰਾਨਾ ॥ sabh jogtan raam naam hai jis kaa pind paraanaa. The best Yoga is to meditate on God, to whom belongs our body and soul. ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਜਿੰਦ ਹਨ, ਉਸ ਦਾ ਨਾਮ ਸਿਮਰਨਾ ਸਭ ਤੋਂ ਚੰਗਾ ਜੋਗ ਦਾ ਆਹਰ ਹੈ।
ਕਹੁ ਕਬੀਰ ਜੇ ਕਿਰਪਾ ਧਾਰੈ ਦੇਇ ਸਚਾ ਨੀਸਾਨਾ ॥੪॥੭॥ kaho kabeer jay kirpaa Dhaarai day-ay sachaa neesaanaa. ||4||7|| Kabir says, “If God shows mercy, He blesses (that yogi) with the everlasting mark of Naam”. ||4||7|| ਕਬੀਰ ਆਖਦਾ ਹੈ- ਜੇ ਪ੍ਰਭੂ ਆਪ ਮਿਹਰ ਕਰੇ ਤਾਂ ਉਹ ਇਹ ਸਦਾ-ਥਿਰ ਰਹਿਣ ਵਾਲਾ ਨੂਰ ਬਖ਼ਸ਼ਦਾ ਹੈ ॥੪॥੭॥
ਆਸਾ ॥ aasaa. Raag Aasaa:
ਹਿੰਦੂ ਤੁਰਕ ਕਹਾ ਤੇ ਆਏ ਕਿਨਿ ਏਹ ਰਾਹ ਚਲਾਈ ॥ hindoo turak kahaa tay aa-ay kin ayh raah chalaa-ee. Where have the Hindus and Muslims come from? Who put them on their different paths? ਹਿੰਦੂ ਤੇ ਮੁਸਲਮਾਨ (ਇਕ ਪਰਮਾਤਮਾ ਤੋਂ ਬਿਨਾ ਹੋਰ) ਕਿਥੋਂ ਪੈਦਾ ਹੋਏ ਹਨ, (ਪ੍ਰਭੂ ਤੋਂ ਬਿਨਾ ਹੋਰ) ਕਿਸ ਨੇ ਇਹ ਰਸਤੇ ਤੋਰੇ; (ਜਦੋਂ ਦੋਹਾਂ ਮਤਾਂ ਦੇ ਬੰਦੇ ਰੱਬ ਨੇ ਹੀ ਪੈਦਾ ਕੀਤੇ ਹਨ, ਤਾਂ ਉਹ ਕਿਸ ਨਾਲ ਵਿਤਕਰਾ ਕਰ ਸਕਦਾ ਹੈ?)
ਦਿਲ ਮਹਿ ਸੋਚਿ ਬਿਚਾਰਿ ਕਵਾਦੇ ਭਿਸਤ ਦੋਜਕ ਕਿਨਿ ਪਾਈ ॥੧॥ dil meh soch bichaar kavaaday bhisat dojak kin paa-ee. ||1|| Objectively reflect in your mind, O’ men of evil intentions. Who has established (this system of) heaven and hell (and laid out that only Muslims could go to heaven, and Hindus ਕੋਝੇ ਝਗੜਾਲੂ ਅਸਲੀਅਤ ਲੱਭਣ ਲਈ) ਆਪਣੇ ਦਿਲ ਵਿਚ ਸੋਚ ਤੇ ਵਿਚਾਰ ਕਰ ਕਿ ਕਿਸ ਨੇ ਬਹਿਸ਼ਤ ਲੱਭਾ ਤੇ ਕਿਸ ਨੇ ਦੋਜ਼ਕ? (ਭਾਵ, ਸਿਰਫ਼ ਮੁਸਲਮਾਨ ਅਖਵਾਉਣ ਨਾਲ ਬਹਿਸ਼ਤ ਨਹੀਂ ਮਿਲ ਜਾਂਦਾ, ਤੇ ਹਿੰਦੂ ਰਿਹਾਂ ਦੋਜ਼ਕ ਵਿਚ ਨਹੀਂ ਪਈਦਾ) ॥੧॥
ਕਾਜੀ ਤੈ ਕਵਨ ਕਤੇਬ ਬਖਾਨੀ ॥ kaajee tai kavan katayb bakhaanee. O’ Qazi, which book have you read in which Muslims could go to heaven, and Hindus must go to hell? ਹੇ ਕਾਜ਼ੀ! ਤੂੰ ਕਿਹੜੀਆਂ ਕਿਤਾਬਾਂ ਵਿਚੋਂ ਦੱਸ ਰਿਹਾ ਹੈਂ (ਕਿ ਮੁਸਲਮਾਨ ਨੂੰ ਬਹਿਸ਼ਤ ਤੇ ਹਿੰਦੂ ਨੂੰ ਦੋਜ਼ਕ ਮਿਲੇਗਾ)?
ਪੜ੍ਹਤ ਗੁਨਤ ਐਸੇ ਸਭ ਮਾਰੇ ਕਿਨਹੂੰ ਖਬਰਿ ਨ ਜਾਨੀ ॥੧॥ ਰਹਾਉ ॥ parhHat gunat aisay sabh maaray kinhooN khabar na jaanee. ||1|| rahaa-o. O’ Qazi, which Semitic book, you are quoting? All such persons who read and consider such fanatic things are wasted away; none of them have understood the truth.||1||Pause|| (ਹੇ ਕਾਜ਼ੀ!) ਤੇਰੇ ਵਰਗੇ ਪੜ੍ਹਨ ਤੇ ਵਿਚਾਰਨ ਵਾਲੇ (ਭਾਵ, ਜੋ ਮਨੁੱਖ ਤੇਰੇ ਵਾਂਗ ਤਅੱਸਬ ਦੀ ਪੱਟੀ ਅੱਖਾਂ ਅੱਗੇ ਬੰਨ੍ਹ ਕੇ ਮਜ਼ਹਬੀ ਕਿਤਾਬਾਂ ਪੜ੍ਹਦੇ ਹਨ) ਸਭ ਖ਼ੁਆਰ ਹੁੰਦੇ ਹਨ। ਕਿਸੇ ਨੂੰ ਅਸਲੀਅਤ ਦੀ ਸਮਝ ਨਹੀਂ ਪਈ ॥੧॥ ਰਹਾਉ ॥
ਸਕਤਿ ਸਨੇਹੁ ਕਰਿ ਸੁੰਨਤਿ ਕਰੀਐ ਮੈ ਨ ਬਦਉਗਾ ਭਾਈ ॥ sakat sanayhu kar sunat karee-ai mai na bad-ugaa bhaa-ee. Because of the love of woman, circumcision is done. I don’t believe it is connected with God’s union in any way. ਸੁੰਨਤ ਤਾਂ ਔਰਤ ਦੇ ਪਿਆਰ ਦੀ ਖ਼ਾਤਰ ਕੀਤੀ ਜਾਂਦੀ ਹੈ। ਹੇ ਭਾਈ! ਮੈਂ ਨਹੀਂ ਮੰਨ ਸਕਦਾ ਕਿ ਇਸ ਦਾ ਰੱਬ ਦੇ ਮਿਲਣ ਨਾਲ ਕੋਈ ਸੰਬੰਧ ਹੈ।
ਜਉ ਰੇ ਖੁਦਾਇ ਮੋਹਿ ਤੁਰਕੁ ਕਰੈਗਾ ਆਪਨ ਹੀ ਕਟਿ ਜਾਈ ॥੨॥ ja-o ray khudaa-ay mohi turak karaigaa aapan hee kat jaa-ee. ||2|| If God wished me to be a Muslim, I will be circumcised by itself. ||2|| ਜੋ ਰੱਬ ਨੇ ਮੈਨੂੰ ਮੁਸਲਮਾਨ ਬਣਾਉਣਾ ਹੋਇਆ, ਤਾਂ ਮੇਰੀ ਸੁੰਨਤ ਆਪਣੇ ਆਪ ਹੀ ਹੋ ਜਾਇਗੀ ॥੨॥
ਸੁੰਨਤਿ ਕੀਏ ਤੁਰਕੁ ਜੇ ਹੋਇਗਾ ਅਉਰਤ ਕਾ ਕਿਆ ਕਰੀਐ ॥ sunat kee-ay turak jay ho-igaa a-urat kaa ki-aa karee-ai. If it is only by having circumcision, a man becomes a Muslim, then what about the woman? (who being uncircumcised remains a non-Muslim) ਪਰ, ਜੇ ਸਿਰਫ਼ ਸੁੰਨਤ ਕੀਤਿਆਂ ਹੀ ਮੁਸਲਮਾਨ ਬਣ ਸਕੀਦਾ ਹੈ, ਤਾਂ ਔਰਤ ਦੀ ਸੁੰਨਤ ਤਾਂ ਹੋ ਹੀ ਨਹੀਂ ਸਕਦੀ।
ਅਰਧ ਸਰੀਰੀ ਨਾਰਿ ਨ ਛੋਡੈ ਤਾ ਤੇ ਹਿੰਦੂ ਹੀ ਰਹੀਐ ॥੩॥ araDh sareeree naar na chhodai taa tay hindoo hee rahee-ai. ||3|| and since one cannot abandon his other half, (so rather than becoming half Muslim) it is better that we remain (full) Hindus.||3|| ਵਹੁਟੀ ਮਨੁੱਖ ਦੇ ਜੀਵਨ ਦੀ ਹਰ ਵੇਲੇ ਦੀ ਸਾਂਝੀਵਾਲ ਹੈ, ਇਹ ਤਾਂ ਕਿਸੇ ਵੇਲੇ ਸਾਥ ਛੱਡਦੀ ਨਹੀਂ। ਸੋ, (ਅਧਵਾਟੇ ਰਹਿਣ ਨਾਲੋਂ) ਹਿੰਦੂ ਟਿਕੇ ਰਹਿਣਾ ਹੀ ਚੰਗਾ ਹੈ ॥੩॥
ਛਾਡਿ ਕਤੇਬ ਰਾਮੁ ਭਜੁ ਬਉਰੇ ਜੁਲਮ ਕਰਤ ਹੈ ਭਾਰੀ ॥ chhaad katayb raam bhaj ba-uray julam karat hai bhaaree. O’ ignorant man, cast off such Semitic books (which give you such false beliefs, based on which), you commit oppression. Instead, meditate on the all pervading God. ਮਜ਼ਹਬੀ ਕਿਤਾਬਾਂ ਦੀਆਂ ਬਹਿਸਾਂ ਛੱਡ ਕੇ ਪਰਮਾਤਮਾ ਦਾ ਭਜਨ ਕਰ, (ਬੰਦਗੀ ਛੱਡ ਕੇ, ਤੇ ਬਹਿਸਾਂ ਵਿਚ ਪੈ ਕੇ) ਤੂੰ ਆਪਣੇ ਆਪ ਉੱਤੇ ਬੜਾ ਜ਼ੁਲਮ ਕਰ ਰਿਹਾ ਹੈਂ।
ਕਬੀਰੈ ਪਕਰੀ ਟੇਕ ਰਾਮ ਕੀ ਤੁਰਕ ਰਹੇ ਪਚਿਹਾਰੀ ॥੪॥੮॥ kabeerai pakree tayk raam kee turak rahay pachihaaree. ||4||8|| Kabir has grasped onto the support of that all-pervading God, and Muslims (like you) have failed (by their fruitless strife).||4||8|| ਕਬੀਰ ਨੇ ਤਾਂ ਇਕ ਪਰਮਾਤਮਾ (ਦੇ ਸਿਮਰਨ) ਦਾ ਆਸਰਾ ਲਿਆ ਹੈ, (ਝਗੜਾਲੂ) ਮੁਸਲਮਾਨ (ਬਹਿਸਾਂ ਵਿਚ ਹੀ) ਖ਼ੁਆਰ ਹੋ ਰਹੇ ਹਨ ॥੪॥੮॥
ਆਸਾ ॥ aasaa. Raag Aasaa:
ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ jab lag tayl deevay mukh baatee tab soojhai sabh ko-ee. As long as the oil and the wick are in the lamp, everything is illuminated. (ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼ ਨਜ਼ਰੀਂ ਆਉਂਦੀ ਹੈ।


© 2017 SGGS ONLINE
Scroll to Top