Guru Granth Sahib Translation Project

Guru granth sahib page-478

Page 478

ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ tayl jalay baatee thehraanee soonnaa mandar ho-ee. ||1|| In a lamp, when the oil is all burnt (used up) and the wick is extinguished, the house becomes dark. Similarly, when one stops breathing, the body becomes lifeless, one cannot see or do anything.||1|| ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ ‘ਆਪਣੀ’ ਜਾਪਦੀ ਹੈ, ਪਰ ਸੁਆਸ ਮੁੱਕ ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ) ॥੧॥
ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ray ba-uray tuhi gharee na raakhai ko-ee. O’ ignorant mortal, after death, nobody wants to keep you even for a moment. (ਉਸ ਵੇਲੇ) ਹੇ ਕਮਲੇ! ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ।
ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ tooN raam naam jap so-ee. ||1|| rahaa-o. Therefore, meditate on Naam, which alone would go along with you.||1||Pause|| ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ ਵਾਲਾ ਹੈ ॥੧॥ ਰਹਾਉ ॥
ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ kaa kee maat pitaa kaho kaa ko kavan purakh kee jo-ee. Tell me, who at that time thinks as to whose mother, father, or spouse is this dead body? ਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ?
ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ghat footay ko-oo baat na poochhai kaadhahu kaadhahu ho-ee. ||2|| When the pitcher breaks (the person dies),immediately there is a concern on everybody’s mind to dispose off the body. ਜਦੋਂ ਸਰੀਰ-ਰੂਪ ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦੋਂ) ਇਹੀ ਪਿਆ ਹੁੰਦਾ ਹੈ (ਭਾਵ, ਹਰ ਪਾਸਿਓਂ ਇਹੀ ਆਵਾਜ਼ ਆਉਂਦੀ ਹੈ) ਕਿ ਇਸ ਨੂੰ ਛੇਤੀ ਬਾਹਰ ਕੱਢੋ ॥੨॥
ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ dayhuree baithee maataa rovai khatee-aa lay ga-ay bhaa-ee. Sitting in the porch the mother wails, while the brothers (and other relativesand friends) take away the coffin for cremation; ਘਰ ਦੀ ਦਲੀਜ਼ ਤੇ ਬੈਠੀ ਮਾਂ ਰੋਂਦੀ ਹੈ, (ਤੇ) ਭਰਾ ਮੰਜਾ ਚੁੱਕ ਕੇ (ਮਸਾਣਾਂ ਨੂੰ) ਲੈ ਜਾਂਦੇ ਹਨ।
ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ lat chhitkaa-ay tiree-aa rovai hans ikaylaa jaa-ee. ||3|| the wife weeps with her disheveled hair, while the (poor) soul is going alone (into the next world). ||3|| ਕੇਸ ਖਿਲਾਰ ਕੇ ਵਹੁਟੀ ਪਈ ਰੋਂਦੀ ਹੈ, (ਪਰ) ਜੀਵਾਤਮਾ ਇਕੱਲਾ (ਹੀ) ਜਾਂਦਾ ਹੈ ॥੩॥
ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ kahat kabeer sunhu ray santahu bhai saagar kai taa-ee. Says Kabeer, listen, O’ Saints, about the terrifying world-ocean. ਕਬੀਰ ਕਹਿੰਦਾ ਹੈ-ਹੇ ਸੰਤ ਜਨੋ! ਇਸ ਡਰਾਉਣੇ ਸਮੁੰਦਰ ਦੀ ਬਾਬਤ ਸੁਣੋ (ਭਾਵ, ਆਖ਼ਰ ਸਿੱਟਾ ਇਹ ਨਿਕਲਦਾ ਹੈ)
ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥ is banday sir julam hot hai jam nahee hatai gusaa-ee. ||4||9|| This human suffers torture from the demon of death (as a result of the misdeeds done during life). ||4||9|| (ਕਿ ਜਿਨ੍ਹਾਂ ਨੂੰ ‘ਆਪਣਾ’ ਸਮਝਦਾ ਰਿਹਾ ਸੀ, ਉਹਨਾਂ ਨਾਲੋਂ ਸਾਥ ਟੁੱਟ ਜਾਣ ਤੇ, ਇਕੱਲੇ) ਇਸ ਜੀਵ ਉੱਤੇ (ਇਸ ਦੇ ਕੀਤੇ ਵਿਕਰਮਾਂ ਅਨੁਸਾਰ) ਮੁਸੀਬਤ ਆਉਂਦੀ ਹੈ, ਜਮ (ਦਾ ਡਰ) ਸਿਰੋਂ ਟਲਦਾ ਨਹੀਂ ਹੈ ॥੪॥੯॥
ਦੁਤੁਕੇ॥ dutukay Du-Tukas (two phrase stanzas)
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the true Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਆਸਾ ਸ੍ਰੀ ਕਬੀਰ ਜੀਉ ਕੇ ਚਉਪਦੇ ਇਕਤੁਕੇ ॥ aasaa saree kabeer jee-o kay cha-upday iktukay. Raag Aasaa Of Kabeer Jee, Chau-Padas, Ik-Tukas:
ਸਨਕ ਸਨੰਦ ਅੰਤੁ ਨਹੀ ਪਾਇਆ ॥ sanak sanand ant nahee paa-i-aa. (What to speak of others), Sanak and Sanand (the sons of god Brahma) could not find His end; ਸਨਕ ਸਨੰਦ (ਆਦਿਕ ਬ੍ਰਹਮਾ ਦੇ ਪੁੱਤਰਾਂ) ਨੇ ਭੀ (ਪਰਮਾਤਮਾ ਦੇ ਗੁਣਾਂ ਦਾ) ਅੰਤ ਨਹੀਂ ਲੱਭਾ,
ਬੇਦ ਪੜੇ ਪੜਿ ਬ੍ਰਹਮੇ ਜਨਮੁ ਗਵਾਇਆ ॥੧॥ bayd parhay parh barahmay janam gavaa-i-aa. ||1|| Even Brahma wasted his entire life, reading the “Vedas”, again and again (in search of God’s limits, but he failed). ||1|| ਉਹਨਾਂ ਨੇ ਬ੍ਰਹਮਾ ਦੇ ਰਚੇ ਵੇਦ ਪੜ੍ਹ ਪੜ੍ਹ ਕੇ ਹੀ ਉਮਰ (ਵਿਅਰਥ) ਗਵਾ ਲਈ ॥੧॥
ਹਰਿ ਕਾ ਬਿਲੋਵਨਾ ਬਿਲੋਵਹੁ ਮੇਰੇ ਭਾਈ ॥ har kaa bilovanaa bilovahu mayray bhaa-ee. O’ my dear brother, meditate on the Name of God over and over. ਹੇ ਮੇਰੇ ਵੀਰ! ਮੁੜ ਮੁੜ ਪਰਮਾਤਮਾ ਦਾ ਸਿਮਰਨ ਕਰੋ,
ਸਹਜਿ ਬਿਲੋਵਹੁ ਜੈਸੇ ਤਤੁ ਨ ਜਾਈ ॥੧॥ ਰਹਾਉ ॥ sahj bilovahu jaisay tat na jaa-ee. ||1|| rahaa-o. Just as you churn yogurt with ease so that the essence, the butter is not lost, meditate on Naam with such an ease so that you may obtain the essence (union with God). ||1||Pause|| ਸਹਿਜ ਅਵਸਥਾ ਵਿਚ ਟਿਕ ਕੇ ਸਿਮਰਨ ਕਰੋ ਤਾਂ ਜੁ (ਇਸ ਉੱਦਮ ਦਾ) ਤੱਤ ਹੱਥੋਂ ਜਾਂਦਾ ਨਾਹ ਰਹੇ (ਭਾਵ, ਪ੍ਰਭੂ ਨਾਲ ਮਿਲਾਪ ਬਣ ਸਕੇ) ॥੧॥ ਰਹਾਉ ॥
ਤਨੁ ਕਰਿ ਮਟੁਕੀ ਮਨ ਮਾਹਿ ਬਿਲੋਈ ॥ tan kar matukee man maahi bilo-ee. (O’ my friends), assume your body as the clay churning pot, your mind as the churning spindle, ਆਪਣੇ ਸਰੀਰ ਨੂੰ ਚਾਟੀ ਬਣਾਓ (ਭਾਵ, ਸਰੀਰ ਦੇ ਅੰਦਰੋਂ ਹੀ ਜੋਤ ਲੱਭਣੀ ਹੈ); ਮਨ ਨੂੰ ਭਟਕਣ ਤੋਂ ਬਚਾਈ ਰੱਖੋ-ਇਹ ਮਧਾਣੀ ਬਣਾਓ;
ਇਸੁ ਮਟੁਕੀ ਮਹਿ ਸਬਦੁ ਸੰਜੋਈ ॥੨॥ is matukee meh sabad sanjo-ee. ||2|| and put together the yogurt of (Guru’s) word in this pot (the body), so that you may obtain the essence or God’s union).||2|| ਇਸ (ਸਰੀਰ-ਰੂਪ) ਚਾਟੀ ਵਿਚ (ਸਤਿਗੁਰੂ ਦਾ) ਸ਼ਬਦ-ਰੂਪ ਜਾਗ ਲਾਓ (ਜੋ ਸਿਮਰਨ-ਰੂਪ ਦੁੱਧ ਵਿਚੋਂ ਪ੍ਰਭੂ-ਮਿਲਾਪ ਦਾ ਤੱਤ ਕੱਢਣ ਵਿਚ ਸਹਾਇਤਾ ਕਰੇ) ॥੨॥
ਹਰਿ ਕਾ ਬਿਲੋਵਨਾ ਮਨ ਕਾ ਬੀਚਾਰਾ ॥ har kaa bilovanaa man kaa beechaaraa. Like the churning of butter, reflect on Naam within your mind. ਜੋ ਮਨੁੱਖ ਆਪਣੇ ਮਨ ਵਿਚ ਪ੍ਰਭੂ ਦੀ ਯਾਦ-ਰੂਪ ਰਿੜਕਣ ਦਾ ਆਹਰ ਕਰਦਾ ਹੈ,
ਗੁਰ ਪ੍ਰਸਾਦਿ ਪਾਵੈ ਅੰਮ੍ਰਿਤ ਧਾਰਾ ॥੩॥ gur parsaad paavai amrit Dhaaraa. ||3|| This way, one obtains the stream of nectar of Naam through Guru’s grace.||3|| ਉਸ ਨੂੰ ਸਤਿਗੁਰੂ ਦੀ ਕਿਰਪਾ ਨਾਲ (ਹਰਿ-ਨਾਮ ਰੂਪ) ਅੰਮ੍ਰਿਤ ਦਾ ਸੋਮਾ ਪ੍ਰਾਪਤ ਹੋ ਜਾਂਦਾ ਹੈ ॥੩॥
ਕਹੁ ਕਬੀਰ ਨਦਰਿ ਕਰੇ ਜੇ ਮੀਰਾ ॥ kaho kabeer nadar karay jay meeNraa. Kabeer Ji says, “The reality is that if God, showers His Grace, ਕਬੀਰ ਆਖਦਾ ਹੈ- ਅਸਲ ਗੱਲ ਇਹ ਹੈ ਕਿ ਜਿਸ ਮਨੁੱਖ ਉੱਤੇ ਪਾਤਸ਼ਾਹ ਮਿਹਰ ਕਰਦਾ ਹੈ,
ਰਾਮ ਨਾਮ ਲਗਿ ਉਤਰੇ ਤੀਰਾ ॥੪॥੧॥੧੦॥ raam naam lag utray teeraa. ||4||1||10|| by getting attuned to Naam, one is carried across the worldly ocean”. ||4||1||10|| ਉਹ ਪਰਮਾਤਮਾ ਦਾ ਨਾਮ ਸਿਮਰ ਕੇ (ਸੰਸਾਰ-ਸਮੁੰਦਰ ਦੇ) ਪਾਰਲੇ ਕੰਢੇ ਜਾ ਲੱਗਦਾ ਹੈ ॥੪॥੧॥੧੦॥
ਆਸਾ ॥ aasaa. Raag Aasaa:
ਬਾਤੀ ਸੂਕੀ ਤੇਲੁ ਨਿਖੂਟਾ ॥ baatee sookee tayl nikhootaa. When the oil (of worldly attachments) is finished, the wick of desires dries up; ਜਦੋਂ ਮਾਇਆ ਦੇ ਮੋਹ ਦਾ ਤੇਲ (ਜੀਵ ਦੇ ਅੰਦਰੋਂ) ਮੁੱਕ ਜਾਂਦਾ ਹੈ, ਉਸ ਦੀ ਸੁਰਤ (ਮਾਇਆ ਵਾਲੇ ਪਾਸੇ ਤੋਂ) ਹਟ ਜਾਂਦੀ ਹੈ,
ਮੰਦਲੁ ਨ ਬਾਜੈ ਨਟੁ ਪੈ ਸੂਤਾ ॥੧॥ mandal na baajai nat pai sootaa. ||1|| The drum of worldly desires plays no more and the juggler, (Mind) no longer dances (to the beat of the drum), and enjoys a sound sleep (of peace and contentment).||1|| ਉਹ ਜੀਵ-ਨਟ (ਜੋ ਪਹਿਲਾਂ ਮਾਇਆ ਦਾ ਨਚਾਇਆ ਨੱਚ ਰਿਹਾ ਸੀ) ਹੁਣ (ਮਾਇਆ ਵਲੋਂ) ਬੇ-ਪਰਵਾਹ ਹੋ ਕੇ ਭਟਕਣੋਂ ਰਹਿ ਜਾਂਦਾ ਹੈ, ਉਸ ਦੇ ਅੰਦਰ ਮਾਇਆ ਦਾ ਸ਼ੋਰ-ਰੂਪ ਢੋਲ ਨਹੀਂ ਵੱਜਦਾ ॥੧॥
ਬੁਝਿ ਗਈ ਅਗਨਿ ਨ ਨਿਕਸਿਓ ਧੂੰਆ ॥ bujh ga-ee agan na niksi-o DhooN-aa. The fire (of desires) extinguishes completely and there is not even the smoke (of worldly thoughts). ਜਿਸ ਮਨੁੱਖ ਦੇ ਅੰਦਰੋਂ ਤ੍ਰਿਸ਼ਨਾ ਦੀ ਅੱਗ ਬੁੱਝ ਜਾਂਦੀ ਹੈ ਤੇ ਤ੍ਰਿਸ਼ਨਾ ਵਿਚੋਂ ਉੱਠਣ ਵਾਲੀਆਂ ਵਾਸ਼ਨਾ ਮੁੱਕ ਜਾਂਦੀਆ ਹਨ,
ਰਵਿ ਰਹਿਆ ਏਕੁ ਅਵਰੁ ਨਹੀ ਦੂਆ ॥੧॥ ਰਹਾਉ ॥ rav rahi-aa ayk avar nahee doo-aa. ||1|| rahaa-o. Such a person sees one God pervading everywhere and none else. ||1||Pause|| ਉਸ ਨੂੰ ਹਰ ਥਾਂ ਇੱਕ ਪ੍ਰਭੂ ਹੀ ਵਿਆਪਕ ਦਿੱਸਦਾ ਹੈ, ਪ੍ਰਭੂ ਤੋਂ ਬਿਨਾ ਕੋਈ ਹੋਰ ਨਹੀਂ ਜਾਪਦਾ ॥੧॥ ਰਹਾਉ ॥
ਟੂਟੀ ਤੰਤੁ ਨ ਬਜੈ ਰਬਾਬੁ ॥ tootee tant na bajai rabaab. When the string (of desires) breaks, the rebeck (ego) cannot emit any sound. (ਤ੍ਰਿਸ਼ਨਾ ਮੁੱਕਣ ਤੇ) ਮੋਹ ਦੀ ਤਾਰ ਟੁੱਟ ਜਾਂਦੀ ਹੈ।
ਭੂਲਿ ਬਿਗਾਰਿਓ ਅਪਨਾ ਕਾਜੁ ॥੨॥ bhool bigaari-o apnaa kaaj. ||2|| (now desires are gone, and no such thought comes to mind). There is realization that mistakenly, the real purpose (for which life was given) got wasted. ||2|| (ਜਿਸ ਸਰੀਰਕ ਮੋਹ ਵਿਚ) ਫਸ ਕੇ ਪਹਿਲਾਂ ਮਨੁੱਖ ਆਪਣਾ (ਅਸਲ ਕਰਨ ਵਾਲਾ) ਕੰਮ ਖ਼ਰਾਬ ਕਰੀ ਜਾ ਰਿਹਾ ਸੀ, ਹੁਣ ਉਹ ਸਰੀਰਕ ਮੋਹ-ਰੂਪ ਰਬਾਬ ਵੱਜਦਾ ਹੀ ਨਹੀਂ ॥੨॥
ਕਥਨੀ ਬਦਨੀ ਕਹਨੁ ਕਹਾਵਨੁ ॥ ਸਮਝਿ ਪਰੀ ਤਉ ਬਿਸਰਿਓ ਗਾਵਨੁ ॥੩॥ kathnee badnee kahan kahaavan. samajh paree ta-o bisri-o gaavan. ||3|| When one comes to understand the real purpose of life, he forsakes every kind of useless talk, gossip and arguments. ||3|| ਹੁਣ ਜਦੋਂ (ਜੀਵਨ ਦੀ) ਸਹੀ ਸਮਝ ਆ ਗਈ ਤਾਂ (ਸਰੀਰ ਦੀ ਖ਼ਾਤਰ ਹੀ) ਉਹ ਪਹਿਲੀਆਂ ਗੱਲਾਂ, ਉਹ ਤਰਲੇ-ਕੀਰਨੇ ਸਭ ਭੁੱਲ ਗਏ ॥੩॥
ਕਹਤ ਕਬੀਰ ਪੰਚ ਜੋ ਚੂਰੇ ॥ ਤਿਨ ਤੇ ਨਾਹਿ ਪਰਮ ਪਦੁ ਦੂਰੇ ॥੪॥੨॥੧੧॥ kahat kabeer panch jo chooray. tin tay naahi param pad dooray. ||4||2||11|| He who smashes the five (passions of lust, anger, greed, attachment, and ego), Kabeer says, is not far from achieving the supreme status of liberation.||4||2||11|| ਕਬੀਰ ਆਖਦਾ ਹੈ-ਜੋ ਮਨੁੱਖ ਪੰਜੇ ਕਾਮਾਦਿਕਾਂ ਨੂੰ ਮਾਰ ਲੈਂਦੇ ਹਨ,ਉਹਨਾਂ ਮਨੁੱਖਾਂ ਤੋਂ ਉੱਚੀ ਆਤਮਕ ਅਵਸਥਾ ਦੂਰ ਨਹੀਂ ਰਹਿ ਜਾਂਦੀ ॥੪॥੨॥੧੧॥
ਆਸਾ ॥ aasaa. Raag Aasaa:
ਸੁਤੁ ਅਪਰਾਧ ਕਰਤ ਹੈ ਜੇਤੇ ॥ sut apraaDh karat hai jaytay. As many mistakes as the son commits, ਪੁੱਤਰ ਭਾਵੇਂ ਕਿਤਨੀਆਂ ਹੀ ਗ਼ਲਤੀਆਂ ਕਰੇ,
ਜਨਨੀ ਚੀਤਿ ਨ ਰਾਖਸਿ ਤੇਤੇ ॥੧॥ jannee cheet na raakhas taytay. ||1|| his mother does not hold them against him in her mind. ||1|| ਉਸ ਦੀ ਮਾਂ ਉਹ ਸਾਰੀਆਂ ਦੀਆਂ ਸਾਰੀਆਂ ਭੁਲਾ ਦੇਂਦੀ ਹੈ ॥੧॥
ਰਾਮਈਆ ਹਉ ਬਾਰਿਕੁ ਤੇਰਾ ॥ raam-ee-aa ha-o baarik tayraa. “O’ my beautiful all-pervading God, I am Your (little) child, ਹੇ (ਮੇਰੇ) ਸੁਹਣੇ ਰਾਮ! ਮੈਂ ਤੇਰਾ ਅੰਞਾਣ ਬੱਚਾ ਹਾਂ,
ਕਾਹੇ ਨ ਖੰਡਸਿ ਅਵਗਨੁ ਮੇਰਾ ॥੧॥ ਰਹਾਉ ॥ kaahay na khandas avgan mayraa. ||1|| rahaa-o. why don’t you remove my faults?” ||1||Pause|| ਤੂੰ (ਮੇਰੇ ਅੰਦਰੋਂ) ਮੇਰੀਆਂ ਭੁੱਲਾਂ ਕਿਉਂ ਦੂਰ ਨਹੀਂ ਕਰਦਾ? ॥੧॥ ਰਹਾਉ ॥
ਜੇ ਅਤਿ ਕ੍ਰੋਪ ਕਰੇ ਕਰਿ ਧਾਇਆ ॥ jay at karop karay kar Dhaa-i-aa. If the son, in anger, runs to beat his mother, ਜੇ (ਮੂਰਖ ਬੱਚਾ) ਬੜਾ ਕ੍ਰੋਧ ਕਰ ਕਰ ਕੇ ਮਾਂ ਨੂੰ ਮਾਰਨ ਭੀ ਪਏ,
ਤਾ ਭੀ ਚੀਤਿ ਨ ਰਾਖਸਿ ਮਾਇਆ ॥੨॥ taa bhee cheet na raakhas maa-i-aa. ||2|| even then, the mother does not hold it against him in her mind. ||2|| ਤਾਂ ਭੀ ਮਾਂ (ਉਸ ਦੇ ਮੂਰਖ-ਪੁਣੇ) ਚੇਤੇ ਨਹੀਂ ਰੱਖਦੀ ॥੨॥
ਚਿੰਤ ਭਵਨਿ ਮਨੁ ਪਰਿਓ ਹਮਾਰਾ ॥ chint bhavan man pari-o hamaaraa. My mind has fallen into the whirlpool of anxiety (due to my past mistakes). ਹੇ ਮੇਰੇ ਰਾਮ! ਮੇਰਾ ਮਨ ਚਿੰਤਾ ਦੇ ਖੂਹ ਵਿਚ ਪਿਆ ਹੋਇਆ ਹੈ (ਮੈਂ ਸਦਾ ਭੁੱਲਾਂ ਹੀ ਕਰਦਾ ਰਿਹਾ ਹਾਂ।)
ਨਾਮ ਬਿਨਾ ਕੈਸੇ ਉਤਰਸਿ ਪਾਰਾ ॥੩॥ naam binaa kaisay utras paaraa. ||3|| Without (meditating on) Naam, how can I cross the worldly ocean? ||3|| ਤੇਰਾ ਨਾਮ ਸਿਮਰਨ ਤੋਂ ਬਿਨਾ ਕਿਵੇਂ ਇਸ ਚਿੰਤਾ ਵਿਚੋਂ ਪਾਰ ਲੰਘੇ? ॥੩॥
ਦੇਹਿ ਬਿਮਲ ਮਤਿ ਸਦਾ ਸਰੀਰਾ ॥ deh bimal mat sadaa sareeraa. O’ God, give me such immaculate intellect that with this body of mine. ਹੇ ਪ੍ਰਭੂ! ਮੇਰੇ ਇਸ ਸਰੀਰ ਨੂੰ (ਭਾਵ, ਮੈਨੂੰ) ਸਦਾ ਕੋਈ ਸੁਹਣੀ ਮੱਤ ਦੇਹ,
ਸਹਜਿ ਸਹਜਿ ਗੁਨ ਰਵੈ ਕਬੀਰਾ ॥੪॥੩॥੧੨॥ sahj sahj gun ravai kabeeraa. ||4||3||12|| I may slowly and steadily keep singing Your praises forever. ||4||3||12|| ਜਿਸ ਕਰਕੇ (ਤੇਰਾ ਬੱਚਾ) ਕਬੀਰ ਅਡੋਲ ਅਵਸਥਾ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ ॥੪॥੩॥੧੨॥
ਆਸਾ ॥ aasaa. Raag Aasaa:
ਹਜ ਹਮਾਰੀ ਗੋਮਤੀ ਤੀਰ ॥ haj hamaaree gomtee teer. The place of “Hajj” or the “Teerath” on the bank of river “Gomati” is in this mind, ਸਾਡਾ ਹੱਜ ਤੇ ਸਾਡਾ ਗੋਮਤੀ ਦਾ ਕੰਢਾ (ਇਹ ਮਨ ਹੀ ਹੈ),
ਜਹਾ ਬਸਹਿ ਪੀਤੰਬਰ ਪੀਰ ॥੧॥ jahaa baseh peetambar peer. ||1|| where resides God. ||1|| ਜਿਥੇ ਸ੍ਰੀ ਪ੍ਰਭੂ ਜੀ ਵੱਸ ਰਹੇ ਹਨ ॥੧॥
ਵਾਹੁ ਵਾਹੁ ਕਿਆ ਖੂਬੁ ਗਾਵਤਾ ਹੈ ॥ vaahu vaahu ki-aa khoob gaavtaa hai. How wondrously my mind sings. (ਮੇਰਾ ਮਨ) ਕਿਆ ਸੁਹਣੀ ਸਿਫ਼ਤਿ-ਸਾਲਾਹ ਕਰ ਰਿਹਾ ਹੈ,
ਹਰਿ ਕਾ ਨਾਮੁ ਮੇਰੈ ਮਨਿ ਭਾਵਤਾ ਹੈ ॥੧॥ ਰਹਾਉ ॥ har kaa naam mayrai man bhaavtaa hai. ||1|| rahaa-o. The Naam is pleasing to my mind. ||1||Pause|| (ਅਤੇ) ਹਰੀ ਦਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਰਿਹਾ ਹੈ (ਤਾਂ ਤੇ ਇਹੀ ਮਨ ਮੇਰਾ ਤੀਰਥ ਤੇ ਇਹੀ ਮੇਰਾ ਹੱਜ ਹੈ) ॥੧॥ ਰਹਾਉ ॥


© 2017 SGGS ONLINE
error: Content is protected !!
Scroll to Top