Guru Granth Sahib Translation Project

Guru granth sahib page-479

Page 479

ਨਾਰਦ ਸਾਰਦ ਕਰਹਿ ਖਵਾਸੀ ॥ naarad saarad karahi khavaasee. Even god like “Narad”, and goddess like “Sharda” are serving God (who resides in holy place of my mind) ਨਾਰਦੁ ਭਗਤ ਤੇ ਸਾਰਦਾ ਦੇਵੀ ਭੀ ਉਸ ਸ੍ਰੀ ਪ੍ਰਭੂ ਜੀ ਦੀ ਟਹਿਲ ਕਰ ਰਹੇ ਹਨ (ਜੋ ਮੇਰੇ ਮਨ-ਤੀਰਥ ਤੇ ਵੱਸ ਰਿਹਾ ਹੈ)
ਪਾਸਿ ਬੈਠੀ ਬੀਬੀ ਕਵਲਾ ਦਾਸੀ ॥੨॥ paas baithee beebee kavlaa daasee. ||2|| and beside them is sitting the goddess “Lakshmi” serving like a servant.||2|| ਅਤੇ ਲੱਛਮੀ ਉਸ ਦੇ ਕੋਲ ਟਹਿਲਣ ਬਣ ਕੇ ਬੈਠੀ ਹੋਈ ਹੈ ॥੨॥
ਕੰਠੇ ਮਾਲਾ ਜਿਹਵਾ ਰਾਮੁ ॥ kanthay maalaa jihvaa raam. God’s Name on my tongue is like a rosary around my neck. ਜੀਭ ਉੱਤੇ ਰਾਮ ਦਾ ਸਿਮਰਨ ਹੀ ਮੇਰੇ ਗਲ ਵਿਚ ਮਾਲਾ (ਸਿਮਰਨੀ) ਹੈ,
ਸਹੰਸ ਨਾਮੁ ਲੈ ਲੈ ਕਰਉ ਸਲਾਮੁ ॥੩॥ sahaNs naam lai lai kara-o salaam. ||3|| I repeat the Naam, a thousand times, and bow in reverence to Him. ||3|| ਉਸ ਰਾਮ ਨੂੰ (ਜੋ ਮੇਰੇ ਮਨ-ਤੀਰਥ ਅਤੇ ਜੀਭ ਉੱਤੇ ਵੱਸ ਰਿਹਾ ਹੈ) ਮੈਂ ਹਜ਼ਾਰ ਨਾਮ ਲੈ ਲੈ ਕੇ ਪ੍ਰਣਾਮ ਕਰਦਾ ਹਾਂ ॥੩॥
ਕਹਤ ਕਬੀਰ ਰਾਮ ਗੁਨ ਗਾਵਉ ॥ kahat kabeer raam gun gaava-o. Kabeer says, I only sing God’s praises, ਕਬੀਰ ਆਖਦਾ ਹੈ ਕਿ ਮੈਂ ਹਰੀ ਦੇ ਗੁਣ ਗਾਂਦਾ ਹਾਂ,
ਹਿੰਦੂ ਤੁਰਕ ਦੋਊ ਸਮਝਾਵਉ ॥੪॥੪॥੧੩॥ hindoo turak do-oo samjhaava-o. ||4||4||13|| and advise both Hindus and Muslims. ||4||4||13|| ਅਤੇ ਹਿੰਦੂ ਤੇ ਮੁਸਲਮਾਨ ਦੋਹਾਂ ਨੂੰ ਸਮਝਾਂਦਾ ਹਾਂ (ਕਿ ਮਨ ਹੀ ਤੀਰਥ ਤੇ ਹੱਜ ਹੈ, ਜਿੱਥੇ ਰੱਬ ਵੱਸਦਾ ਹੈ) ॥੪॥੪॥੧੩॥
ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫॥ aasaa saree kabeer jee-o kay panchpaday 9 dutukay 5 Raag Aasaa, Kabeer Jee, 9 Panch-Padas, 5 Du-Tukas:
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the true Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਪਾਤੀ ਤੋਰੈ ਮਾਲਿਨੀ ਪਾਤੀ ਪਾਤੀ ਜੀਉ ॥ paatee torai maalini paatee paatee jee-o. The gardener is plucking leaves (to worship the idol). But, she doesn’t know that in every leaf, there is life, (ਮੂਰਤੀ ਅੱਗੇ ਭੇਟ ਧਰਨ ਲਈ) ਮਾਲਣ ਪੱਤਰ ਤੋੜਦੀ ਹੈ, (ਪਰ ਇਹ ਨਹੀਂ ਜਾਣਦੀ ਕਿ) ਹਰੇਕ ਪੱਤਰ ਵਿਚ ਜਿੰਦ ਹੈ।
ਜਿਸੁ ਪਾਹਨ ਕਉ ਪਾਤੀ ਤੋਰੈ ਸੋ ਪਾਹਨ ਨਿਰਜੀਉ ॥੧॥ jis paahan ka-o paatee torai so paahan nirjee-o. ||1|| On the other hand, the Idol made of stone for which the gardner is plucking these leaves is life-less. ||1|| ਜਿਸ ਪੱਥਰ (ਦੀ ਮੂਰਤੀ) ਦੇ ਖ਼ਾਤਰ (ਮਾਲਣ) ਪੱਤਰ ਤੋੜਦੀ ਹੈ, ਉਹ ਪੱਥਰ (ਦੀ ਮੂਰਤੀ) ਨਿਰਜਿੰਦ ਹੈ ॥੧॥
ਭੂਲੀ ਮਾਲਨੀ ਹੈ ਏਉ ॥ bhoolee maalnee hai ay-o. In this way, the gardener is really mistaken, (ਇਕ ਨਿਰਜਿੰਦ ਮੂਰਤੀ ਦੀ ਸੇਵਾ ਕਰ ਕੇ) ਇਸ ਤਰ੍ਹਾਂ (ਇਹ) ਮਾਲਣ ਭੁੱਲ ਰਹੀ ਹੈ,
ਸਤਿਗੁਰੁ ਜਾਗਤਾ ਹੈ ਦੇਉ ॥੧॥ ਰਹਾਉ ॥ satgur jaagtaa hai day-o. ||1|| rahaa-o. because the True Guru is the living God. ||1||Pause|| (ਅਸਲੀ ਇਸ਼ਟ) ਸਤਿਗੁਰੂ ਤਾਂ (ਜੀਉਂਦਾ) ਜਾਗਦਾ ਦੇਵਤਾ ਹੈ ॥੧॥ ਰਹਾਉ ॥
ਬ੍ਰਹਮੁ ਪਾਤੀ ਬਿਸਨੁ ਡਾਰੀ ਫੂਲ ਸੰਕਰਦੇਉ ॥ barahm paatee bisan daaree fool sankarday-o O’ gardner The leaves which you are plucking are like god Brahma,the branches are like god Vishnu and flowers are like god Shankar. (ਹੇ ਮਾਲਣ!) ਪੱਤਰ ਬ੍ਰਹਮਾ-ਰੂਪ ਹਨ, ਡਾਲੀ ਵਿਸ਼ਨੂ-ਰੂਪ ਅਤੇ ਫੁੱਲ ਸ਼ਿਵ-ਰੂਪ;
ਤੀਨਿ ਦੇਵ ਪ੍ਰਤਖਿ ਤੋਰਹਿ ਕਰਹਿ ਕਿਸ ਕੀ ਸੇਉ ॥੨॥ teen dayv partakh toreh karahi kis kee say-o. ||2|| When you break these three gods, (I wonder!) whose service are you performing? ||2|| ਇਹਨਾਂ ਤਿੰਨ ਦੇਵਤਿਆਂ ਨੂੰ ਤਾਂ ਤੂੰ ਆਪਣੇ ਸਾਹਮਣੇ ਨਾਸ ਕਰ ਰਹੀ ਹੈਂ, (ਫਿਰ) ਸੇਵਾ ਕਿਸ ਦੀ ਕਰਦੀ ਹੈਂ? ॥੨॥
ਪਾਖਾਨ ਗਢਿ ਕੈ ਮੂਰਤਿ ਕੀਨ੍ਹ੍ਹੀ ਦੇ ਕੈ ਛਾਤੀ ਪਾਉ ॥ paakhaan gadh kai moorat keenHee day kai chhaatee paa-o. The sculptor carves the stone and fashions it into an idol;while carving he put his feet upon the Idol’s chest. (ਮੂਰਤੀ ਘੜਨ ਵਾਲੇ ਨੇ) ਪੱਥਰ ਘੜ ਕੇ, ਤੇ (ਘੜਨ ਵੇਲੇ ਮੂਰਤੀ ਦੀ) ਛਾਤੀ ਉੱਤੇ ਪੈਰ ਰੱਖ ਕੇ ਮੂਰਤੀ ਤਿਆਰ ਕੀਤੀ ਹੈ।
ਜੇ ਏਹ ਮੂਰਤਿ ਸਾਚੀ ਹੈ ਤਉ ਗੜ੍ਹਣਹਾਰੇ ਖਾਉ ॥੩॥ jay ayh moorat saachee hai ta-o garhHanhaaray khaa-o. ||3|| If this idol were really a true god (possessing any power)it would devour the sculptor (for insulting and torturing him in such a way). ||3|| ਜੇ ਇਹ ਮੂਰਤੀ ਹੀ ਅਸਲੀ ਦੇਵਤਾ ਹੈ ਤਾਂ (ਇਸ ਨਿਰਾਦਰੀ ਦੇ ਕਾਰਨ) ਘੜਨ ਵਾਲੇ ਨੂੰ ਹੀ ਖਾ ਜਾਂਦੀ ॥੩॥
ਭਾਤੁ ਪਹਿਤਿ ਅਰੁ ਲਾਪਸੀ ਕਰਕਰਾ ਕਾਸਾਰੁ ॥ bhaat pahit ar laapsee karkaraa kaasaar. Rice, lintel, semi liquid sweets, pancake and pudding (offered to the stone gods) ਭੱਤ, ਦਾਲ, ਲੱਪੀ ਅਤੇ ਮੁਰਕਣੀ ਪੰਜੀਰੀ ਤਾਂ-
ਭੋਗਨਹਾਰੇ ਭੋਗਿਆ ਇਸੁ ਮੂਰਤਿ ਕੇ ਮੁਖ ਛਾਰੁ ॥੪॥ bhoganhaaray bhogi-aa is moorat kay mukh chhaar. ||4|| are actually enjoyed by the priest, and nothing goes into the mouth of the stone god.So, how could it be considered worship of any god?. ||4|| ਛਕਣ ਵਾਲਾ ਪੁਜਾਰੀ ਹੀ ਛਕ ਜਾਂਦਾ ਹੈ, ਇਸ ਮੂਰਤੀ ਦੇ ਮੂੰਹ ਵਿਚ ਕੁਝ ਭੀ ਨਹੀਂ ਪੈਂਦਾ ਕਿਉਂਕਿ ਇਹ ਤਾਂ ਨਿਰਜਿੰਦ ਹੈ, ਖਾਵੇ ਕਿਵੇਂ? ॥੪॥
ਮਾਲਿਨਿ ਭੂਲੀ ਜਗੁ ਭੁਲਾਨਾ ਹਮ ਭੁਲਾਨੇ ਨਾਹਿ ॥ maalin bhoolee jag bhulaanaa ham bhulaanay naahi. This gardener is mistaken and so is the entire world: I am not mistaken. ਮਾਲਣ (ਮੂਰਤੀ ਪੂਜਣ ਦੇ) ਭੁਲੇਖੇ ਵਿਚ ਪਈ ਹੈ, ਜਗਤ ਭੀ ਇਹੀ ਟਪਲਾ ਖਾ ਰਿਹਾ ਹੈ, ਪਰ ਅਸਾਂ ਇਹ ਗ਼ਲਤੀ ਨਹੀਂ ਖਾਧੀ,
ਕਹੁ ਕਬੀਰ ਹਮ ਰਾਮ ਰਾਖੇ ਕ੍ਰਿਪਾ ਕਰਿ ਹਰਿ ਰਾਇ ॥੫॥੧॥੧੪॥ kaho kabeer ham raam raakhay kirpaa kar har raa-ay. ||5||1||14|| Kabir says, bestowing His grace, God the king has saved him from this mistake. ||5||1||14|| ਕਬੀਰ ਆਖਦਾ ਹੈ- ਕਿਉਂਕਿ ਪਰਮਾਤਮਾ ਨੇ ਆਪਣੀ ਮਿਹਰ ਕਰ ਕੇ ਸਾਨੂੰ ਇਸ ਭੁਲੇਖੇ ਤੋਂ ਬਚਾ ਲਿਆ ਹੈ ॥੫॥੧॥੧੪॥
ਆਸਾ ॥ aasaa. Raag Aasaa:
ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥ baarah baras baalpan beetay bees baras kachh tap na kee-o. Twelve years (of life) pass away in childhood, and for another twenty years,one doesn’t do any kind of self-discipline or true worship. (ਉਮਰ ਦੇ ਪਹਿਲੇ) ਬਾਰ੍ਹਾਂ ਸਾਲ ਅੰਞਾਣਪੁਣੇ ਵਿਚ ਲੰਘ ਗਏ, (ਹੋਰ) ਵੀਹ ਵਰ੍ਹੇ (ਲੰਘ ਗਏ, ਭਾਵ, ਵੀਹ ਸਾਲਾਂ ਤੋਂ ਟੱਪ ਗਿਆ, ਤਦ ਤਕ ਭੀ) ਕੋਈ ਤਪ ਨਾ ਕੀਤਾ;
ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥੧॥ tees baras kachh dayv na poojaa fir pachhutaanaa biraDh bha-i-o. ||1|| For another thirty years, one does not worship God in any way and he repents and regrets when he is old. ||1|| ਤੀਹ ਸਾਲ ਹੋਰ ਬੀਤ ਗਏ, ਕੋਈ ਭਜਨ-ਬੰਦਗੀ ਨਾਹ ਕੀਤੀ, ਹੁਣ ਹੱਥ ਮਲਣ ਲੱਗਾ (ਕਿਉਂਕਿ) ਬੁੱਢਾ ਹੋ ਗਿਆ ॥੧॥
ਮੇਰੀ ਮੇਰੀ ਕਰਤੇ ਜਨਮੁ ਗਇਓ ॥ mayree mayree kartay janam ga-i-o. In this way one’s life passes in pursuits of worldly attachment; ‘ਮਮਤਾ’ ਵਿਚ ਹੀ (ਜੁਆਨੀ ਦੀ) ਉਮਰ ਬੀਤ ਗਈ,
ਸਾਇਰੁ ਸੋਖਿ ਭੁਜੰ ਬਲਇਓ ॥੧॥ ਰਹਾਉ ॥ saa-ir sokh bhujaN bali-o. ||1|| rahaa-o. like a dried out pool the body lost its strength and the power of arms is gone. ||1||Pause|| ਸਰੀਰ-ਰੂਪ ਸਮੁੰਦਰ ਸੁੱਕ ਗਿਆ, ਤੇ ਬਾਹਾਂ ਦੀ ਤਾਕਤ (ਭੀ ਮੁੱਕ ਗਈ) ॥੧॥ ਰਹਾਉ ॥
ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥ sookay sarvar paal banDhaavai loonai khayt hath vaar karai. performing devotional worship at this old age is like putting a dam around a dried up lake, or erecting a fence around a barren farm. (ਹੁਣ ਬੁਢੇਪਾ ਆਉਣ ਤੇ ਭੀ ਮੌਤ ਤੋਂ ਬਚਣ ਲਈ ਆਹਰ ਕਰਦਾ ਹੈ, ਪਰ ਇਸ ਦੇ ਉੱਦਮ ਇਉਂ ਹਨ ਜਿਵੇਂ) ਸੁੱਕੇ ਹੋਏ ਤਲਾ ਵਿਚ ਵੱਟ ਬੰਨ੍ਹ ਰਿਹਾ ਹੈ , ਅਤੇ ਕੱਟੇ ਹੋਏ ਖੇਤ ਦੇ ਦੁਆਲੇ ਵਾੜ ਦੇ ਰਿਹਾ ਹੈ।
ਆਇਓ ਚੋਰੁ ਤੁਰੰਤਹ ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥੨॥ aa-i-o chor turantah lay ga-i-o mayree raakhat mugaDh firai. ||2|| When the thief of Death comes, he quickly takes away life which the fool had tried to preserve as his own. ||2|| ਮੂਰਖ ਮਨੁੱਖ ਜਿਸ ਸਰੀਰ ਨੂੰ ਆਪਣਾ ਬਣਾਈ ਰੱਖਣ ਦੇ ਜਤਨ ਕਰਦਾ ਫਿਰਦਾ ਹੈ, ਪਰ (ਜਦੋਂ ਜਮ ਰੂਪ) ਚੋਰ (ਭਾਵ, ਚੁਪ ਕੀਤੇ ਹੀ ਜਮ) ਆਉਂਦਾ ਹੈ ਤੇ (ਜਿੰਦ ਨੂੰ) ਲੈ ਤੁਰਦਾ ਹੈ ॥੨॥
ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਹੈ ॥ charan sees kar kampan laagay nainee neer asaar bahai. His feet, his head and his hands begin to tremble, and the tears flow copiously from his eyes. ਪੈਰ, ਸਿਰ, ਹੱਥ ਕੰਬਣ ਲੱਗ ਜਾਂਦੇ ਹਨ, ਅੱਖਾਂ ਵਿਚੋਂ ਆਪ-ਮੁਹਾਰੇ ਪਾਣੀ ਵਗੀ ਜਾਂਦਾ ਹੈ।
ਜਿਹਵਾ ਬਚਨੁ ਸੁਧੁ ਨਹੀ ਨਿਕਸੈ ਤਬ ਰੇ ਧਰਮ ਕੀ ਆਸ ਕਰੈ ॥੩॥ jihvaa bachan suDh nahee niksai tab ray Dharam kee aas karai. ||3|| His tongue cannot speak the words correctly, but now, he hopes to practice Faith! ||3|| ਜੀਭ ਵਿਚੋਂ ਕੋਈ ਸਾਫ਼ ਲਫ਼ਜ਼ ਨਹੀਂ ਨਿਕਲਦਾ। ਹੇ ਮੂਰਖ! (ਕੀ) ਉਸ ਵੇਲੇ ਤੂੰ ਧਰਮ ਕਮਾਣ ਦੀ ਆਸ ਕਰਦਾ ਹੈਂ? ॥੩॥
ਹਰਿ ਜੀਉ ਕ੍ਰਿਪਾ ਕਰੈ ਲਿਵ ਲਾਵੈ ਲਾਹਾ ਹਰਿ ਹਰਿ ਨਾਮੁ ਲੀਓ ॥ har jee-o kirpaa karai liv laavai laahaa har har naam lee-o. If God shows His Mercy, one enshrines love for Him, and obtains the profit of meditating on God’s Name ਜਿਸ ਉੱਤੇ ਪ੍ਰਭੂ ਮਿਹਰ ਕਰਦਾ ਹੈ, ਉਸ ਦੀ ਸੁਰਤਿ (ਆਪਣੇ ਚਰਨਾਂ ਵਿਚ) ਜੋੜਦਾ ਹੈ, ਉਹ ਮਨੁੱਖ ਪ੍ਰਭੂ ਦਾ ਨਾਮ-ਰੂਪ ਲਾਭ ਖੱਟਦਾ ਹੈ।
ਗੁਰ ਪਰਸਾਦੀ ਹਰਿ ਧਨੁ ਪਾਇਓ ਅੰਤੇ ਚਲਦਿਆ ਨਾਲਿ ਚਲਿਓ ॥੪॥ gur parsaadee har Dhan paa-i-o antay chaldi-aa naal chali-o. ||4|| By Guru’s grace, such a person obtains the wealth of God’s Name, which accompanies that person on the last journey at departure. ||4|| ਜਗਤ ਤੋਂ ਤੁਰਨ ਵੇਲੇ ਭੀ ਇਹੀ ਨਾਮ-ਧਨ (ਮਨੁੱਖ ਦੇ) ਨਾਲ ਜਾਂਦਾ ਹੈ (ਪਰ) ਇਹ ਧਨ ਮਿਲਦਾ ਹੈ ਸਤਿਗੁਰੂ ਦੀ ਕਿਰਪਾ ਨਾਲ ॥੪॥
ਕਹਤ ਕਬੀਰ ਸੁਨਹੁ ਰੇ ਸੰਤਹੁ ਅਨੁ ਧਨੁ ਕਛੂਐ ਲੈ ਨ ਗਇਓ ॥ kahat kabeer sunhu ray santahu an Dhan kachhoo-ai lai na ga-i-o. Kabeer says, listen O’ Saints – any other wealth, he shall not take with him. ਕਬੀਰ ਕਹਿੰਦਾ ਹੈ-ਹੇ ਸੰਤ ਜਨੋ! ਸੁਣੋ, (ਕੋਈ ਜੀਵ ਭੀ ਮਰਨ ਵੇਲੇ) ਕੋਈ ਹੋਰ ਧਨ-ਪਦਾਰਥ ਆਪਣੇ ਨਾਲ ਨਹੀਂ ਲੈ ਜਾਂਦਾ,
ਆਈ ਤਲਬ ਗੋਪਾਲ ਰਾਇ ਕੀ ਮਾਇਆ ਮੰਦਰ ਛੋਡਿ ਚਲਿਓ ॥੫॥੨॥੧੫॥ aa-ee talab gopaal raa-ay kee maa-i-aa mandar chhod chali-o. ||5||2||15|| When the summons come from the King, the Lord of the Universe, the mortal departs, leaving behind his wealth and mansions. ||5||2||15|| ਕਿਉਂਕਿ ਜਦੋਂ ਪਰਮਾਤਮਾ ਵਲੋਂ ਸੱਦਾ ਆਉਂਦਾ ਹੈ ਤਾਂ ਮਨੁੱਖ ਦੌਲਤ ਤੇ ਘਰ (ਸਭ ਕੁਝ ਇਥੇ ਹੀ) ਛੱਡ ਕੇ ਤੁਰ ਪੈਂਦਾ ਹੈ ॥੫॥੨॥੧੫॥
ਆਸਾ ॥ aasaa. Raag Aasaa:
ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ kaahoo deenHay paat patambar kaahoo palagh nivaaraa. To some, God has given silks and satins (to wear), and to some, beds woven with cotton tapes (to sleep on). (ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ);
ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ kaahoo garee godree naahee kaahoo khaan paraaraa. ||1|| Some do not even have a poor patched coat, and some sleep on dried hay (instead of beds). ||1|| ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ ॥੧॥
ਅਹਿਰਖ ਵਾਦੁ ਨ ਕੀਜੈ ਰੇ ਮਨ ॥ ahirakh vaad na keejai ray man. O’ my mind, do not indulge in envy and bickering, (ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ?
ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ sukarit kar kar leejai ray man. ||1|| rahaa-o. By continually doing good deeds, you can also obtain these comforts, O’ my mind. ||1||Pause|| ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ ॥੧॥ ਰਹਾਉ ॥
ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ kumHaarai ayk jo maatee goonDhee baho biDh baanee laa-ee. A potter takes the same clay and fashions pots and vessels of different colors and kinds. ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ)।
ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ kaahoo meh motee muktaahal kaahoo bi-aaDh lagaa-ee. ||2|| It so happens that in some (pots), pearls and pearl necklaces are placed, while in others, some useless stuff).” ||2|| ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ ॥੨॥
ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ soomeh Dhan raakhan ka-o dee-aa mugaDh kahai Dhan mayraa. God gave wealth to the miser to preserve and help the needy, but the fool thinks it is all his. ਸ਼ੂਮ ਨੂੰ ਧਨ ਜੋੜ ਕੇ ਰੱਖਣ ਲਈ ਜੁੜਿਆ ਹੈ, (ਅਤੇ) ਮੂਰਖ (ਸ਼ੂਮ) ਆਖਦਾ ਹੈ-ਇਹ ਧਨ ਮੇਰਾ ਹੈ।
Scroll to Top
https://keuangan.usbypkp.ac.id/user_guide/lgacor/ https://learning.poltekkesjogja.ac.id/lib/pear/ https://learning.poltekkesjogja.ac.id/lib/ situs slot gacor slot gacor hari ini https://pelatihan-digital.smesco.go.id/.well-known/sgacor/ https://biropemotda.riau.go.id/wp-content/ngg/modules-demo/ https://jurnal.unpad.ac.id/classes/core/appdemo/ slot gacor
jp1131 https://bobabet-asik.com/ https://sugoi168daftar.com/ https://76vdomino.com/ https://jurnal.unpad.ac.id/help/ez_JP/ https://library.president.ac.id/event/jp-gacor/ https://biropemotda.riau.go.id/menus/1131-gacor/ https://akuntansi.feb.binabangsa.ac.id/beasiswa/sijp/ https://pmursptn.unib.ac.id/wp-content/boba/
https://pti.fkip.binabangsa.ac.id/product/hk/ http://febi.uindatokarama.ac.id/wp-content/hk/
https://keuangan.usbypkp.ac.id/user_guide/lgacor/ https://learning.poltekkesjogja.ac.id/lib/pear/ https://learning.poltekkesjogja.ac.id/lib/ situs slot gacor slot gacor hari ini https://pelatihan-digital.smesco.go.id/.well-known/sgacor/ https://biropemotda.riau.go.id/wp-content/ngg/modules-demo/ https://jurnal.unpad.ac.id/classes/core/appdemo/ slot gacor
jp1131 https://bobabet-asik.com/ https://sugoi168daftar.com/ https://76vdomino.com/ https://jurnal.unpad.ac.id/help/ez_JP/ https://library.president.ac.id/event/jp-gacor/ https://biropemotda.riau.go.id/menus/1131-gacor/ https://akuntansi.feb.binabangsa.ac.id/beasiswa/sijp/ https://pmursptn.unib.ac.id/wp-content/boba/
https://pti.fkip.binabangsa.ac.id/product/hk/ http://febi.uindatokarama.ac.id/wp-content/hk/