Guru Granth Sahib Translation Project

Guru granth sahib page-489

Page 489

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik-oNkaar sat naam kartaa purakh nirbha-o nirvair akaal moorat ajoonee saibhaN gur parsaad. There is one Universal God. His name is ‘Existentially True’. He alone is the Creator of all and is all-pervading. He is without fear, without enmity and His existence is beyond time. He is unborn (beyond the cycle of birth and death). Is self-illuminated (self-existent). He can only be realized by Divine Grace. ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ ‘ਹੋਂਦ ਵਾਲਾ’ ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਰਾਗੁ ਗੂਜਰੀ ਮਹਲਾ ੧ ਚਉਪਦੇ ਘਰੁ ੧ ॥ raag goojree mehlaa 1 cha-upday ghar 1. Raag Goojaree, First Mehl, Chau-Padas, First House: ਰਾਗ ਗੂਜਰੀ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
ਤੇਰਾ ਨਾਮੁ ਕਰੀ ਚਨਣਾਠੀਆ ਜੇ ਮਨੁ ਉਰਸਾ ਹੋਇ ॥ tayraa naam karee channaathee-aa jay man ursaa ho-ay. O’ God, If I could make ‘The remembrance of Your Name’ the sandalwood and my mind the stone, on which I could rub that sandalwood, (ਹੇ ਪ੍ਰਭੂ!) ਜੇ ਮੈਂ ਤੇਰੇ ਨਾਮ (ਦੀ ਯਾਦ) ਨੂੰ ਚੰਨਣ ਦੀ ਲੱਕੜੀ ਬਣਾ ਲਵਾਂ, ਜੇ ਮੇਰਾ ਮਨ (ਉਸ ਚੰਦਨ ਦੀ ਲੱਕੜੀ ਨੂੰ ਘਸਾਣ ਵਾਸਤੇ) ਸਿਲ ਬਣ ਜਾਏ,
ਕਰਣੀ ਕੁੰਗੂ ਜੇ ਰਲੈ ਘਟ ਅੰਤਰਿ ਪੂਜਾ ਹੋਇ ॥੧॥ karnee kungoo jay ralai ghat antar poojaa ho-ay. ||1|| and if I could mix in it the saffron of good deeds, then Your worship would be performed right within my heart.||1|| ਜੇ ਮੇਰਾ ਉੱਚਾ ਆਚਰਨ (ਇਹਨਾਂ ਦੇ ਨਾਲ) ਕੇਸਰ (ਬਣ ਕੇ) ਰਲ ਜਾਏ, ਤਾਂ ਤੇਰੀ ਪੂਜਾ ਮੇਰੇ ਹਿਰਦੇ ਦੇ ਅੰਦਰ ਹੀ ਪਈ ਹੋਵੇਗੀ ॥੧॥
ਪੂਜਾ ਕੀਚੈ ਨਾਮੁ ਧਿਆਈਐ ਬਿਨੁ ਨਾਵੈ ਪੂਜ ਨ ਹੋਇ ॥੧॥ ਰਹਾਉ ॥ poojaa keechai naam Dhi-aa-ee-ai bin naavai pooj na ho-ay. ||1|| rahaa-o. One ought to meditate on Naam and this is the way to worship Him. Without meditating on His Name, there is no other true worship of God.||1||Pause|| ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, ਇਹੀ ਪੂਜਾ ਕਰਨੀ ਚਾਹੀਦੀ ਹੈ। ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਹੋਰ ਕੋਈ ਪੂਜਾ (ਐਸੀ) ਨਹੀਂ (ਜੋ ਪਰਵਾਨ ਹੋ ਸਕੇ) ॥੧॥ ਰਹਾਉ ॥
ਬਾਹਰਿ ਦੇਵ ਪਖਾਲੀਅਹਿ ਜੇ ਮਨੁ ਧੋਵੈ ਕੋਇ ॥ baahar dayv pakhaalee-ah jay man Dhovai ko-ay. As the stone idols are bathed by washing on the outside, if one washes one’s heart from inside with Naam, ਜਿਵੇਂ ਬਾਹਰ ਦੇਵ-ਮੂਰਤੀਆਂ ਦੇ ਇਸ਼ਨਾਨ ਕਰਾਈਦੇ ਹਨ, ਤਿਵੇਂ ਜੇ ਕੋਈ ਮਨੁੱਖ ਆਪਣੇ ਮਨ ਨੂੰ (ਨਾਮ-ਸਿਮਰਨ ਨਾਲ) ਧੋਵੇ,
ਜੂਠਿ ਲਹੈ ਜੀਉ ਮਾਜੀਐ ਮੋਖ ਪਇਆਣਾ ਹੋਇ ॥੨॥ jooth lahai jee-o maajee-ai mokh pa-i-aanaa ho-ay. ||2|| the filth of vices gets removed, the soul gets cleansed, and one starts treading on the path of salvation. ||2|| ਤਾਂ ਉਸ ਦੇ ਮਨ ਦੀ ਵਿਕਾਰਾਂ ਦੀ ਮੈਲ ਲਹਿ ਜਾਂਦੀ ਹੈ, ਉਸ ਦੀ ਜਿੰਦ ਸੁੱਧ-ਪਵਿਤ੍ਰ ਹੋ ਜਾਂਦੀ ਹੈ, ਉਸ ਦਾ ਜੀਵਨ-ਸਫ਼ਰ ਵਿਕਾਰਾਂ ਤੋਂ ਆਜ਼ਾਦ ਹੋ ਜਾਂਦਾ ਹੈ ॥੨॥
ਪਸੂ ਮਿਲਹਿ ਚੰਗਿਆਈਆ ਖੜੁ ਖਾਵਹਿ ਅੰਮ੍ਰਿਤੁ ਦੇਹਿ ॥ pasoo mileh chang-aa-ee-aa kharh khaaveh amrit deh. Even the animals, which are considered to be lower species than man, are praised as they eat just grass and yield nectar (milk). (ਇਸ ਧਰਤੀ ਉਤੇ ਮਨੁੱਖ, ਪਸ਼ੂ ਪੰਛੀ ਆਦਿਕ ਸਭ ਦਾ ਸਿਰਦਾਰ ਮੰਨਿਆ ਜਾਂਦਾ ਹੈ, ਪਰ) ਪਸ਼ੂਆਂ ਨੂੰ ਸ਼ਾਬਾਸ਼ੇ ਮਿਲਦੀਆਂ ਹਨ, ਉਹ ਘਾਹ ਖਾਂਦੇ ਹਨ ਤੇ (ਦੁੱਧ ਵਰਗਾ) ਉੱਤਮ ਪਦਾਰਥ ਦੇਂਦੇ ਹਨ।
ਨਾਮ ਵਿਹੂਣੇ ਆਦਮੀ ਧ੍ਰਿਗੁ ਜੀਵਣ ਕਰਮ ਕਰੇਹਿ ॥੩॥ naam vihoonay aadmee Dharig jeevan karam karayhi. ||3|| But cursed is the life of those who do all other deeds but don’t meditate on Naam. ||3| ਨਾਮ ਤੋਂ ਸੱਖਣੇ ਮਨੁੱਖਾਂ ਦਾ ਜੀਵਨ ਫਿਟਕਾਰ-ਜੋਗ ਹੈ ਕਿਉਂਕਿ ਉਹ (ਨਾਮ ਵਿਸਾਰ ਕੇ ਹੋਰ ਹੋਰ) ਕੰਮ ਹੀ ਕਰਦੇ ਹਨ ॥੩॥
ਨੇੜਾ ਹੈ ਦੂਰਿ ਨ ਜਾਣਿਅਹੁ ਨਿਤ ਸਾਰੇ ਸੰਮ੍ਹ੍ਹਾਲੇ ॥ nayrhaa hai door na jaani-ahu nit saaray samHaalay. God is near us; don’t presume Him to be far off. He always remembers us and takes care of us. (ਹੇ ਭਾਈ!) ਸਾਡੀ ਤੇ ਪ੍ਰਭੂ ਦੀ ਬੜੀ ਨੇੜੇ ਦੀ ਸਾਂਝ ਹੈ (ਇਤਨੀ ਨੇੜੇ ਦੀ ਕਿ) ਜੋ ਕੁਝ ਉਹ ਸਾਨੂੰ ਦੇਂਦਾ ਹੈ ਉਹੀ ਅਸੀਂ ਖਾਂਦੇ ਹਾਂ (ਖਾ ਕੇ ਜੀਵਨ-ਨਿਰਬਾਹ ਕਰਦੇ ਹਾਂ), ਉਹ (ਦਾਤਾ) ਹੈ ਭੀ ਸਦਾ (ਸਾਡੇ ਸਿਰ ਉਤੇ) ਕਾਇਮ।
ਜੋ ਦੇਵੈ ਸੋ ਖਾਵਣਾ ਕਹੁ ਨਾਨਕ ਸਾਚਾ ਹੇ ॥੪॥੧॥ jo dayvai so khaavnaa kaho naanak saachaa hay. ||4||1|| Nanak says that whatever He gives us, we eat to go on with life. He is our eternal Master.||4||1|| ਨਾਨਕ ਆਖਦਾ ਹੈ- ਉਸ ਨੂੰ ਆਪਣੇ ਤੋਂ ਦੂਰ ਨਾਹ ਸਮਝੋ, ਉਹ ਸਦਾ ਸਾਡੀ ਸਾਰ ਲੈਂਦਾ ਹੈ ਸੰਭਾਲ ਕਰਦਾ ਹੈ (ਮੂਰਤੀਆਂ ਦੀ ਪੂਜਾ ਕਰਨ ਦੇ ਥਾਂ ਉਸ ਹਾਜ਼ਰ-ਨਾਜ਼ਰ ਪ੍ਰਭੂ ਦਾ ਨਾਮ ਧਿਆਵੋ) ॥੪॥੧॥
ਗੂਜਰੀ ਮਹਲਾ ੧ ॥ goojree mehlaa 1. Goojaree, First Mehl: ਗੂਜਰੀ (ਮਃ ੧) ਗੁਰੂ ਗ੍ਰੰਥ ਸਾਹਿਬ ਅੰਗ ੪੮੯
ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ naabh kamal tay barahmaa upjay bayd parheh mukh kanth savaar. (According to Hindu scriptures called ‘Puranas’,) Brahma, was born out of a lotus growing from the navel of god Vishnu. This Brahma uttered Vedas which are sung with melodious voice. (by the Pundits) (ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ,
ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ taa ko ant na jaa-ee lakh-naa aavat jaat rahai gubaar. ||1|| But even though he tried to find the ending limits of God, out of whom he was created, he did not succeed, and remained in the darkness of coming and going for many ages. ||1|| (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ ॥੧॥
ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ pareetam ki-o bisrahi mayray paraan aDhaar. O’ my beloved God, the support of my very breath of life, don’t let me forget you! ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ।
ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ jaa kee bhagat karahi jan pooray mun jan sayveh gur veechaar. ||1|| rahaa-o. You are one (God) whose worship perform the perfect beings and whom even the silent sages serve through the Guru’s Teachings. ||1||Pause| ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ ॥੧॥ ਰਹਾਉ ॥
ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ rav sas deepak jaa kay taribhavan aykaa jot muraar. That God is so great, that His light pervades all the three worlds. The sun and the moon are kind of small lamps for This Light. ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ।
ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ gurmukh ho-ay so ahinis nirmal manmukh rain anDhaar. ||2|| One who follows Guru’s teachings, becomes immaculate forever but an egocentric person remains in dark and spends his life in ignorance.||2|| ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ ॥੨॥, .
ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ siDh samaaDh karahi nit jhagraa duhu lochan ki-aa hayrai. The Siddhas in a trance are continually in conflict (among themselves and make false claims about their enlightenment), but I wonder what do they see with their two eyes, as one cannot realize God with these physical eyes. ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ।
ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ antar jot sabad Dhun jaagai satgur jhagar nibayray. ||3|| The Guru ends the conflict in the mind of His follower, and awakens the sweet melody of the Divine Word in him.||3|| (ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ ॥੩॥
ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ sur nar naath bay-ant ajonee saachai mahal apaaraa. O’ the Master of angels and the common folks, the infinite, the unborn and the true One, Your eternal Mansion is incomparable. ਹੇ ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ!
ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥ naanak sahj milay jagjeevan nadar karahu nistaaraa. ||4||2|| O’ Nanak, (Pray and) say, “ O’ the Life of the world, shower your mercy upon me and emancipate me (from the attachments of the world)”.||4||2|| ਹੇ ਨਾਨਕ! (ਅਰਦਾਸ ਕਰ-) ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ। ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ ॥੪॥੨॥


© 2017 SGGS ONLINE
error: Content is protected !!
Scroll to Top