Guru Granth Sahib Translation Project

Guru granth sahib page-514

Page 514

ਨਾਨਕ ਮਨ ਹੀ ਤੇ ਮਨੁ ਮਾਨਿਆ ਨਾ ਕਿਛੁ ਮਰੈ ਨ ਜਾਇ ॥੨॥ naanak man hee tay man maani-aa naa kichh marai na jaa-ay. ||2|| O’ Nanak, it is through the mind itself that our mind is persuaded about the truth that there is nothing which dies nor gets born (it is just changing of bodies by the soul). (ਇਸ ਤਰ੍ਹਾਂ) ਹੇ ਨਾਨਕ! ਮਨ ਅੰਦਰੋਂ ਹੀ (ਪ੍ਰਭੂ-ਨਾਮ ਵਿਚ) ਪਤੀਜ ਜਾਂਦਾ ਹੈ, ਫਿਰ ਇਸ ਦਾ ਨਾਹ ਕੁਝ ਮਰਦਾ ਹੈ ਨਾਹ ਜੰਮਦਾ ਹੈ ॥੨॥
ਪਉੜੀ ॥ Pauree:
ਕਾਇਆ ਕੋਟੁ ਅਪਾਰੁ ਹੈ ਮਿਲਣਾ ਸੰਜੋਗੀ ॥ kaa-i-aa kot apaar hai milnaa sanjogee. The human body is like a vast fortress, which is obtained only through great good fortune. ਮਨੁੱਖਾ-ਸਰੀਰ (ਮਾਨੋ,) ਇਕ ਵੱਡਾ ਕਿਲ੍ਹਾ ਹੈ ਜੋ ਮਨੁੱਖ ਨੂੰ ਭਾਗਾਂ ਨਾਲ ਮਿਲਦਾ ਹੈ,
ਕਾਇਆ ਅੰਦਰਿ ਆਪਿ ਵਸਿ ਰਹਿਆ ਆਪੇ ਰਸ ਭੋਗੀ ॥ kaa-i-aa andar aap vas rahi-aa aapay ras bhogee. God Himself abides in the body, and He Himself enjoys all the pleasures, ਇਸ ਸਰੀਰ ਵਿਚ ਪ੍ਰਭੂ ਆਪ ਵੱਸ ਰਿਹਾ ਹੈ ਤੇ (ਕਿਤੇ ਤਾਂ) ਰਸ ਭੋਗ ਰਿਹਾ ਹੈ,
ਆਪਿ ਅਤੀਤੁ ਅਲਿਪਤੁ ਹੈ ਨਿਰਜੋਗੁ ਹਰਿ ਜੋਗੀ ॥ aap ateet alipat hai nirjog har jogee. He Himself remains detached and unaffected from worldly riches. (ਕਿਤੇ) ਆਪ ਜੋਗੀ ਪ੍ਰਭੂ ਵਿਰਕਤ ਹੈ, ਮਾਇਆ ਦੇ ਅਸਰ ਤੋਂ ਪਰੇ ਹੈ ਤੇ ਅਨ-ਜੁੜਿਆ ਹੈ।
ਜੋ ਤਿਸੁ ਭਾਵੈ ਸੋ ਕਰੇ ਹਰਿ ਕਰੇ ਸੁ ਹੋਗੀ ॥ jo tis bhaavai so karay har karay so hogee. He does whatever He pleases, and whatever He does, comes to pass. ਜੋ ਉਸ ਨੂੰ ਚੰਗਾ ਲੱਗਦਾ ਹੈ ਉਹੀ ਕਰਦਾ ਹੈ, ਜੋ ਕੁਝ ਪ੍ਰਭੂ ਕਰਦਾ ਹੈ ਉਹੀ ਹੁੰਦਾ ਹੈ।
ਹਰਿ ਗੁਰਮੁਖਿ ਨਾਮੁ ਧਿਆਈਐ ਲਹਿ ਜਾਹਿ ਵਿਜੋਗੀ ॥੧੩॥ har gurmukh naam Dhi-aa-ee-ai leh jaahi vijogee. ||13|| Following Guru’s advice, we should meditate on the Naam, so that our separation from Him is ended.”||13|| ਜੇ ਗੁਰੂ ਦੇ ਸਨਮੁਖ ਹੋ ਕੇ ਪ੍ਰਭੂ ਦਾ ਨਾਮ ਸਿਮਰੀਏ ਤਾਂ ਮਾਇਕ ਰਸ-ਰੂਪ ਸਾਰੇ ਵਿਛੋੜੇ (ਪ੍ਰਭੂ ਤੋਂ ਵਿਛੋੜੇ ਦਾ ਮੂਲ) ਦੂਰ ਹੋ ਜਾਂਦੇ ਹਨ ॥੧੩॥
ਸਲੋਕੁ ਮਃ ੩ ॥ salok mehlaa 3. Shalok, Third Guru:
ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ vaahu vaahu aap akhaa-idaa gur sabdee sach so-ay. Waaho! Waaho! (Wonderful, Wonderful!), God Himself causes us to praise Him, through the True Word of the Guru. ਉਹ ਸੱਚਾ ਪ੍ਰਭੂ ਆਪ ਹੀ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਮਨੁੱਖ ਪਾਸੋਂ) ‘ਵਾਹੁ ਵਾਹੁ’ ਅਖਵਾਂਦਾ ਹੈ (ਭਾਵ, ਸਿਫ਼ਤ-ਸਾਲਾਹ ਕਰਾਂਦਾ ਹੈ),
ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ vaahu vaahu sifat salaah hai gurmukh boojhai ko-ay. However, only a Guru’s follower understands that just saying Waaho! Waaho! itself is praising God, ਕੋਈ (ਵਿਰਲਾ) ਗੁਰਮੁਖ ਸਮਝਦਾ ਹੈ ਕਿ ‘ਵਾਹ ਵਾਹ’ ਆਖਣਾ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਹੈ,
ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ vaahu vaahu banee sach hai sach milaavaa ho-ay. Waaho! Waaho! are the words of praise of God, which bring about our union with Him. ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਪਰਮਾਤਮਾ ਦਾ ਰੂਪ ਹੈ, (ਇਸ ਨਾਲ) ਪਰਮਾਤਮਾ ਵਿਚ ਮੇਲ ਹੁੰਦਾ ਹੈ।
ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥ naanak vaahu vaahu karti-aa parabh paa-i-aa karam paraapat ho-ay. ||1|| O Nanak, uttering Waaho! Waaho! one becomes united with God, however this union is realized only by His grace. ||1|| ਹੇ ਨਾਨਕ! (ਪ੍ਰਭੂ ਦੀ) ਸਿਫ਼ਤ-ਸਾਲਾਹ ਕਰਦਿਆਂ ਪ੍ਰਭੂ ਮਿਲ ਪੈਂਦਾ ਹੈ; (ਪਰ, ਇਹ ਸਿਫ਼ਤ-ਸਾਲਾਹ) ਪ੍ਰਭੂ ਦੀ ਮਿਹਰ ਨਾਲ ਮਿਲਦੀ ਹੈ ॥੧॥
ਮਃ ੩ ॥ mehlaa 3. Third Guru:
ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ ॥ vaahu vaahu kartee rasnaa sabad suhaa-ee. Chanting Waaho! Waaho! the tongue is adorned with the Word of the Guru. ਗੁਰੂ ਦੇ ਸ਼ਬਦ ਦੁਆਰਾ ‘ਵਾਹੁ ਵਾਹੁ’ ਆਖਦੀ ਜੀਭ ਸੋਹਣੀ ਲੱਗਦੀ ਹੈ,
ਪੂਰੈ ਸਬਦਿ ਪ੍ਰਭੁ ਮਿਲਿਆ ਆਈ ॥ poorai sabad parabh mili-aa aa-ee. Through the Perfect word of the Guru, one comes to realize God. ਪ੍ਰਭੂ ਮਿਲਦਾ ਹੀ ਗੁਰੂ ਦੇ ਪੂਰਨ ਸ਼ਬਦ ਦੀ ਰਾਹੀਂ ਹੈ।
ਵਡਭਾਗੀਆ ਵਾਹੁ ਵਾਹੁ ਮੁਹਹੁ ਕਢਾਈ ॥ vadbhaagee-aa vaahu vaahu muhhu kadhaa-ee. It is only very fortunate persons whom God makes to utter Waaho! Waaho! in His praise. ਵੱਡੇ ਭਾਗਾਂ ਵਾਲਿਆਂ ਦੇ ਮੂੰਹ ਵਿਚੋਂ ਪ੍ਰਭੂ ‘ਵਾਹੁ ਵਾਹੁ’ ਅਖਵਾਉਂਦਾ ਹੈ,
ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ ਤਿਨ੍ਹ੍ਹ ਕਉ ਪਰਜਾ ਪੂਜਣ ਆਈ ॥ vaahu vaahu karahi say-ee jan sohnay tinH ka-o parjaa poojan aa-ee. Those devotees look beautiful who utter Waaho! Waaho! People respect them so much as if they have come to worship them. ਜੋ ਮਨੁੱਖ ‘ਵਾਹੁ ਵਾਹੁ’ ਕਰਦੇ ਹਨ, ਉਹ ਸੋਹਣੇ ਲੱਗਦੇ ਹਨ ਤੇ ਸਾਰੀ ਦੁਨੀਆ ਉਹਨਾਂ ਦੇ ਚਰਨ ਪਰਸਣ ਆਉਂਦੀ ਹੈ।
ਵਾਹੁ ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ ਸੋਭਾ ਪਾਈ ॥੨॥ vaahu vaahu karam paraapat hovai naanak dar sachai sobhaa paa-ee. ||2|| But O Nanak, such praise of God, as Waaho! Waaho! is only obtained by His grace, and one obtains honor in God’s court. ||2|| ਹੇ ਨਾਨਕ! ਪ੍ਰਭੂ ਦੀ ਮੇਹਰ ਨਾਲ ਪ੍ਰਭੂ ਦੀ ਸਿਫ਼ਤ-ਸਾਲਾਹ ਹੁੰਦੀ ਹੈ ਤੇ ਸੱਚੇ ਦਰ ਤੇ ਸੋਭਾ ਮਿਲਦੀ ਹੈ ॥੨॥
ਪਉੜੀ II Pauree:
ਬਜਰ ਕਪਾਟ ਕਾਇਆ ਗੜ੍ਹ੍ਹ ਭੀਤਰਿ ਕੂੜੁ ਕੁਸਤੁ ਅਭਿਮਾਨੀ ॥ bajar kapaat kaa-i-aa garhH bheetar koorh kusat abhimaanee. The body of an arrogant person is like a fortress with rigid doors of falsehood and deceit. ਅਹੰਕਾਰੀ ਮਨੁੱਖਾਂ ਦੇ ਸਰੀਰ-ਰੂਪ ਕਿਲ੍ਹੇ ਵਿਚ ਕੂੜ ਤੇ ਕੁਸੱਤ-ਰੂਪ ਕਰੜੇ ਫਾਟਕ ਲੱਗੇ ਹੋਏ ਹਨ,
ਭਰਮਿ ਭੂਲੇ ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥ bharam bhoolay nadar na aavnee manmukh anDh agi-aanee. these unbreakable doors are not visible to the spiritually blind, ignorant and self- conceited persons. ਪਰ ਅੰਨ੍ਹੇ ਤੇ ਅਗਿਆਨੀ ਮਨਮੁਖਾਂ ਨੂੰ ਭਰਮ ਵਿਚ ਭੁੱਲੇ ਹੋਣ ਕਰ ਕੇ ਦਿੱਸਦੇ ਨਹੀਂ ਹਨ।
ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥ upaa-ay kitai na labhnee kar bhaykh thakay bhaykhvaanee. Even those who adorn themselves with holy garb have grown weary of trying, and have not been able to find these doors by any means. ਭੇਖ ਕਰਨ ਵਾਲੇ ਲੋਕ ਭੇਖ ਕਰ ਕਰ ਕੇ ਥੱਕ ਗਏ ਹਨ, ਪਰ ਉਹਨਾਂ ਨੂੰ ਭੀ ਕਿਸੇ ਉਪਾਉ ਕਰਨ ਨਾਲ (ਇਹ ਫਾਟਕ) ਨਹੀਂ ਦਿੱਸੇ,
ਗੁਰ ਸਬਦੀ ਖੋਲਾਈਅਨ੍ਹ੍ਹਿ ਹਰਿ ਨਾਮੁ ਜਪਾਨੀ ॥ gur sabdee kholaa-ee-aniH har naam japaanee. The doors are opened only by the Guru’s teachings and by meditating on Naam. (ਹਾਂ) ਜੋ ਮਨੁੱਖ ਹਰੀ ਦਾ ਨਾਮ ਜਪਦੇ ਹਨ, ਉਹਨਾਂ ਦੇ ਕਪਾਟ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਖੁਲ੍ਹਦੇ ਹਨ।
ਹਰਿ ਜੀਉ ਅੰਮ੍ਰਿਤ ਬਿਰਖੁ ਹੈ ਜਿਨ ਪੀਆ ਤੇ ਤ੍ਰਿਪਤਾਨੀ ॥੧੪॥ har jee-o amrit birakh hai jin pee-aa tay tariptaanee. ||14|| The Beloved God is the Tree of Ambrosial Nectar; those who drink this Nectar are fulfilled. ||14|| ਪ੍ਰਭੂ (ਦਾ ਨਾਮ) ਅੰਮ੍ਰਿਤ ਦਾ ਰੁੱਖ ਹੈ, ਜਿਨ੍ਹਾਂ ਨੇ (ਇਸ ਦਾ ਰਸ) ਪੀਤਾ ਹੈ ਉਹ ਰੱਜ ਗਏ ਹਨ ॥੧੪॥
ਸਲੋਕੁ ਮਃ ੩ ॥ salok mehlaa 3. Shalok, Third Guru:
ਵਾਹੁ ਵਾਹੁ ਕਰਤਿਆ ਰੈਣਿ ਸੁਖਿ ਵਿਹਾਇ ॥ vaahu vaahu karti-aa rain sukh vihaa-ay. Singing the praises of God, Waaho! Waaho! one’s life-night passes in peace and serenity. ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਿਆਂ (ਮਨੁੱਖਾ ਜਨਮ-ਰੂਪ) ਰਾਤ ਸੁਖੀ ਗੁਜ਼ਰਦੀ ਹੈ,
ਵਾਹੁ ਵਾਹੁ ਕਰਤਿਆ ਸਦਾ ਅਨੰਦੁ ਹੋਵੈ ਮੇਰੀ ਮਾਇ ॥ vaahu vaahu karti-aa sadaa anand hovai mayree maa-ay. Singing the praises of God, Waaho! Waaho! I am in eternal bliss, O my mother! ਤੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਿਆਂ ਸਦਾ ਮੌਜ ਬਣੀ ਰਹਿੰਦੀ ਹੈ, ਹੇ ਮੇਰੀ ਮਾਂ!
ਵਾਹੁ ਵਾਹੁ ਕਰਤਿਆ ਹਰਿ ਸਿਉ ਲਿਵ ਲਾਇ ॥ vaahu vaahu karti-aa har si-o liv laa-ay. Singing the praises of God, Waaho! Waaho! one attunes one’s mind to God. ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਿਆਂ ਪ੍ਰਭੂ ਨਾਲ ਸੁਰਤਿ ਜੁੜਦੀ ਹੈ,
ਵਾਹੁ ਵਾਹੁ ਕਰਮੀ ਬੋਲੈ ਬੋਲਾਇ ॥ vaahu vaahu karmee bolai bolaa-ay. However, it is only by God’s grace that one sings God’s praises, Waaho! Waaho! and inspires others to do the same, ਪਰ, ਕੋਈ ਵਿਰਲਾ ਮਨੁੱਖ ਪ੍ਰਭੂ ਦੀ ਮਿਹਰ ਨਾਲ ਪ੍ਰਭੂ ਦਾ ਪ੍ਰੇਰਿਆ ਹੋਇਆ ‘ਵਾਹੁ ਵਾਹੁ’ ਦੀ ਬਾਣੀ ਉਚਾਰਦਾ ਹੈ।
ਵਾਹੁ ਵਾਹੁ ਕਰਤਿਆ ਸੋਭਾ ਪਾਇ ॥ vaahu vaahu karti-aa sobhaa paa-ay. and thus gains glory while repeatedly praising God by chanting Waaho! Waaho! ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਿਆਂ ਸੋਭਾ ਮਿਲਦੀ ਹੈ,
ਨਾਨਕ ਵਾਹੁ ਵਾਹੁ ਸਤਿ ਰਜਾਇ ॥੧॥ naanak vaahu vaahu sat rajaa-ay. ||1|| O Nanak, such a chant of Waaho! Waaho! in love and admiration of God, keeps a person attuned to His will. ||1|| ਤੇ, ਹੇ ਨਾਨਕ! ਇਹ ਸਿਫ਼ਤ-ਸਾਲਾਹ (ਮਨੁੱਖ ਨੂੰ) ਪ੍ਰਭੂ ਦੀ ਰਜ਼ਾ ਵਿਚ ਜੋੜੀ ਰੱਖਦੀ ਹੈ ॥੧॥
ਮਃ ੩ ॥ mehlaa 3. Third Guru:
ਵਾਹੁ ਵਾਹੁ ਬਾਣੀ ਸਚੁ ਹੈ ਗੁਰਮੁਖਿ ਲਧੀ ਭਾਲਿ ॥ vaahu vaahu banee sach hai gurmukh laDhee bhaal. Singing Waaho! Waaho! this way is the true praise of God, as the followers of the Guru have discovered, ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਪ੍ਰਭੂ (ਦਾ ਰੂਪ ਹੀ) ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਨੇ ਭਾਲ ਕੇ ਲੱਭ ਲਈ ਹੈ,
ਵਾਹੁ ਵਾਹੁ ਸਬਦੇ ਉਚਰੈ ਵਾਹੁ ਵਾਹੁ ਹਿਰਦੈ ਨਾਲਿ ॥ vaahu vaahu sabday uchrai vaahu vaahu hirdai naal. Thus by uttering these praises, Waaho! Waaho! according to the Guru’s teachings, one enshrines them in the heart. ਗੁਰੂ ਦੇ ਸ਼ਬਦ ਦੀ ਰਾਹੀਂ ਉਹ ‘ਵਾਹੁ ਵਾਹੁ’ ਆਖਦਾ ਹੈ ਤੇ ਹਿਰਦੇ ਨਾਲ (ਪਰੋ ਕੇ ਰੱਖਦਾ ਹੈ)।
ਵਾਹੁ ਵਾਹੁ ਕਰਤਿਆ ਹਰਿ ਪਾਇਆ ਸਹਜੇ ਗੁਰਮੁਖਿ ਭਾਲਿ ॥ vaahu vaahu karti-aa har paa-i-aa sehjay gurmukh bhaal. In this way, chanting Waaho! Waaho! the Guru’s followers have found and realized God. ਗੁਰਮੁਖਾਂ ਨੇ ਸੁਤੇ ਹੀ ਭਾਲ ਕਰ ਕੇ, ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਿਆਂ ਪ੍ਰਭੂ ਨੂੰ ਲੱਭ ਲਿਆ ਹੈ।
ਸੇ ਵਡਭਾਗੀ ਨਾਨਕਾ ਹਰਿ ਹਰਿ ਰਿਦੈ ਸਮਾਲਿ ॥੨॥ say vadbhaagee naankaa har har ridai samaal. ||2|| O Nanak, very fortunate are those, who have enshrined God in their hearts. ||2|| ਹੇ ਨਾਨਕ! ਉਹ ਮਨੁੱਖ ਵੱਡੇ ਭਾਗਾਂ ਵਾਲੇ ਹਨ ਜੋ ਪ੍ਰਭੂ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਸੰਭਾਲਦੇ ਹਨ ॥੨॥
ਪਉੜੀ ॥ Pauree:
ਏ ਮਨਾ ਅਤਿ ਲੋਭੀਆ ਨਿਤ ਲੋਭੇ ਰਾਤਾ ॥ ay manaa at lobhee-aa nit lobhay raataa. O my utterly greedy mind, you are always filled with greed and avarice. ਹੇ ਬਹੁਤ ਲੋਭੀ ਮਨ, ਤੂੰ ਸਦਾ ਲੋਭ ਵਿਚ ਪਇਆ ਰਹਿਨਾ?
ਮਾਇਆ ਮਨਸਾ ਮੋਹਣੀ ਦਹ ਦਿਸ ਫਿਰਾਤਾ ॥ maa-i-aa mansaa mohnee dah dis firaataa. In your desire for the enticing Maya, you wander aimlessly in all the ten directions. ਮੋਹਣੀ ਮਾਇਆ ਦੀ ਚਾਹ ਦੇ ਕਾਰਨ ਤੂੰ ਦਸੀਂ ਪਾਸੀਂ ਭਉਂਦਾ ਫਿਰਦਾ ਹੈਂ।
ਅਗੈ ਨਾਉ ਜਾਤਿ ਨ ਜਾਇਸੀ ਮਨਮੁਖਿ ਦੁਖੁ ਖਾਤਾ ॥ agai naa-o jaat na jaa-isee manmukh dukh khaataa. One’s fame and social status do not accompany one in the hereafter; thus the self-conceited person is consumed by sorrow and pain. ਹੇ ਮਨਮੁਖ (ਮਨ!) ਦਰਗਾਹ ਵਿਚ ਵੱਡਾ ਨਾਮ ਤੇ ਉੱਚੀ ਜਾਤ ਕੰਮ ਨਹੀਂ ਜਾਂਦੇ, (ਇਹਨਾਂ ਵਿਚ ਭੁੱਲਾ ਹੋਇਆ) ਦੁੱਖ ਭੋਗੇਂਗਾ;
ਰਸਨਾ ਹਰਿ ਰਸੁ ਨ ਚਖਿਓ ਫੀਕਾ ਬੋਲਾਤਾ ॥ rasnaa har ras na chakhi-o feekaa bolaataa. One’s tongue does not relish the sublime essence of God; it utters only insipid banalities. ਜੀਭ ਨਾਲ ਤੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਚੱਖਿਆ ਤੇ ਫਿੱਕਾ (ਭਾਵ, ਮਾਇਆ ਸੰਬੰਧੀ ਬਚਨ ਹੀ) ਬੋਲਦਾ ਹੈਂ।
ਜਿਨਾ ਗੁਰਮੁਖਿ ਅੰਮ੍ਰਿਤੁ ਚਾਖਿਆ ਸੇ ਜਨ ਤ੍ਰਿਪਤਾਤਾ ॥੧੫॥ jinaa gurmukh amrit chaakhi-aa say jan tariptaataa. ||15|| However, those devotees who drink in God’s Ambrosial Nectar of Naam are satisfied from worldly riches. ||15|| ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸਨਮੁਖ ਹੋ ਕੇ (ਨਾਮ-ਰੂਪ) ਅੰਮ੍ਰਿਤ ਚਖਿਆ ਹੈ ਉਹ ਰੱਜ ਗਏ ਹਨ ॥੧੫॥
ਸਲੋਕੁ ਮਃ ੩ ॥ salok mehlaa 3. Shalok, Third Guru:
ਵਾਹੁ ਵਾਹੁ ਤਿਸ ਨੋ ਆਖੀਐ ਜਿ ਸਚਾ ਗਹਿਰ ਗੰਭੀਰੁ ॥ vaahu vaahu tis no aakhee-ai je sachaa gahir gambheer. Sing the praises of that God who is eternal and unfathomable. ਉਸ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਜੋ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ ਤੇ ਵੱਡੇ ਜਿਗਰੇ ਵਾਲਾ ਹੈ,
ਵਾਹੁ ਵਾਹੁ ਤਿਸ ਨੋ ਆਖੀਐ ਜਿ ਗੁਣਦਾਤਾ ਮਤਿ ਧੀਰੁ ॥ vaahu vaahu tis no aakhee-ai je gundaataa mat Dheer. Sing the praises of that God who is the giver of virtues, intelligence and patience to His devotees. ਉਸ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਜੋ (ਆਪਣੇ ਭਗਤਾਂ ਨੂੰ) ਗੁਣ ਬਖ਼ਸ਼ਣ ਵਾਲਾ ਹੈ ਤੇ ਅਡੋਲ ਮੱਤ ਵਾਲਾ ਹੈ,


© 2017 SGGS ONLINE
error: Content is protected !!
Scroll to Top