Guru Granth Sahib Translation Project

Guru granth sahib page-516

Page 516

ਨਾਨਕ ਵਾਹੁ ਵਾਹੁ ਗੁਰਮੁਖਿ ਪਾਈਐ ਅਨਦਿਨੁ ਨਾਮੁ ਲਏਇ ॥੧॥ naanak vaahu vaahu gurmukh paa-ee-ai an-din naam la-ay-ay. ||1|| O’ Nanak, Praise God! This is habit is obtained by the Gurmukhs, who hold tight to the Naam, night and day. ||1|| ਹੇ ਨਾਨਕ! ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਨੂੰ ਸਿਫ਼ਤ-ਸਾਲਾਹ ਦੀ ਦਾਤ ਮਿਲਦੀ ਹੈ, ਉਹ ਹਰ ਵੇਲੇ ਪ੍ਰਭੂ ਦਾ ਨਾਮ ਜਪਦਾ ਹੈ ॥੧॥
ਮਃ ੩ ॥ mehlaa 3. Third Guru:
ਬਿਨੁ ਸਤਿਗੁਰ ਸੇਵੇ ਸਾਤਿ ਨ ਆਵਈ ਦੂਜੀ ਨਾਹੀ ਜਾਇ ॥ bin satgur sayvay saat na aavee doojee naahee jaa-ay. Without serving the Guru, peace is not obtained, and the sense of duality does not depart. ਸਤਿਗੁਰੂ ਦੀ ਦੱਸੀ ਸੇਵਾ ਕਰਨ ਤੋਂ ਬਿਨਾ ਸ਼ਾਂਤੀ ਨਹੀਂ ਆਉਂਦੀ ਤੇ (ਸਤਿਗੁਰੂ ਤੋਂ ਬਿਨਾ) ਹੋਰ ਕੋਈ ਥਾਂ ਨਹੀਂ (ਜਿਥੇ ਇਹ ਮਿਲ ਸਕੇ),
ਜੇ ਬਹੁਤੇਰਾ ਲੋਚੀਐ ਵਿਣੁ ਕਰਮੈ ਨ ਪਾਇਆ ਜਾਇ ॥ jay bahutayraa lochee-ai vin karmai na paa-i-aa jaa-ay. No matter how much one may wish, without the God’s Grace, He is not found. ਭਾਵੇਂ ਕਿਤਨੀ ਹੀ ਤਾਂਘ ਕਰੀਏ, ਮੇਹਰ ਤੋਂ ਬਿਨਾ ਪ੍ਰਭੂ ਦੀ ਪ੍ਰਾਪਤੀ ਨਹੀਂ ਹੋ ਸਕਦੀ।
ਜਿਨ੍ਹ੍ਹਾ ਅੰਤਰਿ ਲੋਭ ਵਿਕਾਰੁ ਹੈ ਦੂਜੈ ਭਾਇ ਖੁਆਇ ॥ jinHaa antar lobh vikaar hai doojai bhaa-ay khu-aa-ay. Those who are filled with greed and corruption are ruined by the love of duality. ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਲੋਭ ਦਾ ਔਗੁਣ ਹੈ, ਉਹ ਮਾਇਆ ਦੇ ਪਿਆਰ ਵਿਚ ਭੁੱਲੇ ਹੋਏ ਹਨ,
ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥ jaman maran na chuk-ee ha-umai vich dukh paa-ay. They cannot escape birth and death, and with egotism within them, they suffer in misery. ਉਹਨਾਂ ਦਾ ਜੰਮਣਾ ਮਰਣਾ ਮੁੱਕਦਾ ਨਹੀਂ ਤੇ ਉਹ ਅਹੰਕਾਰ ਵਿਚ ਕਲੇਸ਼ ਉਠਾਉਂਦੇ ਹਨ।
ਜਿਨ੍ਹ੍ਹਾ ਸਤਿਗੁਰ ਸਿਉ ਚਿਤੁ ਲਾਇਆ ਸੁ ਖਾਲੀ ਕੋਈ ਨਾਹਿ ॥ jinHaa satgur si-o chit laa-i-aa so khaalee ko-ee naahi. Those who center their consciousness on the Guru, never go empty-handed. ਜਿਨ੍ਹਾਂ ਮਨੁੱਖਾਂ ਨੇ ਆਪਣੇ ਸਤਿਗੁਰੂ ਨਾਲ ਚਿੱਤ ਜੋੜਿਆ ਹੈ ਉਹਨਾਂ ਵਿਚੋਂ (ਪ੍ਰਭੂ ਦੇ ਮਿਲਾਪ ਤੋਂ) ਵਾਂਜਿਆਂ ਕੋਈ ਨਹੀਂ ਰਿਹਾ,
ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਸਹਾਹਿ ॥ tin jam kee talab na hova-ee naa o-ay dukh sahaahi. They are not summoned by the Messenger of Death, and they do not suffer in pain.(they lose fear of Death) ਨਾ ਤਾਂ ਉਹਨਾਂ ਨੂੰ ਜਮ ਦਾ ਸੱਦਾ ਪੈਂਦਾ ਹੈ ਤੇ ਨਾ ਉਹ ਦੁੱਖ ਸਹਿੰਦੇ ਹਨ (ਭਾਵ, ਉਹਨਾਂ ਨੂੰ ਮੌਤ ਦਾ ਸਹਮ ਪੋਹ ਨਹੀਂ ਸਕਦਾ)।
ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥੨॥ naanak gurmukh ubray sachai sabad samaahi. ||2|| O’ Nanak, the Guru’s followers rise above the worldly turmoil, and through the true word, they merge into God||2|| ਹੇ ਨਾਨਕ! ਜੋ ਮਨੁੱਖ ਗੁਰੂ ਦੇ ਸਨਮੁਖ ਹੋਏ ਹਨ, ਉਹ (ਦੁੱਖਾਂ ਤੋਂ) ਬਚ ਗਏ ਹਨ ਤੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ ॥੨॥
ਪਉੜੀ ॥ pa-orhee. Pauree:
ਢਾਢੀ ਤਿਸ ਨੋ ਆਖੀਐ ਜਿ ਖਸਮੈ ਧਰੇ ਪਿਆਰੁ ॥ dhaadhee tis no aakhee-ai je khasmai Dharay pi-aar. He alone is called a minstrel, who enshrines love for his Master. ਜੋ ਮਨੁੱਖ ਆਪਣੇ ਮਾਲਕ-ਪ੍ਰਭੂ ਨਾਲ ਪਿਆਰ ਪਾਉਂਦਾ ਹੈ, ਉਹੀ ਪ੍ਰਭੂ ਦਾ ਢਾਢੀ ਅਖਵਾ ਸਕਦਾ ਹੈ (ਭਾਵ, ਪ੍ਰਭੂ ਦੀ ਸਿਫ਼ਤ-ਸਾਲਾਹ ਉਹੀ ਬੰਦਾ ਕਰ ਸਕਦਾ ਹੈ),
ਦਰਿ ਖੜਾ ਸੇਵਾ ਕਰੇ ਗੁਰ ਸਬਦੀ ਵੀਚਾਰੁ ॥ dar kharhaa sayvaa karay gur sabdee veechaar. Standing on Door (Guru’s word), he serves Him and reflects upon His Word ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਟਿਕ ਕੇ ਉਸ ਦਾ ਸਿਮਰਨ ਕਰਦਾ ਹੈ ਤੇ ਗੁਰੂ ਦੇ ਸ਼ਬਦ ਰਾਹੀਂ ਉਸ ਦੇ ਗੁਣਾਂ ਦੀ ਵਿਚਾਰ ਕਰਦਾ ਹੈ।
ਢਾਢੀ ਦਰੁ ਘਰੁ ਪਾਇਸੀ ਸਚੁ ਰਖੈ ਉਰ ਧਾਰਿ ॥ dhaadhee dar ghar paa-isee sach rakhai ur Dhaar. The minstrel more and more he contemplates and enshrines God in his heart, more he gets nearer to Him. ਜਿਉਂ ਜਿਉਂ ਉਹ ਢਾਢੀ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਜੁੜਦਾ ਹੈ,
ਢਾਢੀ ਕਾ ਮਹਲੁ ਅਗਲਾ ਹਰਿ ਕੈ ਨਾਇ ਪਿਆਰਿ ॥ dhaadhee kaa mahal aglaa har kai naa-ay pi-aar. The minstrel soul is uplifted with such a love for Naam. ਐਸੇ ਢਾਢੀ ਨੂੰ ਪ੍ਰਭੂ ਦੇ ਨਾਮ ਵਿਚ ਪਿਆਰ ਕਰਨ ਨਾਲ ਉਸ ਦੇ ਮਨ ਦੀ ਅਵਸਥਾ ਬਹੁਤ ਉੱਚੀ ਹੋ ਜਾਂਦੀ ਹੈ,
ਢਾਢੀ ਕੀ ਸੇਵਾ ਚਾਕਰੀ ਹਰਿ ਜਪਿ ਹਰਿ ਨਿਸਤਾਰਿ ॥੧੮॥ dhaadhee kee sayvaa chaakree har jap har nistaar. ||18|| Remembering and contemplating on Naam is the only Service of minstrel, which helps him swim across the worldly ocean.||18|| ਬੱਸ, ਉਹ ਢਾਢੀ ਇਹੀ ਸੇਵਾ ਕਰਦਾ ਹੈ, ਇਹੀ ਚਾਕਰੀ ਕਰਦਾ ਹੈ ਕਿ ਉਹ ਪ੍ਰਭੂ ਦਾ ਨਾਮ ਜਪਦਾ ਹੈ, ਤੇ ਪ੍ਰਭੂ ਉਸ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ॥੧੮॥
ਸਲੋਕੁ ਮਃ ੩ ॥ salok mehlaa 3. Shalok, Third Guru:
ਗੂਜਰੀ ਜਾਤਿ ਗਵਾਰਿ ਜਾ ਸਹੁ ਪਾਏ ਆਪਣਾ ॥ goojree jaat gavaar jaa saho paa-ay aapnaa. Milkmaid of low status, get uplifted with union with God ਮੋਟੀ ਜਾਤਿ ਦੀ ਗੁਜਰੀ ਕੁਲਵੰਤੀ ਇਸਤ੍ਰੀ ਬਣ ਗਈ (ਉੱਚੀ ਜਾਤਿ ਵਾਲੀ ਹੋ ਗਈ) ਜਦੋਂ ਉਸ ਨੇ ਆਪਣਾ ਖਸਮ ਲੱਭ ਲਿਆ।
ਗੁਰ ਕੈ ਸਬਦਿ ਵੀਚਾਰਿ ਅਨਦਿਨੁ ਹਰਿ ਜਪੁ ਜਾਪਣਾ ॥ gur kai sabad veechaar an-din har jap jaapnaa. when even she meditates on God’s Name day and night, ਜੋ ਸਤਿਗੁਰੂ ਦੇ ਸ਼ਬਦ ਦੁਆਰਾ ਵਿਚਾਰ ਕਰ ਕੇ ਹਰ ਰੋਜ਼ ਪ੍ਰਭੂ ਦਾ ਸਿਮਰਨ ਕਰਦੀ ਹੈ,
ਜਿਸੁ ਸਤਿਗੁਰੁ ਮਿਲੈ ਤਿਸੁ ਭਉ ਪਵੈ ਸਾ ਕੁਲਵੰਤੀ ਨਾਰਿ ॥ jis satgur milai tis bha-o pavai saa kulvantee naar. She who meets the Guru, lives in the Fear of God; she is a woman of noble birth (spiritually elevated). ਤੇ ਜਿਸ ਨੂੰ ਗੁਰੂ ਮਿਲਣ ਦੇ ਰਾਹੀਂ ਅੰਦਰ ਪਰਮਾਤਮਾ ਦਾ ਡਰ ਪੈਦਾ ਹੁੰਦਾ ਹੈ, ਉਹ (ਜੀਵ-) ਇਸਤ੍ਰੀ ਕੁਲਵੰਤੀ ਹੋ ਜਾਂਦੀ ਹੈ।
ਸਾ ਹੁਕਮੁ ਪਛਾਣੈ ਕੰਤ ਕਾ ਜਿਸ ਨੋ ਕ੍ਰਿਪਾ ਕੀਤੀ ਕਰਤਾਰਿ ॥ saa hukam pachhaanai kant kaa jis no kirpaa keetee kartaar. They alone understand the command of God, who is blessed by Creators Mercy. ਜਿਸ ਤੇ ਕਰਤਾਰ ਨੇ ਆਪ ਮਿਹਰ ਕੀਤੀ ਹੋਵੇ, ਉਹ ਖਸਮ-ਪ੍ਰਭੂ ਦਾ ਹੁਕਮ ਸਮਝ ਲੈਂਦੀ ਹੈ।
ਓਹ ਕੁਚਜੀ ਕੁਲਖਣੀ ਪਰਹਰਿ ਛੋਡੀ ਭਤਾਰਿ ॥ oh kuchjee kulkhanee parhar chhodee bhataar. She who is of little merit and ill-mannered (who is away from God), is discarded and forsaken by her Husband God. ਤੇ ਜਿਸ ਨੂੰ ਖਸਮ (ਪ੍ਰਭੂ) ਨੇ ਛੁੱਟੜ ਛੱਡ ਦਿੱਤਾ ਹੋਵੇ, ਉਹ (ਜੀਵ-) ਇਸਤ੍ਰੀ ਕੁਚੱਜੀ ਤੇ ਖੋਟੇ ਲੱਛਣਾਂ ਵਾਲੀ ਹੁੰਦੀ ਹੈ।
ਭੈ ਪਇਐ ਮਲੁ ਕਟੀਐ ਨਿਰਮਲ ਹੋਵੈ ਸਰੀਰੁ ॥ bhai pa-i-ai mal katee-ai nirmal hovai sareer. When we enshrine the fear and respect of God in us, the dirt of our mind is washed off, and our entire body becomes immaculate. ਜੇ ਹਿਰਦੇ ਵਿਚ ਪ੍ਰਭੂ ਦਾ ਡਰ ਆ ਵੱਸੇ, ਤਾਂ ਮਨ ਦੀ ਮੈਲ ਕੱਟੀ ਜਾਂਦੀ ਹੈ, ਸਰੀਰ ਭੀ ਪਵਿੱਤ੍ਰ ਹੋ ਜਾਂਦਾ ਹੈ;
ਅੰਤਰਿ ਪਰਗਾਸੁ ਮਤਿ ਊਤਮ ਹੋਵੈ ਹਰਿ ਜਪਿ ਗੁਣੀ ਗਹੀਰੁ ॥ antar pargaas mat ootam hovai har jap gunee gaheer. The soul is enlightened, and the intellect is exalted, by meditating on God, the ocean of excellence. ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਸਿਮਰਨ ਕਰ ਕੇ ਅੰਦਰ ਚਾਨਣ ਹੋ ਜਾਂਦਾ ਹੈ, ਮਤਿ ਉੱਜਲੀ ਹੋ ਜਾਂਦੀ ਹੈ।
ਭੈ ਵਿਚਿ ਬੈਸੈ ਭੈ ਰਹੈ ਭੈ ਵਿਚਿ ਕਮਾਵੈ ਕਾਰ ॥ bhai vich baisai bhai rahai bhai vich kamaavai kaar. One who dwells in the Fear of God, lives in the Fear of God, and acts in the Fear of God. (ਅਜੇਹੀ ਜੀਵ-ਇਸਤ੍ਰੀ) ਪਰਮਾਤਮਾ ਦੇ ਡਰ ਵਿਚ ਬੈਠਦੀ ਹੈ, ਡਰ ਵਿਚ ਰਹਿੰਦੀ ਹੈ, ਡਰ ਵਿਚ ਕਿਰਤਕਾਰ ਕਰਦੀ ਹੈ,
ਐਥੈ ਸੁਖੁ ਵਡਿਆਈਆ ਦਰਗਹ ਮੋਖ ਦੁਆਰ ॥ aithai sukh vadi-aa-ee-aa dargeh mokh du-aar. He obtains peace and glory here, and obtains the door(path) to liberation in the court of God (union). (ਫਿਰ) ਉਸ ਨੂੰ ਇਸ ਜੀਵਨ ਵਿਚ ਆਦਰ ਤੇ ਸੁਖ ਮਿਲਦਾ ਹੈ ਤੇ ਪ੍ਰਭੂ ਦੀ ਹਜ਼ੂਰੀ ਦਾ ਦਰਵਾਜ਼ਾ ਉਸ ਲਈ ਖੁਲ੍ਹ ਜਾਂਦਾ ਹੈ।
ਭੈ ਤੇ ਨਿਰਭਉ ਪਾਈਐ ਮਿਲਿ ਜੋਤੀ ਜੋਤਿ ਅਪਾਰ ॥ bhai tay nirbha-o paa-ee-ai mil jotee jot apaar. Through the Fear of God, the union with Him is obtained, and one’s light merges in the Infinite Light. ਬੇਅੰਤ ਪ੍ਰਭੂ ਦੀ ਜੋਤਿ ਵਿਚ ਆਤਮਾ ਜੋੜਨ ਨਾਲ ਤੇ ਉਸ ਦੇ ਡਰ ਵਿਚ ਰਹਿਣ ਨਾਲ ਉਹ ਨਿਰਭਉ ਪ੍ਰਭੂ ਮਿਲ ਪੈਂਦਾ ਹੈ।
ਨਾਨਕ ਖਸਮੈ ਭਾਵੈ ਸਾ ਭਲੀ ਜਿਸ ਨੋ ਆਪੇ ਬਖਸੇ ਕਰਤਾਰੁ ॥੧॥ naanak khasmai bhaavai saa bhalee jis no aapay bakhsay kartaar. ||1|| O’ Nanak, that human soul is the most virtuous, who is pleasing to the Master, whom the Creator Himself blesses.”||1|| ਪਰ, ਹੇ ਨਾਨਕ! ਜਿਸ ਨੂੰ ਕਰਤਾਰ ਆਪ ਬਖ਼ਸ਼ਸ਼ ਕਰੇ ਉਹੀ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਹ ਚੰਗੀ ਹੈ ॥੧॥
ਮਃ ੩ ॥ mehlaa 3. Third Guru:
ਸਦਾ ਸਦਾ ਸਾਲਾਹੀਐ ਸਚੇ ਕਉ ਬਲਿ ਜਾਉ ॥ sadaa sadaa salaahee-ai sachay ka-o bal jaa-o. Praise God forever and ever, and make yourself a sacrifice to Him. ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹੀ ਸਦਾ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਮੈਂ ਪ੍ਰਭੂ ਤੋਂ ਸਦਕੇ ਹਾਂ।
ਨਾਨਕ ਏਕੁ ਛੋਡਿ ਦੂਜੈ ਲਗੈ ਸਾ ਜਿਹਵਾ ਜਲਿ ਜਾਉ ॥੨॥ naanak ayk chhod doojai lagai saa jihvaa jal jaa-o. ||2|| O’ Nanak, let that tongue be burnt, which renounces God, and attaches itself to another. ||2|| ਪਰ, ਹੇ ਨਾਨਕ! ਉਹ ਜੀਭ ਸੜ ਜਾਏ ਜੋ ਇਕ ਪ੍ਰਭੂ ਨੂੰ ਛੱਡ ਕੇ ਕਿਸੇ ਹੋਰ (ਦੀ ਯਾਦ) ਵਿਚ ਲੱਗੇ ॥੨॥
ਪਉੜੀ ॥ pa-orhee. Pauree:
ਅੰਸਾ ਅਉਤਾਰੁ ਉਪਾਇਓਨੁ ਭਾਉ ਦੂਜਾ ਕੀਆ ॥ ansaa a-utaar upaa-i-on bhaa-o doojaa kee-aa. It is God Himself, who created god Ansha literally meaning a tiny spec of His light or essence,and also created duality, the love of the other worldly riches and power. ਦੇਵਤੇ ਆਦਿਕਾਂ ਦਾ (ਭੀ) ਜਨਮ ਪ੍ਰਭੂ ਨੇ ਆਪ ਹੀ ਕੀਤਾ ਤੇ ਮਾਇਆ ਦਾ ਮੋਹ ਭੀ ਆਪ ਹੀ ਬਣਾਇਆ।
ਜਿਉ ਰਾਜੇ ਰਾਜੁ ਕਮਾਵਦੇ ਦੁਖ ਸੁਖ ਭਿੜੀਆ ॥ ji-o raajay raaj kamaavday dukh sukh bhirhee-aa. They ruled like kings, and fought for pleasure and pain.But even they also kept) ruling like ordinary kings and kept fighting with each other and suffering in pains and pleasures. (ਉਹ ਦੇਵਤੇ ਭੀ) ਰਾਜਿਆਂ ਵਾਂਗ ਰਾਜ ਕਰਦੇ ਰਹੇ ਤੇ ਦੁੱਖਾਂ ਸੁਖਾਂ ਦੀ ਖ਼ਾਤਰ ਲੜਦੇ ਰਹੇ।
ਈਸਰੁ ਬ੍ਰਹਮਾ ਸੇਵਦੇ ਅੰਤੁ ਤਿਨ੍ਹ੍ਹੀ ਨ ਲਹੀਆ ॥ eesar barahmaa sayvday ant tinHee na lahee-aa. Those who serve Angeles Shiva and Brahma do not find the limits of the God. ਬ੍ਰਹਮਾ ਤੇ ਸ਼ਿਵ (ਵਰਗੇ ਵੱਡੇ ਦੇਵਤੇ ਪ੍ਰਭੂ ਨੂੰ) ਸਿਮਰਦੇ ਰਹੇ ਪਰ ਉਹਨਾਂ ਭੀ (ਉਸ ਦੀ ਅਜਬ ਖੇਡ ਦਾ) ਭੇਦ ਨਾਹ ਲੱਭਾ।
ਨਿਰਭਉ ਨਿਰੰਕਾਰੁ ਅਲਖੁ ਹੈ ਗੁਰਮੁਖਿ ਪ੍ਰਗਟੀਆ ॥ nirbha-o nirankaar alakh hai gurmukh pargatee-aa. God is fearless, formless, and is indescribable. He is manifested in Guru’s followers. ਪਰਮਾਤਮਾ ਨਿ-ਡਰ ਹੈ, ਆਕਾਰ-ਰਹਿਤ ਹੈ ਤੇ ਲਖਿਆ ਨਹੀਂ ਜਾ ਸਕਦਾ, ਗੁਰਮੁਖ ਦੇ ਅੰਦਰ ਪਰਗਟ ਹੁੰਦਾ ਹੈ,
ਤਿਥੈ ਸੋਗੁ ਵਿਜੋਗੁ ਨ ਵਿਆਪਈ ਅਸਥਿਰੁ ਜਗਿ ਥੀਆ ॥੧੯॥ tithai sog vijog na vi-aapa-ee asthir jag thee-aa. ||19|| In that state, one is not afflicted by any union or separation and pain or pleasure, and one becomes stable in the world.||19|| ਗੁਰਮੁਖ ਅਵਸਥਾ ਵਿਚ ਚਿੰਤਾ ਤੇ (ਪ੍ਰਭੂ ਨਾਲੋਂ) ਵਿਛੋੜਾ ਦਬਾ ਨਹੀਂ ਪਾ ਸਕਦੇ, ਗੁਰਮੁਖ ਜਗਤ ਵਿਚ (ਮਾਇਆ ਦੇ ਮੋਹ ਵਲੋਂ) ਅਡੋਲ ਰਹਿੰਦਾ ਹੈ ॥੧੯॥
ਸਲੋਕੁ ਮਃ ੩ ॥ salok mehlaa 3. Shalok, Third Guru:
ਏਹੁ ਸਭੁ ਕਿਛੁ ਆਵਣ ਜਾਣੁ ਹੈ ਜੇਤਾ ਹੈ ਆਕਾਰੁ ॥ ayhu sabh kichh aavan jaan hai jaytaa hai aakaar. All these things come and go (are perishable), all these things of the world. ਜਿਤਨਾ ਇਹ ਜਗਤ ਦਿੱਸ ਰਿਹਾ ਹੈ ਇਹ ਸਾਰਾ ਆਉਣ ਤੇ ਜਾਣ ਵਾਲਾ ਹੈ (ਭਾਵ, ਕਦੇ ਇਕੋ ਹਾਲਤ ਵਿਚ ਨਹੀਂ ਰਹਿੰਦਾ),
ਜਿਨਿ ਏਹੁ ਲੇਖਾ ਲਿਖਿਆ ਸੋ ਹੋਆ ਪਰਵਾਣੁ ॥ jin ayhu laykhaa likhi-aa so ho-aa parvaan. One who knows and understands this written account is acceptable and approved. ਜੋ ਇਹ ਗੱਲ ਸਮਝ ਲੈਂਦਾ ਹੈ (ਇਹ ਲਿਖਦਾ ਹੈ), ਉਹ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੁੰਦਾ ਹੈ।
ਨਾਨਕ ਜੇ ਕੋ ਆਪੁ ਗਣਾਇਦਾ ਸੋ ਮੂਰਖੁ ਗਾਵਾਰੁ ॥੧॥ naanak jay ko aap ganaa-idaa so moorakh gaavaar. ||1|| O’ Nanak, anyone who takes pride in himself is foolish and unwise. ||1|| ਪਰ, ਹੇ ਨਾਨਕ! ਜੋ (ਇਸ ‘ਆਕਾਰ’ ਦੇ ਆਸਰੇ) ਆਪਣੇ ਆਪ ਨੂੰ ਵੱਡਾ ਅਖਵਾਂਦਾ ਹੈ (ਭਾਵ, ਮਾਣ ਕਰਦਾ ਹੈ) ਉਹ ਮੂਰਖ ਹੈ ਉਹ ਗਵਾਰ ਹੈ ॥੧॥
ਮਃ ੩ ॥ mehlaa 3. Third Guru:
ਮਨੁ ਕੁੰਚਰੁ ਪੀਲਕੁ ਗੁਰੂ ਗਿਆਨੁ ਕੁੰਡਾ ਜਹ ਖਿੰਚੇ ਤਹ ਜਾਇ ॥ man kunchar peelak guroo gi-aan kundaa jah khinchay tah jaa-ay. The mind is the elephant, the Guru is the elephant-driver, and knowledge is the whip. Wherever the Guru drives the mind, it goes.. ਮਨ (ਮਾਨੋ) ਹਾਥੀ ਹੈ; (ਜੇ) ਸਤਿਗੁਰੂ (ਇਸ ਦਾ) ਮਹਾਵਤ (ਬਣੇ, ਤੇ) ਗੁਰੂ ਦੀ ਦਿੱਤੀ ਮਤਿ (ਇਸ ਦੇ ਸਿਰ ਤੇ) ਕੁੰਡਾ ਹੋਵੇ, ਤਾਂ ਇਹ ਮਨ ਓਧਰ ਜਾਂਦਾ ਹੈ ਜਿਧਰ ਗੁਰੂ ਤੋਰਦਾ ਹੈ।
ਨਾਨਕ ਹਸਤੀ ਕੁੰਡੇ ਬਾਹਰਾ ਫਿਰਿ ਫਿਰਿ ਉਝੜਿ ਪਾਇ ॥੨॥ naanak hastee kunday baahraa fir fir ujharh paa-ay. ||2|| O’ Nanak, without the goad of Guru’s instruction, the elephant like mind wanders again and again into the wilderness of misleading paths. ||2|| ਪਰ, ਹੇ ਨਾਨਕ! ਕੁੰਡੇ ਤੋਂ ਬਿਨਾ ਹਾਥੀ ਮੁੜ ਮੁੜ ਕੁਰਾਹੇ ਪੈਂਦਾ ਹੈ ॥੨॥
ਪਉੜੀ ॥ pa-orhee. Pauree:
ਤਿਸੁ ਆਗੈ ਅਰਦਾਸਿ ਜਿਨਿ ਉਪਾਇਆ ॥ tis aagai ardaas jin upaa-i-aa. I offer my prayer to the One, from whom I was created. ਜਿਸ ਪ੍ਰਭੂ ਨੇ (ਭਾਉ ਦੂਜਾ) ਪੈਦਾ ਕੀਤਾ ਹੈ ਜੇ ਉਸ ਦੀ ਹਜ਼ੂਰੀ ਵਿਚ ਅਰਦਾਸ ਕਰੀਏ।
error: Content is protected !!
Scroll to Top
http://kompen.jti.polinema.ac.id/system/ http://kompen.jti.polinema.ac.id/application/thaigacor/ http://kompen.jti.polinema.ac.id/application/ https://dinkes.pacitankab.go.id/comm/pandemo/ https://dinkes.pacitankab.go.id/comm/smaxwin/ https://expo.poltekkesdepkes-sby.ac.id/app_mobile/situs-gacor/ https://expo.poltekkesdepkes-sby.ac.id/app_mobile/demo-slot/ https://pdp.pasca.untad.ac.id/apps/akun-demo/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/
https://jackpot-1131.com/ jp1131
http://kompen.jti.polinema.ac.id/system/ http://kompen.jti.polinema.ac.id/application/thaigacor/ http://kompen.jti.polinema.ac.id/application/ https://dinkes.pacitankab.go.id/comm/pandemo/ https://dinkes.pacitankab.go.id/comm/smaxwin/ https://expo.poltekkesdepkes-sby.ac.id/app_mobile/situs-gacor/ https://expo.poltekkesdepkes-sby.ac.id/app_mobile/demo-slot/ https://pdp.pasca.untad.ac.id/apps/akun-demo/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/
https://jackpot-1131.com/ jp1131