Guru Granth Sahib Translation Project

Guru granth sahib page-517

Page 517

ਸਤਿਗੁਰੁ ਅਪਣਾ ਸੇਵਿ ਸਭ ਫਲ ਪਾਇਆ ॥ satgur apnaa sayv sabh fal paa-i-aa. Serving my Guru, is like obtaining all the fruits (desires). ਜੇ ਸਤਿਗੁਰੂ ਦੇ ਹੁਕਮ ਵਿਚ ਤੁਰੀਏ ਤਾਂ (ਮਾਨੋ) ਸਾਰੇ ਫਲ ਮਿਲ ਜਾਂਦੇ ਹਨ,
ਅੰਮ੍ਰਿਤ ਹਰਿ ਕਾ ਨਾਉ ਸਦਾ ਧਿਆਇਆ ॥ amrit har kaa naa-o sadaa Dhi-aa-i-aa. I meditate continually on the Ambrosial Naam. ਤੇ ਪ੍ਰਭੂ ਦਾ ਅੰਮ੍ਰਿਤ-ਨਾਮ ਸਦਾ ਸਿਮਰ ਸਕੀਦਾ ਹੈ।
ਸੰਤ ਜਨਾ ਕੈ ਸੰਗਿ ਦੁਖੁ ਮਿਟਾਇਆ ॥ sant janaa kai sang dukh mitaa-i-aa. In the Society of the saintly devotees, I have been freed of pain and suffering. ਗੁਰਮੁਖਾਂ ਦੀ ਸੰਗਤ ਵਿਚ ਰਹਿ ਕੇ (ਦੂਜੇ ਭਾਉ ਦਾ) ਦੁਖ ਮਿਟਾ ਸਕੀਦਾ ਹੈ,
ਨਾਨਕ ਭਏ ਅਚਿੰਤੁ ਹਰਿ ਧਨੁ ਨਿਹਚਲਾਇਆ ॥੨੦॥ naanak bha-ay achint har Dhan nihchalaa-i-aa. ||20|| O’ Nanak, I have become care-free; I have obtained the imperishable wealth of Naam. ||20|| ਤੇ, ਹੇ ਨਾਨਕ! ਕਦੇ ਨਾਹ ਨਾਸ ਹੋਣ ਵਾਲਾ ਨਾਮ-ਧਨ ਖੱਟ ਕੇ ਬੇ-ਫ਼ਿਕਰ ਹੋ ਜਾਈਦਾ ਹੈ ॥੨੦॥
ਸਲੋਕ ਮਃ ੩ ॥ salok mehlaa 3. Shalok, Third Guru:
ਖੇਤਿ ਮਿਆਲਾ ਉਚੀਆ ਘਰੁ ਉਚਾ ਨਿਰਣਉ ॥ khayt mi-aalaa uchee-aa ghar uchaa nirna-o. Raising the embankments of the mind’s field, I gaze at the heavenly mansion. ਬੱਦਲ ਵੇਖ ਕੇ (ਜੱਟ) ਪੈਲੀ ਵਿਚ ਵੱਟਾਂ ਉੱਚੀਆਂ ਕਰ ਦੇਂਦਾ ਹੈ (ਤੇ ਵਰਖਾ ਦਾ ਪਾਣੀ ਉਸ ਪੈਲੀ ਵਿਚ ਆ ਖਲੋਂਦਾ ਹੈ),
ਮਹਲ ਭਗਤੀ ਘਰਿ ਸਰੈ ਸਜਣ ਪਾਹੁਣਿਅਉ ॥ mahal bhagtee ghar sarai sajan paahuni-a-o. When devotion comes to the mind of the soul-bride, God comes like a guest in the heart of that person (ਤਿਵੇਂ ਹੀ, ਜਿਸ ਜੀਵ-) ਇਸਤ੍ਰੀ ਦੇ ਹਿਰਦੇ ਵਿਚ ਭਗਤੀ (ਦਾ ਉਛਾਲਾ) ਆਉਂਦਾ ਹੈ ਉਥੇ ਪ੍ਰਭੂ ਪ੍ਰਾਹੁਣਾ ਬਣ ਕੇ (ਭਾਵ, ਰਹਿਣ ਲਈ) ਆਉਂਦਾ ਹੈ।
ਬਰਸਨਾ ਤ ਬਰਸੁ ਘਨਾ ਬਹੁੜਿ ਬਰਸਹਿ ਕਾਹਿ ॥ barsanaa ta baras ghanaa bahurh barseh kaahi. O’ God, if You have to come into my heart, then come right now. What would be the use of that late rain, like the crop, love withers away in despair? ਹੇ ਮੇਘ! (ਹੇ ਸਤਿਗੁਰੂ!) ਜੇ (ਨਾਮ ਦੀ) ਵਰਖਾ ਕਰਨੀ ਹੈ ਤਾਂ ਵਰਖਾ (ਹੁਣ) ਕਰ, (ਮੇਰੀ ਉਮਰ ਵਿਹਾ ਜਾਣ ਤੇ) ਫੇਰ ਕਾਹਦੇ ਲਈ ਵਰਖਾ ਕਰੇਂਗਾ?
ਨਾਨਕ ਤਿਨ੍ਹ੍ਹ ਬਲਿਹਾਰਣੈ ਜਿਨ੍ਹ੍ਹ ਗੁਰਮੁਖਿ ਪਾਇਆ ਮਨ ਮਾਹਿ ॥੧॥ naanak tinH balihaarnai jinH gurmukh paa-i-aa man maahi. ||1|| Nanak is a sacrifice to those who have found God in their hearts. ||1|| ਹੇ ਨਾਨਕ! ਮੈਂ ਸਦਕੇ ਹਾਂ ਉਹਨਾਂ ਤੋਂ ਜਿਨ੍ਹਾਂ ਨੇ ਗੁਰੂ ਦੀ ਰਾਹੀਂ ਪ੍ਰਭੂ ਨੂੰ ਹਿਰਦੇ ਵਿਚ ਲੱਭ ਲਿਆ ਹੈ ॥੧॥
ਮਃ ੩ ॥ mehlaa 3. Third Guru:
ਮਿਠਾ ਸੋ ਜੋ ਭਾਵਦਾ ਸਜਣੁ ਸੋ ਜਿ ਰਾਸਿ ॥ mithaa so jo bhaavdaa sajan so je raas. That which is pleasing is sweet, and one who is sincere is a friend. (ਅਸਲ) ਪਿਆਰਾ ਪਦਾਰਥ ਉਹ ਹੈ ਜੋ ਸਦਾ ਚੰਗਾ ਲੱਗਦਾ ਰਹੇ, (ਅਸਲ) ਮਿੱਤ੍ਰ ਉਹ ਹੈ ਜਿਸ ਨਾਲ ਸਦਾ ਬਣੀ ਰਹੇ (ਪਰ ‘ਦੂਜਾ ਭਾਵ’ ਨਾਹ ਸਦਾ ਚੰਗਾ ਲੱਗਦਾ ਹੈ ਨਾਹ ਸਦਾ ਨਾਲ ਨਿਭਦਾ ਹੈ),
ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੨॥ naanak gurmukh jaanee-ai jaa ka-o aap karay pargaas. ||2|| O’ Nanak, only that person is known as a Guru’s follower, whom God Himself enlightens with divine wisdom.||2|| ਹੇ ਨਾਨਕ! ਜਿਸ ਦੇ ਅੰਦਰ ਪ੍ਰਭੂ ਆਪ ਚਾਨਣ ਕਰੇ ਉਸ ਨੂੰ ਗੁਰੂ ਦੀ ਰਾਹੀਂ ਇਹ ਸਮਝ ਪੈਂਦੀ ਹੈ ॥੨॥
ਪਉੜੀ ॥ pa-orhee. Pauree:
ਪ੍ਰਭ ਪਾਸਿ ਜਨ ਕੀ ਅਰਦਾਸਿ ਤੂ ਸਚਾ ਸਾਂਈ ॥ parabh paas jan kee ardaas too sachaa saaN-ee. O’ God, Your humble servant offers his prayer to You; You are my True Master. ਪ੍ਰਭੂ ਦੇ ਸੇਵਕ ਦੀ ਅਰਦਾਸਿ ਪ੍ਰਭੂ ਦੀ ਹਜ਼ੂਰੀ ਵਿਚ (ਇਉਂ ਹੁੰਦੀ) ਹੈ: (ਹੇ ਪ੍ਰਭੂ!) ਤੂੰ ਸਦਾ ਰਹਿਣ ਵਾਲਾ ਮਾਲਕ ਹੈਂ,
ਤੂ ਰਖਵਾਲਾ ਸਦਾ ਸਦਾ ਹਉ ਤੁਧੁ ਧਿਆਈ ॥ too rakhvaalaa sadaa sadaa ha-o tuDh Dhi-aa-ee. You are my Protector, forever and ever; I meditate on You. ਤੂੰ ਸਦਾ ਹੀ ਰਾਖਾ ਹੈਂ, ਮੈਂ ਤੈਨੂੰ ਸਿਮਰਦਾ ਹਾਂ।
ਜੀਅ ਜੰਤ ਸਭਿ ਤੇਰਿਆ ਤੂ ਰਹਿਆ ਸਮਾਈ ॥ jee-a jant sabh tayri-aa too rahi-aa samaa-ee. All the beings and creatures are Yours; You are pervading and permeating in them. ਸਾਰੇ ਜੀਆ ਜੰਤ ਤੇਰੇ ਹੀ ਹਨ, ਤੂੰ ਇਹਨਾਂ ਵਿਚ ਮੌਜੂਦ ਹੈਂ।
ਜੋ ਦਾਸ ਤੇਰੇ ਕੀ ਨਿੰਦਾ ਕਰੇ ਤਿਸੁ ਮਾਰਿ ਪਚਾਈ ॥ jo daas tayray kee nindaa karay tis maar pachaa-ee. One who slanders Your slave, is crushed and spiritually destroyed. ਜੋ ਮਨੁੱਖ ਤੇਰੀ ਬੰਦਗੀ ਕਰਨ ਵਾਲੇ ਦੀ ਨਿੰਦਿਆ ਕਰਦਾ ਹੈ ਤੂੰ ਉਸ ਨੂੰ (ਆਤਮਕ ਮੌਤੇ) ਮਾਰ ਕੇ ਖ਼ੁਆਰ ਕਰਦਾ ਹੈਂ।
ਚਿੰਤਾ ਛਡਿ ਅਚਿੰਤੁ ਰਹੁ ਨਾਨਕ ਲਗਿ ਪਾਈ ॥੨੧॥ chintaa chhad achint rahu naanak lag paa-ee. ||21|| Falling at Your Feet, Nanak has renounced his cares, and has become care-free. ||21|| ਹੇ ਨਾਨਕ! ਤੂੰ ਭੀ ਪ੍ਰਭੂ ਦੀ ਚਰਨੀਂ ਲੱਗ ਤੇ (ਦੁਨੀਆ ਵਾਲੀ) ਚਿੰਤਾ ਛੱਡ ਕੇ ਬੇ-ਫ਼ਿਕਰ ਹੋ ਰਹੁ ॥੨੧॥
ਸਲੋਕ ਮਃ ੩ ॥ salok mehlaa 3. Shalok, Third Guru:
ਆਸਾ ਕਰਤਾ ਜਗੁ ਮੁਆ ਆਸਾ ਮਰੈ ਨ ਜਾਇ ॥ aasaa kartaa jag mu-aa aasaa marai na jaa-ay. Building up its hopes & desires, the world dies, but its hopes & desires do not die or depart. ਜਗਤ (ਦੁਨੀਆ ਦੀਆਂ) ਆਸਾਂ ਬਣਾ ਬਣਾ ਕੇ ਮਰ ਜਾਂਦਾ ਹੈ, ਪਰ ਇਹ ਆਸ ਕਦੇ ਮਰਦੀ ਨਹੀਂ; ਕਦੇ ਮੁੱਕਦੀ ਨਹੀਂ (ਭਾਵ, ਕਦੇ ਤ੍ਰਿਸ਼ਨਾ ਮੁੱਕਦੀ ਨਹੀਂ, ਕਦੇ ਸੰਤੋਖ ਨਹੀਂ ਆਉਂਦਾ)।
ਨਾਨਕ ਆਸਾ ਪੂਰੀਆ ਸਚੇ ਸਿਉ ਚਿਤੁ ਲਾਇ ॥੧॥ naanak aasaa pooree-aa sachay si-o chit laa-ay. ||1|| O’ Nanak, it is only by attaching our mind to the eternal God that our desires and hopes are completely fulfilled.”||1|| ਹੇ ਨਾਨਕ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਨਾਲ ਚਿੱਤ ਜੋੜਿਆਂ ਮਨੁੱਖ ਦੀਆਂ ਆਸਾਂ ਪੂਰੀਆਂ ਹੋ ਜਾਂਦੀਆਂ ਹਨ (ਭਾਵ, ਤ੍ਰਿਸ਼ਨਾ ਮੁੱਕ ਜਾਂਦੀ ਹੈ) ॥੧॥
ਮਃ ੩ ॥ mehlaa 3. Third Guru:
ਆਸਾ ਮਨਸਾ ਮਰਿ ਜਾਇਸੀ ਜਿਨਿ ਕੀਤੀ ਸੋ ਲੈ ਜਾਇ ॥ aasaa mansaa mar jaa-isee jin keetee so lai jaa-ay. Hopes and desires shall die only when He, who created them, takes them away. ਇਹ ਦੁਨੀਆ ਦੀ ਆਸ, ਇਹ ਮਾਇਆ ਦਾ ਫੁਰਨਾ ਤਦੋਂ ਹੀ ਮੁੱਕਣਗੇ ਜਦੋਂ ਉਹ ਪ੍ਰਭੂ ਆਪ ਮੁਕਾਏਗਾ ਜਿਸ ਨੇ ਇਹ (ਆਸਾ ਮਨਸਾ) ਪੈਦਾ ਕੀਤੇ ਹਨ।
ਨਾਨਕ ਨਿਹਚਲੁ ਕੋ ਨਹੀ ਬਾਝਹੁ ਹਰਿ ਕੈ ਨਾਇ ॥੨॥ naanak nihchal ko nahee baajhahu har kai naa-ay. ||2|| O’ Nanak, nothing is permanent, except the Naam. ||2|| ਹੇ ਨਾਨਕ! (ਤਦੋਂ ਹੀ ਯਕੀਨ ਬਣੇਗਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਸਦਾ-ਥਿਰ ਰਹਿਣ ਵਾਲਾ ਨਹੀਂ ॥੨॥
ਪਉੜੀ ॥ pa-orhee. Pauree:
ਆਪੇ ਜਗਤੁ ਉਪਾਇਓਨੁ ਕਰਿ ਪੂਰਾ ਥਾਟੁ ॥ aapay jagat upaa-i-on kar pooraa thaat. He Himself created the world, with His perfect workmanship. ਮੁਕੰਮਲ ਬਣਤਰ ਬਣਾ ਕੇ ਪ੍ਰਭੂ ਨੇ ਆਪ ਹੀ ਜਗਤ ਪੈਦਾ ਕੀਤਾ ਹੈ।
ਆਪੇ ਸਾਹੁ ਆਪੇ ਵਣਜਾਰਾ ਆਪੇ ਹੀ ਹਰਿ ਹਾਟੁ ॥ aapay saahu aapay vanjaaraa aapay hee har haat. He Himself is the true banker, He Himself is the merchant, and He Himself is the store. ਵਾਹਿਗੁਰੂ ਆਪ ਹੀ ਸ਼ਾਹੂਕਾਰ ਹੈ, ਆਪ ਹੀ ਵਾਪਾਰੀ ਅਤੇ ਆਪ ਹੀ ਹੱਟੀ।
ਆਪੇ ਸਾਗਰੁ ਆਪੇ ਬੋਹਿਥਾ ਆਪੇ ਹੀ ਖੇਵਾਟੁ ॥ aapay saagar aapay bohithaa aapay hee khayvaat. He Himself is the ocean, He Himself is the boat, and He Himself is the boatman. ਪ੍ਰਭੂ ਆਪ ਹੀ ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਤੇ ਆਪ ਹੀ ਮੱਲਾਹ ਹੈ।
ਆਪੇ ਗੁਰੁ ਚੇਲਾ ਹੈ ਆਪੇ ਆਪੇ ਦਸੇ ਘਾਟੁ ॥ aapay gur chaylaa hai aapay aapay dasay ghaat. He Himself is the Guru, He Himself is the disciple, and He Himself shows the destination or the end purpose of life. ਪ੍ਰਭੂ ਆਪ ਹੀ ਗੁਰੂ ਹੈ, ਆਪ ਹੀ ਸਿੱਖ ਹੈ, ਤੇ ਆਪ ਹੀ (ਪਾਰਲਾ) ਪੱਤਣ ਵਿਖਾਂਦਾ ਹੈ।
ਜਨ ਨਾਨਕ ਨਾਮੁ ਧਿਆਇ ਤੂ ਸਭਿ ਕਿਲਵਿਖ ਕਾਟੁ ॥੨੨॥੧॥ ਸੁਧੁ jan naanak naam Dhi-aa-ay too sabh kilvikh kaat. ||22||1|| suDhu O’ servant Nanak, meditate on the Naam, and all your sins shall be eradicated. ||22||1||Sudh|| ਹੇ ਦਾਸ ਨਾਨਕ! ਤੂੰ ਉਸ ਪ੍ਰਭੂ ਦਾ ਨਾਮ ਸਿਮਰ ਤੇ ਆਪਣੇ ਸਾਰੇ ਪਾਪ ਦੂਰ ਕਰ ਲੈ ॥੨੨॥੧॥
ਰਾਗੁ ਗੂਜਰੀ ਵਾਰ ਮਹਲਾ ੫ raag goojree vaar mehlaa 5 Raag Goojaree, Vaar, Fifth Guru: ਰਾਗ ਗੂਜਰੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਵਾਰ’।
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One Universal Creator God. By The Grace Of The Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਸਲੋਕੁ ਮਃ ੫ ॥ salok mehlaa 5. Shalok, Fifth Guru: ਗੁਰੂ ਅਰਜਨਦੇਵ ਜੀ ਦਾ ਸਲੋਕ।
ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥ antar gur aaraaDh-naa jihvaa jap gur naa-o. Deep within yourself, worship the Guru in adoration, and with your tongue, recite the Guru’s Name. ਮਨ ਵਿਚ ਗੁਰੂ ਨੂੰ ਯਾਦ ਕਰਨਾ, ਜੀਭ ਨਾਲ ਗੁਰੂ ਦਾ ਨਾਮ ਜਪਣਾ,
ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥ naytree satgur paykh-naa sarvanee sunnaa gur naa-o. Let your eyes behold the Guru, and let your ears hear the Guru’s Name. ਅੱਖਾਂ ਨਾਲ ਗੁਰੂ ਨੂੰ ਵੇਖਣਾ, ਕੰਨਾਂ ਨਾਲ ਗੁਰੂ ਦਾ ਨਾਮ ਸੁਣਨਾ;
ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥ satgur saytee rati-aa dargeh paa-ee-ai thaa-o. Attuned to the True Guru, you shall receive a place of honor in the Gods’ Court (union with Him). ਜੇ ਇਸ ਤਰ੍ਹਾਂ ਆਪਣੇ ਗੁਰੂ (ਦੇ ਪਿਆਰ) ਵਿਚ ਰੰਗੇ ਜਾਈਏ ਤਾਂ (ਪ੍ਰਭੂ ਦੀ) ਹਜ਼ੂਰੀ ਵਿਚ ਥਾਂ ਮਿਲਦਾ ਹੈ।
ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ ॥ kaho naanak kirpaa karay jis no ayh vath day-ay. Says Nanak, this treasure is bestowed on those who are blessed with His Mercy. ਹੇ ਨਾਨਕ! ਇਹ ਦਾਤ ਉਸ ਮਨੁੱਖ ਨੂੰ ਪ੍ਰਭੂ ਦੇਂਦਾ ਹੈ ਜਿਸ ਉਤੇ ਮੇਹਰ ਕਰਦਾ ਹੈ,
ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥੧॥ jag meh utam kaadhee-ah virlay kay-ee kay-ay. ||1|| In the midst of the world, they are known as the exalted ones – they are rare indeed. ||1|| ਅਜੇਹੇ ਬੰਦੇ ਜਗਤ ਵਿਚ ਸ੍ਰੇਸ਼ਟ ਅਖਵਾਉਂਦੇ ਹਨ, (ਪਰ ਅਜੇਹੇ ਹੁੰਦੇ) ਕੋਈ ਵਿਰਲੇ ਵਿਰਲੇ ਹਨ ॥੧॥
ਮਃ ੫ ॥ mehlaa 5. Fifth Guru:
ਰਖੇ ਰਖਣਹਾਰਿ ਆਪਿ ਉਬਾਰਿਅਨੁ ॥ rakhay rakhanhaar aap ubaari-an. O’ Savior, save us and take us across this worldly ocean. ਰੱਖਿਆ ਕਰਨ ਵਾਲੇ ਪਰਮਾਤਮਾ ਨੇ ਆਪ (ਵਿਕਾਰਾਂ ਤੋਂ) ਬਚਾ ਲਿਆ ਹੈ,
ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥ gur kee pairee paa-ay kaaj savaari-an. He makes them seek the shelter of the Guru and arranges all their affairs. ਤੇ ਗੁਰੂ ਦੀ ਪੈਰੀਂ ਪਾ ਕੇ ਸਾਰੇ ਕੰਮ ਉਸ ਨੇ ਸਵਾਰ ਦਿੱਤੇ ਹਨ,
ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥ ho-aa aap da-i-aal manhu na visaari-an. You have become kind, merciful and compassionate; we do not forget You from our minds. ਜਿਨ੍ਹਾਂ ਉਤੇ ਪ੍ਰਭੂ ਆਪ ਦਿਆਲ ਹੋਇਆ ਹੈ, ਉਹਨਾਂ ਨੂੰ ਉਸ ਨੇ (ਆਪਣੇ) ਮਨੋਂ ਵਿਸਾਰਿਆ ਨਹੀਂ,
ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ ॥ saaDh janaa kai sang bhavjal taari-an. In the Company of the Holy, we are carried across the terrifying world-ocean. ਤੇ ਉਹਨਾਂ ਨੂੰ ਗੁਰਮੁਖਾਂ ਦੀ ਸੰਗਤ ਵਿਚ (ਰੱਖ ਕੇ) ਸੰਸਾਰ-ਸਮੁੰਦਰ ਤਰਾ ਦਿੱਤਾ।
ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ ॥ saakat nindak dusat khin maahi bidaari-an. In an instant, You have destroyed the faithless cynics and slanderous enemies. ਜੋ ਉਸ ਦੇ ਚਰਨਾਂ ਤੋਂ ਟੁੱਟੇ ਹੋਏ ਹਨ, ਜੋ ਨਿੰਦਾ ਕਰਦੇ ਰਹਿੰਦੇ ਹਨ, ਜੋ ਗੰਦੇ ਆਚਰਨ ਵਾਲੇ ਹਨ, ਉਹਨਾਂ ਨੂੰ ਇਕ ਪਲ ਵਿਚ ਉਸ ਨੇ ਮਾਰ ਮੁਕਾਇਆ ਹੈ।
ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥ tis saahib kee tayk naanak manai maahi. God and Master is my Anchor and Support; O’ Nanak, hold firm in your mind. ਨਾਨਕ ਦੇ ਮਨ ਵਿਚ ਭੀ ਉਸ ਮਾਲਕ ਦਾ ਆਸਰਾ ਹੈ,


© 2017 SGGS ONLINE
error: Content is protected !!
Scroll to Top