Guru Granth Sahib Translation Project

Guru granth sahib page-519

Page 519

ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥ sabh kichh jaanai jaan bujh veechaardaa. The Knower knows everything; He understands and contemplates. ਉਹ ਅੰਤਰਜਾਮੀ (ਜੀਵਾਂ ਦੇ ਦਿਲ ਦੀ) ਹਰੇਕ ਗੱਲ ਜਾਣਦਾ ਹੈ ਤੇ ਉਸ ਨੂੰ ਸਮਝ ਕੇ (ਉਸ ਤੇ) ਵਿਚਾਰ ਭੀ ਕਰਦਾ ਹੈ,
ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥ anik roop khin maahi kudrat Dhaardaa. By His creative power, He assumes numerous forms in an instant.. ਇਕ ਪਲਕ ਵਿਚ ਕੁਦਰਤਿ ਦੇ ਅਨੇਕਾਂ ਰੂਪ ਬਣਾ ਦੇਂਦਾ ਹੈ,
ਜਿਸ ਨੋ ਲਾਇ ਸਚਿ ਤਿਸਹਿ ਉਧਾਰਦਾ ॥ jis no laa-ay sach tiseh uDhaardaa. Who, He attaches to the true path; He saves that person from vices. ਜਿਸ ਮਨੁੱਖ ਨੂੰ ਉਹ ਸੱਚ ਵਿਚ ਜੋੜਦਾ ਹੈ ਉਸ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ।
ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥ jis dai hovai val so kaday na haardaa. One who has God on his side is never conquered by vices. ਪ੍ਰਭੂ ਜਿਸ ਜੀਵ ਦੇ ਪੱਖ ਵਿਚ ਹੋ ਜਾਂਦਾ ਹੈ ਉਹ ਜੀਵ (ਵਿਕਾਰਾਂ ਨੂੰ ਕਾਬੂ ਕਰਨ ਦੀ ਬਾਜ਼ੀ) ਕਦੇ ਹਾਰਦਾ ਨਹੀਂ,
ਸਦਾ ਅਭਗੁ ਦੀਬਾਣੁ ਹੈ ਹਉ ਤਿਸੁ ਨਮਸਕਾਰਦਾ ॥੪॥ sadaa abhag deebaan hai ha-o tis namaskaardaa. ||4|| His Court is eternal and imperishable; I humbly bow to Him. ||4|| ਉਸ ਪ੍ਰਭੂ ਦਾ ਦਰਬਾਰ ਸਦਾ ਅਟੱਲ ਹੈ, ਮੈਂ ਉਸ ਨੂੰ ਨਮਸਕਾਰ ਕਰਦਾ ਹਾਂ ॥੪॥
ਸਲੋਕ ਮਃ ੫ ॥ salok mehlaa 5. Shalok, Fifth Guru:
ਕਾਮੁ ਕ੍ਰੋਧੁ ਲੋਭੁ ਛੋਡੀਐ ਦੀਜੈ ਅਗਨਿ ਜਲਾਇ ॥ kaam kroDh lobh chhodee-ai deejai agan jalaa-ay. Renounce sexual desire, anger and greed, and burn them in the fire. ਹੇ ਨਾਨਕ! ਕਾਮ ਕ੍ਰੋਧ ਤੇ ਲੋਭ (ਆਦਿਕ ਵਿਕਾਰ) ਛੱਡ ਦੇਣੇ ਚਾਹੀਦੇ ਹਨ, (ਇਹਨਾਂ ਨੂੰ) ਅੱਗ ਵਿਚ ਸਾੜ ਦੇਈਏ,
ਜੀਵਦਿਆ ਨਿਤ ਜਾਪੀਐ ਨਾਨਕ ਸਾਚਾ ਨਾਉ ॥੧॥ jeevdi-aa nit jaapee-ai naanak saachaa naa-o. ||1|| As long as you are alive, O’ Nanak, meditate continually on the Naam. ||1|| ਜਦ ਤਕ ਜੀਊਂਦੇ ਹਾਂ (ਪ੍ਰਭੂ ਦਾ) ਸੱਚਾ ਨਾਮ ਸਦਾ ਸਿਮਰਦੇ ਰਹੀਏ ॥੧॥
ਮਃ ੫ ॥ mehlaa 5. Fifth Mehl:
ਸਿਮਰਤ ਸਿਮਰਤ ਪ੍ਰਭੁ ਆਪਣਾ ਸਭ ਫਲ ਪਾਏ ਆਹਿ ॥ simrat simrat parabh aapnaa sabh fal paa-ay aahi. Meditating, meditating in remembrance on my God, I have obtained all the fruits (controlled my vices). ਪ੍ਰਭੂ ਦਾ ਨਾਮ ਸਿਮਰ ਸਿਮਰ ਕੇ ਸਾਰੇ ਫਲ ਹਾਸਲ ਹੋ ਜਾਂਦੇ ਹਨ (ਭਾਵ, ਜਗਤ ਵਾਲੀਆਂ ਸਾਰੀਆਂ ਵਾਸ਼ਨਾ ਮੁੱਕ ਜਾਂਦੀਆਂ ਹਨ)
ਨਾਨਕ ਨਾਮੁ ਅਰਾਧਿਆ ਗੁਰ ਪੂਰੈ ਦੀਆ ਮਿਲਾਇ ॥੨॥ naanak naam araaDhi-aa gur poorai dee-aa milaa-ay. ||2|| O’ Nanak, when i meditated on Naam; the Guru has united me with God. ||2|| ਹੇ ਨਾਨਕ! ਜਿਸ ਮਨੁੱਖ ਨੇ ਪੂਰੇ ਗੁਰੂ ਦੀ ਰਾਹੀਂ ਪ੍ਰਭੂ ਦਾ ਨਾਮ ਸਿਮਰਿਆ ਹੈ, ਗੁਰੂ ਨੇ ਉਸ ਨੂੰ ਪ੍ਰਭੂ ਨਾਲ ਮਿਲਾ ਦਿੱਤਾ ਹੈ ॥੨॥
ਪਉੜੀ ॥ pa-orhee. Pauree:
ਸੋ ਮੁਕਤਾ ਸੰਸਾਰਿ ਜਿ ਗੁਰਿ ਉਪਦੇਸਿਆ ॥ so muktaa sansaar je gur updaysi-aa. One who has been instructed by the Guru is liberated in this world from clutches of Maya. ਜਿਸ ਮਨੁੱਖ ਨੂੰ ਸਤਿਗੁਰੂ ਨੇ ਉਪਦੇਸ਼ ਦਿੱਤਾ ਹੈ ਉਹ ਜਗਤ ਵਿਚ (ਰਹਿੰਦਾ ਹੋਇਆ ਹੀ ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੈ;
ਤਿਸ ਕੀ ਗਈ ਬਲਾਇ ਮਿਟੇ ਅੰਦੇਸਿਆ ॥ tis kee ga-ee balaa-ay mitay andaysi-aa. He avoids disaster, and his anxiety is dispelled. ਉਸ ਦੀ ਬਿਪਤਾ ਦੂਰ ਹੋ ਜਾਂਦੀ ਹੈ, ਉਸ ਦੇ ਫ਼ਿਕਰ ਮਿਟ ਜਾਂਦੇ ਹਨ;
ਤਿਸ ਕਾ ਦਰਸਨੁ ਦੇਖਿ ਜਗਤੁ ਨਿਹਾਲੁ ਹੋਇ ॥ tis kaa darsan daykh jagat nihaal ho-ay. Beholding such persons, the world is pleased and overjoyed. ਉਸ ਦਾ ਦਰਸ਼ਨ ਕਰ ਕੇ (ਸਾਰਾ) ਜਗਤ ਨਿਹਾਲ ਹੋ ਜਾਂਦਾ ਹੈ,
ਜਨ ਕੈ ਸੰਗਿ ਨਿਹਾਲੁ ਪਾਪਾ ਮੈਲੁ ਧੋਇ ॥ jan kai sang nihaal paapaa mail Dho-ay. In the company of such devotees, the world is over-joyed, and the filth of sin is washed away. ਉਸ ਜਨ ਦੀ ਸੰਗਤ ਵਿਚ ਜੀਵ ਪਾਪਾਂ ਦੀ ਮੈਲ ਧੋ ਕੇ ਨਿਹਾਲ ਹੁੰਦਾ ਹੈ;
ਅੰਮ੍ਰਿਤੁ ਸਾਚਾ ਨਾਉ ਓਥੈ ਜਾਪੀਐ ॥ amrit saachaa naa-o othai jaapee-ai. There, they meditate on the Ambrosial Nectar of the eternal Naam. ਉਸ ਦੀ ਸੰਗਤ ਵਿਚ ਅਮਰ ਕਰਨ ਵਾਲਾ ਸੱਚਾ ਨਾਮ ਸਿਮਰੀਦਾ ਹੈ।
ਮਨ ਕਉ ਹੋਇ ਸੰਤੋਖੁ ਭੁਖਾ ਧ੍ਰਾਪੀਐ ॥ man ka-o ho-ay santokh bhukhaa Dharaapee-ai. Even the person afflicted with the hunger of worldly desires gets satiated, and the mind feels contented. ਤ੍ਰਿਸ਼ਨਾ ਦਾ ਮਾਰਿਆ ਬੰਦਾ ਭੀ ਓਥੇ ਰੱਜ ਜਾਂਦਾ ਹੈ, ਉਸ ਦੇ ਮਨ ਨੂੰ ਸੰਤੋਖ ਆ ਜਾਂਦਾ ਹੈ।
ਜਿਸੁ ਘਟਿ ਵਸਿਆ ਨਾਉ ਤਿਸੁ ਬੰਧਨ ਕਾਟੀਐ ॥ jis ghat vasi-aa naa-o tis banDhan kaatee-ai. One whose heart is filled with the Naam, has his bonds to Maya are cut away. ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਵੱਸਦਾ ਹੈ ਉਸ ਦੇ (ਮਾਇਆ ਵਾਲੇ) ਬੰਧਨ ਕੱਟੇ ਜਾਂਦੇ ਹਨ।
ਗੁਰ ਪਰਸਾਦਿ ਕਿਨੈ ਵਿਰਲੈ ਹਰਿ ਧਨੁ ਖਾਟੀਐ ॥੫॥ gur parsaad kinai virlai har Dhan khaatee-ai. ||5|| By Guru’s Grace, some rare person earns the wealth of Naam. ||5|| ਪਰ, ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਨਾਮ-ਧਨ ਖੱਟਿਆ ਹੈ ॥੫॥
ਸਲੋਕ ਮਃ ੫ ॥ salok mehlaa 5. Shalok, Fifth Mehl:
ਮਨ ਮਹਿ ਚਿਤਵਉ ਚਿਤਵਨੀ ਉਦਮੁ ਕਰਉ ਉਠਿ ਨੀਤ ॥ man meh chitva-o chitvanee udam kara-o uth neet. Within my mind, I think thoughts of always rising early, and making the effort. ਮੈਂ ਆਪਣੇ ਮਨ ਵਿਚ (ਇਹ) ਸੋਚਦਾ ਹਾਂ ਕਿ ਨਿੱਤ (ਸਵੇਰੇ) ਉੱਠ ਕੇ ਉੱਦਮ ਕਰਾਂ।
ਹਰਿ ਕੀਰਤਨ ਕਾ ਆਹਰੋ ਹਰਿ ਦੇਹੁ ਨਾਨਕ ਕੇ ਮੀਤ ॥੧॥ har keertan kaa aahro har dayh naanak kay meet. ||1|| O’ God, my Friend, please bless Nanak with the habit of singing the Kirtan of the your Praises. ||1|| ਹੇ ਨਾਨਕ ਦੇ ਮਿਤ੍ਰ! ਮੈਨੂੰ ਆਪਣੀ ਸਿਫ਼ਤ-ਸਾਲਾਹ ਦਾ ਆਹਰ ਬਖ਼ਸ਼ ॥੧॥
ਮਃ ੫ ॥ mehlaa 5. Fifth Guru:
ਦ੍ਰਿਸਟਿ ਧਾਰਿ ਪ੍ਰਭਿ ਰਾਖਿਆ ਮਨੁ ਤਨੁ ਰਤਾ ਮੂਲਿ ॥ darisat Dhaar parabh raakhi-aa man tan rataa mool. Casting His Glance of Grace, God has saved me; my mind and body are imbued in His love. ਜਿਨ੍ਹਾਂ ਨੂੰ ਪ੍ਰਭੂ ਨੇ ਮੇਹਰ ਦੀ ਨਜ਼ਰ ਕਰ ਕੇ ਰੱਖ ਲਿਆ ਹੈ ਉਹਨਾਂ ਦਾ ਮਨ ਤੇ ਤਨ ਪ੍ਰਭੂ ਵਿਚ ਰੱਤਾ ਰਹਿੰਦਾ ਹੈ,
ਨਾਨਕ ਜੋ ਪ੍ਰਭ ਭਾਣੀਆ ਮਰਉ ਵਿਚਾਰੀ ਸੂਲਿ ॥੨॥ naanak jo parabh bhaanee-aa mara-o vichaaree sool. ||2|| O’ Nanak, those who are pleasing to God, have their cries of suffering taken away. ||2|| ਹੇ ਨਾਨਕ! (ਇਹ ਹਾਲਤ ਹੈ ਉਨ੍ਹਾਂ ਦੀ) ਜੋ (ਜੀਵ-ਇਸਤ੍ਰੀਆਂ) ਪ੍ਰਭੂ ਨੂੰ ਭਾ ਗਈਆਂ ਹਨ। ਪਰ ਮੈਂ ਅਭਾਗਣ ਦੁਖ ਵਿਚ ਮਰ ਰਹੀ ਹਾਂ (ਹੇ ਪ੍ਰਭੂ! ਮੇਰੇ ਤੇ ਕਿਰਪਾ ਕਰ) ॥੨॥
ਪਉੜੀ ॥ pa-orhee. Pauree:
ਜੀਅ ਕੀ ਬਿਰਥਾ ਹੋਇ ਸੁ ਗੁਰ ਪਹਿ ਅਰਦਾਸਿ ਕਰਿ ॥ jee-a kee birthaa ho-ay so gur peh ardaas kar. When your soul is feeling sad, offer your prayers to the Guru. ਦਿਲ ਦਾ ਜੋ ਦੁੱਖ ਹੋਵੇ ਉਹ ਆਪਣੇ ਸਤਿਗੁਰੂ ਅਗੇ ਬੇਨਤੀ ਕਰ!
ਛੋਡਿ ਸਿਆਣਪ ਸਗਲ ਮਨੁ ਤਨੁ ਅਰਪਿ ਧਰਿ ॥ chhod si-aanap sagal man tan arap Dhar. Renounce all your cleverness, and dedicate your mind and body to Him. ਆਪਣੀ ਸਾਰੀ ਚਤੁਰਾਈ ਛੱਡ ਦੇਹ ਤੇ ਮਨ ਤਨ ਗੁਰੂ ਦੇ ਹਵਾਲੇ ਕਰ ਦੇਹ!
ਪੂਜਹੁ ਗੁਰ ਕੇ ਪੈਰ ਦੁਰਮਤਿ ਜਾਇ ਜਰਿ ॥ poojahu gur kay pair durmat jaa-ay jar. Worship the Feet of the Guru (follow the Guru’s message), and your evil-mindedness shall be burnt away. ਸਤਿਗੁਰੂ ਦੇ ਪੈਰ ਪੂਜ! (ਭਾਵ, ਗੁਰੂ ਦਾ ਆਸਰਾ ਲੈ, ਇਸ ਤਰ੍ਹਾਂ) ਭੈੜੀ ਮੱਤ (ਰੂਪ ‘ਬਿਰਥਾ’) ਸੜ ਜਾਂਦੀ ਹੈ।
ਸਾਧ ਜਨਾ ਕੈ ਸੰਗਿ ਭਵਜਲੁ ਬਿਖਮੁ ਤਰਿ ॥ saaDh janaa kai sang bhavjal bikham tar. Joining the Company of the Holy, you shall cross over the terrifying and difficult world-ocean. ਗੁਰਮੁਖਾਂ ਦੀ ਸੰਗਤ ਵਿਚ ਇਹ ਔਖਾ ਸੰਸਾਰ-ਸਮੁੰਦਰ ਤਰ ਜਾਈਦਾ ਹੈ।
ਸੇਵਹੁ ਸਤਿਗੁਰ ਦੇਵ ਅਗੈ ਨ ਮਰਹੁ ਡਰਿ ॥ sayvhu satgur dayv agai na marahu dar. Serve the Guru, and in the world hereafter, you shall loose fear of death. ਗੁਰੂ ਦੇ ਦੱਸੇ ਰਾਹ ਤੇ ਤੁਰੋ, ਪਰਲੋਕ ਵਿਚ ਡਰ ਡਰ ਨਹੀਂ ਮਰੋਗੇ।
ਖਿਨ ਮਹਿ ਕਰੇ ਨਿਹਾਲੁ ਊਣੇ ਸੁਭਰ ਭਰਿ ॥ khin meh karay nihaal oonay subhar bhar. In an instant the Guru fills to the brim (with merits) who are totally empty. ਗੁਰੂ (ਗੁਣਾਂ ਤੋਂ) ਸੱਖਣੇ ਬੰਦਿਆਂ ਨੂੰ (ਗੁਣਾਂ ਨਾਲ) ਨਕਾ-ਨਕ ਭਰ ਕੇ ਇਕ ਪਲਕ ਵਿਚ ਨਿਹਾਲ ਕਰ ਦੇਂਦਾ ਹੈ।
ਮਨ ਕਉ ਹੋਇ ਸੰਤੋਖੁ ਧਿਆਈਐ ਸਦਾ ਹਰਿ ॥ man ka-o ho-ay santokh Dhi-aa-ee-ai sadaa har. The mind becomes content, meditating forever. (ਗੁਰੂ ਦੀ ਰਾਹੀਂ ਜੇ) ਸਦਾ ਪ੍ਰਭੂ ਨੂੰ ਸਿਮਰੀਏ ਤਾਂ ਮਨ ਨੂੰ ਸੰਤੋਖ ਆਉਂਦਾ ਹੈ।
ਸੋ ਲਗਾ ਸਤਿਗੁਰ ਸੇਵ ਜਾ ਕਉ ਕਰਮੁ ਧੁਰਿ ॥੬॥ so lagaa satgur sayv jaa ka-o karam Dhur. ||6|| He alone dedicates himself to the Guru’s service, unto whom the God has granted His Grace. ||6|| ਪਰ, ਗੁਰੂ ਦੀ ਦੱਸੀ ਸੇਵਾ ਵਿਚ ਉਹੀ ਮਨੁੱਖ ਲੱਗਦਾ ਹੈ ਜਿਸ ਉਤੇ ਧੁਰੋਂ ਬਖ਼ਸ਼ਸ਼ ਹੋਵੇ ॥੬॥
ਸਲੋਕ ਮਃ ੫ ॥ salok mehlaa 5. Shalok, Fifth Guru:
ਲਗੜੀ ਸੁਥਾਨਿ ਜੋੜਣਹਾਰੈ ਜੋੜੀਆ ॥ lagrhee suthaan jorhanhaarai jorhee-aa. My Guru, the steering captain of my spiritual boat has steered it to a very safe place (the feet of God). (ਮੇਰੀ ਪ੍ਰੀਤ) ਚੰਗੇ ਟਿਕਾਣੇ ਤੇ (ਭਾਵ, ਪਿਆਰੇ ਪ੍ਰਭੂ ਦੇ ਚਰਨਾਂ ਵਿਚ) ਚੰਗੀ ਤਰ੍ਹਾਂ ਲੱਗ ਗਈ ਹੈ ਜੋੜਨਹਾਰ ਪ੍ਰਭੂ ਨੇ ਆਪ ਜੋੜੀ ਹੈ,
ਨਾਨਕ ਲਹਰੀ ਲਖ ਸੈ ਆਨ ਡੁਬਣ ਦੇਇ ਨ ਮਾ ਪਿਰੀ ॥੧॥ naanak lahree lakh sai aan duban day-ay na maa piree. ||1|| O’ Nanak, there are millions of waves (of temptations and worldly problems), still my Beloved (God) wouldn’t let me drown (in this worldly ocean).||1|| ਹੇ ਨਾਨਕ! (ਜਗਤ ਵਿਚ) ਸੈਂਕੜੇ ਤੇ ਲੱਖਾਂ ਹੋਰ ਹੋਰ (ਭਾਵ, ਵਿਕਾਰਾਂ ਦੀਆਂ) ਲਹਿਰਾਂ (ਚੱਲ ਰਹੀਆਂ) ਹਨ, ਪਰ, ਮੇਰਾ ਪਿਆਰਾ (ਮੈਨੂੰ ਇਹਨਾਂ ਲਹਿਰਾਂ ਵਿਚ) ਡੁੱਬਣ ਨਹੀਂ ਦੇਂਦਾ ॥੧॥
ਮਃ ੫ ॥ mehlaa 5. Fifth Guru:
ਬਨਿ ਭੀਹਾਵਲੈ ਹਿਕੁ ਸਾਥੀ ਲਧਮੁ ਦੁਖ ਹਰਤਾ ਹਰਿ ਨਾਮਾ ॥ ban bheehaavalai hik saathee laDham dukh hartaa har naamaa. In the dreadful wilderness, I have found the one and only companion; Naam, the Destroyer of distress. (ਸੰਸਾਰ ਰੂਪ ਇਸ) ਡਰਾਉਣੇ ਜੰਗਲ ਵਿਚ ਮੈਨੂੰ ਹਰਿ-ਨਾਮ ਰੂਪ ਇਕੋ ਸਾਥੀ ਲੱਭਾ ਹੈ ਜੋ ਦੁੱਖਾਂ ਦਾ ਨਾਸ ਕਰਨ ਵਾਲਾ ਹੈ,
ਬਲਿ ਬਲਿ ਜਾਈ ਸੰਤ ਪਿਆਰੇ ਨਾਨਕ ਪੂਰਨ ਕਾਮਾਂ ॥੨॥ bal bal jaa-ee sant pi-aaray naanak pooran kaamaaN. ||2|| I am a sacrifice, a sacrifice to the Beloved Saints (Guru), O’ Nanak; through them, my affairs have been brought to fulfillment. ||2|| ਹੇ ਨਾਨਕ! ਮੈਂ ਪਿਆਰੇ ਗੁਰੂ ਤੋਂ ਸਦਕੇ ਹਾਂ (ਜਿਸ ਦੀ ਮਿਹਰ ਨਾਲ ਮੇਰਾ ਇਹ) ਕੰਮ ਸਿਰੇ ਚੜ੍ਹਿਆ ਹੈ ॥੨॥
ਪਉੜੀ ॥ pa-orhee. Pauree:
ਪਾਈਅਨਿ ਸਭਿ ਨਿਧਾਨ ਤੇਰੈ ਰੰਗਿ ਰਤਿਆ ॥ paa-ee-an sabh niDhaan tayrai rang rati-aa. All treasures are obtained, when we are attuned to Your Love. (ਹੇ ਪ੍ਰਭੂ!) ਜੇ ਤੇਰੇ (ਪਿਆਰ ਦੇ) ਰੰਗ ਵਿਚ ਰੰਗੇ ਜਾਈਏ ਤਾਂ, ਮਾਨੋ, ਸਾਰੇ ਖ਼ਜ਼ਾਨੇ ਮਿਲ ਜਾਂਦੇ ਹਨ।
ਨ ਹੋਵੀ ਪਛੋਤਾਉ ਤੁਧ ਨੋ ਜਪਤਿਆ ॥ na hovee pachhotaa-o tuDh no japti-aa. One does not have to suffer regret and repentance, when he meditates on You. ਤੈਨੂੰ ਸਿਮਰਦਿਆਂ (ਕਿਸੇ ਗੱਲੇ) ਪਛੁਤਾਉਣਾ ਨਹੀਂ ਪੈਂਦਾ (ਭਾਵ, ਕੋਈ ਐਸਾ ਮੰਦਾ ਕੰਮ ਨਹੀਂ ਕਰ ਸਕੀਦਾ ਜਿਸ ਕਰਕੇ ਪਛਤਾਉਣਾ ਪਏ)।
ਪਹੁਚਿ ਨ ਸਕੈ ਕੋਇ ਤੇਰੀ ਟੇਕ ਜਨ ॥ pahuch na sakai ko-ay tayree tayk jan. No one can touch those devotees, who have taken Your shelter. ਜਿਨ੍ਹਾਂ ਸੇਵਕਾਂ ਨੂੰ ਤੇਰਾ ਆਸਰਾ ਹੁੰਦਾ ਹੈ ਉਹਨਾਂ ਦੀ ਬਰਾਬਰੀ ਕੋਈ ਨਹੀਂ ਕਰ ਸਕਦਾ।
ਗੁਰ ਪੂਰੇ ਵਾਹੁ ਵਾਹੁ ਸੁਖ ਲਹਾ ਚਿਤਾਰਿ ਮਨ ॥ gur pooray vaahu vaahu sukh lahaa chitaar man. How wonderful is the Guru! Cherishing Him in my mind, I obtain peace. ਸਿਫ਼ਤ-ਸਾਲਾਹ ਦਾ ਖ਼ਜ਼ਾਨਾ ਸਤਿਗੁਰੂ ਦੇ ਪਾਸ ਹੀ ਹੈ, ਤੇ ਮਿਲਦਾ ਹੈ ਪਰਮਾਤਮਾ ਦੀ ਕਿਰਪਾ ਨਾਲ।
ਗੁਰ ਪਹਿ ਸਿਫਤਿ ਭੰਡਾਰੁ ਕਰਮੀ ਪਾਈਐ ॥ gur peh sifat bhandaar karmee paa-ee-ai. The Guru possesses storehouses full to the brim with the praise (of God). But it is by (God’s) grace that we obtain (this treasure). ਸਿਫ਼ਤ-ਸਾਲਾਹ ਦਾ ਖ਼ਜ਼ਾਨਾ ਸਤਿਗੁਰੂ ਦੇ ਪਾਸ ਹੀ ਹੈ, ਤੇ ਮਿਲਦਾ ਹੈ ਪਰਮਾਤਮਾ ਦੀ ਕਿਰਪਾ ਨਾਲ।
ਸਤਿਗੁਰ ਨਦਰਿ ਨਿਹਾਲ ਬਹੁੜਿ ਨ ਧਾਈਐ ॥ satgur nadar nihaal bahurh na Dhaa-ee-ai. When the Guru bestows His Glance of Grace, one does not wander any more. ਜੇ ਸਤਿਗੁਰੂ ਮੇਹਰ ਦੀ ਨਜ਼ਰ ਨਾਲ ਤੱਕੇ ਤਾਂ ਮੁੜ ਮੁੜ ਨਹੀਂ ਭਟਕੀਦਾ।
ਰਖੈ ਆਪਿ ਦਇਆਲੁ ਕਰਿ ਦਾਸਾ ਆਪਣੇ ॥ rakhai aap da-i-aal kar daasaa aapnay. His slaves, the compassionate (God) Himself saves from wanderings. ਦਇਆ ਦਾ ਘਰ ਪ੍ਰਭੂ ਆਪ ਆਪਣੇ ਸੇਵਕ ਬਣਾ ਕੇ (ਇਸ ਭਟਕਣਾ ਤੋਂ) ਬਚਾਂਦਾ ਹੈ।
ਹਰਿ ਹਰਿ ਹਰਿ ਹਰਿ ਨਾਮੁ ਜੀਵਾ ਸੁਣਿ ਸੁਣੇ ॥੭॥ har har har har naam jeevaa sun sunay. ||7|| I survive only by listening to His Name again and again.||7|| ਮੈਂ ਭੀ ਉਸੇ ਪ੍ਰਭੂ ਦਾ ਨਾਮ ਸੁਣ ਸੁਣ ਕੇ ਜੀਊ ਰਿਹਾ ਹਾਂ ॥੭॥


© 2017 SGGS ONLINE
error: Content is protected !!
Scroll to Top