Guru Granth Sahib Translation Project

Guru granth sahib page-520

Page 520

ਸਲੋਕ ਮਃ ੫ ॥ salok mehlaa 5. Shalok, Fifth Guru:
ਪ੍ਰੇਮ ਪਟੋਲਾ ਤੈ ਸਹਿ ਦਿਤਾ ਢਕਣ ਕੂ ਪਤਿ ਮੇਰੀ ॥ paraym patolaa tai seh ditaa dhakan koo pat mayree. O’ Husband God, You have given me the silk gown of Your Love to cover and protect my honor. ਇੱਜ਼ਤ ਢਕ ਰੱਖਣ ਲਈ (ਹੇ ਪ੍ਰਭੂ!) ਤੈਂ ਖਸਮ ਨੇ ਮੈਨੂੰ ਆਪਣਾ ‘ਪਿਆਰ’-ਰੂਪ ਰੇਸ਼ਮੀ ਕੱਪੜਾ ਦਿੱਤਾ ਹੈ,
ਦਾਨਾ ਬੀਨਾ ਸਾਈ ਮੈਡਾ ਨਾਨਕ ਸਾਰ ਨ ਜਾਣਾ ਤੇਰੀ ॥੧॥ daanaa beenaa saa-ee maidaa naanak saar na jaanaa tayree. ||1|| You are all-wise and all-knowing, O’ my Master; Nanak: I have not appreciated Your value.||1|| ਤੂੰ ਮੇਰਾ ਖਸਮ (ਮੇਰੇ ਦਿਲ ਦੀ) ਜਾਣਨ ਵਾਲਾ ਹੈਂ, ਪਰ, ਮੈਂ ਤੇਰੀ ਕਦਰ ਨਹੀਂ ਜਾਤੀ। ਨਾਨਕ (ਕਹਿੰਦਾ ਹੈ)! ॥੧॥
ਮਃ ੫ ॥ mehlaa 5. Fifth Guru:
ਤੈਡੈ ਸਿਮਰਣਿ ਹਭੁ ਕਿਛੁ ਲਧਮੁ ਬਿਖਮੁ ਨ ਡਿਠਮੁ ਕੋਈ ॥ taidai simran habh kichh laDham bikham na ditham ko-ee. By Your meditative remembrance, I have found everything; nothing seems difficult to me. (ਹੇ ਪ੍ਰਭੂ!) ਤੇਰੇ ਸਿਮਰਨ (ਦੀ ਬਰਕਤਿ) ਨਾਲ ਮੈਂ (ਮਾਨੋ) ਹਰੇਕ ਪਦਾਰਥ ਲੱਭ ਲਿਆ ਹੈ, (ਤੇ ਜ਼ਿੰਦਗੀ ਵਿਚ) ਕੋਈ ਔਖਿਆਈ ਨਹੀਂ ਵੇਖੀ।
ਜਿਸੁ ਪਤਿ ਰਖੈ ਸਚਾ ਸਾਹਿਬੁ ਨਾਨਕ ਮੇਟਿ ਨ ਸਕੈ ਕੋਈ ॥੨॥ jis pat rakhai sachaa saahib naanak mayt na sakai ko-ee. ||2|| O’ Nanak, whose honor the Master saves, no one can nullify that.”||2|| ਹੇ ਨਾਨਕ! ਜਿਸ ਮਨੁੱਖ ਦੀ ਇੱਜ਼ਤ ਮਾਲਕ ਆਪ ਰੱਖੇ, (ਉਸ ਦੀ ਇੱਜ਼ਤ ਨੂੰ ਹੋਰ) ਕੋਈ ਨਹੀਂ ਮਿਟਾ ਸਕਦਾ ॥੨॥
ਪਉੜੀ ॥ pa-orhee. Pauree:
ਹੋਵੈ ਸੁਖੁ ਘਣਾ ਦਯਿ ਧਿਆਇਐ ॥ hovai sukh ghanaa da-yi Dhi-aa-i-ai. Meditating on God, there comes a great peace. ਜੇ ਪਿਆਰੇ ਪ੍ਰਭੂ ਨੂੰ ਸਿਮਰੀਏ ਤਾਂ ਬਹੁਤ ਹੀ ਸੁਖ ਹੁੰਦਾ ਹੈ।
ਵੰਞੈ ਰੋਗਾ ਘਾਣਿ ਹਰਿ ਗੁਣ ਗਾਇਐ ॥ vanjai rogaa ghaan har gun gaa-i-ai. Multitudes of illnesses and vices vanish, singing the Glorious Praises of God. ਜੇ ਹਰੀ ਦੇ ਗੁਣ ਗਾਵੀਏ ਤਾਂ ਰੋਗਾਂ ਦੇ ਘਾਣ (ਭਾਵ, ਸਾਰੇ ਹੀ ਰੋਗ) ਨਾਸ ਹੋ ਜਾਂਦੇ ਹਨ।
ਅੰਦਰਿ ਵਰਤੈ ਠਾਢਿ ਪ੍ਰਭਿ ਚਿਤਿ ਆਇਐ ॥ andar vartai thaadh parabh chit aa-i-ai. Utter peace pervades within, when God comes to mind. ਜੇ ਪ੍ਰਭੂ ਚਿਤ ਵਿਚ ਆ ਵੱਸੇ ਤਾਂ ਚਿਤ ਵਿਚ ਠੰਢ ਪੈ ਜਾਂਦੀ ਹੈ।
ਪੂਰਨ ਹੋਵੈ ਆਸ ਨਾਇ ਮੰਨਿ ਵਸਾਇਐ ॥ pooran hovai aas naa-ay man vasaa-i-ai. One’s hopes are fulfilled, when one’s mind is filled with the Naam. ਜੇ ਪ੍ਰਭੂ ਦਾ ਨਾਮ ਮਨ ਵਿਚ ਵੱਸ ਪਏ, ਤਾਂ ਆਸ ਪੂਰੀ ਹੋ ਜਾਂਦੀ ਹੈ (ਭਾਵ, ਆਸਾ ਤ੍ਰਿਸਨਾ ਆਦਿਕ ਮਿਟ ਜਾਂਦੀ ਹੈ)।
ਕੋਇ ਨ ਲਗੈ ਬਿਘਨੁ ਆਪੁ ਗਵਾਇਐ ॥ ko-ay na lagai bighan aap gavaa-i-ai. No obstacles stand in the way, when one eliminates his self-conceit. ਜੇ ਆਪਾ ਭਾਵ ਗਵਾ ਦੇਈਏ ਤਾਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਔਕੜ ਨਹੀਂ ਆਉਂਦੀ।
ਗਿਆਨ ਪਦਾਰਥੁ ਮਤਿ ਗੁਰ ਤੇ ਪਾਇਐ ॥ gi-aan padaarath mat gur tay paa-i-ai. The intellect attains the blessing of spiritual wisdom from the Guru. ਜੇ ਸਤਿਗੁਰੂ ਤੋਂ ਮੱਤ ਹਾਸਲ ਕਰੀਏ ਤਾਂ (ਪ੍ਰਭੂ ਦੇ) ਗਿਆਨ ਦਾ ਖ਼ਜ਼ਾਨਾ (ਮਿਲ ਜਾਂਦਾ ਹੈ)।
ਤਿਨਿ ਪਾਏ ਸਭੇ ਥੋਕ ਜਿਸੁ ਆਪਿ ਦਿਵਾਇਐ ॥ tin paa-ay sabhay thok jis aap divaa-i-ai. Only those have obtained these blessings, whom God has Himself got delivered through the Guru. ਪਰ, ਇਹ ਸਾਰੇ ਪਦਾਰਥ ਉਸ ਮਨੁੱਖ ਨੇ ਪਰਾਪਤ ਕੀਤੇ ਜਿਸ ਨੂੰ ਪ੍ਰਭੂ ਨੇ ਆਪ (ਗੁਰੂ ਦੀ ਰਾਹੀਂ) ਦਿਵਾਏ ਹਨ।
ਤੂੰ ਸਭਨਾ ਕਾ ਖਸਮੁ ਸਭ ਤੇਰੀ ਛਾਇਐ ॥੮॥ tooN sabhnaa kaa khasam sabh tayree chhaa-i-ai. ||8|| You are the Master of all; all are under Your Protection. ||8|| (ਹੇ ਪ੍ਰਭੂ!) ਤੂੰ ਸਭ ਜੀਵਾਂ ਦਾ ਖਸਮ ਹੈਂ, ਸਾਰੀ ਸ੍ਰਿਸ਼ਟੀ ਤੇਰੇ ਸਾਏ ਹੇਠ ਹੈ ॥੮॥
ਸਲੋਕ ਮਃ ੫ ॥ salok mehlaa 5. Shalok, Fifth Guru:
ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ nadee tarand-rhee maidaa khoj na khumbhai manjh muhabat tayree. While crossing the stream, in this worldly river, my foot doesn’t get stuck in the slush of attachment, because within me is the anchor of Your love. (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤ ਹੈ।
ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ta-o sah charnee maidaa hee-arhaa seetam har naanak tulhaa bayrhee. ||1|| O’ God, my heart is attached to Your Feet; and You are Nanak’s raft and boat. ||1|| ਹੇ ਪਤੀ (ਪ੍ਰਭੂ)! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! (ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ ॥੧॥
ਮਃ ੫ ॥ mehlaa 5. Fifth Guru:
ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ jinHaa disand-rhi-aa durmat vanjai mitar asaadrhay say-ee. The sight of them banishes my evil-mindedness; they are my only true friends. ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ,
ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ha-o dhoodhaydee jag sabaa-i-aa jan naanak virlay kay-ee. ||2|| I have searched the whole world; O’ servant Nanak, how rare are such persons! ||2|| ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ) ॥੨॥
ਪਉੜੀ ॥ pa-orhee. Pauree:
ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ aavai saahib chit tayri-aa bhagtaa dithi-aa. You come to mind, O’ Master, when I behold Your devotees. (ਹੇ ਪ੍ਰਭੂ!) ਤੇਰੇ ਭਗਤਾਂ ਦੇ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ।
ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ man kee katee-ai mail saaDhsang vuthi-aa. The filth of my mind is removed, when I dwell in the Company of the Holy. ਸਾਧ ਸੰਗਤ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ,
ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ janam maran bha-o katee-ai jan kaa sabad jap. The fear of birth and death is dispelled of his humble servant, by meditating on Naam. ਤੇ ਫਿਰ ਸਿਫ਼ਤ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ।
ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ banDhan kholniH sant doot sabh jaahi chhap. The Saints untie the bonds to Maya, and all the demons of evil impulses are dispelled. ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ।
ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ tis si-o laa-iniH rang jis dee sabh Dhaaree-aa. They inspire us to love Him, the One who established the entire universe. ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ,
ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ oochee hooN oochaa thaan agam aapaaree-aa. Highest of the high is the seat (He is limitless) of that incomprehensible God. ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ।
ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ rain dinas kar jorh saas saas Dhi-aa-ee-ai. Night and day, with your palms pressed together, with each and every breath, meditate on Him. ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ।
ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥ jaa aapay ho-ay da-i-aal taaN bhagat sang paa-ee-ai. ||9|| When He Himself becomes merciful, then we attain the Society of His devotees. ||9|| ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤ ਪ੍ਰਾਪਤ ਹੁੰਦੀ ਹੈ ॥੯॥
ਸਲੋਕ ਮਃ ੫ ॥ salok mehlaa 5. Shalok, Fifth Guru:
ਬਾਰਿ ਵਿਡਾਨੜੈ ਹੁੰਮਸ ਧੁੰਮਸ ਕੂਕਾ ਪਈਆ ਰਾਹੀ ॥ baar vidaanrhai hummas Dhummas kookaa pa-ee-aa raahee. In this wondrous forest of the world, there is chaos and confusion; shrieks emanate from the highways. (ਜਗਤ-ਰੂਪ ਇਸ) ਬਿਗਾਨੀ ਜੂਹ ਵਿਚ (ਫਸ ਜਾਣ ਕਰਕੇ, ਤੇ ਤ੍ਰਿਸ਼ਨਾ ਦੀ) ਅੱਗ ਦੇ ਬੜੇ ਸੇਕ ਦੇ ਕਾਰਨ ਰਾਹਾਂ ਵਿਚ ਵਾਹਰਾਂ ਪੈ ਰਹੀਆਂ ਹਨ (ਭਾਵ, ਜੀਵ ਘਬਰਾਏ ਹੋਏ ਹਨ);
ਤਉ ਸਹ ਸੇਤੀ ਲਗੜੀ ਡੋਰੀ ਨਾਨਕ ਅਨਦ ਸੇਤੀ ਬਨੁ ਗਾਹੀ ॥੧॥ ta-o sah saytee lagrhee doree naanak anad saytee ban gaahee. ||1|| O’ Nanak, whose mind is attuned and in love with You, are blissfully crossing this worldly forest.||1|| ਪਰ, ਹੇ ਪਤੀ (ਪ੍ਰਭੂ)! ਮੈਂ ਨਾਨਕ (ਦੇ ਚਿੱਤ) ਦੀ ਡੋਰ ਤੇਰੇ (ਚਰਨਾਂ) ਨਾਲ ਲੱਗੀ ਹੋਈ ਹੈ, (ਇਸ ਵਾਸਤੇ) ਮੈਂ ਆਨੰਦ ਨਾਲ (ਇਸ ਸੰਸਾਰ) ਜੰਗਲ ਵਿਚੋਂ ਦੀ ਲੰਘ ਰਿਹਾ ਹਾਂ ॥੧॥
ਮਃ ੫ ॥ mehlaa 5. Fifth Guru:
ਸਚੀ ਬੈਸਕ ਤਿਨ੍ਹ੍ਹਾ ਸੰਗਿ ਜਿਨ ਸੰਗਿ ਜਪੀਐ ਨਾਉ ॥ sachee baisak tinHaa sang jin sang japee-ai naa-o. The true society is the company of those who meditate on Naam. ਉਹਨਾਂ ਮਨੁੱਖਾਂ ਨਾਲ ਤੋੜ ਨਿਭਣ ਵਾਲੀ ਮੁਹੱਬਤ (ਕਰਨੀ ਚਾਹੀਦੀ ਹੈ) ਜਿਨ੍ਹਾਂ ਨਾਲ (ਬੈਠਿਆਂ ਪਰਮਾਤਮਾ ਦਾ) ਨਾਮ ਸਿਮਰਿਆ ਜਾ ਸਕੇ;
ਤਿਨ੍ਹ੍ਹ ਸੰਗਿ ਸੰਗੁ ਨ ਕੀਚਈ ਨਾਨਕ ਜਿਨਾ ਆਪਣਾ ਸੁਆਉ ॥੨॥ tinH sang sang na keech-ee naanak jinaa aapnaa su-aa-o. ||2|| Do not associate with those, O’ Nanak, who look out only for their own interests. ||2|| ਹੇ ਨਾਨਕ! ਜਿਨ੍ਹਾਂ ਨੂੰ (ਹਰ ਵੇਲੇ) ਆਪਣੀ ਹੀ ਗ਼ਰਜ਼ ਹੋਵੇ, ਉਹਨਾਂ ਨਾਲ ਸਾਥ ਨਹੀਂ ਕਰਨਾ ਚਾਹੀਦਾ ॥੨॥
ਪਉੜੀ ॥ pa-orhee. Pauree:
ਸਾ ਵੇਲਾ ਪਰਵਾਣੁ ਜਿਤੁ ਸਤਿਗੁਰੁ ਭੇਟਿਆ ॥ saa vaylaa parvaan jit satgur bhayti-aa. Approved is that time, when one meets the Guru. ਉਹ ਘੜੀ ਥਾਂ ਪਈ ਜਾਣੋ ਜਿਸ ਘੜੀ ਮਨੁੱਖ ਨੂੰ ਸਤਿਗੁਰੂ ਮਿਲ ਪਿਆ।
ਹੋਆ ਸਾਧੂ ਸੰਗੁ ਫਿਰਿ ਦੂਖ ਨ ਤੇਟਿਆ ॥ ho-aa saaDhoo sang fir dookh na tayti-aa. Joining the the Company of the Holy, he does not suffer pain again. ਜਿਸ ਮਨੁੱਖ ਨੂੰ ਗੁਰੂ ਦਾ ਮੇਲ ਹੋ ਗਿਆ, ਉਹ ਮੁੜ ਦੁੱਖਾਂ ਦੀ ਜ਼ਦ ਵਿਚ ਨਹੀਂ ਆਉਂਦਾ।
ਪਾਇਆ ਨਿਹਚਲੁ ਥਾਨੁ ਫਿਰਿ ਗਰਭਿ ਨ ਲੇਟਿਆ ॥ paa-i-aa nihchal thaan fir garabh na layti-aa. When he attains the eternal place, he does not have to enter the womb again. (ਗੁਰੂ ਮਿਲਿਆਂ) ਜਿਸ ਨੂੰ ਪੱਕਾ ਟਿਕਾਣਾ ਲੱਭ ਪਿਆ, ਉਹ ਫਿਰ (ਹੋਰ ਹੋਰ) ਜੂਨਾਂ ਵਿਚ ਨਹੀਂ ਪੈਂਦਾ।
ਨਦਰੀ ਆਇਆ ਇਕੁ ਸਗਲ ਬ੍ਰਹਮੇਟਿਆ ॥ nadree aa-i-aa ik sagal barahmayti-aa. He comes to see the One God pervade everywhere. ਉਸ ਨੂੰ ਹਰ ਥਾਂ ਇਕ ਬ੍ਰਹਮ ਹੀ ਦਿੱਸਦਾ ਹੈ; (ਬਾਹਰ ਵਲੋਂ ਆਪਣੀ) ਨਜ਼ਰ ਨੂੰ ਸਮੇਟ ਕੇ।
ਤਤੁ ਗਿਆਨੁ ਲਾਇ ਧਿਆਨੁ ਦ੍ਰਿਸਟਿ ਸਮੇਟਿਆ ॥ tat gi-aan laa-ay Dhi-aan darisat samayti-aa. He focuses his meditation on the essence of spiritual wisdom, and withdraws his attention from other sights. (ਪ੍ਰਭੂ ਵਿਚ) ਧਿਆਨ ਲਾ ਕੇ ਉਹ ਅਸਲ ਉੱਚੀ ਸਮਝ ਹਾਸਲ ਕਰ ਲੈਂਦਾ ਹੈ।
ਸਭੋ ਜਪੀਐ ਜਾਪੁ ਜਿ ਮੁਖਹੁ ਬੋਲੇਟਿਆ ॥ sabho japee-ai jaap je mukhahu bolayti-aa. Whatever that person speaks is hymns in Glory of God. ਉਹ ਜੋ ਕੁਝ ਮੂੰਹੋਂ ਬੋਲਦਾ ਹੈ (ਪ੍ਰਭੂ ਦੀ ਸਿਫ਼ਤ-ਸਾਲਾਹ ਦਾ) ਜਾਪ ਹੀ ਬੋਲਦਾ ਹੈ।
ਹੁਕਮੇ ਬੁਝਿ ਨਿਹਾਲੁ ਸੁਖਿ ਸੁਖੇਟਿਆ ॥ hukmay bujh nihaal sukh sukhayti-aa. Realizing the will of God, such a person feels delighted and lives in peace and happiness. ਪ੍ਰਭੂ ਦੀ ਰਜ਼ਾ ਨੂੰ ਸਮਝ ਕੇ ਉਹ ਖਿੜੇ-ਮੱਥੇ ਰਹਿੰਦਾ ਹੈ ਤੇ ਸੁਖੀ ਹੀ ਸੁਖੀ ਰਹਿੰਦਾ ਹੈ।
ਪਰਖਿ ਖਜਾਨੈ ਪਾਏ ਸੇ ਬਹੁੜਿ ਨ ਖੋਟਿਆ ॥੧੦॥ parakh khajaanai paa-ay say bahurh na khoti-aa. ||10|| Those who are assayed, and placed in the God’s treasury (have union), are not declared counterfeit again. ||10|| (ਗੁਰੂ ਦੀ ਸਰਨ ਪਏ ਜਿਨ੍ਹਾਂ ਮਨੁੱਖਾਂ ਨੂੰ) ਪਰਖ ਕੇ (ਪ੍ਰਭੂ ਨੇ ਆਪਣੇ) ਖ਼ਜ਼ਾਨੇ ਵਿਚ ਪਾਇਆ ਹੈ ਉਹ ਮੁੜ ਖੋਟੇ ਨਹੀਂ ਹੁੰਦੇ ॥੧੦॥
ਸਲੋਕੁ ਮਃ ੫ ॥ salok mehlaa 5. Shalok, Fifth Mehl:
ਵਿਛੋਹੇ ਜੰਬੂਰ ਖਵੇ ਨ ਵੰਞਨਿ ਗਾਖੜੇ ॥ vichhohay jamboor khavay na vanjan gaakh-rhay. The pincers of separation are so painful to endure. (ਪ੍ਰਭੂ ਦੇ ਚਰਨਾਂ ਨਾਲੋਂ) ਵਿਛੋੜੇ (ਦੇ ਦੁੱਖ) ਜੰਬੂਰ (ਦੇ ਤਸੀਹਾਂ) ਵਾਂਗ ਔਖੇ ਹਨ, ਸਹਾਰੇ ਨਹੀਂ ਜਾ ਸਕਦੇ,
ਜੇ ਸੋ ਧਣੀ ਮਿਲੰਨਿ ਨਾਨਕ ਸੁਖ ਸੰਬੂਹ ਸਚੁ ॥੧॥ jay so Dhanee milann naanak sukh sambooh sach. ||1|| If only the Master would come to meet me! O’ Nanak, I would then obtain true peace. ||1|| ਹੇ ਨਾਨਕ! ਜੇ ਉਹ ਪ੍ਰਭੂ ਮਾਲਕ ਜੀ ਮਿਲ ਪੈਣ ਤਾਂ ਯਕੀਨਨ ਸਾਰੇ ਸੁਖ ਹੀ ਸੁਖ ਹੋ ਜਾਂਦੇ ਹਨ ॥੧॥
error: Content is protected !!
Scroll to Top
https://sda.pu.go.id/balai/bbwscilicis/uploads/ktp/ https://expo.poltekkesdepkes-sby.ac.id/app_mobile/situs-gacor/ https://expo.poltekkesdepkes-sby.ac.id/app_mobile/demo-slot/ https://sehariku.dinus.ac.id/app/1131-gacor/ https://sehariku.dinus.ac.id/assets/macau/ https://sehariku.dinus.ac.id/assets/hk/ https://sehariku.dinus.ac.id/app/demo-pg/ https://sehariku.dinus.ac.id/assets/sbo/ https://pdp.pasca.untad.ac.id/apps/akun-demo/ https://biroorpeg.tualkota.go.id/birodemo/ https://biroorpeg.tualkota.go.id/public/ggacor/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ jp1131
https://fisip-an.umb.ac.id/wp-content/pstgacor/ https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html
https://sda.pu.go.id/balai/bbwscilicis/uploads/ktp/ https://expo.poltekkesdepkes-sby.ac.id/app_mobile/situs-gacor/ https://expo.poltekkesdepkes-sby.ac.id/app_mobile/demo-slot/ https://sehariku.dinus.ac.id/app/1131-gacor/ https://sehariku.dinus.ac.id/assets/macau/ https://sehariku.dinus.ac.id/assets/hk/ https://sehariku.dinus.ac.id/app/demo-pg/ https://sehariku.dinus.ac.id/assets/sbo/ https://pdp.pasca.untad.ac.id/apps/akun-demo/ https://biroorpeg.tualkota.go.id/birodemo/ https://biroorpeg.tualkota.go.id/public/ggacor/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ jp1131
https://fisip-an.umb.ac.id/wp-content/pstgacor/ https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html