Guru Granth Sahib Translation Project

Guru granth sahib page-540

Page 540

ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥ naanak har jap sukh paa-i-aa mayree jindurhee-ay sabh dookh nivaaranhaaro raam. ||1|| O’ Nanak, I have found peace by meditating on God, who is the Destroyer of all pain. ||1|| ਹੇ ਨਾਨਕ! ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦਾ ਨਾਮ ਜਪ ਕੇ ਸੁਖ ਮਿਲ ਜਾਂਦਾ ਹੈ, ਹਰਿ-ਨਾਮ ਸਾਰੇ ਦੁੱਖ ਦੂਰ ਕਰਨ ਦੀ ਸਮਰੱਥਾ ਵਾਲਾ ਹੈ ॥੧॥
ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥ saa rasnaa Dhan Dhan hai mayree jindurhee-ay gun gaavai har parabh kayray raam. My dear soul, blessed is that tongue, which sings praises of God. ਹੇ ਮੇਰੀ ਸੋਹਣੀ ਜਿੰਦੇ! ਉਹ ਜੀਭ ਭਾਗਾਂ ਵਾਲੀ ਹੈ ਮੁਬਾਰਿਕ ਹੈ, ਜੇਹੜੀ (ਸਦਾ) ਪਰਾਮਤਮਾ ਦੇ ਗੁਣ ਗਾਂਦੀ ਰਹਿੰਦੀ ਹੈ।
ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥ tay sarvan bhalay sobhneek heh mayree jindurhee-ay har keertan suneh har tayray raam. Virtuous and honorable are those ears, that listen to God’s praises. ਹੇ ਮੇਰੀ ਸੋਹਣੀ ਜਿੰਦੇ! ਹੇ ਪ੍ਰਭੂ! ਉਹ ਕੰਨ ਸੋਹਣੇ ਹਨ ਚੰਗੇ ਹਨ ਜੇਹੜੇ ਤੇਰੇ ਕੀਰਤਨ ਸੁਣਦੇ ਰਹਿੰਦੇ ਹਨ।
ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥ so sees bhalaa pavitar paavan hai mayree jindurhee-ay jo jaa-ay lagai gur pairay raam. Sublime, pure and pious is that head, O my soul, which falls at the Guru’s Feet. ਹੇ ਮੇਰੀ ਸੋਹਣੀ ਜਿੰਦੇ! ਉਹ ਸਿਰ ਭਾਗਾਂ ਵਾਲਾ ਹੈ ਪਵਿਤ੍ਰ ਹੈ, ਜੇਹੜਾ ਗੁਰੂ ਦੇ ਚਰਨਾਂ ਵਿਚ ਜਾ ਲੱਗਦਾ ਹੈ।
ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥ gur vitahu naanak vaari-aa mayree jindurhee-ay jin har har naam chitayray raam. ||2|| My dear soul, Nanak is dedicated to that Guru who has implanted God’s Naam in my mind. ||2|| ਹੇ ਮੇਰੀ ਸੋਹਣੀ ਜਿੰਦੇ! ਨਾਨਕ (ਉਸ) ਗੁਰੂ ਤੋਂ ਕੁਰਬਾਨ ਜਾਂਦਾ ਹੈ ਜਿਸ ਨੇ ਪਰਮਾਤਮਾ ਦਾ ਨਾਮ ਚੇਤੇ ਕਰਾਇਆ ਹੈ ॥੨॥
ਤੇ ਨੇਤ੍ਰ ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥ tay naytar bhalay parvaan heh mayree jindurhee-ay jo saaDhoo satgur daykheh raam. Blessed and approved are those eyes, O my soul, which gaze upon the Holy True Guru. ਹੇ ਮੇਰੀ ਸੋਹਣੀ ਜਿੰਦੇ! ਉਹ ਅੱਖਾਂ ਭਲੀਆਂ ਹਨ ਸਫਲ ਹਨ ਜੋ ਗੁਰੂ ਦਾ ਦਰਸਨ ਕਰਦੀਆਂ ਰਹਿੰਦੀਆਂ ਹਨ।
ਤੇ ਹਸਤ ਪੁਨੀਤ ਪਵਿਤ੍ਰ ਹਹਿ ਮੇਰੀ ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥ tay hasat puneet pavitar heh mayree jindurhee-ay jo har jas har har laykheh raam. Immaculate are those hands, My dear soul, which write about the praises of God. ਹੇ ਮੇਰੀ ਸੋਹਣੀ ਜਿੰਦੇ! ਉਹ ਹੱਥ ਪਵਿਤ੍ਰ ਹਨ ਜੇਹੜੇ ਪਰਮਾਤਮਾ ਦੀ ਸਿਫ਼ਤ-ਸਾਲਾਹ ਲਿਖਦੇ ਰਹਿੰਦੇ ਹਨ।
ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ ਮਾਰਗਿ ਧਰਮ ਚਲੇਸਹਿ ਰਾਮ ॥ tis jan kay pag nit poojee-ah mayree jindurhee-ay jo maarag Dharam chalayseh raam. My dear soul, we should always humbly worship those who tread on the path of righteousness. ਹੇ ਮੇਰੀ ਸੋਹਣੀ ਜਿੰਦੇ! ਉਸ ਮਨੁੱਖ ਦੇ (ਉਹ) ਪੈਰ ਸਦਾ ਪੂਜੇ ਜਾਂਦੇ ਹਨ ਜੇਹੜੇ (ਪੈਰ) ਧਰਮ ਦੇ ਰਾਹ ਉਤੇ ਤੁਰਦੇ ਰਹਿੰਦੇ ਹਨ।
ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ ਰਾਮ ॥੩॥ naanak tin vitahu vaari-aa mayree jindurhee-ay har sun har naam manayseh raam. ||3|| Nanak is dedicated to those persons, O’ my soul, who listen and believe in God’s Naam. ||3|| ਹੇ ਮੇਰੀ ਸੋਹਣੀ ਜਿੰਦੇ! ਨਾਨਕ ਉਹਨਾਂ (ਵਡ-ਭਾਗੀ) ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ ਜੇਹੜੇ ਪਰਮਾਤਮਾ ਦਾ ਨਾਮ ਸੁਣ ਕੇ ਨਾਮ ਨੂੰ ਮੰਨਦੇ ਹਨ (ਜੀਵਨ-ਅਧਾਰ ਬਣਾ ਲੈਂਦੇ ਹਨ) ॥੩॥
ਧਰਤਿ ਪਾਤਾਲੁ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ ਧਿਆਵੈ ਰਾਮ ॥ Dharat paataal aakaas hai mayree jindurhee-ay sabh har har naam Dhi-aavai raam. My dear soul, this earth, the nether regions, and the skies, all are always worshipping God’s Naam. ਹੇ ਮੇਰੀ ਸੋਹਣੀ ਜਿੰਦੇ! ਧਰਤੀ, ਪਾਤਾਲ, ਆਕਾਸ਼-ਹਰੇਕ ਹੀ ਪਰਮਾਤਮਾ ਦਾ ਨਾਮ ਸਿਮਰ ਰਿਹਾ ਹੈ।
ਪਉਣੁ ਪਾਣੀ ਬੈਸੰਤਰੋ ਮੇਰੀ ਜਿੰਦੁੜੀਏ ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥ pa-un paanee baisantaro mayree jindurhee-ay nit har har har jas gaavai raam. My dear soul, even the wind, water, and the fire sing praises of the supreme God every day. ਹੇ ਮੇਰੀ ਸੋਹਣੀ ਜਿੰਦੇ! ਹਵਾ ਪਾਣੀ, ਅੱਗ-ਹਰੇਕ ਤੱਤ ਭੀ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾ ਰਿਹਾ ਹੈ।
ਵਣੁ ਤ੍ਰਿਣੁ ਸਭੁ ਆਕਾਰੁ ਹੈ ਮੇਰੀ ਜਿੰਦੁੜੀਏ ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥ van tarin sabh aakaar hai mayree jindurhee-ay mukh har har naam Dhi-aavai raam. The woods, the meadows and the whole world, my soul, chant with their mouths God’s Naam, and meditate on Him. ਹੇ ਮੇਰੀ ਸੋਹਣੀ ਜਿੰਦੇ! ਜੰਗਲ, ਘਾਹ, ਇਹ ਸਾਰਾ ਦਿੱਸਦਾ ਸੰਸਾਰ-ਆਪਣੇ ਮੂੰਹ ਨਾਲ ਹਰੇਕ ਹੀ ਪਰਮਾਤਮਾ ਦਾ ਨਾਮ ਜਪ ਰਿਹਾ ਹੈ।
ਨਾਨਕ ਤੇ ਹਰਿ ਦਰਿ ਪੈਨ੍ਹ੍ਹਾਇਆ ਮੇਰੀ ਜਿੰਦੁੜੀਏ ਜੋ ਗੁਰਮੁਖਿ ਭਗਤਿ ਮਨੁ ਲਾਵੈ ਰਾਮ ॥੪॥੪॥ naanak tay har dar painHaa-i-aa mayree jindurhee-ay jo gurmukh bhagat man laavai raam. ||4||4|| O Nanak, one who as Guru’s follower focuses his consciousness on God’s devotional worship – O my soul, he is robed in honor in the His Court. ||4||4|| ਹੇ ਨਾਨਕ! ਹੇ ਮੇਰੀ ਸੋਹਣੀ ਜਿੰਦੇ! ਜੇਹੜਾ ਜੇਹੜਾ ਜੀਵ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਵਿਚ ਆਪਣਾ ਮਨ ਜੋੜਦਾ ਹੈ, ਉਹ ਸਾਰੇ ਪਰਾਮਤਮਾ ਦੇ ਦਰ ਤੇ ਸਤਕਾਰੇ ਜਾਂਦੇ ਹਨ ॥੪॥੪॥
ਬਿਹਾਗੜਾ ਮਹਲਾ ੪ ॥ bihaagarhaa mehlaa 4. Bihaagraa, Fourth Guru:
ਜਿਨ ਹਰਿ ਹਰਿ ਨਾਮੁ ਨ ਚੇਤਿਓ ਮੇਰੀ ਜਿੰਦੁੜੀਏ ਤੇ ਮਨਮੁਖ ਮੂੜ ਇਆਣੇ ਰਾਮ ॥ jin har har naam na chayti-o mayree jindurhee-ay tay manmukh moorh i-aanay raam. My dear soul, those who have not meditated on God’s Naam, are self conceited foolish and ignorant. ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ (ਕਦੇ) ਪਰਮਾਤਮਾ ਦਾ ਨਾਮ ਚੇਤੇ ਨਹੀਂ ਕੀਤਾ, ਉਹ ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮੂਰਖ ਹਨ ਅੰਞਾਣ ਹਨ।
ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਅੰਤਿ ਗਏ ਪਛੁਤਾਣੇ ਰਾਮ ॥ jo mohi maa-i-aa chit laa-iday mayree jindurhee-ay say ant ga-ay pachhutaanay raam. My dear soul, those who attach their mind to the worldly riches and power ultimately repent while departing from here. ਹੇ ਮੇਰੀ ਸੋਹਣੀ ਜਿੰਦੇ! ਜੇਹੜੇ ਮਨੁੱਖ ਮਾਇਆ ਦੇ ਮੋਹ ਵਿਚ ਆਪਣਾ ਮਨ ਜੋੜੀ ਰੱਖਦੇ ਹਨ ਉਹ ਅਖ਼ੀਰ ਵੇਲੇ (ਇਥੋਂ) ਹੱਥ ਮਲਦੇ ਜਾਂਦੇ ਹਨ।
ਹਰਿ ਦਰਗਹ ਢੋਈ ਨਾ ਲਹਨ੍ਹ੍ਹਿ ਮੇਰੀ ਜਿੰਦੁੜੀਏ ਜੋ ਮਨਮੁਖ ਪਾਪਿ ਲੁਭਾਣੇ ਰਾਮ ॥ har dargeh dho-ee naa lahniH mayree jindurhee-ay jo manmukh paap lubhaanay raam. They find no place of rest in God’s Court, O my soul; those self-conceited persons are deluded by sin. ਹੇ ਮੇਰੀ ਸੋਹਣੀ ਜਿੰਦੇ! ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੇ ਜੇਹੜੇ ਮਨੁੱਖ (ਸਦਾ) ਪਾਪ-ਕਰਮ ਵਿਚ ਫਸੇ ਰਹਿੰਦੇ ਹਨ ਉਹ ਪਰਮਾਤਮਾ ਦੀ ਦਰਗਾਹ ਵਿਚ ਆਸਰਾ ਪ੍ਰਾਪਤ ਨਹੀਂ ਕਰ ਸਕਦੇ।
ਜਨ ਨਾਨਕ ਗੁਰ ਮਿਲਿ ਉਬਰੇ ਮੇਰੀ ਜਿੰਦੁੜੀਏ ਹਰਿ ਜਪਿ ਹਰਿ ਨਾਮਿ ਸਮਾਣੇ ਰਾਮ ॥੧॥ jan naanak gur mil ubray mayree jindurhee-ay har jap har naam samaanay raam. ||1|| O’ Nanak, upon meeting the Guru, those who follow his teachings are emancipated because by meditating on God they remain absorbed in His Naam. ||1|| ਹੇ ਦਾਸ ਨਾਨਕ! ਹੇ ਮੇਰੀ ਸੋਹਣੀ ਜਿੰਦੇ! ਗੁਰੂ ਨੂੰ ਮਿਲ ਕੇ (ਵਡ-ਭਾਗੀ ਮਨੁੱਖ ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚ ਜਾਂਦੇ ਹਨ (ਕਿਉਂਕਿ ਉਹ) ਪਰਮਾਤਮਾ ਦਾ ਨਾਮ ਜਪ ਕੇ ਪਰਮਾਤਮਾ ਦੇ ਨਾਮ ਵਿਚ ਮਗਨ ਰਹਿੰਦੇ ਹਨ ॥੧॥
ਸਭਿ ਜਾਇ ਮਿਲਹੁ ਸਤਿਗੁਰੂ ਕਉ ਮੇਰੀ ਜਿੰਦੁੜੀਏ ਜੋ ਹਰਿ ਹਰਿ ਨਾਮੁ ਦ੍ਰਿੜਾਵੈ ਰਾਮ ॥ sabh jaa-ay milhu satguroo ka-o mayree jindurhee-ay jo har har naam darirh-aavai raam. My dear soul, let us all go and meet the Guru, who may implant God’s Naam in us. ਹੇ ਮੇਰੀ ਸੋਹਣੀ ਜਿੰਦੇ! ਸਾਰੇ ਗੁਰੂ ਨੂੰ ਜਾ ਮਿਲੋ ਕਿਉਂਕਿ ਉਹ (ਗੁਰੂ) ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕਰ ਦੇਂਦਾ ਹੈ।
ਹਰਿ ਜਪਦਿਆ ਖਿਨੁ ਢਿਲ ਨ ਕੀਜਈ ਮੇਰੀ ਜਿੰਦੁੜੀਏ ਮਤੁ ਕਿ ਜਾਪੈ ਸਾਹੁ ਆਵੈ ਕਿ ਨ ਆਵੈ ਰਾਮ ॥ har japdi-aa khin dhil na keej-ee mayree jindurhee-ay mat ke jaapai saahu aavai ke na aavai raam. My dear soul, we should not delay even for a moment in meditating on God’s Naam, because who knows whether we may have another breath or not. ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦਾ ਨਾਮ ਜਪਦਿਆਂ ਰਤਾ ਭਰ ਭੀ ਦੇਰ ਨਹੀਂ ਕਰਨੀ ਚਾਹੀਦੀ। ਕੀਹ ਪਤਾ ਹੈ! ਮਤਾਂ ਅਗਲਾ ਸਾਹ ਲਿਆ ਜਾਏ ਜਾਂ ਨਾਹ ਲਿਆ ਜਾਏ।
ਸਾ ਵੇਲਾ ਸੋ ਮੂਰਤੁ ਸਾ ਘੜੀ ਸੋ ਮੁਹਤੁ ਸਫਲੁ ਹੈ ਮੇਰੀ ਜਿੰਦੁੜੀਏ ਜਿਤੁ ਹਰਿ ਮੇਰਾ ਚਿਤਿ ਆਵੈ ਰਾਮ ॥ saa vaylaa so moorat saa gharhee so muhat safal hai mayree jindurhee-ay jit har mayraa chit aavai raam. That time, that moment, that instant, that second is so fruitful, my dear soul, when my God comes into my mind. ਹੇ ਮੇਰੀ ਸੋਹਣੀ ਜਿੰਦੇ! ਉਹ ਵੇਲਾ ਭਾਗਾਂ ਵਾਲਾ ਹੈ, ਉਹ ਘੜੀ ਭਾਗਾਂ ਵਾਲੀ ਹੈ, ਉਹ ਸਮਾ ਭਾਗਾਂ ਵਾਲਾ ਹੈ, ਜਿਸ ਵੇਲੇ ਪਿਆਰਾ ਪਰਮਾਤਮਾ ਚਿੱਤ ਵਿਚ ਆ ਵੱਸਦਾ ਹੈ।
ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਜਮਕੰਕਰੁ ਨੇੜਿ ਨ ਆਵੈ ਰਾਮ ॥੨॥ jan naanak naam Dhi-aa-i-aa mayree jindurhee-ay jamkankar nayrh na aavai raam. ||2|| O’ Nanak the demon of death doesn’t come near that person who has meditated on God’s Naam. ||2|| ਹੇ ਦਾਸ ਨਾਨਕ! ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ (ਹਰ ਵੇਲੇ) ਸਿਮਰਿਆ ਹੈ, ਜਮ ਦੂਤ ਉਸ ਦੇ ਨੇੜੇ ਨਹੀਂ ਢੁੱਕਦਾ (ਮੌਤ ਦਾ ਡਰ ਉਸ ਨੂੰ ਪੋਹ ਨਹੀਂ ਸਕਦਾ, ਉਸ ਨੂੰ ਆਤਮਕ ਮੌਤ ਨਹੀਂ ਆਉਂਦੀ) ॥੨॥
ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਮੇਰੀ ਜਿੰਦੁੜੀਏ ਸੋ ਡਰੈ ਜਿਨਿ ਪਾਪ ਕਮਤੇ ਰਾਮ ॥ har vaykhai sunai nit sabh kichh mayree jindurhee-ay so darai jin paap kamtay raam. God continually watches and listens to everything, O my soul; he alone is afraid, who commits sins. ਹੇ ਮੇਰੀ ਸੋਹਣੀ ਜਿੰਦੇ! (ਜੇਹੜੇ ਕੰਮ ਅਸੀਂ ਕਰਦੇ ਹਾਂ, ਜੇਹੜੇ ਬੋਲ ਅਸੀਂ ਬੋਲਦੇ ਹਾਂ) ਪਰਮਾਤਮਾ ਉਹ ਸਭ ਕੁਝ ਸਦਾ ਵੇਖਦਾ ਰਹਿੰਦਾ ਹੈ, ਤੇ, ਸੁਣਦਾ ਰਹਿੰਦਾ ਹੈ।ਜਿਸ ਮਨੁੱਖ ਨੇ (ਸਾਰੀ ਉਮਰ) ਪਾਪ ਕਮਾਏ ਹੁੰਦੇ ਹਨ, ਉਹ ਡਰਦਾ ਹੈ।
ਜਿਸੁ ਅੰਤਰੁ ਹਿਰਦਾ ਸੁਧੁ ਹੈ ਮੇਰੀ ਜਿੰਦੁੜੀਏ ਤਿਨਿ ਜਨਿ ਸਭਿ ਡਰ ਸੁਟਿ ਘਤੇ ਰਾਮ ॥ jis antar hirdaa suDh hai mayree jindurhee-ay tin jan sabh dar sut ghatay raam. One whose heart is pure within, O my soul, casts off all his fears. ਹੇ ਮੇਰੀ ਸੋਹਣੀ ਜਿੰਦੇ! ਜਿਸ (ਮਨੁੱਖ) ਦਾ ਅੰਦਰਲਾ ਹਿਰਦਾ ਪਵਿਤ੍ਰ ਹੈ, ਉਸ ਮਨੁੱਖ ਨੇ ਸਾਰੇ ਡਰ ਲਾਹ ਦਿੱਤੇ ਹੁੰਦੇ ਹਨ।
ਹਰਿ ਨਿਰਭਉ ਨਾਮਿ ਪਤੀਜਿਆ ਮੇਰੀ ਜਿੰਦੁੜੀਏ ਸਭਿ ਝਖ ਮਾਰਨੁ ਦੁਸਟ ਕੁਪਤੇ ਰਾਮ ॥ har nirbha-o naam pateeji-aa mayree jindurhee-ay sabh jhakh maaran dusat kuptay raam. One who has faith in the Fearless God, O my soul – is not bothered by all the evil and wicked people who attack him in vain. ਜੇਹੜਾ ਮਨੁੱਖ ਨਿਰਭਉ ਪਰਮਾਤਮਾ ਦੇ ਨਾਮ ਵਿਚ ਗਿੱਝ ਜਾਂਦਾ ਹੈ, (ਕਾਮਾਦਿਕ) ਸਾਰੇ ਕੁਪੱਤੇ ਵੈਰੀ ਬੇਸ਼ਕ ਪਏ ਝਖਾਂ ਮਾਰਨ (ਉਸ ਮਨੁੱਖ ਦਾ ਕੁਝ ਵਿਗਾੜ ਨਹੀਂ ਸਕਦੇ)।


© 2017 SGGS ONLINE
Scroll to Top