Guru Granth Sahib Translation Project

Guru granth sahib page-541

Page 541

ਗੁਰੁ ਪੂਰਾ ਨਾਨਕਿ ਸੇਵਿਆ ਮੇਰੀ ਜਿੰਦੁੜੀਏ ਜਿਨਿ ਪੈਰੀ ਆਣਿ ਸਭਿ ਘਤੇ ਰਾਮ ॥੩॥ gur pooraa naanak sayvi-aa mayree jindurhee-ay jin pairee aan sabh ghatay raam. ||3|| Nanak has served the Perfect Guru, O my soul, who causes all his enemies to surrender and to fall at His feet. ||3|| ਹੇ ਮੇਰੀ ਸੋਹਣੀ ਜਿੰਦੇ! ਨਾਨਕ ਨੇ ਉਸ ਪੂਰੇ ਗੁਰੂ ਦੀ ਸਰਨ ਲਈ ਹੈ ਜਿਸ ਨੇ ਸਾਰੇ (ਕੁਪੱਤੇ ਦੁਸ਼ਟ, ਸਰਨ ਆਏ ਮਨੁੱਖ ਦੇ) ਪੈਰਾਂ ਵਿਚ ਲਿਆ ਕੇ ਰੱਖ ਦਿੱਤੇ ਹਨ ॥੩॥
ਸੋ ਐਸਾ ਹਰਿ ਨਿਤ ਸੇਵੀਐ ਮੇਰੀ ਜਿੰਦੁੜੀਏ ਜੋ ਸਭ ਦੂ ਸਾਹਿਬੁ ਵਡਾ ਰਾਮ ॥ so aisaa har nit sayvee-ai mayree jindurhee-ay jo sabh doo saahib vadaa raam. Serve such a Lord continuously, O my soul, who is the Great Lord and Master of all. ਹੇ ਮੇਰੀ ਸੋਹਣੀ ਜਿੰਦੇ! ਸਦਾ ਉਸ ਪਰਮਾਤਮਾ ਦੀ ਸੇਵਾ-ਭਗਤੀ ਕਰਨੀ ਚਾਹੀਦੀ ਹੈ ਜੇਹੜਾ ਸਭ ਤੋਂ ਵੱਡਾ ਮਾਲਕ ਹੈ।
ਜਿਨ੍ਹ੍ਹੀ ਇਕ ਮਨਿ ਇਕੁ ਅਰਾਧਿਆ ਮੇਰੀ ਜਿੰਦੁੜੀਏ ਤਿਨਾ ਨਾਹੀ ਕਿਸੈ ਦੀ ਕਿਛੁ ਚਡਾ ਰਾਮ ॥ jinHee ik man ik araaDhi-aa mayree jindurhee-ay tinaa naahee kisai dee kichh chadaa raam. Those who single-mindedly worship Him in adoration, O my soul, are not subservient to anyone. ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ ਸੁਰਤਿ ਜੋੜ ਕੇ ਇਕ ਪਰਮਾਤਮਾ ਦਾ ਸਿਮਰਨ ਕੀਤਾ ਉਹਨਾਂ ਨੂੰ ਕਿਸੇ ਦੀ ਕੋਈ ਮੁਥਾਜੀ ਨਹੀਂ ਰਹਿ ਜਾਂਦੀ।
ਗੁਰ ਸੇਵਿਐ ਹਰਿ ਮਹਲੁ ਪਾਇਆ ਮੇਰੀ ਜਿੰਦੁੜੀਏ ਝਖ ਮਾਰਨੁ ਸਭਿ ਨਿੰਦਕ ਘੰਡਾ ਰਾਮ ॥ gur sayvi-ai har mahal paa-i-aa mayree jindurhee-ay jhakh maaran sabh nindak ghandaa raam. Serving the Guru, one obtains the Mansion of the Lord’s Presence, O my soul; all the slanderers and trouble-makers bark (cause harm)in vain. ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਸਰਨ ਪਿਆਂ ਪਰਮਾਤਮਾ ਦਾ ਦਰ ਪ੍ਰਾਪਤ ਹੋ ਜਾਂਦਾ ਹੈ, (ਫਿਰ) ਸਾਰੇ ਹੀ ਚਾਲਾਕ ਨਿੰਦਕ ਪਏ ਜ਼ੋਰ ਲਾਣ (ਉਸ ਦਾ ਕੁਝ ਵਿਗਾੜ ਨਹੀਂ ਸਕਦੇ)।
ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਧੁਰਿ ਮਸਤਕਿ ਹਰਿ ਲਿਖਿ ਛਡਾ ਰਾਮ ॥੪॥੫॥ jan naanak naam Dhi-aa-i-aa mayree jindurhee-ay Dhur mastak har likh chhadaa raam. ||4||5|| Servant Nanak has meditated on the Name, O my soul; such is the pre-ordained destiny which the Lord written on his forehead. ||4||5|| ਹੇ ਦਾਸ ਨਾਨਕ! ਹੇ ਮੇਰੀ ਸੋਹਣੀ ਜਿੰਦੇ! (ਉਹਨਾਂ ਮਨੁੱਖਾਂ ਨੇ ਹੀ) ਪਰਮਾਤਮਾ ਦਾ ਨਾਮ ਸਿਮਰਿਆ ਹੈ (ਜਿਨ੍ਹਾਂ ਦੇ) ਮੱਥੇ ਉੱਤੇ ਪਰਮਾਤਮਾ ਨੇ ਧੁਰ ਦਰਗਾਹ ਤੋਂ (ਸਿਮਰਨ ਦਾ) ਲੇਖ ਲਿਖ ਰੱਖਿਆ ਹੈ ॥੪॥੫॥
ਬਿਹਾਗੜਾ ਮਹਲਾ ੪ ॥ bihaagarhaa mehlaa 4. Bihaagraa, Fourth Guru: Behaagarra Mehla-4 ਬਿਹਾਗੜਾ (ਮਃ ੪)
ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ sabh jee-a tayray tooN varatdaa mayray har parabh tooN jaaneh jo jee-ay kamaa-ee-ai raam. All beings are Yours – You permeate them all. O my Lord God, You know what they do in their hearts. ਹੇ ਮੇਰੇ ਹਰੀ! ਹੇ ਮੇਰੇ ਪ੍ਰਭੂ (ਸ੍ਰਿਸ਼ਟੀ ਦੇ) ਸਾਰੇ ਜੀਵ ਤੇਰੇ (ਹੀ ਪੈਦਾ ਕੀਤੇ ਹੋਏ) ਹਨ, ਤੂੰ (ਸਭ ਜੀਵਾਂ ਵਿਚ) ਮੌਜੂਦ ਹੈਂ, ਜੋ ਕੁਝ (ਜੀਵਾਂ ਦੇ) ਜੀ ਵਿਚ ਚਿਤਾਰਿਆ ਜਾਂਦਾ ਹੈ ਤੂੰ (ਉਹ ਸਭ ਕੁਝ) ਜਾਣਦਾ ਹੈਂ।
ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ har antar baahar naal hai mayree jindurhee-ay sabh vaykhai man mukraa-ee-ai raam. The Lord is with them, inwardly and outwardly, O my soul; He sees everything, but the mortal denies the Lord in his mind. ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਸਾਡੇ ਅੰਦਰ ਬਾਹਰ (ਹਰ ਥਾਂ ਸਾਡੇ) ਨਾਲ ਹੈ, ਜੋ ਕੁਝ ਸਾਡੇ ਮਨ ਵਿਚ ਹੁੰਦਾ ਹੈ ਉਹ ਸਭ ਵੇਖਦਾ ਹੈ, (ਪਰ ਫਿਰ ਭੀ) ਮੁਕਰ ਜਾਈਦਾ ਹੈ।
ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ manmukhaa no har door hai mayree jindurhee-ay sabh birthee ghaal gavaa-ee-ai raam. The Lord is far away from the self-willed manmukhs, O my soul; all their efforts are in vain. ਹੇ ਮੇਰੀ ਸੋਹਣੀ ਜਿੰਦੇ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਕਿਤੇ ਦੂਰ ਵੱਸਦਾ ਜਾਪਦਾ ਹੈ, ਉਹਨਾਂ ਦੀ ਕੀਤੀ ਹੋਈ ਮੇਹਨਤ ਵਿਅਰਥ ਚਲੀ ਜਾਂਦੀ ਹੈ।
ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥ jan naanak gurmukh Dhi-aa-i-aa mayree jindurhee-ay har haajar nadree aa-ee-ai raam. ||1|| Servant Nanak, as Gurmukh, meditates on the Lord, O my soul; he beholds the Lord ever-present. ||1|| ਹੇ ਦਾਸ ਨਾਨਕ! ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ ਉਹਨਾਂ ਨੂੰ ਪਰਮਾਤਮਾ ਹਰ ਥਾਂ ਵੱਸਦਾ ਦਿੱਸਦਾ ਹੈ ॥੧॥
ਸੇ ਭਗਤ ਸੇ ਸੇਵਕ ਮੇਰੀ ਜਿੰਦੁੜੀਏ ਜੋ ਪ੍ਰਭ ਮੇਰੇ ਮਨਿ ਭਾਣੇ ਰਾਮ ॥ say bhagat say sayvak mayree jindurhee-ay jo parabh mayray man bhaanay raam. They are devotees, and they are servants, O my soul, who are pleasing to the Mind of my God. ਹੇ ਮੇਰੀ ਸੋਹਣੀ ਜਿੰਦੇ! ਉਹ ਮਨੁੱਖ (ਅਸਲ) ਭਗਤ ਹਨ (ਅਸਲ) ਸੇਵਕ ਹਨ ਜੋ ਪਿਆਰੇ ਪਰਮਾਤਮਾ ਦੇ ਮਨ ਵਿਚ ਚੰਗੇ ਲੱਗਦੇ ਹਨ।
ਸੇ ਹਰਿ ਦਰਗਹ ਪੈਨਾਇਆ ਮੇਰੀ ਜਿੰਦੁੜੀਏ ਅਹਿਨਿਸਿ ਸਾਚਿ ਸਮਾਣੇ ਰਾਮ ॥ say har dargeh painaa-i-aa mayree jindurhee-ay ahinis saach samaanay raam. They are robed in honor in the Court of the Lord, O my soul; night and day, they remain absorbed in the True Lord. ਹੇ ਮੇਰੀ ਸੋਹਣੀ ਜਿੰਦੇ! ਉਹ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਸਤਕਾਰੇ ਜਾਂਦੇ ਹਨ, ਉਹ ਦਿਨ ਰਾਤ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦੇ ਹਨ।
ਤਿਨ ਕੈ ਸੰਗਿ ਮਲੁ ਉਤਰੈ ਮੇਰੀ ਜਿੰਦੁੜੀਏ ਰੰਗਿ ਰਾਤੇ ਨਦਰਿ ਨੀਸਾਣੇ ਰਾਮ ॥ tin kai sang mal utrai mayree jindurhee-ay rang raatay nadar neesaanay raam. In their company, the filth of one’s sins is washed away, O my soul; imbued with the Lord’s Love, one comes to bear the Mark of His Grace. ਹੇ ਮੇਰੀ ਸੋਹਣੀ ਜਿੰਦੇ! ਉਹਨਾਂ ਦੀ ਸੰਗਤ ਵਿਚ ਰਿਹਾਂ (ਮਨ ਤੋਂ ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ ਉਹ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ। ਉਹਨਾਂ ਦੇ ਮੱਥੇ ਉੱਤੇ ਪ੍ਰਭੂ ਦੀ ਮੇਹਰ ਦੀ ਨਿਗਾਹ ਦਾ ਨਿਸ਼ਾਨ ਹੁੰਦਾ ਹੈ।
ਨਾਨਕ ਕੀ ਪ੍ਰਭ ਬੇਨਤੀ ਮੇਰੀ ਜਿੰਦੁੜੀਏ ਮਿਲਿ ਸਾਧੂ ਸੰਗਿ ਅਘਾਣੇ ਰਾਮ ॥੨॥ naanak kee parabh bayntee mayree jindurhee-ay mil saaDhoo sang aghaanay raam. ||2|| Nanak offers his prayer to God, O my soul; joining the Saadh Sangat, the Company of the Holy, he is satisfied. ||2|| ਹੇ ਮੇਰੀ ਸੋਹਣੀ ਜਿੰਦੇ! ਹੇ ਪ੍ਰਭੂ! ਨਾਨਕ ਦੀ ਇਹ ਅਰਜ਼ੋਈ ਹੈ (ਕਿ ਨਾਨਕ) ਗੁਰੂ ਦੀ ਸੰਗਤ ਵਿਚ ਰਹੇ, ਇੰਜ (ਮਾਇਆ ਦੀ ਤ੍ਰਿਸਨਾ ਵਲੋਂ) ਰੱਜੇ ਰਹੀਦਾ ਹੈ ॥੨॥
ਹੇ ਰਸਨਾ ਜਪਿ ਗੋਬਿੰਦੋ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਤ੍ਰਿਸਨਾ ਜਾਏ ਰਾਮ ॥ hay rasnaa jap gobindo mayree jindurhee-ay jap har har tarisnaa jaa-ay raam. O tongue, chant the Name of God; O my soul, chanting the Name of the Lord, Har, Har, your desires shall be extinguished. ਹੇ ਮੇਰੀ ਸੋਹਣੀ ਜਿੰਦੇ! ਹੇ ਮੇਰੀ ਜੀਭ! ਪਰਮਾਤਮਾ ਦਾ ਨਾਮ ਜਪਿਆ ਕਰ, ਹਰਿ-ਨਾਮ ਜਪ ਜਪ ਕੇ ਮਾਇਆ ਦਾ ਲਾਲਚ ਦੂਰ ਹੋ ਜਾਂਦਾ ਹੈ।
ਜਿਸੁ ਦਇਆ ਕਰੇ ਮੇਰਾ ਪਾਰਬ੍ਰਹਮੁ ਮੇਰੀ ਜਿੰਦੁੜੀਏ ਤਿਸੁ ਮਨਿ ਨਾਮੁ ਵਸਾਏ ਰਾਮ ॥ jis da-i-aa karay mayraa paarbarahm mayree jindurhee-ay tis man naam vasaa-ay raam. He, unto whom my Supreme Lord God shows Mercy, O my soul, enshrines the Name in his mind. ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਉਤੇ ਪਰਮਾਤਮਾ ਕਿਰਪਾ ਕਰਦਾ ਹੈ, ਉਸ ਦੇ ਮਨ ਵਿਚ ਆਪਣਾ ਨਾਮ ਵਸਾ ਦੇਂਦਾ ਹੈ,
ਜਿਸੁ ਭੇਟੇ ਪੂਰਾ ਸਤਿਗੁਰੂ ਮੇਰੀ ਜਿੰਦੁੜੀਏ ਸੋ ਹਰਿ ਧਨੁ ਨਿਧਿ ਪਾਏ ਰਾਮ ॥ jis bhaytay pooraa satguroo mayree jindurhee-ay so har Dhan niDh paa-ay raam. One who meets the Perfect True Guru, O my soul, obtains the treasure of the Lord’s wealth. ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਪ੍ਰਭੂ ਦਾ ਨਾਮ-ਧਨ ਨਾਮ-ਖ਼ਜ਼ਾਨਾ ਲੱਭ ਲੈਂਦਾ ਹੈ।
ਵਡਭਾਗੀ ਸੰਗਤਿ ਮਿਲੈ ਮੇਰੀ ਜਿੰਦੁੜੀਏ ਨਾਨਕ ਹਰਿ ਗੁਣ ਗਾਏ ਰਾਮ ॥੩॥ vadbhaagee sangat milai mayree jindurhee-ay naanak har gun gaa-ay raam. ||3|| By great good fortune, one joins the Company of the Holy, O my soul. O Nanak, sing the Glorious Praises of the Lord. ||3|| ਹੇ ਨਾਨਕ! ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦੀ ਸੰਗਤ ਪ੍ਰਾਪਤ ਹੁੰਦੀ ਹੈ ਉਹ (ਸਦਾ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ ॥੩॥
ਥਾਨ ਥਨੰਤਰਿ ਰਵਿ ਰਹਿਆ ਮੇਰੀ ਜਿੰਦੁੜੀਏ ਪਾਰਬ੍ਰਹਮੁ ਪ੍ਰਭੁ ਦਾਤਾ ਰਾਮ ॥ thaan thanantar rav rahi-aa mayree jindurhee-ay paarbarahm parabh daataa raam. In the places and interspaces, O my soul, the Supreme Lord God, the Great Giver, is pervading. ਹੇ ਮੇਰੀ ਸੋਹਣੀ ਜਿੰਦੇ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪ੍ਰਭੂ ਪਰਮਾਤਮਾ ਹਰੇਕ ਥਾਂ ਤੇ ਹਰ ਸਰੀਰ ਵਿਚ ਵੱਸ ਰਿਹਾ ਹੈ।
ਤਾ ਕਾ ਅੰਤੁ ਨ ਪਾਈਐ ਮੇਰੀ ਜਿੰਦੁੜੀਏ ਪੂਰਨ ਪੁਰਖੁ ਬਿਧਾਤਾ ਰਾਮ ॥ taa kaa ant na paa-ee-ai mayree jindurhee-ay pooran purakh biDhaataa raam. His limits cannot be found, O my soul; He is the Perfect Architect of Destiny. ਹੇ ਮੇਰੀ ਸੋਹਣੀ ਜਿੰਦੇ! ਉਸ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ ਤੇ ਉਹ ਪੂਰੇ ਗੁਣਾ ਦਾ ਮਾਲਕ ਸਭ ਨੂੰ ਪੈਦਾ ਕਰਨ ਵਾਲਾ ਹੈ।
ਸਰਬ ਜੀਆ ਪ੍ਰਤਿਪਾਲਦਾ ਮੇਰੀ ਜਿੰਦੁੜੀਏ ਜਿਉ ਬਾਲਕ ਪਿਤ ਮਾਤਾ ਰਾਮ ॥ sarab jee-aa partipaaldaa mayree jindurhee-ay ji-o baalak pit maataa raam. He cherishes all beings, O my soul, as the mother and father cherish their child. ਹੇ ਮੇਰੀ ਸੋਹਣੀ ਜਿੰਦੇ! ਉਹ ਸਾਰੇ ਜੀਆਂ ਦੀ ਦੇਖ-ਭਾਲ ਕਰਦਾ ਹੈ ਜਿਵੇਂ ਮਾਪੇ ਆਪਣੇ ਬੱਚਿਆਂ ਨੂੰ ਪਾਲਦੇ ਹਨ।
ਸਹਸ ਸਿਆਣਪ ਨਹ ਮਿਲੈ ਮੇਰੀ ਜਿੰਦੁੜੀਏ ਜਨ ਨਾਨਕ ਗੁਰਮੁਖਿ ਜਾਤਾ ਰਾਮ ॥੪॥੬॥ ਛਕਾ ੧ ॥ sahas si-aanap nah milai mayree jindurhee-ay jan naanak gurmukh jaataa raam. chhakaa 1.||4||6|| By thousands of clever tricks, He cannot be obtained, O my soul; servant Nanak, as Gurmukh, has come to know the Lord. ||4||6|| Chhakaa 1. ਹੇ ਦਾਸ ਨਾਨਕ! ਹੇ ਮੇਰੀ ਸੋਹਣੀ ਜਿੰਦੇ! ਹਜ਼ਾਰਾਂ ਚਤੁਰਾਈਆਂ ਨਾਲ ਉਹ ਪਰਮਾਤਮਾ ਨਹੀਂ ਮਿਲ ਸਕਦਾ, ਗੁਰੂ ਦੀ ਸਰਨ ਪਿਆਂ ਉਸ ਨਾਲ ਡੂੰਘੀ ਸਾਂਝ ਪੈ ਜਾਂਦੀ ਹੈ ॥੪॥੬॥ ਛੇ ਪਦਾਂ ਦਾ 1 ਜੋੜ।
ਬਿਹਾਗੜਾ ਮਹਲਾ ੫ ਛੰਤ ਘਰੁ ੧॥ bihaagarhaa mehlaa 5 chhant ghar 1 Bihaagraa, Fifth Guru, Chhant, First House: ਰਾਗ ਬੇਹਾਗੜਾ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’।
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One Universal Creator God. By The Grace Of The True Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹਰਿ ਕਾ ਏਕੁ ਅਚੰਭਉ ਦੇਖਿਆ ਮੇਰੇ ਲਾਲ ਜੀਉ ਜੋ ਕਰੇ ਸੁ ਧਰਮ ਨਿਆਏ ਰਾਮ ॥ har kaa ayk achambha-o daykhi-aa mayray laal jee-o jo karay so Dharam ni-aa-ay raam. I have seen a miracle of God, O my dear beloved – whatever He does is righteous and just. ਹੇ ਮੇਰੇ ਪਿਆਰੇ! ਮੈਂ ਪਰਮਾਤਮਾ ਦਾ ਇਕ ਅਚਰਜ ਤਮਾਸ਼ਾ ਵੇਖਿਆ ਹੈ ਕਿ ਉਹ ਜੋ ਕੁਝ ਕਰਦਾ ਹੈ ਧਰਮ ਅਨੁਸਾਰ ਕਰਦਾ ਹੈ, ਨਿਆਂ ਅਨੁਸਾਰ ਕਰਦਾ ਹੈ।
ਹਰਿ ਰੰਗੁ ਅਖਾੜਾ ਪਾਇਓਨੁ ਮੇਰੇ ਲਾਲ ਜੀਉ ਆਵਣੁ ਜਾਣੁ ਸਬਾਏ ਰਾਮ ॥ har rang akhaarhaa paa-i-on mayray laal jee-o aavan jaan sabaa-ay raam. The Lord has fashioned this beautiful world arena, O my Dear Beloved, where all come and go. ਹੇ ਮੇਰੇ ਪਿਆਰੇ! (ਇਹ ਜਗਤ) ਉਸ ਪਰਮਾਤਮਾ ਨੇ ਇਕ ਪਿੜ ਬਣਾ ਦਿੱਤਾ ਹੈ, ਇਕ ਰੰਗ-ਭੂਮੀ ਰਚ ਦਿੱਤੀ ਹੈ ਜਿਸ ਵਿਚ ਜੀਵਾਂ ਲਈ ਜੰਮਣਾ ਮਰਨਾ ਭੀ ਨਿਯਤ ਕਰ ਦਿੱਤਾ ਹੈ।


© 2017 SGGS ONLINE
error: Content is protected !!
Scroll to Top