Page 552

ਮਨਮੁਖ ਮਾਇਆ ਮੋਹੁ ਹੈ ਨਾਮਿ ਨ ਲਗੋ ਪਿਆਰੁ ॥
manmukh maa-i-aa moh hai naam na lago pi-aar.
The self-willed person loves Maya and love for Naam does not well up in him.
ਮਨਮੁਖ ਦਾ ਮਾਇਆ ਵਿਚ ਮੋਹ ਹੈ (ਇਸ ਕਰ ਕੇ) ਨਾਮ ਵਿਚ ਉਸਦਾ ਪਿਆਰ ਨਹੀਂ ਬਣਦਾ।

ਕੂੜੁ ਕਮਾਵੈ ਕੂੜੁ ਸੰਗ੍ਰਹੈ ਕੂੜੁ ਕਰੇ ਆਹਾਰੁ ॥
koorh kamaavai koorh sangrahai koorh karay aahaar.
He practices falsehood, amasses falsehood, and makes falsehood as his sustenance or support in life.
ਉਹ ਮਾਇਆ ਰੂਪ ਖੋਟ ਕਮਾਉਂਦਾ, ਖੋਟ ਹੀ ਇਕੱਠੀ ਕਰਦਾ ਹੈ ਤੇ ਖੋਟ ਨੂੰ ਹੀ ਆਪਣੀ ਖ਼ੁਰਾਕ (ਜ਼ਿੰਦਗੀ ਦਾ ਆਸਰਾ) ਬਣਾਉਂਦਾ ਹੈ

ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤੇ ਹੋਇ ਸਭੁ ਛਾਰੁ ॥
bikh maa-i-aa Dhan sanch mareh antay ho-ay sabh chhaar.
People struggle immensely to amass Maya, a poison for spiritual life; which proves useless like ashes in the end.
ਮਨੁੱਖ ਵਿਹੁ ਰੂਪ ਮਾਇਆ-ਧਨ ਨੂੰ ਇਕੱਠਾ ਕਰ ਕਰ ਕੇ ਖਪਦੇ ਮਰਦੇ ਹਨ ਤੇ ਉਹ ਸਾਰਾ ਧਨ ਅਖ਼ੀਰ ਵੇਲੇ ਸੁਆਹ (ਵਾਂਗ) ਹੋ ਜਾਂਦਾ ਹੈ।

ਕਰਮ ਧਰਮ ਸੁਚ ਸੰਜਮ ਕਰਹਿ ਅੰਤਰਿ ਲੋਭੁ ਵਿਕਾਰੁ ॥
karam Dharam such sanjam karahi antar lobh vikaar.
Even when they practice religious rituals, purity and austere self-discipline; they still have greed and other vices in their mind.
ਉਹ ਕਰਮ ਤੇ ਧਰਮ ਪਵਿਤ੍ਰਤਾ ਦੇ ਸਾਧਨ ਤੇ ਹੋਰ ਸੰਜਮ ਭੀ ਕਰਦੇ ਹਨ ਪਰ ਉਹਨਾਂ ਦੇ ਹਿਰਦੇ ਵਿਚ ਲੋਭ ਤੇ ਵਿਕਾਰ ਹੀ ਰਹਿੰਦਾ ਹੈ।

ਨਾਨਕ ਜਿ ਮਨਮੁਖੁ ਕਮਾਵੈ ਸੁ ਥਾਇ ਨਾ ਪਵੈ ਦਰਗਹਿ ਹੋਇ ਖੁਆਰੁ ॥੨॥
naanak je manmukh kamaavai so thaa-ay naa pavai dargahi ho-ay khu-aar. ||2||
O’ Nanak, whatever a self-willed person does, is not accepted and he is therefore disgraced in God’s presence. ||2||
ਹੇ ਨਾਨਕ! ਮਨਮੁਖ ਜੋ ਕੁਝ ਭੀ ਕਰਦਾ ਹੈ ਉਹ ਕਬੂਲ ਨਹੀਂ ਹੁੰਦਾ ਤੇ ਪ੍ਰਭੂ ਦੀ ਹਜ਼ੂਰੀ ਵਿੱਚ ਉਹ ਖ਼ੁਆਰ ਹੁੰਦਾ ਹੈ ॥੨॥

ਪਉੜੀ ॥
pa-orhee.
Pauree:

ਆਪੇ ਖਾਣੀ ਆਪੇ ਬਾਣੀ ਆਪੇ ਖੰਡ ਵਰਭੰਡ ਕਰੇ ॥
aapay khaanee aapay banee aapay khand varbhand karay.
God Himself created the sources of creation and forms of speech, and He Himself created the continents and the galaxies.
ਪ੍ਰਭੂ ਆਪ ਹੀ ਖਾਣੀਆਂ (ਚਾਰੇ ਉਤਪਤੀ ਦੇ ਸੋਮੇ),, ਬੋਲੀਆਂ, ਖੰਡ ਤੇ ਬ੍ਰਹਮੰਡ ਰਚੇ ਹਨ।

ਆਪਿ ਸਮੁੰਦੁ ਆਪਿ ਹੈ ਸਾਗਰੁ ਆਪੇ ਹੀ ਵਿਚਿ ਰਤਨ ਧਰੇ ॥
aap samund aap hai saagar aapay hee vich ratan Dharay.
God Himself is the ocean, Himself the sea and He Himself has put the precious jewels like virtues within Himself.
ਆਪ ਹੀ ਸਮੁੰਦਰ ਸਾਗਰ ਹੈ ਤੇ ਉਸ ਨੇ ਆਪ ਹੀ ਇਸ ਵਿਚ (ਸਿਫ਼ਤ-ਸਾਲਾਹ ਰੂਪ) ਰਤਨ ਲੁਕਾ ਰੱਖੇ ਹਨ।

ਆਪਿ ਲਹਾਏ ਕਰੇ ਜਿਸੁ ਕਿਰਪਾ ਜਿਸ ਨੋ ਗੁਰਮੁਖਿ ਕਰੇ ਹਰੇ ॥
aap lahaa-ay karay jis kirpaa jis no gurmukh karay haray.
One on whom God bestows mercy, enables him find these jewel like virtues by making him the Guru’s follower.
ਜਿਸ ਤੇ ਕਿਰਪਾ ਕਰਦਾ ਹੈ, ਤੇ ਜਿਸ ਨੂੰ ਸਤਿਗੁਰੂ ਦੇ ਸਨਮੁਖ ਕਰਦਾ ਹੈ ਉਸ ਨੂੰ ਆਪ ਹੀ ਉਹ ਰਤਨ ਲਭਾ ਦੇਂਦਾ ਹੈ।

ਆਪੇ ਭਉਜਲੁ ਆਪਿ ਹੈ ਬੋਹਿਥਾ ਆਪੇ ਖੇਵਟੁ ਆਪਿ ਤਰੇ ॥
aapay bha-ojal aap hai bohithaa aapay khayvat aap taray.
God Himself is the terrifying world-ocean of vices and He Himself is the boat; He Himself is the boatman, and He Himself goes across.
ਪ੍ਰਭੂ ਆਪ ਹੀ (ਸੰਸਾਰ) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਮੱਲਾਹ ਹੈ ਤੇ ਆਪ ਹੀ ਤਰਦਾ ਹੈ।

ਆਪੇ ਕਰੇ ਕਰਾਏ ਕਰਤਾ ਅਵਰੁ ਨ ਦੂਜਾ ਤੁਝੈ ਸਰੇ ॥੯॥
aapay karay karaa-ay kartaa avar na doojaa tujhai saray. ||9||
The Creator Himself does and gets everything done; O’ God, there is no one like You. ||9||
ਆਪ ਹੀ ਸਭ ਕੁਝ ਕਰਦਾ ਕਰਾਉਂਦਾ ਹੈ। ਹੇ ਪ੍ਰਭੂ! ਤੇਰੇ ਜਿਹਾ ਦੂਜਾ ਕੋਈ ਨਹੀਂ ॥੯॥

ਸਲੋਕ ਮਃ ੩॥
salok mehlaa 3.
Shalok, Third Guru:

ਸਤਿਗੁਰ ਕੀ ਸੇਵਾ ਸਫਲ ਹੈ ਜੇ ਕੋ ਕਰੇ ਚਿਤੁ ਲਾਇ ॥
satgur kee sayvaa safal hai jay ko karay chit laa-ay.
Fruitful are the teachings of the true Guru, if one follows them with focused mind.
ਜੇ ਮਨੁੱਖ ਮਨ ਟਿਕਾ ਕੇ ਸਤਿਗੁਰੂ ਦੀ (ਦੱਸੀ ਹੋਈ) ਕਾਰ ਕਰੇ, ਤਾਂ ਉਹ ਸੇਵਾ ਜ਼ਰੂਰ ਫਲ ਦੇਂਦੀ ਹੈ।

ਨਾਮੁ ਪਦਾਰਥੁ ਪਾਈਐ ਅਚਿੰਤੁ ਵਸੈ ਮਨਿ ਆਇ ॥
naam padaarath paa-ee-ai achint vasai man aa-ay.
The wealth of Naam is received and the care-free God’s presence in the mind is realized.
ਇੰਜ ਨਾਮ ਧਨ ਮਿਲ ਜਾਂਦਾ ਹੈ ਤੇ ਚਿੰਤਾ ਤੋਂ ਰਹਿਤ (ਪ੍ਰਭੂ) ਮਨ ਵਿਚ ਆ ਵੱਸਦਾ ਹੈ।

ਜਨਮ ਮਰਨ ਦੁਖੁ ਕਟੀਐ ਹਉਮੈ ਮਮਤਾ ਜਾਇ ॥
janam maran dukh katee-ai ha-umai mamtaa jaa-ay.
Ego and worldly attachment goes away, the misery of life. from birth to death is eradicated.
ਸਾਰੀ ਉਮਰ ਦਾ ਦੁੱਖ ਕੱਟਿਆ ਜਾਂਦਾ ਹੈ ਤੇ ਹਉਮੈ ਮਮਤਾ ਦੂਰ ਹੋ ਜਾਂਦੀ ਹੈ।

ਉਤਮ ਪਦਵੀ ਪਾਈਐ ਸਚੇ ਰਹੈ ਸਮਾਇ ॥
utam padvee paa-ee-ai sachay rahai samaa-ay.
One remains absorbed in remembering the eternal God and receives the supreme spiritual status.
ਮਨੁੱਖ ਸੱਚੇ ਹਰੀ ਵਿਚ ਸਮਾਇਆ ਰਹਿੰਦਾ ਹੈ। ਤੇ ਵੱਡਾ ਰੁਤਬਾ ਪਾ ਲੈਂਦਾ ਹੈ

ਨਾਨਕ ਪੂਰਬਿ ਜਿਨ ਕਉ ਲਿਖਿਆ ਤਿਨਾ ਸਤਿਗੁਰੁ ਮਿਲਿਆ ਆਇ ॥੧॥
naanak poorab jin ka-o likhi-aa tinaa satgur mili-aa aa-ay. ||1||
O’ Nanak, only those who have such preordained destiny meet the true Guru and follow his teachings. ||1||
ਹੇ ਨਾਨਕ! ਮੁੱਢ ਤੋਂ ਜਿਨ੍ਹਾਂ ਦੇ ਭਾਗਾਂ ਵਿੱਚ ਲਿਖਿਆ ਹੈ। ਉਹਨਾਂ ਨੂੰ ਹੀ ਸਤਿਗੁਰੂ ਆ ਮਿਲਦਾ ਹੈ (ਉਹੀ ਸਤਿਗੁਰੂ ਨੂੰ ਪਛਾਣ ਲੈਂਦੇ ਹਨ) ॥੧॥

ਮਃ ੩ ॥
mehlaa 3.
Third Guru:

ਨਾਮਿ ਰਤਾ ਸਤਿਗੁਰੂ ਹੈ ਕਲਿਜੁਗ ਬੋਹਿਥੁ ਹੋਇ ॥
naam rataa satguroo hai kalijug bohith ho-ay.
The true Guru is imbued with Naam; he is the boat to ferry the people of Kalyug.
ਸਤਿਗੁਰੂ ਨਾਮ ਵਿਚ ਭਿੱਜਾ ਹੋਇਆ ਹੁੰਦਾ ਹੈ ਤੇ ਕਲਿਜੁਗ (ਦੇ ਜੀਆਂ ਨੂੰ ਤਾਰਨ) ਲਈ ਜਹਾਜ਼ ਬਣਦਾ ਹੈ।

ਗੁਰਮੁਖਿ ਹੋਵੈ ਸੁ ਪਾਰਿ ਪਵੈ ਜਿਨਾ ਅੰਦਰਿ ਸਚਾ ਸੋਇ ॥
gurmukh hovai so paar pavai jinaa andar sachaa so-ay.
One who follows the Guru’s teachings, realizes God’s presence within and crosses over the worldly ocean of vices.
ਗੁਰੂ ਦੇ ਸਨਮੁਖ ਹੋਣ ਕਾਰਨ ਜਿਸ ਦੇ ਅੰਦਰ ਪ੍ਰਭੂ ਸਮਾ ਜਾਂਦਾ ਹੈ ਉਹ ਸੰਸਾਰ ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ।

ਨਾਮੁ ਸਮ੍ਹ੍ਹਾਲੇ ਨਾਮੁ ਸੰਗ੍ਰਹੈ ਨਾਮੇ ਹੀ ਪਤਿ ਹੋਇ ॥
naam samHaalay naam sangrahai naamay hee pat ho-ay.
He remembers Naam, amasses the wealth of Naam and receives honor through Naam.
ਉਹ ਨਾਮ ਨੂੰ ਸਾਂਭਦਾ ਹੈ ਤੇ ਨਾਮ ਧਨ ਇਕੱਠਾ ਕਰਦਾ ਹੈ ਤੇ ਨਾਮ ਦੇ ਕਾਰਨ ਹੀ ਉਸ ਦਾ ਆਦਰ ਹੁੰਦਾ ਹੈ।

ਨਾਨਕ ਸਤਿਗੁਰੁ ਪਾਇਆ ਕਰਮਿ ਪਰਾਪਤਿ ਹੋਇ ॥੨॥
naanak satgur paa-i-aa karam paraapat ho-ay. ||2||
O’ Nanak, Naam is received by meeting the true Guru through God’s grace. ||2||
ਹੇ ਨਾਨਕ! ਪ੍ਰਭੂ ਦੀ ਮੇਹਰ ਨਾਲ ਸਤਿਗੁਰੂ ਨੂੰ ਮਿਲ ਕੇ ਹੀ ਨਾਮ ਦੀ ਪ੍ਰਾਪਤੀ ਹੁੰਦੀ ਹੈ ॥੨॥

ਪਉੜੀ ॥
pa-orhee.
Pauree:

ਆਪੇ ਪਾਰਸੁ ਆਪਿ ਧਾਤੁ ਹੈ ਆਪਿ ਕੀਤੋਨੁ ਕੰਚਨੁ ॥
aapay paaras aap Dhaat hai aap keeton kanchan.
God Himself is like the philosopher’s stone, He Himself is the metal, and He Himself transforms a metal-like ordinary person to a Guru’s follower like Gold.
ਪ੍ਰਭੂ ਆਪ ਹੀ ਪਾਰਸ ਹੈ, ਆਪ ਹੀ ਲੋਹਾ ਹੈ ਤੇ ਉਸ ਨੇ ਆਪ ਹੀ (ਉਸ ਤੋਂ) ਸੋਨਾ ਬਣਾਇਆ ਹੈ।

ਆਪੇ ਠਾਕੁਰੁ ਸੇਵਕੁ ਆਪੇ ਆਪੇ ਹੀ ਪਾਪ ਖੰਡਨੁ ॥
aapay thaakur sayvak aapay aapay hee paap khandan.
God Himself is the Master, Himself is the devotee, and He Himself is the destroyer of sins.
ਆਪ ਹੀ ਠਾਕੁਰ ਹੈ, ਆਪ ਹੀ ਸੇਵਕ ਹੈ ਤੇ ਆਪ ਹੀ ਪਾਪ ਦੂਰ ਕਰਨ ਵਾਲਾ ਹੈ।

ਆਪੇ ਸਭਿ ਘਟ ਭੋਗਵੈ ਸੁਆਮੀ ਆਪੇ ਹੀ ਸਭੁ ਅੰਜਨੁ ॥
aapay sabh ghat bhogvai su-aamee aapay hee sabh anjan.
By pervading every heart, the Master Himself enjoys the the worldly pleasures, and He Himself is all the darkness of Maya, the worldly riches and power.
ਸਾਰੇ ਦਿਲਾਂ ਵਿਚ ਆਪ ਹੀ ਵਿਆਪਕ ਹੋ ਕੇ ਸੁਆਮੀ ਆਪੇ ਹੀ ਮਾਇਕ ਪਦਾਰਥ ਭੋਗਦਾ ਹੈ ਤੇ ਸਾਰੀ ਮਾਇਆ ਭੀ ਆਪ ਹੀ ਹੈ।

ਆਪਿ ਬਿਬੇਕੁ ਆਪਿ ਸਭੁ ਬੇਤਾ ਆਪੇ ਗੁਰਮੁਖਿ ਭੰਜਨੁ ॥
aap bibayk aap sabh baytaa aapay gurmukh bhanjan.
He Himself is the divine knowledge, Himself all-knowing and Himself is the destroyer of worldly bonds through the Guru.
ਆਪ ਹੀ ਬਿਬੇਕ (ਭਾਵ, ਗਿਆਨ) ਹੈ, ਆਪ ਹੀ ਸਾਰੇ (ਬਿਬੇਕ) ਨੂੰ ਜਾਣਨ ਵਾਲਾ ਹੈ ਤੇ ਆਪ ਹੀ ਸਤਿਗੁਰੂ ਦੇ ਸਨਮੁਖ ਹੋ ਕੇ (ਮਾਇਆ ਦੇ ਬੰਧਨ) ਤੋੜਨ ਵਾਲਾ ਹੈ।

ਜਨੁ ਨਾਨਕੁ ਸਾਲਾਹਿ ਨ ਰਜੈ ਤੁਧੁ ਕਰਤੇ ਤੂ ਹਰਿ ਸੁਖਦਾਤਾ ਵਡਨੁ ॥੧੦॥
jan naanak saalaahi na rajai tuDh kartay too har sukh-daata vadan. ||10||
O’ Creator, devotee Nanak does not get tired of singing Your praises; You are the greatest giver of celestial peace.||10||
ਹੇ ਕਰਤਾਰ! ਦਾਸ ਨਾਨਕ ਤੇਰੀ ਸਿਫ਼ਤ-ਸਾਲਾਹ ਕਰ ਕੇ ਰੱਜਦਾ ਨਹੀਂ, ਤੂੰ ਸਭ ਤੋਂ ਵੱਡਾ ਸੁਖਾਂ ਦਾ ਦਾਤਾ ਹੈਂ ॥੧੦॥

ਸਲੋਕੁ ਮਃ ੪ ॥
salok mehlaa 4.
Shalok, Fourth Guru:

ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥
bin satgur sayvay jee-a kay banDhnaa jaytay karam kamaahi.
Without following the true Guru’s teachings, all the deeds which people do become bonds for the soul.
ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ।

ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥
bin satgur sayvay thavar na paavhee mar jameh aavahi jaahi.
Without following the true Guru’s teachings, they find no spiritual support; they die only to be born again, they continue in the cycle of birth and death.
ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ।

ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥
bin satgur sayvay fikaa bolnaa naam na vasai man aa-ay.
Without following the true Guru’s teachings, whatever one speaks is unpleasant and Naam does not enshrine in the mind.
ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ ਤੇ ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ।

ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥
naanak bin satgur sayvay jam pur baDhay maaree-ah muhi kaalai uth jaahi. ||1||
O’ Nanak, without following the true Guru’s teachings, human beings depart from the world in disgrace and are made to suffer hereafter.||1||
ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ ਤੁਰਨ ਵੇਲੇ ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ ॥੧॥

ਮਃ ੩ ॥
mehlaa 3.
Third Guru:

ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥
ik satgur kee sayvaa karahi chaakree har naamay lagai pi-aar.
Many people follow the Guru’s teachings and lovingly remember God, by doing so they embrace love for God’s Name.
ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ।

ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥
naanak janam savaaran aapnaa kul kaa karan uDhaar. ||2||
O’ Nanak, they embellish their lives and redeem their generations as well. ||2||
ਹੇ ਨਾਨਕ! ਉਹ ਆਪਣਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ ॥੨॥

ਪਉੜੀ ॥
pa-orhee.
Pauree:

ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥
aapay chaatsaal aap hai paaDhaa aapay chaatrhay parhan ka-o aanay.
God Himself is the school, He Himself is the teacher, and He Himself brings the students to study.
ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਵਿਦਆਰਥੀ ਪੜ੍ਹਨ ਨੂੰ ਲਿਆਉਂਦਾ ਹੈ।

ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥
aapay pitaa maataa hai aapay aapay baalak karay si-aanay.
God Himself is the father and the mother, He Himself makes the children wise.
ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ।

ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥
ik thai parh bujhai sabh aapay ik thai aapay karay i-aanay.
Somewhere, He Himself studies and understands everything, and at some place He makes the children ignorant.
ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇੰਞਾਣੇ ਕਰ ਦੇਂਦਾ ਹੈ।

ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥
iknaa andar mahal bulaa-ay jaa aap tayrai man sachay bhaanay.
O’ God, some who are pleasing to Your mind, You call them to Your presence.
ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈਂ ਜਦੋਂ ਉਹ ਤੇਰੇ ਮਨ ਨੂੰ ਚੰਗੇ ਲੱਗਦੇ ਹਨ।

Leave a comment

Your email address will not be published. Required fields are marked *

error: Content is protected !!