Guru Granth Sahib Translation Project

Guru granth sahib page-561

Page 561

ਗੁਰੁ ਪੂਰਾ ਮੇਲਾਵੈ ਮੇਰਾ ਪ੍ਰੀਤਮੁ ਹਉ ਵਾਰਿ ਵਾਰਿ ਆਪਣੇ ਗੁਰੂ ਕਉ ਜਾਸਾ ॥੧॥ ਰਹਾਉ ॥ gur pooraa maylaavai mayraa pareetam ha-o vaar vaar aapnay guroo ka-o jaasaa. ||1|| rahaa-o. I am dedicated to my Perfect Guru since only he can unite me with my Beloved God ||1||Pause|| ਪੂਰਾ ਗੁਰੂ ਹੀ ਮੇਰਾ ਪਿਆਰਾ (ਪ੍ਰਭੂ) ਮਿਲਾ ਸਕਦਾ ਹੈ, ਮੈਂ ਆਪਣੇ ਗੁਰੂ ਤੋਂ ਕੁਰਬਾਨ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥
ਮੈ ਅਵਗਣ ਭਰਪੂਰਿ ਸਰੀਰੇ ॥ mai avgan bharpoor sareeray. My body is full of vices. ਮੇਰੇ ਸਰੀਰ ਵਿਚ ਔਗੁਣ ਹੀ ਔਗੁਣ ਭਰੇ ਪਏ ਹਨ।
ਹਉ ਕਿਉ ਕਰਿ ਮਿਲਾ ਅਪਣੇ ਪ੍ਰੀਤਮ ਪੂਰੇ ॥੨॥ ha-o ki-o kar milaa apnay pareetam pooray. ||2|| so how can I unite with my Beloved God, who is the treasure of all virtues? ||2|| ਮੈਂ ਆਪਣੇ ਉਸ ਪ੍ਰੀਤਮ ਨੂੰ ਕਿਵੇਂ ਮਿਲ ਸਕਾਂ ਜੋ ਸਾਰੇ ਗੁਣਾਂ ਨਾਲ ਭਰਪੂਰ ਹੈ? ॥੨॥
ਜਿਨਿ ਗੁਣਵੰਤੀ ਮੇਰਾ ਪ੍ਰੀਤਮੁ ਪਾਇਆ ॥ jin gunvantee mayraa pareetam paa-i-aa. The soul-brides possessing those virtues have realized my Beloved God, ਜਿਸ ਗੁਣਾਂ ਵਾਲੀ (ਵਡ-ਭਾਗਣ ਜੀਵ-ਇਸਤ੍ਰੀ) ਨੇ ਪਿਆਰੇ ਪ੍ਰਭੂ ਨੂੰ ਲੱਭ ਲਿਆ,
ਸੇ ਮੈ ਗੁਣ ਨਾਹੀ ਹਉ ਕਿਉ ਮਿਲਾ ਮੇਰੀ ਮਾਇਆ ॥੩॥ say mai gun naahee ha-o ki-o milaa mayree maa-i-aa. ||3|| I lack those virtues, O’ my mother; how can I unite with Him?||3|| ਮੇਰੇ ਅੰਦਰ ਉਹੋ ਜਿਹੇ ਗੁਣ ਨਹੀਂ ਹਨ। ਮੈਂ ਕਿਵੇਂ ਪ੍ਰਭੂ ਨੂੰ ਮਿਲ ਸਕਦੀ ਹਾਂ? ॥੩॥
ਹਉ ਕਰਿ ਕਰਿ ਥਾਕਾ ਉਪਾਵ ਬਹੁਤੇਰੇ ॥ ha-o kar kar thaakaa upaav bahutayray. I am exhausted after having made so many efforts to unite with Him, ਮੈਂ ਅਨੇਕਾਂ ਉਪਾਵ ਕਰ ਕਰ ਕੇ ਥੱਕ ਗਿਆ ਹਾਂ,
ਨਾਨਕ ਗਰੀਬ ਰਾਖਹੁ ਹਰਿ ਮੇਰੇ ॥੪॥੧॥ naanak gareeb raakho har mayray. ||4||1|| O’ God, please keep humble Nanak in Your refuge. ||4||1|| ਨਾਨਕ ਗਰੀਬ ਨੂੰ ਆਪਣੇ ਚਰਨਾਂ ਵਿਚ ਜੋੜੀ ਰੱਖ, ਹੇ ਪ੍ਰਭ! ॥੪॥੧॥
ਵਡਹੰਸੁ ਮਹਲਾ ੪ ॥ vad-hans mehlaa 4. Raag Wadahans, Fourth Guru:
ਮੇਰਾ ਹਰਿ ਪ੍ਰਭੁ ਸੁੰਦਰੁ ਮੈ ਸਾਰ ਨ ਜਾਣੀ ॥ mayraa har parabh sundar mai saar na jaanee. My God is very graceful but I haven’t recognized His worth. ਮੇਰਾ ਹਰੀ ਪ੍ਰਭੂ ਸੋਹਣਾ ਹੈ, ਪਰ ਮੈਂ ਉਸ ਦੀ ਕਦਰ ਨਹੀਂ ਜਾਣਦੀ।
ਹਉ ਹਰਿ ਪ੍ਰਭ ਛੋਡਿ ਦੂਜੈ ਲੋਭਾਣੀ ॥੧॥ ha-o har parabh chhod doojai lobhaanee. ||1|| Instead I abandoned God and was tempted by the love of worldly wealth and power. ||1|| ਮੈਂ ਉਸ ਹਰੀ ਨੂੰ, ਉਸ ਪ੍ਰਭੂ ਨੂੰ ਛੱਡ ਕੇ ਮਾਇਆ ਦੇ ਮੋਹ ਵਿਚ ਹੀ ਫਸੀ ਰਹੀ ॥੧॥
ਹਉ ਕਿਉ ਕਰਿ ਪਿਰ ਕਉ ਮਿਲਉ ਇਆਣੀ ॥ ha-o ki-o kar pir ka-o mila-o i-aanee. I am ignorant, so how can I unite with my God, Spouse? ਮੈਂ ਮੂਰਖ ਹਾਂ, ਮੈਂ ਪ੍ਰਭੂ-ਪਤੀ ਨੂੰ ਕਿਵੇਂ ਮਿਲ ਸਕਦੀ ਹਾਂ?
ਜੋ ਪਿਰ ਭਾਵੈ ਸਾ ਸੋਹਾਗਣਿ ਸਾਈ ਪਿਰ ਕਉ ਮਿਲੈ ਸਿਆਣੀ ॥੧॥ ਰਹਾਉ ॥ jo pir bhaavai saa sohagan saa-ee pir ka-o milai si-aanee. ||1|| rahaa-o. The soul-bride, who is pleasing to God-Spouse, is fortunate and intelligent. Only she can unite with God, Spouse. ||1||Pause|| ਜੇਹੜੀ (ਜੀਵ-ਇਸਤ੍ਰੀ) ਪ੍ਰਭੂ-ਪਤੀ ਨੂੰ ਪਸੰਦ ਆਉਂਦੀ ਹੈ, ਉਹ ਭਾਗਾਂ ਵਾਲੀ ਹੈ, ਉਹੀ ਅਕਲ ਵਾਲੀ ਹੈ, ਉਹੀ ਪ੍ਰਭੂ-ਪਤੀ ਨੂੰ ਮਿਲ ਸਕਦੀ ਹੈ ॥੧॥ ਰਹਾਉ ॥
ਮੈ ਵਿਚਿ ਦੋਸ ਹਉ ਕਿਉ ਕਰਿ ਪਿਰੁ ਪਾਵਾ ॥ mai vich dos ha-o ki-o kar pir paavaa. There are many vices in me, so how can I unite with my God, Spouse? ਮੇਰੇ ਅੰਦਰ (ਅਨੇਕਾਂ) ਐਬ ਹਨ, ਮੈਂ ਪ੍ਰਭੂ-ਪਤੀ ਨੂੰ ਕਿਵੇਂ ਮਿਲ ਪਾਵਾਂ?
ਤੇਰੇ ਅਨੇਕ ਪਿਆਰੇ ਹਉ ਪਿਰ ਚਿਤਿ ਨ ਆਵਾ ॥੨॥ tayray anayk pi-aaray ha-o pir chit na aavaa. ||2|| O’ God, there are countless persons who are dear to You, therefore I can’t even cross Your mind.||2|| ਹੇ ਪ੍ਰਭੂ-ਪਤੀ! ਤੇਰੇ ਨਾਲ ਪਿਆਰ ਕਰਨ ਵਾਲੇ ਅਨੇਕਾਂ ਹੀ ਹਨ, ਮੈਂ ਤੇਰੇ ਚਿੱਤ ਵਿਚ ਨਹੀਂ ਆ ਸਕਦੀ ॥੨॥
ਜਿਨਿ ਪਿਰੁ ਰਾਵਿਆ ਸਾ ਭਲੀ ਸੁਹਾਗਣਿ ॥ jin pir raavi-aa saa bhalee suhaagan. The soul-bride who has enshrined God, Spouse in her heart, is virtuous and fortunate, ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾ ਲਿਆ, ਉਹ ਨੇਕ ਹੈ, ਉਹ ਭਾਗਾਂ ਵਾਲੀ ਹੈ,
ਸੇ ਮੈ ਗੁਣ ਨਾਹੀ ਹਉ ਕਿਆ ਕਰੀ ਦੁਹਾਗਣਿ ॥੩॥ say mai gun naahee ha-o ki-aa karee duhaagan. ||3|| Since I don’t have those virtues within me so what can I, the deserted one do, to unite with Him. ||3|| ਉਸ ਸੁਹਾਗਣ ਵਾਲੇ ਗੁਣ ਮੇਰੇ ਅੰਦਰ ਨਹੀਂ ਹਨ, ਮੈਂ ਛੁੱਟੜ (ਪ੍ਰਭੂ-ਪਤੀ ਨੂੰ ਮਿਲਣ ਲਈ) ਕੀਹ ਕਰ ਸਕਦੀ ਹਾਂ? ॥੩॥
ਨਿਤ ਸੁਹਾਗਣਿ ਸਦਾ ਪਿਰੁ ਰਾਵੈ ॥ nit suhaagan sadaa pir raavai. The soul-bride who keeps meditating on God, Spouse with love and devotion, is very fortunate. ਜੇਹੜੀ ਜੀਵ-ਇਸਤ੍ਰੀ ਸਦਾ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾਈ ਰੱਖਦੀ ਹੈ ਉਹ ਸਦਾ ਭਾਗਾਂ ਵਾਲੀ ਹੈ।
ਮੈ ਕਰਮਹੀਣ ਕਬ ਹੀ ਗਲਿ ਲਾਵੈ ॥੪॥ mai karamheen kab hee gal laavai. ||4|| Rarely does He embrace someone who is unfortunate, like me. ||4|| ਮੇਰੇ ਵਰਗੀ ਮੰਦ-ਭਾਗਣ ਨੂੰ ਉਹ ਕਦੇ (ਕਿਸਮਤ ਨਾਲ) ਹੀ ਆਪਣੇ ਗਲ ਨਾਲ ਲਾਂਦਾ ਹੈ ॥੪॥
ਤੂ ਪਿਰੁ ਗੁਣਵੰਤਾ ਹਉ ਅਉਗੁਣਿਆਰਾ ॥ too pir gunvantaa ha-o a-oguni-aaraa. O’ God, You have abundant virtues whereas I am full of vices. ਹੇ ਪ੍ਰਭੂ-ਪਤੀ! ਤੂੰ ਗੁਣਾਂ ਨਾਲ ਭਰਪੂਰ ਹੈਂ, ਪਰ ਮੈਂ ਅਉਗਣਾਂ ਨਾਲ ਭਰਿਆ ਹੋਇਆ ਹਾਂ।
ਮੈ ਨਿਰਗੁਣ ਬਖਸਿ ਨਾਨਕੁ ਵੇਚਾਰਾ ॥੫॥੨॥ mai nirgun bakhas naanak vaychaaraa. ||5||2|| I am worthless. Please forgive me, Humble Nanak.||5||2|| ਮੈਨੂੰ ਗੁਣ-ਹੀਨ ਨਿਮਾਣੇ ਨਾਨਕ ਨੂੰ ਬਖ਼ਸ਼ ਲੈ ॥੫॥੨॥
ਵਡਹੰਸੁ ਮਹਲਾ ੪ ਘਰੁ ੨ vad-hans mehlaa 4 ghar 2 Raag Wadahans, Second Beat, Fourth Guru:
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the true Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ Mai Man Vaddee Aas Harae Kio Kar Har Dharasan Paavaa || Within my mind there is a great yearning; how will i attain the liberation ਹੇ ਹਰੀ! ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਤੇਰਾ ਦਰਸਨ ਕਰ ਸਕਾਂ।
ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ Ho Jaae Pushhaa Apanae Sathagurai Gur Pushh Man Mugadhh Samajhaavaa || I will go and ask my True Guru; with His advice, I shall teach my foolish mind. ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ ਤੇ ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ।
ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ Bhoolaa Man Samajhai Gur Sabadhee Har Har Sadhaa Dhhiaaeae || The mind Entangled in vices; to continually meditate on Naam. ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ।
ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ Naanak Jis Nadhar Karae Maeraa Piaaraa So Har Charanee Chith Laaeae ||1|| O’ Nanak, one who is blessed with His mercy, focuses his consciousness on the Divine wisdom.||1|| ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ ॥੧॥
ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ha-o sabh vays karee pir kaaran jay har parabh saachay bhaavaa. I adorn myself with all kinds of religious garb in order to unite with The Eternal God and be accepted by Him, ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ ਆਦਿਕ) ਕਰਦੀ ਹਾਂ ਤਾਂ ਕਿ ਮੈਂ ਉਸ ਸਦਾ ਕਾਇਮ ਰਹਿਣ ਵਾਲੇ ਹਰੀ ਪ੍ਰਭੂ ਨੂੰ ਪਸੰਦ ਆ ਜਾਵਾਂ।
ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ so pir pi-aaraa mai nadar na daykhai ha-o ki-o kar Dheeraj paavaa. but that Beloved God doesn’t even cast a glance towards me, so how can I console myself? ਪਰ ਉਹ ਪਿਆਰਾ ਪ੍ਰਭੂ ਮੇਰੇ ਵਲ ਨਿਗਾਹ ਕਰ ਕੇ ਤੱਕਦਾ ਹੀ ਨਹੀਂ ਮੈਂ ਕਿਵੇਂ ਸ਼ਾਂਤੀ ਹਾਸਲ ਕਰ ਸਕਦੀ ਹਾਂ?
ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ jis kaaran ha-o seegaar seegaaree so pir rataa mayraa avraa. He, for Whom I adorn myself, is pleased with other religious Soul-brides. ਜਿਸ ਪ੍ਰਭੂ-ਪਤੀ ਦੀ ਖ਼ਾਤਰ ਮੈਂ (ਇਹ ਬਾਹਰਲਾ) ਸਿੰਗਾਰ ਕਰਦੀ ਹਾਂ, ਮੇਰਾ ਉਹ ਪ੍ਰਭੂ-ਪਤੀ ਤਾਂ ਹੋਰਨਾਂ ਵਿਚ ਪ੍ਰਸੰਨ ਹੁੰਦਾ ਹੈ।
ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥ naanak Dhan Dhan Dhan sohagan jin pir raavi-arhaa sach savraa. ||2|| O’ Nanak, that soul-bride who has enshrined That Eternal God, Spouse in her heart, is really admirable and fortunate. ||2|| ਹੇ ਨਾਨਕ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ ਤੇ ਭਾਗਾਂ ਵਾਲੀ ਹੈ ਜਿਸ ਨੇ ਉਸ ਸਦਾ ਕਾਇਮ ਰਹਿਣ ਵਾਲੇ ਸੁੰਦਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ ॥੨॥
ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ha-o jaa-ay puchhaa sohaag suhaagan tusee ki-o pir paa-i-arhaa parabh mayraa. I go and ask the religious soul-bride, “how did you unite with God, Spouse?” ਮੈਂ ਜਾ ਕੇ ਪ੍ਰਭੂ-ਖਸਮ ਦੀ ਪਿਆਰੀ (ਜੀਵ-ਇਸਤ੍ਰੀ) ਨੂੰ ਪੁੱਛਦੀ ਹਾਂ ਕਿ ਤੂੰ ਪਿਆਰਾ ਪ੍ਰਭੂ-ਪਤੀ ਕਿਵੇਂ ਲੱਭਾ?
ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ mai oopar nadar karee pir saachai mai chhodi-arhaa mayraa tayraa. She replies, “The Eternal True God Spouse has showered his mercy on me and I have given up discrimination.” (ਉਹ ਉੱਤਰ ਦੇਂਦੀ ਹੈ) ਸਦਾ ਕਾਇਮ ਰਹਿਣ ਵਾਲੇ ਪ੍ਰਭੂ-ਪਤੀ ਨੇ ਮੇਰੇ ਉਤੇ ਮੇਹਰ ਦੀ ਨਜ਼ਰ ਕੀਤੀ ਤਾਂ ਮੈਂ ਮੇਰ-ਤੇਰ (ਵਿਤਕਰਾ) ਛੱਡ ਦਿੱਤਾ।
ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ sabh man tan jee-o karahu har parabh kaa it maarag bhainay milee-ai. O’ my sister, the way to unite with God is, by surrendering your mind, body and soul to Him. ਆਪਣਾ ਮਨ, ਆਪਣਾ ਸਰੀਰ, ਆਪਣੀ ਜਿੰਦ-ਸਭ ਕੁਝ ਪ੍ਰਭੂ ਦੇ ਹਵਾਲੇ ਕਰ ਦਿਉ, ਇਸ ਰਾਹ ਉਤੇ ਤੁਰਿਆਂ ਹੀ ਉਸ ਨੂੰ ਮਿਲ ਸਕੀਦਾ ਹੈ।
ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥ aapnarhaa parabh nadar kar daykhai naanak jot jotee ralee-ai. ||3|| O’ Nanak, the soul of the person to whom Beloved God shows mercy, gets merged in His Supreme light. ||3|| ਹੇ ਨਾਨਕ! ਪਿਆਰਾ ਪ੍ਰਭੂ ਜਿਸ ਜੀਵ ਨੂੰ ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ ॥੩॥
ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥ jo har parabh kaa mai day-ay sanayhaa tis man tan apnaa dayvaa. I am prepared to surrender my body and my mind to the one who gives me a message of God, The Supreme Being. ਜੇਹੜਾ (ਗੁਰਮੁਖ) ਮੈਨੂੰ ਹਰੀ-ਪ੍ਰਭੂ (ਦੀ ਸਿਫ਼ਤ-ਸਾਲਾਹ) ਦਾ ਸੁਨੇਹਾ ਦੇਵੇ, ਮੈਂ ਆਪਣਾ ਮਨ ਆਪਣਾ ਹਿਰਦਾ ਉਸ ਦੇ ਹਵਾਲੇ ਕਰਨ ਨੂੰ ਤਿਆਰ ਹਾਂ।
ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ nit pakhaa fayree sayv kamaavaa tis aagai paanee dhovaaN. I am always ready to fan that person, serve him humbly and even fetch water for him. ਮੈਂ ਸਦਾ ਉਸ ਨੂੰ ਪੱਖਾ ਝੱਲਣ ਨੂੰ ਤਿਆਰ ਹਾਂ, ਉਸ ਦੀ ਸੇਵਾ ਕਰਨ ਨੂੰ ਤਿਆਰ ਹਾਂ ਤੇ ਉਸ ਦੇ ਵਾਸਤੇ ਪਾਣੀ ਢੋਣ ਨੂੰ ਤਿਆਰ ਹਾਂ।
ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ nit nit sayv karee har jan kee jo har har kathaa sunaa-ay. Day after day, I am ever ready to serve that devotee, who narrates the teachings of God to me. ਪਰਮਾਤਮਾ ਦਾ ਜੇਹੜਾ ਭਗਤ ਮੈਨੂੰ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀਆਂ ਗੱਲਾਂ ਸੁਣਾਏ, ਮੈਂ ਉਸ ਦੀ ਸੇਵਾ ਕਰਨ ਨੂੰ ਸਦਾ ਸਦਾ ਤਿਆਰ ਹਾਂ।
error: Content is protected !!
Scroll to Top
https://dinkes.pacitankab.go.id/comm/pandemo/ https://dinkes.pacitankab.go.id/comm/smaxwin/ https://expo.poltekkesdepkes-sby.ac.id/app_mobile/situs-gacor/ https://expo.poltekkesdepkes-sby.ac.id/app_mobile/demo-slot/ https://pdp.pasca.untad.ac.id/apps/akun-demo/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/
https://jackpot-1131.com/ jp1131
https://dinkes.pacitankab.go.id/comm/pandemo/ https://dinkes.pacitankab.go.id/comm/smaxwin/ https://expo.poltekkesdepkes-sby.ac.id/app_mobile/situs-gacor/ https://expo.poltekkesdepkes-sby.ac.id/app_mobile/demo-slot/ https://pdp.pasca.untad.ac.id/apps/akun-demo/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/
https://jackpot-1131.com/ jp1131