Guru Granth Sahib Translation Project

Guru granth sahib page-572

Page 572

ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥ ghar meh nij ghar paa-i-aa satgur day-ay vadaa-ee. Within his mind, he finds his own Home(God) and the True Guru blesses him with honour. ਜਿਸ ਮਨੁੱਖ ਨੂੰ ਸਤਿਗੁਰੂ ਵਡਿਆਈ ਦੇਂਦਾ ਹੈ, ਉਹ ਆਪਣੇ ਹਿਰਦੇ ਵਿਚ ਹੀ ਪ੍ਰਭੂ ਦੀ ਹਜ਼ੂਰੀ ਹਾਸਲ ਕਰ ਲੈਂਦਾ ਹੈ।
ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥ naanak jo naam ratay say-ee mahal paa-in mat parvaan sach saa-ee. ||4||6|| O’ Nanak, only those who are imbued with Naam realise the presence of God; their intellect, through which they meditate on Eternal God’s Name, is approved by Him. ||4||6|| ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਹੀ ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰਦੇ ਹਨ, ਸਦਾ-ਥਿਰ ਪ੍ਰਭੂ ਉਹਨਾਂ ਦੀ ਉਹ (ਨਾਮ ਸਿਮਰਨ ਵਾਲੀ) ਅਕਲ ਪਰਵਾਨ ਕਰਦਾ ਹੈ ॥੪॥੬॥
ਵਡਹੰਸੁ ਮਹਲਾ ੪ ਛੰਤ॥ vad-hans mehlaa 4 chhant Wadahans, Fourth Guru, Chhant: ਰਾਗ ਵਡਹੰਸ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਛੰਤ’।
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One Universal Creator God, is realized by The Grace Of The True Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਮੇਰੈ ਮਨਿ ਮੇਰੈ ਮਨਿ ਸਤਿਗੁਰਿ ਪ੍ਰੀਤਿ ਲਗਾਈ ਰਾਮ ॥ mayrai man mayrai man satgur pareet lagaa-ee raam. The Guru has imbued me with the love for God. ਗੁਰੂ ਨੇ ਮੇਰੇ ਮਨ ਵਿਚ (ਆਪਣੇ ਚਰਨਾਂ ਦੀ) ਪ੍ਰੀਤ ਪੈਦਾ ਕੀਤੀ ਹੈ।
ਹਰਿ ਹਰਿ ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਰਾਮ ॥ har har har har naam mayrai man vasaa-ee raam. The Guru has enshrined the Name of God in my mind. ਗੁਰੂ ਨੇ ਮੇਰੇ ਮਨ ਵਿਚ ਪਰਮਾਤਮਾ ਦਾ ਨਾਮ ਵਸਾ ਦਿੱਤਾ ਹੈ।
ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਸਭਿ ਦੂਖ ਵਿਸਾਰਣਹਾਰਾ ॥ har har naam mayrai man vasaa-ee sabh dookh visaaranhaaraa. The Guru has enshrined that Name of God in my mind which is the dispeller of all pains of worldly attachments. ਗੁਰੂ ਨੇ) ਮੇਰੇ ਮਨ ਵਿਚ (ਉਹ) ਹਰਿ-ਨਾਮ ਵਸਾ ਦਿੱਤਾ ਹੈ ਜੋ ਸਾਰੇ ਦੁੱਖ ਦੂਰ ਕਰਨ ਦੀ ਸਮਰਥਾ ਵਾਲਾ ਹੈ।
ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧਨੁ ਸਤਿਗੁਰੂ ਹਮਾਰਾ ॥ vadbhaagee gur darsan paa-i-aa Dhan Dhan satguroo hamaaraa. It is my good fortune that I have realised God; My True Guru is really blessed. ਵੱਡੇ ਭਾਗਾਂ ਨਾਲ ਮੈਂ ਸਤਿਗੁਰੂ ਦਾ ਦਰਸ਼ਨ ਕਰ ਲਿਆ ਹੈ। ਮੇਰਾ ਗੁਰੂ ਬਹੁਤ ਹੀ ਸਲਾਹੁਣ-ਜੋਗ ਹੈ।
ਊਠਤ ਬੈਠਤ ਸਤਿਗੁਰੁ ਸੇਵਹ ਜਿਤੁ ਸੇਵਿਐ ਸਾਂਤਿ ਪਾਈ ॥ oothat baithat satgur sayvah jit sayvi-ai saaNt paa-ee. Now I follow my Guru’s teachings at all times, whether sitting or standing; because of this dedication I have found peace. ਹੁਣ ਮੈਂ ਉਠਦਾ ਬੈਠਦਾ ਹਰ ਵੇਲੇ ਗੁਰੂ ਦੀ ਦੱਸੀ ਸੇਵਾ ਕਰਦਾ ਹਾਂ ਜਿਸ ਸੇਵਾ ਦੀ ਬਰਕਤਿ ਨਾਲ ਮੈਂ ਆਤਮਕ ਸ਼ਾਂਤੀ ਹਾਸਲ ਕਰ ਲਈ ਹੈ।
ਮੇਰੈ ਮਨਿ ਮੇਰੈ ਮਨਿ ਸਤਿਗੁਰ ਪ੍ਰੀਤਿ ਲਗਾਈ ॥੧॥ mayrai man mayrai man satgur pareet lagaa-ee. ||1|| Loving adoration of my Guru has come to reside in my mind.||1|| ਮੇਰੇ ਮਨ ਵਿਚ, ਮੇਰੇ ਮਨ ਵਿਚ ਗੁਰੂ ਦਾ ਪਿਆਰ ਪੈਦਾ ਹੋ ਗਿਆ ਹੈ ॥੧॥
ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ਰਾਮ ॥ ha-o jeevaa ha-o jeevaa satgur daykh sarsay raam. I feel rejuvenated and am delighted upon getting the glimpse of the True Guru. ਗੁਰੂ ਦਾ ਦਰਸ਼ਨ ਕਰ ਕੇ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ, (ਮੇਰਾ ਮਨ) ਰਸ ਨਾਲ ਭਰ ਜਾਂਦਾ ਹੈ।
ਹਰਿ ਨਾਮੋ ਹਰਿ ਨਾਮੁ ਦ੍ਰਿੜਾਏ ਜਪਿ ਹਰਿ ਹਰਿ ਨਾਮੁ ਵਿਗਸੇ ਰਾਮ ॥ har naamo har naam drirh-aa-ay jap har har naam vigsay raam. The Guru implants God’s Name within me and I remain delighted by meditating on His Naam. ਗੁਰੂ ਮੇਰੇ ਮਨ ਵਿਚ ਪਰਮਾਤਮਾ ਦਾ ਨਾਮ ਪੱਕਾ ਕਰ ਕੇ ਟਿਕਾ ਦੇਂਦਾ ਹੈ, (ਉਸ) ਹਰਿ-ਨਾਮ ਨੂੰ ਜਪ ਜਪ ਕੇ ਮੇਰਾ ਮਨ ਖਿੜਿਆ ਰਹਿੰਦਾ ਹੈ।
ਜਪਿ ਹਰਿ ਹਰਿ ਨਾਮੁ ਕਮਲ ਪਰਗਾਸੇ ਹਰਿ ਨਾਮੁ ਨਵੰ ਨਿਧਿ ਪਾਈ ॥ jap har har naam kamal pargaasay har naam navaN niDh paa-ee. By constantly meditating on God’s Name, my mind blossoms like a lotus and I feel as if I have obtained all the nine treasures of the world. ਪਰਮਾਤਮਾ ਦਾ ਨਾਮ ਜਪ ਜਪ ਕੇ ਮੇਰਾ ਹਿਰਦਾ ਕੌਲ-ਫੁੱਲ ਵਾਂਗ ਖਿੜ ਪੈਂਦਾ ਹੈ, ਹਰਿ-ਨਾਮ ਲੱਭ ਕੇ (ਇਉਂ ਜਾਪਦਾ ਹੈ ਕਿ) ਮੈਂ ਦੁਨੀਆ ਦੇ ਨੌ ਹੀ ਖ਼ਜ਼ਾਨੇ ਹਾਸਲ ਕਰ ਲਏ ਹਨ।
ਹਉਮੈ ਰੋਗੁ ਗਇਆ ਦੁਖੁ ਲਾਥਾ ਹਰਿ ਸਹਜਿ ਸਮਾਧਿ ਲਗਾਈ ॥ ha-umai rog ga-i-aa dukh laathaa har sahj samaaDh lagaa-ee. The disease of egotism has been eliminated from within me, my suffering has been removed and The Naam has gradually attuned my mind to Spiritual poise. ਮੇਰੇ ਅੰਦਰੋਂ ਹਉਮੈ ਰੋਗ ਦੂਰ ਹੋ ਗਿਆ ਹੈ, ਮੇਰਾ ਸਾਰਾ ਦੁੱਖ ਲਹਿ ਗਿਆ ਹੈ, ਹਰਿ-ਨਾਮ ਨੇ ਆਤਮਕ ਅਡੋਲਤਾ ਵਿਚ ਮੇਰੀ ਸੁਰਤ ਟਿਕਵੇਂ ਤੌਰ ਤੇ ਜੋੜ ਦਿੱਤੀ ਹੈ।
ਹਰਿ ਨਾਮੁ ਵਡਾਈ ਸਤਿਗੁਰ ਤੇ ਪਾਈ ਸੁਖੁ ਸਤਿਗੁਰ ਦੇਵ ਮਨੁ ਪਰਸੇ ॥ har naam vadaa-ee satgur tay paa-ee sukh satgur dayv man parsay. I have been blessed with the glory of God’s Name by the True Guru, my mind feels delighted by remembering the Divine Guru. ਇਹ ਹਰਿ-ਨਾਮ (ਜੋ ਮੇਰੇ ਵਾਸਤੇ ਬੜੀ) ਇੱਜ਼ਤ (ਹੈ), ਮੈਂ ਗੁਰੂ ਪਾਸੋਂ ਹਾਸਲ ਕੀਤਾ ਹੈ, ਗੁਰਦੇਵ (ਦੇ ਚਰਨਾਂ) ਨੂੰ ਛੁਹ ਕੇ ਮੇਰਾ ਮਨ ਆਨੰਦ ਅਨੁਭਵ ਕਰਦਾ ਹੈ।
ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ॥੨॥ ha-o jeevaa ha-o jeevaa satgur daykh sarsay. ||2|| I feel rejuvenated and my mind feels delighted on beholding my True Guru. ||2|| ਗੁਰੂ ਦਾ ਦਰਸਨ ਕਰ ਕੇ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ, (ਮੇਰਾ ਮਨ) ਰਸ ਨਾਲ ਭਰ ਜਾਂਦਾ ਹੈ ॥੨॥
ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ਰਾਮ ॥ ko-ee aan ko-ee aan milaavai mayraa satgur pooraa raam. How I wish If only someone would come and unite me with my Perfect Guru, ਜੇ ਕੋਈ ਲਿਆ ਕੇ, ਜੇ ਕੋਈ ਲਿਆ ਕੇ ਮੈਨੂੰ ਪੂਰਾ ਗੁਰੂ ਮਿਲਾ ਦੇਵੇ,
ਹਉ ਮਨੁ ਤਨੁ ਹਉ ਮਨੁ ਤਨੁ ਦੇਵਾ ਤਿਸੁ ਕਾਟਿ ਸਰੀਰਾ ਰਾਮ ॥ ha-o man tan ha-o man tan dayvaa tis kaat sareeraa raam. I would cut the bonds of attachment to my body into pieces and offer my mind and body to him for this favour. ਮੈਂ ਆਪਣਾ ਮਨ ਆਪਣਾ ਸਰੀਰ ਉਸ ਦੇ ਹਵਾਲੇ ਕਰ ਦਿਆਂ, ਆਪਣਾ ਸਰੀਰ ਕੱਟ ਕੇ ਉਸ ਨੂੰ ਦੇ ਦਿਆਂ।
ਹਉ ਮਨੁ ਤਨੁ ਕਾਟਿ ਕਾਟਿ ਤਿਸੁ ਦੇਈ ਜੋ ਸਤਿਗੁਰ ਬਚਨ ਸੁਣਾਏ ॥ ha-o man tan kaat kaat tis day-ee jo satgur bachan sunaa-ay. I would give up the attachment of mind and body and offer to that person who narrates the Word of True Guru to me. ਜੇਹੜਾ ਕੋਈ ਮੈਨੂੰ ਗੁਰੂ ਦੇ ਬਚਨ ਸੁਣਾਵੇ, ਮੈਂ ਆਪਣਾ ਮਨ ਕੱਟ ਕੇ ਆਪਣਾ ਤਨ ਕੱਟ ਕੇ (ਮਨ ਤੇ ਤਨ ਦੀ ਅਪਣੱਤ ਦਾ ਮੋਹ ਕੱਟ ਕੇ) ਉਸ ਦੇ ਹਵਾਲੇ ਕਰ ਦਿਆਂ।
ਮੇਰੈ ਮਨਿ ਬੈਰਾਗੁ ਭਇਆ ਬੈਰਾਗੀ ਮਿਲਿ ਗੁਰ ਦਰਸਨਿ ਸੁਖੁ ਪਾਏ ॥ mayrai man bairaag bha-i-aa bairaagee mil gur darsan sukh paa-ay. My anxious mind is yearning to get a glimpse of the Guru since it experiences peace after seeing the Guru. ਮੇਰੇ ਉਤਾਵਲੇ ਹੋ ਰਹੇ ਮਨ ਵਿਚ ਗੁਰੂ ਦੇ ਦਰਸਨ ਦੀ ਤਾਂਘ ਪੈਦਾ ਹੋ ਰਹੀ ਹੈ। ਗੁਰੂ ਨੂੰ ਮਿਲ ਕੇ, ਗੁਰੂ ਦੇ ਦਰਸਨ ਨਾਲ ਮੇਰਾ ਮਨ ਸੁਖ ਅਨੁਭਵ ਕਰਦਾ ਹੈ।
ਹਰਿ ਹਰਿ ਕ੍ਰਿਪਾ ਕਰਹੁ ਸੁਖਦਾਤੇ ਦੇਹੁ ਸਤਿਗੁਰ ਚਰਨ ਹਮ ਧੂਰਾ ॥ har har kirpaa karahu sukh-daatay dayh satgur charan ham Dhooraa. O’ God, bestower of happiness, please show mercy on me and bless me so I humbly follow the teachings of the Guru. ਹੇ ਹਰੀ! ਹੇ ਸੁਖਦਾਤੇ ਹਰੀ! ਮੇਹਰ ਕਰ, ਮੈਨੂੰ ਪੂਰੇ ਗੁਰੂ ਦੇ ਚਰਨਾਂ ਦੀ ਧੂੜ ਬਖ਼ਸ਼।
ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ॥੩॥ ko-ee aan ko-ee aan milaavai mayraa satgur pooraa. ||3|| I wish that someone would come and unite me with my Perfect Guru. ||3|| ਕੋਈ ਲਿਆ ਕੇ, ਕੋਈ ਲਿਆ ਕੇ ਮੈਨੂੰ ਪੂਰਾ ਗੁਰੂ ਮਿਲਾ ਦੇਵੇ! ॥੩॥
ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ਰਾਮ ॥ gur jayvad gur jayvad daataa mai avar na ko-ee raam. I don’t see any other benefactor as great as The Guru. ਗੁਰੂ ਦੇ ਬਰਾਬਰ ਦਾ, ਗੁਰੂ ਦੇ ਬਰਾਬਰ ਦਾ ਦਾਤਾ ਮੈਨੂੰ ਹੋਰ ਕੋਈ ਨਹੀਂ (ਦਿੱਸਦਾ)।
ਹਰਿ ਦਾਨੋ ਹਰਿ ਦਾਨੁ ਦੇਵੈ ਹਰਿ ਪੁਰਖੁ ਨਿਰੰਜਨੁ ਸੋਈ ਰਾਮ ॥ har daano har daan dayvai har purakh niranjan so-ee raam. The Guru blesses with the gift of Naam of All-Pervading God Who does not get influenced by Maya. ਗੁਰੂ (ਪਰਮਾਤਮਾ ਦੇ ਨਾਮ ਦਾ) ਦਾਨ ਬਖ਼ਸ਼ਦਾ ਹੈ ਜੋ ਸਰਬ-ਵਿਆਪਕ ਹੈ ਤੇ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ।
ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕਾ ਦੁਖੁ ਭਰਮੁ ਭਉ ਭਾਗਾ ॥ har har naam jinee aaraaDhi-aa tin kaa dukh bharam bha-o bhaagaa. Those who have meditated on God’s Name, all of their sufferings, delusion and fear have vanished. ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦਾ (ਹਰੇਕ ਕਿਸਮ ਦਾ) ਦੁੱਖ ਭਰਮ ਤੇ ਡਰ ਦੂਰ ਹੋ ਗਿਆ।
ਸੇਵਕ ਭਾਇ ਮਿਲੇ ਵਡਭਾਗੀ ਜਿਨ ਗੁਰ ਚਰਨੀ ਮਨੁ ਲਾਗਾ ॥ sayvak bhaa-ay milay vadbhaagee jin gur charnee man laagaa. Those fortunate persons whose mind became attuned to Guru’s Word became one with God through their devotion. ਜਿਨ੍ਹਾਂ ਵੱਡੇ ਭਾਗਾਂ ਵਾਲੇ ਮਨੁੱਖਾਂ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜ ਗਿਆ, ਉਹ ਸੇਵਕ ਭਾਵਨਾ ਦੀ ਰਾਹੀਂ (ਪਰਮਾਤਮਾ ਵਿਚ) ਮਿਲ ਗਏ।
ਕਹੁ ਨਾਨਕ ਹਰਿ ਆਪਿ ਮਿਲਾਏ ਮਿਲਿ ਸਤਿਗੁਰ ਪੁਰਖ ਸੁਖੁ ਹੋਈ ॥ kaho naanak har aap milaa-ay mil satgur purakh sukh ho-ee. Nanak says, God Himself unites one with the True Guru; one experiences the spiritual bliss upon meeting the True Guru who is the embodiment of God. ਨਾਨਕ ਆਖਦਾ ਹੈ- ਪਰਮਾਤਮਾ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ, ਤੇ, ਗੁਰੂ ਤੇ ਪਰਮਾਤਮਾ ਨੂੰ ਮਿਲ ਕੇ ਆਤਮਕ ਆਨੰਦ ਪੈਦਾ ਹੁੰਦਾ ਹੈ।
ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ॥੪॥੧॥ gur jayvad gur jayvad daataa mai avar na ko-ee. ||4||1|| That is why, I say that there is no Benefactor as great as the Guru. ||4||1|| ਗੁਰੂ ਦੇ ਬਰਾਬਰ ਦਾ, ਗੁਰੂ ਦੇ ਬਰਾਬਰ ਦਾ ਦਾਤਾ ਮੈਨੂੰ ਹੋਰ ਕੋਈ ਨਹੀਂ ਦਿੱਸਦਾ ॥੪॥੧॥
ਵਡਹੰਸੁ ਮਹਲਾ ੪ ॥ vad-hans mehlaa 4. Wadahans, Fourth Guru:
ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ ॥ haN-u gur bin haN-u gur bin kharee nimaanee raam. I was truly helpless without the guidance of The Guru. ਮੈਂ ਗੁਰੂ ਤੋਂ ਬਿਨਾ, ਮੈਂ ਗੁਰੂ ਤੋਂ ਬਿਨਾ ਬਹੁਤ ਹੀ ਵਿਚਾਰੀ ਸਾਂ।
ਜਗਜੀਵਨੁ ਜਗਜੀਵਨੁ ਦਾਤਾ ਗੁਰ ਮੇਲਿ ਸਮਾਣੀ ਰਾਮ ॥ jagjeevan jagjeevan daataa gur mayl samaanee raam. By meeting the Guru I realized the sustainer our life, God, and became united with Him. ਜਦੋਂ ਗੁਰੂ ਦੇ ਮਿਲਾਪ ਦੀ ਰਾਹੀਂ ਜਗਤ ਦਾ ਜੀਵਨ ਦਾਤਾਰ ਪ੍ਰਭੂ ਮਿਲ ਪਿਆ ਤਾਂ ਮੈਂ ਉਸ ਲੀਨ ਹੋ ਗਈ।
ਸਤਿਗੁਰੁ ਮੇਲਿ ਹਰਿ ਨਾਮਿ ਸਮਾਣੀ ਜਪਿ ਹਰਿ ਹਰਿ ਨਾਮੁ ਧਿਆਇਆ ॥ satgur mayl har naam samaanee jap har har naam Dhi-aa-i-aa. By the Guru’s blessing, I became absorbed in Him and I started remembering and meditating on Naam. ਸਤਿਗੁਰੂ ਦੇ ਮਿਲਾਉਣ ਨਾਲ ਮੈਂ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਗਈ ਤੇ ਮੈਂ ਪਰਮਾਤਮਾ ਦਾ ਨਾਮ ਜਪਣਾ ਸ਼ੁਰੂ ਕਰ ਦਿੱਤਾ, ਨਾਮ ਆਰਾਧਨਾ ਸ਼ੁਰੂ ਕਰ ਦਿੱਤਾ।
ਜਿਸੁ ਕਾਰਣਿ ਹੰਉ ਢੂੰਢਿ ਢੂਢੇਦੀ ਸੋ ਸਜਣੁ ਹਰਿ ਘਰਿ ਪਾਇਆ ॥ jis kaaran haN-u dhoondh dhoodhaydee so sajan har ghar paa-i-aa. Then I found that true friend, God, in my own heart whom I was seeking for so long. ਜਿਸ ਸੱਜਣ-ਪ੍ਰਭੂ ਨੂੰ ਮਿਲਣ ਦੀ ਖ਼ਾਤਰ ਮੈਂ ਇਤਨੀ ਭਾਲ ਕਰ ਰਹੀ ਸਾਂ ਉਹ ਸੱਜਣ-ਹਰੀ ਮੈਂ ਆਪਣੇ ਹਿਰਦੇ ਵਿਚ ਲੱਭ ਲਿਆ।


© 2017 SGGS ONLINE
error: Content is protected !!
Scroll to Top