Guru Granth Sahib Translation Project

Guru granth sahib page-583

Page 583

ਆਪੁ ਛੋਡਿ ਸੇਵਾ ਕਰੀ ਪਿਰੁ ਸਚੜਾ ਮਿਲੈ ਸਹਜਿ ਸੁਭਾਏ ॥ aap chhod sayvaa karee pir sachrhaa milai sahj subhaa-ay. They reply that when we serve and remember Him after abandoning our self-conceit, the True Spouse-God Himself comes to meet us naturally. ਆਪਾ-ਭਾਵ ਤਿਆਗ ਕੇ ਮੈਂ ਉਹਨਾਂ ਦੀ ਸੇਵਾ ਕਰਦੀ ਹਾਂ। ਸਦਾ ਕਾਇਮ ਰਹਿਣ ਵਾਲਾ ਪ੍ਰਭੂ-ਪਤੀ ਆਤਮਕ ਅਡੋਲਤਾ ਵਿਚ ਟਿਕਿਆਂ ਪ੍ਰੇਮ ਵਿਚ ਜੁੜਿਆਂ ਹੀ ਮਿਲਦਾ ਹੈ।
ਪਿਰੁ ਸਚਾ ਮਿਲੈ ਆਏ ਸਾਚੁ ਕਮਾਏ ਸਾਚਿ ਸਬਦਿ ਧਨ ਰਾਤੀ ॥ pir sachaa milai aa-ay saach kamaa-ay saach sabad Dhan raatee. When a bride-soul remains imbued with The True Word of God’s Name and meditates on Him with devotion, The True God then comes to meet her. ਸਦਾ-ਥਿਰ ਪ੍ਰਭੂ ਆ ਕੇ ਉਸ ਜੀਵ-ਇਸਤ੍ਰੀ ਨੂੰ ਮਿਲ ਪੈਂਦਾ ਹੈ, ਜੇਹੜੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦੀ ਹੈ, ਜੇਹੜੀ ਸਦਾ-ਥਿਰ ਹਰਿ-ਨਾਮ ਵਿਚ ਜੁੜੀ ਰਹਿੰਦੀ ਹੈ, ਜੇਹੜੀ ਗੁਰੂ ਦੇ ਸ਼ਬਦ ਵਿਚ ਰੰਗੀ ਰਹਿੰਦੀ ਹੈ।
ਕਦੇ ਨ ਰਾਂਡ ਸਦਾ ਸੋਹਾਗਣਿ ਅੰਤਰਿ ਸਹਜ ਸਮਾਧੀ ॥ kaday na raaNd sadaa sohagan antar sahj samaaDhee. She never becomes a widow, remains eternally married, and merged in meditation in a state of equipoise. ਉਹ (ਜੀਵ-ਇਸਤ੍ਰੀ) ਕਦੇ ਨਿ-ਖਸਮੀ ਨਹੀਂ ਹੁੰਦੀ ਤੇ ਸਦਾ ਸੁਹਾਗ-ਵਾਲੀ ਰਹਿੰਦੀ ਹੈ ਅਤੇ ਉਸ ਦੇ ਅੰਦਰ ਆਤਮਕ ਅਡੋਲਤਾ ਦੀ ਸਮਾਧੀ ਲੱਗੀ ਰਹਿੰਦੀ ਹੈ।
ਪਿਰੁ ਰਹਿਆ ਭਰਪੂਰੇ ਵੇਖੁ ਹਦੂਰੇ ਰੰਗੁ ਮਾਣੇ ਸਹਜਿ ਸੁਭਾਏ ॥ pir rahi-aa bharpooray vaykh hadooray rang maanay sahj subhaa-ay. Seeing the Spouse pervading everywhere and beholding Him ever-present, she automatically rejoices in the bliss of His loving company. ਹੇ ਸਖੀ! ਪ੍ਰਭੂ-ਪਤੀ ਹਰ ਥਾਂ ਮੌਜੂਦ ਹੈ, ਉਸ ਨੂੰ ਤੂੰ ਆਪਣੇ ਅੰਗ-ਸੰਗ ਵੱਸਦਾ ਵੇਖ ਫਿਰ ਆਤਮਕ ਅਡੋਲਤਾ ਵਿਚ ਆਨੰਦ ਮਾਣ।
ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥੩॥ jinee aapnaa kant pachhaani-aa ha-o tin poochha-o santaa jaa-ay. ||3|| That’s why, I go and ask about Spouse-God from those saints who are imbued with Him. ||3|| ਹੇ ਸਖੀ! ਜਿਨ੍ਹਾਂ ਸੰਤ ਜਨਾਂ ਨੇ ਆਪਣੇ ਖਸਮ-ਪ੍ਰਭੂ ਨਾਲ ਸਾਂਝ ਪਾ ਲਈ ਹੈ, ਮੈਂ ਜਾ ਕੇ ਉਹਨਾਂ ਨੂੰ ਪੁੱਛਦੀ ਹਾਂ (ਕਿ ਪ੍ਰਭੂ ਨਾਲ ਮਿਲਾਪ ਕਿਸ ਤਰ੍ਹਾਂ ਹੋ ਸਕਦਾ ਹੈ) ॥੩॥
ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥ pirahu vichhunnee-aa bhee milah jay satgur laagah saachay paa-ay. The bride-souls, who are separated from their Spouse-God, can still be united with Him if they humbly follow his teachings. ਅਸੀਂ ਜੀਵ-ਇਸਤ੍ਰੀਆਂ ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਫਿਰ ਭੀ ਉਸ ਨੂੰ ਮਿਲ ਸਕਦੀਆਂ ਹਾਂ ਜੇ ਅਸੀਂ ਸੱਚੇ ਸਤਿਗੁਰੂ ਦੀ ਚਰਨੀਂ ਲੱਗੀਏ।
ਸਤਿਗੁਰੁ ਸਦਾ ਦਇਆਲੁ ਹੈ ਅਵਗੁਣ ਸਬਦਿ ਜਲਾਏ ॥ satgur sadaa da-i-aal hai avgun sabad jalaa-ay. The True Guru is ever merciful, he burns down their vices by motivating them through His word. ਗੁਰੂ ਸਦਾ ਦਇਆਵਾਨ ਹੈ, ਉਹ (ਸਰਨ ਪਿਆਂ ਦੇ) ਅਵਗਣ (ਆਪਣੇ) ਸ਼ਬਦ ਵਿਚ (ਜੋੜ ਕੇ) ਸਾੜ ਦੇਂਦਾ ਹੈ।
ਅਉਗੁਣ ਸਬਦਿ ਜਲਾਏ ਦੂਜਾ ਭਾਉ ਗਵਾਏ ਸਚੇ ਹੀ ਸਚਿ ਰਾਤੀ ॥ a-ogun sabad jalaa-ay doojaa bhaa-o gavaa-ay sachay hee sach raatee. Since he burns down the vices through His word, and eradicates the love of Maya the bride-soul remains imbued with the love of the Eternal God only. (ਹੇ ਸਖੀ!) ਗੁਰੂ ਔਗੁਣ ਸ਼ਬਦ ਦੀ ਰਾਹੀਂ ਸਾੜ ਦੇਂਦਾ ਹੈ, ਮਾਇਆ ਦਾ ਪਿਆਰ ਦੂਰ ਕਰ ਦੇਂਦਾ ਹੈ। (ਗੁਰੂ ਦੀ ਚਰਨੀਂ ਲੱਗੀ ਹੋਈ ਜੀਵ-ਇਸਤ੍ਰੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਹੀ ਰੱਤੀ ਰਹਿੰਦੀ ਹੈ।
ਸਚੈ ਸਬਦਿ ਸਦਾ ਸੁਖੁ ਪਾਇਆ ਹਉਮੈ ਗਈ ਭਰਾਤੀ ॥ sachai sabad sadaa sukh paa-i-aa ha-umai ga-ee bharaatee. By getting attuned to the word of The Eternal God, such a bride-soul obtains everlasting peace and her egotism and doubt are dispelled. ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਉਹ ਸਦਾ ਆਨੰਦ ਮਾਣਦੀ ਹੈ ਤੇ ਉਸ ਦੀ ਹਉਮੈ ਤੇ ਭਟਕਣਾ ਦੂਰ ਹੋ ਜਾਂਦੀ ਹੈ।
ਪਿਰੁ ਨਿਰਮਾਇਲੁ ਸਦਾ ਸੁਖਦਾਤਾ ਨਾਨਕ ਸਬਦਿ ਮਿਲਾਏ ॥ pir nirmaa-il sadaa sukh-daata naanak sabad milaa-ay. O’ Nanak, our Spouse-God is immaculate and always the Bestower of peace, and through His word, He unites us with Himself. ਹੇ ਨਾਨਕ! ਪ੍ਰਭੂ-ਪਤੀ ਪਵਿਤ੍ਰ ਕਰਨ ਵਾਲਾ ਹੈ, ਸਦਾ ਸੁਖ ਦੇਣ ਵਾਲਾ ਹੈ, (ਗੁਰੂ ਆਪਣੇ) ਸ਼ਬਦ ਦੀ ਰਾਹੀਂ ਉਸ ਨਾਲ ਮਿਲਾ ਦੇਂਦਾ ਹੈ।
ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥੪॥੧॥ pirahu vichhunnee-aa bhee milah jay satgur laagah saachay paa-ay. ||4||1|| The bride-souls, who are separated from their Spouse-God, can still be united with Him if they humbly seek and follow his teachings. ||4||1|| ਅਸੀਂ ਜੀਵ-ਇਸਤ੍ਰੀਆਂ ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਫਿਰ ਭੀ ਉਸ ਨੂੰ ਮਿਲ ਸਕਦੀਆਂ ਹਾਂ, ਜੇ ਅਸੀਂ ਸੱਚੇ ਸਤਿਗੁਰੂ ਦੀ ਚਰਨੀਂ ਲੱਗੀਏ ॥੪॥੧॥
ਵਡਹੰਸੁ ਮਹਲਾ ੩ ॥ vad-hans mehlaa 3. Wadahans, Third Guru:
ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ suni-ahu kant mahayleeho pir sayvihu sabad veechaar. Hear me O’ brides, who crave for your Spouse-God, you should devote yourself to God by reflecting on the Guru’s word. ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! (ਮੇਰੀ ਗੱਲ) ਸੁਣੋ ਤੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ ਦੀ ਸੇਵਾ-ਭਗਤੀ ਕਰਿਆ ਕਰੋ!
ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥ avganvantee pir na jaan-ee muthee rovai kant visaar. The meritless bride-soul who doesn’t attune to her Spouse-God and has forgotten Him, gets cheated by the worldly attachments and therefore she suffers with pain. ਔਗੁਣਾਂ ਨਾਲ ਭਰੀ ਹੋਈ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਨਹੀਂ ਪਾਂਦੀ ਤੇ ਪ੍ਰਭੂ-ਪਤੀ ਨੂੰ ਭੁਲਾ ਕੇ ਉਹ ਆਤਮਕ ਜੀਵਨ ਲੁਟਾ ਬੈਠਦੀ ਹੈ ਤੇ ਦੁਖੀ ਹੁੰਦੀ ਹੈ।
ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥ rovai kant sammaal sadaa gun saar naa pir marai na jaa-ay. The Spouse-God of the bride-soul who remembers Him and cherishes His virtues, never dies and does not go away from her. ਪਰ ਜੇਹੜੀ ਜੀਵ-ਇਸਤ੍ਰੀ ਪਤੀ ਨੂੰ ਹਿਰਦੇ ਵਿਚ ਵਸਾ ਕੇ ਪ੍ਰਭੂ ਦੇ ਗੁਣ ਸਦਾ ਚੇਤੇ ਕਰ ਕਰ ਕੇ (ਪ੍ਰਭੂ ਦੇ ਦਰ ਤੇ ਸਦਾ) ਅਰਜ਼ੋਈਆਂ ਕਰਦੀ ਰਹਿੰਦੀ ਹੈ, ਉਸ ਦਾ ਖਸਮ (-ਪ੍ਰਭੂ) ਕਦੇ ਮਰਦਾ ਨਹੀਂ, ਉਸ ਨੂੰ ਕਦੇ ਛੱਡ ਕੇ ਨਹੀਂ ਜਾਂਦਾ।
ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥ gurmukh jaataa sabad pachhaataa saachai paraym samaa-ay. That good pious bride realizes Him, and through the word of the Guru, she recognizes Him and remains merged in The Eternal God. ਜਿਸ ਨੇ ਗੁਰੂ ਦੀ ਸਰਨ ਪੈ ਕੇ ਸ਼ਬਦ ਦੀ ਰਾਹੀਂ ਪ੍ਰਭੂ ਨਾਲ ਜਾਣ-ਪਛਾਣ ਪਾ ਕਈ ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦੀ ਹੈ।
ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥ jin apnaa pir nahee jaataa karam biDhaataa koorh muthee koorhi-aaray. She who is false and has not realized her Beloved Spouse-God, The Creator of all living beings according to their past deeds, gets cheated by the worldly attachments. ਜਿਸ ਜੀਵ-ਇਸਤ੍ਰੀ ਨੇ ਆਪਣੇ ਉਸ ਪ੍ਰਭੂ-ਪਤੀ ਨਾਲ ਸਾਂਝ ਨਹੀਂ ਬਣਾਈ ਜੋ ਸਭ ਜੀਵਾਂ ਨੂੰ ਉਹਨਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ ਹੈ, ਉਸ ਕੂੜ ਦੀ ਵਣਜਾਰਨ ਨੂੰ ਮਾਇਆ ਦਾ ਮੋਹ ਠੱਗੀ ਰੱਖਦਾ ਹੈ।
ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥੧॥ suni-ahu kant mahayleeho pir sayvihu sabad veechaaray. ||1|| Hear me O’ brides, who crave for your Spouse-God, you should devote yourself to God by reflecting on the Guru’s word. ||1|| ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! (ਮੇਰੀ ਗੱਲ) ਸੁਣੋ ਤੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ ਦੀ ਸੇਵਾ-ਭਗਤੀ ਕਰਿਆ ਕਰੋ!॥੧॥
ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰਾ ॥ sabh jag aap upaa-i-on aavan jaan sansaaraa. God Himself, has created the entire world, and He Himself has set up the cycle of birth and death in the world. ਸਾਰਾ ਜਗਤ ਪਰਮਾਤਮਾ ਨੇ ਆਪ ਬਣਾਇਆ ਹੈ ਤੇ ਜਗਤ ਦਾ ਜਮਣ ਮਰਨਾ ਵੀ ਉਸ ਨੇ ਬਣਾਇਆ ਹੈ।
ਮਾਇਆ ਮੋਹੁ ਖੁਆਇਅਨੁ ਮਰਿ ਜੰਮੈ ਵਾਰੋ ਵਾਰਾ ॥ maa-i-aa moh khu-aa-i-an mar jammai vaaro vaaraa. The human beings are strayed by worldly attachments. That’s why they repeatedly go through cycle of birth and death. (ਜਗਤ) ਮਾਇਆ ਦਾ ਮੋਹ ਵਿਚ ਭੁਲਾਇਆ ਹੋਇਆ ਹੈ (ਤਾਂਹੀਏਂ) ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ।
ਮਰਿ ਜੰਮੈ ਵਾਰੋ ਵਾਰਾ ਵਧਹਿ ਬਿਕਾਰਾ ਗਿਆਨ ਵਿਹੂਣੀ ਮੂਠੀ ॥ mar jammai vaaro vaaraa vaDheh bikaaraa gi-aan vihoonee moothee. The world is strayed by worldly attachments and its vices keep multiplying and thus being without divine knowledge it is getting cheated. (ਜਗਤ ਮਾਇਆ ਦੇ ਮੋਹ ਵਿਚ) ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ ਤੇ ਇਸ ਦੇ ਵਿਕਾਰ ਵਧਦੇ ਰਹਿੰਦੇ ਹਨ ਇੰਜ ਆਤਮਕ ਜੀਵਨ ਦੀ ਸੂਝ ਤੋਂ ਸੱਖਣੀ ਦੁਨੀਆ ਲੁਟੀ ਜਾ ਰਹੀ ਹੈ।
ਬਿਨੁ ਸਬਦੈ ਪਿਰੁ ਨ ਪਾਇਓ ਜਨਮੁ ਗਵਾਇਓ ਰੋਵੈ ਅਵਗੁਣਿਆਰੀ ਝੂਠੀ ॥ bin sabdai pir na paa-i-o janam gavaa-i-o rovai avguni-aaree jhoothee. The meritless bride-soul cannot realize Spouse-God, wastes her life in vain and keeps crying while entangled in love of Maya. ਗੁਰੂ ਦੇ ਸ਼ਬਦ ਤੋਂ ਬਿਨਾ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਨਹੀਂ ਕਰ ਸਕਦੀ, ਆਪਣਾ ਜਨਮ ਅਜਾਈਂ ਗਵਾ ਲੈਂਦੀ ਹੈ; ਔਗੁਣਾਂ ਨਾਲ ਭਰੀ ਹੋਈ ਤੇ ਝੂਠੇ ਮੋਹ ਵਿਚ ਫਸੀ ਹੋਈ ਦੁਖੀ ਹੁੰਦੀ ਰਹਿੰਦੀ ਹੈ।
ਪਿਰੁ ਜਗਜੀਵਨੁ ਕਿਸ ਨੋ ਰੋਈਐ ਰੋਵੈ ਕੰਤੁ ਵਿਸਾਰੇ ॥ Pir Jagajeevan Kis No Roeeai Rovai Kanth Visaarae || But God Himself is the Supporter of life for this world, so one need not cry over somebody’s spiritual death. The bride-soul keeps suffering by forgetting her Spouse-God. ਪਰ, ਪ੍ਰਭੂ ਆਪ ਹੀ ਜਗਤ ਦਾ ਜੀਵਨ (-ਅਧਾਰ) ਹੈ, ਕਿਸੇ ਦੇ ਆਤਮਕ ਮੌਤ ਮਰਨ ਤੇ ਰੋਣਾ ਭੀ ਕੀਹ ਹੋਇਆ? (ਜੀਵ-ਇਸਤ੍ਰੀ) ਪ੍ਰਭੂ-ਪਤੀ ਨੂੰ ਭੁਲਾ ਕੇ ਦੁਖੀ ਹੁੰਦੀ ਰਹਿੰਦੀ ਹੈ।
ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰੇ ॥੨॥ Sabh Jag Aap upaa-i-on Aavan Jaan Sansaaray ||2|| God Himself, has created the entire world, and He has Himself set up the cycle of birth and death in the world. ||2|| ਸਾਰੇ ਜਗਤ ਨੂੰ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ, ਜਗਤ ਦਾ ਜਨਮ ਮਰਨ (ਭੀ) ਪ੍ਰਭੂ ਨੇ ਆਪ ਹੀ ਬਣਾਇਆ ਹੈ ॥੨॥
ਸੋ ਪਿਰੁ ਸਚਾ ਸਦ ਹੀ ਸਾਚਾ ਹੈ ਨਾ ਓਹੁ ਮਰੈ ਨ ਜਾਏ ॥ so pir sachaa sad hee saachaa hai naa oh marai na jaa-ay. That Spouse-God is Eternal, and is ever present, He never dies or goes away. ਉਹ ਪ੍ਰਭੂ-ਪਤੀ ਸਦਾ ਜੀਊਂਦਾ ਹੈ, ਸਦਾ ਹੀ ਜੀਊਂਦਾ ਹੈ, ਉਹ ਨਾਹ ਮਰਦਾ ਹੈ ਨਾਹ ਜੰਮਦਾ ਹੈ।
ਭੂਲੀ ਫਿਰੈ ਧਨ ਇਆਣੀਆ ਰੰਡ ਬੈਠੀ ਦੂਜੈ ਭਾਏ ॥ bhoolee firai Dhan i-aanee-aa rand baithee doojai bhaa-ay. But the ignorant bride, keeps wandering around lost, and because of her love for the worldly riches, she remains separated from the Spouse-God. ਅੰਞਾਣ ਜੀਵ-ਇਸਤ੍ਰੀ ਉਸ ਤੋਂ ਖੁੰਝੀ ਫਿਰਦੀ ਹੈ, ਮਾਇਆ ਦੇ ਮੋਹ ਵਿਚ ਫਸ ਕੇ ਪ੍ਰਭੂ ਤੋਂ ਵਿਛੁੜੀ ਰਹਿੰਦੀ ਹੈ।
ਰੰਡ ਬੈਠੀ ਦੂਜੈ ਭਾਏ ਮਾਇਆ ਮੋਹਿ ਦੁਖੁ ਪਾਏ ਆਵ ਘਟੈ ਤਨੁ ਛੀਜੈ ॥ rand baithee doojai bhaa-ay maa-i-aa mohi dukh paa-ay aav ghatai tan chheejai. Because of the love for things other than God, she is now sitting like a widow, and is suffering pain on account of her attachment for worldly riches; her life is shortening, and her body is becoming fragile. ਪ੍ਰਭੂ ਤੋਂ ਵਿਛੁੜੀ ਹੋਈ (ਜੀਵ-ਇਸਤ੍ਰੀ) ਮਾਇਆ ਦੇ ਮੋਹ ਵਿਚ ਫਸ ਕੇ ਦੁੱਖ ਸਹਿੰਦੀ ਹੈ, (ਮੋਹ ਵਿਚ) ਉਮਰ ਗੁਜ਼ਰਦੀ ਜਾਂਦੀ ਹੈ ਤੇ ਸਰੀਰ ਕਮਜ਼ੋਰ ਹੁੰਦਾ ਜਾਂਦਾ ਹੈ।
ਜੋ ਕਿਛੁ ਆਇਆ ਸਭੁ ਕਿਛੁ ਜਾਸੀ ਦੁਖੁ ਲਾਗਾ ਭਾਇ ਦੂਜੈ ॥ jo kichh aa-i-aa sabh kichh jaasee dukh laagaa bhaa-ay doojai. Whosoever has come into this world would depart from here one day; however, being attached to Maya, everyone is afflicted with pain. ਜੋ ਕੁਝ ਇਥੇ ਜੰਮਿਆ ਹੈ ਉਹ ਸਭ ਕੁਝ ਨਾਸ ਹੋ ਜਾਂਦਾ ਹੈ, ਪਰ ਮਾਇਆ ਦੇ ਮੋਹ ਦੇ ਕਾਰਨ ਦੁੱਖ ਲਗਦਾ ਹੈ।
ਜਮਕਾਲੁ ਨ ਸੂਝੈ ਮਾਇਆ ਜਗੁ ਲੂਝੈ ਲਬਿ ਲੋਭਿ ਚਿਤੁ ਲਾਏ ॥ jamkaal na soojhai maa-i-aa jag loojhai lab lobh chit laa-ay. The world keeps on fighting for the sake of worldly riches, the thought of death doesn’t come into its mind, and it keeps attuned to lust and greed. (ਜੀਵ) ਮਾਇਆ ਦੀ ਖ਼ਾਤਰ ਲੜਦਾ-ਝਗੜਦਾ ਹੈ, ਇਸ ਨੂੰ (ਸਿਰ ਉਤੇ) ਮੌਤ ਨਹੀਂ ਸੁੱਝਦੀ, ਲੱਬ ਵਿਚ ਲੋਭ ਵਿਚ ਚਿੱਤ ਲਾਈ ਰੱਖਦਾ ਹੈ।
ਸੋ ਪਿਰੁ ਸਾਚਾ ਸਦ ਹੀ ਸਾਚਾ ਨਾ ਓਹੁ ਮਰੈ ਨ ਜਾਏ ॥੩॥ so pir saachaa sad hee saachaa naa oh marai na jaa-ay. ||3|| That Spouse-God is Eternal, and is ever present, He never dies or goes away. ||3|| ਉਹ ਪ੍ਰਭੂ-ਪਤੀ ਸਦਾ ਜੀਊਂਦਾ ਹੈ, ਸਦਾ ਹੀ ਜੀਊਂਦਾ ਹੈ, ਉਹ ਨਾਹ ਮਰਦਾ ਹੈ ਨਾਹ ਜੰਮਦਾ ਹੈ ॥੩॥
ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨਾ ਜਾਣੈ ਪਿਰੁ ਨਾਲੇ ॥ ik roveh pireh vichhunnee-aa anDhee naa jaanai pir naalay. There are some bride-souls, who being separated from their Spouse-God remain miserable, these foolish ones don’t understand that their Spouse-God is always present within them. ਕਈ ਜੀਵ-ਇਸਤ੍ਰੀਆਂ ਐਸੀਆਂ ਹਨ ਜੋ ਪ੍ਰਭੂ-ਪਤੀ ਤੋਂ ਵਿਛੁੜ ਕੇ ਦੁੱਖੀ ਰਹਿੰਦੀਆਂ ਹਨ। ਮਾਇਆ ਦੇ ਮੋਹ ਵਿਚ ਅੰਨ੍ਹੀ ਹੋਈ ਜੀਵ-ਇਸਤ੍ਰੀ ਇਹ ਨਹੀਂ ਸਮਝਦੀ ਕਿ ਪ੍ਰਭੂ-ਪਤੀ ਹਰ ਵੇਲੇ ਨਾਲ ਵੱਸਦਾ ਹੈ।
ਗੁਰ ਪਰਸਾਦੀ ਸਾਚਾ ਪਿਰੁ ਮਿਲੈ ਅੰਤਰਿ ਸਦਾ ਸਮਾਲੇ ॥ gur parsaadee saachaa pir milai antar sadaa samaalay. The bride soul, who always keeps remembering her Spouse-God in her heart, realises the True Spouse-God through the Guru’s grace. ਗੁਰੂ ਦੀ ਕਿਰਪਾ ਨਾਲ ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਦੀ ਰੱਖਦੀ ਹੈ, ਉਸ ਨੂੰ ਪ੍ਰਭੂ-ਪਤੀ ਮਿਲ ਪੈਂਦਾ ਹੈ,
ਪਿਰੁ ਅੰਤਰਿ ਸਮਾਲੇ ਸਦਾ ਹੈ ਨਾਲੇ ਮਨਮੁਖਿ ਜਾਤਾ ਦੂਰੇ ॥ pir antar samaalay sadaa hai naalay manmukh jaataa dooray. Such bride-soul is attuned to the Spouse-God, and recognizes that God is within her. But self-willed bride-soul thinks that He is far away. ਐਸੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ ਉਸ ਨੂੰ ਪ੍ਰਭੂ ਸਦਾ ਅੰਗ-ਸੰਗ ਦਿੱਸਦਾ ਹੈ। ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ (ਜੀਵ-ਇਸਤ੍ਰੀ) ਪ੍ਰਭੂ ਨੂੰ ਦੂਰ ਸਮਝਦੀ ਹੈ।
ਇਹੁ ਤਨੁ ਰੁਲੈ ਰੁਲਾਇਆ ਕਾਮਿ ਨ ਆਇਆ ਜਿਨਿ ਖਸਮੁ ਨ ਜਾਤਾ ਹਦੂਰੇ ॥ ih tan rulai rulaa-i-aa kaam na aa-i-aa jin khasam na jaataa hadooray. Therefore, she who hasn’t realized the presence of Spouse-God her body gets wasted in sinful deeds. ਜਿਸ ਜੀਵ-ਇਸਤ੍ਰੀ ਨੇ ਖਸਮ-ਪ੍ਰਭੂ ਨੂੰ ਅੰਗ-ਸੰਗ ਵੱਸਦਾ ਨਾਹ ਸਮਝਿਆ, ਉਸ ਦਾ ਇਹ ਸਰੀਰ (ਵਿਕਾਰਾਂ ਵਿਚ) ਰੁਲਾਇਆ ਫਿਰਦਾ ਹੈ ਤੇ ਕਿਸੇ ਕੰਮ ਨਹੀਂ ਆਉਂਦਾ।
Scroll to Top
slot gacor hari ini slot gacor 2024 slot gacor slot demo
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/
slot gacor hari ini slot gacor 2024 slot gacor slot demo
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/