Guru Granth Sahib Translation Project

Guru granth sahib page-584

Page 584

ਨਾਨਕ ਸਾ ਧਨ ਮਿਲੈ ਮਿਲਾਈ ਪਿਰੁ ਅੰਤਰਿ ਸਦਾ ਸਮਾਲੇ ॥ naanak saa Dhan milai milaa-ee pir antar sadaa samaalay. O’ Nanak, that soul-bride who is always imbued with Spouse-God within her, gets to unite with God because of Guru’s grace. ਹੇ ਨਾਨਕ! ਜੇਹੜੀ ਜੀਵ-ਇਸਤ੍ਰੀ (ਗੁਰੂ ਦੀ ਕਿਰਪਾ ਨਾਲ) ਪ੍ਰਭੂ-ਪਤੀ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ, ਉਹ (ਗੁਰੂ ਦੀ) ਮਿਲਾਈ ਹੋਈ ਪ੍ਰਭੂ ਨੂੰ ਮਿਲ ਪੈਂਦੀ ਹੈ।
ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨ ਜਾਣੈ ਪਿਰੁ ਹੈ ਨਾਲੇ ॥੪॥੨॥ ik roveh pireh vichhunnee-aa anDhee na jaanai pir hai naalay. ||4||2|| There are some bride-souls, who being separated from their Spouse-God remain miserable, these foolish ones don’t understand that their Spouse-God is always present within them. ||4||2|| ਕਈ ਜੀਵ-ਇਸਤ੍ਰੀਆਂ ਐਸੀਆਂ ਹਨ ਜੋ ਪ੍ਰਭੂ-ਪਤੀ ਤੋਂ ਵਿਛੁੜ ਕੇ ਦੁੱਖ ਪਾਂਦੀਆਂ ਹਨ। ਮਾਇਆ ਦੇ ਮੋਹ ਵਿਚ ਅੰਨ੍ਹੀ ਹੋ ਚੁਕੀ ਜੀਵ-ਇਸਤ੍ਰੀ ਇਹ ਨਹੀਂ ਸਮਝਦੀ ਕਿ ਪ੍ਰਭੂ-ਪਤੀ ਹਰ ਵੇਲੇ ਨਾਲ ਵੱਸਦਾ ਹੈ ॥੪॥੨॥
ਵਡਹੰਸੁ ਮਃ ੩ ॥ vad-hans mehlaa 3. Wadahans, Third Guru:
ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥ roveh pireh vichhunnee-aa mai pir sachrhaa hai sadaa naalay. The bride-souls, who are separated from their Spouse-God remain miserable, they don’t understand that Spouse-God is always present within us. ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਜੀਵ-ਇਸਤ੍ਰੀਆਂ ਸਦਾ ਦੁਖੀ ਰਹਿੰਦੀਆਂ ਹਨ (ਉਹ ਨਹੀਂ ਜਾਣਦੀਆਂ ਕਿ) ਮੇਰਾ ਪ੍ਰਭੂ-ਪਤੀ ਸਦਾ ਜੀਊਂਦਾ-ਜਾਗਦਾ ਹੈ ਤੇ ਸਦਾ (ਸਾਡੇ) ਨਾਲ ਵੱਸਦਾ ਹੈ।
ਜਿਨੀ ਚਲਣੁ ਸਹੀ ਜਾਣਿਆ ਸਤਿਗੁਰੁ ਸੇਵਹਿ ਨਾਮੁ ਸਮਾਲੇ ॥ jinee chalan sahee jaani-aa satgur sayveh naam samaalay. Those human beings who have realised that eventual departure from this world is a fact, meditate on the True Guru by enshrining God within them. ਜਿਨ੍ਹਾਂ ਜੀਵਾਂ ਨੇ (ਜਗਤ ਤੋਂ ਆਖ਼ਰ) ਚਲੇ ਜਾਣ ਨੂੰ ਠੀਕ ਮੰਨ ਲਿਆ ਹੈ, ਉਹ ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾ ਕੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ।
ਸਦਾ ਨਾਮੁ ਸਮਾਲੇ ਸਤਿਗੁਰੁ ਹੈ ਨਾਲੇ ਸਤਿਗੁਰੁ ਸੇਵਿ ਸੁਖੁ ਪਾਇਆ ॥ sadaa naam samaalay satgur hai naalay satgur sayv sukh paa-i-aa. The True Guru resides within the person who meditates on God’s Name with love and devotion, that person obtains peace by following Guru’s teachings. ਜੇਹੜਾ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਸਦਾ ਵਸਾਈ ਰੱਖਦਾ ਹੈ, ਗੁਰੂ ਉਸ ਦੇ ਅੰਗ-ਸੰਗ ਵੱਸਦਾ ਹੈ, ਉਹ ਗੁਰੂ ਦੀ ਦੱਸੀ ਸੇਵਾ ਕਰ ਕੇ ਸੁਖ ਮਾਣਦਾ ਹੈ।
ਸਬਦੇ ਕਾਲੁ ਮਾਰਿ ਸਚੁ ਉਰਿ ਧਾਰਿ ਫਿਰਿ ਆਵਣ ਜਾਣੁ ਨ ਹੋਇਆ ॥ sabday kaal maar sach ur Dhaar fir aavan jaan na ho-i-aa. The person who enshrines the True Eternal God in his mind by overcoming the fear of death through Guru’s word, never has to go through the cycle of birth and death. ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੌਤ ਦੇ ਡਰ ਨੂੰ ਦੂਰ ਕਰ ਕੇ ਉਹ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ, ਉਸ ਨੂੰ ਮੁੜ ਜਨਮ ਮਰਨ ਦਾ ਗੇੜ ਨਹੀਂ ਵਿਆਪਦਾ।
ਸਚਾ ਸਾਹਿਬੁ ਸਚੀ ਨਾਈ ਵੇਖੈ ਨਦਰਿ ਨਿਹਾਲੇ ॥ sachaa saahib sachee naa-ee vaykhai nadar nihaalay. God is Eternal and His glory is True also and He supports all the living beings by bestowing His gracious Glance. ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ, ਉਹ ਮੇਹਰ ਦੀ ਨਿਗਾਹ ਕਰ ਕੇ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ।
ਰੋਵਹਿ ਪਿਰਹੁ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥੧॥ roveh pirahu vichhunnee-aa mai pir sachrhaa hai sadaa naalay. ||1|| The bride-souls, who are separated from their Spouse-God remain miserable, they don’t understand that Spouse-God is always present within us. ||1|| ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਜੀਵ-ਇਸਤ੍ਰੀਆਂ ਸਦਾ ਦੁਖੀ ਰਹਿੰਦੀਆਂ ਹਨ (ਉਹ ਨਹੀਂ ਜਾਣਦੀਆਂ ਕਿ) ਮੇਰਾ ਪ੍ਰਭੂ-ਪਤੀ ਸਦਾ ਜੀਊਂਦਾ-ਜਾਗਦਾ ਹੈ ਤੇ ਸਦਾ (ਸਾਡੇ) ਨਾਲ ਵੱਸਦਾ ਹੈ ॥੧॥
ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਵ ਮਿਲਾਂ ਪ੍ਰੀਤਮ ਪਿਆਰੇ ॥ parabh mayraa saahib sabh doo oochaa hai kiv milaaN pareetam pi-aaray. My Master, God is Supreme of all, therefore how can I unite with my Dear Beloved God? ਮੇਰਾ ਮਾਲਕ-ਪ੍ਰਭੂ ਸਭਨਾਂ ਨਾਲੋਂ ਉੱਚਾ ਹੈ, ਮੈਂ (ਜੀਵ-ਇਸਤ੍ਰੀ) ਉਸ ਪਿਆਰੇ ਪ੍ਰੀਤਮ ਨੂੰ ਕਿਵੇਂ ਮਿਲ ਸਕਦੀ ਹਾਂ?
ਸਤਿਗੁਰਿ ਮੇਲੀ ਤਾਂ ਸਹਜਿ ਮਿਲੀ ਪਿਰੁ ਰਾਖਿਆ ਉਰ ਧਾਰੇ ॥ satgur maylee taaN sahj milee pir raakhi-aa ur Dhaaray. When the True Guru united the bride-soul with Spouse-God, she got united with Him very easily and then she got imbued with Him. ਜਦੋਂ ਗੁਰੂ ਨੇ (ਜੀਵ-ਇਸਤ੍ਰੀ ਨੂੰ ਪ੍ਰਭੂ ਵਿਚ) ਮਿਲਾਇਆ, ਤਾਂ ਆਤਮਕ ਅਡੋਲਤਾ ਵਿਚ ਪ੍ਰਭੂ ਨਾਲ ਮਿਲ ਗਈ ਤੇ ਫਿਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ।
ਸਦਾ ਉਰ ਧਾਰੇ ਨੇਹੁ ਨਾਲਿ ਪਿਆਰੇ ਸਤਿਗੁਰ ਤੇ ਪਿਰੁ ਦਿਸੈ ॥ sadaa ur Dhaaray nayhu naal pi-aaray satgur tay pir disai. Then the bride-soul keeps enshrining God in her mind with love and devotion and through the Guru Grace the Spouse-God becomes visible to her. ਫਿਰ ਜੀਵ-ਇਸਤ੍ਰੀ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ ਉਹ ਸਦਾ ਪਿਆਰੇ ਪ੍ਰਭੂ ਨਾਲ ਪਿਆਰ ਬਣਾਈ ਰੱਖਦੀ ਹੈ। ਗੁਰੂ ਦੀ ਰਾਹੀਂ ਹੀ ਪ੍ਰਭੂ-ਪਤੀ ਦਾ ਦਰਸਨ ਹੁੰਦਾ ਹੈ।
ਮਾਇਆ ਮੋਹ ਕਾ ਕਚਾ ਚੋਲਾ ਤਿਤੁ ਪੈਧੈ ਪਗੁ ਖਿਸੈ ॥ maa-i-aa moh kaa kachaa cholaa tit paiDhai pag khisai. The attachment for worldly riches is like a gown with the colour that can wash away easily ; if it is worn all the time one’s foot slips from the path to union with the Spouse-God. ਮਾਇਆ ਦਾ ਮੋਹ, ਮਾਨੋ ਕੱਚੇ ਰੰਗ ਵਾਲਾ ਚੋਲਾ ਹੈ, ਜੇ ਇਹ ਚੋਲਾ ਪਹਿਨੀ ਰੱਖੀਏ, (ਆਤਮਕ ਜੀਵਨ ਦੇ ਪੈਂਡੇ ਵਿਚ ਮਨੁੱਖ ਦਾ) ਪੈਰ ਡੋਲਦਾ ਹੀ ਰਹਿੰਦਾ ਹੈ।
ਪਿਰ ਰੰਗਿ ਰਾਤਾ ਸੋ ਸਚਾ ਚੋਲਾ ਤਿਤੁ ਪੈਧੈ ਤਿਖਾ ਨਿਵਾਰੇ ॥ pir rang raataa so sachaa cholaa tit paiDhai tikhaa nivaaray. Being imbued with true love for God is like wearing a gown, which is dyed in the fast color of love for the Spouse-God, wearing such a gown quenches one’s thirst for worldly riches. ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ ਚੋਲਾ ਪੱਕੇ ਰੰਗ ਵਾਲਾ ਹੈ, ਜੇ ਇਹ ਚੋਲਾ ਪਹਿਨ ਲਈਏ, ਤਾਂ (ਪ੍ਰਭੂ ਦਾ ਪਿਆਰ ਮਨੁੱਖ ਦੇ ਹਿਰਦੇ ਵਿਚੋਂ ਮਾਇਆ ਦੀ) ਤ੍ਰਿਸ਼ਨਾ ਦੂਰ ਕਰ ਦੇਂਦਾ ਹੈ।
ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਉ ਮਿਲਾ ਪ੍ਰੀਤਮ ਪਿਆਰੇ ॥੨॥ parabh mayraa saahib sabh doo oochaa hai ki-o milaa pareetam pi-aaray. ||2|| My Master, God is Supreme of all, therefore how can I unite with my Dear Beloved God? ||2|| ਮੇਰਾ ਮਾਲਕ-ਪ੍ਰਭੂ ਸਭਨਾਂ ਨਾਲੋਂ ਉੱਚਾ ਹੈ ਮੈਂ (ਜੀਵ-ਇਸਤ੍ਰੀ) ਉਸ ਪਿਆਰੇ ਪ੍ਰੀਤਮ ਨੂੰ ਕਿਵੇਂ ਮਿਲ ਸਕਦੀ ਹਾਂ? ॥੨॥
ਮੈ ਪ੍ਰਭੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥ mai parabh sach pachhaani-aa hor bhoolee avgani-aaray. By Guru’s grace, I have recognized my True God, whereas the other meritless brides have gone astray. (ਗੁਰੂ ਦੀ ਮੇਹਰ ਨਾਲ) ਮੈਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ। ਹੋਰ ਔਗੁਣਾਂ ਕਾਰਨ ਪ੍ਰਭੂ-ਚਰਨਾਂ ਤੋਂ ਖੁੰਝੀਆਂ ਰਹੀਆਂ।
ਮੈ ਸਦਾ ਰਾਵੇ ਪਿਰੁ ਆਪਣਾ ਸਚੜੈ ਸਬਦਿ ਵੀਚਾਰੇ ॥ mai sadaa raavay pir aapnaa sachrhai sabad veechaaray. Since I keep reflecting on the true word of the Guru, my Spouse-God always lets me rejoice in His company. ਗੁਰੂ ਦੇ ਸ਼ਬਦ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਕਰਨ ਕਰਕੇ ਮੇਰਾ ਪ੍ਰਭੂ-ਪਤੀ ਮੈਨੂੰ ਸਦਾ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ।
ਸਚੈ ਸਬਦਿ ਵੀਚਾਰੇ ਰੰਗਿ ਰਾਤੀ ਨਾਰੇ ਮਿਲਿ ਸਤਿਗੁਰ ਪ੍ਰੀਤਮੁ ਪਾਇਆ ॥ sachai sabad veechaaray rang raatee naaray mil satgur pareetam paa-i-aa. The bride soul, who reflects on the true word of the Guru, gets imbued with the love of the Spouse-God, and by meeting the true Guru, she realises her Spouse-God within herself. ਜੇਹੜੀ (ਜੀਵ-ਇਸਤ੍ਰੀ) ਗੁਰੂ ਦੇ ਸ਼ਬਦ ਦੀ ਰਾਹੀਂ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ ਆਪਣੇ ਮਨ ਵਿਚ ਵਸਾਂਦੀ ਹੈ ਤੇ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਉਹ ਪ੍ਰੀਤਮ-ਪ੍ਰਭੂ ਨੂੰ (ਆਪਣੇ ਅੰਦਰ ਹੀ) ਲੱਭ ਲੈਂਦੀ ਹੈ,
ਅੰਤਰਿ ਰੰਗਿ ਰਾਤੀ ਸਹਜੇ ਮਾਤੀ ਗਇਆ ਦੁਸਮਨੁ ਦੂਖੁ ਸਬਾਇਆ ॥ antar rang raatee sehjay maatee ga-i-aa dusman dookh sabaa-i-aa. She remains imbued with love of God within her, and remains elated in a state of equipoise, and all her enemies or sufferings vanish. ਉਹ ਆਪਣੇ ਅੰਤਰ ਆਤਮੇ ਪਰਮਾਤਮਾ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ, (ਵਿਕਾਰ ਆਦਿਕ ਉਸ ਦਾ) ਹਰੇਕ ਵੈਰੀ ਤੇ ਦੁੱਖ ਦੂਰ ਹੋ ਜਾਂਦਾ ਹੈ।
ਅਪਨੇ ਗੁਰ ਕੰਉ ਤਨੁ ਮਨੁ ਦੀਜੈ ਤਾਂ ਮਨੁ ਭੀਜੈ ਤ੍ਰਿਸਨਾ ਦੂਖ ਨਿਵਾਰੇ ॥ apnay gur kaN-u tan man deejai taaN man bheejai tarisnaa dookh nivaaray. If we surrender our body and mind to the Guru, only then our mind is saturated in God’s love and the pain of worldly desire gets eliminated. ਜੇ ਸਰੀਰ ਤੇ ਮਨ ਆਪਣੇ ਗੁਰੂ ਦੇ ਹਵਾਲੇ ਕਰ ਦੇਈਏ ਤਾਂ ਮਨ (ਹਰਿ-ਨਾਮ-ਰਸ ਨਾਲ) ਰਸ ਜਾਂਦਾ ਹੈ ਤੇ ਤ੍ਰਿਸ਼ਨਾ ਆਦਿਕ ਦੇ ਦੁੱਖ ਦੂਰ ਹੋ ਜਾਂਦੇ ਹਨ।
ਮੈ ਪਿਰੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥੩॥ mai pir sach pachhaani-aa hor bhoolee avgani-aaray. ||3|| By Guru’s grace, I have recognized my True God, whereas the other meritless brides have gone astray. ||3|| (ਗੁਰੂ ਦੀ ਮੇਹਰ ਨਾਲ) ਮੈਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ। ਹੋਰ ਔਗੁਣਾਂ ਕਾਰਨ ਪ੍ਰਭੂ-ਚਰਨਾਂ ਤੋਂ ਖੁੰਝੀਆਂ ਰਹੀਆਂ ॥੩॥
ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥ sachrhai aap jagat upaa-i-aa gur bin ghor anDhaaro. The Eternal God has Himself created this world, but the mind of the human being remains full of pitch darkness without the guidance of the Guru. ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੇ ਆਪ ਇਹ ਜਗਤ ਪੈਦਾ ਕੀਤਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਜੀਵ ਨੂੰ (ਆਤਮਕ ਜੀਵਨ ਵਲੋਂ) ਘੁੱਪ ਹਨੇਰਾ ਰਹਿੰਦਾ ਹੈ।
ਆਪਿ ਮਿਲਾਏ ਆਪਿ ਮਿਲੈ ਆਪੇ ਦੇਇ ਪਿਆਰੋ ॥ aap milaa-ay aap milai aapay day-ay pi-aaro. On His own, God unites one with the Guru, He Himself meets one, and He Himself blesses one with His love. (ਗੁਰੂ ਦੀ ਸਰਨ ਪਾ ਕੇ) ਪਰਮਾਤਮਾ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ, ਆਪ (ਹੀ ਜੀਵ ਨੂੰ) ਮਿਲਦਾ ਹੈ, ਆਪ ਹੀ (ਆਪਣੇ ਚਰਨਾਂ ਦਾ) ਪਿਆਰ ਬਖ਼ਸ਼ਦਾ ਹੈ।
ਆਪੇ ਦੇਇ ਪਿਆਰੋ ਸਹਜਿ ਵਾਪਾਰੋ ਗੁਰਮੁਖਿ ਜਨਮੁ ਸਵਾਰੇ ॥ aapay day-ay pi-aaro sahj vaapaaro gurmukh janam savaaray. God Himself blesses with His love, makes one imperceptibly deal in His Name by meditating on it and embellishes one’s life by uniting him with the Guru. ਪ੍ਰਭੂ ਆਪ ਹੀ (ਆਪਣਾ) ਪਿਆਰ ਦੇਂਦਾ ਹੈ, (ਜੀਵ ਨੂੰ) ਆਤਮਕ ਅਡੋਲਤਾ ਵਿਚ ਟਿਕਾ ਕੇ (ਆਪਣੇ ਨਾਮ ਦਾ) ਵਪਾਰ ਕਰਾਂਦਾ ਹੈ, ਤੇ ਗੁਰੂ ਦੀ ਸਰਨ ਪਾ ਕੇ (ਜੀਵ ਦਾ) ਜਨਮ ਸੰਵਾਰਦਾ ਹੈ।
ਧਨੁ ਜਗ ਮਹਿ ਆਇਆ ਆਪੁ ਗਵਾਇਆ ਦਰਿ ਸਾਚੈ ਸਚਿਆਰੋ ॥ Dhan jag meh aa-i-aa aap gavaa-i-aa dar saachai sachi-aaro. Blessed is the advent of such a person in the world, who has shed his or her self-conceit, and is acclaimed as true in the court of the True God. ਉਹ ਧੰਨ ਹੈ ਜੋ ਇਸ ਜਗਤ ਵਿਚ ਆ ਕੇ (ਪ੍ਰਭੂ ਨਾਲੋਂ) ਆਪਾ-ਭਾਵ ਦੂਰ ਕਰਦਾ ਹੈ, ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ, ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦਾ ਹੈ।
ਗਿਆਨਿ ਰਤਨਿ ਘਟਿ ਚਾਨਣੁ ਹੋਆ ਨਾਨਕ ਨਾਮ ਪਿਆਰੋ ॥ gi-aan ratan ghat chaanan ho-aa naanak naam pi-aaro. O’ Nanak, one’s mind is illuminated with spiritual living because of the jewel of Divine Wisdom received from the Guru and he starts loving the God’s Name. ਹੇ ਨਾਨਕ! (ਗੁਰੂ ਤੋਂ ਮਿਲੇ) ਗਿਆਨ-ਰਤਨ ਦੀ ਬਰਕਤਿ ਨਾਲ ਜੀਵ ਦੇ ਹਿਰਦੇ ਵਿਚ (ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ ਤੇ ਹਰਿ-ਨਾਮ ਪਿਆਰਾ ਲਗਣ ਲਗ ਪੈਂਦਾ ਹੈ।
ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥੪॥੩॥ sachrhai aap jagat upaa-i-aa gur bin ghor anDhaaro. ||4||3|| The Dear Eternal God has Himself created this world, but the mind of the human being remains full of pitch darkness without the guidance of the Guru. ||4||3|| ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੇ ਆਪ ਇਹ ਜਗਤ ਪੈਦਾ ਕੀਤਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਜੀਵ ਨੂੰ (ਆਤਮਕ ਜੀਵਨ ਵਲੋਂ) ਘੁੱਪ ਹਨੇਰਾ ਰਹਿੰਦਾ ਹੈ ॥੪॥੩॥
ਵਡਹੰਸੁ ਮਹਲਾ ੩ ॥ vad-hans mehlaa 3. Wadahans, Third Guru:
ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ih sareer jajree hai is no jar pahuchai aa-ay. This body of ours is very frail and is subject to erosion day by day as the old age approaches. ਇਹ ਸਰੀਰ ਨਾਸ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਆ ਦਬਾਂਦਾ ਹੈ।
ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ gur raakhay say ubray hor mar jammai aavai jaa-ay. Only those who are guided by the Guru are saved, others die to be incarnated; they continue the cycle of birth and death. ਜਿਨ੍ਹਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ ਪਰ ਹੋਰ ਜਮਦੇ ਤੇ ਮਰਦੇ ਹਨ।
ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ hor mar jameh aavahi jaaveh ant ga-ay pachhutaavahi bin naavai sukh na ho-ee. Others die to be incarnated; they continue the cycle of birth and death. They repent at the time of departure from this world since there is no comfort without God’s Name. ਹੋਰ ਜਮਦੇ ਤੇ ਮਰਦੇ ਹਨ ਤੇ ਅੰਤ (ਮਰਨ) ਵੇਲੇ ਪਛਤਾਂਦੇ ਹਨ; ਹਰਿ-ਨਾਮ ਤੋਂ ਬਿਨਾ ਆਤਮਕ-ਜੀਵਨ ਦਾ ਸੁੱਖ ਨਹੀਂ ਮਿਲਦਾ।
ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ aithai kamaavai so fal paavai manmukh hai pat kho-ee. One receives the fruit of whatever one does in this life, but the self-conceited person loses honor in the next world. ਇਸ ਲੋਕ ਵਿਚ ਜੀਵ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ (ਪ੍ਰਭੂ-ਦਰਬਾਰ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ।
ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ jam pur ghor anDhaar mahaa bubaar naa tithai bhain na bhaa-ee. For them there is pitch darkness and huge clouds of dust in the city of Death where there is no sister or brother to help. (ਉਨ੍ਹਾਂ ਲਈ) ਜਮ ਰਾਜ ਦੀ ਪੁਰੀ ਵਿਚ ਵੀ ਘੁੱਪ ਹਨੇਰਾ, ਬਹੁਤ ਹਨੇਰਾ ਹੀ ਬਣਿਆ ਰਹਿੰਦਾ ਹੈ, ਉਥੇ ਭੈਣ ਜਾਂ ਭਰਾ ਕੋਈ ਸਹਾਇਤਾ ਨਹੀਂ ਕਰ ਸਕਦਾ।
ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥ ih sareer jajree hai is no jar pahuchai aa-ee. ||1|| This body of ours is very frail and is subject to erosion day by day as the old age approaches. ||1|| ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ ॥੧॥
ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ kaa-i-aa kanchan taaN thee-ai jaaN satgur la-ay milaa-ay. This body becomes (pure, immaculate, and valuable like) immaculate like gold, only when the true Guru unites the person with God. ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੁੰਦਾ ਹੈ, ਜਦੋਂ ਗੁਰੂ (ਮਨੁੱਖ ਨੂੰ) ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ।


© 2017 SGGS ONLINE
error: Content is protected !!
Scroll to Top