Guru Granth Sahib Translation Project

Guru granth sahib page-585

Page 585

ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ bharam maa-i-aa vichahu katee-ai sachrhai naam samaa-ay. Then all the doubts of Maya are removed from within, and the person merges in the True Name of Eternal God. (ਤਦੋਂ ਮਨੁੱਖ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ ਤੇ ਇਸ ਦੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਦੂਰ ਹੋ ਜਾਂਦੀ ਹੈ।
ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ sachai naam samaa-ay har gun gaa-ay mil pareetam sukh paa-ay. The human being gets merged in the True Naam, keeps singing praises of God and rejoices in the bliss by meeting the Beloved God. ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਆਨੰਦ ਮਾਣਦਾ ਹੈ।
ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ sadaa anand rahai din raatee vichahu haN-umai jaa-ay. One remains in this state of bliss day and night, and one’s ego is rooted out from within. ਇਸ ਆਨੰਦ ਵਿਚ ਦਿਨ ਰਾਤ ਸਦਾ ਟਿਕਿਆ ਰਹਿੰਦਾ ਹੈ, ਤੇ, ਇਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ।
ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ jinee purkhee har naam chit laa-i-aa tin kai haN-u laaga-o paa-ay. I offer my deepest respect to those who have attuned their mind to God’s Name. ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ ਹੋਇਆ ਹੈ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ।
ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥ kaaN-i-aa kanchan taaN thee-ai jaa satgur la-ay milaa-ay. ||2|| This body becomes pure and immaculate like gold, only when the True Guru unites us with God. ||2| |ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੋ ਜਾਂਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ ॥੨॥
ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ so sachaa sach salaahee-ai jay satgur day-ay bujhaa-ay. When our Guru makes us realize, only then we can start praising that Ever True and Eternal God. ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜਦੋਂ ਗੁਰੂ ਇਹ ਸੂਝ ਦੇਂਦਾ ਹੈ।
ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ bin satgur bharam bhulaanee-aa ki-aa muhu daysan aagai jaa-ay. However without the guidance of the True Guru, the self conceited bride souls get deluded by doubt; and feel ashamed when they reach the next world ਗੁਰੂ ਦੀ ਸਰਨ ਤੋਂ ਬਿਨਾ (ਜੀਵ-ਇਸਤ੍ਰੀਆਂ) ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦੀਆਂ ਹਨ ਤੇ ਪਰਲੋਕ ਵਿਚ ਜਾ ਕੇ ਸ਼ਰਮ-ਸਾਰ ਹੁੰਦੀਆਂ ਹਨ।
ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ki-aa dayn muhu jaa-ay avgun pachhutaa-ay dukho dukh kamaa-ay. With what dignity can they go there? They repent because of their vices and earn nothing but anguish. ਪਰਲੋਕ ਵਿਚ ਜਾ ਕੇ ਉਹ ਮੂੰਹ ਨਹੀਂ ਵਿਖਾ ਸਕਦੀਆਂ। ਜੇਹੜੀ (ਜੀਵ-ਇਸਤ੍ਰੀ) ਔਗੁਣ ਵਿਚ ਫਸ ਜਾਂਦੀ ਹੈ, ਉਹ ਆਖ਼ਰ ਪਛੁਤਾਂਦੀ ਹੈ, ਉਹ ਸਦਾ ਦੁੱਖ ਹੀ ਦੁੱਖ ਸਹੇੜਦੀ ਹੈ।
ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ naam ratee-aa say rang chaloolaa pir kai ank samaa-ay. However, those who are imbued with God’s Name, are elated by meditating with deep love and devotion and get merged with the Spouse-God. ਪਰਮਾਤਮਾ ਦੇ ਨਾਮ ਵਿਚ ਰੰਗੀਆਂ ਹੋਈਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਕੇ ਗੂੜ੍ਹੇ ਪ੍ਰੇਮ-ਰੰਗ ਵਿਚ (ਮਸਤ ਰਹਿੰਦੀਆਂ ਹਨ)।
ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ tis jayvad avar na soojh-ee kis aagai kahee-ai jaa-ay. No one else seems as great as God, before whom we can go and request for help? ਉਸ ਪਰਮਾਤਮਾ ਦੇ ਬਰਾਬਰ ਦਾ (ਜਗਤ ਵਿਚ) ਹੋਰ ਕੋਈ ਨਹੀਂ ਦਿੱਸਦਾ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਅੱਗੇ (ਕੋਈ ਦੁਖ ਸੁਖ) ਦੱਸਿਆ ਨਹੀਂ ਜਾ ਸਕਦਾ।
ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥ so sachaa sach salaahee-ai jay satgur day-ay bujhaa-ay. ||3|| When our Guru makes us realize, only then we can start praising that Ever True and Eternal God. ||3|| ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜਦੋਂ ਗੁਰੂ ਇਹ ਸੂਝ ਦੇਂਦਾ ਹੈ ॥੩॥
ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ jinee sachrhaa sach sahaali-aa haN-u tin laaga-o paa-ay. I pay respect to those who have meditated on the True and Eternal God. ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ।
ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ say jan sachay nirmalay tin mili-aa mal sabh jaa-ay. They become truly pure and immaculate and by meeting them, all the filth of vices is washed away from our mind. ਉਹ ਮਨੁੱਖ ਅਡੋਲ-ਚਿੱਤ ਹੋ ਜਾਂਦੇ ਹਨ, ਪਵਿਤ੍ਰ ਹੋ ਜਾਂਦੇ ਹਨ, ਉਹਨਾਂ ਦਾ ਦਰਸ਼ਨ ਕੀਤਿਆਂ (ਵਿਕਾਰਾਂ ਦੀ) ਸਾਰੀ ਮੈਲ ਦੂਰ ਹੋ ਜਾਂਦੀ ਹੈ।
ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ tin mili-aa mal sabh jaa-ay sachai sar naa-ay sachai sahj subhaa-ay. Meeting them, is like taking a bath in the tank of Naam and with that bath one also becomes truthful and acquires a natural state of equipoise. ਉਹਨਾਂ ਦਾ ਦੀਦਾਰ ਕਰਨ ਨਾਲ (ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ ਉਸ (ਪ੍ਰਭੂ) ਵਿਚ ਲੀਨ ਹੋ ਜਾਂਦਾ ਹੈ।
ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ naam niranjan agam agochar satgur dee-aa bujhaa-ay. The True Guru has made me realize that God’s Name is immaculate, unreachable by shrewdness and imperceptible. ਸਤਿਗੁਰ ਨੇ ਮੈਨੂੰ ਇਹ ਸੂਝ ਦਿੱਤੀ ਹੈ ਕਿ ਪਰਮਾਤਮਾ ਦਾ ਨਾਮ ਮਾਇਆ ਦੀ ਕਾਲਖ ਤੋਂ ਰਹਿਤ (ਕਰਨ ਵਾਲਾ) ਹੈ, ਪਰ ਪ੍ਰਭੂ (ਸਿਆਣਪ ਚਤੁਰਾਈ ਦੀ ਰਾਹੀਂ) ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਭੀ ਉਸ ਤਕ ਪਹੁੰਚ ਨਹੀਂ।
ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ an-din bhagat karahi rang raatay naanak sach samaa-ay. O’ Nanak, those who meditate on God by merging with Him day and night, get absorbed in the Truth. ਹੇ ਨਾਨਕ! ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਹਰ ਵੇਲੇ ਨਾਮ-ਰੰਗ ਵਿਚ ਰੰਗੇ ਕੇ ਪ੍ਰਭੂ ਦੀ ਭਗਤੀ ਕਰ!
ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥ jinee sachrhaa sach Dhi-aa-i-aa haN-u tin kai laaga-o paa-ay. ||4||4|| I pay respect to those who have meditated on the True and Eternal God. ||4| ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ ॥੪॥੪॥
ਵਡਹੰਸ ਕੀ ਵਾਰ ਮਹਲਾ ੪ ਲਲਾਂ ਬਹਲੀਮਾ ਕੀ ਧੁਨਿ ਗਾਵਣੀ vad-hans kee vaar mehlaa 4 lalaaN behleemaa kee Dhun gaavnee Vaar Of Wadahans, Fourth Guru: To Be Sung In The Tune Of Lalaa-Behleemaa: ਵਡਹੰਸ ਰਾਗ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਵਾਰ’। ਲਲਾਂ ਤੇ ਬਹਲੀਮਾ ਦੀ ਧੁਨ ਅਨੁਸਾਰ ਗਾਈ ਜਾਵੇ।
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One Universal Creator God. By The Grace Of The True Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਸਲੋਕ ਮਃ ੩ ॥ salok mehlaa 3. Shalok, Third Guru:
ਸਬਦਿ ਰਤੇ ਵਡ ਹੰਸ ਹੈ ਸਚੁ ਨਾਮੁ ਉਰਿ ਧਾਰਿ ॥ sabad ratay vad hans hai sach naam ur Dhaar. They are true knowledgeable saints who are imbued with the Divine Word and have enshrined the True Naam in their hearts. ਜੋ ਸੱਚੇ ਨਾਮ ਨੂੰ ਹਿਰਦੇ ਵਿਚ ਪਰੋ ਕੇ ਸਤਿਗੁਰੂ ਦੇ ਸ਼ਬਦ ਵਿਚ ਰੱਤੇ ਹੋਏ ਹਨ, ਉਹ ਵੱਡੇ ਬਿਬੇਕੀ (ਸੰਤ) ਹਨ।
ਸਚੁ ਸੰਗ੍ਰਹਹਿ ਸਦ ਸਚਿ ਰਹਹਿ ਸਚੈ ਨਾਮਿ ਪਿਆਰਿ ॥ sach sangr-hahi sad sach raheh sachai naam pi-aar. They only collect the wealth of True Naam and are imbued with the True God because of that. ਉਹ ਸੱਚਾ ਨਾਮ (ਰੂਪ ਧਨ) ਇਕੱਠਾ ਕਰਦੇ ਹਨ, ਤੇ ਸੱਚੇ ਨਾਮ ਵਿਚ ਪਿਆਰ ਦੇ ਕਾਰਨ ਸੱਚ ਵਿਚ ਹੀ ਲੀਨ ਰਹਿੰਦੇ ਹਨ।
ਸਦਾ ਨਿਰਮਲ ਮੈਲੁ ਨ ਲਗਈ ਨਦਰਿ ਕੀਤੀ ਕਰਤਾਰਿ ॥ sadaa nirmal mail na lag-ee nadar keetee kartaar. God has cast a glance of grace on them; they always remain pure and no dirt of evil thoughts afflicts them. ਕਰਤਾਰ ਨੇ ਉਹਨਾਂ ਉਤੇ ਮੇਹਰ ਦੀ ਨਜ਼ਰ ਕੀਤੀ ਹੋਈ ਹੈ; (ਇਸ ਕਰਕੇ) ਉਹ ਸਦਾ ਪਵਿਤ੍ਰ ਹਨ ਉਹਨਾਂ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ।
ਨਾਨਕ ਹਉ ਤਿਨ ਕੈ ਬਲਿਹਾਰਣੈ ਜੋ ਅਨਦਿਨੁ ਜਪਹਿ ਮੁਰਾਰਿ ॥੧॥ naanak ha-o tin kai balihaarnai jo an-din jaapeh muraar. ||1|| Therefore O’ Nanak, I would sacrifice myself to those who meditate on God day and night. ||1|| ਹੇ ਨਾਨਕ! ਜੋ ਮਨੁੱਖ ਹਰ ਵੇਲੇ ਪ੍ਰਭੂ ਨੂੰ ਸਿਮਰਦੇ ਹਨ, ਮੈਂ ਉਹਨਾਂ ਤੋਂ ਸਦਕੇ ਹਾਂ ॥੧॥
ਮਃ ੩ ॥ mehlaa 3. Third Guru:
ਮੈ ਜਾਨਿਆ ਵਡ ਹੰਸੁ ਹੈ ਤਾ ਮੈ ਕੀਆ ਸੰਗੁ ॥ mai jaani-aa vad hans hai taa mai kee-aa sang. I associated with him because I presumed he was a true saint. ਮੈਂ ਸਮਝਿਆ ਸੀ ਕਿ ਇਹ ਕੋਈ ਵੱਡਾ ਸੰਤ ਹੈ, ਇਸ ਵਾਸਤੇ ਮੈਂ ਇਸ ਨਾਲ ਸਾਥ ਕੀਤਾ ਸੀ।
ਜੇ ਜਾਣਾ ਬਗੁ ਬਪੁੜਾ ਤ ਜਨਮਿ ਨ ਦੇਦੀ ਅੰਗੁ ॥੨॥ jay jaanaa bag bapurhaa ta janam na daydee ang. ||2|| If I had known that he’s only a cheat like poor crane, I would never have associated with him from the very beginning. ||2|| ਜੇ ਮੈਨੂੰ ਪਤਾ ਹੁੰਦਾ ਕਿ ਇਹ ਵਿਚਾਰਾ ਪਖੰਡੀ ਮਨੁੱਖ ਹੈ ਤਾਂ ਮੈਂ ਮੁੱਢ ਤੋਂ ਹੀ ਇਸ ਦੇ ਪਾਸ ਨਾਹ ਬੈਠਦੀ ॥੨॥
ਮਃ ੩ ॥ mehlaa 3. Third Guru:
ਹੰਸਾ ਵੇਖਿ ਤਰੰਦਿਆ ਬਗਾਂ ਭਿ ਆਯਾ ਚਾਉ ॥ hansaa vaykh tarandi-aa bagaaN bhe aa-yaa chaa-o. Seeing the swans swim, even the cranes developed the desire to do the same. ਹੰਸਾਂ ਨੂੰ ਤਰਦਿਆਂ ਵੇਖ ਕੇ ਬਗਲਿਆਂ ਨੂੰ ਭੀ ਚਾਅ ਕੁੱਦਿਆ,
ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥੩॥ dub mu-ay bag bapurhay sir tal upar paa-o. ||3|| But the poor cranes got drowned to death and they floated with their heads down and feet upward. ||3|| ਪਰ ਬਗਲੇ ਵਿਚਾਰੇ ਸਿਰ-ਪਰਨੇ ਹੋ ਕੇ ਡੁੱਬ ਕੇ ਮਰ ਗਏ ॥੩॥
ਪਉੜੀ ॥ pa-orhee. Pauree:
ਤੂ ਆਪੇ ਹੀ ਆਪਿ ਆਪਿ ਹੈ ਆਪਿ ਕਾਰਣੁ ਕੀਆ ॥ too aapay hee aap aap hai aap kaaran kee-aa. O’ God, You are the cause of all this creation of Yours since You have been there by Yourself even before that. (ਹੇ ਪ੍ਰਭੂ!) ਸੰਸਾਰ ਦਾ ਮੁੱਢ ਤੂੰ ਆਪ ਹੀ ਬਣਾਇਆ, (ਕਿਉਂਕਿ ਇਸ ਤੋਂ ਪਹਿਲਾਂ ਦਾ ਭੀ) ਤੂੰ ਆਪ ਹੀ ਹੈਂ, ਤੂੰ ਆਪ ਹੀ ਹੈਂ।
ਤੂ ਆਪੇ ਆਪਿ ਨਿਰੰਕਾਰੁ ਹੈ ਕੋ ਅਵਰੁ ਨ ਬੀਆ ॥ too aapay aap nirankaar hai ko avar na bee-aa. You Yourself are formless and there is no one else like You. ਤੇਰਾ ਕੋਈ ਖ਼ਾਸ ਸਰੂਪ ਨਹੀਂ ਹੈ (ਜੋ ਮੈਂ ਬਿਆਨ ਕਰ ਸਕਾਂ), ਤੇਰੇ ਵਰਗਾ ਕੋਈ ਦੂਜਾ ਨਹੀਂ ਹੈ।
ਤੂ ਕਰਣ ਕਾਰਣ ਸਮਰਥੁ ਹੈ ਤੂ ਕਰਹਿ ਸੁ ਥੀਆ ॥ too karan kaaran samrath hai too karahi so thee-aa. You are all-powerful to create the world, and whatever You do, only that comes into being. ਸ੍ਰਿਸ਼ਟੀ ਦੀ ਉਤਪੱਤੀ ਕਰਨ ਦੇ ਤੂੰ ਹੀ ਸਮਰੱਥ ਹੈਂ, ਜੋ ਕੁਝ ਤੂੰ ਕਰਦਾ ਹੈਂ ਉਹੀ ਹੁੰਦਾ ਹੈ।
ਤੂ ਅਣਮੰਗਿਆ ਦਾਨੁ ਦੇਵਣਾ ਸਭਨਾਹਾ ਜੀਆ ॥ too anmangi-aa daan dayvnaa sabhnaahaa jee-aa. You give bounties to all the living beings without being requested by them. ਤੂੰ ਸਾਰੇ ਜੀਵਾਂ ਨੂੰ (ਉਹਨਾਂ ਦੇ) ਮੰਗਣ ਤੋਂ ਬਿਨਾ ਹੀ ਸਭ ਦਾਤਾਂ ਦੇ ਰਿਹਾ ਹੈਂ।
ਸਭਿ ਆਖਹੁ ਸਤਿਗੁਰੁ ਵਾਹੁ ਵਾਹੁ ਜਿਨਿ ਦਾਨੁ ਹਰਿ ਨਾਮੁ ਮੁਖਿ ਦੀਆ ॥੧॥ sabh aakhahu satgur vaahu vaahu jin daan har naam mukh dee-aa. ||1|| Therefore, let us all say repeatedly that blessed is that True Guru who has given us the Supreme gift of God’s Name. ||1|| ਸਾਰੇ ਆਖੋ! ਸਤਿਗੁਰੂ (ਭੀ) ਧੰਨ ਹੈ ਜਿਸ ਨੇ (ਇਹੋ ਜਿਹੇ) ਪ੍ਰਭੂ ਦੀ ਨਾਮ-ਰੂਪ ਦਾਤ (ਅਸਾਡੇ) ਮੂੰਹ ਵਿਚ ਪਾਈ ਹੈ ॥੧॥


© 2017 SGGS ONLINE
error: Content is protected !!
Scroll to Top