Guru Granth Sahib Translation Project

Guru granth sahib page-588

Page 588

ਤਿਸੁ ਗੁਰ ਕਉ ਸਦ ਬਲਿਹਾਰਣੈ ਜਿਨਿ ਹਰਿ ਸੇਵਾ ਬਣਤ ਬਣਾਈ ॥ tis gur ka-o sad balihaarnai jin har sayvaa banat banaa-ee. I am dedicated to That Guru Who started the custom of devotion to God. ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ ਜਿਸ ਨੇ ਪ੍ਰਭੂ ਦੀ ਭਗਤੀ ਦੀ ਰੀਤ ਚਲਾਈ ਹੈ।
ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥ so satgur pi-aaraa mayrai naal hai jithai kithai maino la-ay chhadaa-ee. That beloved True Guru is always with me and He frees me from vices no matter where I am. ਉਹ ਪਿਆਰਾ ਸਤਿਗੁਰੂ ਮੇਰੇ ਅੰਗ ਸੰਗ ਹੈ, ਸਭ ਥਾਈਂ ਮੈਨੂੰ (ਵਿਕਾਰਾਂ ਤੋਂ) ਛਡਾ ਲੈਂਦਾ ਹੈ।
ਤਿਸੁ ਗੁਰ ਕਉ ਸਾਬਾਸਿ ਹੈ ਜਿਨਿ ਹਰਿ ਸੋਝੀ ਪਾਈ ॥ tis gur ka-o saabaas hai jin har sojhee paa-ee. Blessed is that Guru who has granted me true knowledge about God. ਸ਼ਾਬਾਸ਼ੇ ਉਸ ਸਤਿਗੁਰੂ ਨੂੰ ਜਿਸ ਨੇ ਮੈਨੂੰ ਪਰਮਾਤਮਾ ਦੀ ਸੂਝ ਪਾਈ ਹੈ।
ਨਾਨਕੁ ਗੁਰ ਵਿਟਹੁ ਵਾਰਿਆ ਜਿਨਿ ਹਰਿ ਨਾਮੁ ਦੀਆ ਮੇਰੇ ਮਨ ਕੀ ਆਸ ਪੁਰਾਈ ॥੫॥ naanak gur vitahu vaari-aa jin har naam dee-aa mayray man kee aas puraa-ee. ||5|| Nanak says, I am is a sacrifice to That Guru, Who has given me the gift of God’s Name and fulfilled the desire of my heart. ||5|| ਜਿਸ ਗੁਰੂ ਨੇ ਮੈਨੂੰ ਪਰਮਾਤਮਾ ਦਾ ਨਾਮ ਦਿੱਤਾ ਹੈ ਤੇ ਮੇਰੇ ਮਨ ਦੀ ਆਸ ਪੂਰੀ ਕੀਤੀ ਹੈ ਮੈਂ ਨਾਨਕ ਉਸ ਤੋਂ ਸਦਕੇ ਹਾਂ ॥੫॥
ਸਲੋਕ ਮਃ ੩ ॥ salok mehlaa 3. Shalok, Third Guru:
ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ tarisnaa daaDhee jal mu-ee jal jal karay pukaar. The world is suffering being consumed by the fire of worldly desires and it is crying out for help because of this burning. ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ।
ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ satgur seetal jay milai fir jalai na doojee vaar. However, if it could meet the Soothing True Guru, it wouldn’t burn again. ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ।
ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ naanak vin naavai nirbha-o ko nahee jichar sabad na karay veechaar. ||1|| O’ Nanak, without Naam and without reflecting on Guru’s hymns, no one becomes fearless. ||1|| ਹੇ ਨਾਨਕ! ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ, ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ॥੧॥
ਮਃ ੩ ॥ mehlaa 3. Third Guru:
ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ bhaykhee agan na bujh-ee chintaa hai man maahi. By wearing deceptive holy robes, the fire of worldly desires is not quenched; anxiety continues to abide in the mind. ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ।
ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ varmee maaree saap naa marai ti-o niguray karam kamaahi. Just as the snake doesn’t die by closing the snake’s hole, similarly the ritualistic deeds performed by the people without the guidance of the Guru, go to waste. ਉਹ ਮਨੁੱਖ ਤਿਵੇਂ ਦੇ ਕਰਮ ਕਰਦੇ ਹਨ ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ।
ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ satgur daataa sayvee-ai sabad vasai man aa-ay. If we follow the teachings of the Beneficent Guru, the Divine Word gets to abide in our mind. ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ।
ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ man tan seetal saaNt ho-ay tarisnaa agan bujhaa-ay. Then our mind and body are soothed, and the fire of worldly desire is quenched. ਫਿਰ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ।
ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ sukhaa sir sadaa sukh ho-ay jaa vichahu aap gavaa-ay. When, one banishes one’s self-conceit from within, one rejoices in the highest kind of bliss. (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ।
ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ gurmukh udaasee so karay je sach rahai liv laa-ay. However, only that person gives up self-conceit, who by following the Guru’s advice remains attuned to the Eternal God. ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤ ਜੋੜੀ ਰੱਖਦਾ ਹੈ।
ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ chintaa mool na hova-ee har naam rajaa aaghaa-ay. Anxiety doesn’t afflict that person at all, since he always remains satisfied with the Bliss of God’s Name. ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ।
ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ naanak naam binaa nah chhootee-ai ha-umai pacheh pachaa-ay. ||2|| O’ Nanak, without Naam, no one can be liberated from the pains of worldly desires rather they keep getting consumed in self-conceit. ||2|| ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤ੍ਰਿਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ ॥੨॥
ਪਉੜੀ ॥ pa-orhee. Pauree:
ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ jinee har har naam Dhi-aa-i-aa tinee paa-i-arhay sarab sukhaa. They who have meditated on the God’s Name are blessed with all kinds of comforts. ਜਿਨ੍ਹਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਸਾਰੇ ਸੁਖ ਮਿਲ ਗਏ ਹਨ,
ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ sabh janam tinaa kaa safal hai jin har kay naam kee man laagee bhukhaa. The entire life of those people is purposeful, who feel the urge for God’s Name. ਉਹਨਾਂ ਦਾ ਸਾਰਾ ਜੀਵਨ ਸਫਲ ਹੋਇਆ ਹੈ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਭੁੱਖ ਲੱਗੀ ਹੋਈ ਹੈ (ਭਾਵ, ‘ਨਾਮ’ ਜਿਨ੍ਹਾਂ ਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ)।
ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ jinee gur kai bachan aaraaDhi-aa tin visar ga-ay sabh dukhaa. Those people who have meditated on God’s Name by following the teachings of the Guru, have become unaware of all their sufferings. ਜਿਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਸਾਰੇ ਦੁਖ ਦੂਰ ਹੋ ਗਏ ਹਨ।
ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ tay sant bhalay gursikh hai jin naahee chint paraa-ee chukhaa. Virtuous are those saintly Guru’s followers, who care for none other than The Eternal God. ਉਹ ਗੁਰਸਿੱਖ ਚੰਗੇ ਸੰਤ ਹਨ ਜਿਨ੍ਹਾਂ ਨੇ (ਪ੍ਰਭੂ ਤੋਂ ਬਿਨਾ) ਹੋਰ ਕਿਸੇ ਦੀ ਰਤਾ ਭੀ ਆਸ ਨਹੀਂ ਰੱਖੀ।
ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥ Dhan Dhan tinaa kaa guroo hai jis amrit fal har laagay mukhaa. ||6|| Blessed is the Guru of those who inspire the listeners to meditate upon the Bliss giving God’s Name. ||6|| ਉਹਨਾਂ ਦਾ ਗੁਰੂ ਭੀ ਧੰਨ ਹੈ, ਭਾਗਾਂ ਵਾਲਾ ਹੈ, ਜਿਸ ਦੇ ਮੂੰਹ ਨੂੰ (ਪ੍ਰਭੂ ਦੀ ਸਿਫ਼ਤ-ਸਾਲਾਹ ਰੂਪ) ਅਮਰ ਕਰਨ ਵਾਲੇ ਫਲ ਲੱਗੇ ਹੋਏ ਹਨ (ਭਾਵ, ਜਿਸ ਦੇ ਮੂੰਹੋਂ ਪ੍ਰਭੂ ਦੀ ਵਡਿਆਈ ਦੇ ਬਚਨ ਨਿਕਲਦੇ ਹਨ) ॥੬॥
ਸਲੋਕ ਮਃ ੩ ॥ salok mehlaa 3. Shalok, Third Guru:
ਕਲਿ ਮਹਿ ਜਮੁ ਜੰਦਾਰੁ ਹੈ ਹੁਕਮੇ ਕਾਰ ਕਮਾਇ ॥ kal meh jam jandaar hai hukmay kaar kamaa-ay. In this world the fear of death is always there but even the demon of death performs his job as per God’s command. ਦੁਬਿਧਾ ਵਾਲੀ ਹਾਲਤ ਵਿਚ (ਮਨੁੱਖ ਦੇ ਸਿਰ ਉਤੇ) ਮੌਤ ਦਾ ਸਹਿਮ ਟਿਕਿਆ ਰਹਿੰਦਾ ਹੈ; (ਪਰ ਉਹ ਜਮ ਭੀ) ਪ੍ਰਭੂ ਦੇ ਹੁਕਮ ਵਿਚ ਹੀ ਕਾਰ ਕਰਦਾ ਹੈ।
ਗੁਰਿ ਰਾਖੇ ਸੇ ਉਬਰੇ ਮਨਮੁਖਾ ਦੇਇ ਸਜਾਇ ॥ gur raakhay say ubray manmukhaa day-ay sajaa-ay. They, who are protected by the Guru, escape from fear of death whereas the self-conceited ones are punished. ਜਿਨ੍ਹਾਂ ਨੂੰ ਗੁਰੂ ਨੇ (‘ਕਲਿ’ ਤੋਂ) ਬਚਾ ਲਿਆ ਉਹ (ਜਮ ਦੇ ਸਹਿਮ ਤੋਂ) ਬਚ ਜਾਂਦੇ ਹਨ, ਮਨ ਦੇ ਪਿਛੇ ਤੁਰਨ ਵਾਲੇ ਬੰਦਿਆਂ ਨੂੰ (ਸਹਿਮ ਦੀ) ਸਜ਼ਾ ਦੇਂਦਾ ਹੈ।
ਜਮਕਾਲੈ ਵਸਿ ਜਗੁ ਬਾਂਧਿਆ ਤਿਸ ਦਾ ਫਰੂ ਨ ਕੋਇ ॥ jamkaalai vas jag baaNDhi-aa tis daa faroo na ko-ay. The demon of death is keeping the entire world in his bondage, from which there is no escape. ਜਗਤ (ਭਾਵ, ਪ੍ਰਭੂ ਤੋਂ ਵਿਛੁੜਿਆ ਜੀਵ) ਜਮਕਾਲ ਦੇ ਵੱਸ ਵਿਚ ਬੱਧਾ ਪਿਆ ਹੈ, ਉਸ ਦਾ ਕੋਈ ਰਾਖਾ ਨਹੀਂ ਬਣਦਾ।
ਜਿਨਿ ਜਮੁ ਕੀਤਾ ਸੋ ਸੇਵੀਐ ਗੁਰਮੁਖਿ ਦੁਖੁ ਨ ਹੋਇ ॥ jin jam keetaa so sayvee-ai gurmukh dukh na ho-ay. The Guru’s follower does not feel pain inflicted by the demon of death if he meditates on God Who has created him. ਜੇ ਗੁਰੂ ਦੇ ਸਨਮੁਖ ਹੋ ਕੇ ਉਸ ਪ੍ਰਭੂ ਦੀ ਬੰਦਗੀ ਕਰੀਏ ਜਿਸ ਨੇ ਜਮ ਪੈਦਾ ਕੀਤਾ ਹੈ (ਤਾਂ ਫਿਰ ਜਮ ਦਾ) ਦੁਖ ਨਹੀਂ ਪੋਂਹਦਾ।
ਨਾਨਕ ਗੁਰਮੁਖਿ ਜਮੁ ਸੇਵਾ ਕਰੇ ਜਿਨ ਮਨਿ ਸਚਾ ਹੋਇ ॥੧॥ naanak gurmukh jam sayvaa karay jin man sachaa ho-ay. ||1|| O’ Nanak, even the demon of death serves those Guru’s followers, who have enshrined the Eternal God in their mind. ||1|| (ਸਗੋਂ) ਹੇ ਨਾਨਕ! ਜਿਨ੍ਹਾਂ ਗੁਰਮੁਖਾਂ ਦੇ ਮਨ ਵਿਚ ਸੱਚਾ ਪ੍ਰਭੂ ਵੱਸਦਾ ਹੈ ਉਹਨਾਂ ਦੀ ਜਮ ਭੀ ਸੇਵਾ ਕਰਦਾ ਹੈ ॥੧॥
ਮਃ ੩ ॥ mehlaa 3. Third Guru:
ਏਹਾ ਕਾਇਆ ਰੋਗਿ ਭਰੀ ਬਿਨੁ ਸਬਦੈ ਦੁਖੁ ਹਉਮੈ ਰੋਗੁ ਨ ਜਾਇ ॥ ayhaa kaa-i-aa rog bharee bin sabdai dukh ha-umai rog na jaa-ay. This body of ours is filled with the disease of egotism and without following the teachings of the Guru, this ailment of self-conceit does not go away. ਇਹ ਸਰੀਰ (ਹਉਮੈ ਦੇ) ਰੋਗ ਨਾਲ ਭਰਿਆ ਹੋਇਆ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਹਉਮੈ ਰੋਗ-ਰੂਪ ਦੁੱਖ ਦੂਰ ਨਹੀਂ ਹੁੰਦਾ।
ਸਤਿਗੁਰੁ ਮਿਲੈ ਤਾ ਨਿਰਮਲ ਹੋਵੈ ਹਰਿ ਨਾਮੋ ਮੰਨਿ ਵਸਾਇ ॥ satgur milai taa nirmal hovai har naamo man vasaa-ay. One becomes immaculate if one meets the True Guru because one enshrines Naam in his mind after meeting the Guru. ਜੇ ਗੁਰੂ ਮਿਲ ਪਏ ਤਾਂ ਮਨੁੱਖ ਦਾ ਮਨ ਪਵਿਤ੍ਰ ਹੋ ਜਾਂਦਾ ਹੈ (ਕਿਉਂਕਿ ਗੁਰੂ ਮਿਲਿਆਂ ਮਨੁੱਖ) ਪਰਮਾਤਮਾ ਦਾ ਨਾਮ ਮਨ ਵਿਚ ਵਸਾਂਦਾ ਹੈ।
ਨਾਨਕ ਨਾਮੁ ਧਿਆਇਆ ਸੁਖਦਾਤਾ ਦੁਖੁ ਵਿਸਰਿਆ ਸਹਜਿ ਸੁਭਾਇ ॥੨॥ naanak naam Dhi-aa-i-aa sukh-daata dukh visri-aa sahj subhaa-ay. ||2|| O’ Nanak, the suffering of egotism of those who have meditated on the comfort giving Naam, is vanished easily. ||2|| ਹੇ ਨਾਨਕ! ਜਿਨ੍ਹਾਂ ਨੇ ਸੁਖਦਾਈ ਹਰਿ-ਨਾਮ ਸਿਮਰਿਆ ਹੈ, ਉਹਨਾਂ ਦਾ ਹਉਮੈ-ਦੁੱਖ ਸਹਿਜ ਸੁਭਾਇ ਦੂਰ ਹੋ ਜਾਂਦਾ ਹੈ ॥੨॥
ਪਉੜੀ ॥ pa-orhee. Pauree:
ਜਿਨਿ ਜਗਜੀਵਨੁ ਉਪਦੇਸਿਆ ਤਿਸੁ ਗੁਰ ਕਉ ਹਉ ਸਦਾ ਘੁਮਾਇਆ ॥ jin jagjeevan updaysi-aa tis gur ka-o ha-o sadaa ghumaa-i-aa. I am always dedicated to That Guru, Who blessed me with the wisdom to know that life giving God is close by. ਮੈਂ ਉਸ ਗੁਰੂ ਤੋਂ ਸਦਾ ਕੁਰਬਾਨ ਹਾਂ ਜਿਸ ਨੇ ਜਗਤ-ਦਾ-ਸਹਾਰਾ-ਪ੍ਰਭੂ ਨੇੜੇ ਵਿਖਾ ਦਿੱਤਾ ਹੈ।
ਤਿਸੁ ਗੁਰ ਕਉ ਹਉ ਖੰਨੀਐ ਜਿਨਿ ਮਧੁਸੂਦਨੁ ਹਰਿ ਨਾਮੁ ਸੁਣਾਇਆ ॥ tis gur ka-o ha-o khannee-ai jin maDhusoodan har naam sunaa-i-aa. I am every bit a sacrifice to that Guru Who has revealed to me the God’s Name , the Destroyer of demon of pride. ਮੈਂ ਉਸ ਗੁਰੂ ਤੋਂ ਸਦਾ ਕੁਰਬਾਨ ਹਾਂ ਜਿਸ ਨੇ ਅਹੰਕਾਰ-ਦੈਂਤ ਨੂੰ ਮਾਰਨ ਵਾਲੇ ਪ੍ਰਭੂ ਦਾ ਨਾਮ ਸੁਣਾਇਆ ਹੈ (ਭਾਵ, ਨਾਮ ਸਿਮਰਨ ਦੀ ਸਿੱਖਿਆ ਦਿੱਤੀ ਹੈ)।
ਤਿਸੁ ਗੁਰ ਕਉ ਹਉ ਵਾਰਣੈ ਜਿਨਿ ਹਉਮੈ ਬਿਖੁ ਸਭੁ ਰੋਗੁ ਗਵਾਇਆ ॥ tis gur ka-o ha-o vaarnai jin ha-umai bikh sabh rog gavaa-i-aa. I am dedicated to That Guru, Who has banished my entire ailment caused by the poison of ego and other vices. ਮੈਂ ਉਸ ਗੁਰੂ ਤੋਂ ਸਦਾ ਕੁਰਬਾਨ ਹਾਂ ਜਿਸ ਨੇ ਹਉਮੈ ਰੂਪ ਜ਼ਹਿਰ ਤੇ ਹੋਰ ਸਾਰਾ (ਵਿਕਾਰਾਂ ਦਾ) ਰੋਗ ਦੂਰ ਕੀਤਾ ਹੈ।
ਤਿਸੁ ਸਤਿਗੁਰ ਕਉ ਵਡ ਪੁੰਨੁ ਹੈ ਜਿਨਿ ਅਵਗਣ ਕਟਿ ਗੁਣੀ ਸਮਝਾਇਆ ॥ tis satgur ka-o vad punn hai jin avgan kat gunee samjhaa-i-aa. This is the great favour of the True Guru, Who after removing my vices has blessed me with the knowledge of God’s virtues. ਜਿਸ ਗੁਰੂ ਨੇ (ਜੀਵ ਦੇ) ਪਾਪ ਕੱਟ ਕੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀ ਸੋਝੀ ਪਾਈ ਹੈ, ਉਸ ਦਾ (ਜੀਵਾਂ ਉੱਤੇ) ਇਹ ਬਹੁਤ ਭਾਰਾ ਉਪਕਾਰ ਹੈ।


© 2017 SGGS ONLINE
error: Content is protected !!
Scroll to Top