Guru Granth Sahib Translation Project

Guru granth sahib page-589

Page 589

ਸੋ ਸਤਿਗੁਰੁ ਤਿਨ ਕਉ ਭੇਟਿਆ ਜਿਨ ਕੈ ਮੁਖਿ ਮਸਤਕਿ ਭਾਗੁ ਲਿਖਿ ਪਾਇਆ ॥੭॥ so satgur tin ka-o bhayti-aa jin kai mukh mastak bhaag likh paa-i-aa. ||7|| However, only those persons are blessed with the guidance of the Perfect True Guru, who have been pre-destined to perform good deeds. ||7|| ਐਸਾ ਗੁਰੂ ਉਹਨਾਂ ਨੂੰ ਮਿਲਿਆ ਹੈ ਜਿਨ੍ਹਾਂ ਦੇ ਮੱਥੇ ਉੱਤੇ ਮੂੰਹ ਉੱਤੇ (ਪਿਛਲੇ ਕੀਤੇ ਚੰਗੇ ਕਰਮਾਂ ਦੇ ਸੰਸਕਾਰਾਂ ਦਾ) ਭਾਗ ਲਿਖਿਆ ਪਿਆ ਹੈ ॥੭॥
ਸਲੋਕੁ ਮਃ ੩ ॥ salok mehlaa 3. Shalok, Third Guru:
ਭਗਤਿ ਕਰਹਿ ਮਰਜੀਵੜੇ ਗੁਰਮੁਖਿ ਭਗਤਿ ਸਦਾ ਹੋਇ ॥ bhagat karahi marjeevrhay gurmukh bhagat sadaa ho-ay. Those people who deny themselves of worldly pleasures and live the life enshrined with Guru, are the only ones, who truly worship God since meditation of God with love and devotion can be done only by following the teachings of the Guru. (ਸੰਸਾਰ ਵਲੋਂ) ਮਰ ਕੇ (ਰੱਬ ਵੱਲ) ਜੀਊਣ ਵਾਲੇ ਮਨੁੱਖ (ਹੀ ਸੱਚੀ) ਭਗਤੀ ਕਰਦੇ ਹਨ, ਅਸਲ ਭਗਤੀ ਉਹਨਾਂ ਪਾਸੋਂ ਹੀ ਹੋ ਸਕਦੀ ਹੈ ਜੋ ਆਪਣੇ ਆਪ ਨੂੰ ਗੁਰੂ ਦੇ ਹਵਾਲੇ ਕਰ ਦੇਂਦੇ ਹਨ।
ਓਨਾ ਕਉ ਧੁਰਿ ਭਗਤਿ ਖਜਾਨਾ ਬਖਸਿਆ ਮੇਟਿ ਨ ਸਕੈ ਕੋਇ ॥ onaa ka-o Dhur bhagat khajaanaa bakhsi-aa mayt na sakai ko-ay. God has blessed them with the treasure of devotion, which cannot be wiped out by anybody. ਐਸੇ ਬੰਦਿਆਂ ਨੂੰ ਧੁਰੋਂ ਪਰਮਾਤਮਾ ਨੇ ਭਗਤੀ ਦੇ ਖ਼ਜ਼ਾਨੇ ਦੀ ਦਾਤ ਬਖ਼ਸ਼ੀ ਹੋਈ ਹੈ, ਕੋਈ ਉਸ ਬਖ਼ਸ਼ਸ਼ ਨੂੰ ਮਿਟਾ ਨਹੀਂ ਸਕਦਾ।
ਗੁਣ ਨਿਧਾਨੁ ਮਨਿ ਪਾਇਆ ਏਕੋ ਸਚਾ ਸੋਇ ॥ gun niDhaan man paa-i-aa ayko sachaa so-ay. They have realised in their mind that True Eternal God Who is Treasure of Virtues. ਉਹਨਾਂ ਨੇ ਉਸ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਆਪਣੇ ਮਨ ਵਿਚ ਲੱਭ ਲਿਆ ਹੈ ਜੋ ਇਕ ਆਪ ਹੀ ਆਪ ਹੈ ਤੇ ਸਦਾ-ਥਿਰ ਰਹਿਣ ਵਾਲਾ ਹੈ।
ਨਾਨਕ ਗੁਰਮੁਖਿ ਮਿਲਿ ਰਹੇ ਫਿਰਿ ਵਿਛੋੜਾ ਕਦੇ ਨ ਹੋਇ ॥੧॥ naanak gurmukh mil rahay fir vichhorhaa kaday na ho-ay. ||1|| O’ Nanak, those who surrender themselves to The Guru, remain united with God and then they are never separated from Him again. ||1|| ਹੇ ਨਾਨਕ! ਜੋ ਮਨੁੱਖ ਆਪਣੇ ਆਪ ਨੂੰ ਗੁਰੂ ਦੇ ਹਵਾਲੇ ਕਰ ਦੇਂਦੇ ਹਨ, ਉਹ ਪ੍ਰਭੂ ਵਿਚ ਜੁੜੇ ਰਹਿੰਦੇ ਹਨ, ਤੇ ਫਿਰ ਕਦੇ ਉਹਨਾਂ ਨੂੰ (ਪ੍ਰਭੂ-ਚਰਨਾਂ ਨਾਲੋਂ) ਵਿਛੋੜਾ ਨਹੀਂ ਹੁੰਦਾ ॥੧॥
ਮਃ ੩ ॥ mehlaa 3. Third Guru:
ਸਤਿਗੁਰ ਕੀ ਸੇਵ ਨ ਕੀਨੀਆ ਕਿਆ ਓਹੁ ਕਰੇ ਵੀਚਾਰੁ ॥ satgur kee sayv na keenee-aa ki-aa oh karay veechaar. What kind of discourse can a person, who has not followed the teachings of the Guru, deliver? ਜਿਸ ਮਨੁੱਖ ਨੇ ਗੁਰੂ ਦੀ ਦੱਸੀ ਹੋਈ ਕਾਰ ਨਹੀਂ ਕੀਤੀ, ਉਹ ਹੋਰ ਕੀਹ ਵਿਚਾਰ ਕਰਦਾ ਹੈ? (ਭਾਵ, ਉਸ ਦੀ ਹੋਰ ਕਿਸੇ ਵਿਚਾਰ ਦਾ ਗੁਣ ਨਹੀਂ)।
ਸਬਦੈ ਸਾਰ ਨ ਜਾਣਈ ਬਿਖੁ ਭੂਲਾ ਗਾਵਾਰੁ ॥ sabdai saar na jaan-ee bikh bhoolaa gaavaar. Such a foolish person, who is lost in the temptations of the worldly riches, does not know the worth of The Guru’s hymns. ਉਹ ਮੂਰਖ ਜ਼ਹਿਰ (ਨੂੰ ਵੇਖ ਕੇ) ਭੁੱਲਾ ਹੋਇਆ ਗੁਰੂ ਦੇ ਸ਼ਬਦ ਦੀ ਕਦਰ ਨਹੀਂ ਜਾਣਦਾ।
ਅਗਿਆਨੀ ਅੰਧੁ ਬਹੁ ਕਰਮ ਕਮਾਵੈ ਦੂਜੈ ਭਾਇ ਪਿਆਰੁ ॥ agi-aanee anDh baho karam kamaavai doojai bhaa-ay pi-aar. Such an ignorant as well as blind person does many ritualistic deeds but his mind is engrossed in love of the worldly riches. ਉਹ ਅੰਨ੍ਹਾ ਅਗਿਆਨੀ (ਹੋਰ) ਬਹੁਤੇ ਕਰਮ ਕਰਦਾ ਹੈ (ਕਰਮ-ਧਾਰਮਿਕ ਰਸਮਾਂ) ਪਰ ਉਸ ਦੀ ਸੁਰਤ ਮਾਇਆ ਦੇ ਪਿਆਰ ਵਿਚ (ਹੀ ਲੱਗੀ ਰਹਿੰਦੀ ਹੈ)।
ਅਣਹੋਦਾ ਆਪੁ ਗਣਾਇਦੇ ਜਮੁ ਮਾਰਿ ਕਰੇ ਤਿਨ ਖੁਆਰੁ ॥ anhodaa aap ganaa-iday jam maar karay tin khu-aar. Those who take unjustifiable pride in themselves, are punished and humiliated by the demon of Death. ਜੋ ਮਨੁੱਖ ਆਪਣੇ ਅੰਦਰ ਕੋਈ ਗੁਣ ਨਾਹ ਹੁੰਦਿਆਂ ਆਪਣੇ ਆਪ ਨੂੰ (ਵੱਡਾ) ਜਤਾਉਂਦੇ ਹਨ, ਉਹਨਾਂ ਨੂੰ ਜਮ ਮਾਰ ਕੇ ਖ਼ੁਆਰ ਕਰਦਾ ਹੈ।
ਨਾਨਕ ਕਿਸ ਨੋ ਆਖੀਐ ਜਾ ਆਪੇ ਬਖਸਣਹਾਰੁ ॥੨॥ naanak kis no aakhee-ai jaa aapay bakhsanhaar. ||2|| But O’ Nanak, whom else should we ask for forgiveness when God Himself is the forgiver? ||2|| ਪਰ, ਹੇ ਨਾਨਕ! ਕਿਸੇ ਨੂੰ ਕੀਹ ਆਖਣਾ ਹੈ? ਪਰਮਾਤਮਾ ਆਪ ਹੀ ਬਖ਼ਸ਼ਸ਼ ਕਰਨ ਵਾਲਾ ਹੈ (ਭਾਵ, ਇਸ ਮਨ-ਮੁਖਤਾ ਵਲੋਂ ਪ੍ਰਭੂ ਆਪ ਹੀ ਬਚਾਉਣ ਦੇ ਸਮਰੱਥ ਹੈ, ਹੋਰ ਕੋਈ ਜੀਵ ਸਹੈਤਾ ਨਹੀਂ ਕਰ ਸਕਦਾ) ॥੨॥
ਪਉੜੀ ॥ pa-orhee. Pauree:
ਤੂ ਕਰਤਾ ਸਭੁ ਕਿਛੁ ਜਾਣਦਾ ਸਭਿ ਜੀਅ ਤੁਮਾਰੇ ॥ too kartaa sabh kichh jaandaa sabh jee-a tumaaray. O’ Creator, You are all-knowing and all the living beings belong to You. ਹੇ ਸਿਰਜਣਹਾਰ! ਤੂੰ ਸਭ ਕੁਝ ਜਾਣਦਾ ਹੈਂ ਤੇ ਸਾਰੇ ਜੀਵ ਤੇਰੇ ਹਨ।
ਜਿਸੁ ਤੂ ਭਾਵੈ ਤਿਸੁ ਤੂ ਮੇਲਿ ਲੈਹਿ ਕਿਆ ਜੰਤ ਵਿਚਾਰੇ ॥ jis too bhaavai tis too mayl laihi ki-aa jant vichaaray. You unite those persons with Yourself, whom You like; what can the poor creatures do? ਜੀਆਂ ਵਿਚਾਰਿਆਂ ਦੇ ਕੀਹ ਵੱਸ ਹੈ? ਜੋ ਤੈਨੂੰ ਭਾਉਂਦਾ ਹੈ ਉਸ ਨੂੰ ਤੂੰ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈਂ।
ਤੂ ਕਰਣ ਕਾਰਣ ਸਮਰਥੁ ਹੈ ਸਚੁ ਸਿਰਜਣਹਾਰੇ ॥ too karan kaaran samrath hai sach sirjanhaaray. O’ God, The True Eternal Creator, You are all powerful to be the cause and the effect. ਹੇ ਸਦਾ ਕਾਇਮ ਰਹਿਣ ਵਾਲੇ ਕਰਤਾਰ! ਤੂੰ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈਂ।
ਜਿਸੁ ਤੂ ਮੇਲਹਿ ਪਿਆਰਿਆ ਸੋ ਤੁਧੁ ਮਿਲੈ ਗੁਰਮੁਖਿ ਵੀਚਾਰੇ ॥ jis too mayleh pi-aari-aa so tuDh milai gurmukh veechaaray. O’ my Beloved God, only that person unites with You who is approved by You and meditates on You through Guru’s Hymns. ਹੇ ਪਿਆਰੇ! ਜਿਸ ਨੂੰ ਤੂੰ ਆਪ ਮਿਲਾਉਂਦਾ ਹੈਂ ਉਹ ਗੁਰੂ ਦੇ (ਸ਼ਬਦ) ਦੀ ਰਾਹੀਂ ਤੇਰੇ ਗੁਣਾਂ ਦੀ ਵਿਚਾਰ ਕਰ ਕੇ ਤੈਨੂੰ ਮਿਲ ਪੈਂਦਾ ਹੈ।
ਹਉ ਬਲਿਹਾਰੀ ਸਤਿਗੁਰ ਆਪਣੇ ਜਿਨਿ ਮੇਰਾ ਹਰਿ ਅਲਖੁ ਲਖਾਰੇ ॥੮॥ ha-o balihaaree satgur aapnay jin mayraa har alakh lakhaaray. ||8|| Therefore, I am dedicated to my True Guru, who has made me comprehend the Incomprehensible God. ||8|| ਮੈਂ ਪਿਆਰੇ ਸਤਿਗੁਰੂ ਤੋਂ ਸਦਕੇ ਹਾਂ ਜਿਸ ਨੇ ਮੈਨੂੰ ਅਦ੍ਰਿਸ਼ਟ ਪਰਮਾਤਮਾ ਦੀ ਸੋਝੀ ਪਾ ਦਿੱਤੀ ਹੈ ॥੮॥
ਸਲੋਕ ਮਃ ੩ ॥ salok mehlaa 3. Shalok, Third Guru:
ਰਤਨਾ ਪਾਰਖੁ ਜੋ ਹੋਵੈ ਸੁ ਰਤਨਾ ਕਰੇ ਵੀਚਾਰੁ ॥ ratnaa paarakh jo hovai so ratnaa karay veechaar. Only the Assayer, who knows the worth of the gems, can appreciate and think about the jewels. ਜੋ ਮਨੁੱਖ ਰਤਨਾਂ ਦੀ ਕਦਰ ਜਾਣਦਾ ਹੈ, ਉਹੀ ਰਤਨਾਂ ਦੀ ਸੋਚ ਵਿਚਾਰ ਕਰਦਾ ਹੈ।
ਰਤਨਾ ਸਾਰ ਨ ਜਾਣਈ ਅਗਿਆਨੀ ਅੰਧੁ ਅੰਧਾਰੁ ॥ ratnaa saar na jaan-ee agi-aanee anDh anDhaar. An ignorant totally blind person cannot appreciate the worth of such jewels. ਪਰ ਅੰਨ੍ਹਾ ਤੇ ਅਗਿਆਨੀ ਬੰਦਾ ਰਤਨਾਂ ਦੀ ਕਦਰ ਨਹੀਂ ਪਾ ਸਕਦਾ।
ਰਤਨੁ ਗੁਰੂ ਕਾ ਸਬਦੁ ਹੈ ਬੂਝੈ ਬੂਝਣਹਾਰੁ ॥ ratan guroo kaa sabad hai boojhai boojhanhaar. Only a wise person, who has intellectual depth and insight, can understand that the Guru’s sermon is the real gem. ਕੋਈ ਸੂਝ ਵਾਲਾ ਮਨੁੱਖ ਸਮਝਦਾ ਹੈ ਕਿ (ਅਸਲ) ਰਤਨ ਸਤਿਗੁਰੂ ਦਾ ਸ਼ਬਦ ਹੈ।
ਮੂਰਖ ਆਪੁ ਗਣਾਇਦੇ ਮਰਿ ਜੰਮਹਿ ਹੋਇ ਖੁਆਰੁ ॥ moorakh aap ganaa-iday mar jameh ho-ay khu-aar. However, there are some foolish people who boast about their knowledge, and they keep getting ruined by going through cycle of birth and death. ਪਰ, ਮੂਰਖ ਬੰਦੇ (ਗੁਰ-ਸ਼ਬਦ ਨੂੰ ਸਮਝਣ ਦੇ ਥਾਂ) ਆਪਣੇ ਆਪ ਨੂੰ ਵੱਡਾ ਜਤਾਉਂਦੇ ਹਨ ਤੇ ਖ਼ੁਆਰ ਹੋ ਹੋ ਕੇ ਮਰਦੇ ਜੰਮਦੇ ਰਹਿੰਦੇ ਹਨ।
ਨਾਨਕ ਰਤਨਾ ਸੋ ਲਹੈ ਜਿਸੁ ਗੁਰਮੁਖਿ ਲਗੈ ਪਿਆਰੁ ॥ naanak ratnaa so lahai jis gurmukh lagai pi-aar. O’ Nanak, only that person accumulates the gems of Guru’s wisdom, who by Guru’s grace, is imbued with the love of Naam. ਹੇ ਨਾਨਕ! ਉਹੀ ਮਨੁੱਖ (ਗੁਰ-ਸ਼ਬਦ ਰੂਪ) ਰਤਨਾਂ ਨੂੰ ਹਾਸਲ ਕਰਦਾ ਹੈ ਜਿਸ ਨੂੰ ਗੁਰੂ ਦੀ ਰਾਹੀਂ (ਗੁਰ-ਸ਼ਬਦ ਦੀ) ਲਗਨ ਲੱਗਦੀ ਹੈ।
ਸਦਾ ਸਦਾ ਨਾਮੁ ਉਚਰੈ ਹਰਿ ਨਾਮੋ ਨਿਤ ਬਿਉਹਾਰੁ ॥ sadaa sadaa naam uchrai har naamo nit bi-uhaar. Forever and ever, such a person recites God’s Name, and God’s Name becomes his daily vocation. ਉਹ ਮਨੁੱਖ ਸਦਾ ਪ੍ਰਭੂ ਦਾ ਨਾਮ ਜਪਦਾ ਹੈ, ਨਾਮ ਜਪਣਾ ਹੀ ਉਸ ਦਾ ਨਿੱਤ ਦਾ ਵਿਹਾਰ ਬਣ ਜਾਂਦਾ ਹੈ।
ਕ੍ਰਿਪਾ ਕਰੇ ਜੇ ਆਪਣੀ ਤਾ ਹਰਿ ਰਖਾ ਉਰ ਧਾਰਿ ॥੧॥ kirpaa karay jay aapnee taa har rakhaa ur Dhaar. ||1|| Therefore if God shows His mercy, then I too would keep God enshrined within my heart. ||1|| ਜੇ ਪਰਮਾਤਮਾ ਆਪਣੀ ਮੇਹਰ ਕਰੇ, ਤਾਂ ਮੈਂ ਭੀ ਉਸ ਦਾ ਨਾਮ ਹਿਰਦੇ ਵਿਚ ਪਰੋ ਰੱਖਾਂ ॥੧॥
ਮਃ ੩ ॥ mehlaa 3. Third Guru:
ਸਤਿਗੁਰ ਕੀ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ satgur kee sayv na keenee-aa har naam na lago pi-aar. Those persons who have not followed the teachings of the True Guru and haven’t been imbued with the love of God’s Name, ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਦੱਸੀ ਕਾਰ ਨਹੀਂ ਕੀਤੀ, ਜਿਨ੍ਹਾਂ ਦੀ ਲਗਨ ਪ੍ਰਭੂ ਦੇ ਨਾਮ ਵਿਚ ਨਹੀਂ ਬਣੀ,
ਮਤ ਤੁਮ ਜਾਣਹੁ ਓਇ ਜੀਵਦੇ ਓਇ ਆਪਿ ਮਾਰੇ ਕਰਤਾਰਿ ॥ mat tum jaanhu o-ay jeevday o-ay aap maaray kartaar. don’t think that those persons are alive; the Creator has Himself killed them spiritually. ਇਹ ਨਾ ਸਮਝੋ ਕਿ ਉਹ ਬੰਦੇ ਜੀਊਂਦੇ ਹਨ, ਉਹਨਾਂ ਨੂੰ ਕਰਤਾਰ ਨੇ ਆਪ ਹੀ (ਆਤਮਕ ਮੌਤੇ) ਮਾਰ ਦਿੱਤਾ ਹੈ।
ਹਉਮੈ ਵਡਾ ਰੋਗੁ ਹੈ ਭਾਇ ਦੂਜੈ ਕਰਮ ਕਮਾਇ ॥ ha-umai vadaa rog hai bhaa-ay doojai karam kamaa-ay. Since they constantly perform deeds for the love of worldly riches, they are stricken by the deadly disease of egotism. ਮਾਇਆ ਦੇ ਮੋਹ ਵਿਚ ਕਰਮ ਕਰ ਕਰ ਕੇ ਉਹਨਾਂ ਨੂੰ ਹਉਮੈ ਦਾ ਰੋਗ (ਚੰਬੜਿਆ ਹੋਇਆ) ਹੈ।
ਨਾਨਕ ਮਨਮੁਖਿ ਜੀਵਦਿਆ ਮੁਏ ਹਰਿ ਵਿਸਰਿਆ ਦੁਖੁ ਪਾਇ ॥੨॥ naanak manmukh jeevdi-aa mu-ay har visri-aa dukh paa-ay. ||2|| O’ Nanak, such self-conceited persons are dead while still living. Anybody who forsakes God, suffers in pain. ||2 || ਹੇ ਨਾਨਕ! ਮਨ ਦੇ ਪਿਛੇ ਤੁਰਨ ਵਾਲੇ ਬੰਦੇ ਜੀਊਂਦੇ ਹੀ ਮੋਏ ਜਾਣੋ। ਜੋ ਮਨੁੱਖ ਰੱਬ ਨੂੰ ਭੁਲਾਉਂਦਾ ਹੈ; ਉਹ ਦੁਖ ਪਾਉਂਦਾ ਹੈ ॥੨॥
ਪਉੜੀ ॥ pa-orhee. Pauree:
ਜਿਸੁ ਅੰਤਰੁ ਹਿਰਦਾ ਸੁਧੁ ਹੈ ਤਿਸੁ ਜਨ ਕਉ ਸਭਿ ਨਮਸਕਾਰੀ ॥ jis antar hirdaa suDh hai tis jan ka-o sabh namaskaaree. All pay respect to that devotee whose mind is pure from within. ਜਿਸ ਦਾ ਅੰਦਰਲਾ ਹਿਰਦਾ ਪਵਿੱਤ੍ਰ ਹੈ, ਉਸ ਨੂੰ ਸਾਰੇ ਜੀਵ ਨਮਸਕਾਰ ਕਰਦੇ ਹਨ।
ਜਿਸੁ ਅੰਦਰਿ ਨਾਮੁ ਨਿਧਾਨੁ ਹੈ ਤਿਸੁ ਜਨ ਕਉ ਹਉ ਬਲਿਹਾਰੀ ॥ jis andar naam niDhaan hai tis jan ka-o ha-o balihaaree. I am dedicated to that devotee whose mind is filled with the treasure of Naam. ਉਸ ਤੋਂ ਮੈਂ ਸਦਕੇ ਹਾਂ, ਜਿਸਦੇ ਹਿਰਦੇ ਵਿਚ ਨਾਮ (ਰੂਪ) ਖ਼ਜ਼ਾਨਾ ਹੈ,
ਜਿਸੁ ਅੰਦਰਿ ਬੁਧਿ ਬਿਬੇਕੁ ਹੈ ਹਰਿ ਨਾਮੁ ਮੁਰਾਰੀ ॥ jis andar buDh bibayk hai har naam muraaree. The one, who has the divine wisdom and who meditates on the Name of God, the destroyer of ego, ਜਿਸ ਦੇ ਅੰਦਰ (ਭਲੀ) ਮੱਤ ਹੈ, (ਚੰਗੇ ਮੰਦੇ ਦੀ) ਪਛਾਣ ਹੈ ਤੇ ਹਰੀ ਮੁਰਾਰੀ ਦਾ ਨਾਮ ਹੈ।
ਸੋ ਸਤਿਗੁਰੁ ਸਭਨਾ ਕਾ ਮਿਤੁ ਹੈ ਸਭ ਤਿਸਹਿ ਪਿਆਰੀ ॥ so satgur sabhnaa kaa mit hai sabh tiseh pi-aaree. That True Guru is the friend of all living beings, and the whole world is dear to Him. ਉਹ ਸਤਿਗੁਰੂ ਸਭ ਜੀਵਾਂ ਦਾ ਮਿੱਤ੍ਰ ਹੈ ਤੇ ਸਾਰੀ ਸ੍ਰਿਸ਼ਟੀ ਉਸ ਨੂੰ ਪਿਆਰੀ ਲੱਗਦੀ ਹੈ।
ਸਭੁ ਆਤਮ ਰਾਮੁ ਪਸਾਰਿਆ ਗੁਰ ਬੁਧਿ ਬੀਚਾਰੀ ॥੯॥ sabh aatam raam pasaari-aa gur buDh beechaaree. ||9|| Through the insight given by The True Guru, he realized that God is pervading everywhere. ||9|| ਸਤਿਗੁਰੂ ਦੀ ਸਮਝ ਨੇ ਤਾਂ ਇਹ ਸਮਝਿਆ ਹੈ ਕਿ ਸਭ ਥਾਈਂ ਪਰਮਾਤਮਾ ਨੇ ਆਪਣਾ ਆਪ ਪਸਾਰਿਆ ਹੋਇਆ ਹੈ ॥੯॥
ਸਲੋਕ ਮਃ ੩ ॥ salok mehlaa 3. Shalok, Third Guru:
ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥ bin satgur sayvay jee-a kay banDhnaa vich ha-umai karam kamaahi. Some human beings perform the deeds in egotism without following the teachings of the True Guru but the same deeds become bonds for their soul. ਮਨੁੱਖ ਸਤਿਗੁਰੂ ਦੀ ਸੇਵਾ ਤੋਂ ਖੁੰਝ ਕੇ ਅਹੰਕਾਰ ਦੇ ਆਸਰੇ ਕਰਮ ਕਰਦੇ ਹਨ, ਪਰ ਉਹ ਕਰਮ ਉਹਨਾਂ ਦੇ ਆਤਮਾ ਲਈ ਬੰਧਨ ਹੋ ਜਾਂਦੇ ਹਨ।
ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ bin satgur sayvay tha-ur na paavhee mar jameh aavahi jaahi. Without following the teachings of the True Guru, they don’t find refuge anywhere; so they keep going through the cycle of birth and death. ਸਤਿਗੁਰੂ ਦੀ ਦੱਸੀ ਕਾਰ ਨਾ ਕਰਨ ਕਰ ਕੇ ਉਹਨਾਂ ਨੂੰ ਕਿਤੇ ਥਾ ਨਹੀਂ ਮਿਲਦੀ, ਉਹ ਮਰਦੇ ਹਨ (ਫੇਰ) ਜੰਮਦੇ ਹਨ, (ਸੰਸਾਰ ਵਿਚ) ਆਉਂਦੇ ਹਨ, (ਫੇਰ) ਜਾਂਦੇ ਹਨ।
ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥ bin satgur sayvay fikaa bolnaa naam na vasai man maahi. Moreover, without following the advice of the Guru, their speech is dull, and God’s Name does not come to abide in their mind. ਸਤਿਗੁਰੂ ਦੀ ਦੱਸੀ ਸੇਵਾ ਤੋਂ ਵਾਂਜੇ ਰਹਿ ਕੇ ਉਹਨਾਂ ਦੇ ਬੋਲ ਭੀ ਫਿੱਕੇ ਹੁੰਦੇ ਹਨ ਤੇ ‘ਨਾਮ’ ਉਹਨਾਂ ਦੇ ਮਨ ਵਿਚ ਵੱਸਦਾ ਨਹੀਂ।


© 2017 SGGS ONLINE
Scroll to Top