Page 608

ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥
ratan lukaa-i-aa lookai naahee jay ko rakhai lukaa-ee. ||4||
The jewel like Naam cannot be kept hidden, even if one tries to hide. ||4||
ਨਾਮ-ਰਤਨ ਲੁਕਾਇਆਂ ਲੁਕਦਾ ਨਹੀਂ , ਭਾਵੇਂ ਕੋਈ ਲੁਕਾਉਣ ਦੀ ਹਜ਼ਾਰ ਕੋਸ਼ਿਸ਼ ਕਰੇ। ॥੪॥

ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥
sabh kichh tayraa too antarjaamee too sabhnaa kaa parabh so-ee.
O’ God, everything belongs to You; You are the inner knower of all and You are that God who takes care of all.
ਹੇ ਪ੍ਰਭੂ! ਇਹ ਹਰ ਵਸਤੂ ਤੈਂਡੀ ਹੈ, ਤੂੰ ਸਭ ਜੀਵਾਂ ਦੇ ਦਿਲ ਦੀ ਜਾਣਨ-ਵਾਲਾ ਹੈਂ, ਤੂੰ ਸਭ ਦੀ ਸਾਰ ਲੈਣ ਵਾਲਾ ਮਾਲਕ ਹੈਂ।

ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥
jis no daat karahi so paa-ay jan naanak avar na ko-ee. ||5||9||
O’ God, he alone receives the gift of Naam, unto whom You bestow it; O’ Nanak, there is no one else who can give this gift. ||5||9||
ਹੇ ਪ੍ਰਭੂ! ਉਹੀ ਮਨੁੱਖ ਤੇਰਾ ਨਾਮ ਹਾਸਲ ਕਰ ਸਕਦਾ ਹੈ ਜਿਸ ਨੂੰ ਤੂੰ ਇਹ ਦਾਤਿ ਬਖ਼ਸ਼ਦਾ ਹੈਂ। ਹੇ ਨਾਨਕ! ਹੋਰ ਕੋਈ ਭੀ ਐਸਾ ਜੀਵ ਨਹੀਂ (ਜੋ ਤੇਰੀ ਬਖ਼ਸ਼ਸ਼ ਤੋਂ ਬਿਨਾ ਤੇਰਾ ਨਾਮ ਪ੍ਰਾਪਤ ਕਰ ਸਕੇ) ॥੫॥੯॥

ਸੋਰਠਿ ਮਹਲਾ ੫ ਘਰੁ ੧ ਤਿਤੁਕੇ
sorath mehlaa 5 ghar 1 titukay
Raag Sorath, Fifth Guru, First beat, Three-liners:

ੴ ਸਤਿਗੁਰ ਪ੍ਰਸਾਦਿ ॥
ik-oNkaar satgur parsaad.
One eternal God, realized by the grace of the True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥
kis ha-o jaachee kis aaraaDhee jaa sabh ko keetaa hosee.
When everyone is created by God, why should I beg from any other, or worship any other?
ਜਦੋਂ ਹਰੇਕ ਜੀਵ ਪ੍ਰਭੂ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ ਉਸ ਨੂੰ ਛੱਡ ਕੇ ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ?

ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥
jo jo deesai vadaa vadayraa so so khaakoo ralsee.
Whoever appears to be the greatest or the wealthiest, is going to die one day, and will become part of dust.
ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ

ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥
nirbha-o nirankaar bhav khandan sabh sukh nav niDh daysee. ||1||
That fearless God, who is formless and the destroyer of cycle the birth and death of people, is the bestower all comforts and nine treasures of the world. ||1||
ਉਹ ਨਿਰੰਕਾਰ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ, ਉਹ ਹੀ ਸਾਰੇ ਸੁਖ ਤੇ ਜਗਤ ਦੇ ਨੌ ਖ਼ਜ਼ਾਨੇ ਦੇਣ ਵਾਲਾ ਹੈ ॥੧॥

ਹਰਿ ਜੀਉ ਤੇਰੀ ਦਾਤੀ ਰਾਜਾ ॥
har jee-o tayree daatee raajaa.
O’ reverend God, it is only by Your gift that I am satiated,
ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ,

ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥
maanas bapurhaa ki-aa saalaahee ki-aa tis kaa muhtaajaa. rahaa-o.
why should I praise or be dependent upon any person? ||Pause||
ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ? ਰਹਾਉ॥

ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥
jin har Dhi-aa-i-aa sabh kichh tis kaa tis kee bhookh gavaa-ee.
All the things belong to him who remembers God with loving devotion; God satisfies his yearning for worldly things.
ਜੋ ਪ੍ਰਭੂ ਦੀ ਭਗਤੀ ਕਰਦਾ ਹੈ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ,ਪ੍ਰਭੂ ਉਸ ਦੇ ਅੰਦਰੋਂ ਮਾਇਆ ਦੀ ਭੁੱਖ ਦੂਰ ਕਰ ਦੇਂਦਾ ਹੈ।

ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥
aisaa Dhan dee-aa sukh-daatai nikhut na kab hee jaa-ee.
God, the giver of peace, bestows such a wealth of Naam, that never falls short.
ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ ਨਾਮ- ਧਨ ਦਿੰਦਾ ਹੈ ਜੋ ਕਦੇ ਭੀ ਨਹੀਂ ਮੁੱਕਦਾ।

ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥
anad bha-i-aa sukh sahj samaanay satgur mayl milaa-ee. ||2||
When the true Guru united him with God, then bliss prevailed and he enjoyed all the comforts in a state of spiritual equipoise. ||2||
ਜਦੋਂ ਗੁਰੂ ਨੇ ਉਸ ਨੂੰ ਪ੍ਰਭੂ ਨਾਲ ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ ॥੨॥

ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥
man naam jap naam aaraaDh an-din naam vakhaanee.
O’ my mind, always recite Naam, meditate on Naam, and remember Naam with love and devotion.
ਹੇ ਮੇਰੇ ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ।

ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥
updays sun saaDh santan kaa sabh chookee kaan jamaanee.
By listening to the teachings of the holy saints, the fear of death is dispelled.
ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ।

ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥
jin ka-o kirpaal ho-aa parabh mayraa say laagay gur kee banee. ||3||
Only those, on whom my God becomes merciful, attune to the Guru’s word. ||3||
ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ ॥੩॥

ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥
keemat ka-un karai parabh tayree too sarab jee-aa da-i-aalaa.
O’ God, who can estimate Your worth, You are compassionate to all beings.
ਹੇ ਪ੍ਰਭੂ! ਤੇਰੀ ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ।

ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥
sabh kichh keetaa tayraa vartai ki-aa ham baal gupaalaa.
O’ God, everything You do, prevails; what can we the helpless children do?
ਹੇ ਗੋਪਾਲ ਪ੍ਰਭੂ! ਸਾਡੀ ਨਿਮਾਣੇ ਬਾਲਕਾ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ।

ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥
raakh layho naanak jan tumraa ji-o pitaa poot kirpaalaa. ||4||1||
O’ God, Nanak is your devotee, protect him, just like a merciful father protects his son. ||4||1||
ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, ਇਸ ਦੀ ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ ॥੪॥੧॥

ਸੋਰਠਿ ਮਹਲਾ ੫ ਘਰੁ ੧ ਚੌਤੁਕੇ ॥
sorath mehlaa 5 ghar 1 choutukay.
Raag Sorath, Fifth Guru, First beat, four liners:

ਗੁਰੁ ਗੋਵਿੰਦੁ ਸਲਾਹੀਐ ਭਾਈ ਮਨਿ ਤਨਿ ਹਿਰਦੈ ਧਾਰ ॥
gur govind salaahee-ai bhaa-ee man tan hirdai Dhaar.
O’ my brother, we should praise the supreme God by enshrining Him completely in our body and mind and heart.
ਹੇ ਭਾਈ! ਮਨ ਵਿਚ, ਤਨ ਵਿਚ, ਹਿਰਦੇ ਵਿਚ, (ਪ੍ਰਭੂ ਨੂੰ) ਟਿਕਾ ਕੇ ਉਸ ਸਭ ਤੋਂ ਵੱਡੇ ਗੋਬਿੰਦ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ।

ਸਾਚਾ ਸਾਹਿਬੁ ਮਨਿ ਵਸੈ ਭਾਈ ਏਹਾ ਕਰਣੀ ਸਾਰ ॥
saachaa saahib man vasai bhaa-ee ayhaa karnee saar.
O’ my brother, we should keep the eternal God dwelling in our hearts; for a human being, this alone is the most excellent deed in life.
ਹੇ ਭਾਈ! ਮਨੁੱਖ ਵਾਸਤੇ ਸਭ ਤੋਂ ਸ੍ਰੇਸ਼ਟ ਕਰਤੱਬ ਹੈ ਹੀ ਇਹ ਕਿ ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ (ਮਨੁੱਖ ਦੇ) ਮਨ ਵਿਚ ਵੱਸਿਆ ਰਹੇ।

ਜਿਤੁ ਤਨਿ ਨਾਮੁ ਨ ਊਪਜੈ ਭਾਈ ਸੇ ਤਨ ਹੋਏ ਛਾਰ ॥
jit tan naam na oopjai bhaa-ee say tan ho-ay chhaar.
O brother, the bodies, in which Naam does not well up, become useless like ashes.
ਹੇ ਭਾਈ! ਜਿਸ ਜਿਸ ਸਰੀਰ ਵਿਚ ਪਰਮਾਤਮਾ ਦਾ ਨਾਮ ਪਰਗਟ ਨਹੀਂ ਹੁੰਦਾ ਉਹ ਸਾਰੇ ਸਰੀਰ ਵਿਅਰਥ ਗਏ ਸਮਝੋ।

ਸਾਧਸੰਗਤਿ ਕਉ ਵਾਰਿਆ ਭਾਈ ਜਿਨ ਏਕੰਕਾਰ ਅਧਾਰ ॥੧॥
saaDhsangat ka-o vaari-aa bhaa-ee jin aykankaar aDhaar. ||1||
O’ brother, I am dedicated to the company of those saintly persons, who have made one God as the support of their spiritual life. ||1||
ਹੇ ਭਾਈ! ਮੈਂ ਤਾਂ ਉਹਨਾਂ ਗੁਰਮੁਖਾਂ ਦੀ ਸੰਗਤਿ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੇ ਨਾਮ ਨੂੰ ਜ਼ਿੰਦਗੀ) ਦਾ ਆਸਰਾ ਬਣਾਇਆ ਹੋਇਆ ਹੈ ॥੧॥

ਸੋਈ ਸਚੁ ਅਰਾਧਣਾ ਭਾਈ ਜਿਸ ਤੇ ਸਭੁ ਕਿਛੁ ਹੋਇ ॥
so-ee sach araaDhanaa bhaa-ee jis tay sabh kichh ho-ay.
O’ brother, we should remember and adore that eternal God, from whom everything in the universe comes into existence
ਹੇ ਭਾਈ! ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਹੀ ਆਰਾਧਨਾ ਕਰਨੀ ਚਾਹੀਦੀ ਹੈ, ਜਿਸ ਤੋਂ (ਜਗਤ ਦੀ) ਹਰੇਕ ਚੀਜ਼ ਹੋਂਦ ਵਿਚ ਆਈ ਹੈ।

ਗੁਰਿ ਪੂਰੈ ਜਾਣਾਇਆ ਭਾਈ ਤਿਸੁ ਬਿਨੁ ਅਵਰੁ ਨ ਕੋਇ ॥ ਰਹਾਉ ॥
gur poorai jaanaa-i-aa bhaa-ee tis bin avar na ko-ay. rahaa-o.
O’ brother, the perfect Guru has blessed me with this understanding, that except God, there is no other at all worth adoration. ||Pause||
ਹੇ ਭਾਈ! ਪੂਰੇ ਗੁਰੂ ਨੇ (ਮੈਨੂੰ ਇਹ) ਸਮਝ ਬਖ਼ਸ਼ੀ ਹੈ ਕਿ ਉਸ ਪਰਮਾਤਮਾ ਤੋਂ ਬਿਨਾ ਹੋਰ ਕੋਈ (ਪੂਜਣ-ਜੋਗ) ਨਹੀਂ ਹੈ ॥ਰਹਾਉ॥

ਨਾਮ ਵਿਹੂਣੇ ਪਚਿ ਮੁਏ ਭਾਈ ਗਣਤ ਨ ਜਾਇ ਗਣੀ ॥
naam vihoonay pach mu-ay bhaa-ee ganat na jaa-ay ganee.
O’ brother, there is no end to the count of those who are getting consumed by spiritual death without meditating on Naam.
ਹੇ ਭਾਈ! ਉਹਨਾਂ ਮਨੁੱਖਾਂ ਦੀ ਗਿਣਤੀ ਗਿਣੀ ਨਹੀਂ ਜਾ ਸਕਦੀ, ਜੇਹੜੇ ਨਾਮ ਤੋਂ ਵਾਂਜੇ ਰਹਿ ਕੇ ਕੇ ਆਤਮਕ ਮੌਤੇ ਮਰਦੇ ਰਹਿੰਦੇ ਹਨ।

ਵਿਣੁ ਸਚ ਸੋਚ ਨ ਪਾਈਐ ਭਾਈ ਸਾਚਾ ਅਗਮ ਧਣੀ ॥
vin sach soch na paa-ee-ai bhaa-ee saachaa agam Dhanee.
O’ brother, spiritual purification cannot be obtained without meditating on the eternal God, the incomprehensible eternal Master and source of purity.
ਹੇ ਭਾਈ! ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ ਆਤਮਕ ਪਵਿਤ੍ਰਤਾ ਪ੍ਰਾਪਤ ਨਹੀਂ ਹੋ ਸਕਦੀ। ਉਹ ਸਦਾ-ਥਿਰ ਅਪਹੁੰਚ ਪ੍ਰਭੂ ਹੀ ਪਵਿਤ੍ਰਤਾ ਦਾ ਸੋਮਾ ਹੈ)।

ਆਵਣ ਜਾਣੁ ਨ ਚੁਕਈ ਭਾਈ ਝੂਠੀ ਦੁਨੀ ਮਣੀ ॥
aavan jaan na chuk-ee bhaa-ee jhoothee dunee manee.
O’ brother, the cycle of birth and death does not end without meditating on Naam; pride in worldly possessions is short lived.
ਹੇ ਭਾਈ! (ਪ੍ਰਭੂ ਦੇ ਨਾਮ ਤੋਂ ਬਿਨਾ) ਜਨਮ ਮਰਨ (ਦਾ ਗੇੜ) ਨਹੀਂ ਮੁੱਕਦਾ। ਦੁਨੀਆ ਦੇ ਪਦਾਰਥਾਂ ਦਾ ਮਾਣ ਕੂੜਾ ਹੈ

ਗੁਰਮੁਖਿ ਕੋਟਿ ਉਧਾਰਦਾ ਭਾਈ ਦੇ ਨਾਵੈ ਏਕ ਕਣੀ ॥੨॥
gurmukh kot uDhaardaa bhaa-ee day naavai ayk kanee. ||2||
O’ brother, the Guru’s follower saves millions of people by blessing them with even an iota of Naam. ||2||
ਹੇ ਭਾਈ! ਜੋ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਹਰਿ-ਨਾਮ ਦੀ ਇਕ ਕਣੀ ਹੀ ਦੇ ਕੇ ਕ੍ਰੋੜਾਂ ਨੂੰ ਜਨਮ ਮਰਨ ਦੇ ਗੇੜ ਵਿਚੋਂ ਬਚਾ ਲੈਂਦਾ ਹੈ ॥੨॥

ਸਿੰਮ੍ਰਿਤਿ ਸਾਸਤ ਸੋਧਿਆ ਭਾਈ ਵਿਣੁ ਸਤਿਗੁਰ ਭਰਮੁ ਨ ਜਾਇ ॥
simrit saasat soDhi-aa bhaa-ee vin satgur bharam na jaa-ay.
O’ brother, I have reflected on the Simritees and the Shaastras, and have concluded that mind’s doubt does not depart without the Guru’s teachings.
ਹੇ ਭਾਈ! ਸਿੰਮ੍ਰਿਤੀਆਂ ਸ਼ਾਸਤ੍ਰ ਵਿਚਾਰ ਵੇਖੇ ਹਨ, ਗੁਰੂ ਤੋਂ ਬਿਨਾ ਭਟਕਣਾ ਦੂਰ ਨਹੀਂ ਹੋ ਸਕਦੀ।

ਅਨਿਕ ਕਰਮ ਕਰਿ ਥਾਕਿਆ ਭਾਈ ਫਿਰਿ ਫਿਰਿ ਬੰਧਨ ਪਾਇ ॥
anik karam kar thaaki-aa bhaa-ee fir fir banDhan paa-ay.
O’ brother, A person may become exhausted doing countless ritualistic deeds, still one gets caught in worldly bonds again and again.
ਹੇ ਭਾਈ! (ਸ਼ਾਸਤ੍ਰ ਦੇ ਦੱਸੇ ਹੋਏ) ਅਨੇਕਾਂ ਕਰਮ ਕਰ ਕੇ ਮਨੁੱਖ ਥੱਕ ਜਾਂਦਾ ਹੈ, (ਸਗੋਂ) ਮੁੜ ਮੁੜ ਬੰਧਨ ਹੀ ਸਹੇੜਦਾ ਹੈ।

ਚਾਰੇ ਕੁੰਡਾ ਸੋਧੀਆ ਭਾਈ ਵਿਣੁ ਸਤਿਗੁਰ ਨਾਹੀ ਜਾਇ ॥
chaaray kundaa soDhee-aa bhaa-ee vin satgur naahee jaa-ay.
O’ brother, I have looked everywhere and have concluded that without the Guru’s teachings there is no other place to get rid of mind’s doubts.
ਹੇ ਭਾਈ! ਸਾਰਾ ਜਗਤ ਢੂੰਢ ਕੇ ਵੇਖ ਲਿਆ ਹੈ (ਭਟਕਣਾ ਨੂੰ ਦੂਰ ਕਰਨ ਲਈ) ਗੁਰੂ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੈ।

Leave a comment

Your email address will not be published. Required fields are marked *

error: Content is protected !!