Guru Granth Sahib Translation Project

Guru granth sahib page-645

Page 645

ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ man kee saar na jaannee ha-umai bharam bhulaa-ay. they do not know the state of their own minds and are lost in doubt and ego. ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ।
ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ gur parsaadee bha-o pa-i-aa vadbhaag vasi-aa man aa-ay. By the Guru\'s Grace, the revered fear of God wells up, and by great fortune, God’s presence in the mind is realized. ਗੁਰੂ ਦੀ ਕਿਰਪਾ ਰਾਹੀਂ ਹਰੀ ਦਾ ਭੈ ਮਨ ਵਿੱਚ ਉਪਜਦਾ ਹੈ ਤੇ ਵੱਡੇ ਭਾਗ ਨਾਲ ਹਰੀ ਮਨ ਵਿਚ ਆ ਕੇ ਵੱਸਦਾ ਹੈ;
ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ bhai pa-i-ai man vas ho-aa ha-umai sabad jalaa-ay. Yes, it is only when the revered fear of God wells up, one’s ego is burnt away through the Guru’s word and the mind comes under control. ਹਰੀ ਦਾ ਭਉ ਉਪਜਿਆਂ ਹੀ, ਤੇ ਹਉਮੈ ਸਤਿਗੁਰੂ ਦੇ ਸ਼ਬਦ ਨਾਲ ਸਾੜ ਕੇ ਹੀ ਮਨ ਵੱਸ ਵਿਚ ਆਉਂਦਾ ਹੈ।
ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ sach ratay say nirmalay jotee jot milaa-ay. Those who are imbued with God’s love are immaculate; their soul merges in the supreme light of God. ਪਵਿੱਤਰ ਹਨ ਉਹ ਜੋ ਸੱਚੇ ਨਾਮ ਨਾਲ ਰੰਗੀਜੇ ਹਨ। ਉਨ੍ਹਾਂ ਦਾ ਨੂਰ ਪਰਮ ਨੂਰ ਵਿੱਚ ਮਿਲ ਜਾਂਦਾ ਹੈ।
ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥ satgur mili-ai naa-o paa-i-aa naanak sukh samaa-ay. ||2|| O’ Nanak, Naam is received only upon meeting the true Guru and then one dwells in celestial peace. ||2|| ਹੇ ਨਾਨਕ! ਸਤਿਗੁਰੂ ਦੇ ਮਿਲਿਆਂ ਹੀ ਨਾਮ ਮਿਲਦਾ ਹੈ ਤੇ ਸੁਖ ਵਿਚ ਸਮਾਈ ਹੁੰਦੀ ਹੈ ॥੨॥
ਪਉੜੀ ॥ pa-orhee. Pauree:
ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ayh bhoopat raanay rang din chaar suhaavanaa. The revelries of kings and emperors look pleasing only for a few days. ਰਾਜਿਆਂ ਤੇ ਰਾਣਿਆਂ ਦੇ ਇਹ ਰੰਗ ਚਾਰ ਦਿਨਾਂ (ਭਾਵ, ਥੋੜੇ ਚਿਰ) ਲਈ ਸੋਭਨੀਕ ਹੁੰਦੇ ਹਨ;
ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ayhu maa-i-aa rang kasumbh khin meh leh jaavnaa. This love of Maya is like the color of the safflower, which wears off in a moment. ਮਾਇਆ ਦਾ ਇਹ ਰੰਗ ਕਸੁੰਭੇ ਦਾ ਰੰਗ ਹੈ (ਭਾਵ, ਕਸੁੰਭੇ ਵਾਂਗ ਛਿਨ-ਭੰਗੁਰ ਹੈ), ਛਿਨ ਮਾਤ੍ਰ ਵਿਚ ਲਹਿ ਜਾਏਗਾ,
ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥ chaldi-aa naal na chalai sir paap lai jaavnaa. Worldly wealth does not go along when one departs from this world, but surely one carries along a load of sins committed for amassing it. (ਸੰਸਾਰ ਤੋਂ) ਤੁਰਨ ਵੇਲੇ ਮਾਇਆ ਨਾਲ ਨਹੀਂ ਜਾਂਦੀ, (ਪਰ ਇਸ ਦੇ ਕਾਰਨ ਕੀਤੇ) ਪਾਪ ਆਪਣੇ ਸਿਰ ਤੇ ਲੈ ਜਾਈਦੇ ਹਨ।
ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ jaaN pakarh chalaa-i-aa kaal taaN kharaa daraavanaa. When death seizes and drives one away, then one looks absolutely hideous. ਜਦ ਮੌਤ ਉਸ ਨੂੰ ਫੜ ਕੇ ਅੱਗੇ ਨੂੰ ਧੱਕਦੀ ਹੈ ਤਦ ਉਹ ਬਹੁਤਾ ਹੀ ਭਿਆਨਕ ਜਾਪਦਾ ਹੈ।
ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥ oh vaylaa hath na aavai fir pachhutaavnaa. ||6|| One repents grievously for not meditating on God’s Name because one doesn’t get this opportunity again. ||6|| (ਮਨੁੱਖ-ਜਨਮ ਵਾਲਾ) ਉਹ ਸਮਾ ਫੇਰ ਮਿਲਦਾ ਨਹੀਂ, ਇਸ ਵਾਸਤੇ ਪਛੁਤਾਉਂਦਾ ਹੈ ॥੬॥
ਸਲੋਕੁ ਮਃ ੩ ॥ salok mehlaa 3. Shalok, Third Guru:
ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ satgur tay jo muh firay say baDhay dukh sahaahi. Those who do not follow the true Guru’s teachings and turn away from him, bound by the demons of death, they endure misery in the end. ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ,
ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ fir fir milan na paa-inee jameh tai mar jaahi. They cannot realize God and keep going in the cycle of birth and death. ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ;
ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ sahsaa rog na chhod-ee dukh hee meh dukh paahi. The malady of doubt does not spare them and they endure misery after misery. ਉਹਨਾਂ ਨੂੰ ਚਿੰਤਾ-ਸੰਦੇਹ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ।
ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ naanak nadree bakhas layhi sabday mayl milaahi. ||1|| O’ Nanak, if the gracious God forgives them, then they unite with Him through the Guru’s word. ||1|| ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ ॥੧॥
ਮਃ ੩ ॥ mehlaa 3. Third Guru:
ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ jo satgur tay muh firay tinaa tha-ur na thaa-o. Those who do not follow the true Guru’s teachings, as if they have turned their faces away from him, don’t find any place of rest or peace; ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ;
ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ji-o chhutarh ghar ghar firai duhchaaran badnaa-o. they are like that divorced woman who wanders around from house to house and is disgraced because of bad character. ਉਹ ਵਿਭਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ।
ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ naanak gurmukh bakhsee-ah say satgur mayl milaa-o. ||2|| O\' Nanak, those Guru’s followers who are forgiven, the true Guru unites them with God. ||2|| ਹੇ ਨਾਨਕ! ਜਿਹੜੇ ਗੁਰੂ ਰਾਹੀਂ ਬਖਸ਼ੇ ਜਾਂਦੇ ਹਨ ਓਹਨਾਂ ਨੂੰ ਸਤਗੁਰੂ ਹਰੀ ਨਾਲ ਮੇਲ ਦਿੰਦਾ ਹੈ।
ਪਉੜੀ ॥ pa-orhee. Pauree:
ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ jo sayveh sat muraar say bhavjal tar ga-i-aa. Those who remember the eternal God with adoration, swim across the dreadful worldly ocean of vices. ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ,
ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ jo boleh har har naa-o tin jam chhad ga-i-aa. Those who always recite God’s Name, are passed over by the demon of Death. ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ;
ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ say dargeh paiDhay jaahi jinaa har jap la-i-aa. Those who lovingly remember God, are honored in God’s presence. ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ;
ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ har sayveh say-ee purakh jinaa har tuDh ma-i-aa. O\' God, they alone remember You with adoration, on whom is Your grace. ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ।
ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥ gun gaavaa pi-aaray nit gurmukh bharam bha-o ga-i-aa. ||7|| The doubts and fears vanish by following the Guru’s teachings: O’ God, bless me, so that I may always sing Your praises. ||7|| ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ ॥੭॥
ਸਲੋਕੁ ਮਃ ੩ ॥ salok mehlaa 3. Shalok, Third Mehl:
ਥਾਲੈ ਵਿਚਿ ਤੈ ਵਸਤੂ ਪਈਓ ਹਰਿ ਭੋਜਨੁ ਅੰਮ੍ਰਿਤੁ ਸਾਰੁ ॥ thaalai vich tai vastoo pa-ee-o har bhojan amrit saar. The heart in which are present three things (truth, contentment, and contemplation) which is the essence of the ambrosial food of God’s Name, ਜਿਸ ਹਿਰਦੈ- ਥਾਲ ਵਿਚ ਸਤ, ਸੰਤੋਖ ਤੇ ਵੀਚਾਰ ਤਿੰਨ ਚੀਜ਼ਾਂ ਪਈਆਂ ਹਨ, ਉਸ ਹਿਰਦੇ-ਥਾਲ ਵਿਚ ਸ੍ਰੇਸ਼ਟ ਅੰਮ੍ਰਿਤ ਭੋਜਨ ਹਰੀ ਦਾ ਨਾਮ ਹੈ,
ਜਿਤੁ ਖਾਧੈ ਮਨੁ ਤ੍ਰਿਪਤੀਐ ਪਾਈਐ ਮੋਖ ਦੁਆਰੁ ॥ jit khaaDhai man taripat-ee-ai paa-ee-ai mokh du-aar. eating which the mind is satiated and one finds the way to freedom from vices. ਜਿਸ ਦੇ ਖਾਧਿਆਂ ਮਨ ਰੱਜ ਜਾਂਦਾ ਹੈ ਤੇ ਵਿਕਾਰਾਂ ਤੋਂ ਖ਼ਲਾਸੀ ਦਾ ਦਰ ਪ੍ਰਾਪਤ ਹੁੰਦਾ ਹੈ।
ਇਹੁ ਭੋਜਨੁ ਅਲਭੁ ਹੈ ਸੰਤਹੁ ਲਭੈ ਗੁਰ ਵੀਚਾਰਿ ॥ ih bhojan alabh hai santahu labhai gur veechaar. O’ saints, this spiritual food is very difficult to find and can only be received by reflecting on the Guru’s word. ਹੇ ਸੰਤ ਜਨੋਂ! ਇਹ ਭੋਜਨ ਦੁਰਲੱਭ ਹੈ, ਸਤਿਗੁਰੂ ਦੀ (ਦੱਸੀ ਹੋਈ) ਵੀਚਾਰ ਦੀ ਰਾਹੀਂ ਲੱਭਦਾ ਹੈ।
ਏਹ ਮੁਦਾਵਣੀ ਕਿਉ ਵਿਚਹੁ ਕਢੀਐ ਸਦਾ ਰਖੀਐ ਉਰਿ ਧਾਰਿ ॥ ayh mudaavanee ki-o vichahu kadhee-ai sadaa rakhee-ai ur Dhaar. Why should we cast this riddle out of our minds? We should keep it ever enshrined in our hearts. ਇਹ ਬੁਝਾਰਤ ਕਿਉਂ ਮਨ ਵਿਚੋਂ ਕਢੀਏ? ਸਗੋਂ ਸਦਾ ਯਾਦ ਰਖੀਏ।
ਏਹ ਮੁਦਾਵਣੀ ਸਤਿਗੁਰੂ ਪਾਈ ਗੁਰਸਿਖਾ ਲਧੀ ਭਾਲਿ ॥ ayh mudaavanee satguroo paa-ee gursikhaa laDhee bhaal. The true Guru has put this riddle and the Guru’s disciples have found its solution. ਇਹ ਬੁਝਾਰਤ ਸਤਿਗੁਰੂ ਨੇ ਪਾਈ ਹੈ, ਗੁਰ-ਸਿੱਖਾਂ ਨੇ ਖੋਜ ਕੇ ਲੱਭ ਲਈ ਹੈ।
ਨਾਨਕ ਜਿਸੁ ਬੁਝਾਏ ਸੁ ਬੁਝਸੀ ਹਰਿ ਪਾਇਆ ਗੁਰਮੁਖਿ ਘਾਲਿ ॥੧॥ naanak jis bujhaa-ay so bujhsee har paa-i-aa gurmukh ghaal. ||1|| O’ Nanak, he alone solves this riddle, whom the Guru inspires to understand and realizes God by putting in the effort through the Guru’s teachings. ||1|| ਹੇ ਨਾਨਕ! ਜਿਸ ਨੂੰ ਗੁਰੂ ਸਮਝ ਦੇਂਦਾ ਹੈ ਓਹੀ ਇਸ ਬੁਝਾਰਤ ਨੂੰ ਸਮਝਦਾ ਹੈ, ਅਤੇ ਉਹ ਗੁਰੂ ਦੇ ਸਨਮੁਖ ਹੋ ਕੇ ਘਾਲਣਾ ਘਾਲ ਕੇ ਹਰੀ ਨੂੰ ਮਿਲਦਾ ਹੈ ॥੧॥
ਮਃ ੩ ॥ mehlaa 3. Third Guru:
ਜੋ ਧੁਰਿ ਮੇਲੇ ਸੇ ਮਿਲਿ ਰਹੇ ਸਤਿਗੁਰ ਸਿਉ ਚਿਤੁ ਲਾਇ ॥ jo Dhur maylay say mil rahay satgur si-o chit laa-ay. Those who are pre-ordained to unite with God; they merge (unite) with Him by attuning their minds to the true Guru’s teachings ਹਰੀ ਨੇ ਜੋ ਧੁਰ ਤੋਂ ਮਿਲਾਏ ਹਨ, ਉਹ ਮਨੁੱਖ ਸਤਿਗੁਰੂ ਨਾਲ ਚਿੱਤ ਜੋੜ ਕੇ (ਹਰੀ ਵਿਚ) ਲੀਨ ਹੋਏ ਹਨ;
ਆਪਿ ਵਿਛੋੜੇਨੁ ਸੇ ਵਿਛੁੜੇ ਦੂਜੈ ਭਾਇ ਖੁਆਇ ॥ aap vichhorhayn say vichhurhay doojai bhaa-ay khu-aa-ay. Those whom God Himself separates, remain separated from Him by straying in the love of duality, the things other than God. ਜਿਨ੍ਹਾਂ ਨੂੰ ਖੁਦ ਸਾਈਂ ਵਿਛੋੜਦਾ ਹੈ, ਉਹ ਮਾਇਆ ਦੇ ਮੋਹ ਵਿਚ ਫਸ ਕੇ ਖੁੰਝੇ ਹੋਏ ਹਰੀ ਤੋਂ ਵਿੱਛੁੜੇ ਹੋਏ ਹਨ।
ਨਾਨਕ ਵਿਣੁ ਕਰਮਾ ਕਿਆ ਪਾਈਐ ਪੂਰਬਿ ਲਿਖਿਆ ਕਮਾਇ ॥੨॥ naanak vin karmaa ki-aa paa-ee-ai poorab likhi-aa kamaa-ay. ||2|| O’ Nanak, what can one receive without destiny? One earns what he is predestined to receive. ||2|| ਹੇ ਨਾਨਕ! ਕੀਤੀ ਹੋਈ ਕਮਾਈ ਤੋਂ ਬਿਨਾ ਕੁਝ ਨਹੀਂ ਮਿਲਦਾ, ਮੁੱਢ ਤੋਂ ਉੱਕਰੇ ਹੋਏ ਲੇਖ ਦੀ ਕਮਾਈ ਕਮਾਉਣੀ ਪੈਂਦੀ ਹੈ ॥੨॥
ਪਉੜੀ ॥ pa-orhee. Pauree:
ਬਹਿ ਸਖੀਆ ਜਸੁ ਗਾਵਹਿ ਗਾਵਣਹਾਰੀਆ ॥ bahi sakhee-aa jas gaavahi gavanhaaree-aa. Sitting together like close friends, the devotees of God sing His praises. ਹਰੀ ਦੀ ਸਿਫ਼ਤ-ਸਾਲਾਹ ਕਰਨ ਵਾਲੀਆਂ (ਸੰਤ ਜਨ-ਰੂਪ) ਸਹੇਲੀਆਂ ਇਕੱਠੀਆਂ ਬਹਿ ਕੇ ਆਪ ਹਰੀ ਦਾ ਜਸ ਗਾਉਂਦੀਆਂ ਹਨ,
ਹਰਿ ਨਾਮੁ ਸਲਾਹਿਹੁ ਨਿਤ ਹਰਿ ਕਉ ਬਲਿਹਾਰੀਆ ॥ har naam salaahihu nit har ka-o balihaaree-aa. They dedicate themselves to God and advise others to always sing glory of God’s Name. ਹਰੀ ਤੋਂ ਸਦਕੇ ਜਾਂਦੀਆਂ ਹਨ (ਹੋਰਨਾਂ ਨੂੰ ਸਿੱਖਿਆ ਦੇਂਦੀਆਂ ਹਨ ਕਿ) \"ਸਦਾ ਹਰੀ ਦੇ ਨਾਮ ਦੀ ਵਡਿਆਈ ਕਰੋ।\"
ਜਿਨੀ ਸੁਣਿ ਮੰਨਿਆ ਹਰਿ ਨਾਉ ਤਿਨਾ ਹਉ ਵਾਰੀਆ ॥ jinee sun mani-aa har naa-o tinaa ha-o vaaree-aa. I am dedicated to those who have listened to and believed in God\'s Name. ਮੈਂ ਸਦਕੇ ਹਾਂ ਜਿਨ੍ਹਾਂ ਨੇ ਸੁਣ ਕੇ ਹਰੀ ਦਾ ਨਾਮ ਮੰਨਿਆ ਹੈ,
ਗੁਰਮੁਖੀਆ ਹਰਿ ਮੇਲੁ ਮਿਲਾਵਣਹਾਰੀਆ ॥ gurmukhee-aa har mayl milaavanhaaree-aa. O’ God, unite me with such Guru’s followers, who are capable of making me realize You. ਹੇ ਵਾਹਿਗੁਰੂ! ਮੈਨੂੰ ਪਵਿੱਤਰ ਸਹੇਲੀਆਂ ਨਾਲ ਮਿਲਾ ਦੇ, ਜੋ ਮੈਨੂੰ ਤੇਰੇ ਨਾਲ ਮਿਲਾਉਣ ਲਈ ਸਮਰਥ ਹਨ।
ਹਉ ਬਲਿ ਜਾਵਾ ਦਿਨੁ ਰਾਤਿ ਗੁਰ ਦੇਖਣਹਾਰੀਆ ॥੮॥ ha-o bal jaavaa din raat gur daikhanhaaree-aa. ||8|| I dedicate myself to those who always behold the true Guru. ||8|| ਸਤਿਗੁਰੂ ਦੇ ਦਰਸ਼ਨ ਕਰਨ ਵਾਲੀਆਂ ਤੋਂ ਮੈਂ ਦਿਨ ਰਾਤ ਬਲਿਹਾਰ ਹਾਂ ॥੮॥


© 2017 SGGS ONLINE
Scroll to Top