Guru Granth Sahib Translation Project

Guru granth sahib page-647

Page 647

ਸਲੋਕੁ ਮਃ ੩ ॥ salok mehlaa 3. Shalok, Third Guru:
ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ parthaa-ay saakhee mahaa purakh bolday saajhee sagal jahaanai. The great men may be speaking about certain true story or a particular situation, but the teachings in those is applicable to the entire world. ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ,
ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ gurmukh ho-ay so bha-o karay aapnaa aap pachhaanai. One who follows the Guru’s teachings above, enshrines the revered fear of God in his heart and understands his own self. ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ।
ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ gur parsaadee jeevat marai taa man hee tay man maanai. By the Guru’s grace, if he conquers his worldly desires and ego while still alive, then his mind becomes content in itself. ਗੁਰੂ ਦੀ ਕਿਰਪਾ ਨਾਲ ਉਹ ਜੀਉਂਦੇ ਜੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ
ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ jin ka-o man kee parteet naahee naanak say ki-aa katheh gi-aanai. ||1|| O’ Nanak, those who have no faith in their own minds, how can they discourse on divine wisdom? ||1|| ਹੇ ਨਾਨਕ! ਜਿਨ੍ਹਾਂ ਦੇ ਆਪਣੇ ਮਨ ਵਿੱਚ ਭਰੋਸਾ ਨਹੀਂ ਉਹ ਕਿਸੇ ਤਰ੍ਹਾਂ ਰੱਬੀ ਵੀਚਾਰ ਦੀ ਵਿਆਖਿਆ ਕਰ ਸਕਦੇ ਹਨ? ॥੧॥
ਮਃ ੩ ॥ mehlaa 3. Third Guru:
ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ gurmukh chit na laa-i-o ant dukh pahutaa aa-ay. Those, who do not follow the Guru’s teachings and do not focus their mind on God, are overtaken by grief in the end. ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ;
ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ andrahu baahrahu anDhi-aaN suDh na kaa-ee paa-ay. Being spiritually ignorant, they do not understand anything about themselves and the worldly affairs. ਅੰਦਰੋਂ, ਓਹਨਾਂ ਦਾ ਮਨ ਅਗਿਆਨੀ ਹੈ, ਬਾਹਰੋਂ ਕੰਮ ਓਹਨਾਂ ਦੇ ਮੂਰਖਾਂ ਵਾਲੇ ਹਨ, ਓਹਨਾਂ ਨੂੰ ਕੋਈ ਸਮਝ ਨਹੀਂ ਪੈਦੀ।
ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ pandit tin kee barkatee sabh jagat khaa-ay jo ratay har naa-ay. O’ Pandit, the entire world gets spiritual sustenance from those who are imbued with the love of God’s Name. ਹੇ ਪੰਡਿਤ! ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ, ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ,
ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ jin gur kai sabad sahaali-aa har si-o rahay samaa-ay. Those who praise God through the Guru’s word, remain attuned to God. ਜੋ ਗੁਰਾਂ ਦੇ ਉਪਦੇਸ਼ ਦੁਆਰਾ ਸੁਆਮੀ ਦੀ ਸਿਫ਼ਤ ਕਰਦੇ ਹਨ, ਉਹ ਸੁਆਮੀ ਵਿੱਚ ਲੀਨ ਰਹਿੰਦੇ ਹਨ।
ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ pandit doojai bhaa-ay barkat na hova-ee naa Dhan palai paa-ay. O’ Pundit, by being imbued with the love of things other than God, neither one becomes content, nor one receives the wealth of Naam . ਹੇ ਪੰਡਿਤ! ਮਾਇਆ ਦੇ ਮੋਹ ਵਿਚ ਫਸੇ ਰਿਹਾਂ ਬਰਕਤਿ ਨਹੀਂ ਹੋ ਸਕਦੀ ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ ਤੇ ਨਾਹ ਹੀ ਨਾਮ-ਧਨ ਮਿਲਦਾ ਹੈ;
ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ parh thakay santokh na aa-i-o an-din jalat vihaa-ay. They grow weary of reading scriptures, but do not find contentment; their each day of life passes in the agony of worldly desires. ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ;
ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ kook pookaar na chuk-ee naa sansaa vichahu jaa-ay. Their cries and complaints never end and dread of their mind does not depart. ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ।
ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ naanak naam vihooni-aa muhi kaalai uth jaa-ay. ||2|| O’ Nanak, without amassing the wealth of Naam, such people depart from the world in utter disgrace. ||2|| ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦੇ ਹਨ ॥੨॥
ਪਉੜੀ ॥ pa-orhee. Pauree:
ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ har sajan mayl pi-aaray mil panth dasaa-ee. O’ dear God, unite me with the Guru’s followers, from whom I may ask the path leading to You. ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ।
ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ jo har dasay mit tis ha-o bal jaa-ee. I am dedicated to that friend, who shows me the way to realize God. ਜਿਹੜਾ ਮਿੱਤ੍ਰ ਮੈਨੂੰ ਹਰੀ ਦਾ ਮਾਰਗ ਦੱਸੇ, ਉਸ ਉਤੋਂ ਮੈਂ ਕੁਰਬਾਨ ਜਾਂਦਾ ਹਾਂ।
ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ gun saajhee tin si-o karee har naam Dhi-aa-ee. I would share their virtues and would remember God’s Name with adoration. ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ।
ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ har sayvee pi-aaraa nit sayv har sukh paa-ee. I would always remember beloved God, and would receive peace through it. ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।
ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ balihaaree satgur tis jin sojhee paa-ee. ||12|| I am dedicated to the true Guru, who has given me this understanding. ||12|| ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ ॥੧੨॥
ਸਲੋਕੁ ਮਃ ੩ ॥ salok mehlaa 3. Shalok, Third Guru:
ਪੰਡਿਤ ਮੈਲੁ ਨ ਚੁਕਈ ਜੇ ਵੇਦ ਪੜੈ ਜੁਗ ਚਾਰਿ ॥ Pandit mail na chuk-ee jay vayd parhai jug chaar. Even if a Pundit keeps reading scriptures for all the four ages, still the filth of evil desires from his mind does not get washed off ਪੰਡਿਤ ਦੀ (ਭੀ) ਮੈਲ ਦੂਰ ਨਹੀਂ ਹੁੰਦੀ, ਭਾਵੇਂ ਚਾਰੇ ਜੁਗ ਵੇਦ ਪੜ੍ਹਦਾ ਰਹੇ।
ਤ੍ਰੈ ਗੁਣ ਮਾਇਆ ਮੂਲੁ ਹੈ ਵਿਚਿ ਹਉਮੈ ਨਾਮੁ ਵਿਸਾਰਿ ॥ tarai gun maa-i-aa mool hai vich ha-umai naam visaar. Because the root cause of this filth is the three pronged Maya, the worldly riches and power; and also in egotism, he forsakes Naam. (ਕਿਉਂਕਿ) ਤਿੰਨਾਂ ਗੁਣਾਂ ਵਾਲੀ ਮਾਇਆ (ਇਸ ਮੈਲ ਦਾ) ਕਾਰਨ ਹੈ, (ਜਿਸ ਕਰਕੇ ਪੰਡਿਤ) ਹਉਮੈ ਵਿਚ ਨਾਮ ਵਿਸਾਰ ਦੇਂਦਾ ਹੈ।
ਪੰਡਿਤ ਭੂਲੇ ਦੂਜੈ ਲਾਗੇ ਮਾਇਆ ਕੈ ਵਾਪਾਰਿ ॥ Pandit bhoolay doojai laagay maa-i-aa kai vaapaar. The pandits are deluded and attached to duality; they deal only in Maya. ਭੁੱਲੇ ਹੋਏ ਪੰਡਿਤ ਮਾਇਆ ਦੇ ਵਪਾਰ ਵਿਚ ਤੇ ਮਾਇਆ ਦੇ ਮੋਹ ਵਿਚ ਲੱਗੇ ਹੋਏ ਹਨ।
ਅੰਤਰਿ ਤ੍ਰਿਸਨਾ ਭੁਖ ਹੈ ਮੂਰਖ ਭੁਖਿਆ ਮੁਏ ਗਵਾਰ ॥ antar tarisnaa bhukh hai moorakh bhukhi-aa mu-ay gavaar. Within them is hunger and fire of desire and consumed by the yearning for worldly wealth, these foolish Pundits become spiritually dead. ਉਹਨਾਂ ਦੇ ਅੰਦਰ ਤ੍ਰਿਸ਼ਨਾ ਹੈ ਭੁੱਖ ਹੈ, ਗਵਾਰ ਮੂਰਖ ਭੁੱਲੇ ਹੀ ਮਾਇਆ ਦੇ ਲਾਲਚ ਵਿਚ ਰਹਿ ਕੇ ਆਤਮਕ ਮੌਤ ਸਹੇੜ ਗਏ)।
ਸਤਿਗੁਰਿ ਸੇਵਿਐ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥ satgur sayvi-ai sukh paa-i-aa sachai sabad veechaar. Spiritual peace is received by contemplating and following the divine word of the true Guru. ਸਤਿਗੁਰੂ ਦੇ ਦੱਸੇ ਰਾਹ ਤੇ ਤੁਰਿਆਂ ਤੇ ਸੱਚੇ ਸ਼ਬਦ ਵਿਚ ਵਿਚਾਰ ਕੀਤਿਆਂ ਸੁਖ ਮਿਲਦਾ ਹੈ।
ਅੰਦਰਹੁ ਤ੍ਰਿਸਨਾ ਭੁਖ ਗਈ ਸਚੈ ਨਾਇ ਪਿਆਰਿ ॥ andrahu tarisnaa bhukh ga-ee sachai naa-ay pi-aar. By being imbued with the love of the Name of the eternal God, the yearning for the worldly desires departs from within. ਸੱਚੇ ਨਾਮ ਵਿਚ ਪਿਆਰ ਕਰਨ ਨਾਲ ਅੰਦਰੋਂ ਤ੍ਰਿਸ਼ਨਾ ਤੇ ਭੁੱਖ ਦੂਰ ਹੋ ਜਾਂਦੀ ਹੈ।
ਨਾਨਕ ਨਾਮਿ ਰਤੇ ਸਹਜੇ ਰਜੇ ਜਿਨਾ ਹਰਿ ਰਖਿਆ ਉਰਿ ਧਾਰਿ ॥੧॥ naanak naam ratay sehjay rajay jinaa har rakhi-aa ur Dhaar. ||1|| O’ Nanak, those who are imbued with Naam and have enshrined God in their hearts, have intuitively become contented. ||1|| ਹੇ ਨਾਨਕ! ਜੋ ਮਨੁੱਖ ਨਾਮ ਵਿਚ ਰੰਗੇ ਹੋਏ ਹਨ ਤੇ ਜਿਨ੍ਹਾਂ ਨੇ ਹਰੀ ਨੂੰ ਹਿਰਦੇ ਵਿਚ ਪਰੋਇਆ ਹੋਇਆ ਹੈ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸੰਤੋਖੀ ਹੋ ਗਏ ਹਨ ॥੧॥
ਮਃ ੩ ॥ mehlaa 3. Third Guru:
ਮਨਮੁਖ ਹਰਿ ਨਾਮੁ ਨ ਸੇਵਿਆ ਦੁਖੁ ਲਗਾ ਬਹੁਤਾ ਆਇ ॥ manmukh har naam na sayvi-aa dukh lagaa bahutaa aa-ay. The self-willed person has not meditated on God’s Name, due to which he suffers in immense agony. ਮਨਮੁਖ ਨੇ ਹਰੀ ਦਾ ਨਾਮ ਨਹੀਂ ਸਿਮਰਿਆ, ਇਸ ਕਰਕੇ ਬਹੁਤਾ ਦੁਖੀ ਹੁੰਦਾ ਹੈ।
ਅੰਤਰਿ ਅਗਿਆਨੁ ਅੰਧੇਰੁ ਹੈ ਸੁਧਿ ਨ ਕਾਈ ਪਾਇ ॥ antar agi-aan anDhayr hai suDh na kaa-ee paa-ay. Within him is the darkness of spiritual ignorance, due to which he does not understand anything ਉਸ ਦੇ ਅੰਦਰ ਆਤਮਕ ਅਗਿਆਨ -ਰੂਪ) ਹਨੇਰਾ ਹੈ ਇਸ ਲਈ) ਉਸ ਨੂੰ ਕੋਈ ਸੋਝੀ ਨਹੀਂ ਪੈਂਦੀ।
ਮਨਹਠਿ ਸਹਜਿ ਨ ਬੀਜਿਓ ਭੁਖਾ ਕਿ ਅਗੈ ਖਾਇ ॥ manhath sahj na beeji-o bhukhaa ke agai khaa-ay. Due to the obstinacy of the mind, he does not meditate and does not sow the seed of Naam; what would be his spiritual sustenance in the world hereafter? ਮਨ ਦੇ ਹਠ ਕਰਕੇ ਉਹ ਅਡੋਲ ਅਵਸਥਾ ਵਿਚ ਨਾਮ ਨਹੀਂ ਜਪਦਾ (ਇਸ ਆਤਮਕ ਖ਼ੁਰਾਕ ਤੋਂ ਸੱਖਣਾ) ਭੁੱਖਾ ਅੱਗੇ ਕੀਹ ਖਾਏਗਾ?
ਨਾਮੁ ਨਿਧਾਨੁ ਵਿਸਾਰਿਆ ਦੂਜੈ ਲਗਾ ਜਾਇ ॥ naam niDhaan visaari-aa doojai lagaa jaa-ay. Forsaking the treasure of Naam, he is attached to duality. ਉਹ ਨਾਮ-ਖ਼ਜ਼ਾਨਾ ਵਿਸਾਰ ਕੇ ਮਾਇਆ ਵਿਚ ਜਾ ਲੱਗਾ ਹੈ।
ਨਾਨਕ ਗੁਰਮੁਖਿ ਮਿਲਹਿ ਵਡਿਆਈਆ ਜੇ ਆਪੇ ਮੇਲਿ ਮਿਲਾਇ ॥੨॥ naanak gurmukh mileh vadi-aa-ee-aa jay aapay mayl milaa-ay. ||2|| O Nanak, the Guru’s followers are honored with glory, when God Himself unites them with the holy congregation. ||2|| ਹੇ ਨਾਨਕ! ਸਤਿਗੁਰੂ ਦੇ ਸਨਮੁਖ ਹੋਏ ਮਨੁੱਖਾਂ ਨੂੰ ਵਡਿਆਈ ਮਿਲਦੀ ਹੈ, ਜੇ ਹਰੀ ਆਪ ਹੀ ਸੰਗਤਿ ਵਿਚ ਮਿਲਾ ਲਏ ॥੨॥
ਪਉੜੀ ॥ pa-orhee. Pauree:
ਹਰਿ ਰਸਨਾ ਹਰਿ ਜਸੁ ਗਾਵੈ ਖਰੀ ਸੁਹਾਵਣੀ ॥ har rasnaa har jas gaavai kharee suhaavanee. That tongue is very beautiful and pleasing which sings God’s praise ਜੋ ਜੀਭ ਹਰੀ ਦਾ ਜਸ ਗਾਉਂਦੀ ਹੈ, ਉਹ ਬੜੀ ਸੁੰਦਰ ਲਗਦੀ ਹੈ;
ਜੋ ਮਨਿ ਤਨਿ ਮੁਖਿ ਹਰਿ ਬੋਲੈ ਸਾ ਹਰਿ ਭਾਵਣੀ ॥ jo man tan mukh har bolai saa har bhaavnee. The tongue, which utters God’s Name, with full concentration of body and mind, is pleasing to God. ਜੋ ਮਨੋਂ ਤਨੋਂ ਹੋ ਕੇ ਮੂੰਹੋਂ ਹਰੀ-ਨਾਮ ਬੋਲਦੀ ਹੈ ਉਹ ਹਰੀ ਨੂੰ ਪਿਆਰੀ ਲੱਗਦੀ ਹੈ;
ਜੋ ਗੁਰਮੁਖਿ ਚਖੈ ਸਾਦੁ ਸਾ ਤ੍ਰਿਪਤਾਵਣੀ ॥ jo gurmukh chakhai saad saa tariptaavnee. That tongue which, through the Guru’s teachings, tastes the relish of Naam and becomes contented and doesn’t long for other worldly relishes. ਜੋ ਸਤਿਗੁਰੂ ਦੇ ਸਨਮੁਖ ਹੋ ਕੇ ਸੁਆਦ ਚੱਖਦੀ ਹੈ, ਉਹ ਰੱਜ ਜਾਂਦੀ ਹੈ (ਭਾਵ, ਉਹ ਜੀਭ ਹੋਰ ਰਸਾਂ ਵੱਲ ਨਹੀਂ ਦੌੜਦੀ)।
ਗੁਣ ਗਾਵੈ ਪਿਆਰੇ ਨਿਤ ਗੁਣ ਗਾਇ ਗੁਣੀ ਸਮਝਾਵਣੀ ॥ gun gaavai pi-aaray nit gun gaa-ay gunee samjhaavanee. It always sings the praises of beloved-God, and by singing these praises it helps others to understand the virtuous God. ਪਿਆਰੇ ਹਰੀ ਦੇ ਗੁਣ ਸਦਾ ਗਾਉਂਦੀ ਹੈ ਤੇ ਗੁਣ ਗਾ ਕੇ ਗੁਣੀ ਹਰੀ ਦੀ ਹੋਰਨਾਂ ਨੂੰ ਸਿੱਖਿਆ ਦੇਂਦੀ ਹੈ।
ਜਿਸੁ ਹੋਵੈ ਆਪਿ ਦਇਆਲੁ ਸਾ ਸਤਿਗੁਰੂ ਗੁਰੂ ਬੁਲਾਵਣੀ ॥੧੩॥ jis hovai aap da-i-aal saa satguroo guroo bulaavanee. ||13|| That tongue on which God Himself becomes gracious, keeps remembering the true Guru again and again. ||13|| ਜਿਸ (ਜੀਭ) ਤੇ ਹਰੀ ਆਪ ਦਿਆਲ ਹੁੰਦਾ ਹੈ, ਉਹ ‘ਗੁਰੂ ਗੁਰੂ’ ਜਪਦੀ ਹੈ ॥੧੩॥
ਸਲੋਕੁ ਮਃ ੩ ॥ salok mehlaa 3. Shalok, Third Guru:
ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ hastee sir ji-o ankas hai ahran ji-o sir day-ay. Just an elephant surrenders to the goad of his master, and an anvil submits itself to the strikes of the hammer, ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਹਰਣ (ਵਦਾਨ ਹੇਠਾਂ) ਸਿਰ ਦੇਂਦੀ ਹੈ,
ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ man tan aagai raakh kai oobhee sayv karay-i. similarly you should surrender your body and mind to the Guru, and always remain alert to serve the Guru by following his teachings. ਤਿਵੇਂ ਸਰੀਰ ਤੇ ਮਨ (ਸਤਿਗੁਰੂ ਨੂੰ) ਅਰਪਣ ਕਰ ਕੇ ਸੁਚੇਤ ਹੋ ਕੇ ਸੇਵਾ ਕਰੋ;


© 2017 SGGS ONLINE
Scroll to Top