Guru Granth Sahib Translation Project

Guru granth sahib page-649

Page 649

ਮਃ ੩ ॥ mehlaa 3. Third Guru:
ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ santaa naal vair kamaavday dustaa naal moh pi-aar. The slanderers bear enmity with the saints and have love and affection for the wicked. ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ।
ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ agai pichhai sukh nahee mar jameh vaaro vaar. They find no peace either here or hereafter and keep on dying and taking birth again and again. ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ। ਉਹ ਮੁੜ ਮੁੜ ਕੇ ਜੰਮਦੇ ਤੇ ਮਰਦੇ ਰਹਿੰਦੇ ਹਨ।
ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ tarisnaa kaday na bujh-ee dubiDhaa ho-ay khu-aar. Their fire of desire is never quenched and they are ruined by duality. ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ। ਉਹ ਦੁਬਿਧਾ ਵਿਚ ਖ਼ੁਆਰ ਹੁੰਦੇ ਹਨ।
ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ muh kaalay tinaa nindkaa tit sachai darbaar. These slanderers are disgraced in God’s presence. ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ।
ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ naanak naam vihooni-aa naa urvaar na paar. ||2|| O’ Nanak, devoid of the wealth of Naam, they find refuge neither here nor hereafter. ||2|| ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ) ॥੨॥
ਪਉੜੀ ॥ pa-orhee. Pauree:
ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ jo har naam Dhi-aa-iday say har har naam ratay man maahee. Those who lovingly remember God’s Name are imbued with It from within. ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ।
ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ jinaa man chit ik araaDhi-aa tinaa ikas bin doojaa ko naahee. Those who remember God with the full concentration of mind, they do not depend on anyone else except one God. ਜੋ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਸਿਮਰਦੇ ਹਨ ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ।
ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ say-ee purakh har sayvday jin Dhur mastak laykh likhaahee. Only those people who are so pre-ordained, remember God with adoration ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ।
ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ har kay gun nit gaavday har gun gaa-ay gunee samjhaahee. They always sing God’s praises; by reflecting on His virtues, they instruct others about God, the treasure of virtues. ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ।
ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥ vadi-aa-ee vadee gurmukhaa gur poorai har naam samaahee. ||17|| Great is the greatness of the Guru’s followers, through the perfect Guru’s teachings, they remain merged in God’s Name. ||17|| ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ ॥੧੭॥
ਸਲੋਕੁ ਮਃ ੩ ॥ salok mehlaa 3. Shalok, Third Guru:
ਸਤਿਗੁਰ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥ satgur kee sayvaa gaakh-rhee sir deejai aap gavaa-ay. It is extremely difficult to serve the true Guru by following his teachings; one has to surrender one’s mind to the Guru and erase one’s ego. ਸਤਿਗੁਰੂ ਦੇ ਹੁਕਮ ਵਿਚ ਤੁਰਨਾ ਬੜੀ ਔਖੀ ਕਾਰ ਹੈ, ਸਿਰ ਦੇਣਾ ਪੈਂਦਾ ਹੈ, ਤੇ ਆਪਾ ਗਵਾ ਕੇ (ਸੇਵਾ ਹੁੰਦੀ ਹੈ)।
ਸਬਦਿ ਮਰਹਿ ਫਿਰਿ ਨਾ ਮਰਹਿ ਤਾ ਸੇਵਾ ਪਵੈ ਸਭ ਥਾਇ ॥ sabad mareh fir naa mareh taa sayvaa pavai sabh thaa-ay. Those who conquer their worldly desires and ego through the Guru’s word, their service becomes fruitful and they do not face the spiritual death. ਜੋ ਮਨੁੱਖ ਗੁਰੂ ਦੀ ਸਿੱਖਿਆ ਦੁਆਰਾ ਸੰਸਾਰ ਵਲੋਂ ਮਰਦੇ ਹਨ, ਉਹ ਮੁੜ ਕੇ ਨਹੀਂ ਮਰਦੇ, ਉਹਨਾਂ ਦੀ ਸੇਵਾ ਕਬੂਲ ਪੈ ਜਾਂਦੀ ਹੈ।
ਪਾਰਸ ਪਰਸਿਐ ਪਾਰਸੁ ਹੋਵੈ ਸਚਿ ਰਹੈ ਲਿਵ ਲਾਇ ॥ paaras parsi-ai paaras hovai sach rahai liv laa-ay. One who remains attuned to Naam acquires the divine virtues, as if one becomes a philosopher’s stone by touching a philosopher’s stone. ਜੋ ਮਨੁੱਖ ਸੱਚੇ ਨਾਮ ਵਿਚ ਬ੍ਰਿਤੀ ਜੋੜੀ ਰੱਖਦਾ ਹੈ ਉਹ (ਮਾਨੋ) ਪਾਰਸ ਨੂੰ ਛੋਹ ਕੇ ਪਾਰਸ ਹੀ ਹੋ ਜਾਂਦਾ ਹੈ।
ਜਿਸੁ ਪੂਰਬਿ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥ jis poorab hovai likhi-aa tis satgur milai parabh aa-ay. One who is pre-ordained meets the true Guru and then by following his teachings, he realizes God. ਜਿਸ ਦੇ ਹਿਰਦੇ ਵਿਚ ਮੁੱਢ ਤੋਂ (ਸੰਸਕਾਰ-ਰੂਪ) ਲੇਖ ਉੱਕਰਿਆ ਹੋਵੇ, ਉਸ ਨੂੰ ਸਤਿਗੁਰੂ ਤੇ ਪ੍ਰਭੂ ਮਿਲਦਾ ਹੈ।
ਨਾਨਕ ਗਣਤੈ ਸੇਵਕੁ ਨਾ ਮਿਲੈ ਜਿਸੁ ਬਖਸੇ ਸੋ ਪਵੈ ਥਾਇ ॥੧॥ naanak gantai sayvak naa milai jis bakhsay so pavai thaa-ay. ||1|| O’ Nanak, a devotee cannot realize God by counting his merits and other deeds; only the one on whom God becomes gracious is approved in His presence. ||1|| ਹੇ ਨਾਨਕ! ਲੇਖੈ ਕੀਤਿਆਂ ਸੇਵਕ (ਹਰੀ ਨੂੰ) ਨਹੀਂ ਮਿਲ ਸਕਦਾ, ਜਿਸ ਨੂੰ ਹਰੀ ਬਖ਼ਸ਼ਦਾ ਹੈ, ਉਹੀ ਕਬੂਲ ਪੈਂਦਾ ਹੈ ॥੧॥
ਮਃ ੩ ॥ mehlaa 3. Third Mehl:
ਮਹਲੁ ਕੁਮਹਲੁ ਨ ਜਾਣਨੀ ਮੂਰਖ ਅਪਣੈ ਸੁਆਇ ॥ mahal kumhal na jaannee moorakh apnai su-aa-ay. Because of their selfish motive, the fools do not know the difference between the right and wrong place to go to meet their spiritual needs. ਮੂਰਖ ਆਪਣੀ ਗ਼ਰਜ਼ ਦੇ ਕਾਰਨ ਥਾਂ ਕੁਥਾਂ ਨਹੀਂ ਜਾਣਦੇ, (ਕਿ ਕਿੱਥੇ ਗ਼ਰਜ਼ ਪੂਰੀ ਹੋ ਸਕਦੀ ਹੈ)।
ਸਬਦੁ ਚੀਨਹਿ ਤਾ ਮਹਲੁ ਲਹਹਿ ਜੋਤੀ ਜੋਤਿ ਸਮਾਇ ॥ sabad cheeneh taa mahal laheh jotee jot samaa-ay. If they reflect on the Guru’s word, they can realize God in their hearts and then their soul can merge in the supreme light of God. ਜੇ ਸਤਿਗੁਰੂ ਦੇ ਸ਼ਬਦ ਨੂੰ ਖੋਜਣ ਤਾਂ ਹਰੀ ਦੀ ਜੋਤਿ ਵਿਚ ਬ੍ਰਿਤੀ ਜੋੜ ਕੇ (ਹਰੀ ਦੀ ਹਜ਼ੂਰੀ-ਰੂਪ ਅਸਲ) ਟਿਕਾਣਾ ਲੱਭ ਲੈਣ।
ਸਦਾ ਸਚੇ ਕਾ ਭਉ ਮਨਿ ਵਸੈ ਤਾ ਸਭਾ ਸੋਝੀ ਪਾਇ ॥ sadaa sachay kaa bha-o man vasai taa sabhaa sojhee paa-ay. If the revered fear of the eternal God always resides in their mind, then they come to understand everything, ਜੇ ਸੱਚੇ ਹਰੀ ਦਾ ਡਰ (ਭਾਵ, ਅਦਬ) ਸਦਾ ਮਨ ਵਿਚ ਟਿਕਿਆ ਰਹੇ, ਤਾਂ ਇਹ ਸਾਰੀ ਸਮਝ ਪੈ ਜਾਂਦੀ
ਸਤਿਗੁਰੁ ਅਪਣੈ ਘਰਿ ਵਰਤਦਾ ਆਪੇ ਲਏ ਮਿਲਾਇ ॥ satgur apnai ghar varatdaa aapay la-ay milaa-ay. that true Guru who always remains in his divine form, unites them with himself on his own. ਕਿ ਸਤਿਗੁਰੂ, ਜੋ ਸਦਾ ਆਪਣੇ ਸਰੂਪ ਵਿਚ ਟਿਕਿਆ ਰਹਿੰਦਾ ਹੈ, ਆਪ ਹੀ ਸੇਵਕ ਨੂੰ ਮਿਲਾ ਲੈਂਦਾ ਹੈ। ਆਪੇ ਹੀ ਉਨ੍ਹਾਂ ਨੂੰ ਮਿਲਾ ਲੈਂਦਾ ਹੈ।
ਨਾਨਕ ਸਤਿਗੁਰਿ ਮਿਲਿਐ ਸਭ ਪੂਰੀ ਪਈ ਜਿਸ ਨੋ ਕਿਰਪਾ ਕਰੇ ਰਜਾਇ ॥੨॥ naanak satgur mili-ai sabh pooree pa-ee jis no kirpaa karay rajaa-ay. ||2|| O’ Nanak, the one on whom God bestows grace by His own will, upon meeting the Guru all the tasks of that person’s are successfully resolved. ||2|| ਹੇ ਨਾਨਕ! ਜਿਸ ਮਨੁੱਖ ਤੇ ਆਪਣੀ ਰਜ਼ਾ ਵਿਚ ਪ੍ਰਭੂ ਮੇਹਰ ਕਰੇ, ਉਸ ਨੂੰ ਸਤਿਗੁਰੂ ਮਿਲਿਆਂ ਪੂਰਨ ਸਫਲਤਾ ਹੁੰਦੀ ਹੈ ॥੨॥
ਪਉੜੀ ॥ pa-orhee. Pauree:
ਧੰਨੁ ਧਨੁ ਭਾਗ ਤਿਨਾ ਭਗਤ ਜਨਾ ਜੋ ਹਰਿ ਨਾਮਾ ਹਰਿ ਮੁਖਿ ਕਹਤਿਆ ॥ Dhan Dhan bhaag tinaa bhagat janaa jo har naamaa har mukh kehti-aa. Extremely fortunate are those devotees who utter God’s Name with their mouths. ਉਹਨਾਂ ਭਗਤਾਂ ਦੇ ਵੱਡੇ ਭਾਗ ਹਨ, ਜੋ ਮੂੰਹੋਂ ਹਰੀ ਦਾ ਨਾਮ ਉਚਾਰਦੇ ਹਨ।
ਧਨੁ ਧਨੁ ਭਾਗ ਤਿਨਾ ਸੰਤ ਜਨਾ ਜੋ ਹਰਿ ਜਸੁ ਸ੍ਰਵਣੀ ਸੁਣਤਿਆ ॥ Dhan Dhan bhaag tinaa sant janaa jo har jas sarvanee sunti-aa. Truly fortunate are those saints who listen to God’s praises with their ears. ਉਹਨਾਂ ਸੰਤਾਂ ਦੇ ਵੱਡੇ ਭਾਗ ਹਨ, ਜੋ ਹਰੀ ਦਾ ਜਸ ਕੰਨੀਂ ਸੁਣਦੇ ਹਨ।
ਧਨੁ ਧਨੁ ਭਾਗ ਤਿਨਾ ਸਾਧ ਜਨਾ ਹਰਿ ਕੀਰਤਨੁ ਗਾਇ ਗੁਣੀ ਜਨ ਬਣਤਿਆ ॥ Dhan Dhan bhaag tinaa saaDh janaa har keertan gaa-ay gunee jan banti-aa. Exceedingly fortunate are those saintly people, who become virtuous by singing praises of God. ਉਹਨਾਂ ਸਾਧ ਜਨਾਂ ਦੇ ਧੰਨ ਭਾਗ ਹਨ, ਜੋ ਹਰੀ ਦਾ ਕੀਰਤਨ ਕਰ ਕੇ ਆਪ ਗੁਣਾਂ ਵਾਲੇ ਬਣਦੇ ਹਨ।
ਧਨੁ ਧਨੁ ਭਾਗ ਤਿਨਾ ਗੁਰਮੁਖਾ ਜੋ ਗੁਰਸਿਖ ਲੈ ਮਨੁ ਜਿਣਤਿਆ ॥ Dhan Dhan bhaag tinaa gurmukhaa jo gursikh lai man jinti-aa. Exceptionally fortunate are those followers of the Guru, who conquer their minds by following his teachings. ਉਹਨਾਂ ਗੁਰਮੁਖਾਂ ਦੇ ਵੱਡੇ ਭਾਗ ਹਨ ਜੋ ਸਤਿਗੁਰੂ ਦੀ ਸਿੱਖਿਆ ਲੈ ਕੇ ਆਪਣੇ ਮਨ ਨੂੰ ਜਿੱਤਦੇ ਹਨ।
ਸਭ ਦੂ ਵਡੇ ਭਾਗ ਗੁਰਸਿਖਾ ਕੇ ਜੋ ਗੁਰ ਚਰਣੀ ਸਿਖ ਪੜਤਿਆ ॥੧੮॥ sabh doo vaday bhaag gursikhaa kay jo gur charnee sikh parh-ti-aa. ||18|| The greatest of all is the fortune of those disciples of the Guru, who erase their ego and totally surrender themselves to the Guru. ||18|| ਸਭ ਤੋਂ ਵੱਡੇ ਭਾਗ ਉਹਨਾਂ ਗੁਰਸਿੱਖਾਂ ਦੇ ਹਨ, ਜੋ ਸਤਿਗੁਰੂ ਦੀ ਚਰਨੀਂ ਪੈਂਦੇ ਹਨ (ਭਾਵ, ਜੋ ਆਪਾ ਮਿਟਾ ਕੇ ਗੁਰੂ ਦੀ ਓਟ ਲੈਂਦੇ ਹਨ) ॥੧੮॥
ਸਲੋਕੁ ਮਃ ੩ ॥ salok mehlaa 3. Shalok, Third Guru:
ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ barahm bindai tis daa barahmat rahai ayk sabad liv laa-ay. The high status of a Brahamin in the society remains intact, who realizes God by focussing his attention on the Guru’s word. ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ;
ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ nav niDhee athaarah siDhee pichhai lagee-aa fireh jo har hirdai sadaa vasaa-ay. One who always enshrines God in his heart, does not care for the nine treasures of the world and the miraculous powers of the Siddhas. ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ।
ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ bin satgur naa-o na paa-ee-ai bujhahu kar veechaar. Reflect on this truth and understand that Naam is not received without following the true Guru’s teachings. ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ,
ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥ naanak poorai bhaag satgur milai sukh paa-ay jug chaar. ||1|| O Nanak, through perfect good destiny, one meets the true Guru and by following his teachings, he enjoys spiritual peace forever. ||1|| ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ ॥੧॥
ਮਃ ੩ ॥ mehlaa 3. Third Guru:
ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ki-aa gabhroo ki-aa biraDh hai manmukh tarisnaa bhukh na jaa-ay. Whether one is young or old, the hunger and fire of worldly desire from within a self-willed person does not go away. ਜਵਾਨ ਹੋਵੇ ਭਾਵੇਂ ਬੁੱਢਾ-ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ,
ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ gurmukh sabday rati-aa seetal ho-ay aap gavaa-ay. The Guru’s followers are imbued with the Guru’s word; having lost their ego, they remain calm and enjoy celestial peace. ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ।
ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ andar taripat santokhi-aa fir bhukh na lagai aa-ay. Their mind is satiated and contented and the yearning for worldly riches and power doesn’t afflict them again. (ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ।


© 2017 SGGS ONLINE
Scroll to Top