Guru Granth Sahib Translation Project

Guru granth sahib page-651

Page 651

ਸਲੋਕੁ ਮਃ ੩ ॥ salok mehlaa 3. Shalok, Third Guru:
ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ janam janam kee is man ka-o mal laagee kaalaa ho-aa si-aahu. This mind of ours is soiled with the filth of evils of many births, it has been soiled so much with the dirt of vices as if it has become black. ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ),
ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ khanlee Dhotee ujlee na hova-ee jay sa-o Dhovan paahu. The oilman’s rag cannot be made clean, even if it is washed hundreds of times; similarly the soiled mind cannot be made immaculate by numerous ablutions. ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ।
ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ gur parsaadee jeevat marai ultee hovai mat badlaahu. If by the Guru’s grace one detaches from the undue worldly desires, as if he is dead while alive, then his intellect changes so much that it goes away from the love for Maya. ਜੇ ਗੁਰੂ ਦੀ ਕਿਰਪਾ ਨਾਲ ਮਨ ਜੀਊਂਦਾ ਹੀ ਮਰੇ ਤੇ ਮਤਿ ਬਦਲ ਕੇ (ਮਾਇਆ ਵਲੋਂ) ਉਲਟ ਹੋ ਜਾਂਦੀ ਹੈ।
ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥ naanak mail na lag-ee naa fir jonee paahu. ||1|| O Nanak, no filth of vices sticks to his mind and he does not fall in the cycle of birth and death anymore. ||1|| ਹੇ ਨਾਨਕ! ਉਸ ਦੇ ਮਨ ਨੂੰ ਕਿਸੇ ਪ੍ਰਕਾਰ ਦੀ ਮੈਲ ਭੀ ਨਹੀਂ ਲੱਗਦੀ ਤੇ ਫਿਰ ਜੂਨਾਂ ਵਿਚ ਭੀ ਨਹੀਂ ਪੈਂਦਾ ॥੧॥
ਮਃ ੩ ॥ mehlaa 3. Third Guru:
ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥ chahu jugee kal kaalee kaaNdhee ik utam padvee is jug maahi. Out of the four yugas, Kalyug is considered dark age, full of sins; however, even in this age there is one sublime spiritual status which a person can attain. ਚਹੁੰ ਜੁਗਾਂ ਵਿਚ ਕਲਜੁਗ ਹੀ ਕਾਲਾ ਆਖੀਦਾ ਹੈ, ਪਰ ਇਸ ਜੁਗ ਵਿਚ ਭੀ ਇਕ ਉੱਤਮ ਪਦਵੀ ਮਿਲ ਸਕਦੀ ਹੈ।
ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥ gurmukh har keerat fal paa-ee-ai jin ka-o har likh paahi. Those who are predestined, follow the Guru’s teachings and receive the fruit of singing God’s praises. ਜਿਨ੍ਹਾਂ ਦੇ ਹਿਰਦੇ ਵਿਚ ਹਰੀ (ਭਗਤੀ-ਰੂਪ ਲੇਖ ਲਿਖ ਦੇਂਦਾ ਹੈ ਉਹ ਗੁਰਮੁਖ ਹਰੀ ਦੀ ਸਿਫ਼ਤਿ-ਰੂਪ ਫਲ ਇਸ ਜੁਗ ਵਿਚ ਪ੍ਰਾਪਤ ਕਰਦੇ ਹਨ l
ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥ naanak gur parsaadee an-din bhagat har uchrahi har bhagtee maahi samaahi. ||2|| O’ Nanak, through the Guru’s grace, they always remain engaged in God’s devotional worship and remain absorbed in it. ||2|| ਹੇ ਨਾਨਕ! ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਹਰ ਰੋਜ਼ ਹਰੀ ਦੀ ਭਗਤੀ ਕਰਦੇ ਹਨ ਤੇ ਭਗਤੀ ਵਿਚ ਹੀ ਲੀਨ ਹੋ ਜਾਂਦੇ ਹਨ ॥੨॥
ਪਉੜੀ ॥ pa-orhee. Pauree:
ਹਰਿ ਹਰਿ ਮੇਲਿ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥ har har mayl saaDh jan sangat mukh bolee har har bhalee baan. O’ God, unite me with the congregation of saintly persons, so that with my mouth, I may utter the sublime divine words of Your praises. ਹੇ ਹਰੀ! ਮੈਨੂੰ ਸਾਧ ਜਨਾਂ ਦੀ ਸੰਗਤ ਮਿਲਾ, ਮੈਂ ਮੂੰਹੋਂ ਤੇਰੇ ਨਾਮ ਦੀ ਸੁੰਦਰ ਬੋਲੀ ਬੋਲਾਂ l
ਹਰਿ ਗੁਣ ਗਾਵਾ ਹਰਿ ਨਿਤ ਚਵਾ ਗੁਰਮਤੀ ਹਰਿ ਰੰਗੁ ਸਦਾ ਮਾਣਿ ॥ har gun gaavaa har nit chavaa gurmatee har rang sadaa maan. I may sing praises of God, daily utter God’s Name and I may always enjoy God’s love through the Guru’s teachings. ਹਰੀ-ਗੁਣ ਗਾਵਾਂ ਤੇ ਨਿੱਤ ਹਰੀ-ਨਾਮ ਉਚਾਰਾਂ ਤੇ ਗੁਰੂ ਦੀ ਮੱਤ ਲੈ ਕੇ ਸਦਾ ਹਰੀ-ਰੰਗ ਮਾਣਾਂ।
ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਤੇ ਦੁਖਾ ਘਾਣਿ ॥ har jap jap a-ukhaDh khaaDhi-aa sabh rog gavaatay dukhaa ghaan. All maladies and woes are destroyed by taking the medicine of continuous meditation on God. ਹਰੀ ਦਾ ਭਜਨ ਕਰ ਕੇ ਤੇ (ਭਜਨ-ਰੂਪ) ਦਵਾਈ ਖਾਧਿਆਂ ਸਾਰੇ ਦੁੱਖ ਰੋਗ ਦੂਰ ਹੋ ਜਾਂਦੇ ਹਨ।
ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥ jinaa saas giraas na visrai say har jan pooray sahee jaan. Those who do not forget God even while breathing and eating, know them to be the righteous people and His perfect devotees. ਜੋ ਸਾਹ ਲੈਦਿਆਂ ਤੇ ਖਾਂਦਿਆਂ ਵੀ, ਪ੍ਰਭੂ ਨੂੰ ਨਹੀਂ ਭੁਲਾਉਂਦੇ, ਉਹਨਾਂ ਨੂੰ ਵਾਹਿਗੁਰੂ ਦੇ ਮੁਕੰਮਲ ਤੇ ਸੱਚੇ ਭਗਤ ਸਮਝ।
ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ ਜਗਤ ਕਾਣਿ ॥੨੨॥ jo gurmukh har aaraaDhaday tin chookee jam kee jagat kaan. ||22|| The Guru’s followers who meditate on God, their subservience to the demon of death and the worldly people comes to an end. ||22|| ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੋ ਕੇ ਹਰੀ ਨੂੰ ਸਿਮਰਦੇ ਹਨ, ਉਹਨਾਂ ਲਈ ਜਮ ਦੀ ਤੇ ਜਗਤ ਦੀ ਮੁਥਾਜੀ ਮੁੱਕ ਜਾਂਦੀ ਹੈ ॥੨੨॥
ਸਲੋਕੁ ਮਃ ੩ ॥ salok mehlaa 3. Shalok, Third Guru:
ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ray jan uthaarai dabi-ohu suti-aa ga-ee vihaa-ay. O mortal, you have been tormented by a nightmare and your life has passed in spiritual unawreness. (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! (ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ;
ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ satgur kaa sabad sun na jaagi-o antar na upji-o chaa-o. In spite of hearing the true Guru’s divine word, neither you became spiritually aware nor the desire to meditate on Naam welled up within you. ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ।
ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ sareer jala-o gun baahraa jo gur kaar na kamaa-ay. May that body burn, which has no virtues and does not follow the Guru’s teachings. ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ;
ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ jagat jalandaa dith mai ha-umai doojai bhaa-ay. I have seen that the world is burning in egotism and the love of duality. ਮੈਂ ਸੰਸਾਰ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ।
ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ naanak gur sarnaa-ee ubray sach man sabad Dhi-aa-ay. ||1|| O’ Nanak, those who come to the Guru’s refuge and remember God in their minds through the Guru’s divine word are saved from egotism and duality. ||1|| ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ ਜੀਵ ਗੁਰੂ ਦੀ ਸ਼ਰਨ ਪੈ ਕੇ ਇਸ ਹਉਮੈ ਵਿਚ ਸੜਨ ਤੋਂ ਬਚਦੇ ਹਨ ॥੧॥
ਮਃ ੩ ॥ mehlaa 3. Third Guru:
ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ sabad ratay ha-umai ga-ee sobhaavantee naar. That soul-bride, whose egotism has vanished and is imbued with the Guru’s divine word, is honorable. ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ;
ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ pir kai bhaanai sadaa chalai taa bani-aa seegaar. If she lives by her husband-God’s will, then decked with ornaments of divine virtues, she looks beautiful. ਜੇਕਰ ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਤਦ ਹੀ ਉਸ ਦਾ ਸ਼ਿੰਗਾਰ ਫਬਦਾ ਹੈ l
ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ sayj suhaavee sadaa pir raavai har var paa-i-aa naar. She has realized her husband-God and she blissfully enjoys His presence in her embellished heart. ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ,
ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ naa har marai na kaday dukh laagai sadaa suhaagan naar. That fortunate soul-bride is never afflicted with any sorrow because her Husband-God never dies and never leaves her. ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ।
ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ naanak har parabh mayl la-ee gur kai hayt pi-aar. ||2|| O Nanak, because of her love and affection for the Guru, God has united her with Him. ||2|| ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ ॥੨॥
ਪਉੜੀ ॥ pa-orhee. Pauree:
ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ jinaa gur gopi-aa aapnaa tay nar buri-aaree. Those who slander their Guru are the most evil persons. ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ,
ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ har jee-o tin kaa darsan naa karahu paapisat hati-aaree. O’ reverend God, let me never see the sight of such sinners and murderers. ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ;
ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ ohi ghar ghar fireh kusuDh man ji-o Dharkat naaree. Like a wicked woman, they wander from house to house with their evil minds. ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ।
ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ vadbhaagee sangat milay gurmukh savaaree. But by great good fortune, if they join the holy congregation then they are reformed through the Guru’s teachings. ਪਰ ਜੇ ਇਹੋ ਜਿਹੇ ਭੀ ਚੰਗੇ ਭਾਗਾਂ ਕਰਕੇ ਗੁਰੂ ਦੀ ਸੰਗਤ ਵਿੱਚ ਆ ਰਲਣ ਤਾਂ ਗੁਰੂ ਦੁਆਰਾ ਸੁਧਰ ਜਾਂਦੇ ਹਨ।
ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥ har maylhu satgur da-i-aa kar gur ka-o balihaaree. ||23|| O’ God, bestow mercy and unite me with the true Guru; I am dedicated to the Guru. ||23|| ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ ॥੨੩॥
ਸਲੋਕੁ ਮਃ ੩ ॥ salok mehlaa 3. Shalok, Third Guru:
ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ gur sayvaa tay sukh oopjai fir dukh na lagai aa-ay. By following the Guru’s teachings, such a spiritual peace wells up in one’s life that no sorrow affects him again. ਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ,
ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ jaman marnaa mit ga-i-aa kaalai kaa kichh na basaa-ay. His cycle of birth and death comes to an end and the fear of death has no power over him. ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾ;
ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥ har saytee man rav rahi-aa sachay rahi-aa samaa-ay. His mind remains attuned to God, and he remains merged in Him. ਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ।
ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥ naanak ha-o balihaaree tinn ka-o jo chalan satgur bhaa-ay. ||1|| O Nanak, I am dedicated to those who live by the true Guru’s will. ||1|| ਹੇ ਨਾਨਕ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ ॥੧॥
ਮਃ ੩ ॥ mehlaa 3. Third Guru:
ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ bin sabdai suDh na hova-ee jay anayk karai seegaar. Without following the Guru’s word, a bride-soul can never be righteous even if she adorns herself with countless ornaments. ਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸਤ੍ਰੀ) ਭਾਵੇਂ ਬਿਅੰਤ ਸ਼ਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ,
error: Content is protected !!
Scroll to Top
https://pkm-bendungan.trenggalekkab.go.id/apps/demo-slot/ https://ekskul.undipa.ac.id/app/visgacor/ https://ekskul.undipa.ac.id/app/akun-demo/ https://biroorpeg.tualkota.go.id/birodemo/ https://biroorpeg.tualkota.go.id/public/ggacor/ slot thailand https://mahatva.faperta.unpad.ac.id/wp-content/languages/ https://sinjaiutara.sinjaikab.go.id/images/mdemo/ https://sinjaiutara.sinjaikab.go.id/wp-content/macau/ http://kesra.sinjaikab.go.id/public/data/rekomendasi/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ slot demo https://paud.unima.ac.id/wp-content/macau/ https://paud.unima.ac.id/wp-content/bola/ https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ https://maindijp1131tk.net/
https://fisip-an.umb.ac.id/wp-content/pstgacor/ https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html
https://pkm-bendungan.trenggalekkab.go.id/apps/demo-slot/ https://ekskul.undipa.ac.id/app/visgacor/ https://ekskul.undipa.ac.id/app/akun-demo/ https://biroorpeg.tualkota.go.id/birodemo/ https://biroorpeg.tualkota.go.id/public/ggacor/ slot thailand https://mahatva.faperta.unpad.ac.id/wp-content/languages/ https://sinjaiutara.sinjaikab.go.id/images/mdemo/ https://sinjaiutara.sinjaikab.go.id/wp-content/macau/ http://kesra.sinjaikab.go.id/public/data/rekomendasi/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ slot demo https://paud.unima.ac.id/wp-content/macau/ https://paud.unima.ac.id/wp-content/bola/ https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ https://maindijp1131tk.net/
https://fisip-an.umb.ac.id/wp-content/pstgacor/ https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html