Guru Granth Sahib Translation Project

Guru granth sahib page-661

Page 661

ਜਬ ਲਗੁ ਦੁਨੀਆ ਰਹੀਐ ਨਾਨਕ ਕਿਛੁ ਸੁਣੀਐ ਕਿਛੁ ਕਹੀਐ ॥ jab lag dunee-aa rahee-ai naanak kichh sunee-ai kichh kahee-ai. O’ Nanak, as long as we are in this world, we should listen and recite the praises of God. ਹੇ ਨਾਨਕ! ਜਦ ਤਕ ਦੁਨੀਆ ਵਿਚ ਜੀਊਣਾ ਹੈ ਪ੍ਰਭੂ ਦੀ ਸਿਫ਼ਤ-ਸਾਲਾਹ ਸੁਣਨੀ-ਕਰਨੀ ਚਾਹੀਦੀ ਹੈ l
ਭਾਲਿ ਰਹੇ ਹਮ ਰਹਣੁ ਨ ਪਾਇਆ ਜੀਵਤਿਆ ਮਰਿ ਰਹੀਐ ॥੫॥੨॥ bhaal rahay ham rahan na paa-i-aa jeevti-aa mar rahee-ai. ||5||2|| I searched and found no way to remain here forever; therefore, we should erase our ego with our undue worldly desires dead while living. ||5||2|| ਅਸੀਂ ਢੂੰਡ ਚੁਕੇ ਹਾਂ, ਕਿਸੇ ਨੂੰ ਸਦਾ ਦਾ ਟਿਕਾਣਾ ਇਥੇ ਨਹੀਂ ਮਿਲਿਆ ਇਸ ਵਾਸਤੇ ਜਿਤਨਾ ਚਿਰ ਜੀਵਨ-ਅਵਸਰ ਮਿਲਿਆ ਹੈ ਦੁਨੀਆ ਦੀਆਂ ਵਾਸਨਾਂ ਵਲੋਂ ਮਰ ਕੇ ਜ਼ਿੰਦਗੀ ਦੇ ਦਿਨ ਗੁਜ਼ਾਰੀਏ ॥੫॥੨॥,
ਧਨਾਸਰੀ ਮਹਲਾ ੧ ਘਰੁ ਦੂਜਾ Dhanaasree mehlaa 1 ghar doojaa Raag Dhanasri, First Guru, Second Beat:
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the true Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਕਿਉ ਸਿਮਰੀ ਸਿਵਰਿਆ ਨਹੀ ਜਾਇ ॥ ki-o simree sivri-aa nahee jaa-ay. God cannot be remembered by cleverness or by force, then how can I remember Him? (ਚਲਾਕੀ ਜਾਂ ਧੱਕੇ ਨਾਲ) ਪਰਮਾਤਮਾ ਦਾ ਸਿਮਰਨ ਨਹੀਂ ਕੀਤਾ ਜਾ ਸਕਦਾ। ਫਿਰ ਮੈਂ ਕਿਵੇਂ ਉਸ ਦਾ ਸਿਮਰਨ ਕਰਾਂ?
ਤਪੈ ਹਿਆਉ ਜੀਅੜਾ ਬਿਲਲਾਇ ॥ tapai hi-aa-o jee-arhaa billaa-ay. Without remembering God, I feel as if my heart is burning and my soul is crying. (ਉਸ ਦੀ ਯਾਦ ਤੋਂ ਬਿਨਾਂ) ਦਿਲ ਸੜਦਾ ਰਹਿੰਦਾ ਹੈ, ਜਿੰਦ ਦੁਖੀ ਰਹਿੰਦੀ ਹੈ।
ਸਿਰਜਿ ਸਵਾਰੇ ਸਾਚਾ ਸੋਇ ॥ siraj savaaray saachaa so-ay. The eternal God creates the human beings and adorns their lives. ਸਦਾ-ਥਿਰ ਰਹਿਣ ਵਾਲਾ ਪ੍ਰਭੂ ਜੀਵਾਂ ਨੂੰ ਪੈਦਾ ਕਰ ਕੇ ਆਪ ਹੀ ਸਿਮਰਨ ਦੀ ਦਾਤਿ ਦੇ ਕੇ ਚੰਗੇ ਜੀਵਨ ਵਾਲਾ ਬਣਾਂਦਾ ਹੈ।
ਤਿਸੁ ਵਿਸਰਿਐ ਚੰਗਾ ਕਿਉ ਹੋਇ ॥੧॥ tis visri-ai changa ki-o ho-ay. ||1|| Forgetting Him, how can one become virtuous? ||1|| ਪ੍ਰਭੂ ਨੂੰ ਭੁਲਾ ਕੇ, ਜੀਵ ਕਿਸ ਤਰ੍ਹਾਂ ਚੰਗਾਬਣ ਸਕਦਾ ਹੈ ॥੧॥
ਹਿਕਮਤਿ ਹੁਕਮਿ ਨ ਪਾਇਆ ਜਾਇ ॥ hikmat hukam na paa-i-aa jaa-ay. God cannot be realized through any cleverness or by force. ਕਿਸੇ ਚਲਾਕੀ ਨਾਲ ਜਾਂ ਕੋਈ ਹੱਕ ਜਤਾਣ ਨਾਲ ਪਰਮਾਤਮਾ ਨਹੀਂ ਮਿਲਦਾ।
ਕਿਉ ਕਰਿ ਸਾਚਿ ਮਿਲਉ ਮੇਰੀ ਮਾਇ ॥੧॥ ਰਹਾਉ ॥ ki-o kar saach mila-o mayree maa-ay. ||1|| rahaa-o. O’ my mother, how can I realize the eternal God? ||1||Pause|| ਹੇ ਮੇਰੀ ਮਾਂ! ਹੋਰ ਕਿਹੜਾ ਤਰੀਕਾ ਹੈ ਜਿਸ ਨਾਲ ਮੈਂ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਮਿਲ ਸਕਦਾ ਹਾਂ? ॥੧॥ ਰਹਾਉ ॥
ਵਖਰੁ ਨਾਮੁ ਦੇਖਣ ਕੋਈ ਜਾਇ ॥ vakhar naam daykhan ko-ee jaa-ay. Only a rare person goes in search of true commodity of Naam. ਕੋਈ ਵਿਰਲਾ ਮਨੁੱਖ ਹੀ ਨਾਮ ਰੂਪੀ ਸੌਦੇ ਨੂੰ ਭਾਲਣ ਜਾਂਦਾ ਹੈ।
ਨਾ ਕੋ ਚਾਖੈ ਨਾ ਕੋ ਖਾਇ ॥ naa ko chaakhai naa ko khaa-ay. No one tastes it, and no one eats it. (Nobody really meditates on Naam and enshrines it within). ਨਾਹ ਕੋਈ ਇਸ ਨੂੰ ਖਾ ਕੇ ਵੇਖਦਾ ਹੈ।
ਲੋਕਿ ਪਤੀਣੈ ਨਾ ਪਤਿ ਹੋਇ ॥ lok pateenai naa pat ho-ay. Honor in God’s presence is not obtained by pleasing other people. ਲੋਕਾਂ ਨੂੰ ਖੁਸ਼ ਕਰਨ ਦੁਆਰਾ ਪ੍ਰਾਣੀ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਨਹੀਂ ਮਿਲਦਾ
ਤਾ ਪਤਿ ਰਹੈ ਰਾਖੈ ਜਾ ਸੋਇ ॥੨॥ taa pat rahai raakhai jaa so-ay. ||2|| One’s honor is preserved, only if God Himself preserves it. ||2|| ਇੱਜ਼ਤ ਤਦੋਂ ਹੀ ਮਿਲਦੀ ਹੈ ਜੇ ਪ੍ਰਭੂ ਆਪ ਇੱਜ਼ਤ ਰੱਖੇ ॥੨॥
ਜਹ ਦੇਖਾ ਤਹ ਰਹਿਆ ਸਮਾਇ ॥ jah daykhaa tah rahi-aa samaa-ay. O’ God, wherever I look I see You pervading there, (ਹੇ ਪ੍ਰਭੂ!) ਜਿੱਧਰ ਮੈਂ ਵੇਖਦਾ ਹਾਂ ਉਧਰ ਹੀ ਤੂੰ ਮੌਜੂਦ ਹੈਂ,
ਤੁਧੁ ਬਿਨੁ ਦੂਜੀ ਨਾਹੀ ਜਾਇ ॥ tuDh bin doojee naahee jaa-ay. and there is no place where You are not. ਤੈਥੋਂ ਬਿਨਾ ਹੋਰ ਕੋਈ ਥਾਂ ਨਹੀਂ ਹੈ।
ਜੇ ਕੋ ਕਰੇ ਕੀਤੈ ਕਿਆ ਹੋਇ ॥ jay ko karay keetai ki-aa ho-ay. Even if one tries, nothing can happen by one’s efforts alone, ਜੋ ਕੋਈ ਜੀਵ ( ਹਿਕਮਤਿ ਆਦਿਕ ਵਾਲਾ ਕੋਈ ਜਤਨ) ਕਰੇ, ਤਾਂ ਅਜੇਹੇ ਜਤਨ ਨਾਲ ਕੋਈ ਲਾਭ ਨਹੀਂ ਹੁੰਦਾ।
ਜਿਸ ਨੋ ਬਖਸੇ ਸਾਚਾ ਸੋਇ ॥੩॥ jis no bakhsay saachaa so-ay. ||3|| because only that person, who is blessed by God Himself, can realize Him. ||3|| (ਸਿਰਫ਼ ਉਹੀ ਜੀਵ ਪ੍ਰਭੂ ਨੂੰ ਮਿਲ ਸਕਦਾ ਹੈ) ਜਿਸ ਉਤੇ ਉਹ ਸਦਾ-ਥਿਰ ਪ੍ਰਭੂ ਆਪ ਬਖ਼ਸ਼ਸ਼ ਕਰੇ ॥੩॥
ਹੁਣਿ ਉਠਿ ਚਲਣਾ ਮੁਹਤਿ ਕਿ ਤਾਲਿ ॥ hun uth chalnaa muhat ke taal. I may have to depart from here in an instant or in the clapping of hands. ਹਰੇਕ ਜੀਵ ਨੇ ਇਥੋਂ ਇਕ ਪਲ ਵਿਚ ਜਾਂ ਇਕ ਤਾਲ (ਹੱਥ ਦੀ ਤਾੜੀ ਵੱਜਣ)ਵਿਚਦੁਨੀਆਂ ਤੋਂ ਚਲੇ ਜਾਣਾ ਹੈ,
ਕਿਆ ਮੁਹੁ ਦੇਸਾ ਗੁਣ ਨਹੀ ਨਾਲਿ ॥ ki-aa muhu daysaa gun nahee naal. How would I face God, when I have no virtue at all? ਮੈਂਪਰਮਾਤਮਾਨੂੰ ਕਿਹੜਾ ਮੂੰਹ ਦਿਖਾਵਾਂਗਾ, ਜਦ ਕਿ ਮੇਰੇ ਵਿੱਚ ਕੋਈ ਗੁਣ ਨਹੀਂ ਹਨ।
ਜੈਸੀ ਨਦਰਿ ਕਰੇ ਤੈਸਾ ਹੋਇ ॥ jaisee nadar karay taisaa ho-ay. Whatever God blesses, one becomes like that. ਪਰਮਾਤਮਾ ਜੇਹੋ ਜੇਹੀ ਨਿਗਾਹ ਕਰਦਾ ਹੈ ਜੀਵ ਉਹੋ ਜੇਹੇ ਜੀਵਨ ਵਾਲਾ ਬਣ ਜਾਂਦਾ ਹੈ।
ਵਿਣੁ ਨਦਰੀ ਨਾਨਕ ਨਹੀ ਕੋਇ ॥੪॥੧॥੩॥ vin nadree naanak nahee ko-ay. ||4||1||3|| O’ Nanak, none can unite with Him without His grace. ||4||1||3|| ਹੇ ਨਾਨਕ! ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੋਈ ਜੀਵ ਪ੍ਰਭੂ ਦੇ ਚਰਨਾਂ ਵਿਚ ਜੁੜ ਨਹੀਂ ਸਕਦਾ ॥੪॥੧॥੩॥
ਧਨਾਸਰੀ ਮਹਲਾ ੧ ॥ Dhanaasree mehlaa 1. Raag Dhanasri, First Guru:
ਨਦਰਿ ਕਰੇ ਤਾ ਸਿਮਰਿਆ ਜਾਇ ॥ nadar karay taa simri-aa jaa-ay. One can meditate on God only when He Himself bestows His glance of grace. ਪ੍ਰਭੂ ਆਪ ਹੀ ਮੇਹਰ ਦੀ ਨਜ਼ਰ ਕਰੇ ਤਾਂ ਉਸ ਦਾ ਸਿਮਰਨ ਕੀਤਾ ਜਾ ਸਕਦਾ ਹੈ।
ਆਤਮਾ ਦ੍ਰਵੈ ਰਹੈ ਲਿਵ ਲਾਇ ॥ aatmaa darvai rahai liv laa-ay. Then his soul becomes tender and he remains attuned to God. ਉਸ ਦਾ ਆਤਮਾ ਨਰਮ ਹੋ ਜਾਂਦਾ ਹੈ, ਅਤੇਉਹ ਪ੍ਰਭੂ ਵਿਚ ਸੁਰਤਿ ਜੋੜੀ ਰੱਖਦਾ ਹੈ।
ਆਤਮਾ ਪਰਾਤਮਾ ਏਕੋ ਕਰੈ ॥ aatmaa paraatamaa ayko karai. His soul and the Supreme Soul become one. ਆਪਣੀ ਰੂਹ ਉਹ ਪਰਮ ਰੂਹ ਨਾਲ ਇਕ ਮਿੱਕ ਕਰ ਦਿੰਦਾ ਹੈ।
ਅੰਤਰ ਕੀ ਦੁਬਿਧਾ ਅੰਤਰਿ ਮਰੈ ॥੧॥ antar kee dubiDhaa antar marai. ||1|| Then the duality within one’s own mind dies in the mind itself. ||1|| ਉਸ ਦੇ ਅੰਦਰ ਦੀ ਮੇਰ-ਤੇਰ ਅੰਦਰ ਹੀ ਮਿਟ ਜਾਂਦੀ ਹੈ ॥੧॥
ਗੁਰ ਪਰਸਾਦੀ ਪਾਇਆ ਜਾਇ ॥ gur parsaadee paa-i-aa jaa-ay. God is realized only through the Guru’s grace. ਗੁਰਾਂ ਦੀ ਦਇਆ ਦੁਆਰਾ ਪ੍ਰਭੂ ਪਾਇਆ ਜਾਂਦਾ ਹੈ।
ਹਰਿ ਸਿਉ ਚਿਤੁ ਲਾਗੈ ਫਿਰਿ ਕਾਲੁ ਨ ਖਾਇ ॥੧॥ ਰਹਾਉ ॥ har si-o chit laagai fir kaal na khaa-ay. ||1|| rahaa-o. When one’s mind is attuned to God, then the fear of death doesn’t afflict that person. ||1||Pause|| ਤੇ, ਜਿਸ ਮਨੁੱਖ ਦਾ ਚਿੱਤ ਪਰਮਾਤਮਾ ਨਾਲ ਪਰਚ ਜਾਂਦਾ ਹੈ ਉਸ ਨੂੰ ਮੁੜ ਮੌਤ ਦਾ ਡਰ ਨਹੀਂ ਪੋਂਹਦਾ ॥੧॥ ਰਹਾਉ ॥
ਸਚਿ ਸਿਮਰਿਐ ਹੋਵੈ ਪਰਗਾਸੁ ॥ sach simri-ai hovai pargaas. Remembering the eternal God, mind is enlightened with divine knowledge, ਜੇ ਸਦਾ-ਥਿਰ ਪ੍ਰਭੂ ਨੂੰ ਸਿਮਰਿਆ ਜਾਏ ਤਾਂ ਸਹੀ ਜੀਵਨ ਦੀ ਸੂਝ ਪੈ ਜਾਂਦੀ ਹੈ,
ਤਾ ਤੇ ਬਿਖਿਆ ਮਹਿ ਰਹੈ ਉਦਾਸੁ ॥ taa tay bikhi-aa meh rahai udaas. then while living in the midst of Maya, one remains detached from it. ਉਸ ‘ਪਰਗਾਸ’ ਦੀ ਰਾਹੀਂ ਮਾਇਆ ਵਿਚ ਵਰਤਦਾ ਹੋਇਆ ਭੀ ਨਿਰਲੇਪ ਰਹਿੰਦਾ ਹੈ।
ਸਤਿਗੁਰ ਕੀ ਐਸੀ ਵਡਿਆਈ ॥ satgur kee aisee vadi-aa-ee. Such is the merit of following the true Guru’s teachings, ਗੁਰੂ ਦੀ ਸਰਨ ਪੈਣ ਵਿਚ ਅਜੇਹੀ ਖ਼ੂਬੀ ਹੈ,
ਪੁਤ੍ਰ ਕਲਤ੍ਰ ਵਿਚੇ ਗਤਿ ਪਾਈ ॥੨॥ putar kaltar vichay gat paa-ee. ||2|| that one attains supreme spiritual status while living in the midst of family. ||2|| ਕਿ ਪੁਤ੍ਰ ਇਸਤ੍ਰੀ (ਆਦਿਕ ਪਰਵਾਰ) ਵਿਚ ਹੀ ਰਹਿੰਦਿਆਂ ਉੱਚੀ ਆਤਮਕ ਅਵਸਥਾ ਪ੍ਰਾਪਤ ਹੋ ਜਾਂਦੀ ਹੈ ॥੨॥
ਐਸੀ ਸੇਵਕੁ ਸੇਵਾ ਕਰੈ ॥ aisee sayvak sayvaa karai. A true servant should be in such a service of the Master-God, ਸੇਵਕ ਉਹ ਹੈ ਜੋ (ਮਾਲਕ ਦੀ) ਇਹੋ ਜਿਹੀ ਸੇਵਾ ਕਰੇ,
ਜਿਸ ਕਾ ਜੀਉ ਤਿਸੁ ਆਗੈ ਧਰੈ ॥ jis kaa jee-o tis aagai Dharai. that he surrenders his soul to whom it belongs. ਕਿ ਜਿਸ ਮਾਲਕ ਦੀ ਦਿੱਤੀ ਹੋਈ ਜਿੰਦ ਹੈ ਉਸੇ ਦੇ ਅੱਗੇ ਇਸ ਨੂੰ ਭੇਟਾ ਦੇ ਦੇਵੇ।
ਸਾਹਿਬ ਭਾਵੈ ਸੋ ਪਰਵਾਣੁ ॥ saahib bhaavai so parvaan. Whatever pleases the Master-God should be acceptable to him. ਜੋ ਹਰੀ ਨੂੰ ਭਾਵੇ ਉਹ ਸਿਰ ਮੱਥੇ ਤੇ ਮੰਨੇ।
ਸੋ ਸੇਵਕੁ ਦਰਗਹ ਪਾਵੈ ਮਾਣੁ ॥੩॥ so sayvak dargeh paavai maan. ||3|| Such a servant attains honor in God’s presence. ||3|| ਉਹ ਸੇਵਕ ਉਸ ਦੀ ਹਜ਼ੂਰੀ ਵਿਚ ਆਦਰ-ਸਤਕਾਰ ਪਾਂਦਾ ਹੈ ॥੩॥
ਸਤਿਗੁਰ ਕੀ ਮੂਰਤਿ ਹਿਰਦੈ ਵਸਾਏ ॥ satgur kee moorat hirdai vasaa-ay. A devotee, who enshrines the divine word of the true Guru in his mind, ਜੇਹੜਾ ਸੇਵਕ ਆਪਣੇ ਸਤਿਗੁਰੂ ਦੇ ਆਤਮਕ-ਸਰੂਪ (ਸ਼ਬਦ) ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ,
ਜੋ ਇਛੈ ਸੋਈ ਫਲੁ ਪਾਏ ॥ jo ichhai so-ee fal paa-ay. receives whatever he wishes. ਉਹ ਮਨ-ਇੱਛਤ ਫਲ ਹਾਸਲ ਕਰਦਾ ਹੈ।
ਸਾਚਾ ਸਾਹਿਬੁ ਕਿਰਪਾ ਕਰੈ ॥ saachaa saahib kirpaa karai. The eternal God bestows such grace on him, ਸਦਾ-ਥਿਰ ਰਹਿਣ ਵਾਲਾ ਮਾਲਕ-ਪ੍ਰਭੂ ਉਸ ਉਤੇ (ਇਤਨੀ) ਮੇਹਰ ਕਰਦਾ ਹੈ,
ਸੋ ਸੇਵਕੁ ਜਮ ਤੇ ਕੈਸਾ ਡਰੈ ॥੪॥ so sayvak jam tay kaisaa darai. ||4|| that he is not even afraid of death. ||4|| ਕਿ ਉਸ ਨੂੰ ਮੌਤ ਦਾ ਭੀ ਕੋਈ ਡਰ ਨਹੀਂ ਰਹਿ ਜਾਂਦਾ ॥੪॥
ਭਨਤਿ ਨਾਨਕੁ ਕਰੇ ਵੀਚਾਰੁ ॥ bhanat naanak karay veechaar. Nanak says, when one reflects upon and ਨਾਨਕ ਆਖਦਾ ਹੈ-ਜਦੋਂ ਮਨੁੱਖ (ਗੁਰੂ ਦੇ ਸ਼ਬਦ ਦੀ) ਵਿਚਾਰ ਕਰਦਾ ਹੈ,
ਸਾਚੀ ਬਾਣੀ ਸਿਉ ਧਰੇ ਪਿਆਰੁ ॥ saachee banee si-o Dharay pi-aar. develops love for the Guru’s divine words of God’s praises, ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਇਸ ਗੁਰ-ਬਾਣੀ ਨਾਲ ਪਿਆਰ ਪਾਂਦਾ ਹੈ,
ਤਾ ਕੋ ਪਾਵੈ ਮੋਖ ਦੁਆਰੁ ॥ taa ko paavai mokh du-aar. then he finds the way to freedom from the vices. ਤਦੋਂ ਉਹ (ਮਾਇਆ ਦੇ ਮੋਹ ਤੋਂ) ਖ਼ਲਾਸੀ ਦਾ ਦਰਵਾਜ਼ਾ ਲੱਭ ਲੈਂਦਾ ਹੈ।
ਜਪੁ ਤਪੁ ਸਭੁ ਇਹੁ ਸਬਦੁ ਹੈ ਸਾਰੁ ॥੫॥੨॥੪॥ jap tap sabh ih sabad hai saar. ||5||2||4|| The Guru’s divine word of God’s praises is the essence of all devotional worship andaustere meditation. ||5||2||4|| (ਸਿਫ਼ਤ-ਸਾਲਾਹ ਵਾਲਾ ਇਹ) ਸ੍ਰੇਸ਼ਟ ਗੁਰ-ਸ਼ਬਦ ਹੀ ਅਸਲ ਜਪ ਹੈ ਅਸਲ ਤਪ ਹੈ ॥੫॥੨॥੪॥
ਧਨਾਸਰੀ ਮਹਲਾ ੧ ॥ Dhanaasree mehlaa 1. Raag Dhanasri, First Guru:
ਜੀਉ ਤਪਤੁ ਹੈ ਬਾਰੋ ਬਾਰ ॥ jee-o tapat hai baaro baar. Our mind suffers again and again; ਜਿੰਦ ਮੁੜ ਮੁੜ ਦੁਖੀ ਹੁੰਦੀ ਹੈ,
ਤਪਿ ਤਪਿ ਖਪੈ ਬਹੁਤੁ ਬੇਕਾਰ ॥ tap tap khapai bahut baykaar. extremely agonized, it is ruined by falling in many vices. ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ।
ਜੈ ਤਨਿ ਬਾਣੀ ਵਿਸਰਿ ਜਾਇ ॥ jai tan banee visar jaa-ay. The one who forsakes the divine words of God’s praises, ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ,
ਜਿਉ ਪਕਾ ਰੋਗੀ ਵਿਲਲਾਇ ॥੧॥ ji-o pakaa rogee villaa-ay. ||1|| cries out in pain, like a chronic patient. ||1|| ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ ॥੧॥
ਬਹੁਤਾ ਬੋਲਣੁ ਝਖਣੁ ਹੋਇ ॥ bahutaa bolan jhakhan ho-ay. To talk or complain too much about one’s problems is useless, ਸਹੇੜੇ ਹੋਏ ਦੁੱਖਾਂ ਬਾਰੇਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ,
ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ vin bolay jaanai sabh so-ay. ||1|| rahaa-o. because even without speaking, God knows everything. ||1||Pause|| ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ ॥੧॥ ਰਹਾਉ ॥
ਜਿਨਿ ਕਨ ਕੀਤੇ ਅਖੀ ਨਾਕੁ ॥ jin kan keetay akhee naak. He who has given us ears, eyes, and nose; ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ;
ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ jin jihvaa ditee bolay taat. He who has provided us with the tongue which speaks so fast, ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ;


© 2017 SGGS ONLINE
error: Content is protected !!
Scroll to Top