Guru Granth Sahib Translation Project

Guru granth sahib page-68

Page 68

ਮਨੁ ਤਨੁ ਅਰਪੀ ਆਪੁ ਗਵਾਈ ਚਲਾ ਸਤਿਗੁਰ ਭਾਏ ॥ man tan arpee aap gavaa-ee chalaa satgur bhaa-ay. Shedding all my self-conceit from within, I surrender myself completely to the Guru and do what pleases the true Guru. ਮੈਂ ਆਪਣੀ ਆਤਮਾ ਤੇ ਦੇਹਿ ਸਮਰਪਣ ਕਰਦਾ ਹਾਂ ਆਪਣੀ ਸਵੈ-ਹੰਗਤਾ ਤਿਆਗਦਾ ਹਾਂ ਤੇ ਸੱਚੇ ਗੁਰਾਂ ਦੀ ਰਜਾ ਅਨੁਸਾਰ ਟੁਰਦਾ ਹਾਂ।
ਸਦ ਬਲਿਹਾਰੀ ਗੁਰ ਅਪੁਨੇ ਵਿਟਹੁ ਜਿ ਹਰਿ ਸੇਤੀ ਚਿਤੁ ਲਾਏ ॥੭॥ sad balihaaree gur apunay vitahu je har saytee chit laa-ay. ||7|| Forever I dedicate myself to my Guru, who attunes my mind to God. ਜੇਹੜੇ ਗੁਰੂ ਪਰਮਾਤਮਾ ਦੇ ਨਾਲ ਮੇਰਾ ਚਿੱਤ ਜੋੜ ਦੇਂਦਾ ਹੈ, ਮੈਂ ਆਪਣੇ ਉਸ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ
ਸੋ ਬ੍ਰਾਹਮਣੁ ਬ੍ਰਹਮੁ ਜੋ ਬਿੰਦੇ ਹਰਿ ਸੇਤੀ ਰੰਗਿ ਰਾਤਾ ॥ so baraahman barahm jo binday har saytee rang raataa. The true Brahman (a person of higher social status) is the one who knows the Creator, and who is imbued with His love. ਉਹੀ ਬ੍ਰਾਹਮਣ ਹੈ, ਜੇਹੜਾ ਬ੍ਰਹਮ (ਪ੍ਰਭੂ) ਨੂੰ ਪਛਾਣਦਾ ਹੈ, ਜੇਹੜਾ ਪ੍ਰਭੂ ਦੇ ਪ੍ਰੇਮ ਵਿਚ ਪ੍ਰਭੂ ਨਾਲ ਰੰਗਿਆ ਰਹਿੰਦਾ ਹੈ।
ਪ੍ਰਭੁ ਨਿਕਟਿ ਵਸੈ ਸਭਨਾ ਘਟ ਅੰਤਰਿ ਗੁਰਮੁਖਿ ਵਿਰਲੈ ਜਾਤਾ ॥ parabh nikat vasai sabhnaa ghat antar gurmukh virlai jaataa. God actually dwells very near; in all the hearts, but only a few Guru’s followers realize this. ਪ੍ਰਭੂ ਸਭ ਸਰੀਰਾਂ ਵਿਚ ਸਭ ਜੀਵਾਂ ਦੇ ਨੇੜੇ ਵੱਸਦਾ ਹੈ। ਪਰ ਇਹ ਗੱਲ ਕੋਈ ਵਿਰਲਾ ਸਮਝਦਾ ਹੈ, ਜੋ ਗੁਰੂ ਦੀ ਸਰਨ ਪਏ।
ਨਾਨਕ ਨਾਮੁ ਮਿਲੈ ਵਡਿਆਈ ਗੁਰ ਕੈ ਸਬਦਿ ਪਛਾਤਾ ॥੮॥੫॥੨੨॥ naanak naam milai vadi-aa-ee gur kai sabad pachhaataa. ||8||5||22|| O’ Nanak, it is only by realizing God through the Guru’s word, one obtains honor in this world and in God’s Court. ਹੇ ਨਾਨਕ! ਸ਼ਬਦ ਵਿਚ ਜੁੜਿਆਂ ਪ੍ਰਭੂ ਨਾਲ ਜਾਣ-ਪਛਾਣ ਪੈਂਦੀ ਹੈ, ਪ੍ਰਭੂ ਦਾ ਨਾਮ ਮਿਲਦਾ ਹੈ ਤੇ ਲੋਕ ਪਰਲੋਕ ਵਿਚ ਆਦਰ ਮਿਲਦਾ ਹੈ
ਸਿਰੀਰਾਗੁ ਮਹਲਾ ੩ ॥ sireeraag mehlaa 3. Siree Raag, by the Third Guru:
ਸਹਜੈ ਨੋ ਸਭ ਲੋਚਦੀ ਬਿਨੁ ਗੁਰ ਪਾਇਆ ਨ ਜਾਇ ॥ sahjai no sabh lochdee bin gur paa-i-aa na jaa-ay. The entire world craves for intuitive peace, but without the guidance of the Guru it cannot be attained. ਸਾਰੀ ਸ੍ਰਿਸ਼ਟੀ ਮਨ ਦੀ ਸ਼ਾਂਤੀ ਲਈ ਤਰਸਦੀ ਹੈ, ਪਰ ਗੁਰੂ ਦੀ ਸਰਨ ਤੋਂ ਬਿਨਾ ਇਹ ਸਹਜ ਅਵਸਥਾ ਨਹੀਂ ਮਿਲਦੀ।
ਪੜਿ ਪੜਿ ਪੰਡਿਤ ਜੋਤਕੀ ਥਕੇ ਭੇਖੀ ਭਰਮਿ ਭੁਲਾਇ ॥ parh parh pandit jotkee thakay bhaykhee bharam bhulaa-i. The pandits and the astrologers have grown weary of extensive reading about it, and even the people wearing holy garbs have been lost in delusion. ਪੰਡਿਤ ਤੇ ਜੋਤਸ਼ੀ (ਸ਼ਾਸਤ੍ਰ ਆਦਿਕ ਧਰਮ-ਪੁਸਤਕਾਂ) ਪੜ੍ਹ-ਪੜ੍ਹ ਕੇ ਥੱਕ ਗਏ , ਛੇ ਭੇਖਾਂ ਦੇ ਸਾਧੂ ਭੀ ਭਟਕ ਭਟਕ ਕੇ ਕੁਰਾਹੇ ਹੀ ਪਏ ਰਹੇ ।
ਗੁਰ ਭੇਟੇ ਸਹਜੁ ਪਾਇਆ ਆਪਣੀ ਕਿਰਪਾ ਕਰੇ ਰਜਾਇ ॥੧॥ gur bhaytay sahj paa-i-aa aapnee kirpaa karay rajaa-ay. ||1|| It is only when God has shown His grace that mortals have met the Guru and following his teachings, have attained the state of equipoise. ਜਿਨ੍ਹਾਂ ਉੱਤੇ ਪਰਮਾਤਮਾ ਆਪਣੀ ਰਜ਼ਾ ਅਨੁਸਾਰ ਕਿਰਪਾ ਕਰਦਾ ਹੈ, ਉਹ ਗੁਰੂ ਨੂੰ ਮਿਲ ਕੇ ਸਹਜ-ਅਵਸਥਾ ਪ੍ਰਾਪਤ ਕਰਦੇ ਹਨ
ਭਾਈ ਰੇ ਗੁਰ ਬਿਨੁ ਸਹਜੁ ਨ ਹੋਇ ॥ bhaa-ee ray gur bin sahj na ho-ay. O’ Brothers, without the Guru’s teaching state of equipoise can not be obtained. ਹੇ ਭਾਈ! ਗੁਰੂ ਦੀ ਸਰਨ ਤੋਂ ਬਿਨਾ (ਮਨੁੱਖ ਦੇ ਅੰਦਰ) ਆਤਮਕ ਅਡੋਲਤਾ ਪੈਦਾ ਨਹੀਂ ਹੁੰਦੀ।
ਸਬਦੈ ਹੀ ਤੇ ਸਹਜੁ ਊਪਜੈ ਹਰਿ ਪਾਇਆ ਸਚੁ ਸੋਇ ॥੧॥ ਰਹਾਉ ॥ sabdai hee tay sahj oopjai har paa-i-aa sach so-ay. ||1|| rahaa-o. Only by focusing one’s mind to the Guru’s word does one attain state of equipoise and the eternal God is realized. ਗੁਰੂ ਦੇ ਸ਼ਬਦ ਵਿਚ ਜੁੜਨ ਤੋਂ ਹੀ ਆਤਮਕ ਅਡੋਲਤਾ (ਮਨ ਦੀ ਸ਼ਾਂਤੀ) ਪੈਦਾ ਹੁੰਦੀ ਹੈ, ਤੇ ਉਹ ਸਦਾ-ਥਿਰ ਰਹਿਣ ਵਾਲਾ ਹਰੀ ਮਿਲਦਾ ਹੈ l
ਸਹਜੇ ਗਾਵਿਆ ਥਾਇ ਪਵੈ ਬਿਨੁ ਸਹਜੈ ਕਥਨੀ ਬਾਦਿ ॥ sehjay gaavi-aa thaa-ay pavai bin sahjai kathnee baad. Only the singing of God’s praises in a state of poise is accepted in God’s Court, and without that it is all in vain. ਪਰਮਾਤਮਾ ਦੇ ਗੁਣਾਂ ਦਾ ਕੀਰਤਨ ਕਰਨਾ ਭੀ ਤਦੋਂ ਹੀ ਪਰਵਾਨ ਹੁੰਦਾ ਹੈ, ਜੇ ਆਤਮਕ ਅਡੋਲਤਾ ਵਿਚ ਟਿਕ ਕੇ ਕੀਤਾ ਜਾਏ। ਆਤਮਕ ਅਡੋਲਤਾ ਤੋਂ ਬਿਨਾ ਧਾਰਮਿਕ ਗੱਲਾਂ ਦਾ ਕਹਿਣਾ ਵਿਅਰਥ ਜਾਂਦਾ ਹੈ।
ਸਹਜੇ ਹੀ ਭਗਤਿ ਊਪਜੈ ਸਹਜਿ ਪਿਆਰਿ ਬੈਰਾਗਿ ॥ sehjay hee bhagat oopjai sahj pi-aar bairaag. Only in a state of mental peace that real devotion emanates and God’s love and detachment from the world are achieved. ਬ੍ਰਹਿਮ ਗਿਆਨ ਦੁਆਰਾ ਅਨੁਰਾਗ ਉਤਪੰਨ ਹੁੰਦਾ ਹੈ, ਰੱਬ ਦੀ ਪ੍ਰੀਤ ਤੇ ਸੰਸਾਰ ਵਲੋਂ ਉਪਰਾਮਤਾ ਪੈਦਾ ਹੁੰਦੀਆਂ ਹਨ।
ਸਹਜੈ ਹੀ ਤੇ ਸੁਖ ਸਾਤਿ ਹੋਇ ਬਿਨੁ ਸਹਜੈ ਜੀਵਣੁ ਬਾਦਿ ॥੨॥ sahjai hee tay sukh saat ho-ay bin sahjai jeevan baad. ||2|| Only in a state of equipoise, joy and peace arises, and without this tranquility, the entire life is in vain. ਆਤਮਕ ਅਡੋਲਤਾ ਤੋਂ ਆਤਮਕ ਆਨੰਦ ਤੇ ਸ਼ਾਂਤੀ ਪੈਦਾ ਹੁੰਦੀ ਹੈ, ਆਤਮਕ ਅਡੋਲਤਾ ਤੋਂ ਬਿਨਾ ਸਾਰੀ ਜ਼ਿੰਦਗੀ ਵਿਅਰਥ ਜਾਂਦੀ ਹੈ ॥
ਸਹਜਿ ਸਾਲਾਹੀ ਸਦਾ ਸਦਾ ਸਹਜਿ ਸਮਾਧਿ ਲਗਾਇ ॥ sahj saalaahee sadaa sadaa sahj samaaDh lagaa-ay. (O’ my friend), always praise God and remember Him in a state of calmness. (ਹੇ ਭਾਈ!) ਤੂੰ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਅਡੋਲਤਾ ਵਿਚ ਸਮਾਧੀ ਲਾ ਕੇ ਹੀ ਸਦਾ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰ
ਸਹਜੇ ਹੀ ਗੁਣ ਊਚਰੈ ਭਗਤਿ ਕਰੇ ਲਿਵ ਲਾਇ ॥ sehjay hee gun oochrai bhagat karay liv laa-ay. One who intuitively sings praises of God, and attunes to devotional worships, ਜੇਹੜਾ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣ ਗਾਂਦਾ ਹੈ, ਪ੍ਰਭੂ-ਚਰਨਾਂ ਵਿਚ ਸੁਰਤ ਜੋੜ ਕੇ ਭਗਤੀ ਕਰਦਾ ਹੈ,
ਸਬਦੇ ਹੀ ਹਰਿ ਮਨਿ ਵਸੈ ਰਸਨਾ ਹਰਿ ਰਸੁ ਖਾਇ ॥੩॥ sabday hee har man vasai rasnaa har ras khaa-ay. ||3|| by following the Guru’s word God comes to dwell in the heart, and one tastes the sublime essence of God’s Name. ਸ਼ਬਦ ਦੁਆਰਾ ਵਾਹਿਗੁਰੂ ਚਿੱਤ ਅੰਦਰ ਟਿਕਦਾ ਹੈ ਅਤੇ ਜਿਹਭਾ ਵਾਹਿਗੁਰੂ ਅੰਮ੍ਰਿਤ ਨੂੰ ਭੂੰਚਦੀ ਹੈ।
ਸਹਜੇ ਕਾਲੁ ਵਿਡਾਰਿਆ ਸਚ ਸਰਣਾਈ ਪਾਇ ॥ sehjay kaal vidaari-aa sach sarnaa-ee paa-ay. By taking the refuge of the eternal God and attaining the state of mental calmness, they have erased the fear of death from their minds, ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸਰਨ ਪੈ ਕੇ ਆਤਮਕ ਅਡੋਲਤਾ ਵਿਚ ਟਿਕ ਕੇ ਉਹਨਾਂ ਨੇ ਆਤਮਕ ਮੌਤ ਨੂੰ ਮਾਰ ਲਿਆ,
ਸਹਜੇ ਹਰਿ ਨਾਮੁ ਮਨਿ ਵਸਿਆ ਸਚੀ ਕਾਰ ਕਮਾਇ ॥ sehjay har naam man vasi-aa sachee kaar kamaa-ay. by performing truthful righteous deeds, God’s Name intuitively come to dwell in their minds. ਇਹ ਸਦਾ ਨਾਲ ਨਿਭਣ ਵਾਲੀ ਕਾਰ ਕਰਨ ਦੇ ਕਾਰਨ ਉਹਨਾਂ ਦੇ ਅੰਦਰ ਸੁਖੈਨ ਹੀ ਪਰਮਾਤਮਾ ਦਾ ਨਾਮ ਆ ਵੱਸਦਾ ਹੈ।
ਸੇ ਵਡਭਾਗੀ ਜਿਨੀ ਪਾਇਆ ਸਹਜੇ ਰਹੇ ਸਮਾਇ ॥੪॥ say vadbhaagee jinee paa-i-aa sehjay rahay samaa-ay. ||4|| Those who have realized Him are very fortunate; they remain intuitively absorbed in Him. ਬਹੁਤ ਚੰਗੇ ਕਰਮਾਂ ਵਾਲੇ ਹਨ ਉਹ ਜਿਨ੍ਹਾਂ ਨੇ ਵਾਹਿਗੁਰੂ ਨੂੰ ਪਾ ਲਿਆ ਹੈ ਅਤੇ ਸੁਖੈਨ ਹੀ ਉਸ ਦੇ ਅੰਦਰ ਲੀਨ ਰਹਿੰਦੇ ਹਨ।
ਮਾਇਆ ਵਿਚਿ ਸਹਜੁ ਨ ਊਪਜੈ ਮਾਇਆ ਦੂਜੈ ਭਾਇ ॥ maa-i-aa vich sahj na oopjai maa-i-aa doojai bhaa-ay. This state of equipoise doesn’t arise while being attached to Maya, because Maya leads to the love of duality. ਮਾਇਆ ਦੇ ਮੋਹ ਵਿਚ ਟਿਕੇ ਰਿਹਾਂ ਆਤਮਕ ਅਡੋਲਤਾ ਪੈਦਾ ਨਹੀਂ ਹੁੰਦੀ, ਮਾਇਆ ਤਾਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਪਿਆਰ ਵਿਚ ਫਸਾਂਦੀ ਹੈ।v
ਮਨਮੁਖ ਕਰਮ ਕਮਾਵਣੇ ਹਉਮੈ ਜਲੈ ਜਲਾਇ ॥ manmukh karam kamaavnay ha-umai jalai jalaa-ay. Deeds done by self-conceited persons are nothing but burning oneself and others in ego. ਅਜੇਹੇ ਮਨਮੁਖਤਾ ਵਾਲੇ ਕਰਮ ਕੀਤਿਆਂ ਮਨੁੱਖ ਹਉਮੈ ਵਿਚ ਹੀ ਸੜਦਾ ਹੈ, (ਆਪਣੇ ਆਪ ਨੂੰ ਸਾੜਦਾ ਹੈ।
ਜੰਮਣੁ ਮਰਣੁ ਨ ਚੂਕਈ ਫਿਰਿ ਫਿਰਿ ਆਵੈ ਜਾਇ ॥੫॥ jaman maran na chook-ee fir fir aavai jaa-ay. ||5|| His cycle of birth and rebirth does not end and he keeps coming and going (from this world) again and again. ਉਸ ਦਾ ਜਨਮ ਮਰਨ ਦਾ ਗੇੜ ਕਦੇ ਮੁੱਕਦਾ ਨਹੀਂ, ਉਹ ਮੁੜ ਮੁੜ ਜੰਮਦਾ ਰਹਿੰਦਾ ਹੈ
ਤ੍ਰਿਹੁ ਗੁਣਾ ਵਿਚਿ ਸਹਜੁ ਨ ਪਾਈਐ ਤ੍ਰੈ ਗੁਣ ਭਰਮਿ ਭੁਲਾਇ ॥ tarihu gunaa vich sahj na paa-ee-ai tarai gun bharam bhulaa-ay. While living under the three modes of Maya (vice, virtue and power), state of equipoise is not achieved, these three impulses lead to delusion and doubt. ਮਾਇਆ ਦੇ ਤਿੰਨਾਂ ਸੁਭਾਵਾਂ ਅੰਦਰ ਆਤਮਕ ਟਿਕਾ ਪ੍ਰਾਪਤ ਨਹੀਂ ਹੁੰਦਾ। ਤਿੰਨੇ ਹਾਲਤਾ ਪ੍ਰਾਣੀ ਨੂੰ ਵਹਿਮ ਅੰਦਰ ਕੁਰਾਹੇ ਪਾਉਂਦੀਆਂ ਹਨ।
ਪੜੀਐ ਗੁਣੀਐ ਕਿਆ ਕਥੀਐ ਜਾ ਮੁੰਢਹੁ ਘੁਥਾ ਜਾਇ ॥ parhee-ai gunee-ai ki-aa kathee-ai jaa mundhhu ghuthaa jaa-ay. What is the point of reading, studying and debating, if one loses his roots? (going away from the fundamental concept of love for God and His creation) ਆਦਮੀ ਨੂੰ ਪੜ੍ਹਨ, ਘੋਖਣ ਤੇ ਬੋਲਣ ਦਾ ਕੀ ਲਾਭ ਹੈ ਜੇਕਰ ਉਹ ਆਪਣੇ ਮੂਲ-ਪ੍ਰਭੂ ਤੋਂ ਖੁੰਝ ਜਾਵੇ?
ਚਉਥੇ ਪਦ ਮਹਿ ਸਹਜੁ ਹੈ ਗੁਰਮੁਖਿ ਪਲੈ ਪਾਇ ॥੬॥ cha-uthay pad meh sahj hai gurmukh palai paa-ay. ||6|| Spiritual bliss and tranquility is obtained in the fourth stage of spiritual advancement. This is attained by the Guru’s grace. ਚੌਥੀ ਆਤਮਕ ਅਵਸਥਾ ਵਿਚ ਅੱਪੜਿਆਂ ਮਨ ਦੀ ਸ਼ਾਂਤੀ ਪੈਦਾ ਹੁੰਦੀ ਹੈ, ਤੇ ਇਹ ਗੁਰੂ ਦੀ ਸਰਨ ਪਿਆਂ ਪ੍ਰਾਪਤ ਹੁੰਦੀ ਹੈ
ਨਿਰਗੁਣ ਨਾਮੁ ਨਿਧਾਨੁ ਹੈ ਸਹਜੇ ਸੋਝੀ ਹੋਇ ॥ nirgun naam niDhaan hai sehjay sojhee ho-ay. Naam, which is unaffected by all the modes of Maya, is the true treasure. This understanding comes only in the state of equipoise (sehaj) ਤਿੰਨ ਗੁਣਾਂ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਸਭ ਪਦਾਰਥਾਂ ਦਾ ਖ਼ਜ਼ਾਨਾ ਹੈ, ਆਤਮਕ ਅਡੋਲਤਾ ਵਿਚ ਪਹੁੰਚਿਆਂ ਇਹ ਸਮਝ ਪੈਂਦੀ ਹੈ।
ਗੁਣਵੰਤੀ ਸਾਲਾਹਿਆ ਸਚੇ ਸਚੀ ਸੋਇ ॥ gunvantee salaahi-aa sachay sachee so-ay. The virtuous people, praise God saying “True is the glory of the True One. ਗੁਣਾਂ ਵਾਲੇ ਜੀਵ ਹੀ ਉਸ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦੇ ਆਖਦੇ ਹਨ, ਸੱਚੀ ਹੈ ਸ਼ੁਹਰਤ ਸਦਾ-ਥਿਰ ਪ੍ਰਭੂ ਦੀ।
ਭੁਲਿਆ ਸਹਜਿ ਮਿਲਾਇਸੀ ਸਬਦਿ ਮਿਲਾਵਾ ਹੋਇ ॥੭॥ bhuli-aa sahj milaa-isee sabad milaavaa ho-ay. ||7|| God will (one day) imperceptibly unite with Himself, those who have gone astray, but this union will happen only through the Guru’s word. ਕੁਰਾਹੇ ਪਏ ਬੰਦਿਆਂ ਨੂੰ ਭੀ ਸਾਹਿਬ ਮਿਲਾ ਲੈਂਦਾ ਹੈ। ਨਾਮ ਦੇ ਰਾਹੀਂ ਹੀ ਮਿਲਾਪ ਹੁੰਦਾ ਹੈ।
ਬਿਨੁ ਸਹਜੈ ਸਭੁ ਅੰਧੁ ਹੈ ਮਾਇਆ ਮੋਹੁ ਗੁਬਾਰੁ ॥ bin sahjai sabh anDh hai maa-i-aa moh gubaar. Without Spiritual Calmness, it is all spiritual darkness, ignorance, and illusion of worldly attachment. ਮਨ ਦੀ ਸ਼ਾਂਤੀ ਤੋਂ ਬਿਨਾ ਸਾਰਾ ਜਗਤ (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਰਹਿੰਦਾ ਹੈ, (ਜਗਤ ਉੱਤੇ) ਮਾਇਆ ਦੇ ਮੋਹ ਦਾ ਘੁੱਪ ਹਨੇਰਾ ਛਾਇਆ ਰਹਿੰਦਾ ਹੈ।
ਸਹਜੇ ਹੀ ਸੋਝੀ ਪਈ ਸਚੈ ਸਬਦਿ ਅਪਾਰਿ ॥ sehjay hee sojhee pa-ee sachai sabad apaar. Through the Guru’s word, some have intuitively obtained the realization of the Infinite God. ਬ੍ਰਹਿਮ-ਗਿਆਨ ਦੇ ਰਾਹੀਂ ਅਨੰਤ ਸਚੇ ਸੁਆਮੀ ਦੀ ਮਸਝ ਆ ਜਾਂਦੀ ਹੈ।
ਆਪੇ ਬਖਸਿ ਮਿਲਾਇਅਨੁ ਪੂਰੇ ਗੁਰ ਕਰਤਾਰਿ ॥੮॥ aapay bakhas milaa-i-an pooray gur kartaar. ||8|| Granting forgiveness, the Perfect Guru unites the mortal with the Creator. ਖੁਦ ਮਾਫੀ ਦੇ ਕੇ ਪੂਰਨ ਗੁਰੂ ਜੀ ਇਨਸਾਨ ਨੂੰ ਸਿਰਜਣਹਾਰ ਨਾਲ ਮਿਲਾ ਦਿੰਦੇ ਹਨ।
ਸਹਜੇ ਅਦਿਸਟੁ ਪਛਾਣੀਐ ਨਿਰਭਉ ਜੋਤਿ ਨਿਰੰਕਾਰੁ ॥ sehjay adisat pachhaanee-ai nirbha-o jot nirankaar. Only in a state of equipoise we recognize the invisible (Creator), and the light of the Formless and Fearless God. ਆਤਮਕ ਟਿਕਾਉ ਰਾਹੀਂ ਅਡਿੱਠ, ਭੈ-ਰਹਿਤ, ਪ੍ਰਕਾਸ਼ਵਾਨ ਅਤੇ ਆਕਾਰ-ਰਹਿਤ ਸੁਆਮੀ ਸਿਞਾਣਿਆ ਜਾਂਦਾ ਹੈ।
ਸਭਨਾ ਜੀਆ ਕਾ ਇਕੁ ਦਾਤਾ ਜੋਤੀ ਜੋਤਿ ਮਿਲਾਵਣਹਾਰੁ ॥ sabhnaa jee-aa kaa ik daataa jotee jot milaavanhaar. He alone is the provider of all beings, and can unite their light with His own supreme light. ਉਹੀ ਪਰਮਾਤਮਾ ਸਾਰੇ ਜੀਵਾਂ ਨੂੰ ਸਭ ਦਾਤਾਂ ਦੇਣ ਵਾਲਾ ਹੈ, ਤੇ ਸਭ ਦੀ ਜੋਤਿ (ਸੁਰਤਿ) ਨੂੰ ਆਪਣੀ ਜੋਤਿ ਵਿਚ ਮਿਲਾਣ ਦੇ ਸਮਰੱਥ ਹੈ।
ਪੂਰੈ ਸਬਦਿ ਸਲਾਹੀਐ ਜਿਸ ਦਾ ਅੰਤੁ ਨ ਪਾਰਾਵਾਰੁ ॥੯॥ poorai sabad salaahee-ai jis daa ant na paaraavaar. ||9|| We should praise Him through the Guru’s word, there is no end of His virtues. ਪੂਰੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਜਿਸ ਦੇ ਗੁਣਾਂ ਦਾ ਅੰਤ ਨਹੀਂ l
ਗਿਆਨੀਆ ਕਾ ਧਨੁ ਨਾਮੁ ਹੈ ਸਹਜਿ ਕਰਹਿ ਵਾਪਾਰੁ ॥ gi-aanee-aa kaa Dhan naam hai sahj karahi vaapaar. For the enlightened ones, Naam is their true wealth, and they trade in and acquire it in a state of equipoise. ਬ੍ਰਹਿਮ ਬੇਤਿਆਂ ਦੀ ਦੌਲਤ ਸੁਆਮੀ ਦਾ ਨਾਮ ਹੈ ਅਡੋਲਤਾ ਰਾਹੀਂ ਉਹ ਉਸ ਨਾਲ ਵਣਜ ਕਰਦੇ ਹਨ।
ਅਨਦਿਨੁ ਲਾਹਾ ਹਰਿ ਨਾਮੁ ਲੈਨਿ ਅਖੁਟ ਭਰੇ ਭੰਡਾਰ ॥ an-din laahaa har naam lain akhut bharay bhandaar. They always earn the wealth of God’s Name, which ia an inexhaustible and overflowing treasure. ਉਹ ਹਰ ਵੇਲੇ ਪਰਮਾਤਮਾ ਦਾ ਨਾਮ-ਲਾਭ ਹੀ ਖੱਟਦੇ ਹਨ, ਨਾਮ-ਧਨ ਨਾਲ ਭਰੇ ਹੋਏ ਉਹਨਾਂ ਦੇ ਖ਼ਜ਼ਾਨੇ ਕਦੇ ਮੁੱਕਦੇ ਨਹੀਂ ਹਨ।
ਨਾਨਕ ਤੋਟਿ ਨ ਆਵਈ ਦੀਏ ਦੇਵਣਹਾਰਿ ॥੧੦॥੬॥੨੩॥ naanak tot na aavee dee-ay dayvanhaar. ||10||6||23|| O’ Nanak, there is never any shortage of this treasure, which the Giver has bestowed on them. ਹੇ ਨਾਨਕ! ਇਹ ਖ਼ਜ਼ਾਨੇ ਦੇਵਣਹਾਰ ਦਾਤਾਰ ਨੇ ਆਪ ਉਹਨਾਂ ਨੂੰ ਦਿੱਤੇ ਹੋਏ ਹਨ, ਇਹਨਾਂ ਖ਼ਜ਼ਾਨਿਆਂ ਵਿਚ ਕਦੇ ਭੀ ਤੋਟ ਨਹੀਂ ਅਉਂਦੀ l
error: Content is protected !!
Scroll to Top
https://pdp.pasca.untad.ac.id/apps/akun-demo/ https://pkm-bendungan.trenggalekkab.go.id/apps/demo-slot/ https://biroorpeg.tualkota.go.id/birodemo/ https://biroorpeg.tualkota.go.id/public/ggacor/ https://sinjaiutara.sinjaikab.go.id/images/mdemo/ https://sinjaiutara.sinjaikab.go.id/wp-content/macau/ http://kesra.sinjaikab.go.id/public/data/rekomendasi/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ jp1131
https://fisip-an.umb.ac.id/wp-content/pstgacor/ https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html
https://pdp.pasca.untad.ac.id/apps/akun-demo/ https://pkm-bendungan.trenggalekkab.go.id/apps/demo-slot/ https://biroorpeg.tualkota.go.id/birodemo/ https://biroorpeg.tualkota.go.id/public/ggacor/ https://sinjaiutara.sinjaikab.go.id/images/mdemo/ https://sinjaiutara.sinjaikab.go.id/wp-content/macau/ http://kesra.sinjaikab.go.id/public/data/rekomendasi/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ jp1131
https://fisip-an.umb.ac.id/wp-content/pstgacor/ https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html