Page 691
ਧਨਾਸਰੀ ਮਹਲਾ ੫ ਛੰਤ
Dhanaasree mehlaa 5 chhant
Raag Dhanaasaree, Fifth Guru, Chhant:
ੴ ਸਤਿਗੁਰ ਪ੍ਰਸਾਦਿ ॥
ik-oNkaar satgur parsaad.
One eternal God, realized by the grace of the true Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥
satgur deen da-i-aal jis sang har gaavee-ai jee-o.
That true Guru is merciful to the meek in whose company we sing God’s praises.
ਉਹ ਗੁਰੂ ਦੀਨਾਂ ਉੱਤੇ ਦਇਆ ਕਰਨ ਵਾਲਾ ਹੈ ਜਿਸ ਦੀ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਕੀਤੀ ਜਾਦੀ ਹੈ।
ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥
amrit har kaa naam saaDhsang raavee-ai jee-o.
In the holy company of saints we should sing praises of the ambrosial nectar like Name of God.
ਗੁਰੂ ਦੀ ਸੰਗਤਿ ਵਿਚ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਸਿਮਰਿਆ ਜਾ ਸਕਦਾ ਹੈ।
ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥
bhaj sang saaDhoo ik araaDhoo janam maran dukh naas-ay.
O’ my friend go to the company of the Guru and meditate on the one God; the agony of birth and death flees away by meditating on Naam.
ਹੇ ਭਾਈ! ਗੁਰੂ ਦੀ ਸੰਗਤਿ ਵਿਚ ਜਾਹ, (ਉਥੇ) ਇਕ ਪ੍ਰਭੂ ਦਾ ਸਿਮਰਨ ਕਰ, (ਸਿਮਰਨ ਦੀ ਬਰਕਤਿ ਨਾਲ) ਜਨਮ ਮਰਨ ਦਾ ਦੁੱਖ ਦੂਰ ਹੋ ਜਾਂਦਾ ਹੈ।
ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥
Dhur karam likhi-aa saach sikhi-aa katee jam kee faas-ay.
One who is so pre-ordained, follows the true Guru’ teachings by which his fear of death is eradicated.
(ਜਿਸ ਮਨੁੱਖ ਦੇ ਮੱਥੇ ਉੱਤੇ) ਧੁਰ ਦਰਗਾਹ ਤੋਂ (ਸਿਮਰਨ ਕਰਨ ਵਾਸਤੇ) ਬਖ਼ਸ਼ਸ਼ (ਦਾ ਲੇਖ) ਲਿਖਿਆ ਹੁੰਦਾ ਹੈ, ਉਹੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਗ੍ਰਹਣ ਕਰਦਾ ਹੈ, ਉਸ ਦੀ ਆਤਮਕ ਮੌਤ ਦੀ ਫਾਹੀ ਕੱਟੀ ਜਾਂਦੀ ਹੈ।
ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥
bhai bharam naathay chhutee gaathay jam panth mool na aavee-ai.
All our fears and doubts are dispelled, the knot of worldly bonds is loosened and we are never subjected to the torture or fear of death.
ਸਾਰੇ ਡਰ ਸਾਰੇ ਭਰਮ ਨਾਸ ਹੋ ਜਾਂਦੇ ਹਨ,ਮਾਇਆ ਦੀ ਗੰਢ ਖੁਲ੍ਹ ਜਾਂਦੀ ਹੈ, ਆਤਮਕ ਮੌਤ ਸਹੇੜਨ ਵਾਲੇ ਰਸਤੇ ਉਤੇ ਬਿਲਕੁਲ ਨਹੀਂ ਤੁਰੀਦਾ।
ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥੧॥
binvant naanak Dhaar kirpaa sadaa har gun gaavee-ai. ||1||
Nanak prays: O’ God, bestow mercy so that we may always keep singing Your praises. ||1||
ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੇਹਰ ਕਰ ਕਿ ਅਸੀਂ ਜੀਵ ਸਦਾ ਤੇਰੀ ਸਿਫ਼ਤ-ਸਾਲਾਹ ਕਰਦੇ ਰਹੀਏ ॥੧॥
ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥
niDhri-aa Dhar ayk naam niranjano jee-o.
O’ God, You are immaculate and Your Name is the support of the supportless.
ਹੇ ਪ੍ਰਭੂ! ਤੂੰ ਮਾਇਆ ਦੀ ਕਾਲਖ ਤੋਂ ਰਹਿਤ ਹੈਂ, ਤੇਰਾ ਨਾਮ ਹੀ ਨਿਆਸਰਿਆਂ ਦਾ ਆਸਰਾ ਹੈ।
ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥
too daataa daataar sarab dukh bhanjno jee-o.
O’ God, You are the benefactor of all and the destroyer of all sorrows.
ਹੇ ਪ੍ਰਭੂ! ਤੂੰ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈਂ, ਅਤੇ ਸਭ ਦੁਖਾਂ ਨੂੰ ਨਾਸ ਕਰਨ ਵਾਲਾ ਹੈਂ।
ਦੁਖ ਹਰਤ ਕਰਤਾ ਸੁਖਹ ਸੁਆਮੀ ਸਰਣਿ ਸਾਧੂ ਆਇਆ ॥
dukh harat kartaa sukhah su-aamee saran saaDhoo aa-i-aa.
O’ God, the destroyer of sorrows, the Creatorof the universe and the bestower of peace, whoever comes under the guru’s refuge,
ਹੇ (ਸਭ ਜੀਵਾਂ ਦੇ) ਦੁੱਖ ਨਾਸ ਕਰਨ ਵਾਲੇ, ਸਭ ਦੇ ਪੈਦਾ ਕਰਨ ਵਾਲੇ, ਸਾਰੇ ਸੁਖਾਂ ਦੇ ਮਾਲਕ-ਪ੍ਰਭੂ! ਜੇਹੜਾ ਮਨੁੱਖ ਗੁਰੂ ਦੀ ਸਰਨ ਆਉਂਦਾ ਹੈ,
ਸੰਸਾਰੁ ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥
sansaar saagar mahaa bikh-rhaa pal ayk maahi taraa-i-aa.
You ferry him across the terrible worldly ocean of vices in an instant.
ਉਸ ਨੂੰ ਤੂੰ ਇਸ ਬੜੇ ਔਖੇ ਸੰਸਾਰ-ਸਮੁੰਦਰ ਤੋਂ ਇਕ ਛਿਨ ਵਿਚ ਪਾਰ ਲੰਘਾ ਦੇਂਦਾ ਹੈਂ।
ਪੂਰਿ ਰਹਿਆ ਸਰਬ ਥਾਈ ਗੁਰ ਗਿਆਨੁ ਨੇਤ੍ਰੀ ਅੰਜਨੋ ॥
poor rahi-aa sarab thaa-ee gur gi-aan naytree anjno.
O’ God! the one whose eyes are enlightened with the Guru’s divine wisdom, beholds You pervading everywhere.
ਹੇ ਪ੍ਰਭੂ! ਗੁਰੂ ਦਾ ਦਿੱਤਾ ਗਿਆਨ-ਸੁਰਮਾ ਜਿਸ ਮਨੁੱਖ ਦੀਆਂ ਅੱਖਾਂ ਵਿਚ ਪੈਂਦਾ ਹੈ, ਉਸ ਨੂੰ ਤੂੰ ਸਭ ਥਾਵਾਂ ਵਿਚ ਵਿਆਪਕ ਦਿੱਸਦਾ ਹੈਂ।
ਬਿਨਵੰਤਿ ਨਾਨਕ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥੨॥
binvant naanak sadaa simree sarab dukh bhai bhanjno. ||2||
Nanak prays: O’ God, bestow mercy so that I may always lovingly remember You, the destroyer of all fears. ||2||
ਨਾਨਕ ਬੇਨਤੀ ਕਰਦਾ ਹੈ-ਹੇ ਸਾਰੇ ਦੁੱਖਾਂ ਦੇ ਨਾਸ ਕਰਨ ਵਾਲੇ! (ਮੇਹਰ ਕਰ) ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂ ॥੨॥
ਆਪਿ ਲੀਏ ਲੜਿ ਲਾਇ ਕਿਰਪਾ ਧਾਰੀਆ ਜੀਉ ॥
aap lee-ay larh laa-ay kirpaa Dhaaree-aa jee-o.
O’ God by showing mercy on Your own, You have united me with You.
ਹੇ ਸੁਆਮੀ ਆਪਣੀ ਰਹਿਮਤ ਕਰ ਕੇ, ਤੂੰ ਮੈਨੂੰ ਆਪਣੇ ਪੱਲੇ ਲਾ ਲਿਆ ਹੈ।
ਮੋਹਿ ਨਿਰਗੁਣੁ ਨੀਚੁ ਅਨਾਥੁ ਪ੍ਰਭ ਅਗਮ ਅਪਾਰੀਆ ਜੀਉ ॥
mohi nirgun neech anaath parabh agam aapaaree-aa jee-o.
O’ God, I am unvirtuous, vile and helpless, but You are incomprehensible and infinite.
ਹੇ ਪ੍ਰਭੂ! ਮੈਂ ਗੁਣ-ਹੀਨ ਨੀਚ ਅਤੇ ਨਿਆਸਰਾ ਹਾਂ, ਪਰ ਤੂੰ ਅਪਹੁੰਚ ਤੇ ਬੇਅੰਤ ਹੈਂ।
ਦਇਆਲ ਸਦਾ ਕ੍ਰਿਪਾਲ ਸੁਆਮੀ ਨੀਚ ਥਾਪਣਹਾਰਿਆ ॥
da-i-aal sadaa kirpaal su-aamee neech thaapanhaari-aa.
O’ the merciful and always gracious Master, O’ the embellisher of the lowly.
ਹੇ ਦਇਆ ਦੇ ਘਰ! ਹੇ ਕਿਰਪਾ ਦੇ ਘਰ ਮਾਲਕ! ਹੇ ਨੀਵਿਆਂ ਨੂੰ ਉੱਚੇ ਬਣਾਣ ਵਾਲੇ ਪ੍ਰਭੂ!
ਜੀਅ ਜੰਤ ਸਭਿ ਵਸਿ ਤੇਰੈ ਸਗਲ ਤੇਰੀ ਸਾਰਿਆ ॥
jee-a jant sabh vas tayrai sagal tayree saari-aa.
All beings and creatures are under Your power and all are under Your care.
ਸਾਰੇ ਜੀਵ ਤੇਰੇ ਵੱਸ ਵਿਚ ਹਨ, ਸਾਰੇ ਤੇਰੀ ਸੰਭਾਲ ਵਿਚ ਹਨ।
ਆਪਿ ਕਰਤਾ ਆਪਿ ਭੁਗਤਾ ਆਪਿ ਸਗਲ ਬੀਚਾਰੀਆ ॥
aap kartaa aap bhugtaa aap sagal beechaaree-aa.
You Yourself are the creator, Yourself the enjoyer and You think about all.
ਤੂੰ ਆਪ (ਸਭ ਜੀਵਾਂ ਨੂੰ) ਪੈਦਾ ਕਰਨ ਵਾਲਾ ਹੈਂ, ਤੂੰ ਆਪ ਸਾਰੇ ਪਦਾਰਥ ਭੋਗਣ ਵਾਲਾ ਹੈਂ, ਤੂੰ ਆਪ ਸਾਰੇ ਜੀਵਾਂ ਵਾਸਤੇ ਵਿਚਾਰਾਂ ਕਰਨ ਵਾਲਾ ਹੈਂ।
ਬਿਨਵੰਤ ਨਾਨਕ ਗੁਣ ਗਾਇ ਜੀਵਾ ਹਰਿ ਜਪੁ ਜਪਉ ਬਨਵਾਰੀਆ ॥੩॥
binvant naanak gun gaa-ay jeevaa har jap japa-o banvaaree-aa. ||3||
Nanak submits: O God! I may keep rejuvenating spiritually by singing Your praises and by meditating on Your Name. ||3||
ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੈਂ ਤੇਰੇ ਗੁਣ ਗਾ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹਾਂ, ਮੈਂ ਸਦਾ ਤੇਰੇ ਨਾਮ ਦਾ ਜਾਪ ਜਪਦਾ ਰਹਾਂ ॥੩॥
ਤੇਰਾ ਦਰਸੁ ਅਪਾਰੁ ਨਾਮੁ ਅਮੋਲਈ ਜੀਉ ॥
tayraa daras apaar naam amola-ee jee-o.
O’ God, Your vision is incomparable and Your Name is invaluable .
ਹੇ ਪ੍ਰਭੂ! ਲਾਸਾਨੀ ਹੈ ਤੇਰਾ ਦਰਸ਼ਨ ਅਤੇ ਅਣਮੁੱਲਾ ਹੈ ਤੇਰਾ ਨਾਮ,
ਨਿਤਿ ਜਪਹਿ ਤੇਰੇ ਦਾਸ ਪੁਰਖ ਅਤੋਲਈ ਜੀਉ ॥
nit jaapeh tayray daas purakh atola-ee jee-o.
O’ the all pervading peerless God, Your devotees always remember You.
ਹੇ ਨਾਹ ਤੋਲੇ ਜਾ ਸਕਣ ਵਾਲੇ ਸਰਬ-ਵਿਆਪਕ ਪ੍ਰਭੂ! ਤੇਰੇ ਦਾਸ ਸਦਾ ਤੇਰਾ ਨਾਮ ਜਪਦੇ ਰਹਿੰਦੇ ਹਨ।
ਸੰਤ ਰਸਨ ਵੂਠਾ ਆਪਿ ਤੂਠਾ ਹਰਿ ਰਸਹਿ ਸੇਈ ਮਾਤਿਆ ॥
sant rasan voothaa aap toothaa har raseh say-ee maati-aa.
O’ God, by Your own pleasure, You dwell on the tongues of the Saints; they remain immersed in the love of Your Name.
ਹੇ ਪ੍ਰਭੂ! ਸੰਤਾਂ ਉੱਤੇ ਤੂੰ ਆਪ ਪ੍ਰਸੰਨ ਹੁੰਦਾ ਹੈਂ, ਤੇ ਉਹਨਾਂ ਦੀ ਜੀਭ ਉਤੇ ਆ ਵੱਸਦਾ ਹੈਂ, ਉਹ ਤੇਰੇ ਨਾਮ ਦੇ ਰਸ ਵਿਚ ਮਸਤ ਰਹਿੰਦੇ ਹਨ।
ਗੁਰ ਚਰਨ ਲਾਗੇ ਮਹਾ ਭਾਗੇ ਸਦਾ ਅਨਦਿਨੁ ਜਾਗਿਆ ॥
gur charan laagay mahaa bhaagay sadaa an-din jaagi-aa.
Those who are attuned to the Guru’s word are very fortunate; they always remain spritually awake and aware to the worldly temptations.
ਜੇਹੜੇ ਮਨੁੱਖ ਗੁਰੂ ਦੀ ਚਰਨੀਂ ਆ ਲੱਗਦੇ ਹਨ, ਉਹ ਵੱਡੇ ਭਾਗਾਂ ਵਾਲੇ ਹਨ, ਉਹ ਹਰ ਵੇਲੇ ਮਾਇਆ ਵਲੋਂ ਸੁਚੇਤ ਰਹਿੰਦੇ ਹਨ।
ਸਦ ਸਦਾ ਸਿੰਮ੍ਰਤਬ੍ਯ੍ਯ ਸੁਆਮੀ ਸਾਸਿ ਸਾਸਿ ਗੁਣ ਬੋਲਈ ॥
sad sadaa simartab-y su-aamee saas saas gun bol-ee.
O’ the praiseworthy Master-God, that Guru who always sings Your praises with each breath,
ਹੇ ਸਿਮਰਨ-ਜੋਗ ਮਾਲਕ-ਪ੍ਰਭੂ! ਜੇਹੜਾ (ਗੁਰੂ) ਸਦਾ ਹੀ ਹਰੇਕ ਸਾਹ ਦੇ ਨਾਲ ਤੇਰੇ ਗੁਣ ਉਚਾਰਦਾ ਰਹਿੰਦਾ ਹੈ,
ਬਿਨਵੰਤਿ ਨਾਨਕ ਧੂਰਿ ਸਾਧੂ ਨਾਮੁ ਪ੍ਰਭੂ ਅਮੋਲਈ ॥੪॥੧॥
binvant naanak Dhoor saaDhoo naam parabhoo amola-ee. ||4||1||
and who always meditates on Your invaluable Name; Nanak prays, let me be his humble servant as if I am the dust of his feet. ||4||1||
ਜੇਹੜਾ ਤੇਰਾ ਅਮੋਲਕ ਨਾਮ ਸਦਾ ਜਪਦਾ ਹੈ, ਨਾਨਕ ਬੇਨਤੀ ਕਰਦਾ ਹੈ-ਮੈਨੂੰ ਉਸ ਗੁਰੂ ਦੀ ਚਰਨ-ਧੂੜ ਦੇਹ, ॥੪॥੧॥
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
raag Dhanaasree banee bhagat kabeer jee kee
Raag Dhanaasaree, The hymns Of Devotee Kabeer Jee:
ੴ ਸਤਿਗੁਰ ਪ੍ਰਸਾਦਿ ॥
ik-oNkaar satgur parsaad.
One eternal God, realized by the grace of the the true Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥
sanak sanand mahays samaanaaN. saykhnaag tayro maram na jaanaaN. ||1||
O’ God, even the beings like Sanak, Sanand, Mahesh, and Sheshnaag did not understood Your mystery. ||1||
ਹੇ ਪ੍ਰਭੂ! (ਬ੍ਰਹਮਾ ਦੇ ਪੁੱਤਰਾਂ) ਸਨਕ, ਸਨੰਦ ਅਤੇ ਸ਼ਿਵ ਜੀ ਵਰਗਿਆਂ ਨੇ ਤੇਰਾ ਭੇਦ ਨਹੀਂ ਪਾਇਆ; (ਵਿਸ਼ਨੂ ਦੇ ਭਗਤ) ਸ਼ੇਸ਼ਨਾਗ ਨੇ ਤੇਰਾ ਰਾਜ਼ ਨਹੀਂ ਸਮਝਿਆ ॥੧॥
ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥
santsangat raam ridai basaa-ee. ||1|| rahaa-o.
By joining the company of saints, I enshrine God in my heart. ||1||Pause||
ਮੈਂ ਸੰਤਾਂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹਾਂ ॥੧॥ ਰਹਾਉ ॥
ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥
hanoomaan sar garurh samaanaaN. surpat narpat nahee gun jaanaaN. ||2||
O’ God, beings like Hanumaan and Garurh, gods and the kings, none of them understood Your virtues. ||2||
ਹਨੂਮਾਨ ਵਰਗਿਆਂ ਨੇ, ਗਰੁੜ ਵਰਗਿਆਂ ਨੇ, ਦੇਵਤਿਆਂ ਦੇ ਰਾਜੇ ਇੰਦਰ ਨੇ, ਵੱਡੇ ਵੱਡੇ ਰਾਜਿਆਂ ਨੇ ਭੀ ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ ॥੨॥
ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥
chaar bayd ar simrit puraanaaN. kamlaapat kavlaa nahee jaanaaN. ||3||
O’God, Brahama, the scribers of four Vedas, Simritis, and Puranas, and Vishnu the Master of the goddess of wealth did not realize You. ||3||
ਚਾਰ ਵੇਦ, ਸਿਮ੍ਰਿਤੀਆਂ,) ਪੁਰਾਣ ਦੇ ਕਰਤਾ ਬ੍ਰਹਮਾ, ਨੇ ਤੈਨੂੰ ਨਹੀਂ ਸਮਝਿਆ; ਵਿਸ਼ਨੂ ਤੇ ਲੱਛਮੀ ਨੇ ਭੀ ਤੇਰਾ ਅੰਤ ਨਹੀਂ ਪਾਇਆ ॥੩॥
ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥
kahi kabeer so bharmai naahee. pag lag raam rahai sarnaaNhee. ||4||1||
Kabeer says, one who follows the Guru’s teachings and remain in God’s refuge does not wander in different births. ||4||1||
ਕਬੀਰ ਜੀ ਆਖਦੇ ਹਨ ਕਿ ਉਹ ਜੂਨੀਆਂ ਅੰਦਰ ਨਹੀਂ ਭਟਕਦਾ,ਜੋ ਸੰਤਾਂ ਦੀ ਚਰਨੀਂ ਲੱਗ ਕੇ ਪਰਮਾਤਮਾ ਦੀ ਸ਼ਰਨ ਵਿਚ ਟਿਕਿਆ ਰਹਿੰਦਾ ਹੈ ॥੪॥੧॥