Guru Granth Sahib Translation Project

Guru granth sahib page-700

Page 700

ਜੈਤਸਰੀ ਮਹਲਾ ੫ ਘਰੁ ੩ jaitsaree mehlaa 5 ghar 3 Raag Jaitsri, Fifth Guru, Third Beat: ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God. Realized by the grace of the true Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ko-ee jaanai kavan eehaa jag meet. Rare is the one who knows, who in the world is one’s true friend. ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ ਕਿ ਇਥੇ ਜਗਤ ਵਿਚ ਅਸਲੀ ਮਿੱਤਰ ਕੌਣ ਹੈ।
ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ jis ho-ay kirpaal so-ee biDh boojhai taa kee nirmal reet. ||1|| rahaa-o. Only the one on whom God becomes gracious understands the way to find a true friend; immaculate becomes that person’s way of life. ||1||Pause|| ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, ਫਿਰ ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ l
ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ maat pitaa banitaa sut banDhap isat meet ar bhaa-ee. poorab janam kay milay sanjogee anteh ko na sahaa-ee. ||1|| Mother, father, wife, son, relatives, and friends, ਹੇ ਭਾਈ! ਮਾਂ ਪਿਉ, ਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ,
ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ poorab janam kay milay sanjogee anteh ko na sahaa-ee. ||1|| have all joined together here as a result of some connections of past births but in the end nobody is truly helpful.||1|| ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇ) ਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ ॥੧॥
ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ mukat maal kanik laal heeraa man ranjan kee maa-i-aa. All worldly things such as pearl necklaces, gold, rubies, or diamonds are illusory pleasures of mind. ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੇ ਪਦਾਰਥ ਹਨ।
ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ haa haa karat bihaanee avDhahi taa meh santokh na paa-i-aa. ||2|| Getting involved in such things, one’s life passes in agony, and one does not find contentment. ||2|| ਇਹਨਾਂ ਵਿਚ (ਲੱਗਿਆਂ) ਸਾਰੀ ਉਮਰ ‘ਹਾਇ, ਹਾਇ’ ਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ l
ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ hasat rath asav pavan tayj Dhanee bhooman chaturaaNgaa. One may have elephants, chariots, horses as fast as the wind, wealth, land, and four kinds of armies, ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ), ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ-
ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ sang na chaali-o in meh kachhoo-ai ooth siDhaa-i-o naaNgaa. ||3|| but none of these accompany one in the end and he departs empty handed from the world. ||3|| ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ l
ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ har kay sant pari-a pareetam parabh kay taa kai har har gaa-ee-ai. The saints are God’s dear beloveds and in their company we ought to meditate on Him. ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ।
ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥ naanak eehaa sukh aagai mukh oojal sang santan kai paa-ee-ai. ||4||1|| O’ Nanak, this way in the company of saints we obtain peace here in this world and honor in the next. ||4||1| ਹੇ ਨਾਨਕ! (ਅਜਿਹਾ ਕਰਨ ਨਾਲ) ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ l
ਜੈਤਸਰੀ ਮਹਲਾ ੫ ਘਰੁ ੩ ਦੁਪਦੇ jaitsaree mehlaa 5 ghar 3 dupday Raag Jaitsri, Fifth Guru, Third beat, Du-Padas: ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ।
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God. Realized by the grace of the true Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ dayh sandaysaro kahee-a-o pari-a kahee-a-o. O’ my dear friends, give me the pleasant message of my beloved God. (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ,
ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ bisam bha-ee mai baho biDh suntay kahhu suhaagan sahee-a-o. ||1|| rahaa-o. I am mesmerized upon listening many kinds of things about Him. O’ my friendly fortunate bride-souls, give me some clue about Him. ||1||Pause|| ਮੈਂ ਉਸ ਦੀ ਬਾਬਤ ਕਈ ਕਿਸਮਾਂ ਦੀਆਂ ਗੱਲਾਂ ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ। ਹੇ ਸੁਹਾਗਵਤੀ ਸਹੇਲੀਹੋ! ਤੁਸੀਂ ਦੱਸੋ ਉਹ ਕਿਹੋ ਜਿਹਾ ਹੈ?
ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ko kahto sabh baahar baahar ko kahto sabh mahee-a-o. Some say that He lives outside of all, and some say He lives within all creatures. ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ।
ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ baran na deesai chihan na lakhee-ai suhaagan saat boojhhee-a-o. ||1|| But neither His color is visible, nor we can understand any of His features. O’ the fortunate bride-souls, help me understand the truth (about Him).||1|| ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ l
ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ sarab nivaasee ghat ghat vaasee layp nahee alaphee-a-o. He is pervading everywhere and dwells in each and every heart but He is so detached that He is not even slightly affected by Maya. ਉਹ ਪ੍ਰਭੂ ਸਾਰਿਆਂ ਵਿਚ ਰਮਿਆ ਹੋਇਆਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ ਫਿਰ ਭੀ, ਉਸ ਨੂੰ ਮਾਇਆ ਦਾ ਰਤਾ ਭੀ ਲੇਪ ਨਹੀਂ ਹੈ।
ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ naanak kahat sunhu ray logaa sant rasan ko bashee-a-o. ||2||1||2|| Nanak says, “Listen O’ people, the saints always meditate on Him lovingly”. (He always dwells on their tongues) ||2||1||2|| ਨਾਨਕ ਆਖਦਾ ਹੈ-ਹੇ ਲੋਕੋ! ਸੁਣੋ, ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ)
ਜੈਤਸਰੀ ਮਃ ੫ ॥ jaitsaree mehlaa 5. Raag Jaitsri, Fifth Guru:
ਧੀਰਉ ਸੁਨਿ ਧੀਰਉ ਪ੍ਰਭ ਕਉ ॥੧॥ ਰਹਾਉ ॥ Dheera-o sun Dheera-o parabh ka-o. ||1|| rahaa-o. O’ my friends, I obtain solace and peace of mind by listening to amazing things about God.||1|| Pause|| ਹੇ ਭਾਈ! ਮੈਂ ਪ੍ਰਭੂ ਦੀਆਂ ਗੱਲਾਂ ਨੂੰ ਸੁਣ ਸੁਣ ਕੇ ਆਪਣੇ ਮਨ ਵਿਚ ਸਦਾ ਧੀਰਜ ਹਾਸਲ ਕਰਦਾ ਰਹਿੰਦਾ ਹਾਂ l
ਜੀਅ ਪ੍ਰਾਨ ਮਨੁ ਤਨੁ ਸਭੁ ਅਰਪਉ ਨੀਰਉ ਪੇਖਿ ਪ੍ਰਭ ਕਉ ਨੀਰਉ ॥੧॥ jee-a paraan man tan sabh arpa-o neera-o paykh parabh ka-o neera-o. ||1|| Beholding God very near, I dedicate my soul, my breath of life, my mind, body and everything to Him. ||1|| ਹੇ ਭਾਈ! ਪ੍ਰਭੂ ਨੂੰ ਹਰ ਵੇਲੇ ਆਪਣੇ ਨੇੜੇ ਵੇਖ ਵੇਖ ਕੇ ਮੈਂ ਆਪਣੀ ਜਿੰਦ-ਪ੍ਰਾਣ, ਆਪਣਾ ਮਨ ਤਨ ਸਭ ਕੁਝ ਉਸ ਦੀ ਭੇਟ ਕਰਦਾ ਰਹਿੰਦਾ ਹਾਂ l
ਬੇਸੁਮਾਰ ਬੇਅੰਤੁ ਬਡ ਦਾਤਾ ਮਨਹਿ ਗਹੀਰਉ ਪੇਖਿ ਪ੍ਰਭ ਕਉ ॥੨॥ baysumaar bay-ant bad daataa maneh gaheera-o paykh parabh ka-o. ||2|| Beholding the infinite and the great benefactor everywhere, I enshrine Him in my heart.||2|| ਹੇ ਭਾਈ! ਉਹ ਪ੍ਰਭੂ ਵੱਡਾ ਦਾਤਾ ਹੈ, ਬੇਅੰਤ ਹੈ, ਉਸ ਦੇ ਗੁਣਾਂ ਦਾ ਲੇਖਾ ਨਹੀਂ ਹੋ ਸਕਦਾ। ਉਸ ਪ੍ਰਭੂ ਨੂੰ ਹਰ ਥਾਂ ਵੇਖ ਕੇ ਮੈਂ ਉਸ ਨੂੰ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ l
ਜੋ ਚਾਹਉ ਸੋਈ ਸੋਈ ਪਾਵਉ ਆਸਾ ਮਨਸਾ ਪੂਰਉ ਜਪਿ ਪ੍ਰਭ ਕਉ ॥੩॥ jo chaaha-o so-ee so-ee paava-o aasaa mansaa poora-o jap parabh ka-o. ||3|| I receive from God whatever I wish. My hopes and desires are fulfilled by lovingly meditating on God. ||3|| ਹੇ ਭਾਈ! ਮੈਂ ਜੇਹੜੀ ਜੇਹੜੀ ਚੀਜ਼ ਚਾਹੁੰਦਾ ਹਾਂ, ਉਹੀ ਉਹੀ ਉਸ ਪ੍ਰਭੂ ਪਾਸੋਂ ਪ੍ਰਾਪਤ ਕਰ ਲੈਂਦਾ ਹਾਂ। ਪ੍ਰਭੂ ਦੇ ਨਾਮ ਨੂੰ ਜਪ ਜਪ ਕੇ ਮੈਂ ਆਪਣੀ ਹਰੇਕ ਆਸ ਹਰੇਕ ਮੁਰਾਦ ਉਸ ਦੇ ਦਰ ਤੋਂ ਪੂਰੀ ਕਰ ਲੈਂਦਾ ਹਾਂ l
ਗੁਰ ਪ੍ਰਸਾਦਿ ਨਾਨਕ ਮਨਿ ਵਸਿਆ ਦੂਖਿ ਨ ਕਬਹੂ ਝੂਰਉ ਬੁਝਿ ਪ੍ਰਭ ਕਉ ॥੪॥੨॥੩॥ gur parsaad nanak man vasi-aa dookh na kabhoo jhoora-o bujh parabh ka-o. ||4||2||3|| O’ Nanak, by the Guru’s Grace, God has come to dwell in my heart, and having realized Him I never grieve. ||4||2||3|| ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਪ੍ਰਭੂ ਮੇਰੇ ਮਨ ਵਿਚ ਆ ਵੱਸਿਆ ਹੈ, ਹੁਣ ਮੈਂ ਪ੍ਰਭੂ ਨੂੰ ਸਮਝ ਕੇ ਕਿਸੇ ਭੀ ਦੁੱਖ ਵਿਚ ਚਿੰਤਾਤੁਰ ਨਹੀਂ ਹੁੰਦਾ l
ਜੈਤਸਰੀ ਮਹਲਾ ੫ ॥ jaitsaree mehlaa 5. Raag Jaitsri, Fifth Guru:
ਲੋੜੀਦੜਾ ਸਾਜਨੁ ਮੇਰਾ ॥ lorheedarhaa saajan mayraa. Such is my beloved God, whom everybody wants to meet. ਹੇ ਭਾਈ! ਮੇਰਾ ਸੱਜਣ ਪ੍ਰਭੂ ਐਸਾ ਹੈ ਜਿਸ ਨੂੰ ਹਰੇਕ ਜੀਵ ਮਿਲਣਾ ਚਾਹੁੰਦਾ ਹੈ।
ਘਰਿ ਘਰਿ ਮੰਗਲ ਗਾਵਹੁ ਨੀਕੇ ਘਟਿ ਘਟਿ ਤਿਸਹਿ ਬਸੇਰਾ ॥੧॥ ਰਹਾਉ ॥ ghar ghar mangal gaavhu neekay ghat ghat tiseh basayraa. ||1|| rahaa-o. Sing the sublime songs of His praises using all your faculties; He dwells in each and every heart. ||1||Pause|| ਹੇ ਭਾਈ! ਹਰੇਕ ਗਿਆਨ-ਇੰਦ੍ਰੇ ਦੀ ਰਾਹੀਂ ਉਸ ਦੀ ਸਿਫ਼ਤ-ਸਾਲਾਹ ਦੇ ਸੋਹਣੇ ਗੀਤ ਗਾਇਆ ਕਰੋ। ਹਰੇਕ ਸਰੀਰ ਵਿਚ ਉਸ ਦਾ ਹੀ ਨਿਵਾਸ ਹੈ l
ਸੂਖਿ ਅਰਾਧਨੁ ਦੂਖਿ ਅਰਾਧਨੁ ਬਿਸਰੈ ਨ ਕਾਹੂ ਬੇਰਾ ॥ sookh araaDhan dookh araaDhan bisrai na kaahoo bayraa. O’ my friends, lovingly meditate on God during good times and remember Him in bad times as well, so that we never forget Him. ਹੇ ਭਾਈ! ਸੁਖ ਵਿਚ ਭੀ ਅਤੇ ਦੁਖ ਵਿਚ ਭੀ ਉਸ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, ਉਹ ਕਿਸੇ ਭੀ ਵੇਲੇ ਸਾਨੂੰ ਨਾਹ ਭੁੱਲੇ।
ਨਾਮੁ ਜਪਤ ਕੋਟਿ ਸੂਰ ਉਜਾਰਾ ਬਿਨਸੈ ਭਰਮੁ ਅੰਧੇਰਾ ॥੧॥ naam japat kot soor ujaaraa binsai bharam anDhayraa. ||1|| By meditating on God’s Name, the darkness of doubt is dispelled and the mind is enlightened as if it has been illuminated by thousands of Suns. ||1|| ਉਸ ਪਰਮਾਤਮਾ ਦਾ ਨਾਮ ਜਪਦਿਆਂ ਮਨੁੱਖ ਦੇ ਮਨ ਵਿਚ, ਮਾਨੋ ਕ੍ਰੋੜਾਂ ਸੂਰਜਾਂ ਦਾ ਚਾਨਣ ਹੋ ਜਾਂਦਾ ਹੈ, ਮਨ ਵਿਚੋ ਮਾਇਆ ਵਾਲੀ ਭਟਕਣਾ ਮੁੱਕ ਜਾਂਦੀ ਹੈ, (ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ ਦੂਰ ਹੋ ਜਾਂਦਾ ਹੈ l
ਥਾਨਿ ਥਨੰਤਰਿ ਸਭਨੀ ਜਾਈ ਜੋ ਦੀਸੈ ਸੋ ਤੇਰਾ ॥ thaan thanantar sabhnee jaa-ee jo deesai so tayraa. O’ God, You pervade in all the spaces and interspaces, everywhere, whatever we see is Your creation. ਹੇ ਪ੍ਰਭੂ, ਹਰੇਕ ਥਾਂ ਵਿਚ, ਸਭਨਾਂ ਥਾਵਾਂ ਵਿਚ ਤੂੰ ਵੱਸ ਰਿਹਾ ਹੈਂ ਜੋ ਕੁਝ ਦਿੱਸ ਰਿਹਾ ਹੈ, ਉਹ ਸਭ ਕੁਝ ਤੇਰਾ ਹੀ ਸਰੂਪ ਹੈ।
ਸੰਤਸੰਗਿ ਪਾਵੈ ਜੋ ਨਾਨਕ ਤਿਸੁ ਬਹੁਰਿ ਨ ਹੋਈ ਹੈ ਫੇਰਾ ॥੨॥੩॥੪॥ satsang paavai jo naanak tis bahur na ho-ee hai fayraa. ||2||3||4|| O’ Nanak, one who realizes You in the company of the saints doesn’t go through the rounds of birth and death again. ||2||3||4|| ਹੇ ਨਾਨਕ! ਸਾਧ ਸੰਗਤਿ ਵਿਚ ਰਹਿ ਕੇ ਜੇਹੜਾ ਮਨੁੱਖ ਤੈਨੂੰ ਲੱਭ ਲੈਂਦਾ ਹੈ ਉਸ ਨੂੰ ਮੁੜ ਜਨਮ ਮਰਨ ਦਾ ਗੇੜ ਨਹੀਂ ਵਿਆਪਦਾ l


© 2017 SGGS ONLINE
Scroll to Top