Guru Granth Sahib Translation Project

Guru granth sahib page-72

Page 72

ਸੁਰਿ ਨਰ ਮੁਨਿ ਜਨ ਲੋਚਦੇ ਸੋ ਸਤਿਗੁਰਿ ਦੀਆ ਬੁਝਾਇ ਜੀਉ ॥੪॥ sur nar mun jan lochday so satgur dee-aa bujhaa-ay jee-o. ||4|| The angelic beings and the silent sages long for Him; the True Guru has given me this understanding. ਜਿਸ ਨਾਮ-ਪਦਾਰਥ ਨੂੰ ਦੇਵਤੇ ਮਨੁੱਖ ਮੋਨਧਾਰੀ ਲੋਕ ਤਰਸਦੇ ਆ ਰਹੇ ਹਨ ਉਹ (ਪਦਾਰਥ) ਸਤਿਗੁਰੂ ਨੇ ਸਮਝਾ ਦਿੱਤਾ ਹੈ l
ਸਤਸੰਗਤਿ ਕੈਸੀ ਜਾਣੀਐ ॥ satsangat kaisee jaanee-ai. What a true congregation is? ਕਿਹੋ ਜਿਹੇ ਇਕੱਠ ਨੂੰ ਸਤ ਸੰਗਤ ਸਮਝਣਾ ਚਾਹੀਦਾ ਹੈ?
ਜਿਥੈ ਏਕੋ ਨਾਮੁ ਵਖਾਣੀਐ ॥ jithai ayko naam vakhaanee-ai. Where discourse is on nothing but the God. (ਸਤਸੰਗਤ ਉਹ ਹੈ) ਜਿੱਥੇ ਸਿਰਫ਼ ਪਰਮਾਤਮਾ ਦਾ ਨਾਮ ਸਲਾਹਿਆ ਜਾਂਦਾ ਹੈ।
ਏਕੋ ਨਾਮੁ ਹੁਕਮੁ ਹੈ ਨਾਨਕ ਸਤਿਗੁਰਿ ਦੀਆ ਬੁਝਾਇ ਜੀਉ ॥੫॥ ayko naam hukam hai naanak satgur dee-aa bujhaa-ay jee-o. ||5|| O’ Nanak, the One Naam is the God’s Command; the True Guru has given me this understanding. ਹੇ ਨਾਨਕ! ਸਤਿਗੁਰੂ ਨੇ ਇਹ ਗੱਲ ਸਮਝਾ ਦਿੱਤੀ ਹੈ ਕਿ (ਸਤਸੰਗਤ ਵਿਚ) ਸਿਰਫ਼ ਪਰਮਾਤਮਾ ਦਾ ਨਾਮ ਜਪਣਾ ਹੀ (ਪ੍ਰਭੂ ਦਾ) ਹੁਕਮ ਹੈ l
ਇਹੁ ਜਗਤੁ ਭਰਮਿ ਭੁਲਾਇਆ ॥ ih jagat bharam bhulaa-i-aa. This world is lost in illusion. ਇਹ ਜਗਤ ਮਾਇਆ ਦੀ ਭਟਕਣਾ ਵਿਚ ਪੈ ਕੇ ਜੀਵਨ ਦੇ ਸਹੀ ਰਾਹ ਤੋਂ ਲਾਂਭੇ ਜਾ ਰਿਹਾ ਹੈ।
ਆਪਹੁ ਤੁਧੁ ਖੁਆਇਆ ॥ aaphu tuDh khu-aa-i-aa. You Yourself, God, have led it astray (everything is happening under Your Will). ਹੇ ਪ੍ਰਭੂ!) ਤੂੰ ਆਪ ਹੀ (ਜਗਤ ਨੂੰ) ਆਪਣੇ ਆਪ ਤੋਂ ਵਿਛੋੜਿਆ ਹੋਇਆ ਹੈ। ਇਸ ਨੂੰ ਗੁਮਰਾਹ ਕੀਤਾ ਹੈ।
ਪਰਤਾਪੁ ਲਗਾ ਦੋਹਾਗਣੀ ਭਾਗ ਜਿਨਾ ਕੇ ਨਾਹਿ ਜੀਉ ॥੬॥ partaap lagaa duhaaganee bhaag jinaa kay naahi jee-o. ||6|| the unfortunate bride (soul) in whose destiny the blessing of Your Naam is not written is afflicted with pain of duality. ਜਿਨ੍ਹਾ ਮੰਦ-ਭਾਗਣ ਜੀਵ-ਇਸਤ੍ਰੀਆਂ ਦੇ ਚੰਗੇ ਭਾਗ ਨਹੀਂ ਹਨ, ਉਹਨਾਂ ਨੂੰ (ਮਾਇਆ ਦੇ ਕਾਰਨ) ਆਤਮਕ ਦੁੱਖ ਲੱਗਾ ਹੋਇਆ ਹੈ l
ਦੋਹਾਗਣੀ ਕਿਆ ਨੀਸਾਣੀਆ ॥ duhaaganee ki-aa neesaanee-aa. What are the signs of the unfortunate soul-brides? ਮੰਦ-ਭਾਗਣ ਜੀਵ-ਇਸਤ੍ਰੀਆਂ ਦੇ ਕੀ ਲੱਛਣ ਹਨ?
ਖਸਮਹੁ ਘੁਥੀਆ ਫਿਰਹਿ ਨਿਮਾਣੀਆ ॥ khasmahu ghuthee-aa fireh nimaanee-aa. They miss their Master, and they wander around in dishonor. ਉਹ ਆਪਣੇ ਕੰਤ-ਪ੍ਰਭੂ ਤੋਂ ਖੁੰਝੀਆਂ ਹੋਈਆਂ ਹਨ ਅਤੇ ਬੇਇਜ਼ਤ ਹੋ ਭਟਕਦੀਆਂ ਹਨ।
ਮੈਲੇ ਵੇਸ ਤਿਨਾ ਕਾਮਣੀ ਦੁਖੀ ਰੈਣਿ ਵਿਹਾਇ ਜੀਉ ॥੭॥ mailay vays tinaa kaamnee dukhee rain vihaa-ay jee-o. ||7|| Their minds are filthy with sins, they spend their entire life in suffering. ਉਨ੍ਰਾਂ ਦੇ ਚੇਹਰੇ ਵਿਕਾਰਾਂ ਦੀ ਮੈਲ ਨਾਲ ਭਰਿਸ਼ਟੇ ਹੋਏ ਹਨ, ਉਹਨਾਂ ਦੀ ਜ਼ਿੰਦਗੀ-ਰੂਪ ਰਾਤ ਦੁੱਖਾਂ ਵਿਚ ਹੀ ਬੀਤਦੀ ਹੈ
ਸੋਹਾਗਣੀ ਕਿਆ ਕਰਮੁ ਕਮਾਇਆ ॥ sohaaganee ki-aa karam kamaa-i-aa. What actions have the happy soul-brides performed? ਪਤੀ-ਪਿਆਰੀ ਪਤਨੀਆਂ ਨੇ ਕਿਹੜੇ ਅਮਲ ਕਮਾਏ ਹਨ?
ਪੂਰਬਿ ਲਿਖਿਆ ਫਲੁ ਪਾਇਆ ॥ poorab likhi-aa fal paa-i-aa. They received God’s Grace as a result of their past good deeds. ਉਹਨਾਂ ਨੇ ਪਿਛਲੇ ਜਨਮ ਵਿਚ ਕੀਤੀ ਨੇਕ ਕਮਾਈ ਦੇ ਲਿਖੇ ਸੰਸਕਾਰਾਂ ਵਜੋਂ ਹੁਣ ਪਰਮਾਤਮਾ ਦਾ ਨਾਮ-ਫਲ ਪ੍ਰਾਪਤ ਕਰ ਲਿਆ ਹੈ।
ਨਦਰਿ ਕਰੇ ਕੈ ਆਪਣੀ ਆਪੇ ਲਏ ਮਿਲਾਇ ਜੀਉ ॥੮॥ nadar karay kai aapnee aapay la-ay milaa-ay jee-o. ||8|| Casting His Glance of Grace, God unites them with Himself. ਪਰਮਾਤਮਾ ਆਪਣੀ ਮਿਹਰ ਦੀ ਨਿਗਾਹ ਕਰ ਕੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ l
ਹੁਕਮੁ ਜਿਨਾ ਨੋ ਮਨਾਇਆ ॥ hukam jinaa no manaa-i-aa. Those, whom God causes to abide by His Will, ਜਿਨ੍ਹਾਂ ਪਾਸੋਂ ਪ੍ਰਭੂ ਆਪਣੀ ਆਗਿਆ ਦਾ ਪਾਲਣ ਕਰਵਾਉਂਦਾ ਹੈ,
ਤਿਨ ਅੰਤਰਿ ਸਬਦੁ ਵਸਾਇਆ ॥ tin antar sabad vasaa-i-aa. The Divine word is enshrined in their heart. ਉਹ ਉਸ ਦੇ ਨਾਮ ਨੂੰ (ਸਿਫ਼ਤ-ਸਾਲਾਹ ਦੀ ਬਾਣੀ ਨੂੰ) ਆਪਣੇ ਦਿਲਾਂ ਅੰਦਰ ਵਸਾਂਦੀਆਂ ਹਨ।
ਸਹੀਆ ਸੇ ਸੋਹਾਗਣੀ ਜਿਨ ਸਹ ਨਾਲਿ ਪਿਆਰੁ ਜੀਉ ॥੯॥ sahee-aa say sohaaganee jin sah naal pi-aar jee-o. ||9|| They are the true soul-brides, who embrace love for their Master. ਉਹੀ ਜੀਵ-ਸਹੇਲੀਆਂ ਭਾਗਾਂ ਵਾਲੀਆਂ ਹੁੰਦੀਆਂ ਹਨ, ਜਿਨ੍ਹਾਂ ਦਾ ਆਪਣੇ ਖਸਮ-ਪ੍ਰਭੂ ਨਾਲ ਪਿਆਰ ਬਣਿਆ ਰਹਿੰਦਾ ਹੈ l
ਜਿਨਾ ਭਾਣੇ ਕਾ ਰਸੁ ਆਇਆ ॥ jinaa bhaanay kaa ras aa-i-aa. Those who take pleasure in God’s Will, ਜਿਨ੍ਹਾਂ ਨੂੰ ਪਰਮਾਤਮਾ ਦੀ ਰਜ਼ਾ ਵਿਚ ਤੁਰਨ ਦਾ ਆਨੰਦ ਆ ਜਾਂਦਾ ਹੈ,
ਤਿਨ ਵਿਚਹੁ ਭਰਮੁ ਚੁਕਾਇਆ ॥ tin vichahu bharam chukaa-i-aa. they eradicate their doubt from within. ਉਹ ਆਪਣੇ ਅੰਦਰੋਂ ਮਾਇਆ ਵਾਲੀ ਭਟਕਣਾ ਦੂਰ ਕਰ ਲੈਂਦੇ ਹਨ l
ਨਾਨਕ ਸਤਿਗੁਰੁ ਐਸਾ ਜਾਣੀਐ ਜੋ ਸਭਸੈ ਲਏ ਮਿਲਾਇ ਜੀਉ ॥੧੦॥ naanak satgur aisaa jaanee-ai jo sabhsai la-ay milaa-ay jee-o. ||10|| O’ Nanak, know Him as the True Guru, who unites all with God. ਹੇ ਨਾਨਕ! ਗੁਰੂ ਨੂੰ ਐਹੋ ਜਿਹਾ ਖਿਆਲ ਕਰ ਕਿ ਉਹ (ਸਰਨ ਆਏ) ਸਭ ਜੀਵਾਂ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ
ਸਤਿਗੁਰਿ ਮਿਲਿਐ ਫਲੁ ਪਾਇਆ ॥ satgur mili-ai fal paa-i-aa. Meeting with the True Guru, he has realized God. ਉਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ-ਰਸ ਪ੍ਰਾਪਤ ਕਰ ਲਿਆ l
ਜਿਨਿ ਵਿਚਹੁ ਅਹਕਰਣੁ ਚੁਕਾਇਆ ॥ jin vichahu ahkaran chukaa-i-aa. The one who has eradicated the egoism from within. ਜਿਸ ਮਨੁੱਖ ਨੇ ਆਪਣੇ ਅੰਦਰੋਂ ਅਹੰਕਾਰ ਦੂਰ ਕਰ ਲਿਆ।
ਦੁਰਮਤਿ ਕਾ ਦੁਖੁ ਕਟਿਆ ਭਾਗੁ ਬੈਠਾ ਮਸਤਕਿ ਆਇ ਜੀਉ ॥੧੧॥ durmat kaa dukh kati-aa bhaag baithaa mastak aa-ay jee-o. ||11|| The pain of evil-mindedness is eliminated and the good fortune shines forth. ਉਸ ਮਨੁੱਖ ਦੇ ਅੰਦਰੋਂ ਭੈੜੀ ਮੱਤ ਦਾ ਦੁੱਖ ਕੱਟਿਆ ਜਾਂਦਾ ਹੈ, ਉਸ ਦੇ ਮੱਥੇ ਉੱਤੇ ਭਾਗ ਜਾਗ ਪੈਂਦਾ ਹੈ l
ਅੰਮ੍ਰਿਤੁ ਤੇਰੀ ਬਾਣੀਆ ॥ amrit tayree baanee-aa. O God, Your Word is the life-giving nectar of Naam. (ਹੇ ਪ੍ਰਭੂ!) ਤੇਰੀ ਸਿਫ਼ਤ-ਸਾਲਾਹ ਦੀ ਬਾਣੀ (ਮਾਨੋ) ਆਤਮਕ ਜੀਵਨ ਦੇਣ ਵਾਲਾ ਜਲ ਹੈ,
ਤੇਰਿਆ ਭਗਤਾ ਰਿਦੈ ਸਮਾਣੀਆ ॥ tayri-aa bhagtaa ridai samaanee-aa. It permeates the hearts of Your devotees. ਇਹ ਬਾਣੀ ਤੇਰੇ ਭਗਤਾਂ ਦੇ ਹਿਰਦੇ ਵਿਚ (ਹਰ ਵੇਲੇ) ਟਿਕੀ ਰਹਿੰਦੀ ਹੈ।
ਸੁਖ ਸੇਵਾ ਅੰਦਰਿ ਰਖਿਐ ਆਪਣੀ ਨਦਰਿ ਕਰਹਿ ਨਿਸਤਾਰਿ ਜੀਉ ॥੧੨॥ sukh sayvaa andar rakhi-ai aapnee nadar karahi nistaar jee-o. ||12|| Because of the devotional worship in their hearts, You bestow Your Mercy and bless them with salvation. ਤੇਰੀ ਸੇਵਾ-ਭਗਤੀ, ਭਗਤਾਂ ਦੇ ਅੰਦਰ ਟਿਕਣ ਕਰ ਕੇ ਤੂੰ ਉਹਨਾਂ ਉੱਤੇ ਮਿਹਰ ਦੀ ਨਿਗਾਹ ਕਰਦਾ ਹੈਂ ਤੇ ਉਹਨਾਂ ਨੂੰ ਪਾਰ ਲੰਘਾ ਦੇਂਦਾ ਹੈਂ l
ਸਤਿਗੁਰੁ ਮਿਲਿਆ ਜਾਣੀਐ ॥ ਜਿਤੁ ਮਿਲਿਐ ਨਾਮੁ ਵਖਾਣੀਐ ॥ satgur mili-aa jaanee-ai.jit mili-ai naam vakhaanee-ai. One should be considered to have really met the true Guru when (after such a meeting), one begins discoursing on God’s Name. ਤਦੋਂ ਕਿਸੇ ਨੂੰ ਗੁਰੂ ਮਿਲਿਆ ਸਮਝਣਾ ਚਾਹੀਦਾ ਹੈ,ਜੇਕਰ ਇਸ ਮਿਲਾਪ ਦੁਆਰਾ ਪਰਮਾਤਮਾ ਦੇ ਨਾਮ ਦਾ ਉਚਾਰਨ ਕੀਤਾ ਜਾਵੇ।
ਸਤਿਗੁਰ ਬਾਝੁ ਨ ਪਾਇਓ ਸਭ ਥਕੀ ਕਰਮ ਕਮਾਇ ਜੀਉ ॥੧੩॥ satgur baajh na paa-i-o sabh thakee karam kamaa-ay jee-o. ||13|| Without the True Guru, one cannot realize God; all have grown weary of performing religious rituals. ਸੱਚੇ ਗੁਰਾਂ ਦੇ ਬਗੈਰ ਕਿਸੇ ਨੂੰ ਭੀ ਪ੍ਰਭੂ ਪਰਾਪਤ ਨਹੀਂ ਹੋਇਆ। ਸਾਰੇ ਧਾਰਮਕ ਸੰਸਕਾਰ ਕਰਦੇ ਕਰਦੇ ਹੰਭ ਗਏ ਹਨ।
ਹਉ ਸਤਿਗੁਰ ਵਿਟਹੁ ਘੁਮਾਇਆ ॥ ha-o satgur vitahu ghumaa-i-aa. I dedicate myself to the True Guru; ਮੈਂ (ਤਾਂ) ਗੁਰੂ ਤੋਂ ਕੁਰਬਾਨ ਹਾਂ,
ਜਿਨਿ ਭ੍ਰਮਿ ਭੁਲਾ ਮਾਰਗਿ ਪਾਇਆ ॥ jin bharam bhulaa maarag paa-i-aa. Who has shown the right path to all who had gone astray. ਜਿਸ ਨੇ ਭਟਕਣਾ ਵਿਚ ਕੁਰਾਹੇ ਪਏ ਜੀਵ ਨੂੰ ਸਹੀ ਜੀਵਨ-ਰਾਹ ਤੇ ਪਾਇਆ ਹੈ।
ਨਦਰਿ ਕਰੇ ਜੇ ਆਪਣੀ ਆਪੇ ਲਏ ਰਲਾਇ ਜੀਉ ॥੧੪॥ nadar karay jay aapnee aapay la-ay ralaa-ay jee-o. ||14|| If God casts His Glance of Grace, He unites us with Himself. ਜੇ ਗੁਰੂ ਆਪਣੀ ਮਿਹਰ ਦੀ ਨਿਗਾਹ ਕਰੇ, ਤਾਂ ਉਹ ਆਪ ਹੀ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ
ਤੂੰ ਸਭਨਾ ਮਾਹਿ ਸਮਾਇਆ ॥ tooN sabhnaa maahi samaa-i-aa. You, are pervading in all, (ਹੇ ਪ੍ਰਭੂ!) ਤੂੰ ਸਾਰੇ ਜੀਵਾਂ ਵਿਚ ਵਿਆਪਕ ਹੈਂ।
ਤਿਨਿ ਕਰਤੈ ਆਪੁ ਲੁਕਾਇਆ ॥- tin kartai aap lukaa-i-aa. and yet, the Creator keeps Himself concealed. ਉਹ ਸਿਰਜਣਹਾਰ ਆਪਣੇ ਆਪ ਨੂੰ ਲੁਕਾਈ ਰੱਖਦਾ ਹੈ।
ਨਾਨਕ ਗੁਰਮੁਖਿ ਪਰਗਟੁ ਹੋਇਆ ਜਾ ਕਉ ਜੋਤਿ ਧਰੀ ਕਰਤਾਰਿ ਜੀਉ ॥੧੫॥ naanak gurmukh pargat ho-i-aa jaa ka-o jot Dharee kartaar jee-o. ||15|| O’ Nanak, through the Guru, the Creator is revealed to those within whom He Himself has infused His Divine Light (spiritual knowledge). ਹੇ ਨਾਨਕ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਰਾਹੀਂ ਕਰਤਾਰ ਨੇ ਆਪਣੀ ਜੋਤਿ ਪਰਗਟ ਕੀਤੀ, ਉਸ ਦੇ ਅੰਦਰ ਕਰਤਾਰ ਪਰਗਟ ਹੋ ਜਾਂਦਾ ਹੈ
ਆਪੇ ਖਸਮਿ ਨਿਵਾਜਿਆ ॥ aapay khasam nivaaji-aa. The Master Himself bestows honor on His devotees. ਪ੍ਰਭੂ ਨੇ (ਆਪਣੇ ਸੇਵਕ ਨੂੰ) ਆਪ ਹੀ ਵਡਿਆਈ ਦਿੱਤੀ ਹੈ,
ਜੀਉ ਪਿੰਡੁ ਦੇ ਸਾਜਿਆ ॥ jee-o pind day saaji-aa. He creates and bestows body and soul (to His devotee). ਜਿੰਦ ਤੇ ਸਰੀਰ ਦੇ ਕੇ ਆਪ ਹੀ ਉਸ ਨੂੰ ਪੈਦਾ ਕੀਤਾ ਹੈ।
ਆਪਣੇ ਸੇਵਕ ਕੀ ਪੈਜ ਰਖੀਆ ਦੁਇ ਕਰ ਮਸਤਕਿ ਧਾਰਿ ਜੀਉ ॥੧੬॥ aapnay sayvak kee paij rakhee-aa du-ay kar mastak Dhaar jee-o. ||16|| He Himself preserves the honor of His devotee by placing both His Hands upon his forehead (by providing him with His full protection). ਆਪਣੇ ਦੋਨੋ ਹੱਥ ਉਸ ਦੇ ਮੱਥੇ ਉਤੇ ਰੱਖ ਕੇ ਪ੍ਰਭੂ ਆਪ ਹੀ ਉਸ ਦੀ ਦੀ ਇਜ਼ਤ ਬਰਕਰਾਰ ਰੱਖਦਾ ਹੈ।
ਸਭਿ ਸੰਜਮ ਰਹੇ ਸਿਆਣਪਾ ॥ sabh sanjam rahay si-aanpaa. (His devotees do not need to perform) any kind of austerities or clever efforts, ਇੰਦ੍ਰੀਆਂ ਨੂੰ ਵੱਸ ਕਰਨ ਦੇ ਸਾਰੇ ਜਤਨ ਤੇ ਇਹੋ ਜਿਹੀਆਂ ਹੋਰ ਸਾਰੀਆਂ ਸਿਆਣਪਾਂ ਸੇਵਕ ਨੂੰ ਕਰਨ ਦੀ ਲੋੜ ਨਹੀਂ ਪੈਂਦੀ,
ਮੇਰਾ ਪ੍ਰਭੁ ਸਭੁ ਕਿਛੁ ਜਾਣਦਾ ॥ mayraa parabh sabh kichh jaandaa. (because) my master (God) knows all the needs of His devotee. ਪਿਆਰਾ ਪ੍ਰਭੂ ਸੇਵਕ ਦੀ ਹਰੇਕ ਲੋੜ ਆਪ ਜਾਣਦਾ ਹੈ।
ਪ੍ਰਗਟ ਪ੍ਰਤਾਪੁ ਵਰਤਾਇਓ ਸਭੁ ਲੋਕੁ ਕਰੈ ਜੈਕਾਰੁ ਜੀਉ ॥੧੭॥ pargat partaap vartaa-i-o sabh lok karai jaikaar jee-o. ||17|| He spreads his glory all around and everybody acclaims him. ਪਰਮਾਤਮਾ ਆਪਣੇ ਸੇਵਕ ਦਾ ਤੇਜ-ਪ੍ਰਤਾਪ ਪਰਗਟ ਕਰ ਦੇਂਦਾ ਹੈ, ਸਾਰਾ ਜਗਤ ਉਸ ਦੀ ਜੈ-ਜੈਕਾਰ ਕਰਦਾ ਹੈ l
ਮੇਰੇ ਗੁਣ ਅਵਗਨ ਨ ਬੀਚਾਰਿਆ ॥ mayray gun avgan na beechaari-aa. He has not considered my merits and demerits; ਪ੍ਰਭੂ ਨੇ ਨਾਹ ਮੇਰੇ ਗੁਣਾਂ ਦਾ ਖ਼ਿਆਲ ਕੀਤਾ ਹੈ, ਨਾਹ ਮੇਰੇ ਔਗੁਣਾਂ ਦੀ ਪਰਵਾਹ ਕੀਤੀ ਹੈ,
ਪ੍ਰਭਿ ਅਪਣਾ ਬਿਰਦੁ ਸਮਾਰਿਆ ॥ parabh apnaa birad samaari-aa. He honored His own tradition (of protecting His devotees) ਪ੍ਰਭੂ ਨੇ ਤਾਂ ਸਿਰਫ਼ ਆਪਣਾ ਮੁੱਢ-ਕਦੀਮਾਂ ਦਾ ਸੁਭਾਉ ਹੀ ਚੇਤੇ ਰੱਖਿਆ ਹੈ।
ਕੰਠਿ ਲਾਇ ਕੈ ਰਖਿਓਨੁ ਲਗੈ ਨ ਤਤੀ ਵਾਉ ਜੀਉ ॥੧੮॥ kanth laa-ay kai rakhi-on lagai na tatee vaa-o jee-o. ||18|| He took me under His refuge, and made sure that no harm comes to me. ਉਸ ਨੇ ਮੈਨੂੰ ਆਪਣੇ ਗਲ ਨਾਲ ਲਾ ਕੇ (ਵਿਕਾਰਾਂ ਵਲੋਂ) ਬਚਾ ਲਿਆ ਹੈ, ਕੋਈ ਦੁੱਖ-ਵਿਕਾਰ ਮੇਰਾ ਵਾਲ ਵਿੰਗਾ ਨਹੀਂ ਕਰ ਸਕੇ l
ਮੈ ਮਨਿ ਤਨਿ ਪ੍ਰਭੂ ਧਿਆਇਆ ॥ mai man tan parabhoo Dhi-aa-i-aa. I lovingly meditate on Him with my body and soul. ਆਪਣੀ ਆਤਮਾ ਤੇ ਦੇਹਿ ਨਾਲ ਮੈਂ ਪ੍ਰਭੂ ਨੂੰ ਧਿਆਇਆ ਹੈ l
ਜੀਇ ਇਛਿਅੜਾ ਫਲੁ ਪਾਇਆ ॥ jee-ay ichhi-arhaa fal paa-i-aa. I have obtained the fruits of my soul’s desire. ਮੈਨੂੰ ਉਹ ਨਾਮ-ਫਲ ਮਿਲ ਗਿਆ ਹੈ, ਜਿਸ ਦੀ ਮੈਂ ਸਦਾ ਆਪਣੇ ਜੀ ਵਿਚ ਇੱਛਾ ਕਰਿਆ ਕਰਦਾ ਸਾਂ।
ਸਾਹ ਪਾਤਿਸਾਹ ਸਿਰਿ ਖਸਮੁ ਤੂੰ ਜਪਿ ਨਾਨਕ ਜੀਵੈ ਨਾਉ ਜੀਉ ॥੧੯॥ saah paatisaah sir khasam tooN jap naanak jeevai naa-o jee-o. ||19|| O God, You are above kings and emperors . Nanak lives by remembering You. ਹੇ ਪ੍ਰਭੂ!ਤੂੰ ਰਾਜਿਆਂ ਤੇ ਮਹਾਰਾਜਿਆਂ ਦੇ ਸਿਰਾਂ ਉਤੇ ਸੁਆਮੀ ਹੈ। ਨਾਨਕ ਤੇਰੇ ਨਾਮ ਦਾ ਉਚਾਰਣ ਕਰਨ ਦੁਆਰਾ ਜੀਉਂਦਾ ਹੈ।


© 2017 SGGS ONLINE
error: Content is protected !!
Scroll to Top