Guru Granth Sahib Translation Project

Guru granth sahib page-722

Page 722

ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ mayrai kant na bhaavai cholrhaa pi-aaray ki-o Dhan sayjai jaa-ay. ||1|| My Husband-God is not pleased by this robe (way of life) of the soul-bride. How can the soul-bride have union with Him? ||1|| ਮੇਰੇ ਪਤੀ ਨੂੰ ਇਹ ਚੋਲਾ (ਜੀਵਨ) ਚੰਗਾ ਨਹੀਂ ਲੱਗਦਾ,ਇਸ ਲਈ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ ॥੧॥
ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ haN-u kurbaanai jaa-o miharvaanaa haN-u kurbaanai jaa-o. O’ merciful God, I dedicate myself to you forever. ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ,haN-u kurbaanai jaa-o tinaa kai lain jo tayraa naa-o.
ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ haN-u kurbaanai jaa-o tinaa kai lain jo tayraa naa-o. I dedicate myself to those who meditate on Your Name. ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ।
ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ lain jo tayraa naa-o tinaa kai haN-u sad kurbaanai jaa-o. ||1|| rahaa-o. Unto those who utter Your Name, I forever dedicate my life. ||1||Pause|| ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥
ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ kaa-i-aa ranyan jay thee-ai pi-aaray paa-ee-ai naa-o majeeth. If your body were the dyeing vat, and in that you put the permanent color of Naam as the dye, ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ,
ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ranyan vaalaa jay ranyai saahib aisaa rang na deeth. ||2|| and if the Dyer who dyes it is the Master Himself, the soul-bride would be dyed in such a beautiful color that is never seen before. ਫਿਰ ਨੀਲਾਰੀ ਪ੍ਰਭੂ ਜੀਵ-ਇਸਤ੍ਰੀ ਦੇ ਮਨ ਨੂੰ ਰੰਗ ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ ॥੨॥
ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ jin kay cholay rat-rhay pi-aaray kant tinaa kai paas. Those soul-brides who are so dyed (imbued) in the love of God, their dear husband-God is always with them. ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ।
ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ Dhoorh tinaa kee jay milai jee kaho naanak kee ardaas. ||3|| O’ God! bless me with a chance to humbly serve those soul-brides who are imbued with Your love, prays Nanak. ||3|| ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ ॥੩॥
ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ aapay saajay aapay rangay aapay nadar karay-i. He Himself creates, imbues with His love and bestows His glance of grace. ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ ਨਾਮ ਦਾ ਰੰਗ ਚਾੜ੍ਹਦਾ ਹੈ।
ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥ naanak kaaman kantai bhaavai aapay hee raavay-ay. ||4||1||3|| O’ Nanak, if the soul-bride becomes pleasing to her Husband God, He Himself unites her with Him. ||4||1||3|| ਹੇ ਨਾਨਕ! ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ ॥੪॥੧॥੩॥
ਤਿਲੰਗ ਮਃ ੧ ॥ tilang mehlaa 1. Raag Tilang, First Guru:
ਇਆਨੜੀਏ ਮਾਨੜਾ ਕਾਇ ਕਰੇਹਿ ॥ i-aanrhee-ay maanrhaa kaa-ay karayhi. O’ foolish and ignorant soul-bride, why are you so proud? ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ?
ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ aapnarhai ghar har rango kee na maaneh. Why do you not enjoy the love of God within your own self? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ?
ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ saho nayrhai Dhan kammlee-ay baahar ki-aa dhoodhayhi. O’ ignorant soul-bride, your Husband-God is so very near (in your heart itself; why are you searching outside? ਹੇ ਭੋਲੀ ਜੀਵ-ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ ਬਾਹਰ ਕਿਉਂ ਭਾਲਦੀ ਫਿਰਦੀ ਹੈਂ?
ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ bhai kee-aa deh salaa-ee-aa nainee bhaav kaa kar seegaaro. Apply the fear of God as the mascara to adorn your eyes, and make His love as your decorations. (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ।
ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ taa sohagan jaanee-ai laagee jaa saho Dharay pi-aaro. ||1|| Then, you shall be known as a fortunate soul-bride, when your Husband-God bestows His love. ||1|| ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ ॥੧॥
ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ i-aanee baalee ki-aa karay jaa Dhan kant na bhaavai. What can the silly young soul-bride do, if she is not pleasing to her Husband-God? (ਪਰ) ਅੰਞਾਣ ਜੀਵ-ਇਸਤ੍ਰੀ ਭੀ ਕੀਹ ਕਰ ਸਕਦੀ ਹੈ ਜੇ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਹੀ ਨਾਹ ਲੱਗੇ?
ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ karan palaah karay bahutayray saa Dhan mahal na paavai. She may plead and implore many a time, but still such a soul-bride shall not attain union with God. ਅਜੇਹੀ ਜੀਵ-ਇਸਤ੍ਰੀ ਭਾਵੇਂ ਕਿਤਨੇ ਹੀ ਤਰਲੇ ਪਈ ਕਰੇ, ਉਹ ਪਤੀ-ਪ੍ਰਭੂ ਦਾ ਮਹਲ-ਘਰ ਲੱਭ ਹੀ ਨਹੀਂ ਸਕਦੀ।
ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ vin karmaa kichh paa-ee-ai naahee jay bahutayraa Dhaavai. Without the the grace of God, nothing is obtained, although she may run around frantically. ਜੀਵ-ਇਸਤ੍ਰੀ ਭਾਵੇਂ ਕਿਤਨੀ ਹੀ ਦੌੜ-ਭੱਜ ਕਰੇ, ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੁਝ ਭੀ ਹਾਸਲ ਨਹੀਂ ਹੁੰਦਾ।
ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ lab lobh ahaNkaar kee maatee maa-i-aa maahi samaanee. The soul bride who is intoxicated with greed, pride and egotism, and is engrossed in Maya, ਜੇ ਜੀਵ-ਇਸਤ੍ਰੀ ਜੀਭ ਦੇ ਚਸਕੇ ਲਾਲਚ ਤੇ ਅਹੰਕਾਰ ਆਦਿਕ ਵਿਚ ਹੀ ਮਸਤ ਰਹੇ,ਸਦਾ ਮਾਇਆ ਦੇ ਮੋਹ ਵਿਚ ਡੁੱਬੀ ਰਹੇ,
ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ inee baatee saho paa-ee-ai naahee bha-ee kaaman i-aanee. ||2|| she cannot attain union with her Husband-God with such faults and remains ignorant.||2|| ਤਾਂ ਇਹਨੀਂ ਗੱਲੀਂ ਖਸਮ ਪ੍ਰਭੂ ਨਹੀਂ ਮਿਲਦਾ। ਉਹ ਜੀਵ-ਇਸਤ੍ਰੀ ਅੰਞਾਣ ਹੀ ਰਹਿੰਦੀ ਹੈ) ॥੨॥
ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ jaa-ay puchhahu sohaaganee vaahai kinee baatee saho paa-ee-ai. Go and ask other happy and fortunate soul-brides as to how did they attain union with their Husband-God? ਬੇਸ਼ਕ ਉਹਨਾਂ ਸੁਹਾਗ ਭਾਗ ਵਾਲੀਆਂ ਨੂੰ ਜਾ ਕੇ ਪੁੱਛ ਵੇਖੋ ਕਿ ਕਿਹਨੀਂ ਗੱਲੀਂ ਖਸਮ-ਪ੍ਰਭੂ ਮਿਲਦਾ ਹੈ,
ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ jo kichh karay so bhalaa kar maanee-ai hikmat hukam chukhaa-ee-ai. The answer is that whatever God does, accept it as good; do away with your own cleverness and self-will. (ਉਹ ਇਹੀ ਉੱਤਰ ਦੇਂਦੀਆਂ ਹਨ ਕਿ) ਚਲਾਕੀ ਤੇ ਧੱਕਾ ਛੱਡ ਦਿਉ, ਜੋ ਕੁਝ ਪ੍ਰਭੂ ਕਰਦਾ ਹੈ ਉਸ ਨੂੰ ਚੰਗਾ ਸਮਝ ਕੇ ਸਿਰ ਮੱਥੇ ਤੇ ਮੰਨੋ,
ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ jaa kai paraym padaarath paa-ee-ai ta-o charnee chit laa-ee-ai. By whose love, the true wealth of Naam is received; attune your mind to that God. ਜਿਸ ਪ੍ਰਭੂ ਦੇ ਪ੍ਰੇਮ ਦਾ ਸਦਕਾ ਨਾਮ-ਵਸਤ ਮਿਲਦੀ ਹੈ ਉਸ ਦੇ ਚਰਨਾਂ ਵਿਚ ਮਨ ਜੋੜੋ,
ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ saho kahai so keejai tan mano deejai aisaa parmal laa-ee-ai. Do as your Husband-God directs and surrender your body and mind to Him; this is the kind of fragrance you should apply to yourself. ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ ਕਰੋ, ਆਪਣਾ ਸਰੀਰ ਤੇ ਮਨ ਉਸ ਦੇ ਹਵਾਲੇ ਕਰੋ, ਬੱਸ! ਇਹ ਸੁਗੰਧੀ (ਜਿੰਦ ਵਾਸਤੇ) ਵਰਤੋ।
ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ayv kaheh sohaaganee bhainay inee baatee saho paa-ee-ai. ||3|| So speak the fortunate soul-brides, O’ sister! the Husband-God is realized by doing these kind of things. ||3|| ਸੋਹਾਗ ਭਾਗ ਵਾਲੀਆਂ ਇਹੀ ਆਖਦੀਆਂ ਹਨ ਕਿ ਹੇ ਭੈਣ! ਇਹਨੀਂ ਗੱਲੀਂ ਹੀ ਖਸਮ-ਪ੍ਰਭੂ ਮਿਲਦਾ ਹੈ ॥੩॥
ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ aap gavaa-ee-ai taa saho paa-ee-ai a-or kaisee chaturaa-ee. Husband God is realized only by giving up your selfhood; all other clevernesses are of no use. ਖਸਮ-ਪ੍ਰਭੂ ਤਦੋਂ ਹੀ ਮਿਲਦਾ ਹੈ ਜਦੋਂ ਆਪਾ-ਭਾਵ ਦੂਰ ਕਰੀਏ। ਇਸ ਤੋਂ ਬਿਨਾ ਕੋਈ ਹੋਰ ਉੱਦਮ ਵਿਅਰਥ ਚਲਾਕੀ ਹੈ।
ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ saho nadar kar daykhai so din laykhai kaaman na-o niDh paa-ee. That day is blessful when the Husband-God looks upon the soul-bride with His gracious glance; it would be like she receives the nine treasures. (ਜ਼ਿੰਦਗੀ ਦਾ) ਉਹ ਦਿਨ ਸਫਲ ਜਾਣੋ ਜਦੋਂ ਪਤੀ-ਪ੍ਰਭੂ ਮੇਹਰ ਦੀ ਨਿਹਾਗ ਨਾਲ ਤੱਕੇ, (ਜਿਸ) ਜੀਵ-ਇਸਤ੍ਰੀ (ਵਲ ਮੇਹਰ ਦੀ) ਨਿਗਾਹ ਕਰਦਾ ਹੈ ਉਹ ਮਾਨੋ ਨੌ ਖ਼ਜ਼ਾਨੇ ਲੱਭ ਲੈਂਦੀ ਹੈ।
ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ aapnay kant pi-aaree saa sohagan naanak saa sabhraa-ee. O’ Nanak, the soul-bride who is dear to her Husband-God is most fortunate and she enjoys honor and respect everywhere. ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਆਪਣੇ ਖਸਮ-ਪ੍ਰਭੂ ਨੂੰ ਪਿਆਰੀ ਹੈ ਉਹ ਸੁਹਾਗ ਭਾਗ ਵਾਲੀ ਹੈ ਉਹ (ਜਗਤ-) ਪਰਵਾਰ ਵਿਚ ਆਦਰ-ਮਾਣ ਪ੍ਰਾਪਤ ਕਰਦੀ ਹੈ।
ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ aisai rang raatee sahj kee maatee ahinis bhaa-ay samaanee. Thus, she is imbued with His love and elated with delight; day and night, she is absorbed in His Love. ਜੇਹੜੀ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਅਡੋਲਤਾ ਵਿਚ ਮਸਤ ਰਹਿੰਦੀ ਹੈ, ਜੇਹੜੀ ਦਿਨ ਰਾਤ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦੀ ਹੈ,
ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥ sundar saa-ay saroop bichkhan kahee-ai saa si-aanee. ||4||2||4|| She is beautiful, glorious and brilliant; she is known as truly wise. ||4||2||4|| ਉਹੀ ਸੋਹਣੀ ਹੈ ਸੋਹਣੇ ਰੂਪ ਵਾਲੀ ਹੈ ਅਕਲ ਵਾਲੀ ਹੈ ਤੇ ਸਿਆਣੀ ਕਹੀ ਜਾਂਦੀ ਹੈ ॥੪॥੨॥੪॥
ਤਿਲੰਗ ਮਹਲਾ ੧ ॥ tilang mehlaa 1. Raag Tilang, First Guru:
ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ॥ jaisee mai aavai khasam kee banee taisrhaa karee gi-aan vay laalo. As the word of God comes to me, so do I express it, O’ Lalo. ਹੇ (ਭਾਈ) ਲਾਲੋ! ਮੈਨੂੰ ਜਿਹੋ ਜਿਹੀ ਖਸਮ-ਪ੍ਰਭੂ ਵਲੋਂ ਪ੍ਰੇਰਨਾ ਆਈ ਹੈ ਉਸੇ ਅਨੁਸਾਰ ਮੈਂ ਤੈਨੂੰ (ਉਸ ਦੂਰ-ਘਟਨਾ ਦੀ) ਵਾਕਫ਼ੀਅਤ ਦੇਂਦਾ ਹਾਂ (ਜੋ ਇਸ ਸ਼ਹਿਰ ਸ਼ੈਦਪੁਰ ਵਿਚ ਵਾਪਰੀ ਹੈ)।
ਪਾਪ ਕੀ ਜੰਞ ਲੈ ਕਾਬਲਹੁ ਧਾਇਆ ਜੋਰੀ ਮੰਗੈ ਦਾਨੁ ਵੇ ਲਾਲੋ ॥ paap kee janj lai kaablahu Dhaa-i-aa joree mangai daan vay laalo. Bringing the marriage party of sin, Babar has invaded from Kabul, forcibly demanding our land as his wedding gift, O’ Lalo. ਬਾਬਰ ਕਾਬਲ ਤੋਂ ਫ਼ੌਜ ਜੋ, ਮਾਨੋ ਪਾਪ-ਜ਼ੁਲਮ ਦੀ ਜੰਞ ਹੈ ਇਕੱਠੀ ਕਰ ਕੇ ਆ ਚੜ੍ਹਿਆ ਹੈ, ਅਤੇ ਜ਼ੋਰ-ਧੱਕੇ ਨਾਲ ਹਿੰਦ-ਦੀ-ਹਕੂਮਤ ਰੂਪ ਕੰਨਿਆ-ਦਾਨ ਮੰਗ ਰਿਹਾ ਹੈ।
ਸਰਮੁ ਧਰਮੁ ਦੁਇ ਛਪਿ ਖਲੋਏ ਕੂੜੁ ਫਿਰੈ ਪਰਧਾਨੁ ਵੇ ਲਾਲੋ ॥ saram Dharam du-ay chhap khalo-ay koorh firai parDhaan vay laalo. Modesty and righteousness both have vanished, and falsehood is strutting around like a leader, O’ Lalo. (ਸੈਦਪੁਰ ਵਿਚੋਂ) ਹਯਾ ਤੇ ਧਰਮ ਦੋਵੇਂ ਲੋਪ ਹੋ ਚੁਕੇ ਹਨ, ਝੂਠ ਹੀ ਝੂਠ ਚੌਧਰੀ ਬਣਿਆ ਫਿਰਦਾ ਹੈ।
ਕਾਜੀਆ ਬਾਮਣਾ ਕੀ ਗਲ ਥਕੀ ਅਗਦੁ ਪੜੈ ਸੈਤਾਨੁ ਵੇ ਲਾਲੋ ॥ kaajee-aa baamnaa kee gal thakee agad parhai saitaan vay laalo. The Qazis and the Brahmins have lost their roles; women are being tortured and forcibly married as if Satan is now conducting the marriage rites, O’ Lalo. (ਬਾਬਰ ਦੇ ਸਿਪਾਹੀਆਂ ਵਲੋਂ ਸੈਦਪੁਰ ਦੀਆਂ ਇਸਤ੍ਰੀਆਂ ਉਤੇ ਇਤਨੇ ਅੱਤਿਆਚਾਰ ਹੋ ਰਹੇ ਹਨ ਕਿ, ਮਾਨੋ) ਸ਼ੈਤਾਨ (ਇਸ ਸ਼ਹਿਰ ਵਿਚ) ਵਿਆਹ ਪੜ੍ਹਾ ਰਿਹਾ ਹੈ ਤੇ ਕਾਜ਼ੀਆਂ ਅਤੇ ਬ੍ਰਾਹਮਣਾਂ ਦੀ (ਸਾਊਆਂ ਵਾਲੀ) ਮਰਯਾਦਾ ਮੁੱਕ ਚੁਕੀ ਹੈ।
ਮੁਸਲਮਾਨੀਆ ਪੜਹਿ ਕਤੇਬਾ ਕਸਟ ਮਹਿ ਕਰਹਿ ਖੁਦਾਇ ਵੇ ਲਾਲੋ ॥ musalmaanee-aa parheh kataybaa kasat meh karahi khudaa-ay vay laalo. The Muslim women are reading the Koran and in their misery, are calling upon God, O’ Lalo. ਮੁਸਲਮਾਨ ਔਰਤਾਂ (ਭੀ ਇਸ ਜ਼ੁਲਮ ਦਾ ਸ਼ਿਕਾਰ ਹੋ ਰਹੀਆਂ ਹਨ ਜੋ) ਇਸ ਬਿਪਤਾ ਵਿਚ (ਆਪਣੀ ਧਰਮ-ਪੁਸਤਕ) ਕੁਰਾਨ (ਦੀਆਂ ਆਇਤਾਂ) ਪੜ੍ਹ ਰਹੀਆਂ ਹਨ ਤੇ ਖ਼ੁਦਾ ਅੱਗੇ ਪੁਕਾਰ ਕਰ ਰਹੀਆਂ ਹਨ।
ਜਾਤਿ ਸਨਾਤੀ ਹੋਰਿ ਹਿਦਵਾਣੀਆ ਏਹਿ ਭੀ ਲੇਖੈ ਲਾਇ ਵੇ ਲਾਲੋ ॥ jaat sanaatee hor hidvaanee-aa ayhi bhee laykhai laa-ay vay laalo. The Hindu women of high social status and others of low social status all are meeting the same fate of tyranny, O’ Lalo. ਉੱਚੀਆਂ ਜਾਤਾਂ ਦੀਆਂ, ਨੀਵੀਆਂ ਜਾਤਾਂ ਦੀਆਂ ਅਤੇ ਹੋਰ ਭੀ ਸਭ ਹਿੰਦੂ ਇਸਤ੍ਰੀਆਂ-ਇਹਨਾਂ ਸਾਰੀਆਂ ਉਤੇ ਇਹੀ ਅੱਤਿਆਚਾਰ ਹੋ ਰਹੇ ਹਨ।


© 2017 SGGS ONLINE
error: Content is protected !!
Scroll to Top