Guru Granth Sahib Translation Project

Guru granth sahib page-743

Page 743

ਸੂਹੀ ਮਹਲਾ ੫ ॥ Raag soohee 5th Guru. Raag Soohee, Fifth Guru:
ਦੀਨੁ ਛਡਾਇ ਦੁਨੀ ਜੋ ਲਾਏ ॥ deen chhadaa-ay dunee jo laa-ay. One whom God withdraws from the path of righteousness and attaches him totally to Maya, the worldly riches and power, ਜਿਸ ਮਨੁੱਖ ਨੂੰ ਪਰਮਾਤਮਾ ਨਾਮ-ਧਨ ਵਿਹਾਝਣ ਵਲੋਂ ਹਟਾ ਕੇ ਦੁਨੀਆ ਦੇ ਧਨ ਵਲ ਲਾ ਦੇਂਦਾ ਹੈ,
ਦੁਹੀ ਸਰਾਈ ਖੁਨਾਮੀ ਕਹਾਏ ॥੧॥ duhee saraa-ee khunaamee kahaa-ay. ||1|| that person is known as a sinner in both worlds. ||1|| ਉਹ ਮਨੁੱਖ ਦੋਹਾਂ ਜਹਾਨਾਂ ਵਿਚ (ਇਸ ਲੋਕ ਤੇ ਪਰਲੋਕ ਵਿਚ) ਗੁਨਹਗਾਰ ਅਖਵਾਂਦਾ ਹੈ ॥੧॥
ਜੋ ਤਿਸੁ ਭਾਵੈ ਸੋ ਪਰਵਾਣੁ ॥ jo tis bhaavai so parvaan. Human beings have to happily accept what pleases God. ਹੇ ਭਾਈ! ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਜੀਵਾਂ ਨੂੰ ਉਹੀ ਕੁਝ ਸਿਰ-ਮੱਥੇ ਮੰਨਣਾ ਪੈਂਦਾ ਹੈ l
ਆਪਣੀ ਕੁਦਰਤਿ ਆਪੇ ਜਾਣੁ ॥੧॥ ਰਹਾਉ ॥ aapnee kudrat aapay jaan. ||1|| rahaa-o. God alone knows all about His creation. ||1||Pause|| ਪਰਮਾਤਮਾ ਆਪਣੀ ਰਚੀ ਸ੍ਰਿਸ਼ਟੀ ਬਾਰੇ ਆਪ ਹੀ ਸਭ ਕੁਝ ਜਾਣਨ ਵਾਲਾ ਹੈ ॥੧॥ ਰਹਾਉ ॥
ਸਚਾ ਧਰਮੁ ਪੁੰਨੁ ਭਲਾ ਕਰਾਏ ॥ sachaa Dharam punn bhalaa karaa-ay. One from whom God gets done the sublime deed of remembering Him and the deed of charity and welfare, (ਜਿਸ ਮਨੁੱਖ ਪਾਸੋਂ ਪਰਮਾਤਮਾ ਨਾਮ-ਸਿਮਰਨ ਦਾ ਧਰਮ ਅਤੇ, ਨੇਕ ਕੰਮ ਕਰਾਂਦਾ ਹੈ,
ਦੀਨ ਕੈ ਤੋਸੈ ਦੁਨੀ ਨ ਜਾਏ ॥੨॥ deen kai tosai dunee na jaa-ay. ||2|| while amassing the wealth of Naam, he does not lose worldly happiness. ||2|| ਨਾਮ-ਧਨ ਇਕੱਠਾ ਕਰਦਿਆਂ ਉਸ ਦੀ ਇਹ ਦੁਨੀਆ ਭੀ ਨਹੀਂ ਵਿਗੜਦੀ ॥੨॥
ਸਰਬ ਨਿਰੰਤਰਿ ਏਕੋ ਜਾਗੈ ॥ sarab nirantar ayko jaagai. O’ brother! the light of God alone enlightens everyone. ਹੇ ਭਾਈ!¹ਸਾਰਿਆਂ ਦੇ ਅੰਦਰ ਇਕੋ ਹਰੀ ਪ੍ਰਕਾਸ਼ ਕਰ ਰਿਹਾ ਹੈ।
ਜਿਤੁ ਜਿਤੁ ਲਾਇਆ ਤਿਤੁ ਤਿਤੁ ਕੋ ਲਾਗੈ ॥੩॥ jit jit laa-i-aa tit tit ko laagai. ||3|| O’ brother! whatever deed one is assigned by God, that is what one ends up doing. ||3|| ਹੇ ਭਾਈ! ਜਿਸ ਜਿਸ ਕੰਮ ਵਿਚ ਪਰਮਾਤਮਾ ਲਾਂਦਾ ਹੈਹਰੇਕ ਜੀਵ ਉਸੇ ਉਸੇ ਕੰਮ ਵਿਚ ਲੱਗਦਾ ਹੈ,
ਅਗਮ ਅਗੋਚਰੁ ਸਚੁ ਸਾਹਿਬੁ ਮੇਰਾ ॥ agam agochar sach saahib mayraa. My Master-God is eternal, inaccessible and unfathomable. ਮੇਰਾ ਮਾਲਕ ਸਦਾ ਥਿਰ ਰਹਿਣ ਵਾਲਾ ਪਹੁੰਚ ਤੋਂ ਪਰੇ ਅਤੇ ਸੋਚ ਸਮਝ ਤੋਂ ਉਚੇਰਾ ਹੈਂ l
ਨਾਨਕੁ ਬੋਲੈ ਬੋਲਾਇਆ ਤੇਰਾ ॥੪॥੨੩॥੨੯॥ naanak bolai bolaa-i-aa tayraa. ||4||23||29|| O’ God! Nanak utters what You inspire him to. ||4||23||29|| ਹੇ ਪ੍ਰਭੂ!ਨਾਨਕ ਤੇਰਾ ਪ੍ਰੇਰਿਆ ਹੋਇਆ ਹੀ ਬੋਲਦਾ ਹੈ ॥੪॥੨੩॥੨੯॥
ਸੂਹੀ ਮਹਲਾ ੫ ॥ soohee mehlaa 5. Raag Soohee, Fifth Guru:
ਪ੍ਰਾਤਹਕਾਲਿ ਹਰਿ ਨਾਮੁ ਉਚਾਰੀ ॥ paraatehkaal har naam uchaaree. O’ brother! recite God’s Name in the early hours of the morning; ਹੇ ਭਾਈ! ਅੰਮ੍ਰਿਤ ਵੇਲੇ (ਉੱਠ ਕੇ) ਪਰਮਾਤਮਾ ਦਾ ਨਾਮ ਸਿਮਰਿਆ ਕਰ
ਈਤ ਊਤ ਕੀ ਓਟ ਸਵਾਰੀ ॥੧॥ eet oot kee ot savaaree. ||1|| thereby, build support for this world and the next. ||1|| ਇਸ ਤਰ੍ਹਾਂ) ਇਸ ਲੋਕ ਅਤੇ ਪਰਲੋਕ ਵਾਸਤੇ ਸੋਹਣਾ ਆਸਰਾ ਬਣਾਂਦਾ ਰਿਹਾ ਕਰ ॥੧॥
ਸਦਾ ਸਦਾ ਜਪੀਐ ਹਰਿ ਨਾਮ ॥ sadaa sadaa japee-ai har naam. Forever and ever, we should be reciting God’s Name, ਸਦਾ ਹੀ ਪਰਮਾਤਮਾ ਦਾ ਨਾਮ ਸਿਮਰਦੇ ਰਹਿਣਾ ਚਾਹੀਦਾ ਹੈ।
ਪੂਰਨ ਹੋਵਹਿ ਮਨ ਕੇ ਕਾਮ ॥੧॥ ਰਹਾਉ ॥ pooran hoveh man kay kaam. ||1|| rahaa-o. so that all the desires of mind are fulfilled. ||1||Pause||. (ਸਿਮਰਨ ਦੀ ਬਰਕਤਿ ਨਾਲ) ਮਨ ਦੇ ਚਿਤਵੇ ਹੋਏ ਸਾਰੇ ਕੰਮ ਸਫਲ ਹੋ ਜਾਂਦੇ ਹਨ ॥੧॥ ਰਹਾਉ ॥
ਪ੍ਰਭੁ ਅਬਿਨਾਸੀ ਰੈਣਿ ਦਿਨੁ ਗਾਉ ॥ parabh abhinaasee rain din gaa-o. Always be singing the praises of the eternal God; ਰਾਤ ਦਿਨ ਅਬਿਨਾਸ਼ੀ ਪ੍ਰਭੂ (ਦੀ ਸਿਫ਼ਤਿ-ਸਾਲਾਹ ਦੇ ਗੀਤ) ਗਾਇਆ ਕਰ।
ਜੀਵਤ ਮਰਤ ਨਿਹਚਲੁ ਪਾਵਹਿ ਥਾਉ ॥੨॥ jeevat marat nihchal paavahi thaa-o. ||2|| so that you would obtain an immortal status both in life and death (in this world and the next). ਇਸ ਤਰ੍ਹਾਂਤੂੰ (ਪ੍ਰਭੂ-ਚਰਨਾਂ ਵਿਚ) ਸਦਾ ਕਾਇਮ ਰਹਿਣ ਵਾਲੀ ਥਾਂ ਪ੍ਰਾਪਤ ਕਰ ਲਏਂਗਾ ॥੨॥
ਸੋ ਸਾਹੁ ਸੇਵਿ ਜਿਤੁ ਤੋਟਿ ਨ ਆਵੈ ॥ so saahu sayv jit tot na aavai. Perform the devotional worship of God so that you shall never run out of spiritual wealth. ਨਾਮ-ਧਨ ਦੇ ਮਾਲਕ ਉਸ ਪ੍ਰਭੂ ਦੀ ਸੇਵਾ-ਭਗਤੀ ਕਰਿਆ ਕਰ, (ਉਸ ਪਾਸੋਂ ਐਸਾ ਧਨ ਮਿਲਦਾ ਹੈ) ਜਿਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ।
ਖਾਤ ਖਰਚਤ ਸੁਖਿ ਅਨਦਿ ਵਿਹਾਵੈ ॥੩॥ khaat kharchat sukh anad vihaavai. ||3|| While consuming and sharing this wealth, your life is spent in bliss. ||3|| ਉਸ ਧਨ ਨੂੰ ਆਪ ਵਰਤਦਿਆਂ ਹੋਰਨਾਂ ਵਿਚ ਵਰਤਾਂਦਿਆਂ ਜ਼ਿੰਦਗੀ ਸੁਖ ਆਨੰਦ ਨਾਲ ਬੀਤਦੀ ਹੈ ॥੩॥
ਜਗਜੀਵਨ ਪੁਰਖੁ ਸਾਧਸੰਗਿ ਪਾਇਆ ॥ jagjeevan purakh saaDhsang paa-i-aa. One realized the all pervading God, the life of the world; ਉਸ ਮਨੁੱਖ ਨੇ ਜਗਤ ਦੇ ਜੀਵਨ ਸਰਬ-ਵਿਆਪਕ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ,
ਗੁਰ ਪ੍ਰਸਾਦਿ ਨਾਨਕ ਨਾਮੁ ਧਿਆਇਆ ॥੪॥੨੪॥੩੦॥ gur parsaad naanak naam Dhi-aa-i-aa. ||4||24||30| O’ Nanak, who meditated on God’s Name by the Guru’s grace.||4||24||30|| ਹੇ ਨਾਨਕ! ਜਿਸ ਨੇ ਸਾਧ ਸੰਗਤਿ ਵਿਚ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ ॥੪॥੨੪॥੩੦॥
ਸੂਹੀ ਮਹਲਾ ੫ ॥ soohee mehlaa 5. Raag Soohee, Fifth Guru:
ਗੁਰ ਪੂਰੇ ਜਬ ਭਏ ਦਇਆਲ ॥ gur pooray jab bha-ay da-i-aal. O’ brother! when the perfect Guru becomes merciful, ਹੇ ਭਾਈ! ਜਦੋਂ (ਕਿਸੇ ਮਨੁੱਖ ਉਤੇ) ਪੂਰੇ ਸਤਿਗੁਰੂ ਜੀ ਦਇਆਵਾਨ ਹੁੰਦੇ ਹਨ,
ਦੁਖ ਬਿਨਸੇ ਪੂਰਨ ਭਈ ਘਾਲ ॥੧॥ dukh binsay pooran bha-ee ghaal. ||1|| the effort of meditating on God’s Name bears fruit and all the sufferings vanish. ||1|| ( ਉਹ ਮਨੁੱਖ ਹਰਿ-ਨਾਮ ਸਿਮਰਦਾ ਹੈ, ਉਸ ਦੀ ਇਹ) ਮੇਹਨਤ ਸਫਲ ਹੋ ਜਾਂਦੀ ਹੈ, ਤੇ ਉਸ ਦੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ ॥੧॥
ਪੇਖਿ ਪੇਖਿ ਜੀਵਾ ਦਰਸੁ ਤੁਮ੍ਹ੍ਹਾਰਾ ॥ paykh paykh jeevaa daras tumHaaraa. O’ God, bestow mercy, so that I may feel spiritually rejuvenated experiencing Your blessed vision. ਹੇ ਪ੍ਰਭੂ! (ਮੇਹਰ ਕਰ) ਤੇਰਾ ਦਰਸਨ ਸਦਾ ਕਰ ਕਰ ਕੇ ਮੈਨੂੰ ਆਤਮਕ ਜੀਵਨ ਮਿਲਦਾ ਰਹੇ,
ਚਰਣ ਕਮਲ ਜਾਈ ਬਲਿਹਾਰਾ ॥ charan kamal jaa-ee balihaaraa. I may remain dedicated to Your immaculate Name. ਮੈਂ ਤੇਰੇ ਸੋਹਣੇ ਚਰਨਾਂ ਤੋਂ ਸਦਕੇ ਹੁੰਦਾ ਰਹਾਂ।
ਤੁਝ ਬਿਨੁ ਠਾਕੁਰ ਕਵਨੁ ਹਮਾਰਾ ॥੧॥ ਰਹਾਉ ॥ tujh bin thaakur kavan hamaaraa. ||1|| rahaa-o. O’ Master-God! except you, who else is mine? ||1||Pause|| ਹੇ ਮਾਲਕ ਤੇਰੇ ਬਿਨਾ ਮੇਰਾ ਹੋਰ ਕੋਈ ਆਸਰਾ ਨਹੀਂ ॥੧॥ ਰਹਾਉ ॥
ਸਾਧਸੰਗਤਿ ਸਿਉ ਪ੍ਰੀਤਿ ਬਣਿ ਆਈ ॥ saaDhsangat si-o pareet ban aa-ee. One falls in love with the company of the Holy, ਹੇ ਭਾਈ! ਉਸ ਮਨੁੱਖ ਦਾ ਪਿਆਰ ਗੁਰੂ ਦੀ ਸੰਗਤਿ ਨਾਲ ਬਣ ਜਾਂਦਾ ਹੈ,
ਪੂਰਬ ਕਰਮਿ ਲਿਖਤ ਧੁਰਿ ਪਾਈ ॥੨॥ poorab karam likhat Dhur paa-ee. ||2|| who has it preordained based on the past deeds. ||2|| ਪੂਰਬਲੇ ਜਨਮਾਂ ਦੇ ਕੀਤੇ ਕਰਮ ਅਨੁਸਾਰ ਧੁਰ ਦਰਗਾਹ ਤੋਂ ਜਿਸ ਮਨੁੱਖ ਦੇ ਮਸਤਕ ਉਤੇ ਲਿਖਿਆ ਲੇਖ ਉੱਘੜਦਾ ਹੈ ॥੨॥
ਜਪਿ ਹਰਿ ਹਰਿ ਨਾਮੁ ਅਚਰਜੁ ਪਰਤਾਪ ॥ jap har har naam achraj partaap. O’ brother! always meditate on God’s Name, and that will bless you with great spiritual uplift. ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ, ਅਜੇਹਾ ਹੈਰਾਨ ਕਰਨ ਵਾਲਾ ਆਤਮਕ ਤੇਜ ਪ੍ਰਾਪਤ ਹੁੰਦਾ ਹੈ,
ਜਾਲਿ ਨ ਸਾਕਹਿ ਤੀਨੇ ਤਾਪ ॥੩॥ jaal na saakeh teenay taap. ||3|| None of the three maladies (physical, psychological and social) can harm the spiritual life. ||3|| ਕਿ (ਆਧਿ, ਬਿਆਧਿ, ਉਪਾਧਿ( – ਤਿੰਨੇ ਹੀ ਤਾਪ (ਆਤਮਕ ਜੀਵਨ ਨੂੰ) ਸਾੜ ਨਹੀਂ ਸਕਣਗੇ ॥੩॥
ਨਿਮਖ ਨ ਬਿਸਰਹਿ ਹਰਿ ਚਰਣ ਤੁਮ੍ਹ੍ਹਾਰੇ ॥ nimakh na bisrahi har charan tumHaaray. O’ God! I may never forget Your immaculate Name, not even for an instant; ਹੇ ਹਰੀ! ਤੇਰੇ ਚਰਨ (ਨਾਨਕ ਨੂੰ) ਅੱਖ ਝਮਕਣ ਜਿਤਨੇ ਸਮੇ ਲਈ ਭੀ ਨਾਹ ਭੁੱਲਣ।
ਨਾਨਕੁ ਮਾਗੈ ਦਾਨੁ ਪਿਆਰੇ ॥੪॥੨੫॥੩੧॥ naanak maagai daan pi-aaray. ||4||25||31|| Nanak begs for this gift, O’ my beloved God! ||4||25||31|| ਹੇ ਪਿਆਰੇ! (ਤੇਰੇ ਦਰ ਤੋਂ ਤੇਰਾ ਦਾਸ) ਨਾਨਕ (ਇਹੋ) ਦਾਨ ਮੰਗਦਾ ਹੈ ॥੪॥੨੫॥੩੧॥
ਸੂਹੀ ਮਹਲਾ ੫ ॥ soohee mehlaa 5. Raag Soohee, Fifth Guru:
ਸੇ ਸੰਜੋਗ ਕਰਹੁ ਮੇਰੇ ਪਿਆਰੇ ॥ say sanjog karahu mayray pi-array. O’ my beloved God! kindly provide me such an auspicious occasion, ਹੇ ਮੇਰੇ ਪਿਆਰੇ! (ਮੇਰੇ ਵਾਸਤੇ) ਉਹ ਢੋ ਢੁਕਾ,
ਜਿਤੁ ਰਸਨਾ ਹਰਿ ਨਾਮੁ ਉਚਾਰੇ ॥੧॥ jit rasna har naam uchara. ||1|| so that my tongue may lovingly keep reciting your Name. ||1|| ਜਿਸ ਦੀ ਰਾਹੀਂ (ਮੇਰੀ) ਜੀਭ ਤੇਰਾ ਨਾਮ ਉਚਾਰਦੀ ਰਹੇ ॥੧॥
ਸੁਣਿ ਬੇਨਤੀ ਪ੍ਰਭ ਦੀਨ ਦਇਆਲਾ ॥ sun bayntee parabh deen do-i-aalaa. O’ Merciful God of the meek! listen to my prayer. ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਮੇਰੀ) ਬੇਨਤੀ ਸੁਣ,
ਸਾਧ ਗਾਵਹਿ ਗੁਣ ਸਦਾ ਰਸਾਲਾ ॥੧॥ ਰਹਾਉ ॥ saaDh gaavahi gun sadaa rasaalaa. ||1|| rahaa-o. Associate me with the saints who always lovingly sing your praises. ||1||Pause|| ਮੇਰਾ ਸੰਜੋਗ ਸੰਤਾਂ ਨਾਲ ਕਰੋ ਜੋ ਤੇਰੇ ਰਸ-ਭਰੇ ਗੁਣ ਗਾਂਦੇ ਰਹਿੰਦੇ ਹਨ ॥੧॥ ਰਹਾਉ ॥
ਜੀਵਨ ਰੂਪੁ ਸਿਮਰਣੁ ਪ੍ਰਭ ਤੇਰਾ ॥ jeevan roop simran parabh tayraa. O’ God! remembering You with adoration rejuvenates us spiritually. ਹੇ ਪ੍ਰਭੂ! ਤੇਰਾ ਨਾਮ ਸਿਮਰਨਾ (ਅਸਾਂ ਜੀਵਾਂ ਵਾਸਤੇ) ਆਤਮਕ ਜੀਵਨ ਦੇ ਬਰਾਬਰ ਹੈ।
ਜਿਸੁ ਕ੍ਰਿਪਾ ਕਰਹਿ ਬਸਹਿ ਤਿਸੁ ਨੇਰਾ ॥੨॥ jis kirpaa karahi baseh tis nayraa. ||2|| One on whom You bestow grace, experiences You close by (within). ||2|| ਜਿਸ ਮਨੁੱਖ ਉੱਤੇ ਤੂੰ ਕਿਰਪਾ ਕਰਦਾ ਹੈਂ, ਉਸ ਦੇ ਤੂੰ ਨੇੜੇ ਹੀ ਵਸਦਾ ਹੈਂ ॥੨॥
ਜਨ ਕੀ ਭੂਖ ਤੇਰਾ ਨਾਮੁ ਅਹਾਰੁ ॥ jan kee bhookh tayraa naam ahaar. O’ God! Your Name is food to satisfy the spiritual hunger of Your devotees, ਹੇ ਪ੍ਰਭੂ! ਤੇਰੇ ਸੰਤ ਜਨਾਂ ਦੀ ਆਤਮਕ ਭੁਖ ਦੂਰ ਕਰਨ ਲਈ ਤੇਰਾ ਨਾਮ ਖ਼ੁਰਾਕ ਹੈ।
ਤੂੰ ਦਾਤਾ ਪ੍ਰਭ ਦੇਵਣਹਾਰੁ ॥੩॥ tooN daataa parabh dayvanhaar. ||3|| and You alone are the provider of this spiritual food. ||3|| ਇਹ ਖ਼ੁਰਾਕ ਤੂੰ ਹੀ ਦੇਂਦਾ ਹੈਂ, ਤੂੰ ਹੀ ਦੇ ਸਕਦਾ ਹੈਂ ॥੩॥
ਰਾਮ ਰਮਤ ਸੰਤਨ ਸੁਖੁ ਮਾਨਾ ॥ raam ramat santan sukh maanaa. The saints enjoy spiritual pleasure in meditating on the Name of God. ਸੰਤ ਜਨ ਉਸ ਪਰਮਾਤਮਾ ਦਾ ਨਾਮ ਸਿਮਰ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ,
ਨਾਨਕ ਦੇਵਨਹਾਰ ਸੁਜਾਨਾ ॥੪॥੨੬॥੩੨॥ naanak dayvanhaar sujaanaa. ||4||26||32|| O’ Nanak! God, the great giver, is all-knowing. ||4||26||32|| ਹੇ ਨਾਨਕ! ਜੋ ਸਭ ਕੁਝ ਦਣ ਦੇ ਸਮਰਥ ਹੈ ਅਤੇ ਜੋ (ਹਰ ਗੱਲੇ) ਸਿਆਣਾ ਹੈ ॥੪॥੨੬॥੩੨॥
ਸੂਹੀ ਮਹਲਾ ੫ ॥ soohee mehlaa 5. Raag Soohee, Fifth Guru:
ਬਹਤੀ ਜਾਤ ਕਦੇ ਦ੍ਰਿਸਟਿ ਨ ਧਾਰਤ ॥ bahtee jaat kaday darisat na Dhaarat. O’ brother! (like the flow of a river), your life is passing by you, but you never pay attention to the spiritual aspect of life. ਹੇ ਭਾਈ! (ਤੇਰੀ ਉਮਰ ਦੀ ਨਦੀ) ਵਹਿੰਦੀ ਜਾ ਰਹੀ ਹੈ, ਪਰ ਤੂੰ ਇਧਰ ਧਿਆਨ ਨਹੀਂ ਕਰਦਾ।
ਮਿਥਿਆ ਮੋਹ ਬੰਧਹਿ ਨਿਤ ਪਾਰਚ ॥੧॥ mithi-aa moh banDheh nit paarach. ||1|| Instead, you remain bound to the love of false attachments. ||1|| ਤੂੰ ਨਾਸਵੰਤ ਪਦਾਰਥਾਂ ਦੇ ਮੋਹ ਦੇ ਬਾਨ੍ਹਣੂ ਹੀ ਸਦਾ ਬੰਨ੍ਹਦਾ ਰਹਿੰਦਾ ਹੈਂ ॥੧॥
ਮਾਧਵੇ ਭਜੁ ਦਿਨ ਨਿਤ ਰੈਣੀ ॥ maaDhvay bhaj din nit rainee. O’ brother! always meditate on God with adoration, ਹੇ ਭਾਈ! ਦਿਨ ਰਾਤ ਸਦਾ ਮਾਇਆ ਦੇ ਪਤੀ ਪ੍ਰਭੂ ਦਾ ਨਾਮ ਜਪਿਆ ਕਰ,
ਜਨਮੁ ਪਦਾਰਥੁ ਜੀਤਿ ਹਰਿ ਸਰਣੀ ॥੧॥ ਰਹਾਉ ॥ janam padaarath jeet har sarnee. ||1|| rahaa-o. and win the game of this precious life by seeking the refuge of God. ||1||Pause|| ਪ੍ਰਭੂ ਦੀ ਸਰਨ ਪੈ ਕੇ ਕੀਮਤੀ ਮਨੁੱਖਾ ਜਨਮ ਦਾ ਲਾਭ ਖੱਟ ਲੈ ॥੧॥ ਰਹਾਉ ॥
ਕਰਤ ਬਿਕਾਰ ਦੋਊ ਕਰ ਝਾਰਤ ॥ karat bikaar do-oo kar jhaarat. With thinking, you are continually committing every kind of evil deed, ਹੇ ਭਾਈ! ਤੂੰ ਹਾਣ ਲਾਭ ਵਿਚਾਰਨ ਤੋਂ ਬਿਨਾ ਹੀ ਵਿਕਾਰ ਕਰੀ ਜਾ ਰਿਹਾ ਹੈਂ,
ਰਾਮ ਰਤਨੁ ਰਿਦ ਤਿਲੁ ਨਹੀ ਧਾਰਤ ॥੨॥ raam ratan rid til nahee Dhaarat. ||2|| but you do not enshrine jewel-like Name of God in your heart, even for an instant. ||2|| ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆਪਣੇ ਹਿਰਦੇ ਵਿਚ ਤੂੰ ਇਕ ਛਿਨ ਵਾਸਤੇ ਭੀ ਨਹੀਂ ਟਿਕਾਂਦਾ ॥੨॥
ਭਰਣ ਪੋਖਣ ਸੰਗਿ ਅਉਧ ਬਿਹਾਣੀ ॥ bharan pokhan sang a-oDh bihaanee. O’ brother! your life is passing away feeding and pampering your body, ਹੇ ਭਾਈ! (ਆਪਣਾ ਸਰੀਰ) ਪਾਲਣ ਪੋਸਣ ਵਿਚ ਹੀ ਤੇਰੀ ਉਮਰ ਲੰਘਦੀ ਜਾ ਰਹੀ ਹੈ।
Scroll to Top
https://keuangan.usbypkp.ac.id/user_guide/lgacor/ https://learning.poltekkesjogja.ac.id/lib/pear/ https://learning.poltekkesjogja.ac.id/lib/ situs slot gacor slot gacor hari ini https://pelatihan-digital.smesco.go.id/.well-known/sgacor/ https://biropemotda.riau.go.id/wp-content/ngg/modules-demo/ https://jurnal.unpad.ac.id/classes/core/appdemo/ slot gacor
jp1131 https://bobabet-asik.com/ https://sugoi168daftar.com/ https://76vdomino.com/ https://jurnal.unpad.ac.id/help/ez_JP/ https://library.president.ac.id/event/jp-gacor/ https://biropemotda.riau.go.id/menus/1131-gacor/ https://akuntansi.feb.binabangsa.ac.id/beasiswa/sijp/ https://pmursptn.unib.ac.id/wp-content/boba/
https://pti.fkip.binabangsa.ac.id/product/hk/ http://febi.uindatokarama.ac.id/wp-content/hk/
https://keuangan.usbypkp.ac.id/user_guide/lgacor/ https://learning.poltekkesjogja.ac.id/lib/pear/ https://learning.poltekkesjogja.ac.id/lib/ situs slot gacor slot gacor hari ini https://pelatihan-digital.smesco.go.id/.well-known/sgacor/ https://biropemotda.riau.go.id/wp-content/ngg/modules-demo/ https://jurnal.unpad.ac.id/classes/core/appdemo/ slot gacor
jp1131 https://bobabet-asik.com/ https://sugoi168daftar.com/ https://76vdomino.com/ https://jurnal.unpad.ac.id/help/ez_JP/ https://library.president.ac.id/event/jp-gacor/ https://biropemotda.riau.go.id/menus/1131-gacor/ https://akuntansi.feb.binabangsa.ac.id/beasiswa/sijp/ https://pmursptn.unib.ac.id/wp-content/boba/
https://pti.fkip.binabangsa.ac.id/product/hk/ http://febi.uindatokarama.ac.id/wp-content/hk/