Page 747
ਸਭੇ ਇਛਾ ਪੂਰੀਆ ਜਾ ਪਾਇਆ ਅਗਮ ਅਪਾਰਾ ॥
sabhay ichhaa pooree-aa jaa paa-i-aa agam apaaraa.
All desires are fulfilled upon realization of the inaccessible and infinite God.
ਜਦ ਅਪਹੁੰਚ ਅਤੇ ਬੇਅੰਤ ਪ੍ਰਭੂ ਪਰਾਪਤ ਹੋ ਜਾਂਦਾ ਹੈ ਤਾਂ ਸਾਰੀਆਂ ਕਾਮਨਾਂ ਪੂਰੀਆਂ ਹੋ ਜਾਂਦੀਆਂ ਹਨ
ਗੁਰੁ ਨਾਨਕੁ ਮਿਲਿਆ ਪਾਰਬ੍ਰਹਮੁ ਤੇਰਿਆ ਚਰਣਾ ਕਉ ਬਲਿਹਾਰਾ ॥੪॥੧॥੪੭॥
gur naanak mili-aa paarbarahm tayri-aa charnaa ka-o balihaaraa. ||4||1||47||
O’ brother, one who has met Guru Nanak (followed his teachings), has realized God; O’ God! I am dedicated to Your Name. ||4||1||47||
ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨਾਨਕ ਮਿਲ ਪਿਆ, ਉਸ ਨੂੰ ਪ੍ਰਭੂ ਮਿਲ ਪਿਆ; ਹੇ ਪ੍ਰਭੂ ਮੈਂ ਤੇਰੇ ਚਰਨਾਂ ਤੋਂ ਸਦਕੇ ਜਾਂਦਾ ਹਾਂ ॥੪॥੧॥੪੭॥
ਰਾਗੁ ਸੂਹੀ ਮਹਲਾ ੫ ਘਰੁ ੭
raag soohee mehlaa 5 ghar 7
Raag Soohee, Fifth Guru, Seventh Beat:v
ੴ ਸਤਿਗੁਰ ਪ੍ਰਸਾਦਿ ॥
ik-oNkaar satgur parsaad.
One eternal God, realized by the grace of the True Guru.
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਤੇਰਾ ਭਾਣਾ ਤੂਹੈ ਮਨਾਇਹਿ ਜਿਸ ਨੋ ਹੋਹਿ ਦਇਆਲਾ ॥
tayraa bhaanaa toohai manaa-ihi jis no hohi da-i-aalaa.
O’ God, on whom You become kind, You Yourself get Your command obeyed by that person.
ਹੇ ਪ੍ਰਭੂ! ਜਿਸ ਮਨੁੱਖ ਉੱਤੇ ਤੂੰ ਦਇਆਵਾਨ ਹੁੰਦਾ ਹੈਂ ਤੂੰ ਆਪ ਹੀ ਉਸ ਨੂੰ ਆਪਣੀ ਰਜ਼ਾ ਵਿਚ ਤੋਰਦਾ ਹੈਂ।
ਸਾਈ ਭਗਤਿ ਜੋ ਤੁਧੁ ਭਾਵੈ ਤੂੰ ਸਰਬ ਜੀਆ ਪ੍ਰਤਿਪਾਲਾ ॥੧॥
saa-ee bhagat jo tuDh bhaavai tooN sarab jee-aa partipaalaa. ||1||
That alone is the true devotional worship which is pleasing to You; O’ God! You are the cherisher of all beings. ||1||
ਅਸਲ ਭਗਤੀ ਉਹੀ ਹੈ ਜੋ ਤੈਨੂੰ ਪਸੰਦ ਆ ਜਾਂਦੀ ਹੈ। ਹੇ ਪ੍ਰਭੂ! ਤੂੰ ਸਾਰੇ ਜੀਵਾਂ ਦੀ ਪਾਲਣਾ ਕਰਨ ਵਾਲਾ ਹੈਂ ॥੧॥
ਮੇਰੇ ਰਾਮ ਰਾਇ ਸੰਤਾ ਟੇਕ ਤੁਮ੍ਹ੍ਹਾਰੀ ॥
mayray raam raa-ay santaa tayk tumHaaree.
O’ my God! the sovereign king, Your saints have only Your support,
ਹੇ ਮੇਰੇ ਪ੍ਰਭੂ ਪਾਤਿਸ਼ਾਹ! ਤੇਰੇ ਸੰਤਾਂ ਨੂੰ (ਸਦਾ) ਤੇਰਾ ਹੀ ਆਸਰਾ ਰਹਿੰਦਾ ਹੈ,
ਜੋ ਤੁਧੁ ਭਾਵੈ ਸੋ ਪਰਵਾਣੁ ਮਨਿ ਤਨਿ ਤੂਹੈ ਅਧਾਰੀ ॥੧॥ ਰਹਾਉ ॥
jo tuDh bhaavai so parvaan man tan toohai aDhaaree. ||1|| rahaa-o.
whatever pleases You is acceptable to Your saints; Yours is the only support in their mind and body. ||1||Pause||
ਜੋ ਕੁਝ ਤੈਨੂੰ ਚੰਗਾ ਲੱਗਦਾ ਹੈ ਉਹੀ ਤੇਰੇ ਸੰਤਾਂ ਨੂੰ ਪਰਵਾਨ ਹੁੰਦਾ ਹੈ। ਉਹਨਾਂ ਦੇ ਮਨ ਵਿਚ, ਉਹਨਾਂ ਦੇ ਤਨ ਵਿਚ, ਤੂੰ ਹੀ ਆਸਰਾ ਹੈਂ ॥੧॥ ਰਹਾਉ ॥
ਤੂੰ ਦਇਆਲੁ ਕ੍ਰਿਪਾਲੁ ਕ੍ਰਿਪਾ ਨਿਧਿ ਮਨਸਾ ਪੂਰਣਹਾਰਾ ॥
tooN da-i-aal kirpaal kirpaa niDh mansaa pooranhaaraa.
O’ God! You are compassionate, treasure of mercy and fulfiller of hopes.
(ਹੇ ਪ੍ਰਭੂ)! ਤੂੰ ਦਇਆ ਦਾ ਘਰ ਹੈਂ, ਤੂੰ ਕਿਰਪਾ ਦਾ ਖ਼ਜ਼ਾਨਾ ਹੈਂ, ਤੂੰ (ਆਪਣੇ ਭਗਤਾਂ ਦੀ) ਮਨੋ-ਕਾਮਨਾ ਪੂਰੀ ਕਰਨ ਵਾਲਾ ਹੈਂ।
ਭਗਤ ਤੇਰੇ ਸਭਿ ਪ੍ਰਾਣਪਤਿ ਪ੍ਰੀਤਮ ਤੂੰ ਭਗਤਨ ਕਾ ਪਿਆਰਾ ॥੨॥
bhagat tayray sabh faraanpat pareetam tooN bhagtan kaa pi-aaraa. ||2||
O’ the Master of life, You love all the devotees, and You are their Beloved. ||2||
ਹੇ ਜਿੰਦ ਦੇ ਮਾਲਕ! ਹੇ ਪ੍ਰੀਤਮ ਪ੍ਰਭੂ! ਤੇਰੇ ਸਾਰੇ ਭਗਤ (ਤੈਨੂੰ ਪਿਆਰੇ ਲੱਗਦੇ ਹਨ), ਤੂੰ ਭਗਤਾਂ ਨੂੰ ਪਿਆਰਾ ਲੱਗਦਾ ਹੈਂ ॥੨॥
ਤੂ ਅਥਾਹੁ ਅਪਾਰੁ ਅਤਿ ਊਚਾ ਕੋਈ ਅਵਰੁ ਨ ਤੇਰੀ ਭਾਤੇ ॥
too athaahu apaar at oochaa ko-ee avar na tayree bhaatay.
O’ God! You are unfathomable, infinite and exalted; there is no one else like You.
ਹੇ ਪ੍ਰਭੂ! ਤੂੰ ਬੇਥਾਹ, ਬੇਅੰਤ ਅਤੇ ਪਰਮ ਉਚਾ ਹੈਂ। ਕੋਈ ਹੋਰ ਤੇਰੇ ਵਰਗਾ ਨਹੀਂ ਹੈ।
ਇਹ ਅਰਦਾਸਿ ਹਮਾਰੀ ਸੁਆਮੀ ਵਿਸਰੁ ਨਾਹੀ ਸੁਖਦਾਤੇ ॥੩॥
ih ardaas hamaaree su-aamee visar naahee sukh-daatay. ||3||
O’ the Master-God, our bliss-giving benefactor, this is our prayer that we may never forget You. ||3||
ਹੇ ਮਾਲਕ! ਹੇ ਸੁਖਾਂ ਦੇ ਦੇਣ ਵਾਲੇ! ਅਸਾਂ ਜੀਵਾਂ ਦੀ (ਤੇਰੇ ਅੱਗੇ) ਇਹੀ ਅਰਜ਼ੋਈ ਹੈ, ਕਿ ਸਾਨੂੰ ਤੂੰ ਕਦੇ ਭੀ ਨਾਹ ਭੁੱਲ ॥੩॥
ਦਿਨੁ ਰੈਣਿ ਸਾਸਿ ਸਾਸਿ ਗੁਣ ਗਾਵਾ ਜੇ ਸੁਆਮੀ ਤੁਧੁ ਭਾਵਾ ॥
din rain saas saas gun gaavaa jay su-aamee tuDh bhaavaa.
O’ my Master-God! if I sound pleasing to You, (bless me) that I may always sing Your praises with each and every breath.
ਹੇ ਸੁਆਮੀ! ਜੇ ਮੈਂ ਤੈਨੂੰ ਚੰਗਾ ਲੱਗਾਂ (ਜੇ ਤੇਰੀ ਮੇਰੇ ਉਤੇ ਮੇਹਰ ਹੋਵੇ) ਮੈਂ ਦਿਨ ਰਾਤ ਹਰੇਕ ਸਾਹ ਦੇ ਨਾਲ ਤੇਰੇ ਗੁਣ ਗਾਂਦਾ ਰਹਾਂ।
ਨਾਮੁ ਤੇਰਾ ਸੁਖੁ ਨਾਨਕੁ ਮਾਗੈ ਸਾਹਿਬ ਤੁਠੈ ਪਾਵਾ ॥੪॥੧॥੪੮॥
naam tayraa sukh naanak maagai saahib tuthai paavaa. ||4||1||48||
O’ my Master-God! Nanak begs for the blessing of Your Name, the ultimate peace; I can receive it only if through Your pleasure. ||4||1||48||
ਹੇ ਸੁਆਮੀ! ਨਾਨਕ ਤੇਰੇ ਨਾਮ ਦੇ ਸੁਖ ਦੀ ਯਾਚਨਾ ਕਰਦਾ ਹੈ। ਕੇਵਲ ਤੇਰੀ ਪ੍ਰਸੰਨਤਾ ਰਾਹੀਂ ਹੀਮੈਂ ਇਸ ਨੂੰ ਪਰਾਪਤ ਕਰ ਸਕਦਾ ਹਾਂ।॥੪॥੧॥੪੮॥
ਸੂਹੀ ਮਹਲਾ ੫ ॥
soohee mehlaa 5.
Raag Soohee, Fifth Guru:
ਵਿਸਰਹਿ ਨਾਹੀ ਜਿਤੁ ਤੂ ਕਬਹੂ ਸੋ ਥਾਨੁ ਤੇਰਾ ਕੇਹਾ ॥
visrahi naahee jit too kabhoo so thaan tayraa kayhaa.
O’ God, what could be like that place of Yours, sitting where You are never forsaken,
ਹੇ ਮੇਰੇ ਰਾਮ! ਉਹ ਅਸਥਾਨ ਕਿਹੋ ਜਿਹਾ ਹੈ, ਜਿਥੇ ਪ੍ਰਾਣੀ ਤੈਨੂੰ ਕਦਾਚਿਤ ਭੁਲਦਾ ਨਹੀਂ,
ਆਠ ਪਹਰ ਜਿਤੁ ਤੁਧੁ ਧਿਆਈ ਨਿਰਮਲ ਹੋਵੈ ਦੇਹਾ ॥੧॥
aath pahar jit tuDh Dhi-aa-ee nirmal hovai dayhaa. ||1||
and where I may meditate on You all the time and my body gets purified? ||1||
ਜਿਸ ਵਿਚ ਬੈਠ ਕੇ ਮੈਂ ਤੈਨੂੰ ਅੱਠੇ ਪਹਰ ਯਾਦ ਕਰ ਸਕਾਂ, ਤੇ, ਮੇਰਾ ਸਰੀਰ ਪਵਿਤ੍ਰ ਹੋ ਜਾਏ ॥੧॥
ਮੇਰੇ ਰਾਮ ਹਉ ਸੋ ਥਾਨੁ ਭਾਲਣ ਆਇਆ ॥
mayray raam ha-o so thaan bhaalan aa-i-aa.
O’ my God, I have started searching for that place.
ਹੇ ਮੇਰੇ ਰਾਮ! ਮੈਂ ਉਹ ਥਾਂ ਲੱਭਣ ਤੁਰ ਪਿਆ ਹਾਂ ।
ਖੋਜਤ ਖੋਜਤ ਭਇਆ ਸਾਧਸੰਗੁ ਤਿਨ੍ਹ੍ਹ ਸਰਣਾਈ ਪਾਇਆ ॥੧॥ ਰਹਾਉ ॥
khojat khojat bha-i-aa saaDhsang tinH sarnaa-ee paa-i-aa. ||1|| rahaa-o.
After searching from place to place, I reached the congregation of saints and in their refuge, I have found that place. ||1||Pause||
ਲੱਭਦਿਆਂ ਲੱਭਦਿਆਂ ਮੈਨੂੰ ਗੁਰਮੁਖਾਂ ਦਾ ਸਾਥ ਮਿਲ ਗਿਆ, ਉਹਨਾਂ (ਗੁਰਮੁਖਾਂ) ਦੀ ਸਰਨ ਪੈ ਕੇ ਮੈਂ (ਤੈਨੂੰ ਭੀ) ਲੱਭ ਲਿਆ ॥੧॥ ਰਹਾਉ ॥
ਬੇਦ ਪੜੇ ਪੜਿ ਬ੍ਰਹਮੇ ਹਾਰੇ ਇਕੁ ਤਿਲੁ ਨਹੀ ਕੀਮਤਿ ਪਾਈ ॥
bayd parhay parh barahmay haaray ik til nahee keemat paa-ee.
O’ God! reading and reciting the Vedas, angels like Brahma grew weary but they could not understand even a tiny bit of Your worth.
ਹੇ ਮੇਰੇ ਰਾਮ! ਬ੍ਰਹਮਾ ਵਰਗੇ ਅਨੇਕਾਂ ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹ ਪੜ੍ਹ ਕੇ ਥੱਕ ਗਏ, ਪਰ ਉਹ ਤੇਰੀ ਰਤਾ ਭੀ ਕਦਰ ਨਾਹ ਸਮਝ ਸਕੇ।
ਸਾਧਿਕ ਸਿਧ ਫਿਰਹਿ ਬਿਲਲਾਤੇ ਤੇ ਭੀ ਮੋਹੇ ਮਾਈ ॥੨॥
saaDhik siDh fireh billaatay tay bhee mohay maa-ee. ||2||
Many seekers and adepts are roaming around bewailing because they too have been allured by Maya. ||2||
ਸਾਧਨਾਂ ਕਰਨ ਵਾਲੇ ਜੋਗੀ, ਕਰਾਮਾਤੀ ਜੋਗੀ (ਤੇਰੇ ਦਰਸਨ ਨੂੰ) ਵਿਲਕਦੇ ਫਿਰਦੇ ਹਨ, ਉਨ੍ਹਾਂ ਨੂੰ ਵੀ ਮਾਇਆ ਨੇ ਮੋਹਿਤ ਕਰ ਲਿਆ ਹੈ॥੨॥
ਦਸ ਅਉਤਾਰ ਰਾਜੇ ਹੋਇ ਵਰਤੇ ਮਹਾਦੇਵ ਅਉਧੂਤਾ ॥
das a-utaar raajay ho-ay vartay mahaadayv a-uDhootaa.
O’ God, the ten incarnations of god Vishnu who lived as honorable kings in their times, and the god Shiva who became a renowned recluse;
ਹੇ ਮੇਰੇ ਰਾਮ! (ਵਿਸ਼ਨੂ ਦੇ) ਦਸ ਅਵਤਾਰ (ਆਪੋ ਆਪਣੇ ਜੁਗ ਵਿਚ) ਸਤਕਾਰ ਪ੍ਰਾਪਤ ਕਰਦੇ ਰਹੇ। ਸ਼ਿਵ ਜੀ ਬੜਾ ਤਿਆਗੀ ਪ੍ਰਸਿੱਧ ਹੋਇਆ।
ਤਿਨ੍ਹ੍ਹ ਭੀ ਅੰਤੁ ਨ ਪਾਇਓ ਤੇਰਾ ਲਾਇ ਥਕੇ ਬਿਭੂਤਾ ॥੩॥
tinH bhee ant na paa-i-o tayraa laa-ay thakay bibhootaa. ||3||
they too kept roaming around with ashes applied to their bodies, but could not find the limit of Your virtues and Your creation. ||3||
ਪਰ ਉਹ ਭੀ ਤੇਰੇ ਗੁਣਾਂ ਦਾ ਅੰਤ ਨਾਹ ਪਾ ਸਕੇ।ਆਪਣੇ ਸਰੀਰ ਉਤੇਸੁਆਹ ਮਲ ਮਲ ਕੇ ਥੱਕ ਗਏ ॥੩॥
ਸਹਜ ਸੂਖ ਆਨੰਦ ਨਾਮ ਰਸ ਹਰਿ ਸੰਤੀ ਮੰਗਲੁ ਗਾਇਆ ॥
sahj sookh aanand naam ras har santee mangal gaa-i-aa.
The saints who always sang the praises of God, enjoyed peace, poise, bliss, and the relish of Naam.
ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਸਦਾ ਗਾਂਵਿਆ, ਉਹਨਾਂ ਨੇ ਆਤਮਕ ਅਡੋਲਤਾ ਦੇ ਸੁਖ ਆਨੰਦ ਮਾਣੇ, ਉਹਨਾਂ ਨਾਮ ਦਾ ਰਸ ਚੱਖਿਆ।
ਸਫਲ ਦਰਸਨੁ ਭੇਟਿਓ ਗੁਰ ਨਾਨਕ ਤਾ ਮਨਿ ਤਨਿ ਹਰਿ ਹਰਿ ਧਿਆਇਆ ॥੪॥੨॥੪੯॥
safal darsan bhayti-o gur naanak taa man tan har har Dhi-aa-i-aa. ||4||2||49||
O’ Nanak, when they met the Guru whose blessed vision makes one’s life successful, they started remembering God with their mind and body. ||4||2||49||
ਹੇ ਨਾਨਕ! (ਆਖ-) ਜਦੋਂ ਉਹਨਾਂ ਨੂੰ ਉਹ ਗੁਰੂ ਮਿਲ ਪਿਆ, ਜਿਸ ਦਾ ਦਰਸਨ ਹੀ ਜੀਵਨ-ਮਨੋਰਥ ਪੂਰਾ ਕਰ ਦੇਂਦਾ ਹੈ, ਤਦੋਂ ਉਹਨਾਂ ਆਪਣੇ ਮਨ ਵਿਚ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਸ਼ੁਰੂ ਕਰ ਦਿੱਤਾ ॥੪॥੨॥੪੯॥
ਸੂਹੀ ਮਹਲਾ ੫ ॥
soohee mehlaa 5.
Raag Soohee, Fifth Guru:
ਕਰਮ ਧਰਮ ਪਾਖੰਡ ਜੋ ਦੀਸਹਿ ਤਿਨ ਜਮੁ ਜਾਗਾਤੀ ਲੂਟੈ ॥
karam Dharam pakhand jo deeseh tin jam jaagaatee lootai.
O’ brother, all those who are seen doing the religious rites, rituals and hypocrisies, are plundered by the demon of death.
ਹੇ ਭਾਈ! (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕੰਮ ਵਿਖਾਵੇ ਦੇ ਕੰਮ ਹਨ, ਇਹ ਕੰਮ ਜਿਤਨੇ ਭੀ ਲੋਕ ਕਰਦੇ ਦਿੱਸਦੇ ਹਨ, ਉਹਨਾਂ ਨੂੰ ਮਸੂਲੀਆ ਜਮ ਲੁੱਟ ਲੈਂਦਾ ਹੈ।
ਨਿਰਬਾਣ ਕੀਰਤਨੁ ਗਾਵਹੁ ਕਰਤੇ ਕਾ ਨਿਮਖ ਸਿਮਰਤ ਜਿਤੁ ਛੂਟੈ ॥੧॥
nirbaan keertan gaavhu kartay kaa nimakh simrat jit chhootai. ||1||
Therefore without any worldly desires, sing praises of the Creator, remembering whom with adoration even for a moment, one is liberated from vices. ||1||
(ਇਸ ਵਾਸਤੇ) ਵਾਸਨਾ-ਰਹਿਤ ਹੋ ਕੇ ਕਰਤਾਰ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਕਿਉਂਕਿ ਇਸ ਦੀ ਬਰਕਤਿ ਨਾਲ ਛਿਨ-ਭਰ ਨਾਮ ਸਿਮਰਿਆਂ ਹੀ ਮਨੁੱਖ ਵਿਕਾਰਾਂ ਤੋਂ ਖ਼ਲਾਸੀ ਪਾ ਲੈਂਦਾ ਹੈ ॥੧॥
ਸੰਤਹੁ ਸਾਗਰੁ ਪਾਰਿ ਉਤਰੀਐ ॥
santahu saagar paar utree-ai.
O’ Saints, the world-ocean of vices is crossed over by (singing praises of God).
ਹੇ ਸੰਤੋਂ! (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ।
ਜੇ ਕੋ ਬਚਨੁ ਕਮਾਵੈ ਸੰਤਨ ਕਾ ਸੋ ਗੁਰ ਪਰਸਾਦੀ ਤਰੀਐ ॥੧॥ ਰਹਾਉ ॥
jay ko bachan kamaavai santan kaa so gur parsaadee taree-ai. ||1|| rahaa-o.
If someone practices the teachings of the saints, then by the Guru’s grace, that person is ferried across the world ocean of vices.
ਜੇ ਕੋਈ ਮਨੁੱਖ ਸੰਤ ਜਨਾਂ ਦੇ ਉਪਦੇਸ਼ ਨੂੰ (ਜੀਵਨ ਵਿਚ) ਕਮਾ ਲਏ, ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਪਾਰ ਲੰਘ ਜਾਂਦਾ ਹੈ ॥੧॥ ਰਹਾਉ ॥
ਕੋਟਿ ਤੀਰਥ ਮਜਨ ਇਸਨਾਨਾ ਇਸੁ ਕਲਿ ਮਹਿ ਮੈਲੁ ਭਰੀਜੈ ॥
kot tirath majan isnaanaa is kal meh mail bhareejai.
O’ brother, in this world one’s mind gets filled with dirt of sins, even by bathing at millions of sacred shrines of pilgrimage.
ਹੇ ਭਾਈ! ਕ੍ਰੋੜਾਂ ਤੀਰਥਾਂ ਦੇ ਇਸ਼ਨਾਨ (ਕਰਦਿਆਂ ਤਾਂ) ਜਗਤ ਵਿਚ (ਵਿਕਾਰਾਂ ਦੀ) ਮੈਲ ਨਾਲ ਲਿਬੜ ਜਾਈਦਾ ਹੈ।
ਸਾਧਸੰਗਿ ਜੋ ਹਰਿ ਗੁਣ ਗਾਵੈ ਸੋ ਨਿਰਮਲੁ ਕਰਿ ਲੀਜੈ ॥੨॥
saaDhsang jo har gun gaavai so nirmal kar leejai. ||2||
But one who sings praises of God in the company of the Guru, his life becomesimmaculate. ||2||
ਪਰ ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਹ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ ॥੨॥
ਬੇਦ ਕਤੇਬ ਸਿਮ੍ਰਿਤਿ ਸਭਿ ਸਾਸਤ ਇਨ੍ਹ੍ਹ ਪੜਿਆ ਮੁਕਤਿ ਨ ਹੋਈ ॥
bayd katayb simrit sabh saasat inH parhi-aa mukat na ho-ee.
One does not attain freedom from vices by reading the Vedas, the Simritees, the Shaastras and other religious books.
ਵੇਦ ਪੁਰਾਣ ਸਿੰਮ੍ਰਤੀਆਂ ਕੁਰਾਨ ਅੰਜੀਲ ਆਦਿਕ, ਇਹ ਸਾਰੇ (ਸ਼ਾਮੀ ਮਤਾਂ ਦੇ ਪੁਸਤਕ) ਨਿਰੇ ਪੜ੍ਹਨ ਨਾਲ ਵਿਕਾਰਾਂ ਤੋਂ ਖ਼ਲਾਸੀ ਨਹੀਂ ਮਿਲਦੀ।
ਏਕੁ ਅਖਰੁ ਜੋ ਗੁਰਮੁਖਿ ਜਾਪੈ ਤਿਸ ਕੀ ਨਿਰਮਲ ਸੋਈ ॥੩॥
ayk akhar jo gurmukh jaapai tis kee nirmal so-ee. ||3||
But the one who follows the Guru’s teachings and meditates on the eternal God’s Name, acquires a spotlessly pure reputation. ||3||
ਪਰ ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਅਬਿਨਾਸੀ ਪ੍ਰਭੂ ਦਾ ਨਾਮ ਜਪਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਪਵਿਤ੍ਰ ਸੋਭਾ ਬਣ ਜਾਂਦੀ ਹੈ ॥੩॥
ਖਤ੍ਰੀ ਬ੍ਰਾਹਮਣ ਸੂਦ ਵੈਸ ਉਪਦੇਸੁ ਚਹੁ ਵਰਨਾ ਕਉ ਸਾਝਾ ॥
khatree baraahman sood vais updays chahu varnaa ka-o saajhaa.
This is the common message to all the four social classes, the Khatris (warriors), Brahmins (priests), Shudras (menials), and Vaaish (the business community),
ਹੇ ਭਾਈ! (ਪਰਮਾਤਮਾ ਦਾ ਨਾਮ ਸਿਮਰਨ ਦਾ) ਉਪਦੇਸ਼ ਖੱਤ੍ਰੀ ਬ੍ਰਾਹਮਣ ਵੈਸ਼ ਸ਼ੂਦਰ ਚੌਹਾਂ ਵਰਨਾਂ ਦੇ ਲੋਕਾਂ ਵਾਸਤੇ ਇਕੋ ਜਿਹਾ ਹੈ।