Guru Granth Sahib Translation Project

Guru granth sahib page-754

Page 754

ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥ har kaa naam sat kar jaanai gur kai bhaa-ay pi-aaray. One who loves the beloved Guru, understands that God’s Name is eternal. ਜੇਹੜਾ ਮਨੁੱਖ ਪਿਆਰੇ ਗੁਰੂ ਦੇ ਪ੍ਰੇਮ ਵਿਚ ਟਿਕਿਆ ਰਹਿੰਦਾ ਹੈ, ਉਹ ਇਹ ਗੱਲ ਸਮਝ ਲੈਂਦਾ ਹੈ ਕਿ ਪਰਮਾਤਮਾ ਦਾ ਨਾਮ ਹੀ ਸੱਚਾ ਸਾਥੀ ਹੈ।
ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥ sachee vadi-aa-ee gur tay paa-ee sachai naa-ay pi-aaray. He learns about singing the eternal God’s praises and develops love for Him. ਉਹ ਮਨੁੱਖ ਪਰਮਾਤਮਾ ਦੀ ਸਦਾ-ਥਿਰ ਰਹਿਣ ਵਾਲੀ ਸਿਫ਼ਤਿ-ਸਾਲਾਹ ਗੁਰੂ ਪਾਸੋਂ ਪ੍ਰਾਪਤ ਕਰ ਲੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਪਿਆਰ ਕਰਨ ਲੱਗ ਪੈਂਦਾ ਹੈ।
ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥ ayko sachaa sabh meh vartai virlaa ko veechaaray. However, only a rare person realizes the fact that one and only one God pervades all, ਕੋਈ ਵਿਰਲਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਇਹ ਵਿਚਾਰ ਕਰਦਾ ਹੈ ਕਿ ਸਾਰੀ ਸ੍ਰਿਸ਼ਟੀ ਵਿਚ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਹੀ ਵੱਸਦਾ ਹੈ।
ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥੭॥ aapay mayl la-ay taa bakhsay sachee bhagat savaaray. ||7|| and only when God Himself unites a person with Himself, He forgives and embellishes that person with His true devotion. ||7|| (ਅਜੇਹੇ ਮਨੁੱਖ ਨੂੰ) ਜਦੋਂ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ, ਤਾਂ ਉਸ ਉਤੇ ਬਖ਼ਸ਼ਸ਼ ਕਰਦਾ ਹੈ, ਸਦਾ-ਥਿਰ ਰਹਿਣ ਵਾਲੀ ਆਪਣੀ ਭਗਤੀ ਦੇ ਕੇ ਉਸ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ ॥੭॥
ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥ sabho sach sach sach vartai gurmukh ko-ee jaanai. O’ my friends, only a rare Guru’s follower understands that it is the eternal God Himself who is pervading everywhere and doing everything. ਹੇ ਭਾਈ! ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ ਸਮਝਦਾ ਹੈ ਕਿ ਹਰ ਥਾਂ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਕੰਮ ਕਰ ਰਿਹਾ ਹੈ।
ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ ॥ jaman marnaa hukmo vartai gurmukh aap pachhaanai. The Guru’s follower keeps reflecting on his own self and understands that birth and death happen as per His command only. ਜਗਤ ਵਿਚ ਜੰਮਣਾ ਮਰਨਾ ਭੀ ਉਸੇ ਦੇ ਹੁਕਮ ਵਿਚ ਚੱਲ ਰਿਹਾ ਹੈ। ਗੁਰੂ ਦੀ ਸਰਨ ਪੈਣ ਵਾਲਾ ਉਹ ਮਨੁੱਖ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ।
ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ ॥ naam Dhi-aa-ay taa satgur bhaa-ay jo ichhai so fal paa-ay. When he lovingly remembers God, he becomes pleasing to the true Guru and receives whatever reward he desires. ਜਦੋਂ ਉਹ ਮਨੁੱਖ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰਦਾ ਹੈ ਤਾਂ ਉਹ ਗੁਰੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਫਿਰ ਉਹ ਜੇਹੜੀ ਮੁਰਾਦ ਮੰਗਦਾ ਹੈ ਉਹੀ ਹਾਸਲ ਕਰ ਲੈਂਦਾ ਹੈ।
ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥੮॥੧॥ naanak tis daa sabh kichh hovai je vichahu aap gavaa-ay. ||8||1|| O’ Nanak, one who eradicates his ego from within, all his spiritual and worldly tasks are accomplished. ||8||1|| ਹੇ ਨਾਨਕ! ਜੇਹੜਾ ਮਨੁੱਖਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦਾ ਹੈ, ਉਸ ਦੇ ਸਾਰੇ ਕਾਰਜ ਰਾਸ ਹੋ ਜਾਂਦੇ ਹਨ ॥੮॥੧॥
ਸੂਹੀ ਮਹਲਾ ੩ ॥ soohee mehlaa 3. Raag Soohee, Third Guru:
ਕਾਇਆ ਕਾਮਣਿ ਅਤਿ ਸੁਆਲ੍ਹ੍ਹਿਉ ਪਿਰੁ ਵਸੈ ਜਿਸੁ ਨਾਲੇ ॥ kaa-i-aa kaaman at su-aaliha-o pir vasai jis naalay. O’ my friends, the soul-bride, in whose mind is enshrined the Husband-God, becomes extremely beautiful. ਹੇ ਭਾਈ! (ਗੁਰੂ ਦੀ ਬਾਣੀ ਦੀ ਬਰਕਤਿ ਨਾਲ) ਜਿਸ ਕਾਂਇਆਂ ਵਿਚ ਪ੍ਰਭੂ-ਪਤੀ ਆ ਵੱਸਦਾ ਹੈ, ਉਹ ਕਾਂਇਆਂ-ਇਸਤ੍ਰੀ ਬਹੁਤ ਸੁੰਦਰ ਬਣ ਜਾਂਦੀ ਹੈ।
ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮ੍ਹ੍ਹਾਲੇ ॥ pir sachay tay sadaa suhaagan gur kaa sabad samHaalay. The soul-bride who always cherishes the Guru’s word, unites with Husband-God and becomes very fortunate forever. ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਵਸਾਂਦੀ ਹੈ, ਸਦਾ-ਥਿਰ ਪ੍ਰਭੂ-ਪਤੀ ਦੇ ਮਿਲਾਪ ਦੇ ਕਾਰਨ ਉਹ ਸਦਾ ਲਈ ਸੁਹਾਗ ਭਾਗ ਵਾਲੀ ਬਣ ਜਾਂਦੀ ਹੈ।
ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥ har kee bhagat sadaa rang raataa ha-umai vichahu jaalay. ||1|| One who burns his ego from within, becomes imbued with the love for devotional worship of God. ||1|| ਜੇਹੜਾ ਮਨੁੱਖਆਪਣੇ ਅੰਦਰੋਂ ਹਉਮੈ ਸਾੜ ਲੈਂਦਾ ਹੈ, ਉਹ ਸਦਾ ਵਾਸਤੇ ਪਰਮਾਤਮਾ ਦੀ ਭਗਤੀ ਦੇ ਰੰਗ ਵਿਚ ਰੰਗਿਆ ਜਾਂਦਾ ਹੈ ॥੧॥
ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ vaahu vaahu pooray gur kee banee. O’ my friends, perfect Guru’s divine words of God’s praises are wonderful. ਹੇ ਭਾਈ! ਪੂਰੇ ਗੁਰੂ ਦੀ ਬਾਣੀ ਧੰਨ ਹੈ ਧੰਨ ਹੈ।
ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥੧॥ ਰਹਾਉ ॥ pooray gur tay upjee saach samaanee. ||1|| rahaa-o. This emanate from the heart of the true Guru and help the Guru’s follower to merge in God. ||1||Pause|| ਇਹ ਬਾਣੀ ਪੂਰੇ ਗੁਰੂ ਦੇ ਹਿਰਦੇ ਵਿਚੋਂ ਪੈਦਾ ਹੁੰਦੀ ਹੈ, ਅਤੇ (ਜੇਹੜਾ ਮਨੁੱਖ ਇਸ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ ਉਸ ਨੂੰ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਕਰ ਦੇਂਦੀ ਹੈ ॥੧॥ ਰਹਾਉ ॥
ਕਾਇਆ ਅੰਦਰਿ ਸਭੁ ਕਿਛੁ ਵਸੈ ਖੰਡ ਮੰਡਲ ਪਾਤਾਲਾ ॥ kaa-i-aa andar sabh kichh vasai khand mandal paataalaa. All the peace and pleasure of all the continents, galaxies, and the nether regions abides in that body, ਹੇ ਭਾਈ! ਖੰਡਾਂ ਮੰਡਲਾਂ ਪਾਤਾਲਾਂ (ਸਾਰੇ ਜਗਤ) ਦਾ ਹਰੇਕ ਸੁਖ ਉਸ ਸਰੀਰ ਦੇ ਅੰਦਰ ਆ ਵੱਸਦਾ ਹੈ,
ਕਾਇਆ ਅੰਦਰਿ ਜਗਜੀਵਨ ਦਾਤਾ ਵਸੈ ਸਭਨਾ ਕਰੇ ਪ੍ਰਤਿਪਾਲਾ ॥ kaa-i-aa andar jagjeevan daataa vasai sabhnaa karay partipaalaa. in which resides God, the bestower of life to the world and sustainer all. ਜਿਸ ਸਰੀਰ ਵਿਚ ਜਗਤ ਦਾ ਜੀਵਨ ਉਹ ਦਾਤਾਰ-ਪ੍ਰਭੂ ਪਰਗਟ ਹੋ ਜਾਂਦਾ ਹੈ ਜੋ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ।
ਕਾਇਆ ਕਾਮਣਿ ਸਦਾ ਸੁਹੇਲੀ ਗੁਰਮੁਖਿ ਨਾਮੁ ਸਮ੍ਹ੍ਹਾਲਾ ॥੨॥ kaa-i-aa kaaman sadaa suhaylee gurmukh naam samHaalaa. ||2|| The soul of that person, who follows the Guru’s teachings and enshrines Naam in his heart, always dwells in peace. ||2|| ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਂਦਾ ਹੈ ਉਸ ਦੀ ਕਾਂਇਆਂ-ਇਸਤ੍ਰੀ ਸਦਾ ਸੁਖੀ ਰਹਿੰਦੀ ਹੈ ॥੨॥
ਕਾਇਆ ਅੰਦਰਿ ਆਪੇ ਵਸੈ ਅਲਖੁ ਨ ਲਖਿਆ ਜਾਈ ॥ kaa-i-aa andar aapay vasai alakh na lakhi-aa jaa-ee. God Himself dwells in the body, but being incomprehensible, He cannot be comprehended. ਹੇ ਭਾਈ! ਇਸ ਸਰੀਰ ਵਿਚ ਪ੍ਰਭੂ ਆਪ ਹੀ ਵੱਸਦਾ ਹੈ, ਪਰ ਉਹ ਅਦ੍ਰਿਸ਼ਟ ਹੈ (ਸਧਾਰਨ ਤੌਰ ਤੇ) ਵੇਖਿਆ ਨਹੀਂ ਜਾ ਸਕਦਾ।
ਮਨਮੁਖੁ ਮੁਗਧੁ ਬੂਝੈ ਨਾਹੀ ਬਾਹਰਿ ਭਾਲਣਿ ਜਾਈ ॥ manmukh mugaDh boojhai naahee baahar bhaalan jaa-ee. The foolish self-willed person does not understand this fact and wanders outside to search for God. ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ (ਇਹ ਭੇਤ) ਨਹੀਂ ਸਮਝਦਾ, ਉਹਪ੍ਰਭੂ ਨੂੰ ਬਾਹਰ (ਜੰਗਲ ਆਦਿਕ ਵਿਚ) ਲੱਭਣ ਤੁਰ ਪੈਂਦਾ ਹੈ।
ਸਤਿਗੁਰੁ ਸੇਵੇ ਸਦਾ ਸੁਖੁ ਪਾਏ ਸਤਿਗੁਰਿ ਅਲਖੁ ਦਿਤਾ ਲਖਾਈ ॥੩॥ satgur sayvay sadaa sukh paa-ay satgur alakh ditaa lakhaa-ee. ||3|| One who follows the Guru’s teachings, always enjoys peace because the true Guru has revealed to him the incomprehensible God. ||3|| ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਉਹ ਸਦਾ ਆਤਮਕ ਆਨੰਦ ਮਾਣਦਾ ਹੈ ਕਿਉਂਕਿ ਗੁਰੂ ਨੇ ਉਸ ਨੂੰ ਅਦ੍ਰਿਸ਼ਟ ਪ੍ਰਭੂਵਿਖਾ ਦਿੱਤਾ ॥੩॥
ਕਾਇਆ ਅੰਦਰਿ ਰਤਨ ਪਦਾਰਥ ਭਗਤਿ ਭਰੇ ਭੰਡਾਰਾ ॥ kaa-i-aa andar ratan padaarath bhagat bharay bhandaaraa. The devotional worship of God is like the precious gems and the human body is overflowing with the treasure of these gems. ਹੇ ਭਾਈ! ਪਰਮਾਤਮਾ ਦੀ ਭਗਤੀ (ਮਾਨੋ) ਰਤਨ ਪਦਾਰਥ ਹੈ (ਇਹਨਾਂ ਰਤਨਾਂ ਪਦਾਰਥਾਂ ਦੇ) ਖ਼ਜ਼ਾਨੇ ਇਸ ਮਨੁੱਖ ਸਰੀਰ ਵਿਚ ਭਰੇ ਪਏ ਹਨ।
ਇਸੁ ਕਾਇਆ ਅੰਦਰਿ ਨਉ ਖੰਡ ਪ੍ਰਿਥਮੀ ਹਾਟ ਪਟਣ ਬਾਜਾਰਾ ॥ is kaa-i-aa andar na-u khand parithmee haat patan baajaaraa. This body has within it all the provisions to earn the wealth of Naam, as if it has all the nine regions of the world with its shops, markets and towns. ਇਸ ਸਰੀਰ ਦੇ ਅੰਦਰ ਹੀ (ਮਾਨੋ) ਸਾਰੀ ਧਰਤੀ ਦੇ ਹੱਟ ਬਾਜ਼ਾਰ ਤੇ ਸ਼ਹਰ (ਵੱਸ ਰਹੇ ਹਨ। ਗੁਰੂ ਦੀ ਬਾਣੀ ਦੀ ਬਰਕਤਿ ਨਾਲ ਮਨੁੱਖ ਅੰਦਰ ਹੀ ਨਾਮ ਧਨ ਵਿਹਾਝਦਾ ਹੈ)।
ਇਸੁ ਕਾਇਆ ਅੰਦਰਿ ਨਾਮੁ ਨਉ ਨਿਧਿ ਪਾਈਐ ਗੁਰ ਕੈ ਸਬਦਿ ਵੀਚਾਰਾ ॥੪॥ is kaa-i-aa andar naam na-o niDh paa-ee-ai gur kai sabad veechaaraa. ||4|| By reflecting on the Guru’s word, one can realize Naam within this body, which is like all the nine treasures of the world. ||4|| ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰ ਕਰ ਕੇ ਇਸ ਸਰੀਰ ਦੇ ਵਿਚੋਂ ਹੀਨਾਮ ਪ੍ਰਾਪਤ ਹੋ ਜਾਂਦਾ ਹੈ ਜੇਹੜਾ (ਮਾਨੋ ਧਰਤੀ ਦੇ) ਨੌ ਹੀ ਖ਼ਜ਼ਾਨੇ ਹੈ ॥੪॥
ਕਾਇਆ ਅੰਦਰਿ ਤੋਲਿ ਤੁਲਾਵੈ ਆਪੇ ਤੋਲਣਹਾਰਾ ॥ kaa-i-aa andar tol tulaavai aapay tolanhaaraa. In the human body also dwells God who evaluates people’s spiritual worth. ਹੇ ਭਾਈ! ਇਸ ਮਨੁੱਖਾ ਸਰੀਰ ਵਿਚ ਨਾਮ-ਰਤਨ ਦੀ ਪਰਖ ਕਰਨ ਵਾਲਾ ਪ੍ਰਭੂ ਆਪ ਹੀ ਵੱਸਦਾ ਹੈ,
ਇਹੁ ਮਨੁ ਰਤਨੁ ਜਵਾਹਰ ਮਾਣਕੁ ਤਿਸ ਕਾ ਮੋਲੁ ਅਫਾਰਾ ॥ ih man ratan javaahar maanak tis kaa mol afaaraa. The mind which has the wealth of jewel-like Naam is extremely valuable. ਇਹ ਮਨ, ਹੀਰਾ, ਜਵੇਹਰ ਅਤੇ ਲਾਲ ਹੈ, ਬਹੁਤ ਹੀ ਜ਼ਿਆਦਾ ਹੈ ਜਿਸ ਦਾ ਮੁੱਲ।
ਮੋਲਿ ਕਿਤ ਹੀ ਨਾਮੁ ਪਾਈਐ ਨਾਹੀ ਨਾਮੁ ਪਾਈਐ ਗੁਰ ਬੀਚਾਰਾ ॥੫॥ mol kit hee naam paa-ee-ai naahee naam paa-ee-ai gur beechaaraa. ||5|| Naam cannot be purchased at any price, it is attained only by reflecting on the Guru’s teachings. ||5|| ਕਿਸੇ ਮੁੱਲ ਭੀ ਇਨਸਾਨ ਨੂੰ ਨਾਮ ਪਰਾਪਤ ਨਹੀਂ ਹੁੰਦਾ। ਗੁਰਾਂ ਦੀ ਬਾਣੀ ਦਾ ਵੀਚਾਰ ਕਰਨ ਦੁਆਰਾ ਪਾਇਆ ਜਾਂਦਾ ਹੈ। ॥੫॥
ਗੁਰਮੁਖਿ ਹੋਵੈ ਸੁ ਕਾਇਆ ਖੋਜੈ ਹੋਰ ਸਭ ਭਰਮਿ ਭੁਲਾਈ ॥ gurmukh hovai so kaa-i-aa khojai hor sabh bharam bhulaa-ee. O’ my friends, the one who is a Guru’s follower, looks for Naam in his own body; the rest of the world is lost in doubt. ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ (ਪਰਮਾਤਮਾ ਦੇ ਨਾਮ ਦੀ ਪ੍ਰਾਪਤੀ ਵਾਸਤੇ) ਆਪਣੇ ਸਰੀਰ ਨੂੰ ਹੀ ਖੋਜਦਾ ਹੈ। ਬਾਕੀ ਦੀ ਲੁਕਾਈ ਭਟਕਣਾ ਵਿਚ ਪੈ ਕੇ ਕੁਰਾਹੇ ਪਈ ਰਹਿੰਦੀ ਹੈ।
ਜਿਸ ਨੋ ਦੇਇ ਸੋਈ ਜਨੁ ਪਾਵੈ ਹੋਰ ਕਿਆ ਕੋ ਕਰੇ ਚਤੁਰਾਈ ॥ jis no day-ay so-ee jan paavai hor ki-aa ko karay chaturaa-ee. Only that person realizes Naam, unto whom God bestows it; any other clever tricks can be of no use. ਜਿਸ ਨੂੰ ਪਰਮਾਤਮਾ ਦਿੰਦਾ ਹੈ, ਕੇਵਲ ਓਹ ਹੀ ਨਾਮ ਨੂੰ ਪਾਉਂਦਾ ਹੈ। ਹੋਰ ਕਿਹੜੀ ਚਲਾਕੀ ਕਿਸੇ ਕੰਮ ਆ ਸਕਦੀ ਹੈ?
ਕਾਇਆ ਅੰਦਰਿ ਭਉ ਭਾਉ ਵਸੈ ਗੁਰ ਪਰਸਾਦੀ ਪਾਈ ॥੬॥ kaa-i-aa andar bha-o bhaa-o vasai gur parsaadee paa-ee. ||6|| Within the body also reside the respectful fear and love of God, but they too are realized by Guru’s grace. ||6|| ਦੇਹੀ ਵਿੱਚ ਪ੍ਰਭੂ ਦਾ ਡਰ ਅਤੇ ਪ੍ਰੇਮ ਵਸਦੇ ਹਨ। ਗੁਰਾਂ ਦੀ ਰਹਿਮਤ ਸਦਕਾ ਉਹ ਪਾਏ ਜਾਂਦੇ ਹਨ॥੬॥
ਕਾਇਆ ਅੰਦਰਿ ਬ੍ਰਹਮਾ ਬਿਸਨੁ ਮਹੇਸਾ ਸਭ ਓਪਤਿ ਜਿਤੁ ਸੰਸਾਰਾ ॥ kaa-i-aa andar barahmaa bisan mahaysaa sabh opat jit sansaaraa. O’ my friends, within the body resides that Creator from whom gods like Brahma, Vishnu, Mahesh and the rest of the world came into existence. ਹੇ ਭਾਈ! ਇਸ ਸਰੀਰ ਵਿਚ ਉਹ ਪਰਮਾਤਮਾ ਵੱਸ ਰਿਹਾ ਹੈ, ਜਿਸ ਤੋਂ ਬ੍ਰਹਮਾ, ਬਿਸ਼ਨ, ਸ਼ਿਵ ਅਤੇ ਹੋਰ ਸਾਰੀ ਸ੍ਰਿਸ਼ਟੀ ਦੀ ਉਤਪਤੀ ਹੋਈ ਹੈ।
ਸਚੈ ਆਪਣਾ ਖੇਲੁ ਰਚਾਇਆ ਆਵਾ ਗਉਣੁ ਪਾਸਾਰਾ ॥ sachai aapnaa khayl rachaa-i-aa aavaa ga-on paasaaraa. The eternal has set up His play and the cycle of birth and death is its expanse. ਸਦਾ-ਥਿਰ ਪ੍ਰਭੂ ਨੇ (ਇਹ ਜਗਤ) ਆਪਣਾ ਇਕ ਤਮਾਸ਼ਾ ਰਚਿਆ ਹੋਇਆ ਹੈ ਇਹ ਜੰਮਣ ਮਰਨ ਇਕ ਖਿਲਾਰਾ ਖਿਲਾਰ ਦਿੱਤਾ ਹੈ।
ਪੂਰੈ ਸਤਿਗੁਰਿ ਆਪਿ ਦਿਖਾਇਆ ਸਚਿ ਨਾਮਿ ਨਿਸਤਾਰਾ ॥੭॥ poorai satgur aap dikhaa-i-aa sach naam nistaaraa. ||7|| The person whom the perfect Guru has himself shown this truth, is emancipated by getting attuned to the Name of God. ||7|| ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਇਹ ਅਸਲੀਅਤ) ਵਿਖਾ ਦਿੱਤੀ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਮਨੁੱਖ ਦਾ ਪਾਰ-ਉਤਾਰਾ ਹੋ ਗਿਆ ॥੭॥
ਸਾ ਕਾਇਆ ਜੋ ਸਤਿਗੁਰੁ ਸੇਵੈ ਸਚੈ ਆਪਿ ਸਵਾਰੀ ॥ saa kaa-i-aa jo satgur sayvai sachai aap savaaree. O’ my friends, that person alone is accomplished which follows the teachings of the true Guru; God Himself has embellished that person. ਹੇ ਭਾਈ! ਉਹੀ ਸਰੀਰ ਸਫਲ ਹੈ ਜੇਹੜਾ ਗੁਰੂ ਦੀ ਸਰਨ ਪੈਂਦਾ ਹੈ। ਉਸ ਸਰੀਰ ਨੂੰ ਸਦਾ-ਥਿਰ ਰਹਿਣ ਵਾਲੇ ਕਰਤਾਰ ਨੇ ਆਪ ਸੋਹਣਾ ਬਣਾ ਦਿੱਤਾ।
ਵਿਣੁ ਨਾਵੈ ਦਰਿ ਢੋਈ ਨਾਹੀ ਤਾ ਜਮੁ ਕਰੇ ਖੁਆਰੀ ॥ vin naavai dar dho-ee naahee taa jam karay khu-aaree. Without meditating on Naam, one finds no refuge in God’s presence and the demon of death punishes him. ਪਰਮਾਤਮਾ ਦੇ ਨਾਮ ਤੋਂ ਬਿਨਾ ਪਰਮਾਤਮਾ ਦੇ ਦਰ ਤੇ ਖਲੋਣਾ ਨਹੀਂ ਮਿਲਦਾ। ਤਦੋਂ (ਅਜੇਹੇ ਮਨੁੱਖ ਨੂੰ) ਜਮਰਾਜ ਖ਼ੁਆਰ ਕਰਦਾ ਹੈ।
ਨਾਨਕ ਸਚੁ ਵਡਿਆਈ ਪਾਏ ਜਿਸ ਨੋ ਹਰਿ ਕਿਰਪਾ ਧਾਰੀ ॥੮॥੨॥ naanak sach vadi-aa-ee paa-ay jis no har kirpaa Dhaaree. ||8||2|| O’ Nanak, only that person attains true glory on whom God bestows His mercy. ||8||2|| ਹੇ ਨਾਨਕ! ਜਿਸ ਮਨੁੱਖ ਉਤੇ ਪ੍ਰਭੂ ਕਿਰਪਾ ਕਰਦਾ ਹੈ, ਉਸ ਨੂੰ ਆਪਣਾ ਨਾਮ ਬਖ਼ਸ਼ਦਾ ਹੈ (ਇਹੀ ਉਸ ਵਾਸਤੇ ਸਭ ਤੋਂ ਵੱਡੀ) ਇੱਜ਼ਤ ਹੈ ॥੮॥੨॥


© 2017 SGGS ONLINE
error: Content is protected !!
Scroll to Top