Guru Granth Sahib Translation Project

Guru granth sahib page-757

Page 757

ਹਉ ਤਿਨ ਕੈ ਬਲਿਹਾਰਣੈ ਮਨਿ ਹਰਿ ਗੁਣ ਸਦਾ ਰਵੰਨਿ ॥੧॥ ਰਹਾਉ ॥ ha-o tin kai balihaarnai man har gun sadaa ravann. ||1|| rahaa-o. I am dedicated to those, who always contemplate on the virtues of God in their mind. ||1||Pause|| ਜੇਹੜੇ ਮਨੁੱਖ ਆਪਣੇ ਮਨ ਵਿਚ ਸਦਾ ਪਰਮਾਤਮਾ ਦੇ ਗੁਣ ਚੇਤੇ ਕਰਦੇ ਰਹਿੰਦੇ ਹਨ, ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ॥੧॥ ਰਹਾਉ ॥
ਗੁਰੁ ਸਰਵਰੁ ਮਾਨ ਸਰੋਵਰੁ ਹੈ ਵਡਭਾਗੀ ਪੁਰਖ ਲਹੰਨ੍ਹ੍ਹਿ ॥ gur sarvar maan sarovar hai vadbhaagee purakh lahaNniH. O’ my friends, the Guru is like a lake just like the beautiful lake Mansarover, and only very fortunate people find him. ਹੇ ਭਾਈ! ਗੁਰੂ ਇਕ ਸੋਹਣਾ ਸਰ ਹੈ, ਮਾਨ-ਸਰੋਵਰ ਹੈ। ਵੱਡੇ ਭਾਗਾਂ ਵਾਲੇ ਮਨੁੱਖ ਉਸ ਨੂੰ ਲੱਭ ਲੈਂਦੇ ਹਨ।
ਸੇਵਕ ਗੁਰਮੁਖਿ ਖੋਜਿਆ ਸੇ ਹੰਸੁਲੇ ਨਾਮੁ ਲਹੰਨਿ ॥੨॥ sayvak gurmukh khoji-aa say hansulay naam lahann. ||2|| These swan like pious devotees who have found out the lake like Guru, peck on the pearls like Naam. ||2|| ਗੁਰੂ ਦੇ ਸਨਮੁਖ ਰਹਿਣ ਵਾਲੇ ਜਿਨ੍ਹਾਂ ਸੇਵਕਾਂ ਨੇ ਭਾਲ ਕੀਤੀ, ਉਹ ਸੋਹਣੇ ਹੰਸ-ਗੁਰਸਿੱਖ ਉਸ ਗੁਰੂ-ਸਰੋਵਰ ਵਿਚੋਂ ਨਾਮ -ਮੋਤੀ ਲੱਭ ਲੈਂਦੇ ਹਨ॥੨॥
ਨਾਮੁ ਧਿਆਇਨ੍ਹ੍ਹਿ ਰੰਗ ਸਿਉ ਗੁਰਮੁਖਿ ਨਾਮਿ ਲਗੰਨ੍ਹ੍ਹਿ ॥ naam Dhi-aa-eeniH rang si-o gurmukh naam lagaNniH. The Guru’s followers lovingly remember God’s Name and remain attuned to it. ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪ੍ਰੇਮ ਨਾਲ ਪਰਮਾਤਮਾ ਦਾ ਨਾਮ ਸਿਮਰਦੇ ਹਨ, ਅਤੇ ਨਾਮ ਵਿਚ ਜੁੜੇ ਰਹਿੰਦੇ ਹਨ।
ਧੁਰਿ ਪੂਰਬਿ ਹੋਵੈ ਲਿਖਿਆ ਗੁਰ ਭਾਣਾ ਮੰਨਿ ਲਏਨ੍ਹ੍ਹਿ ॥੩॥ Dhur poorab hovai likhi-aa gur bhaanaa man la-ayniH. ||3|| But only those who are predestined, accept the Guru’s will. ||3|| ਜਿਨ੍ਹਾਂ ਮਨੁੱਖਾਂ ਦੇ ਭਾਗਾਂ ਵਿਚ ਧੁਰ ਦਰਗਾਹ ਤੋਂ ਪਹਿਲੇ ਹੀ ਇਹ ਲੇਖ ਲਿਖਿਆ ਹੁੰਦਾ ਹੈ, ਉਹੀ ਗੁਰੂ ਦੀ ਰਜ਼ਾ ਨੂੰ ਮੰਨਦੇ ਹਨ ॥੩॥
ਵਡਭਾਗੀ ਘਰੁ ਖੋਜਿਆ ਪਾਇਆ ਨਾਮੁ ਨਿਧਾਨੁ ॥ vadbhaagee ghar khoji-aa paa-i-aa naam niDhaan. Those fortunate people who searched their own heart, found the treasure of Naam within it. ਜਿਨ੍ਹਾਂ ਵੱਡੇ ਭਾਗਾਂ ਵਾਲੇ ਮਨੁੱਖਾਂ ਨੇ ਆਪਣੇ ਹਿਰਦਾ-ਘਰ ਦੀ ਖੋਜ ਕੀਤੀ, ਉਹਨਾਂ ਆਪਣੇ ਹਿਰਦੇ ਵਿਚੋਂ ਹੀਨਾਮ-ਖ਼ਜ਼ਾਨਾ ਲੱਭ ਲਿਆ।
ਗੁਰਿ ਪੂਰੈ ਵੇਖਾਲਿਆ ਪ੍ਰਭੁ ਆਤਮ ਰਾਮੁ ਪਛਾਨੁ ॥੪॥ gur poorai vaykhaali-aa parabh aatam raam pachhaan. ||4|| The perfect Guru revealed to them this treasure of Naam and they realized the all-pervading God. ||4|| ਪੂਰੇ ਗੁਰੂ ਨੇ ਉਹਨਾਂ ਨੂੰ ਨਾਮ-ਖ਼ਜ਼ਾਨਾ ਵਿਖਾਲ ਦਿੱਤਾ, ਅਤੇ ਉਨ੍ਹਾਂ ਨੇ ਉਸ ਸਰਬ-ਵਿਆਪਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਲਈ ॥੪॥
ਸਭਨਾ ਕਾ ਪ੍ਰਭੁ ਏਕੁ ਹੈ ਦੂਜਾ ਅਵਰੁ ਨ ਕੋਇ ॥ sabhnaa kaa parabh ayk hai doojaa avar na ko-ay. God alone is the Master of all and there is no other like him. ਇਕ ਪਰਮਾਤਮਾ ਹੀ ਸਭ ਜੀਵਾਂ ਦਾ ਮਾਲਕ ਹੈ, ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ।
ਗੁਰ ਪਰਸਾਦੀ ਮਨਿ ਵਸੈ ਤਿਤੁ ਘਟਿ ਪਰਗਟੁ ਹੋਇ ॥੫॥ gur parsaadee man vasai tit ghat pargat ho-ay. ||5|| If by the Guru’s grace, one experiences God’s presence in his mind, then God becomes manifest in that person’s heart ||5|| ਗੁਰੂ ਦੀ ਕਿਰਪਾ ਨਾਲ (ਜਿਸ) ਮਨ ਵਿਚ ਆ ਵੱਸਦਾ ਹੈ, ਉਸ ਦੇ ਹਿਰਦੇ ਵਿਚ ਉਹ ਪ੍ਰਤੱਖ ਉੱਘੜ ਹੀ ਪੈਂਦਾ ਹੈ (ਉਸ ਮਨੁੱਖ ਦੇ ਜੀਵਨ ਵਿਚ ਸੁਚੱਜੀ ਤਬਦੀਲੀ ਆ ਜਾਂਦੀ ਹੈ) ॥੫॥
ਸਭੁ ਅੰਤਰਜਾਮੀ ਬ੍ਰਹਮੁ ਹੈ ਬ੍ਰਹਮੁ ਵਸੈ ਸਭ ਥਾਇ ॥ sabh antarjaamee barahm hai barahm vasai sabh thaa-ay. This entire world is the embodiment of the all-pervading God, who is pervading everywhere. ਹੇ ਭਾਈ! ਇਹ ਸਾਰਾ ਜਗਤ-ਆਕਾਰ ਉਸ ਅੰਤਰਜਾਮੀ ਪਰਮਾਤਮਾ ਦਾ ਸਰੂਪ ਹੈ। ਹਰੇਕ ਥਾਂ ਵਿਚ ਹੀ ਪਰਮਾਤਮਾ ਵੱਸ ਰਿਹਾ ਹੈ।
ਮੰਦਾ ਕਿਸ ਨੋ ਆਖੀਐ ਸਬਦਿ ਵੇਖਹੁ ਲਿਵ ਲਾਇ ॥੬॥ mandaa kis no aakhee-ai sabad vaykhhu liv laa-ay. ||6|| O’ my friends, attune your mind to the Guru’s word and see it for yourself that God resides in all, then whom can you call evil? ||6|| ਹੇ ਭਾਈ! ਗੁਰੂ ਦੇ ਸ਼ਬਦ ਵਿਚ ਸੁਰਤ ਜੋੜ ਕੇ ਵੇਖੋ ਹਰੇਕ ਥਾਂ ਉਹੀ ਦਿੱਸੇਗਾ,ਤਾਂ ਕਿਸੇ ਨੂੰ ਭੈੜਾ ਆਖਿਆ ਨਹੀਂ ਜਾ ਸਕਦਾ ॥੬॥
ਬੁਰਾ ਭਲਾ ਤਿਚਰੁ ਆਖਦਾ ਜਿਚਰੁ ਹੈ ਦੁਹੁ ਮਾਹਿ ॥ buraa bhalaa tichar aakh-daa jichar hai duhu maahi. One calls someone good or bad only as long as he is caught in duality. ਹੇ ਭਾਈ! ਮਨੁੱਖ ਉਤਨਾ ਚਿਰ ਹੀ ਕਿਸੇ ਹੋਰ ਨੂੰ ਚੰਗਾ ਜਾਂ ਮੰਦਾ ਆਖਦਾ ਹੈ ਜਿਤਨਾ ਚਿਰ ਉਹ ਆਪ ਮੇਰ-ਤੇਰ ਵਿਚ ਰਹਿੰਦਾ ਹੈ।
ਗੁਰਮੁਖਿ ਏਕੋ ਬੁਝਿਆ ਏਕਸੁ ਮਾਹਿ ਸਮਾਇ ॥੭॥ gurmukh ayko bujhi-aa aykas maahi samaa-ay. ||7|| But a Guru’s follower has realized one God alone, and remains merged in Him only. ||7|| ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ ਮਨੁੱਖ ਹਰ ਥਾਂ ਇਕ ਪ੍ਰਭੂ ਨੂੰ ਹੀ ਵੱਸਦਾ) ਸਮਝਦਾ ਹੈ, ਉਹ ਇਕ ਪਰਮਾਤਮਾ ਵਿਚ ਹੀ ਲੀਨ ਰਹਿੰਦਾ ਹੈ ॥੭॥
ਸੇਵਾ ਸਾ ਪ੍ਰਭ ਭਾਵਸੀ ਜੋ ਪ੍ਰਭੁ ਪਾਏ ਥਾਇ ॥ sayvaa saa parabh bhaavsee jo parabh paa-ay thaa-ay. O’ my friend, only that devotional worship is pleasing to God, which He approves. ਹੇ ਭਾਈ! ਉਹੀ ਸੇਵਾ-ਭਗਤੀ ਪ੍ਰਭੂ ਨੂੰ ਪਸੰਦ ਆਉਂਦੀ ਹੈ, ਜੇਹੜੀ ਪ੍ਰਭੂ ਕਬੂਲ ਕਰਦਾ ਹੈ।
ਜਨ ਨਾਨਕ ਹਰਿ ਆਰਾਧਿਆ ਗੁਰ ਚਰਣੀ ਚਿਤੁ ਲਾਇ ॥੮॥੨॥੪॥੯॥ jan naanak har aaraaDhi-aa gur charnee chit laa-ay. ||8||2||4||9|| O’ Nanak, the Guru’s followers lovingly remember God by attuning to the Guru’s immaculate words. ||8||2||4||9|| ਹੇ ਦਾਸ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਗੁਰੂ ਦੇ ਚਰਨਾਂ ਵਿਚ ਚਿੱਤ ਜੋੜ ਕੇ ਪ੍ਰਭੂ ਦਾ ਆਰਾਧਨ ਕਰਦੇ ਹਨ ॥੮॥੨॥੪॥੯॥
ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨ raag soohee asatpadee-aa mehlaa 4 ghar 2 Raag Soohee, Ashtapadees, Fourth Guru, Second Beat:
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realised by the grace of the True Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ko-ee aan milaavai mayraa pareetam pi-aaraa ha-o tis peh aap vaychaa-ee. ||1|| If someone comes and unites me with my beloved God, then I would offer myself to that person. ||1|| ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ ॥੧॥
ਦਰਸਨੁ ਹਰਿ ਦੇਖਣ ਕੈ ਤਾਈ ॥ darsan har daykhan kai taa-ee. O’ God, in order to get a glimpse of you, ਹੇ ਪ੍ਰਭੂ! ਤਾਂ ਤੇਰਾ ਦਰਸਨ ਕਰਨ ਵਾਸਤੇ-
ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ kirpaa karahi taa satgur mayleh har har naam Dhi-aa-ee. ||1|| rahaa-o. O’ God, if You show mercy and unite me with the true Guru, then I would always keep meditating on Your Name. ||1||Pause|| ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾ ॥੧॥ ਰਹਾਉ ॥
ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ jay sukh deh ta tujheh araaDhee dukh bhee tujhai Dhi-aa-ee. ||2|| O’ God, if You bless me with happiness I would contemplate on You, and even in the state of misery, I would lovingly remember You. ||2|| ਹੇ ਪ੍ਰਭੂ! (ਮੇਹਰ ਕਰ) ਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ ॥੨॥
ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥ jay bhukh deh ta it hee raajaa dukh vich sookh manaa-ee. ||3|| I would be satisfied even if You keep me hungry, and would feel happy in pain as well. ||3|| ਹੇ ਪ੍ਰਭੂ! ਜੇ ਤੂੰ ਮੈਨੂੰ ਭੁੱਖਾ ਰੱਖੇਂ, ਤਾਂ ਮੈਂ ਇਸ ਭੁਖ ਵਿਚ ਹੀ ਰੱਜਿਆ ਰਹਾਂਗਾ, ਦੁੱਖਾਂ ਵਿਚ ਮੈਂ ਸੁਖ ਪ੍ਰਤੀਤ ਕਰਾਂਗਾ॥੩॥
ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥ tan man kaat kaat sabh arpee vich agnee aap jalaa-ee. ||4|| O’ God, I would cut my body and mind into pieces, offer it all to You, and wouldn’t hesitate to burn myself on fire, just to get a glimpse of You. ||4|| ਹੇ ਪ੍ਰਭੂ! (ਤੇਰਾ ਦਰਸਨ ਕਰਨ ਦੀ ਖ਼ਾਤਰ ਜੇ ਲੋੜ ਪਏ ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਕੱਟ ਕੱਟ ਕੇ ਸਾਰਾ ਭੇਟਾ ਕਰ ਦਿਆਂਗਾ, ਅੱਗ ਵਿਚ ਆਪਣੇ ਆਪ ਨੂੰ ਸਾੜ (ਭੀ) ਦਿਆਂਗਾ ॥੪॥
ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥ pakhaa fayree paanee dhovaa jo dayveh so khaa-ee. ||5|| I would wave a fan over Your devotees, carry water for them, and would happily eat whatever You provide. ||5|| ਹੇ ਪ੍ਰਭੂ! (ਤੇਰੇ ਦੀਦਾਰ ਦੀ ਖ਼ਾਤਰ, ਤੇਰੀਆਂ ਸੰਗਤਾਂ ਨੂੰ) ਮੈਂ ਪੱਖਾਂ ਝਲਾਂਗਾ, ਪਾਣੀ ਢੋਵਾਂਗਾ, ਜੋ ਕੁਝ ਤੂੰ ਮੈਨੂੰ (ਖਾਣ ਲਈ) ਦੇਵੇਂਗਾ ਉਹੀ (ਖ਼ੁਸ਼ ਹੋ ਕੇ) ਖਾ ਲਵਾਂਗਾ ॥੫॥
ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥ naanak gareeb dheh pa-i-aa du-aarai har mayl laihu vadi-aa-ee. ||6|| O’ God, humble Nanak has surrendered to You; please unite him with Yourself. This would surely be Your greatness. ||6|| ਹੇ ਪ੍ਰਭੂ! (ਤੇਰਾ ਦਾਸ) ਗਰੀਬ ਨਾਨਕ ਤੇਰੇ ਦਰ ਤੇ ਆ ਡਿੱਗਾ ਹੈ, ਮੈਨੂੰ ਆਪਣੇ ਚਰਨਾਂ ਵਿਚ ਜੋੜ ਲੈ, ਤੇਰਾ ਇਹ ਉਪਕਾਰ ਹੋਵੇਗਾ ॥੬॥
ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਰਿ ਮਤ ਪਾਈ ॥੭॥ akhee kaadh Dharee charnaa tal sabh Dhartee fir mat paa-ee. ||7|| O’ God, I would pluck out my eyes, and place under the feet of the Guru and would roam around the entire earth, in the hope that I may find You. ||7|| ਹੇ ਪ੍ਰਭੂ! (ਜੇ ਲੋੜ ਪਏ ਤਾਂ) ਮੈਂ ਆਪਣੀਆਂ ਅੱਖਾਂ ਕੱਢ ਕੇ (ਗੁਰੂ ਦੇ) ਪੈਰਾਂ ਹੇਠ ਰੱਖ ਦਿਆਂ, ਮੈਂ ਸਾਰੀ ਧਰਤੀ ਉਤੇ ਭਾਲ ਕਰਾਂ ਕਿ ਸ਼ਾਇਦ ਕਿਤੇ ਤੂੰਲੱਭ ਪਏ ॥੭॥
ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥੮॥ jay paas bahaaleh taa tujheh araaDhee jay maar kadheh bhee Dhi-aa-ee. ||8|| O’ God, if You keep me near You, I would keep meditating on You, and even if You keep me away, I would still lovingly remember You. ||8|| ਹੇ ਪ੍ਰਭੂ! ਜੇ ਤੂੰ ਮੈਨੂੰ ਆਪਣੇ ਕੋਲ ਬਿਠਾਲ ਲਏਂ, ਤਾਂ ਤੈਨੂੰ ਆਰਾਧਦਾ ਰਹਾਂ, ਜੇ ਤੂੰ ਮੈਨੂੰ (ਧੱਕੇ) ਮਾਰ ਕੇ (ਆਪਣੇ ਦਰ ਤੋਂ) ਕੱਢ ਦੇਵੇਂ, ਤਾਂ ਭੀ ਮੈਂ ਤੇਰਾ ਹੀ ਧਿਆਨ ਧਰਦਾ ਰਹਾਂਗਾ ॥੮॥
ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥੯॥ jay lok salaahay taa tayree upmaa jay nindai ta chhod na jaa-ee. ||9|| If people praise me it would be Your glory, and if they slander me still I wouldn’t go away abandoning You. ||9|| ਹੇ ਪ੍ਰਭੂ! ਜੇ ਜਗਤ ਮੈਨੂੰ ਚੰਗਾ ਆਖੇਗਾ, ਤਾਂ (ਅਸਲ ਵਿਚ) ਇਹ ਤੇਰੀ ਹੀ ਵਡਿਆਈ ਹੋਵੇਗੀ, ਜੇ (ਤੇਰੀ ਸਿਫ਼ਤਿ-ਸਾਲਾਹ ਕਰਨ ਤੇ) ਦੁਨੀਆ ਮੇਰੀ ਨਿੰਦਾ ਕਰੇਗੀ, ਤਾਂ ਭੀ ਮੈਂ (ਤੈਨੂੰ) ਛੱਡ ਕੇ ਨਹੀਂ ਜਾਵਾਂਗਾ ॥੯॥
ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥੧੦॥ jay tuDh val rahai taa ko-ee kihu aakha-o tuDh visri-ai mar jaa-ee. ||10|| O’ God! if I remain imbued with Your love then anyone can say anything; but if I forget You, then I would surely die spiritually. ||10|| ਹੇ ਪ੍ਰਭੂ! ਜੇ ਮੇਰੀ ਪ੍ਰੀਤ ਤੇਰੇ ਪਾਸੇ ਬਣੀ ਰਹੇ, ਤਾਂ ਬੇਸ਼ੱਕ ਕੋਈ ਕੁਝ ਭੀ ਮੈਨੂੰ ਪਿਆ ਆਖੇ। ਪਰ, ਤੇਰੇ ਵਿਸਰਿਆਂ, ਹੇ ਪ੍ਰਭੂ! ਮੈਂ ਆਤਮਕ ਮੌਤੇ ਮਰ ਜਾਵਾਂਗਾ ॥੧੦॥
ਵਾਰਿ ਵਾਰਿ ਜਾਈ ਗੁਰ ਊਪਰਿ ਪੈ ਪੈਰੀ ਸੰਤ ਮਨਾਈ ॥੧੧॥ vaar vaar jaa-ee gur oopar pai pairee sant manaa-ee. ||11|| I would dedicate myself again and again to the Guru, and bowing respectfully in front of him, I would try to please him. ||11|| ਹੇ ਪ੍ਰਭੂ! ਤੇਰਾ ਦਰਸਨ ਕਰਨ ਦੀ ਖ਼ਾਤਰ ਮੈਂ ਗੁਰੂ ਉਤੋਂ ਕੁਰਬਾਨ ਕੁਰਬਾਨ ਜਾਵਾਂਗਾ, ਮੈਂ ਸੰਤ-ਗੁਰੂ ਦੀ ਚਰਨੀਂ ਪੈ ਕੇ ਉਸ ਨੂੰ ਪ੍ਰਸੰਨ ਕਰਾਂਗਾ ॥੧੧॥
ਨਾਨਕੁ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥੧੨॥ naanak vichaaraa bha-i-aa divaanaa har ta-o darsan kai taa-ee. ||12|| O’ God, humble Nanak has become bewildered, yearning to behold Your blessed vision. ||12|| ਹੇ ਹਰੀ! ਤੇਰਾ ਦਰਸਨ ਕਰਨ ਦੀ ਖ਼ਾਤਰ (ਤੇਰਾ ਦਾਸ) ਵਿਚਾਰਾ ਨਾਨਕ ਕਮਲਾ ਹੋਇਆ ਫਿਰਦਾ ਹੈ ॥੧੨॥
ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥੧੩॥ jhakharh jhaagee meehu varsai bhee gur daykhan jaa-ee. ||13|| Even if a violent storm is raging and torrential rain is falling, still braving that storm I would go to see the Guru. ||13|| ਸਖਤ ਅਨ੍ਹੇਰੀ, ਤੁਫਾਨ ਅਤੇ ਗਜਬ ਦੀ ਬਾਰਸ਼ ਵਸਤੇ ਵਿੱਚ ਭੀ ਮੈਂ ਗੁਰੂ ਨੂੰ ਵੇਖਣ ਲਈ ਜਾਣ ਨੂੰ ਤਿਆਰ ਹਾਂ ॥੧੩॥
ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥੧੪॥ samund saagar hovai baho khaaraa gursikh langh gur peh jaa-ee. ||14|| Even if there is a very vast and brackish sea in front of him, the Guru’s disciple would cross it and go to the Guru. ||14|| ਹੇ ਭਾਈ! ਖਾਰਾ ਸਮੁੰਦਰ ਭੀ ਲੰਘਣਾ ਪਏ, ਤਾਂ ਭੀ ਉਸ ਨੂੰ ਲੰਘ ਕੇ ਗੁਰੂ ਦਾ ਸਿੱਖ ਗੁਰੂ ਦੇ ਕੋਲ ਪਹੁੰਚਦਾ ਹੈ ॥੧੪॥
ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥੧੫॥ ji-o paraanee jal bin hai martaa ti-o sikh gur bin mar jaa-ee. ||15|| Just as one dies without water, similarly a devotee feels spiritually dead without meeting the Guru. ||15|| ਜਿਵੇਂ ਪ੍ਰਾਣੀ ਪਾਣੀ ਤੋਂ ਮਿਲਣ ਤੋਂ ਬਿਨਾ ਮਰਨ ਲੱਗਦਾ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲਣ ਤੋਂ ਬਿਨਾਆਤਮਕ ਮੌਤ ਆ ਗਈ ਸਮਝਦਾ ਹੈ ॥੧੫॥


© 2017 SGGS ONLINE
error: Content is protected !!
Scroll to Top