Page 788
ਜੁਗ ਚਾਰੇ ਸਭ ਭਵਿ ਥਕੀ ਕਿਨਿ ਕੀਮਤਿ ਹੋਈ ॥
jug chaaray sabh bhav thakee kin keemat ho-ee.
The entire world has grown weary of wandering through all the four ages but no one has been able to know God’s worth.
ਸਾਰੀ ਦੁਨੀਆਂ ਚੌਹਾਂ ਹੀ ਯੁੱਗਾਂ ਅੰਦਰ ਫਿਰਦੀ ਹਾਰ ਹੁਟ ਗਈ ਹੈ ਪ੍ਰੰਤੂ ਕੋਈ ਭੀ ਉਸ ਦੇ ਮੁੱਲ ਨੂੰ ਨਹੀਂ ਜਾਣਦਾ।
ਸਤਿਗੁਰਿ ਏਕੁ ਵਿਖਾਲਿਆ ਮਨਿ ਤਨਿ ਸੁਖੁ ਹੋਈ ॥
satgur ayk vikhaali-aa man tan sukh ho-ee.
One to whom the true Guru blessed to experience the One-God, celestial peace prevails in that person’s mind and body.
ਜਿਸ ਮਨੁੱਖ ਨੂੰ ਗੁਰੂ ਨੇ ਉਹ ਇੱਕ ਪ੍ਰਭੂ ਵਿਖਾ ਦਿੱਤਾ ਹੈ ਉਸ ਦੇ ਮਨ ਵਿਚ ਉਸ ਦੇ ਤਨ ਵਿਚ ਸੁਖ ਹੁੰਦਾ ਹੈ।
ਗੁਰਮੁਖਿ ਸਦਾ ਸਲਾਹੀਐ ਕਰਤਾ ਕਰੇ ਸੁ ਹੋਈ ॥੭॥
gurmukh sadaa salaahee-ai kartaa karay so ho-ee. ||7||
That alone happens, which the Creator-God does; we should praise God through the Guru’s word. ||7||
ਕੇਵਲ ਉਹ ਹੀ ਹੁੰਦਾ ਹੈ, ਜੋ ਕਰਤਾਰ ਕਰਦਾ ਹੈ। ਗੁਰੂ ਦੀ ਰਾਹੀਂ ਹਮੇਸ਼ਾਂ ਉਸ ਦੀ ਸਿਫ਼ਤਿ-ਸਾਲਾਹ ਕਰਣੀ ਚਾਇਦੀ ਹੈ ॥੭॥
ਸਲੋਕ ਮਹਲਾ ੨ ॥
salok mehlaa 2.
Shalok, second Guru:
ਜਿਨਾ ਭਉ ਤਿਨ੍ਹ੍ਹ ਨਾਹਿ ਭਉ ਮੁਚੁ ਭਉ ਨਿਭਵਿਆਹ ॥
jinaa bha-o tinH naahi bha-o much bha-o nibhvi-aah.
Those who have the revered fear of God, have no worldly fears; those who are not afraid of God, are afflicted with extreme worldly fear.
ਜਿਨ੍ਹਾਂ ਮਨੁੱਖਾਂ ਨੂੰ ਰੱਬ ਦਾਡਰ ਹੈ ਉਹਨਾਂ ਨੂੰ ਦੁਨੀਆ ਵਾਲਾ ਕੋਈ ਡਰ ਨਹੀਂ ਮਾਰਦਾ, ਰੱਬ ਵਲੋਂ ਨਿਡਰਾਂ ਨੂੰ ਦੁਨੀਆ ਦਾ ਬਹੁਤ ਡਰ ਵਿਆਪਦਾ ਹੈ।
ਨਾਨਕ ਏਹੁ ਪਟੰਤਰਾ ਤਿਤੁ ਦੀਬਾਣਿ ਗਇਆਹ ॥੧॥
naanak ayhu patantaraa tit deebaan ga-i-aah. ||1||
O’ Nanak, this mystery is only revealed when one attains God’s presence||1||
ਹੇ ਨਾਨਕ! ਇਹ ਨਿਰਣਾ ਤਦੋਂ ਹੁੰਦਾ ਹੈ ਜਦੋਂ ਮਨੁੱਖ ਉਸ (ਰੱਬੀ) ਹਜ਼ੂਰੀ ਵਿਚ ਅੱਪੜੇ (ਭਾਵ, ਜਦੋਂ ਪ੍ਰਭੂ ਦੇ ਚਰਨਾਂ ਵਿਚ ਜੁੜੇ) ॥੧॥
ਮਃ ੨ ॥
mehlaa 2.
Second Guru:
ਤੁਰਦੇ ਕਉ ਤੁਰਦਾ ਮਿਲੈ ਉਡਤੇ ਕਉ ਉਡਤਾ ॥
turday ka-o turdaa milai udtay ka-o udtaa.
just as a walking animal associates with another walking animal, and a flying bird keeps company of another flying bird,
ਜਿਂਵੇ ਤੁਰਨ ਵਾਲੇ ਨਾਲ ਤੁਰਨ ਵਾਲਾ ਸਾਥ ਕਰਦਾ ਹੈ ਤੇ ਉੱਡਣ ਵਾਲੇ (ਭਾਵ, ਪੰਛੀ) ਨਾਲ ਉੱਡਣ ਵਾਲਾ।
ਜੀਵਤੇ ਕਉ ਜੀਵਤਾ ਮਿਲੈ ਮੂਏ ਕਉ ਮੂਆ ॥
jeevtay ka-o jeevtaa milai moo-ay ka-o moo-aa.
similarly a spiritually alive person associates with other spiritually alive persons, and one who is spiritually dead associates with other spiritually dead.
ਉਸੇ ਤਰਾਂ ਜ਼ਿੰਦਾ-ਦਿਲ ਨੂੰ ਜ਼ਿੰਦਾ-ਦਿਲ ਮਨੁੱਖ ਆ ਮਿਲਦਾ ਹੈ ਤੇ ਮੁਰਦਾ-ਦਿਲ ਨੂੰ ਮੁਰਦਾ-ਦਿਲ ਆ ਮਿਲਦਾ ਹੈ l
ਨਾਨਕ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥੨॥
naanak so salaahee-ai jin kaaran kee-aa. ||2||
O’ Nanak, we should lovingly praise that God who has created this world. ||2||
ਹੇ ਨਾਨਕ!ਜਿਸ ਪ੍ਰਭੂ ਨੇ ਇਹ ਜਗਤ ਰਚਿਆ ਹੈ ਉਸ ਦੀ ਸਿਫ਼ਤਿ-ਸਾਲਾਹ ਕਰਣੀ ਚਾਇਦੀ ਹੈ ॥੨॥
ਪਉੜੀ ॥
pa-orhee.
Pauree:
ਸਚੁ ਧਿਆਇਨਿ ਸੇ ਸਚੇ ਗੁਰ ਸਬਦਿ ਵੀਚਾਰੀ ॥
sach Dhi-aa-in say sachay gur sabad veechaaree.
Those who lovingly remember the eternal God by reflecting on the Guru’s word, become His embodiment.
ਗੁਰੂ ਦੇ ਸਬਦ ਦੀ ਰਾਹੀਂ ਉੱਚੀ ਵਿਚਾਰ ਵਾਲੇ ਹੋ ਕੇ ਜੋ ਮਨੁੱਖ ਸਦਾ-ਥਿਰ ਪ੍ਰਭੂ ਨੂੰ ਸਿਮਰਦੇ ਹਨ ਉਹ ਭੀ ਉਸ ਦਾ ਰੂਪ ਹੋ ਜਾਂਦੇ ਹਨ।
ਹਉਮੈ ਮਾਰਿ ਮਨੁ ਨਿਰਮਲਾ ਹਰਿ ਨਾਮੁ ਉਰਿ ਧਾਰੀ ॥
ha-umai maar man nirmalaa har naam ur Dhaaree.
By enshrining God’s Name in their heart and by eradicating ego, their mind becomes immaculate.
ਪ੍ਰਭੂ ਦਾ ਨਾਮ ਹਿਰਦੇ ਵਿਚ ਰੱਖ ਕੇ ਤੇ ਹਉਮੈ ਮਾਰ ਕੇ ਉਹਨਾਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ।
ਕੋਠੇ ਮੰਡਪ ਮਾੜੀਆ ਲਗਿ ਪਏ ਗਾਵਾਰੀ ॥
kothay mandap maarhee-aa lag pa-ay gaavaaree.
The spiritually ignorant people become attached to their worldly possessions like homes and mansions.
ਪਰ ਮੂਰਖ ਮਨੁੱਖ ਘਰਾਂ ਮਹਲ ਮਾੜੀਆਂ (ਦੇ ਮੋਹ) ਵਿਚ ਲੱਗ ਪੈਂਦੇ ਹਨ।
ਜਿਨ੍ਹ੍ਹਿ ਕੀਏ ਤਿਸਹਿ ਨ ਜਾਣਨੀ ਮਨਮੁਖਿ ਗੁਬਾਰੀ ॥
jiniH kee-ay tiseh na jaannee manmukh gubaaree.
The self-willed people, caught in the darkness of ignorance, do not realize God who created them.
ਮਨਮੁਖ (ਮੋਹ ਦੇ) ਘੁੱਪ ਹਨੇਰੇ ਵਿਚ ਫਸ ਕੇ ਉਸ ਨੂੰ ਪਛਾਣਦੇ ਹੀ ਨਹੀਂ ਜਿਸ ਨੇ ਪੈਦਾ ਕੀਤਾ ਹੈ।
ਜਿਸੁ ਬੁਝਾਇਹਿ ਸੋ ਬੁਝਸੀ ਸਚਿਆ ਕਿਆ ਜੰਤ ਵਿਚਾਰੀ ॥੮॥
jis bujhaa-ihi so bujhsee sachi-aa ki-aa jant vichaaree. ||8||
He alone O’ the eternal God, he alone understands, whom You make to understand; what can the helpless creatures do? ||8||
ਹੇ ਸਦਾ-ਥਿਰ ਰਹਿਣ ਵਾਲੇ ਪ੍ਰਭੂ! ਜੀਵ ਵਿਚਾਰੇ ਕੀਹ ਹਨ? ਤੂੰ ਜਿਸ ਨੂੰ ਸਮਝ ਬਖ਼ਸ਼ਦਾ ਹੈਂ ਉਹੀ ਸਮਝਦਾ ਹੈ ॥੮॥
ਸਲੋਕ ਮਃ ੩ ॥
salok mehlaa 3.
Shalok, Third Guru:
ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥
kaaman ta-o seegaar kar jaa pahilaaN kant manaa-ay.
O’ the soul-bride, first please your Husband-God and then alone embellish yourself,
ਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ,
ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥
mat sayjai kant na aavee ayvai birthaa jaa-ay.
because your husband-God may not come to you and all the decorations may go waste.
ਮਤਾਂ ਖਸਮ ਸੇਜ ਤੇ ਆਵੇ ਹੀ ਨਾਹ ਤੇ ਸਿੰਗਾਰ ਐਵੇਂ ਵਿਅਰਥ ਹੀ ਚਲਾ ਜਾਏ।
ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥
kaaman pir man maani-aa ta-o bani-aa seegaar.
O’ the soul-bride, consider yourself as truly adorned only when your husband-God’s mindis pleased.
ਹੇ ਇਸਤ੍ਰੀ! ਜੇ ਖਸਮ ਦਾ ਮਨ ਮੰਨ ਜਾਏ ਤਾਂ ਹੀ ਸਿੰਗਾਰ ਬਣਿਆ ਸਮਝ।
ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥
kee-aa ta-o parvaan hai jaa saho Dharay pi-aar.
The embellishments of a soul-bride are approved only if the Husband-God loves her.
ਇਸਤ੍ਰੀ ਦਾ ਸਿੰਗਾਰ ਕੀਤਾ ਹੋਇਆ ਤਾਂ ਹੀ ਕਬੂਲ ਹੈ ਜੇ ਖਸਮ ਉਸ ਨੂੰ ਪਿਆਰ ਕਰੇ।
ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥
bha-o seegaar tabol ras bhojan bhaa-o karay-i.
The soul-bride who deems the fear of God as her decoration, betel leaf as ambrosial nectar of Naam, His love as the sustenance for life,
ਜੇ ਜੀਵ-ਇਸਤ੍ਰੀ ਪ੍ਰਭੂ ਦੇ ਡਰ ਵਿਚ ਰਹਿਣ ਨੂੰ ਸਿੰਗਾਰ ਤੇ ਪਾਨ ਦਾ ਰਸ ਬਣਾਂਦੀ ਹੈ, ਪ੍ਰਭੂ ਦੇ ਪਿਆਰ ਨੂੰ ਭੋਜਨ (ਜ਼ਿੰਦਗੀ ਦਾ ਆਧਾਰ) ਬਣਾਂਦੀ ਹੈ,
ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥
tan man sa-upay kant ka-o ta-o naanak bhog karay-i. ||1||
and surrenders her body and mind to her Husband-God, O’ Nanak, only then God unites her with Him. ||1||
ਤੇ ਆਪਣਾ ਤਨ ਮਨ ਖਸਮ-ਪ੍ਰਭੂ ਦੇ ਹਵਾਲੇ ਕਰ ਦੇਂਦੀ ਹੈਤਾਂ ਹੇ ਨਾਨਕ! ਉਸ ਨੂੰ ਖਸਮ-ਪ੍ਰਭੂ ਮਿਲਦਾ ਹੈ ॥੧॥
ਮਃ ੩ ॥
mehlaa 3.
Third Gurul:
ਕਾਜਲ ਫੂਲ ਤੰਬੋਲ ਰਸੁ ਲੇ ਧਨ ਕੀਆ ਸੀਗਾਰੁ ॥
kaajal fool tambol ras lay Dhan kee-aa seegaar.
The soul-bride decorated herself with mascara, flowers, and lip coloring ( love for worldly riches and power),
ਇਸਤ੍ਰੀ ਨੇ ਸੁਰਮਾ, ਫੁੱਲ ਤੇ ਪਾਨਾਂ ਦਾ ਰਸ ਲੈ ਕੇ ਸਿੰਗਾਰ ਕੀਤਾ,
ਸੇਜੈ ਕੰਤੁ ਨ ਆਇਓ ਏਵੈ ਭਇਆ ਵਿਕਾਰੁ ॥੨॥
sayjai kant na aa-i-o ayvai bha-i-aa vikaar. ||2||
but if the Husband-God did not come to her then these decorations went in vain. ||2||
(ਪਰ ਜੇ) ਖਸਮ ਸੇਜ ਤੇ ਨਾਹ ਆਇਆ ਤਾਂ ਇਹ ਇਹ ਸਭ ਵਿਅਰਥ ਜਾਂਦਾ ਹੈ ॥੨॥
ਮਃ ੩ ॥
mehlaa 3.
Third Guru:
ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥
Dhan pir ayhi na aakhee-an bahan ikthay ho-ay.
They are not called the true husband and wife who just live together.
ਜੋ (ਸਿਰਫ਼ ਸਰੀਰਕ ਤੌਰ ਤੇ) ਰਲ ਕੇ ਬਹਿਣ ਉਹਨਾਂ ਨੂੰ ਅਸਲ ਇਸਤ੍ਰੀ ਖਸਮ ਨਹੀਂ ਆਖੀਦਾ;
ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ ॥੩॥
ayk jot du-ay moortee Dhan pir kahee-ai so-ay. ||3||
When they become one soul in two bodies (complete compatibility), only then they are called true husband and wife. ||3||
ਜਿਨ੍ਹਾਂ ਦੇ ਦੋਹਾਂ ਜਿਸਮਾਂ ਵਿਚ ਇੱਕੋ ਆਤਮਾ ਹੋ ਜਾਏ ਉਹ ਹੈ ਇਸਤ੍ਰੀ ਤੇ ਉਹ ਹੈ ਪਤੀ ॥੩॥
ਪਉੜੀ ॥
pa-orhee.
Pauree:
ਭੈ ਬਿਨੁ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥
bhai bin bhagat na hova-ee naam na lagai pi-aar.
There can be no devotional worship without abiding by the revered fear of God and without it the love for His Name does not well up.
ਪ੍ਰਭੂ ਦੇ ਡਰ (ਵਿਚ ਰਹਿਣ) ਤੋਂ ਬਿਨਾ ਉਸ ਦੀ ਭਗਤੀ ਨਹੀਂ ਹੋ ਸਕਦੀ ਤੇ ਉਸ ਦੇ ਨਾਮ ਵਿਚ ਪਿਆਰ ਨਹੀਂ ਬਣ ਸਕਦਾ ।
ਸਤਿਗੁਰਿ ਮਿਲਿਐ ਭਉ ਊਪਜੈ ਭੈ ਭਾਇ ਰੰਗੁ ਸਵਾਰਿ ॥
satgur mili-ai bha-o oopjai bhai bhaa-ay rang savaar.
It is only upon meeting the true Guru that this loving fear of God wells up andthen one is embellished with the revered fear and love of God.
ਸੱਚੇ ਗੁਰਾਂ ਨਾਲ ਮਿਲ ਕੇ ਪ੍ਰਭੂ ਦਾ ਡਰ ਉਤਪੰਨ ਹੋ ਜਾਂਦਾ ਹੈ ਅਤੇ ਪ੍ਰਭੂ ਦੇ ਡਰ ਤੇ ਪ੍ਰੇਮ ਨਾਲ ਬੰਦੇ ਦਾ ਸਰੂਪ ਸ਼ਸ਼ੋਭਤ ਹੋ ਜਾਂਦਾ ਹੈ।
ਤਨੁ ਮਨੁ ਰਤਾ ਰੰਗ ਸਿਉ ਹਉਮੈ ਤ੍ਰਿਸਨਾ ਮਾਰਿ ॥
tan man rataa rang si-o ha-umai tarisnaa maar.
By eradicating egotism and undue worldly desires, one’s body and mind become imbued with God’s Love.
ਹਉਮੈ ਤੇ ਤ੍ਰਿਸ਼ਨਾ ਨੂੰ ਮਾਰ ਕੇ ਮਨੁੱਖ ਦਾ ਮਨ ਤੇ ਸਰੀਰ (ਪ੍ਰਭੂ ਦੀ ਭਗਤੀ ਦੇ) ਰੰਗ ਨਾਲ ਰੰਗੇ ਜਾਂਦੇ ਹਨ।
ਮਨੁ ਤਨੁ ਨਿਰਮਲੁ ਅਤਿ ਸੋਹਣਾ ਭੇਟਿਆ ਕ੍ਰਿਸਨ ਮੁਰਾਰਿ ॥
man tan nirmal at sohnaa bhayti-aa krisan muraar.
The mind and body become immaculately pure and beautiful when one realizes God.
ਪ੍ਰਭੂ ਨੂੰ ਮਿਲਿਆਂ ਮਨ ਤੇ ਸਰੀਰ ਪਵਿਤ੍ਰ ਤੇ ਸੁੰਦਰ ਹੋ ਜਾਂਦੇ ਹਨ।
ਭਉ ਭਾਉ ਸਭੁ ਤਿਸ ਦਾ ਸੋ ਸਚੁ ਵਰਤੈ ਸੰਸਾਰਿ ॥੯॥
bha-o bhaa-o sabh tis daa so sach vartai sansaar. ||9||
This fear and love are the gifts from the eternal God who is pervading the entire world.
ਇਹ ਡਰ ਤੇ ਪ੍ਰੇਮ ਸਭ ਕੁਝ ਜਿਸ ਪ੍ਰਭੂ ਦਾ (ਬਖ਼ਸ਼ਿਆ ਮਿਲਦਾ) ਹੈ ਉਹ ਆਪ ਜਗਤ ਵਿਚ (ਹਰ ਥਾਂ) ਮੌਜੂਦ ਹੈ ॥੯॥
ਸਲੋਕ ਮਃ ੧ ॥
salok mehlaa 1.
Shalok, First Guru:
ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥
vaahu khasam too vaahu jin rach rachnaa ham kee-ay.
Wonderful, yes truly wonderful are You O’ my Master-God; You created the creation and then fashioned us.
ਹੇ ਖਸਮ! ਤੂੰ ਧੰਨ ਹੈਂ! ਤੂੰ ਧੰਨ ਹੈਂ! ਜਿਸ ਜਗਤ-ਰਚਨਾ ਰਚ ਕੇ ਅਸਾਨੂੰ (ਜੀਵਾਂ ਨੂੰ) ਪੈਦਾ ਕੀਤਾ।
ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥
saagar lahar samund sar vayl varas varaahu.
O’ God! it is You who created the oceans, the waves in the oceans, rivers, plants, and the rain producing clouds.
ਸਮੁੰਦਰ, ਸਮੁੰਦਰ ਦੀਆਂ ਲਹਿਰਾਂ, ਤਲਾਬ, ਹਰੀਆਂ ਵੇਲਾਂ, ਵਰਖਾ ਕਰਨ ਵਾਲੇ ਬੱਦਲ- (ਇਹ ਸਾਰੀ ਰਚਨਾ ਕਰਨ ਵਾਲਾ ਤੂੰ ਹੀ ਹੈਂ)।
ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥
aap kharhoveh aap kar aapeenai aapaahu.
After creating everything, You are pervading in the midst of Your creation.
ਤੂੰ ਆਪ ਹੀ ਸਭ ਨੂੰ ਪੈਦਾ ਕਰਕੇ ਸਭ ਵਿਚ ਆਪ ਵਿਆਪਕ ਹੈਂ ਤੇ (ਨਿਰਲੇਪ ਭੀ ਹੈਂ)।
ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥
gurmukh sayvaa thaa-ay pavai unman tat kamaahu.
The efforts of those Guru’s followers are approved in Your presence,who joyfully reflect on the essence of reality and meditate on Your Name
ਉਤਸ਼ਾਹ ਨਾਲ ਤੇਰੇ ਨਾਮ ਦੀ ਕਮਾਈ ਕਰ ਕੇ ਗੁਰਮੁਖਾਂ ਦੀ ਮਿਹਨਤ (ਤੇਰੇ ਦਰ ਤੇ) ਕਬੂਲ ਪੈਂਦੀ ਹੈ।
ਮਸਕਤਿ ਲਹਹੁ ਮਜੂਰੀਆ ਮੰਗਿ ਮੰਗਿ ਖਸਮ ਦਰਾਹੁ ॥
maskat lahhu majooree-aa mang mang khasam daraahu.
O’ the Master-God! doing the hard labor of meditation, they receive Naam as the wages by begging from You.
ਉਹ ਬੰਦਗੀ ਦੀ ਘਾਲ ਘਾਲ ਕੇ, ਹੇ ਖਸਮ! ਤੇਰੇ ਦਰ ਤੋਂ ਮੰਗ ਮੰਗ ਕੇ ਮਜੂਰੀ ਲੈਂਦੇ ਹਨ।
ਨਾਨਕ ਪੁਰ ਦਰ ਵੇਪਰਵਾਹ ਤਉ ਦਰਿ ਊਣਾ ਨਾਹਿ ਕੋ ਸਚਾ ਵੇਪਰਵਾਹੁ ॥੧॥
naanak pur dar vayparvaah ta-o dar oonaa naahi ko sachaa vayparvaahu. ||1||
Nanak says, O’ carefree God, Your storehouses are brimful with blessings, no one goes empty handed from Your door; You are eternal and not dependent on anyone. ||1||
ਹੇ ਨਾਨਕ! (ਆਖ-) ਹੇ ਵੇਪਰਵਾਹ ਪ੍ਰਭੂ! ਤੇਰੇ ਦਰ (ਬਰਕਤਾਂ ਨਾਲ) ਭਰੇ ਹੋਏ ਹਨ, ਕੋਈ ਜੀਵ ਤੇਰੇ ਦਰ ਤੇ (ਆ ਕੇ) ਖ਼ਾਲੀ ਨਹੀਂ ਗਿਆ, ਤੂੰ ਸਦਾ ਕਾਇਮ ਰਹਿਣ ਵਾਲਾ ਤੇ ਬੇ-ਮੁਥਾਜ ਹੈਂ ॥੧॥
ਮਹਲਾ ੧ ॥
mehlaa 1.
First Guru:
ਉਜਲ ਮੋਤੀ ਸੋਹਣੇ ਰਤਨਾ ਨਾਲਿ ਜੁੜੰਨਿ ॥
ujal motee sohnay ratnaa naal jurhann.
Those bodies which are looking beautiful with the pearls-like sparkling teeth and the jewels-like eyes,
ਜੋ ਸਰੀਰ ਸੋਹਣੇ ਚਿੱਟੇ ਦੰਦਾਂ ਨਾਲ ਤੇ ਸੋਹਣੇ ਨੈਣਾਂ ਨਾਲ ਸੋਭ ਰਹੇ ਹਨ,
ਤਿਨ ਜਰੁ ਵੈਰੀ ਨਾਨਕਾ ਜਿ ਬੁਢੇ ਥੀਇ ਮਰੰਨਿ ॥੨॥
tin jar vairee naankaa je budhay thee-ay marann. ||2||
old age is their enemy; O’ Nanak, when the body grows old, these pearls and jewels-like body parts degenerate. ||2||
ਹੇ ਨਾਨਕ! ਬੁਢੇਪਾ ਇਹਨਾਂ ਦਾ ਵੈਰੀ ਹੈ, ਕਿਉਂਕਿ ਬੁੱਢੇ ਹੋ ਕੇ ਇਹ ਨਾਸ ਹੋ ਜਾਂਦੇ ਹਨ ॥੨॥