PAGE 834

ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥
mil satsangat param pad paa-i-aa mai hirad palaas sang har buhee-aa. ||1||
I have received the supreme spiritual status by associating with saints, similar to useless plants like Hirad and Plass becoming fragrant by growing near Sandal tree. ||1||
ਸਾਧ ਸੰਗਤਿ ਵਿਚ ਮਿਲ ਕੇ ਮੈਂ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲਿਆ ਹੈ। ਜਿਵੇਂ ਅਰਿੰਡ ਤੇ ਪਲਾਹ ਆਦਿਕ ਨਿਕੰਮੇ ਰੁੱਖ ਚੰਦਨ ਦੀ ਸੰਗਤਿ ਨਾਲ ਸੁਗੰਧਿਤ ਹੋ ਜਾਂਦੇ ਹਨ ॥੧॥

ਜਪਿ ਜਗੰਨਾਥ ਜਗਦੀਸ ਗੁਸਈਆ ॥
jap jagannaath jagdees gus-ee-aa.
O’ my friend, contemplate on God, the Master of the universe,
ਹੇ ਭਾਈ! ਜਗਤ ਦੇ ਨਾਥ, ਜਗਤ ਦੇ ਈਸ਼੍ਵਰ, ਧਰਤੀ ਦੇ ਖਸਮ ਪ੍ਰਭੂ ਦਾ ਨਾਮ ਜਪਿਆ ਕਰ,

ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥
saran paray say-ee jan ubray ji-o par-hilaad uDhaar sama-ee-aa. ||1|| rahaa-o.
because only those who come to His refuge are saved from the world ocean of vices, just as by saving Prehlaad, God absorbed him in Himself. ||1||Pause||
ਕਿਉਂਕੇ ਜਿਹੜੇ ਮਨੁੱਖ ਪ੍ਰਭੂ ਦੀ ਸਰਨ ਆ ਪੈਂਦੇ ਹਨ, ਉਹ ਮਨੁੱਖ (ਸੰਸਾਰ-ਸਮੁੰਦਰ ਵਿਚੋਂ) ਬਚ ਨਿਕਲਦੇ ਹਨ, ਜਿਵੇਂ ਪ੍ਰਹਿਲਾਦ (ਆਦਿਕ ਭਗਤਾਂ) ਨੂੰ (ਪਰਮਾਤਮਾ ਨੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਕੇ (ਆਪਣੇ ਚਰਨਾਂ ਵਿਚ) ਲੀਨ ਕਰ ਲਿਆ ॥੧॥ ਰਹਾਉ ॥

ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥
bhaar athaarah meh chandan ootam chandan nikat sabh chandan hu-ee-aa.
Out of the entire vegetation, the sandal tree is the most sublime; all that grows near a Sandal tree, becomes fragrant like Sandal,
ਸਾਰੀ ਬਨਸਪਤੀ ਵਿਚ ਚੰਦਨ ਸਭ ਤੋਂ ਸ੍ਰੇਸ਼ਟ (ਰੁੱਖ) ਹੈ, ਚੰਦਨ ਦੇ ਨੇੜੇ (ਉੱਗਾ ਹੋਇਆ) ਹਰੇਕ ਬੂਟਾ ਚੰਦਨ ਬਣ ਜਾਂਦਾ ਹੈ।

ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥
saakat koorhay oobh suk hoo-ay man abhimaan vichhurh door ga-ee-aa. ||2||
The ego in the minds of the false faithless cynics keeps them away from God, they are like plants which in spite of getting nourishment have dried up. ||2||
ਪਰਮਾਤਮਾ ਨਾਲੋਂ ਟੁੱਟੇ ਹੋਏ ਪ੍ਰਾਣੀ (ਉਹਨਾਂ ਰੁੱਖਾਂ ਵਰਗੇ ਹਨ ਜੋ ਖ਼ੁਰਾਕ ਮਿਲਣ ਤੇ ਭੀ ਖਲੋਤੇ ਹੀ ਸੁੱਕ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਅਹੰਕਾਰ ਵੱਸਦਾ ਹੈ, (ਇਸ ਵਾਸਤੇ ਪਰਮਾਤਮਾ ਤੋਂ) ਵਿਛੁੱੜ ਕੇ ਉਹ ਕਿਤੇ ਦੂਰ ਪਏ ਰਹਿੰਦੇ ਹਨ ॥੨॥

ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥
har gat mit kartaa aapay jaanai sabh biDh har har aap bana-ee-aa.
God the Creator Himself knows His worth and status; He Himself has made all the arrangements and plans for the entire world.
ਪ੍ਰਭੂ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ-ਇਹ ਗੱਲ ਉਹ ਆਪ ਹੀ ਜਾਣਦਾ ਹੈ। ਜਗਤ ਦੀ ਸਾਰੀ ਮਰਯਾਦਾ ਉਸ ਨੇ ਆਪ ਹੀ ਬਣਾਈ ਹੋਈ ਹੈ ।

ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥
jis satgur bhaytay so kanchan hovai jo Dhur likhi-aa so mitai na mita-ee-aa. ||3||
What is pre-ordained, cannot be erased by one’s own efforts, but one who meets and follows the Guru’s teachings, his conduct becomes pure like gold. ||3||
ਧੁਰ ਦਰਗਾਹ ਤੋਂ ਜੀਵਾਂ ਦੇ ਮੱਥੇ ਉਤੇ ਜੋ ਲੇਖ ਲਿਖਿਆ ਜਾਂਦਾ ਹੈ, ਉਹ ਲੇਖ ਮਿਟਾਇਆਂ ਮਿਟ ਨਹੀਂ ਸਕਦਾ; ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਸੋਨਾ (ਸੁੱਚੇ ਜੀਵਨ ਵਲ) ਬਣ ਜਾਂਦਾ ਹੈ) ॥੩॥

ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹ੍ਹਈਆ ॥
ratan padaarath gurmat paavai saagar bhagat bhandaar khulH-ee-aa.
The Guru is like an ocean and open treasure of devotional worship; one can receive the jewel-like divine virtues by following the Guru’s teachings.
ਗੁਰੂ ਦੇ ਅੰਦਰ ਭਗਤੀ ਦੇ ਸਮੁੰਦਰ ਭਰੇ ਪਏ ਹਨ, ਭਗਤੀ ਦੇ ਖ਼ਜ਼ਾਨੇ ਖੁਲ੍ਹੇ ਪਏ ਹਨ, ਗੁਰੂ ਦੀ ਮਤਿ ਉਤੇ ਤੁਰ ਕੇ ਹੀ ਮਨੁੱਖ ਉੱਚੇ ਆਤਮਕ ਗੁਣ- ਰਤਨ ਪ੍ਰਾਪਤ ਕਰ ਸਕਦਾ ਹੈ।

ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥
gur charnee ik sarDhaa upjee mai har gun kahtay taripat na bha-ee-aa. ||4||
By following the Guru’s teachings, love for God has welled up within me; singing the praises of God, I do not ever get satiated. ||4||
ਗੁਰੂ ਦੀ ਚਰਨੀਂ ਲੱਗ ਕੇ ਹੀ ਮੇਰੇ ਅੰਦਰ ਪ੍ਰਭੂ ਵਾਸਤੇ ਪਿਆਰ ਪੈਦਾ ਹੋਇਆ ਹੈ ਹੁਣ ਪ੍ਰਭੂ ਦੇ ਗੁਣ ਗਾਂਦਿਆਂ ਮੇਰਾ ਮਨ ਰੱਜਦਾ ਨਹੀਂ ਹੈ ॥੪॥

ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥
param bairaag nit nit har Dhi-aa-ay mai har gun kahtay bhaavnee kahee-aa.
Sublime love for God wells up within the one who always remembers Him; I have expressed that love which has welled up within me by singing God’s praises.
ਜਿਹੜਾ ਮਨੁੱਖ ਸਦਾ ਹੀ ਪਰਮਾਤਮਾ ਦਾ ਧਿਆਨ ਧਰਦਾ ਰਹਿੰਦਾ ਹੈ ਉਸਦੇ ਅੰਦਰ ਸਭ ਤੋਂ ਉੱਚੀ ਲਗਨ ਬਣ ਜਾਂਦੀ ਹੈ। ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ ਜਿਹੜਾ ਪਿਆਰ ਮੇਰੇ ਅੰਦਰ ਬਣਿਆ ਹੈ, ਮੈਂ (ਤੁਹਾਨੂੰ ਉਸ ਦਾ ਹਾਲ) ਦੱਸਿਆ ਹੈ।

ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥
baar baar khin khin pal kahee-ai har paar na paavai parai para-ee-aa. ||5||
We should remember God at each and every moment, with the knowledge that He is infinite and none can find the limits of His virtues. ||5||
ਮੁੜ ਮੁੜ, ਹਰੇਕ ਖਿਨ, ਹਰੇਕ ਪਲ, ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ ਪਰਮਾਤਮਾ ਪਰੇ ਤੋਂ ਪਰੇ ਹੈ (ਪਰ, ਇਹ ਚੇਤੇ ਰੱਖੋ) , ਕੋਈ ਜੀਵ ਉਸ (ਦੀ ਹਸਤੀ) ਦਾ ਪਾਰਲਾ ਬੰਨ੍ਹਾ ਲੱਭ ਨਹੀਂ ਸਕਦਾ ॥੫॥

ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥
saasat bayd puraan pukaareh Dharam karahu khat karam darirha-ee-aa.
The Shaastras, the Vedas and the Puraanas stress only on performing basic six religious deeds (giving and taking charity, teaching and studying Vedas, and offering and conducting sacrifices).
ਵੇਦ ਸ਼ਾਸਤ੍ਰ ਪੁਰਾਣ (ਆਦਿਕ ਧਰਮ ਪੁਸਤਕ ਇਸੇ ਗੱਲ ਉੱਤੇ) ਜ਼ੋਰ ਦੇਂਦੇ ਹਨ (ਕਿ ਖਟ-ਕਰਮੀ) ਧਰਮ ਕਮਾਇਆ ਕਰੋ, ਉਹ ਇਹਨਾਂ ਛੇ ਧਾਰਮਿਕ ਕਰਮਾਂ (ਵੇਦ ਪੜ੍ਹਨਾ, ਪੜ੍ਹਾਉਣਾ; ਯਗ ਕਰਨਾ, ਯਗ ਕਰਾਉਣਾ; ਦਾਨ ਦੇਣਾ, ਦਾਨ ਲੈਣਾ ) ਬਾਰੇ ਹੀ ਪਕਿਆਈ ਕਰਦੇ ਹਨ।

ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥
manmukh pakhand bharam vigootay lobh lahar naav bhaar buda-ee-aa. ||6||
The hypocritical, self-willed people are ruined by the doubt about these rituals; the boat of their life sinks with the load of these deeds in waves of greed. ||6||
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਇਸੇ) ਪਾਖੰਡ ਵਿਚ ਭਟਕਣਾ ਵਿਚ (ਪੈ ਕੇ) ਖ਼ੁਆਰ ਹੁੰਦੇ ਹਨ, (ਉਹਨਾਂ ਦੀ ਜ਼ਿੰਦਗੀ ਦੀ) ਬੇੜੀ (ਆਪਣੇ ਹੀ ਪਾਖੰਡ ਦੇ) ਭਾਰ ਨਾਲ ਲੋਭ ਦੀ ਲਹਿਰ ਵਿਚ ਡੁੱਬ ਜਾਂਦੀ ਹੈ ॥੬॥

ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥
naam japahu naamay gat paavhu simrit saastar naam darirh-ee-aa.
O’ brother, meditate on Naam and receive freedom from vices; the merits of reading scriptures are included in meditating on God’s Name.
ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ, ਨਾਮ ਵਿਚ ਜੁੜ ਕੇ ਹੀ ਉੱਚੀ ਆਤਮਕ ਅਵਸਥਾ ਪ੍ਰਾਪਤ ਕਰੋਗੇ। (ਆਪਣੇ ਹਿਰਦੇ ਵਿਚ ਪਰਮਾਤਮਾ ਦਾ) ਨਾਮ ਪੱਕਾ ਟਿਕਾਈ ਰੱਖੋ, (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਵਾਸਤੇ ਇਹ ਹਰਿ-ਨਾਮ ਹੀ) ਸਿਮ੍ਰਿਤੀਆਂ ਸ਼ਾਸਤ੍ਰਾਂ ਦਾ ਉਪਦੇਸ ਹੈ।

ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥
ha-umai jaa-ay ta nirmal hovai gurmukh parchai param pad pa-ee-aa. ||7||
When one’s ego is erased, then his life becomes immaculate; one receives supreme spiritual status by realizing God through the Guru’s teachings. ||7||
ਜਦੋਂ ਮਨੁੱਖ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਮਨੁੱਖ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ। ਗੁਰੂ ਦੀ ਸਰਨ ਪੈ ਕੇ ਜਦੋਂ ਮਨੁੱਖ ਪਰਮਾਤਮਾ ਦੇ ਨਾਮ ਵਿਚ ਪਤੀਜਦਾ ਹੈ, ਤਦੋਂ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ॥੭॥

ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥
ih jag varan roop sabh tayraa jit laaveh say karam kama-ee-aa.
O’ God, this world, with all its forms and colors, is Yours; the living beings perform only those deeds to which You engage them.
ਹੇ ਪ੍ਰਭੂ! ਇਹ ਸਾਰਾ ਜਗਤ ਤੇਰਾ ਹੀ ਰੂਪ ਹੈ ਤੇਰਾ ਹੀ ਰੰਗ ਹੈ। ਜਿਸ ਪਾਸੇ ਤੂੰ (ਜੀਵਾਂ ਨੂੰ) ਲਾਂਦਾ ਹੈਂ, ਉਹੀ ਕਰਮ ਜੀਵ ਕਰਦੇ ਹਨ।

ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥
naanak jant vajaa-ay vaajeh jit bhaavai tit raahi chala-ee-aa. ||8||2||5||
O’ Nanak, creatures are like musical instruments, they sound as they are played; similarly people tread the path according to God’s will. ||8||2||5||
ਹੇ ਨਾਨਕ! (ਆਖ-) ਜੀਵ (ਤੇਰੇ ਵਾਜੇ ਹਨ) ਜਿਵੇਂ ਤੂੰ ਵਜਾਂਦਾ ਹੈਂ, ਤਿਵੇਂ ਵੱਜਦੇ ਹਨ। ਜਿਸ ਰਾਹ ਤੇ ਤੋਰਨਾ ਤੈਨੂੰ ਚੰਗਾ ਲੱਗਦਾ ਹੈ, ਉਸੇ ਰਾਹ ਤੇ ਜੀਵ ਤੁਰਦੇ ਹਨ ॥੮॥੨॥੫॥

ਬਿਲਾਵਲੁ ਮਹਲਾ ੪ ॥
bilaaval mehlaa 4.
Raag Bilaaval, Fourth Guru:

ਗੁਰਮੁਖਿ ਅਗਮ ਅਗੋਚਰੁ ਧਿਆਇਆ ਹਉ ਬਲਿ ਬਲਿ ਸਤਿਗੁਰ ਸਤਿ ਪੁਰਖਈਆ ॥
gurmukh agam agochar Dhi-aa-i-aa ha-o bal bal satgur sat purkha-ee-aa.
Through the Guru’s teachings, I remember the incomprehensible God; I dedicate myself to the true Guru, the all pervading eternal God.
ਮੈਂ ਗੁਰੂ ਮਹਾ ਪੁਰਖ ਤੋਂ ਸਦਕੇ ਜਾਂਦਾ ਹਾਂ, ਕੁਰਬਾਨ ਜਾਂਦਾ ਹਾਂ। ਗੁਰੂ ਦੀ ਸਰਨ ਪੈ ਕੇ ਮੈਂ ਉਸ ਅਪਹੁੰਚ ਪ੍ਰਭੂ ਦਾ ਨਾਮ ਸਿਮਰ ਰਿਹਾ ਹਾਂ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ।

ਰਾਮ ਨਾਮੁ ਮੇਰੈ ਪ੍ਰਾਣਿ ਵਸਾਏ ਸਤਿਗੁਰ ਪਰਸਿ ਹਰਿ ਨਾਮਿ ਸਮਈਆ ॥੧॥
raam naam mayrai paraan vasaa-ay satgur paras har naam sama-ee-aa. ||1||
The true Guru has enshrined God’s Name in my breaths; I am absorbed in God’s Name by following the Guru’s teachings. ||1||
ਗੁਰੂ ਨੇ ਪ੍ਰਭੂ ਦਾ ਨਾਮ ਮੇਰੇ ਹਰੇਕ ਸੁਆਸ ਵਿਚ ਵਸਾ ਦਿੱਤਾ ਹੈ। ਗੁਰੂ (ਦੇ ਚਰਨਾਂ) ਨੂੰ ਛੁਹ ਕੇ ਪ੍ਰਭੂ ਦੇ ਨਾਮ ਵਿਚ ਮੈਂ ਲੀਨ ਰਹਿੰਦਾ ਹਾਂ ॥੧॥

ਜਨ ਕੀ ਟੇਕ ਹਰਿ ਨਾਮੁ ਟਿਕਈਆ ॥
jan kee tayk har naam tika-ee-aa.
The Guru has made God’s Name as the support of the life of a devotee like me.
ਗੁਰੂ ਨੇ ਪਰਮਾਤਮਾ ਦਾ ਨਾਮ (ਮੈਂ) ਦਾਸ (ਦੀ ਜ਼ਿੰਦਗੀ) ਦਾ ਸਹਾਰਾ ਬਣਾ ਦਿੱਤਾ ਹੈ।

ਸਤਿਗੁਰ ਕੀ ਧਰ ਲਾਗਾ ਜਾਵਾ ਗੁਰ ਕਿਰਪਾ ਤੇ ਹਰਿ ਦਰੁ ਲਹੀਆ ॥੧॥ ਰਹਾਉ ॥
satgur kee Dhar laagaa jaavaa gur kirpaa tay har dar lahee-aa. ||1|| rahaa-o.
Holding on to the true Guru’s teachings, I am continuing my life’s journey; by the Guru’s grace I have realized God’s presence within my heart. ||1||Pause||
ਮੈਂ ਗੁਰੂ ਦਾ ਪੱਲਾ ਫੜ ਕੇ ਜੀਵਨ-ਪੰਧ ਤੇ ਤੁਰਿਆ ਜਾ ਰਿਹਾ ਹਾਂ, ਗੁਰੂ ਦੀ ਮਿਹਰ ਨਾਲ ਮੈਂ ਪ੍ਰਭੂ ਦੇ ਮਹਲ ਦਾ ਦਰ ਲੱਭ ਲਿਆ ਹੈ ॥੧॥ ਰਹਾਉ ॥

ਇਹੁ ਸਰੀਰੁ ਕਰਮ ਕੀ ਧਰਤੀ ਗੁਰਮੁਖਿ ਮਥਿ ਮਥਿ ਤਤੁ ਕਢਈਆ ॥
ih sareer karam kee Dhartee gurmukh math math tat kadha-ee-aa.
The human body is like a farm, where the seed of deeds are sown; one receives the supreme spiritual status by contemplating the Guru’s teachings.
ਇਹ ਮਨੁੱਖਾ ਸਰੀਰ ਇਕ ਅਜਿਹੀ ਧਰਤੀ ਹੈ ਜਿਸ ਵਿਚ ਕੀਤੇ ਜਾ ਰਹੇ ਕਰਮ-ਬੀਜ) ਬੀਜੇ ਜਾ ਰਹੇ ਹਨ। ਗੁਰੂ ਦੀ ਸਰਨ ਪੈ ਕੇ ਰੋਜ਼ਾਨਾ ਕੀਤੇ ਜਾ ਰਹੇ ਕਰਮਾਂ ਨੂੰ ਸੋਧ ਕੇ ਜੀਵ ਉੱਚਾ ਆਤਮਕ ਜੀਵਨ ਪ੍ਰਾਪਤ ਕਰ ਲੈਂਦਾ ਹੈ।

ਲਾਲੁ ਜਵੇਹਰ ਨਾਮੁ ਪ੍ਰਗਾਸਿਆ ਭਾਂਡੈ ਭਾਉ ਪਵੈ ਤਿਤੁ ਅਈਆ ॥੨॥
laal javayhar naam pargaasi-aa bhaaNdai bhaa-o pavai tit a-ee-aa. ||2||
The heart in which the Guru reveals the jewel-like precious Naam, love for all comes to dwell in that heart. ||2||
ਗੁਰੂ ਜਿਸ ਹਿਰਦੇ-ਰੂਪ ਭਾਂਡੇ ਵਿਚ ਪ੍ਰਭੂ ਦਾ ਮਹਾਨ ਕੀਮਤੀ ਨਾਮ ਪਰਗਟ ਕਰ ਦੇਂਦਾ ਹੈ, ਉਸ ਹਿਰਦਾ- ਭਾਂਡੇ ਵਿਚ ਪ੍ਰੇਮ ਆ ਵੱਸਦਾ ਹੈ ॥੨॥

ਦਾਸਨਿ ਦਾਸ ਦਾਸ ਹੋਇ ਰਹੀਐ ਜੋ ਜਨ ਰਾਮ ਭਗਤ ਨਿਜ ਭਈਆ ॥
daasan daas daas ho-ay rahee-ai jo jan raam bhagat nij bha-ee-aa.
We should live like servants of the servants of those who have become God’s favorite devotees.
ਜੇਹੜੇ ਮਨੁੱਖ ਪ੍ਰਭੂ ਦੇ ਖ਼ਾਸ ਭਗਤ ਬਣ ਜਾਂਦੇ ਹਨ, ਉਹਨਾਂ ਦੇ ਦਾਸਾਂ ਦੇ ਦਾਸਾਂ ਦੇ ਦਾਸ ਬਣ ਕੇ ਰਹਿਣਾ ਚਾਹੀਦਾ ਹੈ।

ਮਨੁ ਬੁਧਿ ਅਰਪਿ ਧਰਉ ਗੁਰ ਆਗੈ ਗੁਰ ਪਰਸਾਦੀ ਮੈ ਅਕਥੁ ਕਥਈਆ ॥੩॥
man buDh arap Dhara-o gur aagai gur parsaadee mai akath katha-ee-aa. ||3||
I have surrendered my mind and intellect before the Guru, by whose grace I am singing the praises of God whose virtues cannot be described. ||3||
ਮੈਂ ਗੁਰੂ ਦੇ ਅੱਗੇ ਆਪਣਾ ਮਨ ਅਤੇ ਅਕਲ ਭੇਟਾ ਕਰ ਦਿੱਤੀ ਹੈ। ਗੁਰੂ ਦੀ ਕਿਰਪਾ ਨਾਲ ਹੀ ਮੈਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹਾਂ, ਜਿਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ ॥੩॥

ਮਨਮੁਖ ਮਾਇਆ ਮੋਹਿ ਵਿਆਪੇ ਇਹੁ ਮਨੁ ਤ੍ਰਿਸਨਾ ਜਲਤ ਤਿਖਈਆ ॥
manmukh maa-i-aa mohi vi-aapay ih man tarisnaa jalat tikha-ee-aa.
The self-willed persons are always engrossed in the love for Maya; their minds are always yearning and burning for undue worldly desires.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਦਾ ਮਨ ਮਾਇਆ ਦੀ ਤ੍ਰਿਸ਼ਨਾ ਦੀ ਅੱਗ ਵਿਚ ਸੜਦਾ ਰਹਿੰਦਾ ਹੈ।

ਗੁਰਮਤਿ ਨਾਮੁ ਅੰਮ੍ਰਿਤ ਜਲੁ ਪਾਇਆ ਅਗਨਿ ਬੁਝੀ ਗੁਰ ਸਬਦਿ ਬੁਝਈਆ ॥੪॥
gurmat naam amrit jal paa-i-aa agan bujhee gur sabad bujha-ee-aa. ||4||
By following the Guru’s teachings, one who has received the ambrosial nectar of Naam, his fire of desires got put out; the Guru’s word has stilled that fire. ||4||
ਜਿਸ ਮਨੁੱਖ ਨੇ ਗੁਰੂ ਦੀ ਸਿੱਖਿਆ ਲੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਲੱਭ ਲਿਆ, ਉਸ ਦੇ ਅੰਦਰੋਂ ਤ੍ਰਿਸ਼ਨਾ ਦੀ ਅੱਗ ਬੁੱਝ ਗਈ, ਗੁਰੂ ਦੇ ਸ਼ਬਦ ਨੇ ਬੁਝਾ ਦਿੱਤੀ ॥੪॥

ਇਹੁ ਮਨੁ ਨਾਚੈ ਸਤਿਗੁਰ ਆਗੈ ਅਨਹਦ ਸਬਦ ਧੁਨਿ ਤੂਰ ਵਜਈਆ ॥
ih man naachai satgur aagai anhad sabad Dhun toor vaja-ee-aa.
The mind which follows the Guru’s teachings becomes so happy, as if it was dancing before him, within that mind keeps vibrating the non-stop melodies of the divine word.
ਇਹ ਮਨ ਜਿਧਰ ਗੁਰੂ ਤੋਰਦਾ ਹੈ ਉਧਰ ਤੁਰਦਾ ਰਹਿੰਦਾ ਹੈ, ਉਸ ਦੇ ਅੰਦਰ ਮਾਨੋ ਬੈਕੁੰਠੀ ਕੀਰਤਨ ਦੇ ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ।

error: Content is protected !!