Guru Granth Sahib Translation Project

Guru granth sahib page-846

Page 846

ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ saahaa atal gani-aa pooran sanjogo raam. The time of union of the soul-bride with the Husband-God is unalterable, a perfect union between them takes place (when that moment arrives). ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੇ ਮਿਲਾਪ ਦਾ ਕਦੇ ਨਾਹ ਖੁੰਝਣ ਵਾਲਾ ਮੁਹੂਰਤ ਸੋਧਿਆ ਜਾਂਦਾ ਹੈ।ਜੀਵ-ਇਸਤ੍ਰੀ ਦਾ ਪੂਰਨ ਪਰਮਾਤਮਾ ਨਾਲ ਮਿਲਾਪ (ਵਿਆਹ) ਹੋ ਜਾਂਦਾ ਹੈ
ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ sukhah samooh bha-i-aa ga-i-aa vijogo raam. The soul-bride’s separation from the Husband-God ends and she feels totally at peace. ਜੀਵ-ਇਸਤ੍ਰੀ ਦਾਪ੍ਰਭੂ-ਪਤੀ ਨਾਲੋਂ ਵਿਛੋੜਾ ਮੁੱਕ ਜਾਂਦਾ ਹੈ, ਉਸਦੇ ਹਿਰਦੇ ਵਿਚ ਸਾਰੇ ਸੁਖ ਆ ਵੱਸਦੇ ਹਨ ।
ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ mil sant aa-ay parabh Dhi-aa-ay banay achraj jaanjee-aaN. The Saintly people come together in the holy congregation and sing praises of God, it feels as if they have become like a wondrous groom’s party. ਸੰਤ ਜਨ ਮਿਲ ਕੇ ਸਾਧ ਸੰਗਤਿ ਵਿਚ ਆਉਂਦੇ ਹਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਇਹ ਸਤਸੰਗੀ ਅਸਚਰਜ ਜਾਂਞੀ ਬਣ ਜਾਂਦੇ ਹਨ।
ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ mil ikatar ho-ay sahj dho-ay man pareet upjee maanjee-aa. Listening to the praises of God, a feeling of love wells up in the holy congregation, just like the bride’s family intuitively gets thrilled upon the arrival of the groom’s party. ਸੰਤ ਜਨ ਮਿਲ ਕੇ ਇਕੱਠੇ ਹੁੰਦੇ ਹਨ, ਆਤਮਕ ਅਡੋਲਤਾ ਵਿਚ ਟਿਕਦੇ ਹਨ, ਮਾਨੋ, ਲੜਕੀ ਵਾਲਿਆਂ ਦੇ ਘਰ ਢੁਕਾਉ ਹੋ ਰਿਹਾ ਹੈ, ਜਿਵੇਂ, ਲੜਕੀ ਦੇ ਸਨਬੰਧੀਆਂ ਦੇ ਮਨ ਵਿਚ ਚਾਉ ਪੈਦਾ ਹੁੰਦਾ ਹੈ ਤਿਵੇਂ, ਜਿੰਦ ਦੇ ਸਾਥੀਆਂ, ਸਾਰੇ ਗਿਆਨ-ਇੰਦ੍ਰਿਆਂ ਦੇ ਅੰਦਰ ਉਤਸ਼ਾਹ ਪੈਦਾ ਹੁੰਦਾ ਹੈ।
ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ mil jot jotee ot potee har naam sabh ras bhogo. The soul merges through and through with the supreme soul, and the soul-bride enjoys the nectar of God’s Name. ਜੀਵ-ਇਸਤ੍ਰੀ ਦੀ ਜਿੰਦ ਪ੍ਰਭੂ ਦੀ ਜੋਤਿ ਵਿਚ ਮਿਲ ਕੇ ਇਕ-ਮਿਕ ਹੋ ਜਾਂਦੀ ਹੈ, ਜੀਵ-ਇਸਤ੍ਰੀ ਨੂੰ ਪ੍ਰਭੂ ਦਾ ਨਾਮ-ਭੋਜਨ ਪ੍ਰਾਪਤ ਹੁੰਦਾ ਹੈ।
ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ binvant naanak sabh sant maylee parabh karan kaaran jogo. ||3|| Nanak submits, all those who came to the Guru’s refuge, the Guru united them with God, the All-powerful cause of causes. ||3|| ਨਾਨਕ ਬੇਨਤੀ ਕਰਦਾ ਹੈ- ਗੁਰੂ ਨੇ ਸਰਨ ਪਈ ਸਾਰੀ ਲੁਕਾਈ ਨੂੰ ਸਾਰੇ ਜਗਤ ਦਾ ਮੂਲ ਸਭਨਾਂ ਤਾਕਤਾਂ ਦਾ ਮਾਲਕ ਪ੍ਰਭੂ ਮਿਲਾਇਆ ਹੈ ॥੩॥
ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ bhavan suhaavrhaa Dharat sabhaagee raam. Her body-temple becomes beautifu, in her heart she feels fortunate, ਉਸ ਦਾ ਸਰੀਰ-ਭਵਨ ਸੋਹਣਾ ਹੋ ਜਾਂਦਾ ਹੈ, ਉਸ ਦੀ ਹਿਰਦਾ-ਧਰਤੀ ਭਾਗਾਂ ਵਾਲੀ ਬਣ ਜਾਂਦੀ ਹੈ,
ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ parabh ghar aa-i-arhaa gur charnee laagee raam. and she realizes the presence of God within when she humbly follows the teachings of the true Guru. ਉਸ ਦੇ ਹਿਰਦੇ- ਘਰ ਵਿਚ ਪ੍ਰਭੂ-ਪਤੀ ਆ ਬੈਠਦਾ ਹੈ , ਜਦ ਉਹ ਗੁਰੂ ਦੀ ਚਰਨੀਂ ਲੱਗਦੀ ਹੈ,
ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ gur charan laagee sahj jaagee sagal ichhaa punnee-aa. The soul-bride who follows the Guru’s teachings, remains intuitively alert against the vices and all her desires are fulfilled. ਜਿਹੜੀ ਜੀਵ-ਇਸਤ੍ਰੀ ਗੁਰੂ ਦੀ ਚਰਨੀਂ ਲੱਗਦੀ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਵਿਕਾਰਾਂ ਵਲੋਂ ਸੁਚੇਤ ਰਹਿੰਦੀ ਹੈ, ਉਸ ਦੀਆਂ ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ।
ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ mayree aas pooree sant Dhooree har milay kant vichhunni-aa. All her hopes for worldly attachments are calmed by humbly serving the saints, and she realizes her Husband-God from whom she had been separated. ਸਾਧ ਸੰਗਤਿ ਦੀ ਚਰਨ-ਧੂੜ ਦੇ ਪਰਤਾਪ ਨਾਲ (ਉਸ ਦੇ ਅੰਦਰੋਂ) ਮਮਤਾ ਵਧਾਣ ਵਾਲੀ ਆਸ ਖ਼ਤਮ ਹੋ ਜਾਂਦੀ ਹੈ, ਉਸ ਨੂੰ ਚਿਰਾਂ ਦੇ ਵਿਛੁੜੇ ਹੋਏ ਪ੍ਰਭੂ-ਕੰਤ ਜੀ ਮਿਲ ਪੈਂਦੇ ਹਨ।
ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ aanand an-din vajeh vaajay ahaN mat man kee ti-aagee. She renounces her mind’s egotistical intellect and the blissful divine music always keeps playing in her heart. ਉਹ ਆਪਣੇ ਮਨ ਦੀ ਹਉਮੈ ਵਾਲੀ ਮਤਿ ਤਿਆਗ ਦੇਂਦੀ ਹੈ, ਉਸ ਦੇ ਅੰਦਰ ਹਰ ਵੇਲੇ ਆਤਮਕ ਆਨੰਦ ਦੇ ਵਾਜੇ ਵੱਜਦੇ ਰਹਿੰਦੇ ਹਨ।
ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥ binvant naanak saran su-aamee satsang liv laagee. ||4||1|| Nanak submits that in the company of saints, her mind remains attuned to God and she remains in His refuge. ||4||1|| ਨਾਨਕ ਬੇਨਤੀ ਕਰਦਾ ਹੈ- ਸਾਧ ਸੰਗਤਿ ਵਿਚ ਰਹਿ ਕੇ ਉਸ ਦੀ ਸੁਰਤ ਮਾਲਕ-ਪ੍ਰਭੂ ਵਿਚ ਲੱਗੀ ਰਹਿੰਦੀ ਹੈ, ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦੀ ਸਰਨ ਪਈ ਰਹਿੰਦੀ ਹੈ ॥੪॥੧॥
ਬਿਲਾਵਲੁ ਮਹਲਾ ੫ ॥ bilaaval mehlaa 5. Raag Bilaaval, Fifth Guru:
ਭਾਗ ਸੁਲਖਣਾ ਹਰਿ ਕੰਤੁ ਹਮਾਰਾ ਰਾਮ ॥ bhaag sulakh-naa har kant hamaaraa raam. O’ my friends, my husband-God is very auspicious, ਹੇ ਸਹੇਲੀਏ! ਸਾਡਾ ਕੰਤ-ਪ੍ਰਭੂ ਸੋਹਣੇ ਲੱਛਣਾਂ ਵਾਲੇ ਭਾਗਾਂ ਵਾਲਾ ਹੈ,
ਅਨਹਦ ਬਾਜਿਤ੍ਰਾ ਤਿਸੁ ਧੁਨਿ ਦਰਬਾਰਾ ਰਾਮ ॥ anhad baajitraa tis Dhun darbaaraa raam. the divine melody continuously vibrates and resounds in His presence. ਉਸ ਦੇ ਦਰਬਾਰ ਵਿਚ ਇਕ-ਰਸ ਵੱਜ ਰਹੇ ਵਾਜਿਆਂ ਦੀ ਧੁਨ ਉਠ ਰਹੀ ਹੈ।
ਆਨੰਦ ਅਨਦਿਨੁ ਵਜਹਿ ਵਾਜੇ ਦਿਨਸੁ ਰੈਣਿ ਉਮਾਹਾ ॥ aanand an-din vajeh vaajay dinas rain omaahaa. There, the songs of bliss play all the time; which keeps a person delighted day and night. ਉਸ ਕੰਤ ਦੇ ਦਰਬਾਰ ਵਿਚ ਸਦਾ ਆਨੰਦ ਦੇ ਵਾਜੇ ਵੱਜਦੇ ਰਹਿੰਦੇ ਹਨ, ਦਿਨ ਰਾਤ (ਉਥੇ) ਚਾਉ (ਬਣਿਆ ਰਹਿੰਦਾ ਹੈ)।
ਤਹ ਰੋਗ ਸੋਗ ਨ ਦੂਖੁ ਬਿਆਪੈ ਜਨਮ ਮਰਣੁ ਨ ਤਾਹਾ ॥ tah rog sog na dookh bi-aapai janam maran na taahaa. Disease, sorrow and suffering do not afflict anyone there in God’s presence; there is no birth or death there. ਉਥੇ ਰੋਗ ਨਹੀਂ ਹਨ, ਉਥੇ ਚਿੰਤਾ-ਫ਼ਿਕਰ ਨਹੀਂ ਹਨ, ਉਥੇ ਕੋਈ ਦੁੱਖ ਆਪਣਾ ਜ਼ੋਰ ਨਹੀਂ ਪਾ ਸਕਦਾ, ਉਸ (ਕੰਤ) ਨੂੰ ਜਨਮ ਮਰਨ ਦਾ ਗੇੜ ਨਹੀਂ ਹੈ।
ਰਿਧਿ ਸਿਧਿ ਸੁਧਾ ਰਸੁ ਅੰਮ੍ਰਿਤੁ ਭਗਤਿ ਭਰੇ ਭੰਡਾਰਾ ॥ riDh siDh suDhaa ras amrit bhagat bharay bhandaaraa. In God’s presence are treasures filled with miraculous powers, ambrosial nectar of Naam and devotional worship. ਉਸ ਕੰਤ-ਪ੍ਰਭੂ ਦੇ ਦਰਬਾਰ ਵਿਚ ਰਿੱਧੀਆਂ ਹਨ ਸਿੱਧੀਆਂ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਰਸ ਹੈ, ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ।
ਬਿਨਵੰਤਿ ਨਾਨਕ ਬਲਿਹਾਰਿ ਵੰਞਾ ਪਾਰਬ੍ਰਹਮ ਪ੍ਰਾਨ ਅਧਾਰਾ ॥੧॥ binvant naanak balihaar vanjaa paarbarahm paraan aDhaaraa. ||1|| Prays Nanak, I am dedicated to the Supreme God, the support of all life. ||1|| ਨਾਨਕ ਬੇਨਤੀ ਕਰਦਾ ਹੈ-(ਸਭ ਜੀਵਾਂ ਦੀ) ਜ਼ਿੰਦਗੀ ਦੇ ਆਸਰੇ ਉਸ ਪਾਰਬ੍ਰਹਮ ਤੋਂ ਮੈਂ ਸਦਕੇ ਜਾਂਦਾ ਹਾਂ ॥੧॥
ਸੁਣਿ ਸਖੀਅ ਸਹੇਲੜੀਹੋ ਮਿਲਿ ਮੰਗਲੁ ਗਾਵਹ ਰਾਮ ॥ sun sakhee-a sahaylrheeho mil mangal gaavah raam. Listen O’ my friends, let us join and sing songs of joy in praise of God. ਹੇ ਸਖੀਓ! ਹੇ ਸਹੇਲੀਓ! ਸੁਣੋ, ਆਓ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵੀਏ।
ਮਨਿ ਤਨਿ ਪ੍ਰੇਮੁ ਕਰੇ ਤਿਸੁ ਪ੍ਰਭ ਕਉ ਰਾਵਹ ਰਾਮ ॥ man tan paraym karay tis parabh ka-o raavah raam. Imbuing our hearts and minds with love, let us remember God with adoration. ਮਨ ਵਿਚ ਹਿਰਦੇ ਵਿਚ ਪਿਆਰ ਪੈਦਾ ਕਰ ਕੇ ਉਸ ਪ੍ਰਭੂ ਨੂੰ ਸਿਮਰੀਏ।
ਕਰਿ ਪ੍ਰੇਮੁ ਰਾਵਹ ਤਿਸੈ ਭਾਵਹ ਇਕ ਨਿਮਖ ਪਲਕ ਨ ਤਿਆਗੀਐ ॥ kar paraym raavah tisai bhaavah ik nimakh palak na ti-aagee-ai. Yes, we should lovingly remember Husband-God and become pleasing to Him; let’s not forsake Him even for an instant. ਪ੍ਰੇਮ ਨਾਲ ਉਸ ਕੰਤ-ਪ੍ਰਭੂ ਨੂੰ ਸਿਮਰੀਏ, ਤੇ, ਉਸ ਨੂੰ ਪਿਆਰੀਆਂ ਲੱਗੀਏ। ਉਸ ਨੂੰ ਅੱਖ ਝਮਕਣ ਜਿਤਨੇ ਸਮੇ ਲਈ ਭੀ ਵਿਸਾਰਨਾ ਨਹੀਂ ਚਾਹੀਦਾ।
ਗਹਿ ਕੰਠਿ ਲਾਈਐ ਨਹ ਲਜਾਈਐ ਚਰਨ ਰਜ ਮਨੁ ਪਾਗੀਐ ॥ geh kanth laa-ee-ai nah lajaa-ee-ai charan raj man paagee-ai. Let’s experience Him so close as if He is in our embrace and not feel shy of it; we should attune our minds to His immaculate Name. ਆਓ ਉਸ ਨੂੰ ਆਪਣੀ ਛਾਤੀ ਨਾਲ ਘੁੱਟਕੇ ਲਾਈਏ, ਸੰਗ ਨਾਂ ਕਰੀਏ, ਅਤੇ ਆਪਣੀ ਆਤਮਾ ਨੂੰ ਉਸ ਦੇ ਪੈਰਾਂ ਦੀ ਧੂੜ ਵਿੱਚ ਨੁਹਾਈਏ।
ਭਗਤਿ ਠਗਉਰੀ ਪਾਇ ਮੋਹਹ ਅਨਤ ਕਤਹੂ ਨ ਧਾਵਹ ॥ bhagat thag-uree paa-ay mohah anat kathoo na Dhaavah. Let us entice Him with the intoxicating herb of devotional worship, and we should not wander anywhere else. ਭਗਤੀ ਦੀ ਠਗਬੂਟੀ ਵਰਤ ਕੇ, ਆਓ ਉਸ ਕੰਤ-ਪ੍ਰਭੂ ਨੂੰ ਵੱਸ ਵਿਚ ਕਰ ਲਈਏ, ਤੇ, ਹੋਰ ਹੋਰ ਪਾਸੇ ਨਾਹ ਭਟਕਦੀਆਂ ਫਿਰੀਏ।
ਬਿਨਵੰਤਿ ਨਾਨਕ ਮਿਲਿ ਸੰਗਿ ਸਾਜਨ ਅਮਰ ਪਦਵੀ ਪਾਵਹ ॥੨॥ binvant naanak mil sang saajan amar padvee paavah. ||2|| Nanak submits, we should attain the immortal status by realizing God, our true friend. ||2|| ਨਾਨਕ ਬੇਨਤੀ ਕਰਦਾ ਹੈ-ਉਸ ਸੱਜਣ ਪ੍ਰਭੂ ਨੂੰ ਮਿਲ ਕੇ ਉਹ ਦਰਜਾ ਹਾਸਲ ਕਰ ਲਈਏ, ਜਿੱਥੇ ਆਤਮਕ ਮੌਤ ਕਦੇ ਭੀ ਪੋਹ ਨਹੀਂ ਸਕਦੀ ॥੨॥
ਬਿਸਮਨ ਬਿਸਮ ਭਈ ਪੇਖਿ ਗੁਣ ਅਬਿਨਾਸੀ ਰਾਮ ॥ bisman bisam bha-ee paykh gun abhinaasee raam. I am extremely amazed at seeing the virtues of the imperishable God. ਹੇ ਸਹੇਲੀਓ! ਅਬਿਨਾਸੀ ਕੰਤ-ਪ੍ਰਭੂ ਦੇ ਗੁਣ (ਉਪਕਾਰ) ਵੇਖ ਵੇਖ ਕੇ ਮੈਂ ਤਾਂ ਬਹੁਤ ਹੀ ਹੈਰਾਨ ਹੋ ਗਈ ਹਾਂ।
ਕਰੁ ਗਹਿ ਭੁਜਾ ਗਹੀ ਕਟਿ ਜਮ ਕੀ ਫਾਸੀ ਰਾਮ ॥ kar geh bhujaa gahee kat jam kee faasee raam. God extended His support, accepted me in His refuge and cut away the noose (fear) of death. (ਉਸ ਨੇ ਮੇਰਾ) ਹੱਥ ਫੜ ਕੇ, (ਮੇਰੀ) ਜਮਾਂ ਵਾਲੀ ਫਾਹੀ ਕੱਟ ਕੇ, ਮੇਰੀ ਬਾਂਹ ਫੜ ਲਈ ਹੈ।
ਗਹਿ ਭੁਜਾ ਲੀਨ੍ਹ੍ਹੀ ਦਾਸਿ ਕੀਨ੍ਹ੍ਹੀ ਅੰਕੁਰਿ ਉਦੋਤੁ ਜਣਾਇਆ ॥ geh bhujaa leenHee daas keenHee ankur udot janaa-i-aa. Yes, extending His support, God has accepted me as His devotee, and made me realize the seed of spiritual wisdom sprouting in my destiny. ਉਸ ਨੇ ਮੇਰੀ ਬਾਂਹ ਫੜ ਕੇ ਮੈਨੂੰ ਆਪਣੀ ਦਾਸੀ ਬਣਾ ਲਿਆ ਹੈ, ਮੇਰੇ ਭਾਗਾਂ ਵਿੱਚ ਫੁੱਟ-ਰਹੇ ਆਤਮਕ ਪਰਕਾਸ਼ ਦਾ ਅੰਕੁਰ ਵਿਖਾ ਦਿੱਤਾ ਹੈ।
ਮਲਨ ਮੋਹ ਬਿਕਾਰ ਨਾਠੇ ਦਿਵਸ ਨਿਰਮਲ ਆਇਆ ॥ malan moh bikaar naathay divas nirmal aa-i-aa. The dirt of worldly attachment and evil thoughts have run away, and immaculate days have come in my life. ਮੋਹ ਆਦਿਕ ਭੈੜੈ ਵਿਕਾਰ (ਮੇਰੇ ਅੰਦਰੋਂ) ਨੱਸ ਗਏ ਹਨ, (ਮੇਰੀ ਜ਼ਿੰਦਗੀ ਦੇ) ਪਵਿੱਤਰ ਦਿਨ ਆ ਗਏ ਹਨ।
ਦ੍ਰਿਸਟਿ ਧਾਰੀ ਮਨਿ ਪਿਆਰੀ ਮਹਾ ਦੁਰਮਤਿ ਨਾਸੀ ॥ darisat Dhaaree man pi-aaree mahaa durmat naasee. God bestowed His glance of grace, it felt pleasing to my mind, and my immense evil-mindedness vanished. ਪ੍ਰਭੂ ਨੇ ਮੇਰੇ ਉਤੇ ਪਿਆਰ ਭਰੀ ਨਿਗਾਹ ਕੀਤੀ ਜਿਹੜੀ ਮੇਰੇ ਮਨ ਵਿਚ ਪਿਆਰੀ ਲੱਗੀ, ਅਤੇ ਮੇਰੇ ਅੰਦਰੋਂ ਬਹੁਤ ਹੀ ਖੋਟੀ ਮਤਿ ਨਾਸ ਹੋ ਗਈ।
ਬਿਨਵੰਤਿ ਨਾਨਕ ਭਈ ਨਿਰਮਲ ਪ੍ਰਭ ਮਿਲੇ ਅਬਿਨਾਸੀ ॥੩॥ binvant naanak bha-ee nirmal parabh milay abhinaasee. ||3|| Nanak prays, my life became immaculate when I realized the eternal God. ||3|| ਨਾਨਕ ਬੇਨਤੀ ਕਰਦਾ ਹੈ- ਅਬਿਨਾਸੀ ਪ੍ਰਭੂ ਜੀ ਮੈਨੂੰ ਮਿਲ ਪਏ ਹਨ, ਮੈਂ ਪਵਿੱਤਰ ਜੀਵਨ ਵਾਲੀ ਹੋ ਗਈ ਹਾਂ ॥੩॥
ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ ॥ sooraj kiran milay jal kaa jal hoo-aa raam. Just as upon meeting with the sun’s ray, the stone like hard ice becomes water and merges with water again, similarly when the human mind becomes pure by singing God’s praises, ਜਿਵੇਂ ਸੂਰਜ ਦੀ ਕਿਰਣ ਨਾਲ ਮਿਲ ਕੇ ਬਰਫ਼ ਤੋਂ ਪਾਣੀ ਦਾ ਪਾਣੀ ਬਣ ਜਾਂਦਾ ਹੈ ( ਬਰਫ਼-ਬਣੇ ਪਾਣੀ ਦੀ ਕਠੋਰਤਾ ਖ਼ਤਮ ਹੋ ਜਾਂਦੀ ਹੈ),
ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ ॥ jotee jot ralee sampooran thee-aa raam. the soul merges with the divine soul and one becomes perfect like God. (ਤਿਵੇਂ ਸਿਫ਼ਤਿ-ਸਾਲਾਹ ਦੀ ਬਰਕਤ ਨਾਲ ਜੀਵ ਦੇ ਅੰਦਰੋਂ ਰੁੱਖਾ-ਪਨ ਮੁੱਕ ਕੇ ਜੀਵ ਦੀ) ਜਿੰਦ ਪਰਮਾਤਮਾ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ, ਜੀਵ ਸਾਰੇ ਗੁਣਾਂ ਦੇ ਮਾਲਕ ਪਰਮਾਤਮਾ ਦਾ ਰੂਪ ਹੋ ਜਾਂਦਾ ਹੈ।
ਬ੍ਰਹਮੁ ਦੀਸੈ ਬ੍ਰਹਮੁ ਸੁਣੀਐ ਏਕੁ ਏਕੁ ਵਖਾਣੀਐ ॥ barahm deesai barahm sunee-ai ayk ayk vakhaanee-ai. Then he beholds and listens to God in all beings; he experiences the same one God being described everywhere. (ਤਦੋਂ ਉਸ ਨੂੰ ਹਰ ਥਾਂ) ਪਰਮਾਤਮਾ ਹੀ (ਵੱਸਦਾ) ਨਜ਼ਰੀਂ ਆਉਂਦਾ ਹੈ, (ਹਰੇਕ ਵਿਚ) ਪਰਮਾਤਮਾ ਹੀ (ਬੋਲਦਾ ਉਸ ਨੂੰ) ਸੁਣੀਦਾ ਹੈ (ਉਸ ਨੂੰ ਇਉਂ ਜਾਪਦਾ ਹੈ ਕਿ ਹਰ ਥਾਂ) ਇਕ ਪਰਮਾਤਮਾ ਦਾ ਹੀ ਜ਼ਿਕਰ ਹੋ ਰਿਹਾ ਹੈ।
ਆਤਮ ਪਸਾਰਾ ਕਰਣਹਾਰਾ ਪ੍ਰਭ ਬਿਨਾ ਨਹੀ ਜਾਣੀਐ ॥ aatam pasaaraa karanhaaraa parabh binaa nahee jaanee-ai. He beholds the Creator’s soul as this expanse and except for God, he doesn’t recognize anyone else. ਉਸ ਨੂੰ ਹਰ ਥਾਂ ਸਿਰਜਣਹਾਰ ਦੀ ਆਤਮਾ ਦਾ ਹੀ ਖਿਲਾਰਾ ਦਿੱਸਦਾ ਹੈ, ਪ੍ਰਭੂ ਤੋਂ ਬਿਨਾ ਉਹ ਕਿਸੇ ਹੋਰ ਨੂੰ ਕਿਤੇ ਨਹੀਂ ਪਛਾਣਦਾ।
ਆਪਿ ਕਰਤਾ ਆਪਿ ਭੁਗਤਾ ਆਪਿ ਕਾਰਣੁ ਕੀਆ ॥ aap kartaa aap bhugtaa aap kaaran kee-aa. God Himself is the creator, Himself the enjoyer and on His own He created the universe. ਪਰਮਾਤਮਾ ਆਪ ਹੀ ਪੈਦਾ ਕਰਨ ਵਾਲਾ ਹੈ, ਆਪ ਹੀ ਸਾਰੇ ਰੰਗ ਮਾਣਨ ਵਾਲਾ ਹੈ। ਉਸ ਨੇ ਆਪ ਹੀ ਆਲਮ ਬਣਾਇਆ ਹੈ।
ਬਿਨਵੰਤਿ ਨਾਨਕ ਸੇਈ ਜਾਣਹਿ ਜਿਨ੍ਹ੍ਹੀ ਹਰਿ ਰਸੁ ਪੀਆ ॥੪॥੨॥ binvant naanak say-ee jaaneh jinHee har ras pee-aa. ||4||2|| Nanak prays, they alone understand this who have tasted the nectar of God’s Name. ||4||2|| ਨਾਨਕ ਬੇਨਤੀ ਕਰਦਾ ਹੈ, ਇਸ ਅਵਸਥਾ ਨੂੰ ਉਹੀ ਮਨੁੱਖ ਸਮਝਦੇ ਹਨ, ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ ਹੈ ॥੪॥੨॥


© 2017 SGGS ONLINE
error: Content is protected !!
Scroll to Top