Guru Granth Sahib Translation Project

Guru granth sahib page-849

Page 849

ਬਿਲਾਵਲ ਕੀ ਵਾਰ ਮਹਲਾ ੪ bilaaval kee vaar mehlaa 4 Raag Bilaaval, vaar Fourth Guru:
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the True Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਸਲੋਕ ਮਃ ੪ ॥ salok mehlaa 4. Shalok, Fourth Gurul:
ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ har utam har parabh gaavi-aa kar naad bilaaval raag. Only that person has sung praises of the supreme God in the melody of Raag Bilaaval, ਉਸ ਮਨੁੱਖ ਨੇ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ,
ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ updays guroo sun mani-aa Dhur mastak pooraa bhaag. who has the perfect preordained destiny; after listening to the Guru’s teachings, he has acted on it. ਜਿਸ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਉਸ ਉਤੇ ਅਮਲ ਕੀਤਾ ਹੈ ।
ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ sabh dinas rain gun uchrai har har har ur liv laag. That person always utters praises of God and his heart remains attuned to Him. ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਦੇ ਹਿਰਦੇ ਵਿਚ ਪ੍ਰਭੂ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ।
ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ sabh tan man hari-aa ho-i-aa man khirhi-aa hari-aa baag. His body and mind become spiritually rejuvenated; His mind becomes delighted like a garden in bloom. ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ,, ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ।
ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ agi-aan anDhayraa mit ga-i-aa gur chaanan gi-aan charaag. The darkness of his spiritual ignorance is dispelled with the light of the lamp of the Guru’s divine wisdom. ਗੁਰੂ ਦੇ ਦਿਤੇ ਬ੍ਰਹਿਮ ਗਿਆਨ ਦੇ ਦੀਵੇ ਦੇ ਪ੍ਰਕਾਸ਼ ਨਾਲ ਉਸ ਦੇ ਅੰਦਰੋਂ ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ ਮਿਟ ਜਾਂਦਾ ਹੈ।
ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥ jan naanak jeevai daykh har ik nimakh gharhee mukh laag. ||1|| O’ God, Your devotee Nanak spiritually rejuvenates by beholding Your blessed vision; show me Your sight just for a moment. ||1|| ਹੇ ਹਰੀ! ਦਾਸ ਨਾਨਕ ਤੈਨੂੰ ਵੇਖ ਕੇ ਜੀਉਂਦਾ ਹੈ। ਇਕ ਮੁਹਤ ਤੇ ਛਿਨ ਭਰ ਲਈ ਹੀ ਤੂੰ ਮੈਨੂੰ ਆਪਣਾ ਮੁਖੜਾ ਵਿਖਾਲ ॥੧॥
ਮਃ ੩ ॥ mehlaa 3. Third Guru:
ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥ bilaaval tab hee keejee-ai jab mukh hovai naam. One enjoys the bliss of Naam only when he sings God’s praises. ਪੂਰਨ ਆਤਮਕ ਆਨੰਦ ਤਦੋਂ ਹੀ ਮਾਣਿਆ ਜਾ ਸਕਦਾ ਹੈ, ਜਦੋਂ ਪਰਮਾਤਮਾ ਦਾ ਨਾਮ ਮਨੁੱਖ ਦੇ ਮੂੰਹ ਵਿਚ ਟਿਕਦਾ ਹੈ।
ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥ raag naad sabad sohnay jaa laagai sahj Dhi-aan. The melody and music sounds pleasing to the mind only when one remains in a state of spiritual poise through the Guru’s word. ਰਾਗ ਤੇ ਨਾਦ ਭੀ ਤਦੋਂ ਹੀ ਸੋਹਣੇ ਲੱਗਦੇ ਹਨ ਜਦੋਂ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਦੀ ਸੁਰਤ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ।
ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥ raag naad chhod har sayvee-ai taa dargeh paa-ee-ai maan. Renouncing the worldly songs and melodies, when we remember God with adoration, only then we receive honor in God’s presence. ਸੰਸਾਰਕ ਰਾਗ ਰੰਗ ਦਾ ਰਸ ਛੱਡ ਕੇ ਪ੍ਰਭੂ ਦੀ ਭਗਤੀ ਕਰਨੀ ਚਾਹੀਦੀ ਹੈ, ਤਦੋਂ ਹੀ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ।
ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥ naanak gurmukh barahm beechaaree-ai chookai man abhimaan. ||2|| O’ Nanak! when we contemplate God’s virtues through the Guru’s teachings, then the ego of the mind vanishes. ||2|| ਹੇ ਨਾਨਕ! ਗੁਰੂ ਦੇ ਸਨਮੁਖ ਹੋ ਕੇ ਜੇ ਪ੍ਰਭੂ ਦੀ ਸੋਚ ਵੀਚਾਰ ਕਰਈਏ, ਤਾਂ ਮਨ ਵਿਚ ਟਿਕਿਆ ਹੋਇਆ ਹੰਕਾਰ ਦੂਰ ਹੋ ਜਾਂਦਾ ਹੈ ॥੨॥
ਪਉੜੀ ॥ pa-orhee. Pauree:
ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥ too har parabh aap agamm hai sabh tuDh upaa-i-aa. O’ God, You have created everything; but You Yourself are incomprehensible. ਹੇ ਹਰੀ! ਤੂੰ ਆਪ ਹੀ ਸਾਰੇ ਜੀਵ ਪੈਦਾ ਕੀਤੇ ਹੋਏ ਹਨ, ਪਰ ਤੂੰ ਜੀਵਾਂ ਦੀ ਪਹੁੰਚ ਤੋਂ ਪਰੇ ਹੈਂ।
ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥ too aapay aap varatdaa sabh jagat sabaa-i-aa. You Yourself are totally pervading the entire universe. ਸਾਰੇ ਜਗਤ ਵਿਚ ਤੂੰ ਆਪ ਹੀ ਆਪ ਵਿਆਪਕ ਹੋ ਰਿਹਾ ਹੈਂ।
ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥ tuDh aapay taarhee laa-ee-ai aapay gun gaa-i-aa. You Yourself are absorbed in the state of deep meditation and You Yourself sing Your own praises (through the mortals). ਤੂੰ ਆਪ ਹੀ ਸਮਾਧੀ ਲਾ ਰਿਹਾ ਹੈਂ, ਤੇ ਆਪਣੇ ਗੁਣ ਭੀ ਤੂੰ ਆਪ ਹੀ ਗਾ ਰਿਹਾ ਹੈਂ।
ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥ har Dhi-aavahu bhagtahu dinas raat ant la-ay chhadaa-i-aa. O’ devotees, always lovingly remember God, He is the one who saves us in the end. ਹੇ ਸੰਤ ਜਨੋ! ਹਰ ਵੇਲੇ ਪਰਮਾਤਮਾ ਦਾ ਧਿਆਨ ਧਰਿਆ ਕਰੋ, ਉਹ ਪਰਮਾਤਮਾ ਹੀ ਅੰਤ ਵਿਚ ਬਚਾਂਦਾ ਹੈ।
ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥ jin sayvi-aa tin sukh paa-i-aa har naam samaa-i-aa. ||1|| Whosoever remembered God with loving devotion, received celestial peace and remained absorbed in His Name. ||1|| ਜਿਸ ਭੀ ਮਨੁੱਖ ਨੇ ਉਸ ਦੀ ਸੇਵਾ ਕੀਤੀ, ਉਸ ਨੇ ਹੀ ਸੁਖ ਪ੍ਰਾਪਤ ਕੀਤਾ, ਕਿਉਂਕਿ ਉਹ ਸਦਾ ਪ੍ਰਭੂ ਦੇ ਨਾਮ ਵਿਚ ਲੀਨ ਰਹਿੰਦਾ ਹੈ ॥੧॥
ਸਲੋਕ ਮਃ ੩ ॥ salok mehlaa 3. Shalok, Third Guru:
ਦੂਜੈ ਭਾਇ ਬਿਲਾਵਲੁ ਨ ਹੋਵਈ ਮਨਮੁਖਿ ਥਾਇ ਨ ਪਾਇ ॥ doojai bhaa-ay bilaaval na hova-ee manmukh thaa-ay na paa-ay. The bliss does not well up in a person who is in the love of duality; a self-willed person is not accepted in God’s presence. ਮਾਇਆ ਦੇ ਮੋਹ ਵਿਚ ਟਿਕੇ ਰਿਹਾਂ ਆਨੰਦ ਨਹੀਂ ਮਿਲਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਪ੍ਰਭੂ ਦੀ ਨਿਗਾ ਵਿਚ ਕਬੂਲ ਨਹੀਂ ਹੁੰਦਾ,
ਪਾਖੰਡਿ ਭਗਤਿ ਨ ਹੋਵਈ ਪਾਰਬ੍ਰਹਮੁ ਨ ਪਾਇਆ ਜਾਇ ॥ pakhand bhagat na hova-ee paarbarahm na paa-i-aa jaa-ay. True devotional worship cannot be performed and God cannot be realized through hypocrisy. (ਕਿਉਂਕਿ) ਅੰਦਰੋਂ ਹੋਰ ਤੇ ਬਾਹਰੋਂ ਹੋਰ ਰਿਹਾਂ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ, ਇਸ ਤਰ੍ਹਾਂ ਪਰਮਾਤਮਾ ਨਹੀਂ ਮਿਲ ਸਕਦਾ।
ਮਨਹਠਿ ਕਰਮ ਕਮਾਵਣੇ ਥਾਇ ਨ ਕੋਈ ਪਾਇ ॥ manhath karam kamaavnay thaa-ay na ko-ee paa-ay. No one is accepted in God’s presence by performing religious rituals through the stubbornness of mind. ਮਨ ਦੇ ਹਠ ਨਾਲ ਕੀਤੇ ਕਰਮਾਂ ਦੀ ਰਾਹੀਂ ਕੋਈ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਰਵਾਨ ਨਹੀਂ ਹੁੰਦਾ।
ਨਾਨਕ ਗੁਰਮੁਖਿ ਆਪੁ ਬੀਚਾਰੀਐ ਵਿਚਹੁ ਆਪੁ ਗਵਾਇ ॥ naanak gurmukh aap beechaaree-ai vichahu aap gavaa-ay. O’ Nanak, shedding our self-conceit from within, we should reflect on ourselves through the Guru’s teachings. ਹੇ ਨਾਨਕ! (ਆਖ-ਹੇ ਭਾਈ!) ਅੰਦਰੋਂ ਆਪਾ-ਭਾਵ ਦੂਰ ਕਰ ਕੇ ਗੁਰੂ ਦੀ ਸਰਨ ਪੈ ਕੇ ਆਪਣਾ ਆਤਮਕ ਜੀਵਨ ਪੜਤਾਲਣਾ ਚਾਹੀਦਾ ਹੈ।
ਆਪੇ ਆਪਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਵਸਿਆ ਮਨਿ ਆਇ ॥ aapay aap paarbarahm hai paarbarahm vasi-aa man aa-ay. when the supreme God, who Himself pervades everywhere, manifests in the mind, ਪਰਮਾਤਮਾ (ਜੋ ਹਰ ਥਾਂ) ਆਪ ਹੀ ਆਪ ਹੈ ਮਨ ਵਿਚ ਆ ਵੱਸਦਾ ਹੈ,
ਜੰਮਣੁ ਮਰਣਾ ਕਟਿਆ ਜੋਤੀ ਜੋਤਿ ਮਿਲਾਇ ॥੧॥ jaman marnaa kati-aa jotee jot milaa-ay. ||1|| then the cycle of his birth and death ends and the light (soul) unites with the supreme Light. ||1|| ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ਅਤੇ ਆਤਮ-ਜੋਤ ਪ੍ਰਮਾਤਮ-ਜੋਤ ਨਾਲ ਅਭੇਦ ਹੋ ਜਾਂਦੀ ਹੈ ॥੧॥
ਮਃ ੩ ॥ mehlaa 3. Third Guru:
ਬਿਲਾਵਲੁ ਕਰਿਹੁ ਤੁਮ੍ਹ੍ਹ ਪਿਆਰਿਹੋ ਏਕਸੁ ਸਿਉ ਲਿਵ ਲਾਇ ॥ bilaaval karihu tumH pi-aariho aykas si-o liv laa-ay. O’ my friends, keep living blissfully by attuning your mind to the one God. ਹੇ ਪਿਆਰੇ ਸੱਜਣੋ! ਇੱਕ (ਪਰਮਾਤਮਾ) ਨਾਲ ਸੁਰਤ ਜੋੜ ਕੇ ਤੁਸੀ ਆਤਮਕ ਆਨੰਦ ਮਾਣਦੇ ਰਹੋ।
ਜਨਮ ਮਰਣ ਦੁਖੁ ਕਟੀਐ ਸਚੇ ਰਹੈ ਸਮਾਇ ॥ janam maran dukh katee-ai sachay rahai samaa-ay. One who remains merged in the eternal God, the misery of his entire life is eradicated. ਜਿਹੜਾ ਮਨੁੱਖ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦਾ ਹੈ, ਉਸ ਦਾ ਸਾਰੀ ਉਮਰ ਦਾ ਦੁੱਖ ਕੱਟਿਆ ਜਾਂਦਾ ਹੈ ।
ਸਦਾ ਬਿਲਾਵਲੁ ਅਨੰਦੁ ਹੈ ਜੇ ਚਲਹਿ ਸਤਿਗੁਰ ਭਾਇ ॥ sadaa bilaaval anand hai jay chaleh satgur bhaa-ay. There is always happiness and bliss in people’s lives, if they live in accordance with the true Guru’s will, ਜੇ (ਮਨੁੱਖ) ਗੁਰੂ ਦੇ ਹੁਕਮ ਅਨੁਸਾਰ ਜੀਵਨ ਬਿਤੀਤ ਕਰਦੇ ਰਹਿਣ (ਤਾਂ ਉਹਨਾਂ ਦੇ ਅੰਦਰ) ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ।
ਸਤਸੰਗਤੀ ਬਹਿ ਭਾਉ ਕਰਿ ਸਦਾ ਹਰਿ ਕੇ ਗੁਣ ਗਾਇ ॥ satsangtee bahi bhaa-o kar sadaa har kay gun gaa-ay. join the holy congregation and always keep singing praises of God with love. ਅਤੇ ਸਤਸੰਗਤਿ ਵਿਚ ਬੈਠ ਕੇ ਪਿਆਰ ਨਾਲ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਗਾਇਨ ਕਰਦੇ ਰਹਿਣ l
ਨਾਨਕ ਸੇ ਜਨ ਸੋਹਣੇ ਜਿ ਗੁਰਮੁਖਿ ਮੇਲਿ ਮਿਲਾਇ ॥੨॥ naanak say jan sohnay je gurmukh mayl milaa-ay. ||2|| O’ Nanak, those devotees become spiritually beautiful whom God has united with Himself through the Guru. ||2|| ਹੇ ਨਾਨਕ! ਜੋ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਪ੍ਰਭੂ ਦੀ ਯਾਦ ਵਿਚ ਟਿਕੇ ਰਹਿੰਦੇ ਹਨ, ਉਹ ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ ॥੨॥
ਪਉੜੀ ॥ pa-orhee. Pauree:
ਸਭਨਾ ਜੀਆ ਵਿਚਿ ਹਰਿ ਆਪਿ ਸੋ ਭਗਤਾ ਕਾ ਮਿਤੁ ਹਰਿ ॥ sabhnaa jee-aa vich har aap so bhagtaa kaa mit har. God who Himself pervades all is a friend of the devotees. ਹੇ ਭਾਈ! ਜਿਹੜਾ ਪਰਮਾਤਮਾ ਆਪ ਸਭ ਜੀਵਾਂ ਵਿਚ ਮੌਜੂਦ ਹੈ ਉਹ ਹੀ ਭਗਤਾਂ ਦਾ ਮਿੱਤਰ ਹੈ।
ਸਭੁ ਕੋਈ ਹਰਿ ਕੈ ਵਸਿ ਭਗਤਾ ਕੈ ਅਨੰਦੁ ਘਰਿ ॥ sabh ko-ee har kai vas bhagtaa kai anand ghar. Everyone is under God’s control; there is bliss in the hearts of devotees. ਭਗਤਾਂ ਦੇ ਹਿਰਦੇ-ਘਰ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ (ਕਿਉਂਕਿ ਉਹ ਜਾਣਦੇ ਹਨ ਕਿ) ਹਰੇਕ ਜੀਵ ਪ੍ਰਭੂ ਦੇ ਵੱਸ ਵਿਚ ਹੈ ।
ਹਰਿ ਭਗਤਾ ਕਾ ਮੇਲੀ ਸਰਬਤ ਸਉ ਨਿਸੁਲ ਜਨ ਟੰਗ ਧਰਿ ॥ har bhagtaa kaa maylee sarbat sa-o nisul jan tang Dhar. God is the friend and companion of His devotees; all His devotees sleep in peace because they have no worries in life. ਪ੍ਰਭੂ ਆਪਣੇ ਭਗਤਾਂ ਦਾ ਸਾਥੀ-ਮਦਦਗਾਰ ਹੈ ਉਸ ਦੇ ਭਗਤ ਲੱਤ ਉਤੇ ਲੱਤ ਰਖ ਕੇ ਸੌਂਦੇ ਹਨ (ਨਿਸਚਿੰਤ ਜੀਵਨ ਬਤੀਤ ਕਰਦੇ ਹਨ)।
ਹਰਿ ਸਭਨਾ ਕਾ ਹੈ ਖਸਮੁ ਸੋ ਭਗਤ ਜਨ ਚਿਤਿ ਕਰਿ ॥ har sabhnaa kaa hai khasam so bhagat jan chit kar. God is the Master of all; His devotees always lovingly remember Him. ਪਰਮਾਤਮਾ ਸਭ ਜੀਵਾਂ ਦਾ ਖਸਮ ਹੈ, ਭਗਤ ਜਨ ਉਸ ਨੂੰ ਸਦਾ ਸਿਮਰਦੇ ਹਨ।
ਤੁਧੁ ਅਪੜਿ ਕੋਇ ਨ ਸਕੈ ਸਭ ਝਖਿ ਝਖਿ ਪਵੈ ਝੜਿ ॥੨॥ tuDh aparh ko-ay na sakai sabh jhakh jhakh pavai jharh. ||2|| O’ God, the entire world struggles and becomes weary, but no one can estimate the limits of Your virtues. ||2|| ਹੇ ਪ੍ਰਭੂ! ਸਾਰੀ ਲੁਕਾਈ ਖਪ ਖਪ ਕੇ ਥੱਕ ਜਾਂਦੀ ਹੈ, ਕੋਈ ਤੇਰੇ ਗੁਣਾਂ ਦਾ ਅੰਤ ਨਹੀਂ ਪਾ ਸਕਦਾ ॥੨॥


© 2017 SGGS ONLINE
error: Content is protected !!
Scroll to Top