Guru Granth Sahib Translation Project

Guru granth sahib page-853

Page 853

ਗੁਰਮੁਖਿ ਸੇਵਕ ਭਾਇ ਹਰਿ ਧਨੁ ਮਿਲੈ ਤਿਥਹੁ ਕਰਮਹੀਣ ਲੈ ਨ ਸਕਹਿ ਹੋਰ ਥੈ ਦੇਸ ਦਿਸੰਤਰਿ ਹਰਿ ਧਨੁ ਨਾਹਿ ॥੮॥ gurmukh sayvak bhaa-ay har Dhan milai tithhu karamheen lai na sakahi hor thai days disantar har Dhan naahi. ||8|| The wealth of God’s Name is received from the Guru by humbly following his teachings; the unfortunate people cannot receive it from the Guru;(without the Guru) this wealth is not available anywhere else. ||8|| ਹੇ ਭਾਈ! ਸੇਵਕ-ਭਾਵਨਾ ਨਾਲ ਗੁਰੂ ਦੀ ਸਰਨ ਪਿਆਂ ਹੀ ਪਰਮਾਤਮਾ ਦਾ ਨਾਮ-ਧਨ ਮਿਲਦਾ ਹੈ; ਪਰ ਉਹ ਅਭਾਗੇ ਉਥੋਂ (ਗੁਰੂ-ਦਰ ਤੋਂ) ਇਹ ਧਨ ਲੈ ਨਹੀਂ ਸਕਦੇ (ਤੇ, ਗੁਰੂ-ਦਰ ਤੋਂ ਬਿਨਾ) ਕਿਸੇ ਹੋਰ ਥਾਂ ਕਿਸੇ ਹੋਰ ਦੇਸ ਵਿਚ ਇਹ ਨਾਮ-ਧਨ ਹੈ ਹੀ ਨਹੀਂ ॥੮॥
ਸਲੋਕ ਮਃ ੩ ॥ salok mehlaa 3. Shalok, Third Guru:
ਗੁਰਮੁਖਿ ਸੰਸਾ ਮੂਲਿ ਨ ਹੋਵਈ ਚਿੰਤਾ ਵਿਚਹੁ ਜਾਇ ॥ gurmukh sansaa mool na hova-ee chintaa vichahu jaa-ay. The Guru’s followers do not have skepticism at all, and all their worries depart from within. ਜਿਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ, ਉਹਨਾਂ ਨੂੰ ਕਿਸੇ ਕਿਸਮ ਦਾ ਤੌਖ਼ਲਾ ਉੱਕਾ ਹੀ ਨਹੀਂ ਹੁੰਦਾ, ਉਹਨਾਂ ਦੇ ਅੰਦਰੋਂ ਚਿੰਤਾ ਦੂਰ ਹੋ ਜਾਂਦੀ ਹੈ।
ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਨ ਜਾਇ ॥ jo kichh ho-ay so sehjay ho-ay kahnaa kichhoo na jaa-ay. They believe that whatever is happening, it is happening in its natural course, so nothing can be said about it. ਉਹਨਾਂ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ ਜੋ ਕੁਝ ਹੋ ਰਿਹਾ ਹੈ ਉਹ ਸੁਭਾਵਕ ਹੀ ਰਿਹਾ ਹੈ, ਉਸ ਉਤੇ ਕੋਈ ਇਤਰਾਜ਼ ਨਹੀਂ ਕੀਤਾ ਜਾ ਸਕਦਾ।
ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ ਪੰਨੈ ਪਾਇ ॥੧॥ naanak tin kaa aakhi-aa aap sunay je la-i-an pannai paa-ay. ||1|| O’ Nanak, God listens to the submissions of those whom He accepts as His own. ||1|| ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਆਪਣੇ ਲੜ ਲਾ ਲੈਂਦਾ ਹੈ ਉਹਨਾਂ ਦੀ ਅਰਜ਼ੋਈ ਪਰਮਾਤਮਾ ਆਪ ਸੁਣਦਾ ਹੈ ॥੧॥
ਮਃ ੩ ॥ mehlaa 3. Third Guru:
ਕਾਲੁ ਮਾਰਿ ਮਨਸਾ ਮਨਹਿ ਸਮਾਣੀ ਅੰਤਰਿ ਨਿਰਮਲੁ ਨਾਉ ॥ kaal maar mansaa maneh samaanee antar nirmal naa-o. One in whose mind is enshrined God’s immaculate Name, that person conquers his fear of death and buries his worldly desires within his mind. ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਦਾ ਪਵਿੱਤਰ ਨਾਮ ਵੱਸਦਾ ਹੈ ਉਹ ਆਤਮਕ ਮੌਤ ਨੂੰ ਮੁਕਾ ਕੇ ਮਾਇਕ ਫੁਰਨੇ ਮਨ ਵਿਚ ਹੀ ਦੱਬ ਦੇਂਦਾ ਹੈ।
ਅਨਦਿਨੁ ਜਾਗੈ ਕਦੇ ਨ ਸੋਵੈ ਸਹਜੇ ਅੰਮ੍ਰਿਤੁ ਪਿਆਉ ॥ an-din jaagai kaday na sovai sehjay amrit pi-aa-o. He always remains alert to the onslaughts of worldly allurements, he never becomes careless and he intuitively partakes the ambrosial nectar of Naam. ਉਹ ਮਨੁੱਖ (ਮਾਇਆ ਦੇ ਹੱਲਿਆਂ ਵਲੋਂ) ਹਰ ਵੇਲੇ ਸੁਚੇਤ ਰਹਿੰਦਾ ਹੈ, ਕਦੇ ਉਹ (ਗ਼ਫ਼ਲਤ ਦੀ ਨੀਂਦ ਵਿਚ) ਨਹੀਂ ਸੌਂਦਾ। ਅਤੇ ਉਹ ਸੁਖੈਨ ਹੀ ਨਾਮ-ਅੰਮ੍ਰਿਤ ਪਾਨ ਕਰਦਾ ਹੈ।
ਮੀਠਾ ਬੋਲੇ ਅੰਮ੍ਰਿਤ ਬਾਣੀ ਅਨਦਿਨੁ ਹਰਿ ਗੁਣ ਗਾਉ ॥ meethaa bolay amrit banee an-din har gun gaa-o. He speaks sweet words and he always lovingly sings the praises of God through the true Guru’s ambrosial divine words. ਉਹ ਮਿੱਠਾ ਬੋਲਦਾ ਹੈ, ਸਤਿਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ ਉਹ ਹਰ ਵੇਲੇ ਵਾਹਿਗੁਰੂ ਦੇ ਗੁਣ ਗਾਂਦਾ ਹੈ।
ਨਿਜ ਘਰਿ ਵਾਸਾ ਸਦਾ ਸੋਹਦੇ ਨਾਨਕ ਤਿਨ ਮਿਲਿਆ ਸੁਖੁ ਪਾਉ ॥੨॥ nij ghar vaasaa sadaa sohday naanak tin mili-aa sukh paa-o. ||2|| Such people remain attuned to God dwelling within, and they always look beauteous; O’ Nanak! upon meeting them I enjoy celestial peace. ||2|| ਇਹੋ ਜਿਹੇ ਮਨੁੱਖ ਸਦਾ ਪਰਮਾਤਮਾ ਦੇ ਚਰਨਾਂ ਵਿਚ ਟਿਕੇ ਰਹਿੰਦੇ ਹਨ, ਉਹਨਾਂ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਹੇ ਨਾਨਕ! ਇਹੋ ਜਿਹੇ ਮਨੁੱਖਾਂ ਨੂੰ ਮਿਲ ਕੇ ਮੈਂ ਭੀ ਆਤਮਕ ਆਨੰਦ ਮਾਣਦਾ ਹਾਂ ॥੨॥
ਪਉੜੀ ॥ pa-orhee. Pauree:
ਹਰਿ ਧਨੁ ਰਤਨ ਜਵੇਹਰੀ ਸੋ ਗੁਰਿ ਹਰਿ ਧਨੁ ਹਰਿ ਪਾਸਹੁ ਦੇਵਾਇਆ ॥ har Dhan ratan javayharee so gur har Dhan har paashu dayvaa-i-aa. The wealth of God’s Name is like the priceless jewels and gems; whoever has received this wealth of Naam, the Guru has caused God to bless it. ਪ੍ਰਭੂ ਦਾ ਨਾਮ-ਧਨ ਰਤਨ ਹੀਰੇ ਹਨ। ਇਹ ਹਰਿ-ਨਾਮ-ਧਨ ਜਿਸ ਨੂੰ ਪਰਮਾਤਮਾ ਪਾਸੋਂ ਦਿਵਾਇਆ ਹੈ ਗੁਰੂ ਨੇ ਹੀ ਦਿਵਾਇਆ ਹੈ।
ਜੇ ਕਿਸੈ ਕਿਹੁ ਦਿਸਿ ਆਵੈ ਤਾ ਕੋਈ ਕਿਹੁ ਮੰਗਿ ਲਏ ਅਕੈ ਕੋਈ ਕਿਹੁ ਦੇਵਾਏ ਏਹੁ ਹਰਿ ਧਨੁ ਜੋਰਿ ਕੀਤੈ ਕਿਸੈ ਨਾਲਿ ਨ ਜਾਇ ਵੰਡਾਇਆ ॥ jay kisai kihu dis aavai taa ko-ee kihu mang la-ay akai ko-ee kihu dayvaa-ay ayhu har Dhan jor keetai kisai naal na jaa-ay vandaa-i-aa. If one sees another person having worldly wealth and asks for it, then someone may get it for him; but the wealth of God’s Name can not be shared with someone even by force. ਜੇ ਕਿਸੇ ਮਨੁੱਖ ਨੂੰ (ਗੁਰੂ ਤੋਂ ਬਿਨਾ ਕਿਸ ਕੁਝ ਦਿੱਸ ਪਏ ਤਾਂ (ਉਸ ਪਾਸੋਂ ਕੋਈ) ਕੁਝ ਮੰਗ ਭੀ ਲਏ, ਜਾਂ, ਕੋਈ ਕੁਝ ਦਿਵਾ ਦੇਵੇ। ਪਰ ਇਹ ਨਾਮ-ਧਨ ਧੱਕਾ ਕਰ ਕੇ (ਭੀ) ਕਿਸੇ ਨਾਲ ਵੰਡਾਇਆ ਨਹੀਂ ਜਾ ਸਕਦਾ l
ਜਿਸ ਨੋ ਸਤਿਗੁਰ ਨਾਲਿ ਹਰਿ ਸਰਧਾ ਲਾਏ ਤਿਸੁ ਹਰਿ ਧਨ ਕੀ ਵੰਡ ਹਥਿ ਆਵੈ ਜਿਸ ਨੋ ਕਰਤੈ ਧੁਰਿ ਲਿਖਿ ਪਾਇਆ ॥ jis no satgur naal har sarDhaa laa-ay tis har Dhan kee vand hath aavai jis no kartai Dhur likh paa-i-aa. One who is preordained, God blesses him with the faith in the true Guru and then he receives his share of the wealth of God’s Name through the Guru. ਪ੍ਰਭੂ ਨੇ ਧੁਰੋਂ ਜਿਸ ਮਨੁੱਖ ਦੇ ਮੱਥੇ ਤੇ ਲੇਖ ਲਿਖ ਦਿੱਤਾ ਹੈ, ਪ੍ਰਭੂ ਉਸ ਮਨੁੱਖ ਦੀ ਗੁਰੂ ਵਿਚ ਸਰਧਾ ਬਣਾਂਦਾ ਹੈ, ਤੇ (ਗੁਰੂ ਦੀ ਰਾਹੀਂ) ਉਸ ਮਨੁੱਖ ਨੂੰ ਨਾਮ-ਧਨ ਦਾ ਹਿੱਸਾ ਮਿਲਦਾ ਹੈ।
ਇਸੁ ਹਰਿ ਧਨ ਕਾ ਕੋਈ ਸਰੀਕੁ ਨਾਹੀ ਕਿਸੈ ਕਾ ਖਤੁ ਨਾਹੀ ਕਿਸੈ ਕੈ ਸੀਵ ਬੰਨੈ ਰੋਲੁ ਨਾਹੀ ਜੇ ਕੋ ਹਰਿ ਧਨ ਕੀ ਬਖੀਲੀ ਕਰੇ ਤਿਸ ਕਾ ਮੁਹੁ ਹਰਿ ਚਹੁ ਕੁੰਡਾ ਵਿਚਿ ਕਾਲਾ ਕਰਾਇਆ ॥ is har Dhan kaa ko-ee sareek naahee kisai kaa khat naahee kisai kai seev bannai rol naahee jay ko har Dhan kee bakheelee karay tis kaa muhu har chahu kundaa vich kaalaa karaa-i-aa. No one is a partner in this wealth of God’s Name, no one has rights to it and it has no boundaries or borders to be disputed; whoever speaks ill of this wealth, God begets that person disgraced everywhere. ਇਸ ਵਾਹਿਗੁਰੂ ਦੇ ਨਾਮ ਦੀ ਦੌਲਤ ਦਾ ਕੋਈ ਸ਼ਰੀਕ ਨਹੀਂ ਨਾਂ ਹੀ ਕਿਸੇ ਕੋਲ ਇਸ ਦਾ ਮਲਕੀਅਤੀ ਪਟਾ ਹੈ। ਇਸ ਦੀ ਹੱਦ ਅਤੇ ਵੱਟ ਸੰਬੰਧੀ ਕਿਸੇ ਜਣੇ ਨਾਲ ਕੋਈ ਲੜਾਈ ਝਗੜਾ ਨਹੀਂ। ਜੇਕਰ ਕੋਈ ਜਣਾ ਵਾਹਿਗੁਰੂ ਦੇ ਨਾਮ ਦੀ ਦੌਲਤ ਦੀ ਬਦਖੋਈ ਕਰਦਾ ਹੈ ਤਾਂ ਸਾਹਿਬ ਉਸ ਨੂੰ ਹਰ ਪਾਸਿਉਂ ਫਿਟਕਾਰ ਪਵਾਉਂਦਾ ਹੈ।
ਹਰਿ ਕੇ ਦਿਤੇ ਨਾਲਿ ਕਿਸੈ ਜੋਰੁ ਬਖੀਲੀ ਨ ਚਲਈ ਦਿਹੁ ਦਿਹੁ ਨਿਤ ਨਿਤ ਚੜੈ ਸਵਾਇਆ ॥੯॥ har kay ditay naal kisai jor bakheelee na chal-ee dihu dihu nit nit charhai savaa-i-aa. ||9|| No one’s power or jealousy can prevail against the wealth blessed by God; this wealth always keeps multiplying day after day. ||9|| ਪਰਮਾਤਮਾ ਦੇ ਦਿਤੇ ਨਾਮ-ਧਨ ਦੇ ਉਲਟ ਕਿਸੇ ਹੋਰ ਦਾ ਜ਼ੋਰ ਨਹੀਂ ਚੜ੍ਹ ਸਕਦਾ, ਕਿਸੇ ਦੀ ਈਰਖਾ ਕੁਝ ਵਿਗਾੜ ਨਹੀਂ ਸਕਦੀ (ਇਹ ਐਸੀ ਦਾਤ ਹੈ ਕਿ) ਇਹ ਹਰ ਰੋਜ਼ ਸਦਾ ਵਧਦੀ ਹੀ ਜਾਂਦੀ ਹੈ ॥੯॥
ਸਲੋਕ ਮਃ ੩ ॥ salok mehlaa 3. Shalok, Third Guru:
ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ jagat jalandaa rakh lai aapnee kirpaa Dhaar. O’ God, bestow Your mercy and save the world, which is burning in the anguish of worldly desires, ਹੇ ਪ੍ਰਭੂ! ਤ੍ਰਿਸ਼ਨਾ ਦੀ ਅੱਗ ਵਿਚ ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ,
ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ jit du-aarai ubrai titai laihu ubaar. Please save it, in whatever way it can be saved. ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ।
ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ satgur sukh vaykhaali-aa sachaa sabad beechaar. The true Guru has revealed that, the celestial peace is received by reflecting on the divine word of God’s praises ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸਚੇ ਸ਼ਬਦ ਦੀ ਵਿਚਾਰ ਦੁਆਰਾ ਸਤਿਗੂਰੁ ਨੇ ਆਤਮਿਕ ਸੁਖ ਵਿਖਾਲ ਦਿੱਤਾ ਹੈ l ,
ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ naanak avar na sujh-ee har bin bakhsanhaar. ||1|| O’ Nanak, I cannot think of anyone other than God who can forgive (and save this world). ||1|| ਹੇ ਨਾਨਕ! ਪਰਮਾਤਮਾ ਤੋਂ ਬਿਨਾ ਮੈਨੂੰ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਸੁਝਦਾ ॥੧॥
ਮਃ ੩ ॥ mehlaa 3. Third Guru:
ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ha-umai maa-i-aa mohnee doojai lagai jaa-ay. The enticing Maya (worldly riches and power) produces ego which entraps people in the love of duality. ਮੋਹਿਤ ਕਰ ਲੈਣ ਵਾਲੀ ਮੋਹਨੀ ਦੇ ਰਾਹੀਂ ਹੰਕਾਰ ਉਤਪੰਨ ਹੁੰਦਾ ਹੈ ਅਤੇ ਇਨਸਾਨ ਦਵੈਤ-ਭਾਵ ਨਾਲ ਜੁੜ ਜਾਂਦਾ ਹੈ।
ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ naa ih maaree na marai naa ih hat vikaa-ay. This ego cannot be killed, it does not die and it cannot be sold away in a store. ਇਹ ਹਉਮੈ ਨਾਹ ਮਾਰੀ ਜਾ ਸਕਦੀ ਹੈ, ਨਾਹ ਹੀ ਇਹ ਆਪ ਮਰਦੀ ਹੈ, ਨਾਹ ਹੀ ਇਹ ਕਿਸੇ ਹੱਟੀ ਤੇ ਵੇਚੀ ਜਾ ਸਕਦੀ ਹੈ।
ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ gur kai sabad parjaalee-ai taa ih vichahu jaa-ay. When ego is burnt down through the Guru’s word, only then it departs from within a person, ਜਦੋਂ ਇਹ ਗੁਰੂ ਦੇ ਸ਼ਬਦ ਦੀ ਰਾਹੀਂ ਚੰਗੀ ਤਰ੍ਹਾਂ ਸਾੜ ਦਿੱਤੀ ਜਾਏ, ਤਦੋਂ ਹੀ ਇਹ (ਜੀਵ ਦੇ) ਅੰਦਰੋਂ ਮੁੱਕਦੀ ਹੈ।
ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ tan man hovai ujlaa naam vasai man aa-ay. then his body and mind becomes immaculate, and God’s Name manifests in his mind. ਉਸ ਦਾ ਤਨ ਉਸ ਦਾ ਮਨ ਪਵਿੱਤਰ ਹੋ ਜਾਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ।
ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥ naanak maa-i-aa kaa maaran sabad hai gurmukh paa-i-aa jaa-ay. ||2|| O’ Nanak, the antidote of Maya is the divine world of God’s praises which is received by following the Guru’s teachings. ||2|| ਹੇ ਨਾਨਕ! ਗੁਰੂ ਦਾ ਸ਼ਬਦ ਹੀ ਮਾਇਆ ਦਾ ਪ੍ਰਭਾਵ ਮੁਕਾਣ ਦਾ ਵਸੀਲਾ ਹੈ, ਤੇ, ਇਹ ਸ਼ਬਦ ਗੁਰੂ ਦੀ ਸਰਨ ਪਿਆਂ ਮਿਲਦਾ ਹੈ ॥੨॥
ਪਉੜੀ ॥ pa-orhee. Pauree:
ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ satgur kee vadi-aa-ee satgur ditee Dharahu hukam bujh neesaan. After realizing it as the will and command from God, the true Guru (Guru Angad Dev) bestowed the glory of being the next true Guru (Guru Ram Dass). ਜਿਹੜੀ ਇੱਜ਼ਤ ਗੁਰੂ ਅਮਰਦਾਸ ਜੀ ਦੀ ਹੋਈ, ਉਹ ਗੁਰੂ ਅੰਗਦ ਸਾਹਿਬ ਨੇ ਪਰਮਾਤਮਾ ਦੀ ਹਜ਼ੂਰੀ ਤੋਂ ਮਿਲਿਆ ਹੁਕਮ ਸਮਝ ਕੇ ਪਰਵਾਨਾ ਸਮਝ ਕੇ ਉਹਨਾਂ ਨੂੰ ਦਿੱਤੀ।
ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ putee bhaatee-ee jaavaa-ee sakee agahu pichhahu tol dithaa laahi-on sabhnaa kaa abhimaan. He (Guru Angad Dev) tested His sons, nephews, sons-in-law and other relatives, and subdued their egotistical pride (about the ability to become the next Guru). ਗੁਰੂ ਨੇ ਪੁੱਤਰਾਂ, ਭਤੀਜਿਆਂ, ਜਵਾਈਆਂ ਅਤੇ ਹੋਰ ਸਾਕ-ਸਨਬੰਧੀਆਂ ਨੂੰ ਚੰਗੀ ਤਰ੍ਹਾਂ ਪਰਖ ਕੇ ਵੇਖ ਲਿਆ ਅਤੇ ਸਭਨਾਂ ਦਾ ਮਾਣ ਦੂਰ ਕਰ ਦਿੱਤਾ।
ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ jithai ko vaykhai tithai mayraa satguroo har bakhsi-os sabh jahaan. Wherever anyone sees, one beholds my true Guru; God has entrusted the true Gure to bless the entire world for blessing the wealth of Naam. ਜਿੱਥੇ ਭੀ ਕੋਈ ਵੇਖਦਾ ਹੈ ਉਥੇ ਹੀ ਪਿਆਰਾ ਗੁਰੂ (ਨਾਮ ਦੀ ਦਾਤ ਦੇਣ ਲਈ ਮੌਜੂਦ) ਹੈ। ਪਰਮਾਤਮਾ ਨੇ ਗੁਰੂ ਦੀ ਰਾਹੀਂ ਸਾਰੇ ਸੰਸਾਰ ਨੂੰ ਨਾਮ ਦੀ ਬਖ਼ਸ਼ਸ਼ ਕੀਤੀ ਹੈ;
ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥ je satgur no mil mannay so halat palat sijhai je vaimukh hovai so firai bharisat thaan. After meeting the true Guru, one who believes in him and follows his teachings, succeeds here and hereafter; but the one who does not follow the Guru’s teachings, his mind remains engrossed in vices. ਜਿਹੜਾ ਮਨੁੱਖ ਗੁਰੂ ਨੂੰ ਮਿਲ ਕੇ ਪਤੀਜਦਾ ਹੈ ਉਹ ਇਸ ਲੋਕ ਵਿਚ ਤੇ ਪਰਲੋਕ ਵਿਚ ਕਾਮਯਾਬ ਹੋ ਜਾਂਦਾ ਹੈ, ਪਰ ਜਿਹੜਾ ਮਨੁੱਖ ਗੁਰੂ ਵਲੋਂ ਮੂੰਹ ਮੋੜਦਾ ਹੈ, ਉਹ ਭਟਕਦਾ ਫਿਰਦਾ ਹੈ, ਉਸ ਦਾ ਹਿਰਦਾ-ਥਾਂ (ਵਿਕਾਰਾਂ ਨਾਲ) ਗੰਦਾ ਟਿਕਿਆ ਰਹਿੰਦਾ ਹੈ।


© 2017 SGGS ONLINE
error: Content is protected !!
Scroll to Top