Guru Granth Sahib Translation Project

Guru granth sahib page-879

Page 879

ਐਸਾ ਗਿਆਨੁ ਬੀਚਾਰੈ ਕੋਈ ॥ aisaa gi-aan beechaarai ko-ee. O’ my friends, only a rare person contemplates on such spiritual wisdom. ਕੋਈ ਵਿਰਲਾ ਪੁਰਸ਼ ਹੀ ਹੈ ਜੋ ਐਹੋ ਜੇਹੇ ਬ੍ਰਹਿਮ ਬੋਧ ਨੂੰ ਸੋਚਦਾ ਸਮਝਦਾ ਹੈ,
ਤਿਸ ਤੇ ਮੁਕਤਿ ਪਰਮ ਗਤਿ ਹੋਈ ॥੧॥ ਰਹਾਉ ॥ tis tay mukat param gat ho-ee. ||1|| rahaa-o. It is through God’s blessing that one attains the supreme state of bliss and freedom from vices. ||1||Pause|| ਪ੍ਰਭੂ ਦੀ ਬਰਕਤਿ ਨਾਲ ਮਨੁੱਖ ਨੂੰ ਵਿਕਾਰਾਂ ਤੋਂ ਖ਼ਲਾਸੀ ਪ੍ਰਾਪਤ ਹੁੰਦੀ ਹੈ ਤੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਹੁੰਦੀ ਹੈ ॥੧॥ ਰਹਾਉ ॥
ਦਿਨ ਮਹਿ ਰੈਣਿ ਰੈਣਿ ਮਹਿ ਦਿਨੀਅਰੁ ਉਸਨ ਸੀਤ ਬਿਧਿ ਸੋਈ ॥ din meh rain rain meh dinee-ar usan seet biDh so-ee. Just as the darkness of night is hidden in the day, and the light of the sun disappears at night, similar is the process of summer merging into the winter. ਦਿਨ (ਦੇ ਚਾਨਣ) ਵਿਚ ਰਾਤ (ਦਾ ਹਨੇਰਾ) ਲੀਨ ਹੋ ਜਾਂਦਾ ਹੈ, ਰਾਤ (ਦੇ ਹਨੇਰੇ) ਵਿਚ ਸੂਰਜ (ਦਾ ਚਾਨਣ) ਮੁੱਕ ਜਾਂਦਾ ਹੈ। ਇਹੀ ਹਾਲਤ ਹੈ ਗਰਮੀ ਦੀ ਤੇ ਠੰਢ ਦੀ (ਕਦੇ ਗਰਮੀ ਹੈ ਕਦੇ ਠੰਢ, ਕਿਤੇ ਗਰਮੀ ਹੈ ਕਿਤੇ ਠੰਢ)-(ਇਹ ਸਾਰੀ ਖੇਡ ਉਸ ਪਰਮਾਤਮਾ ਦੀ ਕੁਦਰਤਿ ਦੀ ਹੈ)।
ਤਾ ਕੀ ਗਤਿ ਮਿਤਿ ਅਵਰੁ ਨ ਜਾਣੈ ਗੁਰ ਬਿਨੁ ਸਮਝ ਨ ਹੋਈ ॥੨॥ taa kee gat mit avar na jaanai gur bin samajh na ho-ee. ||2|| No one else knows His state and extent; and none can comprehend this without the Guru’s teachings. ||2|| ਪਰਮਾਤਮਾ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ (ਪਰਮਾਤਮਾ ਤੋਂ ਬਿਨਾ) ਕੋਈ ਹੋਰ ਨਹੀਂ ਜਾਣਦਾ। ਗੁਰੂ ਤੋਂ ਬਿਨਾ ਇਹ ਸਮਝ ਨਹੀਂ ਆਉਂਦੀ (ਕਿ ਅਕਾਲ ਪੁਰਖ ਬੇਅੰਤ ਹੈ ਤੇ ਅਕੱਥ ਹੈ) ॥੨॥
ਪੁਰਖ ਮਹਿ ਨਾਰਿ ਨਾਰਿ ਮਹਿ ਪੁਰਖਾ ਬੂਝਹੁ ਬ੍ਰਹਮ ਗਿਆਨੀ ॥ purakh meh naar naar meh purkhaa boojhhu barahm gi-aanee. O’ divinely wise ones, just reflect on this fact, that it is from man’s sperm, a woman is born and it is in a woman’s womb, that a man lives during pregnancy ਹੇ ਪ੍ਰਭੂ ਨਾਲ ਡੂੰਘੀ ਸਾਂਝ ਰੱਖਣ ਵਾਲੇ! ਵੇਖ ਕਿ ਮਨੁੱਖਾਂ ਦੇ ਵੀਰਜ ਤੋਂ ਇਸਤ੍ਰੀਆਂ ਪੈਦਾ ਹੁੰਦੀਆਂ ਹਨ ਤੇ ਇਸਤ੍ਰੀਆਂ ਤੋਂ ਮਨੁੱਖ ਜੰਮਦੇ ਹਨ।
ਧੁਨਿ ਮਹਿ ਧਿਆਨੁ ਧਿਆਨ ਮਹਿ ਜਾਨਿਆ ਗੁਰਮੁਖਿ ਅਕਥ ਕਹਾਨੀ ॥੩॥ Dhun meh Dhi-aan Dhi-aan meh jaani-aa gurmukh akath kahaanee. ||3|| It is only when, through the Guru’s grace, one focuses his mind on the praise of God, that one understands the indescribable virtues of God. ||3|| ਪਰਮਾਤਮਾ ਦੀ ਕੁਦਰਤਿ ਦੀ ਕਹਾਣੀ ਬਿਆਨ ਨਹੀਂ ਹੋ ਸਕਦੀ। ਪਰ ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰਦਾ ਹੈ ਉਹ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਆਪਣੀ ਸੁਰਤ ਜੋੜਦਾ ਹੈ ਤੇ ਉਸ ਸੁਰਤ ਵਿਚੋਂ ਪਰਮਾਤਮਾ ਨਾਲ ਜਾਣ-ਪਛਾਣ ਪਾ ਲੈਂਦਾ ਹੈ ॥੩॥
ਮਨ ਮਹਿ ਜੋਤਿ ਜੋਤਿ ਮਹਿ ਮਨੂਆ ਪੰਚ ਮਿਲੇ ਗੁਰ ਭਾਈ ॥ man meh jot jot meh manoo-aa panch milay gur bhaa-ee. God’s divine light is enshrined in the minds of the Guru’s followers and their mind remains focused on that divine light; their five sense organs join in like brothers bowing to the same Guru. ਚਿੱਤ ਅੰਦਰ ਰੱਬੀ ਨੂਰ ਹੈ ਅਤੇ ਰੱਬੀ ਨੂਰ ਅੰਦਰ ਹੈ ਚਿੱਤ ਅਤੇ ਪੰਜੇ ਗਿਆਨ ਇੱਦਰੇ, ਜੋ ਇਕੋ ਗੁਰੂ ਦੇ ਚੇਲਿਆਂ ਦੀ ਮਾਨੰਦ ਮਿਲ ਕੇ ਇਕ ਸੁਰ ਤਾਲ ਵਿੱਚ ਹੋ ਗਏ ਹਨ।
ਨਾਨਕ ਤਿਨ ਕੈ ਸਦ ਬਲਿਹਾਰੀ ਜਿਨ ਏਕ ਸਬਦਿ ਲਿਵ ਲਾਈ ॥੪॥੯॥ naanak tin kai sad balihaaree jin ayk sabad liv laa-ee. ||4||9|| O’ Nanak, I am always dedicated to those, who have focused their minds on the divine Word. ||4||9|| ਹੇ ਨਾਨਕ! (ਆਖ-) ਮੈਂ ਉਹਨਾਂ ਗੁਰਮੁਖਾਂ ਤੋਂ ਕੁਰਬਾਨ ਹਾਂ ਜਿਨ੍ਹਾਂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਸੁਰਤ ਜੋੜੀ ਹੈ ॥੪॥੯॥
ਰਾਮਕਲੀ ਮਹਲਾ ੧ ॥ raamkalee mehlaa 1. Raag Raamkalee, First Guru:
ਜਾ ਹਰਿ ਪ੍ਰਭਿ ਕਿਰਪਾ ਧਾਰੀ ॥ jaa har parabh kirpaa Dhaaree. When God showered His mercy, ਜਦੋਂ ਹਰਿ ਪ੍ਰਭੂ ਨੇ ਆਪ (ਕਿਸੇ ਜੀਵ ਉਤੇ) ਮੇਹਰ ਕੀਤੀ,
ਤਾ ਹਉਮੈ ਵਿਚਹੁ ਮਾਰੀ ॥ taa ha-umai vichahu maaree. egotism was eradicated from within me. ਤਦ ਮੇਰੀ ਹਉਮੈ ਮੇਰੇ ਅੰਦਰੋਂ ਦੂਰ ਹੋ ਗਈ।
ਸੋ ਸੇਵਕਿ ਰਾਮ ਪਿਆਰੀ ॥ so sayvak raam pi-aaree. That humble devotee becomes pleasing to God, ਉਹ ਦਾਸੀ ਪਰਮਾਤਮਾ ਨੂੰ ਚੰਗੀ ਲੱਗਣ ਲੱਗ ਪਈ,
ਜੋ ਗੁਰ ਸਬਦੀ ਬੀਚਾਰੀ ॥੧॥ jo gur sabdee beechaaree. ||1|| who contemplates on the divine word of the Guru. ||1|| ਗੁਰੂ ਦੇ ਸ਼ਬਦ ਵਿਚ ਜੁੜ ਕੇ ਜੇਹੜੀ (ਜਿੰਦ-) ਦਾਸੀ ਵਿਚਾਰਵਾਨ ਹੋ ਗਈ (ਤੇ ਆਪਣੇ ਅੰਦਰੋਂ ਹਉਮੈ ਲੋਕ-ਲਾਜ ਮਾਰ ਸਕੀ) ॥੧॥
ਸੋ ਹਰਿ ਜਨੁ ਹਰਿ ਪ੍ਰਭ ਭਾਵੈ ॥ so har jan har parabh bhaavai That devotee becomes pleasing to God, ਪਰਮਾਤਮਾ ਦਾ ਉਹ ਸੇਵਕ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ,
ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਲਾਜ ਛੋਡਿ ਹਰਿ ਕੇ ਗੁਣ ਗਾਵੈ ॥੧॥ ਰਹਾਉ ॥ ahinis bhagat karay din raatee laaj chhod har kay gun gaavai. ||1|| rahaa-o. who contemplates on God day and night and, ignoring the people’s opinion, sings praises of God. ||1||Pause|| ਜੋ ਲੋਕ-ਲਾਜ (ਹਉਮੈ) ਛੱਡ ਕੇ ਦਿਨ ਰਾਤ ਹਰ ਵੇਲੇ ਪਰਮਾਤਮਾ ਦੀ ਭਗਤੀ ਕਰਦਾ ਹੈ, ਪਰਮਾਤਮਾ ਦੇ ਗੁਣ ਗਾਂਦਾ ਹੈ ॥੧॥ ਰਹਾਉ ॥
ਧੁਨਿ ਵਾਜੇ ਅਨਹਦ ਘੋਰਾ ॥ Dhun vaajay anhad ghoraa. O’ my friends, the Guru has shown mercy on me and being attuned to God, I feel as if within me is playing the celestial tune of non-stop melody, ਮੇਰੇ ਅੰਦਰ ਐਸਾ ਆਨੰਦ ਬਣਿਆ, ਮਾਨੋ,) ਇੱਕ-ਰਸ ਵੱਜ ਰਹੇ ਵਾਜਿਆਂ ਦੀ ਗੰਭੀਰ ਮਿੱਠੀ ਸੁਰ ਸੁਣਾਈ ਦੇਣ ਲੱਗ ਪਈ।
ਮਨੁ ਮਾਨਿਆ ਹਰਿ ਰਸਿ ਮੋਰਾ ॥ man maani-aa har ras moraa. and my mind has put its faith in the relish of God. ਮੇਰਾ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਸੁਆਦ ਵਿਚ ਮਗਨ ਹੋ ਗਿਆ ਹੈ।
ਗੁਰ ਪੂਰੈ ਸਚੁ ਸਮਾਇਆ ॥ gur poorai sach samaa-i-aa. By the perfect Guru’s grace, I have merged in the eternal God, ਪੂਰੇ ਗੁਰੂ ਦੀ ਰਾਹੀਂ ਸਦਾ-ਥਿਰ ਰਹਿਣ ਵਾਲਾ ਪ੍ਰਭੂ (ਮੇਰੇ ਮਨ ਵਿਚ) ਰਚ ਗਿਆ ਹੈ।
ਗੁਰੁ ਆਦਿ ਪੁਰਖੁ ਹਰਿ ਪਾਇਆ ॥੨॥ gur aad purakh har paa-i-aa. ||2|| and I have realized God, the primal Guru. ||2|| ਮੈਨੂੰ ਸਭ ਤੋਂ ਵੱਡੀ ਹਸਤੀ ਵਾਲਾ ਸਭ ਦਾ ਮੁੱਢ ਸਭ ਵਿਚ ਵਿਆਪਕ ਪ੍ਰਭੂ ਮਿਲ ਪਿਆ ਹੈ ॥੨॥
ਸਭਿ ਨਾਦ ਬੇਦ ਗੁਰਬਾਣੀ ॥ sabh naad bayd gurbaanee. The merits of blowing horns, or reading the holy Vedic scriptures, are all contained in the divine word of the Guru, ਉਸ ਨੂੰ ਜੋਗੀਆਂ ਦੇ ਸਿੰਙੀ ਆਦਿਕ ਸਾਰੇ ਵਾਜੇ ਤੇ ਹਿੰਦੂ ਮਤ ਦੇ ਵੇਦ ਆਦਿਕ ਧਰਮ-ਪੁਸਤਕ ਸਭ ਗੁਰੂ ਦੀ ਬਾਣੀ ਵਿਚ ਹੀ ਆ ਜਾਂਦੇ ਹਨ (ਭਾਵ, ਗੁਰਬਾਣੀ ਦੇ ਟਾਕਰੇ ਤੇ ਉਸ ਨੂੰ ਇਹਨਾਂ ਦੀ ਲੋੜ ਨਹੀਂ ਰਹਿ ਜਾਂਦੀ),
ਮਨੁ ਰਾਤਾ ਸਾਰਿਗਪਾਣੀ ॥ man raataa saarigpaanee. through which my mind is imbued with the love of God. ਗੁਰੂ ਦੀ ਬਾਣੀ ਦੀ ਰਾਹੀਂ ਮਨੁੱਖ ਦਾ ਮਨ ਪਰਮਾਤਮਾ (ਦੇ ਪਿਆਰ) ਵਿਚ ਰੰਗਿਆ ਜਾਂਦਾ ਹੈ,
ਤਹ ਤੀਰਥ ਵਰਤ ਤਪ ਸਾਰੇ ॥ tah tirath varat tap saaray. Guru’s divine word includes all the merits of the sacred pilgrimage, fastings and austere self-discipline. (ਜਿਸ ਆਤਮਕ ਅਵਸਥਾ ਵਿਚ ਉਹ ਪਹੁੰਚਦਾ ਹੈ) ਉਥੇ ਸਾਰੇ ਤੀਰਥ-ਇਸ਼ਨਾਨ ਸਾਰੇ ਵਰਤ ਤੇ ਤਪ ਭੀ ਉਸ ਨੂੰ ਮਿਲਿਆਂ ਬਰਾਬਰ ਹੋ ਜਾਂਦੇ ਹਨ।
ਗੁਰ ਮਿਲਿਆ ਹਰਿ ਨਿਸਤਾਰੇ ॥੩॥ gur mili-aa har nistaaray. ||3|| God ferries one across the worldly ocean of vices who meets with the Guru and follows his teachings. ||3|| ਜੇਹੜਾ ਮਨੁੱਖ ਗੁਰੂ ਨੂੰ ਮਿਲ ਪੈਂਦਾ ਹੈ ਉਸ ਨੂੰ ਪਰਮਾਤਮਾ (ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘਾ ਲੈਂਦਾ ਹੈ ॥੩॥
ਜਹ ਆਪੁ ਗਇਆ ਭਉ ਭਾਗਾ ॥ jah aap ga-i-aa bha-o bhaagaa. One whose self-conceit is gone, sees his fears also run away from him. ਜਿਸ ਹਿਰਦੇ ਵਿਚੋਂ ਆਪਾ-ਭਾਵ ਦੂਰ ਹੋ ਗਿਆ, ਉਥੋਂ ਹੋਰ ਸਭ ਡਰ-ਸਹਿਮ ਭੱਜ ਗਿਆ।
ਗੁਰ ਚਰਣੀ ਸੇਵਕੁ ਲਾਗਾ ॥ gur charnee sayvak laagaa. that disciple then becomes a devotee of the Guru and remains focused on the Guru’s teachings. ਉਹ ਸੇਵਕ ਗੁਰੂ ਦੇ ਚਰਨਾਂ ਵਿਚ ਹੀ ਲੀਨ ਹੋ ਜਾਂਦਾ ਹੈ।
ਗੁਰਿ ਸਤਿਗੁਰਿ ਭਰਮੁ ਚੁਕਾਇਆ ॥ gur satgur bharam chukaa-i-aa. The true Guru has dispelled all his doubts, ਉਸ ਦੀ (ਮਾਇਆ ਆਦਿਕ ਵਲ ਦੀ ਸਾਰੀ) ਭਟਕਣਾ ਗੁਰੂ ਨੇ ਦੂਰ ਕਰ ਦਿੱਤੀ,
ਕਹੁ ਨਾਨਕ ਸਬਦਿ ਮਿਲਾਇਆ ॥੪॥੧੦॥ kaho naanak sabad milaa-i-aa. ||4||10|| O’ Nanak, through the divine word, he is now dedicated to the Guru. ||4||10|| ਨਾਨਕ ਆਖਦਾ ਹੈ- ਜਿਸ ਮਨੁੱਖ ਨੂੰ ਗੁਰੂ ਨੇ ਆਪਣੇ ਸ਼ਬਦ ਵਿਚ ਜੋੜ ਲਿਆ ॥੪॥੧੦॥
ਰਾਮਕਲੀ ਮਹਲਾ ੧ ॥ raamkalee mehlaa 1. Raag Raamkalee, First Guru:
ਛਾਦਨੁ ਭੋਜਨੁ ਮਾਗਤੁ ਭਾਗੈ ॥ chhaadan bhojan maagat bhaagai. An ascetic, who goes about begging for food and clothing, (ਪਰ ਜੇਹੜਾ ਜੋਗੀ) ਅੰਨ ਬਸਤ੍ਰ (ਹੀ) ਮੰਗਦਾ ਫਿਰਦਾ ਹੈ,
ਖੁਧਿਆ ਦੁਸਟ ਜਲੈ ਦੁਖੁ ਆਗੈ ॥ khuDhi-aa dusat jalai dukh aagai. suffers with hunger for worldly desires, and also suffers in the world hereafter. ਇਥੇ ਚੰਦਰੀ ਭੁੱਖ (ਦੀ ਅੱਗ) ਵਿਚੋਂ ਸੜਦਾ ਰਹਿੰਦਾ ਹੈ (ਕੋਈ ਆਤਮਕ ਪੂੰਜੀ ਤਾਂ ਬਣਾਂਦਾ ਹੀ ਨਹੀਂ, ਇਸ ਵਾਸਤੇ) ਅਗਾਂਹ (ਪਰਲੋਕ ਵਿਚ ਭੀ) ਦੁੱਖ ਪਾਂਦਾ ਹੈ।
ਗੁਰਮਤਿ ਨਹੀ ਲੀਨੀ ਦੁਰਮਤਿ ਪਤਿ ਖੋਈ ॥ gurmat nahee leenee durmat pat kho-ee. He does not follow the Guru’s teachings; through his evil-mindedness, he loses his honor. ਜਿਸ (ਜੋਗੀ) ਨੇ ਗੁਰੂ ਦੀ ਮਤਿ ਨਾਹ ਲਈ ਉਸ ਨੇ ਭੈੜੀ ਮੱਤੇ ਲੱਗ ਕੇ ਆਪਣੀ ਇੱਜ਼ਤ ਗਵਾ ਲਈ।
ਗੁਰਮਤਿ ਭਗਤਿ ਪਾਵੈ ਜਨੁ ਕੋਈ ॥੧॥ gurmat bhagat paavai jan ko-ee. ||1|| Only the fortunate one follows the Guru’s teachings and performs God’s devotional worship. ||1|| ਕੋਈ ਕੋਈ (ਵਡ-ਭਾਗੀ) ਮਨੁੱਖ ਗੁਰੂ ਦੀ ਸਿੱਖਿਆ ਉਤੇ ਤੁਰ ਕੇ ਪਰਮਾਤਮਾ ਦੀ ਭਗਤੀ ਦਾ ਲਾਹਾ ਖੱਟਦਾ ਹੈ ॥੧॥
ਜੋਗੀ ਜੁਗਤਿ ਸਹਜ ਘਰਿ ਵਾਸੈ ॥ jogee jugat sahj ghar vaasai. The way of a true ascetic is that he dwells in the celestial home of bliss. ਅਸਲ ਜੋਗੀ ਦੀ ਰਹਿਤ-ਬਹਿਤ ਇਹ ਹੈ ਕਿ ਉਹ ਅਡੋਲਤਾ ਦੇ ਘਰ ਵਿਚ ਟਿਕਿਆ ਰਹਿੰਦਾ ਹੈ (ਉਸ ਦਾ ਮਨ ਸਦਾ ਸ਼ਾਂਤ ਰਹਿੰਦਾ ਹੈ)।
ਏਕ ਦ੍ਰਿਸਟਿ ਏਕੋ ਕਰਿ ਦੇਖਿਆ ਭੀਖਿਆ ਭਾਇ ਸਬਦਿ ਤ੍ਰਿਪਤਾਸੈ ॥੧॥ ਰਹਾਉ ॥ ayk darisat ayko kar daykhi-aa bheekhi-aa bhaa-ay sabad tariptaasai. ||1|| rahaa-o. He exhibits equality towards all, he receives the charity of God’s love, through the divine word of the Guru, and remains spiritually satiated. ||1||Pause|| ਉਹ ਸਮਾਨ ਨਿਗਾਹ ਨਾਲ (ਸਭ ਜੀਵਾਂ ਵਿਚ) ਇੱਕ ਪਰਮਾਤਮਾ ਨੂੰ ਹੀ ਰਮਿਆ ਹੋਇਆ ਵੇਖਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਪ੍ਰੇਮ-ਭਿੱਛਿਆ ਨਾਲ ਆਪਣੀ (ਆਤਮਕ) ਭੁੱਖ ਮਿਟਾਂਦਾ ਹੈ (ਆਪਣੇ ਮਨ ਨੂੰ ਤ੍ਰਿਸ਼ਨਾ ਵਲੋਂ ਬਚਾਈ ਰੱਖਦਾ ਹੈ) ॥੧॥ ਰਹਾਉ ॥
ਪੰਚ ਬੈਲ ਗਡੀਆ ਦੇਹ ਧਾਰੀ ॥ panch bail gadee-aa dayh Dhaaree. The human body is like a cart driven by the five bullocks (our sense organs). ਮਨੁੱਖਾ ਸਰੀਰ, ਮਾਨੋ, ਇਕ ਨਿੱਕਾ ਜਿਹਾ ਗੱਡਾ ਹੈ ਜਿਸ ਨੂੰ ਪੰਜ (ਗਿਆਨ-ਇੰਦ੍ਰੇ) ਬੈਲ ਚਲਾ ਰਹੇ ਹਨ।
ਰਾਮ ਕਲਾ ਨਿਬਹੈ ਪਤਿ ਸਾਰੀ ॥ raam kalaa nibhai pat saaree. Its honor remains intact as long as the eternal light of God is present in it. ਜਿਤਨਾ ਚਿਰ ਇਸ ਵਿਚ ਸਰਬ-ਵਿਆਪਕ ਪ੍ਰਭੂ ਦੀ ਜੋਤਿ-ਸੱਤਾ ਮੌਜੂਦ ਹੈ, ਇਸ ਦਾ ਸਾਰਾ ਆਦਰ ਬਣਿਆ ਰਹਿੰਦਾ ਹੈ।
ਧਰ ਤੂਟੀ ਗਾਡੋ ਸਿਰ ਭਾਰਿ ॥ Dhar tootee gaado sir bhaar. But, just as when the axle breaks down, the cart is overturned. (ਜਿਵੇਂ) ਜਦੋਂ ਗੱਡੇ ਦਾ ਧੁਰਾ ਟੁੱਟ ਜਾਂਦਾ ਹੈ ਤਾਂ ਗੱਡਾ ਸਿਰ-ਪਰਨੇ ਹੋ ਜਾਂਦਾ ਹੈ (ਨਕਾਰਾ ਹੋ ਜਾਂਦਾ ਹੈ),
ਲਕਰੀ ਬਿਖਰਿ ਜਰੀ ਮੰਝ ਭਾਰਿ ॥੨॥ lakree bikhar jaree manjh bhaar. ||2|| It falls apart, like a pile of logs. Similarly, when the five senses lose the guidance of the Guru’s word, one loses his moral values, and one’s life is ruined under the weight of its own sins. ||2|| ਉਸ ਦੀਆਂ ਲੱਕੜਾਂ ਖਿਲਰ ਜਾਂਦੀਆਂ ਹਨ , ਉਹ ਆਪਣੇ ਵਿਚਲੇ ਲੱਦੇ ਹੋਏ ਭਾਰ ਹੇਠ ਹੀ ਦੱਬਿਆ ਪਿਆ ਗਲ-ਸੜ ਜਾਂਦਾ ਹੈ (ਤਿਵੇਂ ਜਦੋਂ ਗੁਰ-ਸ਼ਬਦ ਦੀ ਅਗਵਾਈ ਤੋਂ ਬਿਨਾ ਗਿਆਨ-ਇੰਦ੍ਰੇ ਆਪ-ਹੁਦਰੇ ਹੋ ਜਾਂਦੇ ਹਨ, ਮਨੁੱਖਾ ਜੀਵਨ ਦੀ ਪੱਧਰੀ ਚਾਲ ਉਲਟ-ਪੁਲਟ ਹੋ ਜਾਂਦੀ ਹੈ ॥੨॥
ਗੁਰ ਕਾ ਸਬਦੁ ਵੀਚਾਰਿ ਜੋਗੀ ॥ gur kaa sabad veechaar jogee. O’ Yogi, reflect on the Guru’s divine word. ਹੇ ਜੋਗੀ! ਤੂੰ ਗੁਰੂ ਦੇ ਸ਼ਬਦ ਨੂੰ ਸਮਝ।
ਦੁਖੁ ਸੁਖੁ ਸਮ ਕਰਣਾ ਸੋਗ ਬਿਓਗੀ ॥ dukh sukh sam karnaa sog bi-ogee. Learn to respond in the same balanced way, to the pain and pleasure, or the union and separation. (ਉਸ ਸ਼ਬਦ ਦੀ ਅਗਵਾਈ ਵਿਚ) ਦੁਖ ਸੁਖ ਨੂੰ, ਨਿਰਾਸਤਾ-ਭਰੇ ਗ਼ਮ ਅਤੇ ਆਸਾਂ-ਭਰੇ ਦੁੱਖ ਨੂੰ ਇੱਕ-ਸਮਾਨ ਸਹਾਰਨ (ਦੀ ਜਾਚ ਸਿੱਖ)।
ਭੁਗਤਿ ਨਾਮੁ ਗੁਰ ਸਬਦਿ ਬੀਚਾਰੀ ॥ bhugat naam gur sabad beechaaree. Make meditation on Naam, and the reflection on the Guru’s divine word as your spiritual food. ਵਾਹਿਗੁਰੂ ਦੇ ਨਾਮ ਅਤੇ ਗੁਰਬਾਣੀ ਦੀ ਸੋਚ ਵਿਚਾਰ ਨੂੰ ਤੂੰ ਆਪਣਾ ਭੋਜਨ ਬਣਾ।
ਅਸਥਿਰੁ ਕੰਧੁ ਜਪੈ ਨਿਰੰਕਾਰੀ ॥੩॥ asthir kanDh japai nirankaaree. ||3|| By meditating on the formless God, your bodily senses shall be in control and wouldn’t be strayed by the worldly vices. ||3|| ਨਿਰੰਕਾਰ ਦਾ ਨਾਮ ਜਪ, (ਇਸ ਦੀ ਬਰਕਤਿ ਨਾਲ) ਗਿਆਨ ਇੰਦ੍ਰੇ ਵਿਕਾਰਾਂ ਵਲ ਡੋਲਣੋਂ ਬਚੇ ਰਹਿਣਗੇ ॥੩॥
ਸਹਜ ਜਗੋਟਾ ਬੰਧਨ ਤੇ ਛੂਟਾ ॥ sahj jagotaa banDhan tay chhootaa. O’ yogi, if you wear the loin cloth of equipoise, you would be liberated from the bonds of worldly riches and power. ਹੇ ਜੋਗੀ, ਮਨ ਦੀ ਅਡੋਲਤਾ ਨੂੰ ਆਪਣੇ ਲੱਕ ਨਾਲ ਬੰਨ੍ਹਣ ਵਾਲਾ ਲੰਗੋਟਾ ਪਾ, ਤੂੰ ਮਾਇਆ ਦੇ ਬੰਧਨਾਂ ਤੋਂ ਖਲਾਸੀ ਪਾ ਜਾਵੇਂਗਾ ।
ਕਾਮੁ ਕ੍ਰੋਧੁ ਗੁਰ ਸਬਦੀ ਲੂਟਾ ॥ kaam kroDh gur sabdee lootaa. By following the Guru’s divine word, you would conquer your passion of anger, greed and lust, ਗੁਰੂ ਦੇ ਸ਼ਬਦ ਵਿਚ ਜੁੜ ਕੇ ਤੇਰੀ ਕਾਮਚੇਸ਼ਟਾ ਅਤੇ ਗੁੱਸਾ ਨਾਸ ਹੋ ਜਾਣਗੇ,
ਮਨ ਮਹਿ ਮੁੰਦ੍ਰਾ ਹਰਿ ਗੁਰ ਸਰਣਾ ॥ man meh mundraa har gur sarnaa. and in your mind wear the earrings of surrender to the Divine-Guru. ਗੁਰੂ-ਪ੍ਰਮੇਸ਼ਰ ਦੀ ਪਨਾਹ ਲੈਣੀ ਤੇਰੇ ਹਿਰਦੇ ਦੇ ਕਰਣ-ਕੁੰਡਲ ਹੋਣੇ ਉਚਿੱਤ ਹਨ।
ਨਾਨਕ ਰਾਮ ਭਗਤਿ ਜਨ ਤਰਣਾ ॥੪॥੧੧॥ naanak raam bhagat jan tarnaa. ||4||11|| O’ Nanak, through the worship of God with loving devotion, a devotee swims across this worldly ocean of vices. ||4||11|| ਹੇ ਨਾਨਕ! ਸੁਆਮੀ ਦੇ ਸਿਮਰਨ ਦੁਆਰਾ, ਬੰਦਾ ਸੰਸਾਰ ਸਮੁੰਦਰ ਤੋਂ ਪਾਰ ਉਤਰ ਜਾਂਦਾਂ ਹੈ ॥੪॥੧੧॥


© 2017 SGGS ONLINE
Scroll to Top