Guru Granth Sahib Translation Project

Guru granth sahib page-880

Page 880

ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the true Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਰਾਮਕਲੀ ਮਹਲਾ ੩ ਘਰੁ ੧ ॥ raamkalee mehlaa 3 ghar 1. Raag Raamkalee, Third Guru, First Beat:
ਸਤਜੁਗਿ ਸਚੁ ਕਹੈ ਸਭੁ ਕੋਈ ॥ satjug sach kahai sabh ko-ee. O’ my friends, in the golden age of Sat Yuga, everybody spoke the truth. ਭਾਈ! ਇਹ ਆਮ ਪ੍ਰਚਲਤ ਖ਼ਿਆਲ ਹੈ ਕਿ ਸਤਜੁਗ ਵਿਚ ਸੱਚ (ਬੋਲਣ ਦੇ ਕਰਮ ਨੂੰ ਪ੍ਰਧਾਨਤਾ) ਹੈ,
ਘਰਿ ਘਰਿ ਭਗਤਿ ਗੁਰਮੁਖਿ ਹੋਈ ॥ ghar ghar bhagat gurmukh ho-ee. In each and every home, by Guru’s grace, the devotees performed God’s devotional worship. ਹਰ ਇਕ ਗ੍ਰਹਿ ਅੰਦਰ ਗੁਰਾਂ ਦੀ ਦਇਆ ਦੁਆਰਾ ਪ੍ਰਭੂ ਦੀ ਪ੍ਰੇਮਮਈ ਸੇਵਾ ਹੁੰਦੀ ਸੀ।
ਸਤਜੁਗਿ ਧਰਮੁ ਪੈਰ ਹੈ ਚਾਰਿ ॥ satjug Dharam pair hai chaar. In the golden age of SatYug, the structure of the society was supported by four pillars (truth, compassion, charity, and meditation). ਅਤੇ ਸਤਜੁਗ ਵਿਚ (ਧਰਤੀ ਨੂੰ ਸਹਾਰਾ ਦੇਣ ਵਾਲਾ) ਧਰਮ (-ਬਲਦ) ਚਾਰ ਪੈਰਾਂ ਵਾਲਾ ਰਹਿੰਦਾ ਹੈ (ਧਰਮ ਮੁਕੰਮਲ ਸਰੂਪ ਵਾਲਾ ਹੁੰਦਾ ਹੈ)।
ਗੁਰਮੁਖਿ ਬੂਝੈ ਕੋ ਬੀਚਾਰਿ ॥੧॥ gurmukh boojhai ko beechaar. ||1|| But, it is only a rare person who, through the Guru’s grace, understands this concept. ||1|| (ਪਰ, ਹੇ ਭਾਈ!) ਕੋਈ ਵਿਰਲਾ ਮਨੁੱਖ ਗੁਰੂ ਦੀ ਰਾਹੀਂ ਵਿਚਾਰ ਕਰ ਕੇ ਇਹ ਸਮਝਦਾ ਹੈ ਕਿ (ਸਤਜੁਗ ਵਿਚ ਭੀ) ਗੁਰੂ ਦੀ ਸਰਨ ਪੈ ਕੇ ਹੀ ਪ੍ਰਭੂ ਦੀ ਭਗਤੀ ਹੋ ਸਕਦੀ ਹੈ (ਅਤੇ ਸਤਜੁਗ ਵਿਚ ਭੀ ਪਰਮਾਤਮਾ ਦੀ ਭਗਤੀ ਹੀ ਪ੍ਰਧਾਨ ਕਰਮ ਹੈ) ॥੧॥
ਜੁਗ ਚਾਰੇ ਨਾਮਿ ਵਡਿਆਈ ਹੋਈ ॥ jug chaaray naam vadi-aa-ee ho-ee. O’ my friends, in all of the four ages, it has been the meditation on God’s Name which has brought bliss to the soul. ਹੇ ਭਾਈ! ਚਹੁੰਆਂ ਹੀ ਜੁਗਾਂ ਵਿਚ ਜੀਵ ਨੂੰ (ਪਰਮਾਤਮਾ ਦੇ) ਨਾਮ ਵਿਚ ਜੁੜਨ ਕਰਕੇ ਹੀ ਇੱਜ਼ਤ ਮਿਲਦੀ ਰਹੀ ਹੈ।
ਜਿ ਨਾਮਿ ਲਾਗੈ ਸੋ ਮੁਕਤਿ ਹੋਵੈ ਗੁਰ ਬਿਨੁ ਨਾਮੁ ਨ ਪਾਵੈ ਕੋਈ ॥੧॥ ਰਹਾਉ ॥ je naam laagai so mukat hovai gur bin naam na paavai ko-ee. ||1|| rahaa-o. One who meditates on God’s Name, is emancipated; but no one realizes the Naam without the blessings of the Guru. ||1||Pause|| ਜੇਹੜਾ ਭੀ ਮਨੁੱਖ ਪ੍ਰਭੂ ਦੇ ਨਾਮ ਵਿਚ ਸੁਰਤ ਜੋੜਦਾ ਹੈ, ਉਸ ਨੂੰ ਵਿਕਾਰਾਂ ਤੋਂ ਖ਼ਲਾਸੀ ਮਿਲ ਜਾਂਦੀ ਹੈ। (ਪਰ ਇਹ ਭੀ ਯਾਦ ਰੱਖੋ ਕਿ) ਕੋਈ ਜੀਵ ਭੀ ਗੁਰੂ (ਦੀ ਸਰਨ) ਤੋਂ ਬਿਨਾ (ਪਰਮਾਤਮਾ ਦਾ ਨਾਮ) ਪ੍ਰਾਪਤ ਨਹੀਂ ਕਰ ਸਕਦਾ ॥੧॥ ਰਹਾਉ ॥
ਤ੍ਰੇਤੈ ਇਕ ਕਲ ਕੀਨੀ ਦੂਰਿ ॥ taraytai ik kal keenee door. O’ my friends, in the silver age of Treta Yuga, the society degenerated as if one of its pillars (truth) was taken away. (ਹੇ ਭਾਈ! ਇਹ ਆਮ ਪ੍ਰਚਲਤ ਖ਼ਿਆਲ ਹੈ ਕਿ) ਤ੍ਰੇਤੇ ਜੁਗ ਵਿਚ ਇਕ ਕਲਾ ਦੂਰ ਕਰ ਦਿੱਤੀ ਗਈ (ਧਰਮ-ਬਲਦ ਦਾ ਇੱਕ ਪੈਰ ਨਕਾਰਾ ਹੋ ਗਿਆ)।
ਪਾਖੰਡੁ ਵਰਤਿਆ ਹਰਿ ਜਾਣਨਿ ਦੂਰਿ ॥ pakhand varti-aa har jaanan door. In lieu of the truth, hypocrisy became prevalent, and people started to believe that God was somewhere far away. (ਜਗਤ ਵਿਚ) ਪਖੰਡ ਦਾ ਬੋਲ-ਬਾਲਾ ਹੋ ਗਿਆ, ਲੋਕ ਪਰਮਾਤਮਾ ਨੂੰ ਕਿਤੇ ਦੂਰ-ਵੱਸਦਾ ਸਮਝਣ ਲੱਗ ਪਏ।
ਗੁਰਮੁਖਿ ਬੂਝੈ ਸੋਝੀ ਹੋਈ ॥ gurmukh boojhai sojhee ho-ee. But the Guru’s followers still understood and realized, (ਪਰ, ਹੇ ਭਾਈ!) ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਜੀਵਨ-ਜੁਗਤਿ ਦਾ) ਗਿਆਨ ਪ੍ਰਾਪਤ ਕਰਦਾ ਹੈ, ਉਸ ਨੂੰ ਸਮਝ ਆ ਜਾਂਦੀ ਹੈ,
ਅੰਤਰਿ ਨਾਮੁ ਵਸੈ ਸੁਖੁ ਹੋਈ ॥੨॥ antar naam vasai sukh ho-ee. ||2|| that (in the Treta Yuga also), with Naam enshrined in their hearts, they were in peace and comfort. ||2|| (ਕਿ ਮਿਥੇ ਹੋਏ ਤ੍ਰੇਤੇ ਵਿਚ ਭੀ ਤਦੋਂ ਹੀ) ਸੁਖ ਮਿਲਦਾ ਹੈ ਜੇ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵੱਸਦਾ ਹੋਵੇ ॥੨॥
ਦੁਆਪੁਰਿ ਦੂਜੈ ਦੁਬਿਧਾ ਹੋਇ ॥ du-aapur doojai dubiDhaa ho-ay. (O’ my friends,) in Dwapara Yuga compassion was lost, and duality and double mindedness arose in the society. (ਹੇ ਭਾਈ! ਇਹ ਖ਼ਿਆਲ ਆਮ ਪ੍ਰਚਲਤ ਹੈ ਕਿ) ਦੁਆਪੁਰ ਜੁਗ ਵਿਚ ਲੋਕ ਦ੍ਵੈਤ ਵਿਚ ਫਸ ਗਏ।
ਭਰਮਿ ਭੁਲਾਨੇ ਜਾਣਹਿ ਦੋਇ ॥ bharam bhulaanay jaaneh do-ay. Strayed by doubt, people started believing in discrimination and were swayed by thoughts of “us and them”, ( friends and foes), ਲੋਕਾਂ ਦੇ ਹਿਰਦੇ ਵਿਚ ਵਿਤਕਰਾ ਜ਼ੋਰ ਪਾ ਗਿਆ, ਭਟਕਣਾ ਵਿਚ ਪੈ ਕੇ ਲੋਕ ਕੁਰਾਹੇ ਪੈ ਗਏ, ਮੇਰ-ਤੇਰ ਨੂੰ ਹੀ (ਚੰਗੀ) ਜਾਣਨ ਲੱਗ ਪਏ।
ਦੁਆਪੁਰਿ ਧਰਮਿ ਦੁਇ ਪੈਰ ਰਖਾਏ ॥ du-aapur Dharam du-ay pair rakhaa-ay. as if, in the Dwapar Yuga, the society of the righteousness was now left with only two legs. ਦੁਆਪੁਰ ਵਿਚ ਧਰਮ -ਬਲਦ) ਨੇ (ਆਪਣੇ) ਦੋ ਹੀ ਪੈਰ ਟਿਕਾਏ ਹੋਏ ਸਨ।
ਗੁਰਮੁਖਿ ਹੋਵੈ ਤ ਨਾਮੁ ਦ੍ਰਿੜਾਏ ॥੩॥ gurmukh hovai ta naam drirh-aa-ay. ||3|| Therefore, only a Guru’s follower among them, would inspire people to meditate on God’s Name. ||3|| ਜੇਕਰ ਉਹ ਗੁਰੂ ਅਨੁਸਾਰੀ ਹੋ ਜਾਵੇ, ਤਦ ਨਾਮ ਉਸ ਦੇ ਰਿਦੇ ਅੰਦਰ ਪੱਕੀ ਤਰ੍ਹਾਂ ਟਿਕ ਜਾਂਦਾ ਹੈ। ॥੩॥
ਕਲਜੁਗਿ ਧਰਮ ਕਲਾ ਇਕ ਰਹਾਏ ॥ kaljug Dharam kalaa ik rahaa-ay. O’ my friends, in the present age of KalYug, the moral and spiritual values have degenerated so much, (ਹੇ ਭਾਈ! ਆਮ ਤੌਰ ਤੇ ਲੋਕ ਇਹੀ ਮੰਨਦੇ ਹਨ ਕਿ) ਕਲਜੁਗ ਵਿਚ ਧਰਮ ਦੀ ਇਕੋ ਕਲਾ ਰਹਿ ਗਈ ਹੈ।
ਇਕ ਪੈਰਿ ਚਲੈ ਮਾਇਆ ਮੋਹੁ ਵਧਾਏ ॥ ik pair chalai maa-i-aa moh vaDhaa-ay. as if the society is now supported on one pillar only, and the love of worldly riches and power is paramount. (ਧਰਮ-ਬਲਦ) ਇਕੋ ਪੈਰ ਦੇ ਭਾਰ ਤੁਰਦਾ ਹੈ, (ਜਗਤ ਵਿਚ) ਮਾਇਆ (ਜੀਵਾਂ ਦੇ ਹਿਰਦੇ ਵਿਚ ਆਪਣਾ) ਮੋਹ ਵਧਾ ਰਹੀ ਹੈ।
ਮਾਇਆ ਮੋਹੁ ਅਤਿ ਗੁਬਾਰੁ ॥ maa-i-aa moh at bubaar. Love for worldly riches and power has created extreme (moral) darkness. (ਦੁਨੀਆ ਵਿਚ) ਮਾਇਆ ਦਾ ਮੋਹ ਘੁੱਪ ਹਨੇਰਾ ਬਣਿਆ ਪਿਆ ਹੈ।
ਸਤਗੁਰੁ ਭੇਟੈ ਨਾਮਿ ਉਧਾਰੁ ॥੪॥ satgur bhaytai naam uDhaar. ||4|| But, O’ my friends, even in this age of Kalyug, one is saved when one meets the true Guru and meditates on Naam. ||4|| (ਪਰ, ਹੇ ਭਾਈ! ਜਿਸ ਮਨੁੱਖ ਨੂੰ) ਗੁਰੂ ਮਿਲ ਪੈਂਦਾ ਹੈ, ਉਸ ਨੂੰ ਪ੍ਰਭੂ ਦੇ ਨਾਮ ਵਿਚ ਜੋੜ ਕੇ (ਕਲਜੁਗ ਵਿਚ ਭੀ ਮਾਇਆ ਦੇ ਘੁੱਪ ਹਨੇਰੇ ਤੋਂ) ਬਚਾ ਲੈਂਦਾ ਹੈ ॥੪॥
ਸਭ ਜੁਗ ਮਹਿ ਸਾਚਾ ਏਕੋ ਸੋਈ ॥ sabh jug meh saachaa ayko so-ee. In all ages there has been, and is, only one eternal God. ਹੇ ਭਾਈ! ਸਾਰੇ ਜੁਗਾਂ ਵਿਚ ਉਹ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਹੈ।
ਸਭ ਮਹਿ ਸਚੁ ਦੂਜਾ ਨਹੀ ਕੋਈ ॥ sabh meh sach doojaa nahee ko-ee. Amongst all beings, it is the eternal God, and none other, who is manifested. ਸਭ ਜੀਵਾਂ ਵਿਚ ਭੀ ਉਹ ਸਦਾ-ਥਿਰ ਪ੍ਰਭੂ ਹੀ ਵੱਸਦਾ ਹੈ, ਉਸ ਤੋਂ ਬਿਨਾ ਕਿਤੇ ਭੀ ਕੋਈ ਹੋਰ ਨਹੀਂ ਹੈ।
ਸਾਚੀ ਕੀਰਤਿ ਸਚੁ ਸੁਖੁ ਹੋਈ ॥ saachee keerat sach sukh ho-ee. Meditating on God’s Name with devotion brings true and lasting inner peace. ਸੱਚੇ ਸਾਈਂ ਦੀ ਮਹਿਮਾਂ ਕਰਨ ਦੁਆਰਾ ਸੱਚਾ ਸੁਖ ਮਿਲਦਾ ਹੈ।
ਗੁਰਮੁਖਿ ਨਾਮੁ ਵਖਾਣੈ ਕੋਈ ॥੫॥ gurmukh naam vakhaanai ko-ee. ||5|| It is only a rare person who, by Guru’s grace, recites God’s Name. ||5|| ਪਰ, ਹਾਂ ਕੇਵਲ ਵਿਰਲਾ ਪੁਰਸ਼ ਹੀ ਗੁਰਾਂ ਦੇ ਰਾਹੀਂ ਨਾਮ ਦਾ ਉਚਾਰਨ ਕਰਦਾ ਹੈ। ॥੫॥
ਸਭ ਜੁਗ ਮਹਿ ਨਾਮੁ ਊਤਮੁ ਹੋਈ ॥ sabh jug meh naam ootam ho-ee. O’ my friends, throughout all ages, meditating on God’s Name has been the most sublime deed. ਹੇ ਭਾਈ! ਸਾਰੇ ਜੁਗਾਂ ਵਿਚ ਪ੍ਰਭੂ ਦਾ ਨਾਮ ਜਪਣਾ ਹੀ (ਸਭ ਕਰਮਾਂ ਤੋਂ) ਸ੍ਰੇਸ਼ਟ ਕਰਮ ਹੈ-
ਗੁਰਮੁਖਿ ਵਿਰਲਾ ਬੂਝੈ ਕੋਈ ॥ gurmukh virlaa boojhai ko-ee. How rare are those who, as Guru’s followers, understand this. ਇਸ ਗੱਲ ਨੂੰ ਕੋਈ ਉਹ ਵਿਰਲਾ ਮਨੁੱਖ ਸਮਝਦਾ ਹੈ ਜੋ ਗੁਰੂ ਦੀ ਸਰਨ ਪੈਂਦਾ ਹੈ।
ਹਰਿ ਨਾਮੁ ਧਿਆਏ ਭਗਤੁ ਜਨੁ ਸੋਈ ॥ har naam Dhi-aa-ay bhagat jan so-ee. One who meditates on God’s Name, is a true devotee. ਉਹੀ ਮਨੁੱਖ ਭਗਤ ਹੈ ਜੇਹੜਾ ਪਰਮਾਤਮਾ ਦਾ ਨਾਮ ਜਪਦਾ ਹੈ।
ਨਾਨਕ ਜੁਗਿ ਜੁਗਿ ਨਾਮਿ ਵਡਿਆਈ ਹੋਈ ॥੬॥੧॥ naanak jug jug naam vadi-aa-ee ho-ee. ||6||1|| O’ Nanak, in all of the four ages (yugs), it is the meditation on God’s Name which has brought glory and fame (to any one). ||6||1|| ਹੇ ਨਾਨਕ! ਹਰੇਕ ਜੁਗ ਵਿਚ ਪ੍ਰਭੂ ਦੇ ਨਾਮ ਸਿਮਰਨ ਦੁਆਰਾ ਹੀ ਇੱਜ਼ਤ ਮਿਲਦੀ ਹੈ ॥੬॥੧॥
ਰਾਮਕਲੀ ਮਹਲਾ ੪ ਘਰੁ ੧ raamkalee mehlaa 4 ghar 1 Raag Raamkalee, Fourth Guru, First Beat:
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the true Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਜੇ ਵਡ ਭਾਗ ਹੋਵਹਿ ਵਡਭਾਗੀ ਤਾ ਹਰਿ ਹਰਿ ਨਾਮੁ ਧਿਆਵੈ ॥ jay vad bhaag hoveh vadbhaagee taa har har naam Dhi-aavai. (O’ my friends), if one is very fortunate, he always remembers God’s Name. ਜੇ ਕੋਈ ਮਨੁੱਖ ਭਾਗਾਂ ਵਾਲਾ ਹੋਵੇ, ਜੇ ਕਿਸੇ ਮਨੁੱਖ ਦੇ ਵੱਡੇ ਭਾਗ ਹੋ ਜਾਣ, ਤਾਂ ਉਹ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਹੈ।
ਨਾਮੁ ਜਪਤ ਨਾਮੇ ਸੁਖੁ ਪਾਵੈ ਹਰਿ ਨਾਮੇ ਨਾਮਿ ਸਮਾਵੈ ॥੧॥ naam japat naamay sukh paavai har naamay naam samaavai. ||1|| By meditating on the Naam, one finds peace through it; he is absorbed in the Naam and ultimately he merges into it. ||1|| ਨਾਮ ਜਪਣ ਨਾਲ ਉਹ ਮਨੁੱਖ ਨਾਮ ਵਿਚ ਹੀ ਆਨੰਦ ਪ੍ਰਾਪਤ ਕਰਦਾ ਹੈ, ਪ੍ਰਭੂ ਦੇ ਨਾਮ ਵਿਚ ਹੀ ਲੀਨ ਰਹਿੰਦਾ ਹੈ ॥੧॥
ਗੁਰਮੁਖਿ ਭਗਤਿ ਕਰਹੁ ਸਦ ਪ੍ਰਾਣੀ ॥ gurmukh bhagat karahu sad paraanee. O’ mortals, through the Guru’s grace, always engage in the devotional worship of God. ਹੇ ਭਾਈ! ਗੁਰੂ ਦੀ ਸਰਨ ਪੈ ਕੇ (ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਉਤੇ ਤੁਰ ਕੇ) ਸਦਾ ਪਰਮਾਤਮਾ ਦੀ ਭਗਤੀ ਕਰਿਆ ਕਰੋ।
ਹਿਰਦੈ ਪ੍ਰਗਾਸੁ ਹੋਵੈ ਲਿਵ ਲਾਗੈ ਗੁਰਮਤਿ ਹਰਿ ਹਰਿ ਨਾਮਿ ਸਮਾਣੀ ॥੧॥ ਰਹਾਉ ॥ hirdai pargaas hovai liv laagai gurmat har har naam samaanee. ||1|| rahaa-o. Attuning the mind to God, one’s heart gets illuminated with divine knowledge, and then through the Guru’s teachings, one is merged in Naam. ||1||Pause|| (ਭਗਤੀ ਦੀ ਬਰਕਤਿ ਨਾਲ) ਹਿਰਦੇ ਵਿਚ (ਉੱਚੇ ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ, (ਪਰਮਾਤਮਾ ਦੇ ਚਰਨਾਂ ਵਿਚ) ਸੁਰਤ ਜੁੜ ਜਾਂਦੀ ਹੈ, ਗੁਰੂ ਦੇ ਉਪਦੇਸ਼ ਨਾਲ ਪਰਮਾਤਮਾ ਦੇ ਨਾਮ ਵਿਚ ਲੀਨਤਾ ਹੋ ਜਾਂਦੀ ਹੈ ॥੧॥ ਰਹਾਉ ॥
ਹੀਰਾ ਰਤਨ ਜਵੇਹਰ ਮਾਣਕ ਬਹੁ ਸਾਗਰ ਭਰਪੂਰੁ ਕੀਆ ॥ heeraa ratan javayhar maanak baho saagar bharpoor kee-aa. God’s virtues are like priceless gems, and God has completely filled the ocean-like heart of everybody with these divine virtues. (ਪਰਮਾਤਮਾ ਦੇ ਗੁਣ, ਮਾਨੋ,) ਹੀਰੇ ਰਤਨ ਜਵਾਹਰ ਮੋਤੀ ਹਨ। (ਪਰਮਾਤਮਾ ਨੇ ਹਰੇਕ ਮਨੁੱਖ ਦਾ) ਹਿਰਦਾ-ਸਰੋਵਰ ਇਹਨਾਂ ਨਾਲ ਨਕਾ-ਨਕ ਭਰ ਰੱਖਿਆ ਹੋਇਆ ਹੈ।
ਜਿਸੁ ਵਡ ਭਾਗੁ ਹੋਵੈ ਵਡ ਮਸਤਕਿ ਤਿਨਿ ਗੁਰਮਤਿ ਕਢਿ ਕਢਿ ਲੀਆ ॥੨॥ jis vad bhaag hovai vad mastak tin gurmat kadh kadh lee-aa. ||2|| But only the very fortunate person who is blessed with great destiny, can enjoy them by following the Guru’s teachings. ||2|| (ਪਰ ਸਿਰਫ਼) ਉਸ ਮਨੁੱਖ ਨੇ ਹੀ ਗੁਰੂ ਦੇ ਉਪਦੇਸ਼ ਦੀ ਬਰਕਤ ਨਾਲ ਇਹਨਾਂ ਨੂੰ (ਅੰਦਰ ਲੁਕੇ ਪਿਆਂ ਨੂੰ) ਕੱਢ ਕੇ ਸਾਂਭਿਆ ਹੈ, ਜਿਸ ਦੇ ਮੱਥੇ ਉਤੇ ਵੱਡੇ ਭਾਗ ਜਾਗ ਪਏ ਹਨ ॥੨॥
ਰਤਨੁ ਜਵੇਹਰੁ ਲਾਲੁ ਹਰਿ ਨਾਮਾ ਗੁਰਿ ਕਾਢਿ ਤਲੀ ਦਿਖਲਾਇਆ ॥ ratan javayhar laal har naamaa gur kaadh talee dikhlaa-i-aa. Naam is precious like the precious gems; the Guru has revealed this to his devotees clearly like placing these priceless jewels in their palm. (ਹੇ ਭਾਈ!) ਪਰਮਾਤਮਾ ਦਾ ਨਾਮ ਰਤਨ ਜਵਾਹਰ ਲਾਲ (ਵਰਗਾ ਕੀਮਤੀ) ਹੈ (ਹਰੇਕ ਮਨੁੱਖ ਦੇ ਅੰਦਰ ਲੁਕਿਆ ਪਿਆ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਨੂੰ) ਗੁਰੂ ਨੇ (ਉਸ ਦੇ ਅੰਦਰੋਂ ਹੀ) ਕੱਢ ਕੇ (ਉਸ ਦੀ) ਤਲੀ ਉਤੇ (ਰੱਖ ਕੇ) ਵਿਖਾ ਦਿੱਤਾ ਹੈ।
ਭਾਗਹੀਣ ਮਨਮੁਖਿ ਨਹੀ ਲੀਆ ਤ੍ਰਿਣ ਓਲੈ ਲਾਖੁ ਛਪਾਇਆ ॥੩॥ bhaagheen manmukh nahee lee-aa tarin olai laakh chhapaa-i-aa. ||3|| The unfortunate self-willed person does not avail of this opportunity; for him, this priceless jewel-like Naam is hidden behind a worthless veil of Maya. ||3|| ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੰਦ-ਭਾਗੀ ਮਨੁੱਖ ਨੇ ਉਹ ਰਤਨ ਨਹੀਂ ਲੱਭਾ, (ਉਸ ਦੇ ਭਾ ਦਾ ਤਾਂ) ਲੱਖ ਰੁਪਇਆ ਤੀਲੇ ਦੇ ਉਹਲੇ ਲੁਕਿਆ ਪਿਆ ਹੈ ॥੩॥
ਮਸਤਕਿ ਭਾਗੁ ਹੋਵੈ ਧੁਰਿ ਲਿਖਿਆ ਤਾ ਸਤਗੁਰੁ ਸੇਵਾ ਲਾਏ ॥ mastak bhaag hovai Dhur likhi-aa taa satgur sayvaa laa-ay. Only when one is blessed with fortunate destiny, the Guru engages that person to the devotional worship of God. (ਹੇ ਭਾਈ!) ਜੇ ਧੁਰ-ਦਰਗਾਹ ਤੋਂ ਲਿਖਿਆ ਹੋਇਆ ਲੇਖ ਕਿਸੇ ਮਨੁੱਖ ਦੇ ਮੱਥੇ ਉੱਤੇ ਜਾਗ ਪਏ ਤਾਂ ਗੁਰੂ ਉਸ ਨੂੰ ਪ੍ਰਭੂ ਦੀ ਭਗਤੀ ਵਿਚ ਜੋੜ ਦੇਂਦਾ ਹੈ।
ਨਾਨਕ ਰਤਨ ਜਵੇਹਰ ਪਾਵੈ ਧਨੁ ਧਨੁ ਗੁਰਮਤਿ ਹਰਿ ਪਾਏ ॥੪॥੧॥ naanak ratan javayhar paavai Dhan Dhan gurmat har paa-ay. ||4||1|| O’ Nanak, by following the Guru’s teachings the blessed person receives the precious Jewel like Naam and realizes God.||4||1|| ਹੇ ਨਾਨਕ! (ਉਹ ਮਨੁੱਖ ਅੰਦਰ ਲੁਕੇ ਪਏ ਦੇ ਗੁਣ-ਰੂਪ) ਰਤਨ ਜਵਾਹਰ ਲੱਭ ਲੈਂਦਾ ਹੈ, ਉਹ ਮਨੁੱਖ ਭਾਗਾਂ ਵਾਲਾ ਹੋ ਜਾਂਦਾ ਹੈ, ਗੁਰੂ ਦੀ ਮਤਿ ਲੈ ਕੇ ਉਹ ਮਨੁੱਖ ਪਰਮਾਤਮਾ ਦਾ ਮਿਲਾਪ ਹਾਸਲ ਕਰ ਲੈਂਦਾ ਹੈ ॥੪॥੧॥
ਰਾਮਕਲੀ ਮਹਲਾ ੪ ॥ raamkalee mehlaa 4. Raag Raamkalee, Fourth Guru:
ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ raam janaa mil bha-i-aa anandaa har neekee kathaa sunaa-ay. Bliss wells up in the mind Upon meeting with the devotees of God, because they preach the sublime praises of God ਹੇ ਭਾਈ! ਪ੍ਰਭੂ ਦੇ ਸੇਵਕਾਂ ਨੂੰ ਮਿਲ ਕੇ (ਮਨ ਵਿਚ) ਆਨੰਦ ਪੈਦਾ ਹੁੰਦਾ ਹੈ। (ਪ੍ਰਭੂ ਦਾ ਸੇਵਕ) ਪ੍ਰਭੂ ਦੀ ਸੋਹਣੀ ਸਿਫ਼ਤਿ-ਸਾਲਾਹ ਸੁਣਾ ਕੇ (ਸੁਣਨ ਵਾਲੇ ਦੇ ਹਿਰਦੇ ਵਿਚ ਆਨੰਦ ਪੈਦਾ ਕਰ ਦੇਂਦਾ ਹੈ)।
ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥ durmat mail ga-ee sabh neekal satsangat mil buDh paa-ay. ||1|| By associating with the company of saintly persons, evil intellect goes away from the mind, and one is blessed with divine wisdom. ||1|| ਸਾਧ ਸੰਗਤਿ ਵਿਚ ਮਿਲ ਕੇ ਮਨੁੱਖ (ਸ੍ਰੇਸ਼ਟ) ਅਕਲ ਸਿੱਖ ਲੈਂਦਾ ਹੈ, (ਉਸ ਦੇ ਅੰਦਰੋਂ) ਭੈੜੀ ਮਤਿ ਵਾਲੀ ਸਾਰੀ ਮੈਲ ਦੂਰ ਹੋ ਜਾਂਦੀ ਹੈ ॥੧॥
Scroll to Top
https://informatika.nusaputra.ac.id/lib/ slot gacor https://sipenmaru-polkeslu.cloud/sgacor/ https://inspektorat.batubarakab.go.id/adminsample/image/
jp1131 https://login-bobabet.com/ https://sugoi168daftar.com/ https://login-domino76.com/ https://sipenmaru-polkeslu.cloud/daftar_admin/ https://pascasarjana.uts.ac.id/plugins/sugoi168/ https://library.president.ac.id/event/jp-gacor/ https://biropemotda.riau.go.id/menus/1131-gacor/ https://keuangan.usbypkp.ac.id/mmo/boba/ https://informatika.nusaputra.ac.id/wp-includes/1131/
https://informatika.nusaputra.ac.id/hk/
https://informatika.nusaputra.ac.id/sbo/
https://informatika.nusaputra.ac.id/lib/ slot gacor https://sipenmaru-polkeslu.cloud/sgacor/ https://inspektorat.batubarakab.go.id/adminsample/image/
jp1131 https://login-bobabet.com/ https://sugoi168daftar.com/ https://login-domino76.com/ https://sipenmaru-polkeslu.cloud/daftar_admin/ https://pascasarjana.uts.ac.id/plugins/sugoi168/ https://library.president.ac.id/event/jp-gacor/ https://biropemotda.riau.go.id/menus/1131-gacor/ https://keuangan.usbypkp.ac.id/mmo/boba/ https://informatika.nusaputra.ac.id/wp-includes/1131/
https://informatika.nusaputra.ac.id/hk/
https://informatika.nusaputra.ac.id/sbo/