Guru Granth Sahib Translation Project

Guru granth sahib page-887

Page 887

ਪੀਵਤ ਅਮਰ ਭਏ ਨਿਹਕਾਮ ॥ peevat amar bha-ay nihkaam. Drinking that ambrosial nectar, people become spiritually immortal and get liberated from the love of worldly desires. ਉਸ ਨਾਮ-ਅੰਮ੍ਰਿਤ ਨੂੰ ਪੀਂਦਿਆਂ ਹੀ ਮਨੁੱਖ ਅਟੱਲ ਆਤਮਕ ਜੀਵਨ ਵਾਲੇ ਅਤੇ ਵਾਸਨਾ-ਰਹਿਤ ਹੋ ਜਾਂਦੇ ਹਨ।
ਤਨੁ ਮਨੁ ਸੀਤਲੁ ਅਗਨਿ ਨਿਵਾਰੀ ॥ tan man seetal agan nivaaree. Their body and mind get tranquil and the fire of their desires gets extinguished. ਉਹਨਾਂ ਦਾ ਤਨ ਉਹਨਾਂ ਦਾ ਮਨ ਸ਼ਾਂਤ ਹੋ ਜਾਂਦਾ ਹੈ। ਪਰਮਾਤਮਾ (ਉਹਨਾਂ ਦੇ ਅੰਦਰੋਂ ਤ੍ਰਿਸ਼ਨਾ ਦੀ) ਅੱਗ ਬੁਝਾ ਦੇਂਦਾ ਹੈ।
ਅਨਦ ਰੂਪ ਪ੍ਰਗਟੇ ਸੰਸਾਰੀ ॥੨॥ anad roop pargatay sansaaree. ||2|| They are always full of bliss and become renowned in the world. ||2|| ਉਹ ਹਰ ਵੇਲੇ ਆਨੰਦ-ਭਰਪੂਰ ਰਹਿੰਦੇ ਹਨ, ਅਤੇ ਜਗਤ ਵਿਚ ਨਾਮਣੇ ਵਾਲੇ ਹੋ ਜਾਂਦੇ ਹਨ ॥੨॥
ਕਿਆ ਦੇਵਉ ਜਾ ਸਭੁ ਕਿਛੁ ਤੇਰਾ ॥ ki-aa dayva-o jaa sabh kichh tayraa. O’ God, what may I offer You in gratitude, when everything belongs to You? ਹੇ ਪ੍ਰਭੂ! ਤੇਰਾ ਨਾਮ-ਅੰਮ੍ਰਿਤ ਪ੍ਰਾਪਤ ਕਰਨ ਵਾਸਤੇ ਮੈਂ ਤੇਰੇ ਅੱਗੇ ਕੀਹ ਲਿਆ ਧਰਾਂ, ਕਿਉਂਕਿ ਮੇਰੇ ਪਾਸ ਤਾਂ ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ।
ਸਦ ਬਲਿਹਾਰਿ ਜਾਉ ਲਖ ਬੇਰਾ ॥ sad balihaar jaa-o lakh bayraa. O’ God! I am always dedicated to You. ਹੇ ਪ੍ਰਭੂ! ਮੈਂ ਤੈਥੋਂ ਸਦਾ ਹੀ ਲੱਖਾਂ ਵਾਰੀ ਸਦਕੇ ਜਾਂਦਾ ਹਾਂ।
ਤਨੁ ਮਨੁ ਜੀਉ ਪਿੰਡੁ ਦੇ ਸਾਜਿਆ ॥ tan man jee-o pind day saaji-aa. O’God! You fashioned me, embellishing me with body, mind and soul, ਇਹ ਤਨ ਇਹ ਮਨ, ਇਹ ਜਿੰਦ ਇਹ ਸਰੀਰ ਦੇ ਕੇ ਤੂੰ ਮੈਨੂੰ ਪੈਦਾ ਕੀਤਾ ਹੈ,
ਗੁਰ ਕਿਰਪਾ ਤੇ ਨੀਚੁ ਨਿਵਾਜਿਆ ॥੩॥ gur kirpaa tay neech nivaaji-aa. ||3|| and through Guru’s grace You honored a lowly person like me. ||3|| ਅਤੇ ਗੁਰੂ ਦੀ ਮੇਹਰ ਨਾਲ ਤੂੰ ਮੈਨੂੰ ਨਕਾਰੇ ਨੂੰ ਵਡਿਆਈ ਦਿੱਤੀ ਹੈ ॥੩॥
ਖੋਲਿ ਕਿਵਾਰਾ ਮਹਲਿ ਬੁਲਾਇਆ ॥ khol kivaaraa mahal bulaa-i-aa. O’ God, opening the portal of my heart, You called me in Your presence, ਪ੍ਰਭੂ! ਮੇਰੇ ਮਨ ਦੇ) ਕਿਵਾੜ ਖੋਲ੍ਹ ਕੇ ਤੂੰ ਮੈਨੂੰ ਆਪਣੇ ਚਰਨਾਂ ਵਿਚ ਜੋੜ ਲਿਆ ਹੈ,
ਜੈਸਾ ਸਾ ਤੈਸਾ ਦਿਖਲਾਇਆ ॥ jaisaa saa taisaa dikhlaa-i-aa. and as You are, so have You revealed Yourself to me. ਤੂੰ ਮੈਨੂੰ ਸਾਖਿਆਤ ਆਪਣਾ ਦੀਦਾਰ ਬਖ਼ਸ਼ਿਆ ਹੈ।
ਕਹੁ ਨਾਨਕ ਸਭੁ ਪੜਦਾ ਤੂਟਾ ॥ kaho naanak sabh parh-daa tootaa. Nanak says: Now the curtain of separation between You and me is removed, ਨਾਨਕ ਆਖਦਾ ਹੈ- (ਤੇਰੇ ਨਾਲੋਂ ਵਿੱਥ ਪਾਣ ਵਾਲਾ ਮੇਰੇ ਅੰਦਰੋਂ) ਸਾਰਾ ਪਰਦਾ ਹੁਣ ਟੁੱਟ ਗਿਆ ਹੈ,
ਹਉ ਤੇਰਾ ਤੂ ਮੈ ਮਨਿ ਵੂਠਾ ॥੪॥੩॥੧੪॥ ha-o tayraa too mai man voothaa. ||4||3||14|| You are enshrined in my heart and I belong to You. ||4||3||14|| ਹੁਣ ਤੂੰ ਮੇਰੇ ਮਨ ਵਿਚ ਆ ਵੱਸਿਆ ਹੈਂ, ਮੈਂ ਤੇਰਾ ਹੋ ਚੁਕਾ ਹਾਂ ॥੪॥੩॥੧੪॥
ਰਾਮਕਲੀ ਮਹਲਾ ੫ ॥ raamkalee mehlaa 5. Raag Raamkalee, Fifth Guru:
ਸੇਵਕੁ ਲਾਇਓ ਅਪੁਨੀ ਸੇਵ ॥ ਅੰਮ੍ਰਿਤੁ ਨਾਮੁ ਦੀਓ ਮੁਖਿ ਦੇਵ ॥ sayvak laa-i-o apunee sayv. amrit naam dee-o mukh dayv. The divine-Guru who has accepted me as his devotee and has blessed me with his teachings, has poured the ambrosial Naam into my mouth ਜਿਸ ਗੁਰਦੇਵ ਨੇ (ਮੈਨੂੰ ਆਪਣਾ) ਸੇਵਕ (ਬਣਾ ਕੇ) ਆਪਣੀ (ਇਸ) ਸੇਵਾ ਵਿਚ ਲਾਇਆ ਹੈ, ਜਿਸ ਨੇ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇ ਮੂੰਹ ਵਿਚ ਦਿੱਤਾ ਹੈ,
ਸਗਲੀ ਚਿੰਤਾ ਆਪਿ ਨਿਵਾਰੀ ॥ saglee chintaa aap nivaaree. and has removed all my anxiety. ਅਤੇ ਮੇਰੇ ਅੰਦਰੋਂ ਸਾਰੀ ਚਿੰਤਾ ਆਪ ਦੂਰ ਕਰ ਦਿੱਤੀ ਹੈ,
ਤਿਸੁ ਗੁਰ ਕਉ ਹਉ ਸਦ ਬਲਿਹਾਰੀ ॥੧॥ tis gur ka-o ha-o sad balihaaree. ||1|| I am forever dedicated to that Guru. ||1|| ਮੈਂ ਉਸ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ ॥੧॥
ਕਾਜ ਹਮਾਰੇ ਪੂਰੇ ਸਤਗੁਰ ॥ kaaj hamaaray pooray satgur. The true Guru has perfectly resolved my affairs. ਸੱਚੇ ਗੁਰਾਂ ਨੇ ਮੇਰੇ ਕਾਰਜ ਰਾਸ ਕਰ ਦਿੱਤੇ ਹਨ।
ਬਾਜੇ ਅਨਹਦ ਤੂਰੇ ਸਤਗੁਰ ॥੧॥ ਰਹਾਉ ॥ baajay anhad tooray satgur. ||1|| rahaa-o. By the grace of the true Guru, I feel as if continuous divine music is always playing within my heart. ||1||Pause|| ਸੱਚੇ ਗੁਰਾਂ ਦੀ ਦਇਆ ਦੁਆਰਾ ਬੈਕੁੰਠੀ ਕੀਰਤਨ ਮੇਰੇ ਹਿਰਦੇ ਅੰਦਰ ਗੂੰਜਦਾ ਹੈ ॥੧॥ ਰਹਾਉ ॥
ਮਹਿਮਾ ਜਾ ਕੀ ਗਹਿਰ ਗੰਭੀਰ ॥ mahimaa jaa kee gahir gambheer. O’ my friend, that God whose glory is profound and unfathomable, ਹੇ ਭਾਈ! ਜਿਸ ਪਰਮਾਤਮਾ ਦੀ ਵਡਿਆਈ ਬੇਅੰਤ ਅਥਾਹ ਹੈ,
ਹੋਇ ਨਿਹਾਲੁ ਦੇਇ ਜਿਸੁ ਧੀਰ ॥ ho-ay nihaal day-ay jis Dheer. one, to whom He imparts patience, becomes extremely delighted. ਉਹ ਜਿਸ (ਮਨੁੱਖ) ਨੂੰ ਧੀਰਜ ਬਖ਼ਸ਼ਦਾ ਹੈ, ਉਹ ਮਨੁੱਖ ਲੂੰ-ਲੂੰ ਖ਼ੁਸ਼ ਹੋ ਜਾਂਦਾ ਹੈ।
ਜਾ ਕੇ ਬੰਧਨ ਕਾਟੇ ਰਾਇ ॥ jaa kay banDhan kaatay raa-ay. One whose bonds of Maya are shattered by God, the sovereign king, ਉਹ ਪ੍ਰਭੂ-ਪਾਤਿਸ਼ਾਹ ਜਿਸ ਮਨੁੱਖ ਦੇ (ਮਾਇਆ ਦੇ) ਬੰਧਨ ਕੱਟ ਦੇਂਦਾ ਹੈ,
ਸੋ ਨਰੁ ਬਹੁਰਿ ਨ ਜੋਨੀ ਪਾਇ ॥੨॥ so nar bahur na jonee paa-ay. ||2|| such a person is not cast into the cycles of reincarnation again. ||2|| ਉਹ ਮਨੁੱਖ ਮੁੜ ਜਨਮਾਂ ਦੇ ਗੇੜ ਵਿਚ ਨਹੀਂ ਪੈਂਦਾ ॥੨॥
ਜਾ ਕੈ ਅੰਤਰਿ ਪ੍ਰਗਟਿਓ ਆਪ ॥ jaa kai antar pargati-o aap. O’ my friend, one within whom God has become manifest, ਹੇ ਭਾਈ! ਪਰਮਾਤਮਾ ਆਪ ਜਿਸ ਮਨੁੱਖ ਦੇ ਹਿਰਦੇ ਵਿਚ ਆਪਣਾ ਪ੍ਰਕਾਸ਼ ਕਰਦਾ ਹੈ,
ਤਾ ਕਉ ਨਾਹੀ ਦੂਖ ਸੰਤਾਪ ॥ taa ka-o naahee dookh santaap. no pain or worry afflicts him. ਉਸ ਨੂੰ ਕੋਈ ਦੁੱਖ-ਕਲੇਸ਼ ਪੋਹ ਨਹੀਂ ਸਕਦਾ।
ਲਾਲੁ ਰਤਨੁ ਤਿਸੁ ਪਾਲੈ ਪਰਿਆ ॥ laal ratan tis paalai pari-aa. Such a person receives the jewel like precious Naam, ਉਸ ਮਨੁੱਖ ਨੂੰ ਪ੍ਰਭੂ ਦਾ ਨਾਮ-ਲਾਲ ਲੱਭ ਪੈਂਦਾ ਹੈ, ਨਾਮ-ਰਤਨ ਮਿਲ ਜਾਂਦਾ ਹੈ,
ਸਗਲ ਕੁਟੰਬ ਓਹੁ ਜਨੁ ਲੈ ਤਰਿਆ ॥੩॥ sagal kutamb oh jan lai tari-aa. ||3|| and crosses over the worldly ocean of vices along with his entire lineage. ||3|| ਉਹ ਮਨੁੱਖ ਆਪਣੇ ਸਾਰੇ ਪਰਵਾਰ ਨੂੰ (ਭੀ ਆਪਣੇ ਨਾਲ) ਲੈ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ॥੩॥
ਨਾ ਕਿਛੁ ਭਰਮੁ ਨ ਦੁਬਿਧਾ ਦੂਜਾ ॥ naa kichh bharam na dubiDhaa doojaa. O’ my friend, that person is neither afflicted by any doubt, nor by any duality or sense of discrimination, ਹੇ ਭਾਈ! ਉਸ ਮਨੁੱਖ ਨੂੰ ਕੋਈ ਭਟਕਣਾ ਨਹੀਂ ਰਹਿੰਦੀ, ਉਸ ਦੇ ਅੰਦਰ ਦੁਚਿੱਤਾ-ਪਨ ਅਤੇ ਦਵੈਤ-ਭਾਵ ਨਹੀਂ ਰਹਿ ਜਾਂਦਾ,
ਏਕੋ ਏਕੁ ਨਿਰੰਜਨ ਪੂਜਾ ॥ ayko ayk niranjan poojaa. who worships and remembers only the one immaculate God. ਜੇਹੜਾ ਮਨੁੱਖ ਸਿਰਫ਼ ਇੱਕ ਮਾਇਆ ਤੋਂ ਨਿਰਲੇਪ ਪ੍ਰਭੂ ਦੀ ਬੰਦਗੀ ਕਰਦਾ ਹੈ।
ਜਤ ਕਤ ਦੇਖਉ ਆਪਿ ਦਇਆਲ ॥ jat kat daykh-a-u aap da-i-aal. Now, wherever I look, I behold that merciful God Himself, ਹੁਣ ਮੈਂ ਜਿਧਰ ਕਿਧਰ ਵੇਖਦਾ ਹਾਂ, ਮੈਨੂੰ ਉਹ ਦਇਆ ਦਾ ਘਰ ਪ੍ਰਭੂ ਹੀ ਦਿੱਸ ਰਿਹਾ ਹੈ,
ਕਹੁ ਨਾਨਕ ਪ੍ਰਭ ਮਿਲੇ ਰਸਾਲ ॥੪॥੪॥੧੫॥ kaho naanak parabh milay rasaal. ||4||4||15|| because I have realized Him, the source of bliss, says Nanak. ||4||4||15|| ਮੈਨੂੰ ਆਨੰਦ ਦਾ ਸੋਮਾ ਪ੍ਰਭੂ ਜੀ ਮਿਲ ਪਏ ਹਨ,ਆਖਦਾ ਹੈ ਨਾਨਕ ॥੪॥੪॥੧੫॥
ਰਾਮਕਲੀ ਮਹਲਾ ੫ ॥ raamkalee mehlaa 5. Raag Raamkalee, Fifth Guru
ਤਨ ਤੇ ਛੁਟਕੀ ਅਪਨੀ ਧਾਰੀ ॥ tan tay chhutkee apnee Dhaaree. O’ brother, all my self-embraced egoism has disappeared from my body, (ਹੇ ਭਾਈ!) ਖੁਦ ਗ੍ਰਹਿਣ ਕੀੰਤੀ ਹੋਈ ਅਪਣਤ ਮੇਰੀ ਦੇਹਿ ਤੋਂ ਦੂਰ ਹੋ ਗਈ ਹੈ।
ਪ੍ਰਭ ਕੀ ਆਗਿਆ ਲਗੀ ਪਿਆਰੀ ॥ parabh kee aagi-aa lagee pi-aaree. and now God’s command is pleasing to me. ਅਤੇ ਹੁਣ ਮੈਨੂੰ ਪਰਮਾਤਮਾ ਦੀ ਰਜ਼ਾ ਮਿੱਠੀ ਲੱਗਣ ਲੱਗ ਪਈ ਹੈ।
ਜੋ ਕਿਛੁ ਕਰੈ ਸੁ ਮਨਿ ਮੇਰੈ ਮੀਠਾ ॥ jo kichh karai so man mayrai meethaa. Whatever God does, is pleasing to my mind. ਜੋ ਕੁਝ ਪਰਮਾਤਮਾ ਕਰਦਾ ਹੈ, ਉਹ (ਹੁਣ) ਮੇਰੇ ਮਨ ਵਿਚ ਮਿੱਠਾ ਲੱਗ ਰਿਹਾ ਹੈ।
ਤਾ ਇਹੁ ਅਚਰਜੁ ਨੈਨਹੁ ਡੀਠਾ ॥੧॥ taa ih achraj nainhu deethaa. ||1|| I have seen this wonderful spiritual change in me with my own eyes. (ਇਸ ਆਤਮਕ ਤਬਦੀਲੀ ਦਾ) ਇਹ ਅਚਰਜ ਤਮਾਸ਼ਾ ਮੈਂ ਪਰਤੱਖ ਵੇਖ ਲਿਆ ਹੈ ॥੧॥
ਅਬ ਮੋਹਿ ਜਾਨੀ ਰੇ ਮੇਰੀ ਗਈ ਬਲਾਇ ॥ ab mohi jaanee ray mayree ga-ee balaa-ay. O’ brother, now I have realized the righteous way of life and the demon of my self-conceit is driven out. ਹੇ ਭਾਈ! ਹੁਣ ਮੈਂ (ਆਤਮਕ ਜੀਵਨ ਦੀ ਮਰਯਾਦਾ) ਸਮਝ ਲਈ ਹੈ, ਮੇਰੇ ਅੰਦਰੋਂ (ਚਿਰਾਂ ਦੀ ਚੰਬੜੀ ਹੋਈ ਮਮਤਾ ਦੀ) ਡੈਣ ਨਿਕਲ ਗਈ ਹੈ।
ਬੁਝਿ ਗਈ ਤ੍ਰਿਸਨ ਨਿਵਾਰੀ ਮਮਤਾ ਗੁਰਿ ਪੂਰੈ ਲੀਓ ਸਮਝਾਇ ॥੧॥ ਰਹਾਉ ॥ bujh ga-ee tarisan nivaaree mamtaa gur poorai lee-o samjhaa-ay. ||1|| rahaa-o. The perfect Guru has blessed me with the understanding about righteous life; he has dispelled my love for Maya and the fire of my fierce worldly desires is extinguished. ||1||Pause|| ਪੂਰੇ ਗੁਰੂ ਨੇ ਮੈਨੂੰ (ਜੀਵਨ ਦੀ) ਸੂਝ ਬਖ਼ਸ਼ ਦਿੱਤੀ ਹੈ। ਗੁਰੂ ਨੇ ਮੇਰਾ ਮਾਇਆ ਦਾ ਮੋਹ ਦੂਰ ਕਰ ਦਿੱਤਾ ਹੈ, (ਮੇਰੇ ਅੰਦਰੋਂ) ਮਾਇਆ ਦੇ ਲਾਲਚ ਦੀ ਅੱਗ ਬੁੱਝ ਗਈ ਹੈ, ॥੧॥ ਰਹਾਉ ॥
ਕਰਿ ਕਿਰਪਾ ਰਾਖਿਓ ਗੁਰਿ ਸਰਨਾ ॥ kar kirpaa raakhi-o gur sarnaa. Bestowing mercy, the Guru has accepted me into his refuge. (ਹੇ ਭਾਈ! ਗੁਰੂ ਨੇ ਮੇਹਰ ਕਰ ਕੇ ਮੈਨੂੰ ਆਪਣੀ ਸਰਨ ਵਿਚ ਰੱਖਿਆ ਹੋਇਆ ਹੈ।
ਗੁਰਿ ਪਕਰਾਏ ਹਰਿ ਕੇ ਚਰਨਾ ॥ gur pakraa-ay har kay charnaa. The Guru has helped me to focus on God’s Name. ਗੁਰੂ ਨੇ ਪ੍ਰਭੂ ਦੇ ਚਰਨ ਫੜਾ ਦਿੱਤੇ ਹਨ।
ਬੀਸ ਬਿਸੁਏ ਜਾ ਮਨ ਠਹਰਾਨੇ ॥ bees bisu-ay jaa man thehraanay. Now my mind is totally in a state of spiritual poise, ਹੁਣ ਜਦੋਂ ਮੇਰਾ ਮਨ ਪੂਰੇ ਤੌਰ ਤੇ ਠਹਿਰ ਗਿਆ ਹੈ, (ਟਿਕ ਗਿਆ ਹੈ),
ਗੁਰ ਪਾਰਬ੍ਰਹਮ ਏਕੈ ਹੀ ਜਾਨੇ ॥੨॥ gur paarbarahm aikai hee jaanay. ||2|| I behold the Guru and the supreme God as one and the same. ||2|| ਮੈਨੂੰ ਗੁਰੂ ਅਤੇ ਪਰਮਾਤਮਾ ਇੱਕ-ਰੂਪ ਦਿੱਸ ਰਹੇ ਹਨ ॥੨॥
ਜੋ ਜੋ ਕੀਨੋ ਹਮ ਤਿਸ ਕੇ ਦਾਸ ॥ jo jo keeno ham tis kay daas. I am a devotee of all those beings whom God has created, ਜੇਹੜਾ ਜੇਹੜਾ ਜੀਵ ਪਰਮਾਤਮਾ ਨੇ ਪੈਦਾ ਕੀਤਾ ਹੈ ਮੈਂ ਹਰੇਕ ਦਾ ਸੇਵਕ ਬਣ ਗਿਆ ਹਾਂ,
ਪ੍ਰਭ ਮੇਰੇ ਕੋ ਸਗਲ ਨਿਵਾਸ ॥ parabh mayray ko sagal nivaas. because my God has His abode in all beings. ਕਿਉਂਕਿ ਸਾਰੇ ਹੀ ਜੀਵਾਂ ਵਿਚ ਮੇਰੇ ਪਰਮਾਤਮਾ ਦਾ ਨਿਵਾਸ ਹੈ।
ਨਾ ਕੋ ਦੂਤੁ ਨਹੀ ਬੈਰਾਈ ॥ naa ko doot nahee bairaa-ee. I see no one as my enemy or adversary, ਮੈਨੂੰ ਕੋਈ ਭੀ ਜੀਵ ਆਪਣਾ ਦੁਸ਼ਮਨ ਵੈਰੀ ਨਹੀਂ ਦਿੱਸਦਾ।
ਗਲਿ ਮਿਲਿ ਚਾਲੇ ਏਕੈ ਭਾਈ ॥੩॥ gal mil chaalay aikai bhaa-ee. ||3|| I walk arm in arm, like brothers with all. ||3|| ਹੁਣ ਮੈਂ ਸਭਨਾਂ ਦੇ ਗਲ ਨਾਲ ਮਿਲ ਕੇ ਤੁਰਦਾ ਹਾਂ (ਜਿਵੇਂ ਅਸੀ) ਇੱਕੋ ਪਿਤਾ (ਦੇ ਪੁੱਤਰ) ਭਰਾ ਹਾਂ ॥੩॥
ਜਾ ਕਉ ਗੁਰਿ ਹਰਿ ਦੀਏ ਸੂਖਾ ॥ jaa ka-o gur har dee-ay sookhaa. That person whom the divine-Guru imparts comforts, ਜਿਸ ਮਨੁੱਖ ਨੂੰ ਗੁਰੂ ਨੇ ਪ੍ਰਭੂ ਨੇ (ਇਹ) ਸੁਖ ਦੇ ਦਿੱਤੇ,
ਤਾ ਕਉ ਬਹੁਰਿ ਨ ਲਾਗਹਿ ਦੂਖਾ ॥ taa ka-o bahur na laageh dookhaa. he is not afflicted with any sorrow again. ਉਸ ਉੱਤੇ ਦੁੱਖ ਮੁੜ ਆਪਣਾ ਜ਼ੋਰ ਨਹੀਂ ਪਾ ਸਕਦੇ।
ਆਪੇ ਆਪਿ ਸਰਬ ਪ੍ਰਤਿਪਾਲ ॥ ਨਾਨਕ ਰਾਤਉ ਰੰਗਿ ਗੋਪਾਲ ॥੪॥੫॥੧੬॥ aapay aap sarab partipaal. naanak raata-o rang gopaal. ||4||5||16|| O’ Nanak, that person realizes that God Himself takes care of all, and he remains imbued with the love of God, the protector of the universe. ||4||5||16|| ਹੇ ਨਾਨਕ! (ਉਸ ਨੂੰ ਇਹ ਦਿੱਸ ਪੈਂਦਾ ਹੈ ਕਿ) ਪਰਮਾਤਮਾ ਆਪ ਹੀ ਸਭਨਾਂ ਦੀ ਪਾਲਣਾ ਕਰਨ ਵਾਲਾ ਹੈ। ਉਹ ਮਨੁੱਖ ਸ੍ਰਿਸ਼ਟੀ ਦੇ ਰੱਖਿਅਕ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ ॥੪॥੫॥੧੬॥
ਰਾਮਕਲੀ ਮਹਲਾ ੫ ॥ raamkalee mehlaa 5. Raag Raamkalee, Fifth Guru:
ਮੁਖ ਤੇ ਪੜਤਾ ਟੀਕਾ ਸਹਿਤ ॥ mukh tay parh-taa teekaa sahit. With his tongue (the pundit) reads (a scripture) along with its translation, (ਜੇਹੜਾ ਮਨੁੱਖ ਧਰਮ-ਪੁਸਤਕਾਂ ਨੂੰ) ਮੂੰਹੋਂ ਤਾਂ ਅਰਥਾਂ ਸਮੇਤ ਪੜ੍ਹਦਾ ਹੈ,
ਹਿਰਦੈ ਰਾਮੁ ਨਹੀ ਪੂਰਨ ਰਹਤ ॥ hirdai raam nahee pooran rahat. but neither is his mind focused on God nor is his conduct perfect. ਪਰ ਉਸ ਦੇ ਹਿਰਦੇ ਵਿਚ ਪਰਮਾਤਮਾ ਨਹੀਂ ਵੱਸਦਾ, ਨਾਹ ਹੀ ਉਸ ਦੀ ਰਹਿਣੀ ਬੇ-ਦਾਗ਼ ਹੈ,
ਉਪਦੇਸੁ ਕਰੇ ਕਰਿ ਲੋਕ ਦ੍ਰਿੜਾਵੈ ॥ updays karay kar lok darirh-aavai. He preaches to others and makes them fully understand (his advice), ਹੋਰ ਲੋਕਾਂ ਨੂੰ (ਧਰਮ-ਪੁਸਤਕਾਂ ਦਾ) ਉਪਦੇਸ਼ ਕਰਦਾ ਹੈ (ਅਤੇ ਉਪਦੇਸ਼) ਕਰ ਕੇ ਉਹਨਾਂ ਦੇ ਮਨ ਵਿਚ (ਉਹ ਉਪਦੇਸ਼) ਪੱਕੀ ਤਰ੍ਹਾਂ ਬਿਠਾਂਦਾ ਹੈ,
ਅਪਨਾ ਕਹਿਆ ਆਪਿ ਨ ਕਮਾਵੈ ॥੧॥ apnaa kahi-aa aap na kamaavai. ||1|| but he does not himself practice what he teaches. ||1|| ਪਰ ਆਪਣਾ ਇਹ ਦੱਸਿਆ ਹੋਇਆ ਉਪਦੇਸ਼ ਆਪ ਨਹੀਂ ਕਮਾਂਦਾ (ਉਸ ਨੂੰ ਪੰਡਿਤ ਨਹੀਂ ਆਖਿਆ ਜਾ ਸਕਦਾ) ॥੧॥
ਪੰਡਿਤ ਬੇਦੁ ਬੀਚਾਰਿ ਪੰਡਿਤ ॥ pandit bayd beechaar pandit. O’ Pundit, reflect on the Vedas and Shastras, which you read and preach, ਹੇ ਪੰਡਿਤ! ਵੇਦ (ਆਦਿਕ ਧਰਮ-ਪੁਸਤਕ ਦੇ ਉਪਦੇਸ਼) ਨੂੰ (ਆਪਣੇ) ਮਨ ਵਿਚ ਵਸਾਈ ਰੱਖ,
ਮਨ ਕਾ ਕ੍ਰੋਧੁ ਨਿਵਾਰਿ ਪੰਡਿਤ ॥੧॥ ਰਹਾਉ ॥ man kaa kroDh nivaar pandit. ||1|| rahaa-o. Eradicate anger from your mind, O’ Pandit. ||1||Pause|| ਅਤੇ ਹੇ ਪੰਡਿਤ! ਆਪਣੇ ਮਨ ਦਾ ਗੁੱਸਾ ਦੂਰ ਕਰ ਦੇ ॥੧॥ ਰਹਾਉ ॥
ਆਗੈ ਰਾਖਿਓ ਸਾਲ ਗਿਰਾਮੁ ॥ aagai raakhi-o saal giraam. A spiritually ignorant person places Saligram (an idol of god) before himself, (ਆਤਮਕ ਜੀਵਨ ਵਲੋਂ) ਅੰਨ੍ਹਾ (ਮਨੁੱਖ) ਸਾਲਗਰਾਮ ਦੀ ਮੂਰਤੀ ਆਪਣੇ ਸਾਹਮਣੇ ਰੱਖ ਲੈਂਦਾ ਹੈ,


© 2017 SGGS ONLINE
error: Content is protected !!
Scroll to Top