Page 919
ਗੁਰ ਪਰਸਾਦੀ ਜਿਨੀ ਆਪੁ ਤਜਿਆ ਹਰਿ ਵਾਸਨਾ ਸਮਾਣੀ ॥
gur parsaadee jinee aap taji-aa har vaasnaa samaanee.
By the Guru’s grace, those who have shed their self-conceit; their desire for maya vanishes in God’s remembrance
ਪਰ ਜਿਨ੍ਹਾਂ ਨੇ ਗੁਰੂ ਦੀ ਕਿਰਪਾ ਨਾਲ ਆਪਾ-ਭਾਵ ਛੱਡ ਦਿੱਤਾ ਹੈ, ਉਹਨਾਂ ਦੀ ਮਾਇਕ ਵਾਸਨਾ ਹਰੀ-ਪ੍ਰਭੂ ਦੀ ਯਾਦ ਵਿਚ ਮੁੱਕ ਜਾਂਦੀ ਹੈ।
ਕਹੈ ਨਾਨਕੁ ਚਾਲ ਭਗਤਾ ਜੁਗਹੁ ਜੁਗੁ ਨਿਰਾਲੀ ॥੧੪॥
kahai naanak chaal bhagtaa jugahu jug niraalee. ||14||
Nanak says, age after age the lifestyle of God’s devotees has remained unique and distinct. ||14||
ਨਾਨਕ ਆਖਦਾ ਹੈ ਕਿ ਭਗਤ ਜਨਾਂ ਦੀ ਜੀਵਨ-ਜੁਗਤੀ ਸਦਾ ਤੋਂ ਹੀ (ਦੁਨੀਆ ਨਾਲੋਂ) ਵੱਖਰੀ ਚਲੀ ਆ ਰਹੀ ਹੈ l
ਜਿਉ ਤੂ ਚਲਾਇਹਿ ਤਿਵ ਚਲਹ ਸੁਆਮੀ ਹੋਰੁ ਕਿਆ ਜਾਣਾ ਗੁਣ ਤੇਰੇ ॥
ji-o too chalaa-ihi tiv chalah su-aamee hor ki-aa jaanaa gun tayray.
O’ Master-God, as You wish, Your creatures conduct themselves accordingly; I do not know any more about Your Virtues.
ਹੇ ਮਾਲਕ-ਪ੍ਰਭੂ! ਜਿਵੇਂ ਤੂੰ ਸਾਨੂੰ ਜੀਵਾਂ ਨੂੰ ਜੀਵਨ-ਸੜਕ ਉਤੇ ਤੋਰਦਾ ਹੈਂ, ਤਿਵੇਂ ਅਸੀਂ ਤੁਰਦੇ ਹਾਂ, ਤੇਰੇ ਗੁਣਾਂ ਦਾ ਹੋਰ ਭੇਤ ਮੈਂ ਨਹੀਂ ਜਾਣਦਾ।
ਜਿਵ ਤੂ ਚਲਾਇਹਿ ਤਿਵੈ ਚਲਹ ਜਿਨਾ ਮਾਰਗਿ ਪਾਵਹੇ ॥
jiv too chalaa-ihi tivai chalah jinaa maarag paavhay.
On whatever path You put us, we conduct ourselves as per You wish.
ਜਿਸ ਰਾਹੇ ਤੂੰ ਸਾਨੂੰ ਤੋਰਦਾ ਹੈਂ, ਉਸੇ ਰਾਹੇ ਅਸੀਂ ਤੁਰਦੇ ਹਾਂ l
ਕਰਿ ਕਿਰਪਾ ਜਿਨ ਨਾਮਿ ਲਾਇਹਿ ਸਿ ਹਰਿ ਹਰਿ ਸਦਾ ਧਿਆਵਹੇ ॥
kar kirpaa jin naam laa-ihi se har har sadaa Dhi-aavhay.
Showing mercy, whom You attune to Naam, they always lovingly remember You.
ਜਿਨ੍ਹਾਂ ਨੂੰ ਮੇਹਰ ਕਰ ਕੇ ਆਪਣੇ ਨਾਮ ਵਿਚ ਜੋੜਦਾ ਹੈਂ, ਉਹ ਬੰਦੇ ਸਦਾ ਹਰੀ-ਨਾਮ ਸਿਮਰਦੇ ਹਨ।
ਜਿਸ ਨੋ ਕਥਾ ਸੁਣਾਇਹਿ ਆਪਣੀ ਸਿ ਗੁਰਦੁਆਰੈ ਸੁਖੁ ਪਾਵਹੇ ॥
jis no kathaa sunaa-ihi aapnee se gurdu-aarai sukh paavhay.
Those to whom You recite the divine words of Your praises, enjoy peace ithrough the Guru in the holy congregation.
ਜਿਸ ਜਿਸ ਮਨੁੱਖ ਨੂੰ ਤੂੰ ਆਪਣੀ ਸਿਫ਼ਤ-ਸਾਲਾਹ ਦੀ ਬਾਣੀ ਸੁਣਾਉਂਦਾ ਹੈਂ, ਉਹ ਗੁਰੂ ਦੇ ਦਰ ਤੇ ਪਹੁੰਚ ਕੇ ਆਤਮਕ ਆਨੰਦ ਮਾਣਦੇ ਹਨ।
ਕਹੈ ਨਾਨਕੁ ਸਚੇ ਸਾਹਿਬ ਜਿਉ ਭਾਵੈ ਤਿਵੈ ਚਲਾਵਹੇ ॥੧੫॥
kahai naanak sachay saahib ji-o bhaavai tivai chalaavahay. ||15||
Nanak says, O’ eternal God, as You wish, You make the creatures conduct themselves accordingly. ||15||
ਨਾਨਕ ਆਖਦਾ ਹੈ ਕਿ ਹੇ ਸਦਾ-ਥਿਰ ਰਹਿਣ ਵਾਲੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਉਸੇ ਤਰ੍ਹਾਂ ਤੂੰ ਜੀਵਾਂ ਨੂੰ ਜੀਵਨ-ਰਾਹ ਉਤੇ ਤੋਰਦਾ ਹੈਂ
ਏਹੁ ਸੋਹਿਲਾ ਸਬਦੁ ਸੁਹਾਵਾ ॥
ayhu sohilaa sabad suhaavaa.
This song of bliss is the most beautiful Divine Word.
ਇਹ ਸੋਹਣਾ ਸ਼ਬਦ (ਆਤਮਕ) ਆਨੰਦ ਦੇਣ ਵਾਲਾ ਗੀਤ ਹੈ,
ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥
sabdo suhaavaa sadaa sohilaa satguroo sunaa-i-aa.
The true Guru has recited this eternal song of joy, which is embellished with the Divine Word.
ਸਤਿਗੁਰੂ ਨੇ ਜੇਹੜਾ ਸੋਹਣਾ ਸ਼ਬਦ ਸੁਣਾਇਆ ਹੈ ਉਹ ਸਦਾ ਆਤਮਕ ਆਨੰਦ ਦੇਣ ਵਾਲਾ ਹੈ।
ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥
ayhu tin kai man vasi-aa jin Dharahu likhi-aa aa-i-aa.
This song of bliss is enshrined in the minds of those who are so predestined.
ਪਰ ਇਹ ਗੁਰ-ਸ਼ਬਦ ਉਹਨਾਂ ਦੇ ਮਨ ਵਿਚ ਵੱਸਦਾ ਹੈ ਜਿਨ੍ਹਾਂ ਦੇ ਮੱਥੇ ਤੇ ਧੁਰੋਂ ਲਿਖਿਆ ਲੇਖ ਉੱਘੜਦਾ ਹੈ।
ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥
ik fireh ghanayray karahi galaa galee kinai na paa-i-aa.
Many mortals wander around, boasting about their shallow knowledge, but nobody has ever realized God and received bliss by mere talks.
ਅਨੇਕਾਂ ਬੰਦੇ ਗਿਆਨ ਦੀਆਂ ਗੱਲਾਂ ਕਰਦੇ ਫਿਰਦੇ ਹਨ। ਨਿਰੀਆਂ ਗੱਲਾਂ ਨਾਲ ਆਤਮਕ ਆਨੰਦ ਕਿਸੇ ਨੂੰ ਨਹੀਂ ਮਿਲਿਆ।
ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥
kahai naanak sabad sohilaa satguroo sunaa-i-aa. ||16||
Nanak says that the true Guru has recited the bliss giving Divine Word. ||16||
ਨਾਨਕ ਆਖਦਾ ਹੈ ਕਿ ਸਤਿਗੁਰੂ ਦਾ ਸੁਣਾਇਆ ਹੋਇਆ ਸ਼ਬਦ ਹੀ ਆਤਮਕ ਆਨੰਦ-ਦਾਤਾ ਹੈ
ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥
pavit ho-ay say janaa jinee har Dhi-aa-i-aa.
The life of those devotees have become pure, who have meditated on God.
ਜਿਨ੍ਹਾਂ ਬੰਦਿਆਂ ਨੇ ਪਰਮਾਤਮਾ ਦਾ ਨਾਮ ਸਿਮਰਿਆ, ਉਹ ਪਵਿਤ੍ਰ ਜੀਵਨ ਵਾਲੇ ਬਣ ਗਏ।
ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥
har Dhi-aa-i-aa pavit ho-ay gurmukh jinee Dhi-aa-i-aa.
Yes, those who have lovingly meditated on God through the Guru have become immaculate.
ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਜਿਨ੍ਹਾਂ ਨੇ ਹਰੀ ਦਾ ਨਾਮ ਸਿਮਰਿਆ ਉਹ ਸੁੱਧ ਆਚਰਨ ਵਾਲੇ ਹੋ ਗਏ।
ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥
pavit maataa pitaa kutamb sahit si-o pavit sangat sabaa-ee-aa.
Their mother, father, their families, and all those who come in their contact have been sanctified.
ਉਹਨਾਂ ਦੇ ਮਾਤਾ ਪਿਤਾ ਪਰਵਾਰ ਦੇ ਜੀਵ ਪਵਿਤ੍ਰ ਜੀਵਨ ਵਾਲੇ ਬਣੇ, ਜਿਨ੍ਹਾਂ ਜਿਨ੍ਹਾਂ ਨੇ ਉਹਨਾਂ ਦੀ ਸੰਗਤ ਕੀਤੀ ਉਹ ਸਾਰੇ ਪਵਿਤ੍ਰ ਹੋ ਗਏ।
ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥
kahday pavit sunday pavit say pavit jinee man vasaa-i-aa.
God’s Name is such a source of bliss that those who utter and those who listen become pure. Those who enshrine it within their minds also become immaculate.
ਹਰੀ-ਨਾਮ (ਇਕ ਐਸਾ ਆਨੰਦ ਦਾ ਸੋਮਾ ਹੈ ਕਿ ਇਸ ਨੂੰ) ਜਪਣ ਵਾਲੇ ਭੀ ਪਵਿਤ੍ਰ ਤੇ ਸੁਣਨ ਵਾਲੇ ਭੀ ਪਵਿਤ੍ਰ ਹੋ ਜਾਂਦੇ ਹਨ, ਜੇਹੜੇ ਇਸ ਨੂੰ ਮਨ ਵਿਚ ਵਸਾਂਦੇ ਹਨ ਉਹ ਭੀ ਪਵਿਤ੍ਰ ਹੋ ਜਾਂਦੇ ਹਨ।
ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥
kahai naanak say pavit jinee gurmukh har har Dhi-aa-i-aa. ||17||
Nanak says that, all those who have meditated on God’s Name have become pure. ||17||
ਨਾਨਕ ਆਖਦਾ ਹੈ ਕਿ ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ ਹਰੀ-ਨਾਮ ਸਿਮਰਿਆ ਹੈ ਉਹ ਸੁੱਧ ਆਚਰਨ ਵਾਲੇ ਹੋ ਗਏ ਹਨ l
ਕਰਮੀ ਸਹਜੁ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ ॥
karmee sahj na oopjai vin sahjai sahsaa na jaa-ay.
State of intuitive poise doesn’t well up through ritualistic deeds, and without intuitive poise, skepticism does not depart.
ਕਰਮ-ਕਾਂਡਾਂ ਦੀ ਰਾਹੀਂ ਆਤਮਕ ਆਨੰਦ ਪੈਦਾ ਨਹੀਂ ਹੋ ਸਕਦਾ ਅਤੇ ਤੌਖ਼ਲਾ-ਸਹਿਮ ਆਤਮਕ ਆਨੰਦ ਤੋਂ ਬਿਨਾ ਦੂਰ ਨਹੀਂ ਹੁੰਦਾ,
ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ ॥
nah jaa-ay sahsaa kitai sanjam rahay karam kamaa-ay.
People have given up after trying all kinds of deeds, because skepticism does not depart by mere ritualistics deeds.
ਅਨੇਕਾਂ ਬੰਦੇ (ਅਜੇਹੇ) ਕਰਮ ਕਰ ਕਰ ਕੇ ਹਾਰ ਗਏ ਹਨ, ਪਰ ਮਨ ਦਾ ਤੌਖ਼ਲਾ-ਸਹਿਮ ਅਜੇਹੇ ਕਿਸੇ ਤਰੀਕੇ ਨਾਲ ਨਹੀਂ ਜਾਂਦਾ।
ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ ॥
sahsai jee-o maleen hai kit sanjam Dhotaa jaa-ay.
The mind is polluted by skepticism; how can it be cleansed?
ਵਹਿਮ ਭਰਮ ਦੇ ਰਾਹੀਂ ਆਤਮਾ ਗੰਦੀ ਹੋ ਜਾਂਦੀ ਹੈ। ਕਿਸ ਤਰੀਕੇ ਨਾਲ ਇਹ ਸਾਫ਼ ਸੁਥਰੀ ਕੀਤੀ ਜਾ ਸਕਦੀ ਹੈ।
ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥
man Dhovahu sabad laagahu har si-o rahhu chit laa-ay.
Clean your mind by attuning to the Guru’s word, and keep your consciousness focused on God.
ਗੁਰੂ ਦੇ ਸ਼ਬਦ ਵਿਚ ਜੁੜੋ, ਪਰਮਾਤਮਾ ਦੇ ਚਰਨਾਂ ਵਿਚ ਸਦਾ ਚਿੱਤ ਜੋੜੀ ਰੱਖੋ, (ਜੇ) ਮਨ (ਧੋਣਾ ਹੈ ਤਾਂ ਇਸ ਤਰ੍ਹਾਂ) ਧੋਵੋ।
ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥੧੮॥
kahai naanak gur parsaadee sahj upjai ih sahsaa iv jaa-ay. ||18||
Nanak says, by Guru’s Grace intuitive poise wells up, and this skepticism is dispelled. ||18||
ਨਾਨਕ ਆਖਦਾ ਹੈ ਕਿ ਗੁਰੂ ਦੀ ਕਿਰਪਾ ਨਾਲ ਆਤਮਕ ਆਨੰਦ ਪੈਦਾ ਹੁੰਦਾ ਹੈ, ਤੇ ਇਸ ਤਰ੍ਹਾਂ ਮਨ ਦਾ ਤੌਖ਼ਲਾ-ਸਹਿਮ ਦੂਰ ਹੋ ਜਾਂਦਾ ਹੈ
ਜੀਅਹੁ ਮੈਲੇ ਬਾਹਰਹੁ ਨਿਰਮਲ ॥
jee-ahu mailay baahrahu nirmal.
Some people, outwardly appear to be pure but their minds are filthy with vices.
(ਕਰਮ-ਕਾਂਡ ਕਰਨ ਵਾਲੇ ਬੰਦੇ), ਮਨ ਵਿਚ ਵਿਕਾਰਾਂ ਨਾਲ ਮੈਲੇ ਰਹਿੰਦੇ ਹਨ ਤੇ ਸਿਰਫ਼ ਵੇਖਣ ਨੂੰ ਹੀ ਪਵਿਤ੍ਰ ਜਾਪਦੇ ਹਨ।
ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ ॥
baahrahu nirmal jee-ahu ta mailay tinee janam joo-ai haari-aa.
Yes, those who are outwardly pure and polluted within, have lost their human life in this game.
ਜੋ ਬਾਹਰਵਾਰੋਂ ਪਵਿੱਤਰ ਅਤੇ ਅੰਦਰੋਂ ਪਲੀਤ ਹਨ, ਉਹ ਆਪਣੇ ਜੀਵਨ ਨੂੰ ਜੂਏ ਵਿੱਚ ਵਿਅਰਥ ਗਵਾ ਲਿਆ ਹੈ।
ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥
ayh tisnaa vadaa rog lagaa maran manhu visaari-aa.
They are afflicted with the terrible disease of worldly desires, and have forsaken even the thought of death from their minds.
ਉਹਨਾਂ ਨੂੰ ਅੰਦਰੋ ਮਾਇਆ ਦੀ ਤ੍ਰਿਸ਼ਨਾ ਦਾ ਭਾਰਾ ਰੋਗ ਖਾਈ ਜਾਂਦਾ ਹੈ, ਮਾਇਆ ਦੇ ਲਾਲਚ ਵਿਚ ਮੌਤ ਨੂੰ ਉਹਨਾਂ ਭੁਲਾਇਆ ਹੁੰਦਾ ਹੈ।
ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥
vaydaa meh naam utam so suneh naahee fireh ji-o baytaali-aa.
In the Vedas, God’s Name has been declared supreme, but they don’t listen to this advice and keep on wandering like ghosts.
ਵੇਦਾਂ ਅੰਦਰ ਜੋ ਪ੍ਰਭੂ ਦਾ ਨਾਮ ਜਪਣ ਦਾ ਉੱਤਮ ਉਪਦੇਸ਼ ਹੈ ਉਸ ਵਲ ਉਹ ਧਿਆਨ ਨਹੀਂ ਕਰਦੇ, ਤੇ ਭੂਤਾਂ ਵਾਂਗ ਭਟਕਦੇ ਫਿਰਦੇ ਹਨ।
ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ ਤਿਨੀ ਜਨਮੁ ਜੂਐ ਹਾਰਿਆ ॥੧੯॥
kahai naanak jin sach taji-aa koorhay laagay tinee janam joo-ai haari-aa. ||19||
Nanak says, those who forsake Truth (God) and cling to falsehood (Maya), have lost their human life in this game. ||19||
ਨਾਨਕ ਆਖਦਾ ਹੈ, ਜੋ ਸੱਚ ਨੂੰ ਛੱਡ ਦਿੰਦੇ ਹਨ ਅਤੇ ਝੂਠ ਨਾਲ ਚਿੰਮੜਦੇ ਹਨ, ਉਹਨਾਂ ਆਪਣੀ ਜੀਵਨ-ਖੇਡ ਜੂਏ ਵਿਚ ਹਾਰ ਲਈ ਸਮਝੋ l
ਜੀਅਹੁ ਨਿਰਮਲ ਬਾਹਰਹੁ ਨਿਰਮਲ ॥
jee-ahu nirmal baahrahu nirmal.
Those who are pure from inside and immaculate from outside as well.
ਉਹ ਬੰਦੇ ਜੋ ਮਨੋਂ ਭੀ ਪਵਿਤ੍ਰ ਹੁੰਦੇ ਹਨ, ਤੇ ਬਾਹਰੋਂ ਭੀ ਪਵਿਤ੍ਰ ਹੁੰਦੇ ਹਨ,
ਬਾਹਰਹੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥
baahrahu ta nirmal jee-ahu nirmal satgur tay karnee kamaanee.
Those who have learned their conduct and way of life from the true Guru, yes they are pure from inside and immaculate from outside.
ਜੋ ਬੰਦੇ (ਆਚਰਨ-ਉਸਾਰੀ ਦੀ) ਉਹ ਕਮਾਈ ਕਰਦੇ ਹਨ ਜਿਸ ਦੀ ਹਿਦਾਇਤ ਗੁਰੂ ਤੋਂ ਮਿਲਦੀ ਹੈ, ਉਹ ਮਨੋਂ ਭੀ ਪਵਿਤ੍ਰ ਹੁੰਦੇ ਹਨ, ਤੇ ਬਾਹਰੋਂ ਭੀ ਪਵਿਤ੍ਰ ਹੁੰਦੇ ਹਨ
ਕੂੜ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥
koorh kee so-ay pahuchai naahee mansaa sach samaanee.
Not even an iota of falsehood touches them and their desires for Maya end in devotional worship.
ਉਹਨਾਂ ਦੇ ਮਨ ਦਾ ਮਾਇਕ ਫੁਰਨਾ ਸਿਮਰਨ ਵਿਚ ਹੀ ਮੁੱਕ ਜਾਂਦਾ ਹੈ, ਮਾਇਆ ਦੇ ਮੋਹ ਦੀ ਖ਼ਬਰ ਤਕ ਉਹਨਾਂ ਦੇ ਮਨ ਤਕ ਨਹੀਂ ਪਹੁੰਚਦੀ।
ਜਨਮੁ ਰਤਨੁ ਜਿਨੀ ਖਟਿਆ ਭਲੇ ਸੇ ਵਣਜਾਰੇ ॥
janam ratan jinee khati-aa bhalay say vanjaaray.
Best are the traders of Naam, who have achieved the purpose of human life by earning the wealth of Naam.
ਉਹੀ ਜੀਵ-ਵਪਾਰੀ ਚੰਗੇ ਕਹੇ ਜਾਂਦੇ ਹਨ ਜਿਨ੍ਹਾਂ ਨੇ ਨਾਮ-ਕਮਾਈ ਕਰ ਕੇ ਸ੍ਰੇਸ਼ਟ ਮਨੁੱਖਾ ਜਨਮ ਸਫਲਾ ਕਰ ਲਿਆ।
ਕਹੈ ਨਾਨਕੁ ਜਿਨ ਮੰਨੁ ਨਿਰਮਲੁ ਸਦਾ ਰਹਹਿ ਗੁਰ ਨਾਲੇ ॥੨੦॥
kahai naanak jin man nirmal sadaa raheh gur naalay. ||20||
Nanak says, those whose mind is pure, always remain focused on the Guru’s word. ||20||
ਨਾਨਕ ਆਖਦਾ ਹੈ ਕਿ ਜਿਨ੍ਹਾਂ ਦਾ ਮਨ ਪਵਿਤ੍ਰ ਹੈ, ਉਹ (ਅੰਤਰ ਆਤਮੇ) ਸਦਾ ਗੁਰੂ ਦੇ ਚਰਨਾਂ ਵਿਚ ਰਹਿੰਦੇ ਹਨ l
ਜੇ ਕੋ ਸਿਖੁ ਗੁਰੂ ਸੇਤੀ ਸਨਮੁਖੁ ਹੋਵੈ ॥
jay ko sikh guroo saytee sanmukh hovai.
If any disciple wants to becomes truly faithful to the Guru.
ਜੇ ਕੋਈ ਸਿੱਖ ਗੁਰੂ ਦੇ ਸਾਹਮਣੇ ਸੁਰਖ਼ਰੂ ਹੋਣਾ ਚਾਹੁੰਦਾ ਹੈ,
ਹੋਵੈ ਤ ਸਨਮੁਖੁ ਸਿਖੁ ਕੋਈ ਜੀਅਹੁ ਰਹੈ ਗੁਰ ਨਾਲੇ ॥
hovai ta sanmukh sikh ko-ee jee-ahu rahai gur naalay.
Yes, if any disciple wants to become faithful to the Guru, then he has to follow the Guru’s teachings sincerely)
ਜੇ ਕੋਈ ਸਿੱਖ ਗੁਰੂ ਦੇ ਸਾਹਮਣੇ ਸੁਰਖ਼ਰੂ ਹੋਣਾ ਚਾਹੁੰਦਾ ਹੈ, ਤਾਂ ਉਹ ਸੱਚੇ ਦਿਲੋਂ ਗੁਰੂ ਦੇ ਚਰਨਾਂ ਵਿਚ ਟਿਕੇ।
ਗੁਰ ਕੇ ਚਰਨ ਹਿਰਦੈ ਧਿਆਏ ਅੰਤਰ ਆਤਮੈ ਸਮਾਲੇ ॥
gur kay charan hirdai Dhi-aa-ay antar aatmai samaalay.
He should contemplate on the Guru’s teachings and enshrine them in the inner conscience.
ਉਹ ਗੁਰੂ ਦੇ ਚਰਨਾਂ ਨੂੰ ਆਪਣੇ ਹਿਰਦੇ ਵਿਚ ਥਾਂ ਦੇਵੇ, ਆਪਣੇ ਆਤਮਾ ਦੇ ਅੰਦਰ ਸੰਭਾਲ ਰੱਖੇ।
ਆਪੁ ਛਡਿ ਸਦਾ ਰਹੈ ਪਰਣੈ ਗੁਰ ਬਿਨੁ ਅਵਰੁ ਨ ਜਾਣੈ ਕੋਏ ॥
aap chhad sadaa rahai parnai gur bin avar na jaanai ko-ay.
Renouncing self-conceit, such a person should always depend on the Guru, and except for the Guru, should not follow anybody else for spiritual guidance.
ਆਪਾ-ਭਾਵ ਛੱਡ ਕੇ ਸਦਾ ਗੁਰੂ ਦੇ ਆਸਰੇ, ਗੁਰੂ ਤੋਂ ਬਿਨਾ ਕਿਸੇ ਹੋਰ ਨੂੰ ਆਪਣੇ ਆਤਮਕ ਜੀਵਨ ਦਾ, ਆਤਮਕ ਆਨੰਦ ਵਸੀਲਾ ਨਾ ਸਮਝੇ।