Page 920
ਕਹੈ ਨਾਨਕੁ ਸੁਣਹੁ ਸੰਤਹੁ ਸੋ ਸਿਖੁ ਸਨਮੁਖੁ ਹੋਏ ॥੨੧॥
kahai nanak sunhu santahu so sikh sanmukh ho-ay. ||21||
Nanak says, listen, O Saints: such a disciple turns toward the Guru with sincere faith, and becomes faithful to the Guru. ||21||
ਨਾਨਕ ਆਖਦਾ ਹੈ ਕਿ ਹੇ ਸੰਤ ਜਨੋ! ਸੁਣੋ ਉਹ ਸਿੱਖ ਹੀ ਗੁਰੂ ਦੇ ਸਾਹਮਣੇ ਸੁਰਖ਼ਰੂ ਹੋ ਸਕਦਾ ਹੈ, ਸਨਮੁਖ ਹੋ ਸਕਦਾ ਹੈ
ਜੇ ਕੋ ਗੁਰ ਤੇ ਵੇਮੁਖੁ ਹੋਵੈ ਬਿਨੁ ਸਤਿਗੁਰ ਮੁਕਤਿ ਨ ਪਾਵੈ ॥
jay ko gur tay vaimukh hovai bin satgur mukat na paavai.
If someone turns away from the Guru’s word, without following the True Guru’s teachings, he shall not find liberation from Maya.
ਜੇ ਕੋਈ ਮਨੁੱਖ ਗੁਰੂ ਵਲੋਂ ਮੂੰਹ ਮੋੜ ਲਏ, ਗੁਰੂ ਤੋਂ ਬਿਨਾ ਉਸ ਨੂੰ ਮਾਇਆ ਦੇ ਪ੍ਰਭਾਵ ਤੋਂ ਖ਼ਲਾਸੀ ਨਹੀਂ ਮਿਲਦੀ।
ਪਾਵੈ ਮੁਕਤਿ ਨ ਹੋਰ ਥੈ ਕੋਈ ਪੁਛਹੁ ਬਿਬੇਕੀਆ ਜਾਏ ॥
paavai mukat na hor thai ko-ee puchhahu bibaykee-aa jaa-ay.
One can never find liberation from the bond of Maya anywhere else; go and ask the wise ones about this.
ਬੇਸ਼ੱਕ ਕਿਸੇ ਵਿਚਾਰਵਾਨਾਂ ਤੋਂ ਜਾ ਕੇ ਪੁੱਛ ਲਵੋ, ਗੁਰੂ ਤੋਂ ਬਿਨਾ ਕਿਸੇ ਭੀ ਹੋਰ ਥਾਂ ਤੋਂ ਮਾਇਕ ਬੰਧਨਾਂ ਤੋਂ ਖ਼ਲਾਸੀ ਨਹੀਂ ਮਿਲਦੀ।
ਅਨੇਕ ਜੂਨੀ ਭਰਮਿ ਆਵੈ ਵਿਣੁ ਸਤਿਗੁਰ ਮੁਕਤਿ ਨ ਪਾਏ ॥
anayk joonee bharam aavai vin satgur mukat na paa-ay.
Such a person wanders through countless births, but without following the True Guru’s teachings, he shall not find liberation from the bonds of Maya.
ਮਨੁੱਖ ਅਨੇਕਾਂ ਜੂਨੀਆਂ ਵਿਚ ਭਟਕਦਾ ਆਉਂਦਾ ਹੈ, ਗੁਰੂ ਦੀ ਸਰਨ ਤੋਂ ਬਿਨਾ ਇਸ ਮਾਇਆ ਦੇ ਮੋਹ ਤੋਂ ਖ਼ਲਾਸੀ ਨਹੀਂ ਮਿਲਦੀ।
ਫਿਰਿ ਮੁਕਤਿ ਪਾਏ ਲਾਗਿ ਚਰਣੀ ਸਤਿਗੁਰੂ ਸਬਦੁ ਸੁਣਾਏ ॥
fir mukat paa-ay laag charnee satguroo sabad sunaa-ay.
Liberation from the bonds of Maya is received only by coming to the Guru’s refuge, because only the true Guru teaches the righteous way in life through Divine Word.
ਆਖ਼ਰ ਗੁਰੂ ਦੀ ਚਰਨੀਂ ਲੱਗ ਕੇ ਹੀ ਮਾਇਆ ਦੇ ਮੋਹ ਤੋਂ ਛੁਟਕਾਰਾ ਮਿਲਦਾ ਹੈ ਕਿਉਂਕਿ ਗੁਰੂ ਸਹੀ ਜੀਵਨ-ਮਾਰਗ ਦਾ ਉਪਦੇਸ਼ ਸੁਣਾਂਦਾ ਹੈ।
ਕਹੈ ਨਾਨਕੁ ਵੀਚਾਰਿ ਦੇਖਹੁ ਵਿਣੁ ਸਤਿਗੁਰ ਮੁਕਤਿ ਨ ਪਾਏ ॥੨੨॥
kahai nanak vichaar dekhu vin satgur mukat na paa-ay. ||22||
Nanak says, contemplate this and see, that without the True Guru’s word, one does not receive liberation from the bonds of Maya. ||22||
ਨਾਨਕ ਆਖਦਾ ਹੈ ਕਿ ਵਿਚਾਰ ਕੇ ਵੇਖ ਲਵੋ, ਗੁਰੂ ਤੋਂ ਬਿਨਾ ਮਾਇਆ ਦੇ ਬੰਧਨ ਤੋਂ ਆਜ਼ਾਦੀ ਨਹੀਂ ਮਿਲਦੀ l
ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ ॥
aavhu sikh satguroo kay pi-aariho gaavhu sachee banee.
O beloved disciples of the True Guru, come and sing the Guru’s Divine Words.
ਹੇ ਸਤਿਗੁਰੂ ਦੇ ਪਿਆਰੇ ਸਿੱਖੋ! ਆਵੋ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਜੋੜਨ ਵਾਲੀ ਬਾਣੀ (ਰਲ ਕੇ) ਗਾਵੋ।
ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ ਸਿਰਿ ਬਾਣੀ ॥
banee ta gaavhu guroo kayree baanee-aa sir banee.
Sing the Divine words, the supreme words (Bani) of all, uttered by the Guru.
ਆਪਣੇ ਗੁਰੂ ਦੀ ਬਾਣੀ ਗਾਵੋ, ਇਹ ਬਾਣੀ ਹੋਰ ਸਭ ਬਾਣੀਆਂ ਨਾਲੋਂ ਸ਼ਿਰੋਮਣੀ ਹੈ।
ਜਿਨ ਕਉ ਨਦਰਿ ਕਰਮੁ ਹੋਵੈ ਹਿਰਦੈ ਤਿਨਾ ਸਮਾਣੀ ॥
jin ka-o nadar karam hovai hirdai tinaa samaanee.
These Divine Words uttered by the Guru get enshrined in the heart of those who are blessed with God’s glance of grace.
ਇਹ ਬਾਣੀ ਉਹਨਾਂ ਬੰਦਿਆਂ ਦੇ ਹਿਰਦੇ ਵਿਚ ਹੀ ਟਿਕਦੀ ਹੈ ਜਿਨ੍ਹਾਂ ਉਤੇ ਪਰਮਾਤਮਾ ਦੀ ਮੇਹਰ ਦੀ ਨਜ਼ਰ ਹੋਵੇ, ਬਖ਼ਸ਼ਸ਼ ਹੋਵੇ।
ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ ਜਪਿਹੁ ਸਾਰਿਗਪਾਣੀ ॥
peevhu amrit sadaa rahhu har rang japihu saarigpaanee.
Partake the Ambrosial Nectar of Naam, remain imbued with God’s Love forever, and meditate on God with loving devotion.
ਹਰੀ ਦਾ ਨਾਮ ਸਿਮਰੋ, ਹਰੀ ਦੇ ਪਿਆਰ ਵਿਚ ਸਦਾ ਜੁੜੇ ਰਹੋ, ਅਤੇ ਆਤਮਕ ਹੁਲਾਰਾ ਪੈਦਾ ਕਰਨ ਵਾਲਾ ਨਾਮ-ਜਲ ਪੀਓ।
ਕਹੈ ਨਾਨਕੁ ਸਦਾ ਗਾਵਹੁ ਏਹ ਸਚੀ ਬਾਣੀ ॥੨੩॥
kahai nanak sadaa gaavhu ayh sachee banee. |23|
Nanak says, forever sing these Divine hymns uttered by the Guru forever. ||23||
ਨਾਨਕ ਆਖਦਾ ਹੈ ਕਿ (ਹੇ ਗੁਰਸਿੱਖੋ!) ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਲੀ ਇਹ ਬਾਣੀ ਸਦਾ ਗਾਵੋ l
ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ ॥
satguroo binaa hor kachee hai banee.
The words uttered by anyone other than the True Guru are false.
ਸੱਚੇ ਗੁਰਾਂ ਦੇ ਬਾਝੋਂ ਹੋਰ ਸਮੂਹ ਧਰਮ-ਵਾਰਤਾ ਕੂੜੀ ਹੈ।
ਬਾਣੀ ਤ ਕਚੀ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥
banee ta kache satguru baajhahu hor kachi banee.
Yes, without being uttered or approved by the true Guru, all other hymns are false.
ਸੱਚੇ ਗੁਰਾਂ ਦੇ ਬਗੈਰ ਹੋਰ ਸਾਰੀਆਂ ਧਰਮ ਵਾਰਤਾਵਾਂ ਕੇਵਲ ਕੂੜੀਆਂ ਹੀ ਹਨ।
ਕਹਦੇ ਕਚੇ ਸੁਣਦੇ ਕਚੇ ਕਚੀ ਆਖਿ ਵਖਾਣੀ ॥
kahday kachay sunday kachay kacheeN aakh vakhaanee.
False are the reciters, false are the listeners, and false are those who discourse on false Bani.
ਕੂੜੇ ਹਨ ਆਖਣ ਵਾਲੇ, ਕੂੜੇ ਹਨ ਸ੍ਰੋਤਾ,ਅਤੇ ਕੂੜੇ ਵਰਨਣ ਕਾਰਨਹਾਰ l
ਹਰਿ ਹਰਿ ਨਿਤ ਕਰਹਿ ਰਸਨਾ ਕਹਿਆ ਕਛੂ ਨ ਜਾਣੀ ॥
har har nit karahi rasnaa kahi-aa kachhoo na jaanee.
They may continually recite God’s Name with their tongues, but they do not understand what they are reciting.
ਉਹ ਬੰਦੇ ਜੀਭ-ਨਾਲ ਹਰੀ-ਨਾਮ ਭੀ ਬੋਲਣ ਤਾਂ ਭੀ ਜੋ ਕੁਝ ਉਹ ਬੋਲਦੇ ਹਨ ਉਸ ਨਾਲ ਉਹਨਾਂ ਦੀ ਡੂੰਘੀ ਸਾਂਝ ਨਹੀਂ ਪੈਂਦੀ,
ਚਿਤੁ ਜਿਨ ਕਾ ਹਿਰਿ ਲਇਆ ਮਾਇਆ ਬੋਲਨਿ ਪਏ ਰਵਾਣੀ ॥
chit jin kaa hir la-i-aa maa-i-aa bolan pa-ay ravaanee.
Their conscious has been deceived by Maya, they are just reciting words without any understanding.
ਉਹਨਾਂ ਦੇ ਮਨ ਨੂੰ ਮਾਇਆ ਨੇ ਮੋਹ ਰੱਖਿਆ ਹੈ, ਉਹ ਜੋ ਕੁਝ ਬੋਲਦੇ ਹਨ ਜ਼ਬਾਨੀ ਜ਼ਬਾਨੀ ਹੀ ਬੋਲਦੇ ਹਨ।
ਕਹੈ ਨਾਨਕੁ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥੨੪॥
kahai nanak satguru baajhahu hor kachi banee. ||24||
Nanak says that without being uttered or approved by the true Guru, all other Baani (word) is false. ||24||
ਗੁਰਾਂ ਜੀ ਆਖਦੇ ਹਨ ਸੱਚੇ ਗੁਰਾਂ ਦੇ ਬਿਨਾਂ ਹੋਰ ਸਮੂਹ ਧਰਮ ਵਾਰਤਾਂ ਕੂੜੀ ਹੈ।
ਗੁਰ ਕਾ ਸਬਦੁ ਰਤੰਨੁ ਹੈ ਹੀਰੇ ਜਿਤੁ ਜੜਾਉ ॥
gur kaa sabad ratann hai heeray jit jarhaa-o.
The Word of the Guru is like a priceless gift studded with the virtues of God.
ਸਤਿਗੁਰੂ ਦਾ ਸ਼ਬਦ ਇਕ ਐਸੀ ਅਮੋਲਕ ਦਾਤ ਹੈ ਜਿਸ ਵਿਚ ਪਰਮਾਤਮਾ ਦੀਆਂ ਵਡਿਆਈਆਂ ਭਰੀਆਂ ਪਈਆਂ ਹਨ।
ਸਬਦੁ ਰਤਨੁ ਜਿਤੁ ਮੰਨੁ ਲਾਗਾ ਏਹੁ ਹੋਆ ਸਮਾਉ ॥
sabad ratan jit man laagaa ayhu ho-aa samaa-o.
The one whose mind is attuned to the Guru’s invaluable word, merges in this.
ਜਿਸ ਦਾ ਚਿੱਤ ਗੁਰਬਾਣੀ ਦੇ ਇਸ ਜਵੇਹਰ ਨਾਲ ਜੁੜ ਗਿਆ ਹੈ, ਉਹ ਇਸ ਅੰਦਰ ਲੀਨ ਹੋ ਜਾਂਦਾ ਹੈ।
ਸਬਦ ਸੇਤੀ ਮਨੁ ਮਿਲਿਆ ਸਚੈ ਲਾਇਆ ਭਾਉ ॥
sabad saytee man mili-aa sachai laa-i-aa bhaa-o.
One whose mind is focused on the Guru’s word, he develops love for the eternal God.
ਜੇ ਸ਼ਬਦ ਵਿਚ ਮਨੁੱਖ ਦਾ ਮਨ ਜੁੜ ਜਾਏ, ਤਾਂ (ਇਸ ਦੀ ਬਰਕਤਿ ਨਾਲ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਉਸ ਦਾ ਪ੍ਰੇਮ ਬਣ ਜਾਂਦਾ ਹੈ।
ਆਪੇ ਹੀਰਾ ਰਤਨੁ ਆਪੇ ਜਿਸ ਨੋ ਦੇਇ ਬੁਝਾਇ ॥
aapay heeraa ratan aapay jis no day-ay bujhaa-ay.
The one whom God blesses this understanding, realizes that God’s Name and the word of His praises are priceless.
ਜਿਸ ਨੂੰ ਪ੍ਰਭੂ ਆਪ ਇਹ ਸੂਝ ਬਖ਼ਸ਼ਦਾ ਹੈ। ਉਸ ਦੇ ਅੰਦਰ ਪਰਮਾਤਮਾ ਦਾ ਹੀਰਾ-ਨਾਮ ਤੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ) ਰਤਨ-ਸ਼ਬਦ ਟਿਕਿਆ ਰਹਿੰਦਾ ਹੈ।
ਕਹੈ ਨਾਨਕੁ ਸਬਦੁ ਰਤਨੁ ਹੈ ਹੀਰਾ ਜਿਤੁ ਜੜਾਉ ॥੨੫॥
kahai nanak sabad ratan hai heera jit jarhaa-o. ||25||
Nanak says, the Guru’s word is like a priceless gift studded with the invaluable virtues of God.||25||
ਨਾਨਕ ਆਖਦਾ ਹੈ, ਗੁਰੂ ਦਾ ਸ਼ਬਦ, ਮਾਨੋ, ਇਕ ਰਤਨ ਹੈ ਜਿਸ ਵਿਚ ਪ੍ਰਭੂ ਦਾ ਨਾਮ-ਰੂਪ ਹੀਰਾ ਜੜਿਆ ਹੋਇਆ ਹੈ l
ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥
siv sakat aap upaa-ay kai kartaa aapay hukam vartaa-ay.
After creating the soul and Maya, the Creator subjects them to His Command.
ਜੀਵਾਤਮਾ ਅਤੇ ਮਾਇਆ ਪੈਦਾ ਕਰ ਕੇ ਪਰਮਾਤਮਾ ਆਪ ਹੀ ਉਨ੍ਹਾਂ ਨੂੰ ਆਪਣੇ ਹੁਕਮ ਦੇ ਅਧੀਨ ਰਖਦਾ ਹੈ।
ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥
hukam vartaa-ay aap vaykhai gurmukh kisai bujhaa-ay.
Enforcing His Order, He Himself sees the play between the mind and Maya; He gives the understanding about this play only to a rare Guru’s follower.
ਪ੍ਰਭੂ ਆਪ ਹੀ ਇਹ ਹੁਕਮ ਵਰਤਾਂਦਾ ਹੈ, ਆਪ ਹੀ ਇਹ ਖੇਡ ਵੇਖਦਾ ਹੈ (ਕਿ ਕਿਸ ਤਰ੍ਹਾਂ ਜੀਵ ਮਾਇਆ ਦੇ ਹੱਥਾਂ ਉਤੇ ਨੱਚ ਰਹੇ ਹਨ), ਕਿਸੇ ਕਿਸੇ ਵਿਰਲੇ ਨੂੰ ਗੁਰੂ ਦੀ ਰਾਹੀਂ (ਇਸ ਖੇਡ ਦੀ) ਸੂਝ ਦੇ ਦੇਂਦਾ ਹੈ।
ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ ॥
torhay banDhan hovai mukat sabad man vasaa-ay.
Such a person enshrines the Guru’s word in the mind, and he is emancipated by breaking the bonds of Maya.
ਉਹ ਗੁਰੂ ਦਾ ਸ਼ਬਦ ਆਪਣੇ ਮਨ ਵਿਚ ਵਸਾ ਲੈਂਦਾ ਹੈ। ਉਹ ਮਾਇਆ ਦੇ ਬੰਧਨ ਤੋੜ ਦੇਂਦਾ ਹੈ, ਅਤੇ ਮੋਖਸ਼ ਪਾ ਲੈਂਦਾ ਹੈ l
ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ ॥
gurmukh jis no aap karay so hovai aykas si-o liv laa-ay.
The one whom God Himself blesses the wisdom to follow the Guru’s teaching, he lovingly attunes his mind to God.
ਗੁਰੂ ਦੇ ਦੱਸੇ ਰਾਹ ਉਤੇ ਤੁਰਨ ਜੋਗਾ ਉਹੀ ਮਨੁੱਖ ਹੁੰਦਾ ਹੈ ਜਿਸ ਨੂੰ ਪ੍ਰਭੂ ਇਹ ਸਮਰੱਥਾ ਦੇਂਦਾ ਹੈ, ਉਹ ਮਨੁੱਖ ਇਕ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜਦਾ ਹੈ
ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੬॥
kahai naanak aap kartaa aapay hukam bujhaa-ay. ||26||
Nanak says, He Himself is the Creator, and Himself reveals His Command. ||26||
ਨਾਨਕ ਆਖਦਾ ਹੈ ਕਿ ਪਰਮਾਤਮਾ ਆਪ ਹੀ ਸਿਰਜਣਹਾਰ ਹੈ ਅਤੇ ਆਪ ਹੀ ਆਪਣੀ ਰਜ਼ਾ ਨੂੰ ਦਰਸਾਉਂਦਾ ਹੈ।
ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ ਤਤੈ ਸਾਰ ਨ ਜਾਣੀ ॥
simrit saastar punn paap beechaarday tatai saar na jaanee.
The readers of Smritis and the Shastras reflect upon good and evil, but they do not understand the true essence of reality.
ਸਿੰਮ੍ਰਿਤੀਆਂ ਸ਼ਾਸਤ੍ਰ ਪੜ੍ਹਨ ਵਾਲੇ ਇਹੀ ਵਿਚਾਰਾਂ ਕਰਦੇ ਹਨ ਕਿ ਪਾਪ ਤੇ ਪੁੰਨ ਕੀਹ ਹੈ, ਉਹ ਅਸਲੀਅਤ ਦੇ ਜੌਹਰ ਨੂੰ ਨਹੀਂ ਜਾਣਦੇ।
ਤਤੈ ਸਾਰ ਨ ਜਾਣੀ ਗੁਰੂ ਬਾਝਹੁ ਤਤੈ ਸਾਰ ਨ ਜਾਣੀ ॥
tatai saar na jaanee guroo baajhahu tatai saar na jaanee.
Yes, they do not understand the true essence of reality and without the Guru’s teachings they can not know the true essence of reality.
(ਇਹ ਗੱਲ ਯਕੀਨੀ ਜਾਣੋ ਕਿ) ਸਤਿਗੁਰੂ ਦੀ ਸਰਨ ਆਉਣ ਤੋਂ ਬਿਨਾ ਉਹ ਅਸਲੀਅਤ ਦੇ ਜੌਹਰ ਨੂੰ ਨਹੀਂ ਜਾਣ ਸਕਦੇ।
ਤਿਹੀ ਗੁਣੀ ਸੰਸਾਰੁ ਭ੍ਰਮਿ ਸੁਤਾ ਸੁਤਿਆ ਰੈਣਿ ਵਿਹਾਣੀ ॥
tihee gunee sansaar bharam sut||25||aa suti-aa rain vihaanee.
The entire world is engrossed in the three modes of Maya and doubt; it passes the night of its life in the sleep of ignorance.
ਜਗਤ ਤਿੰਨਾਂ ਗੁਣਾਂ ਵਿਚ ਹੀ ਭਟਕ ਕੇ ਗ਼ਾਫ਼ਿਲ ਹੋਇਆ ਪਿਆ ਹੈ, ਮਾਇਆ ਦੇ ਮੋਹ ਵਿਚ ਸੁੱਤਿਆਂ ਦੀ ਹੀ ਸਾਰੀ ਉਮਰ ਗੁਜ਼ਰ ਜਾਂਦੀ ਹੈ
ਗੁਰ ਕਿਰਪਾ ਤੇ ਸੇ ਜਨ ਜਾਗੇ ਜਿਨਾ ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤ ਬਾਣੀ ॥
gur kirpaa tay say jan jaagay jinaa har man vasi-aa boleh amrit banee.
By the Guru’s Grace only those people remain awake from this sleep of ignorance within whom God dwells and who chant the Guru’s ambrosial word.
ਗੁਰੂ ਦੀ ਕਿਰਪਾ ਨਾਲ (ਸਿਰਫ਼) ਉਹ ਮਨੁੱਖ ਜਾਗਦੇ ਹਨ ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਨਾਮ ਵੱਸਦਾ ਹੈ ਜੋ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਉਚਾਰਦੇ ਹਨ।
ਕਹੈ ਨਾਨਕੁ ਸੋ ਤਤੁ ਪਾਏ ਜਿਸ ਨੋ ਅਨਦਿਨੁ ਹਰਿ ਲਿਵ ਲਾਗੈ ਜਾਗਤ ਰੈਣਿ ਵਿਹਾਣੀ ॥੨੭॥
kahai naanak so tat paa-ay jis no an-din har liv laagai jaagat rain vihaanee. ||27||
Nanak says that only that person realizes the essence reality (God), who is always imbued with the love of God, and who spends his life remaining awake and allert to the allurements of Maya. ||27||
ਨਾਨਕ ਆਖਦਾ ਹੈ ਕਿ ਉਹੀ ਮਨੁੱਖ ਤੱਤ ਨੂੰ ਪਾਉਂਦਾ ਹੈ ਜੋ ਸਦੀਵ ਹੀ ਪ੍ਰਭੂ ਦੇ ਪ੍ਰੇਮ ਅੰਦਰ ਲੀਨ ਰਹਿੰਦਾ ਹੈ ਅਤੇ ਆਪਣੀ ਜੀਵਨ ਰਾਤ੍ਰੀ ਮੋਹ ਦੀ ਨੀਂਦ ਵਿਚੋਂ ਜਾਗ ਕੇ ਬਿਤਾਉੇਦਾਂ ਹੈ।
ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ ਸੋ ਕਿਉ ਮਨਹੁ ਵਿਸਾਰੀਐ ॥
maataa kay udar meh partipaal karay so ki-o manhu visaaree-ai.
Why should one forsake that God who provides sustenance in the womb of the mother?
ਉਸ ਪਰਮਾਤਮਾ ਨੂੰ ਕਦੇ ਭੁਲਾਣਾ ਨਹੀਂ ਚਾਹੀਦਾ, ਜੋ ਮਾਂ ਦੇ ਪੇਟ ਵਿਚ (ਭੀ) ਪਾਲਣਾ ਕਰਦਾ ਹੈ।
ਮਨਹੁ ਕਿਉ ਵਿਸਾਰੀਐ ਏਵਡੁ ਦਾਤਾ ਜਿ ਅਗਨਿ ਮਹਿ ਆਹਾਰੁ ਪਹੁਚਾਵਏ ॥
manhu ki-o visaaree-ai ayvad daataa je agan meh aahaar pahuchaava-ay.
Yes, why forget from the mind such a Great benefactor, who provides sustenance in the fire of the womb?
ਇਤਨੇ ਵੱਡੇ ਦਾਤੇ ਨੂੰ ਮਨੋਂ ਭੁਲਾਣਾ ਨਹੀਂ ਚਾਹੀਦਾ ਜੋ ਮਾਂ ਦੇ ਪੇਟ ਦੀ ਅੱਗ ਵਿਚ ਭੀ ਖ਼ੁਰਾਕ ਅਪੜਾਂਦਾ ਹੈ।
ਓਸ ਨੋ ਕਿਹੁ ਪੋਹਿ ਨ ਸਕੀ ਜਿਸ ਨਉ ਆਪਣੀ ਲਿਵ ਲਾਵਏ ॥
os no kihu pohi na sakee jis na-o aapnee liv laav-ay.
Nothing can harm the one, whom God imbues with His Love.
ਉਸ ਬੰਦੇ ਨੂੰ (ਮੋਹ ਆਦਿਕ) ਕੁਝ ਭੀ ਪੋਹ ਨਹੀਂ ਸਕਦਾ ਜਿਸ ਨੂੰ ਪ੍ਰਭੂ ਆਪਣੇ ਚਰਨਾਂ ਦੀ ਪ੍ਰੀਤ ਬਖ਼ਸ਼ਦਾ ਹੈ।