Guru Granth Sahib Translation Project

Guru granth sahib page-939

Page 939

ਤੀਰਥਿ ਨਾਈਐ ਸੁਖੁ ਫਲੁ ਪਾਈਐ ਮੈਲੁ ਨ ਲਾਗੈ ਕਾਈ ॥ tirath naa-ee-ai sukh fal paa-ee-ai mail na laagai kaa-ee. We attain the fruit of spiritual peace by bathing at sacred shrines of pilgrimage, and are not afflicted by the filth of evils. ਤੇ ਇਸ਼ਨਾਨ ਕਰਦੇ ਹਾਂ; ਇਸ ਦਾ ਫਲ ਮਿਲਦਾ ਹੈ ‘ਸੁਖ’, ਤੇ (ਮਨ ਨੂੰ) ਕੋਈ ਮੈਲ (ਭੀ) ਨਹੀਂ ਲੱਗਦੀ।
ਗੋਰਖ ਪੂਤੁ ਲੋਹਾਰੀਪਾ ਬੋਲੈ ਜੋਗ ਜੁਗਤਿ ਬਿਧਿ ਸਾਈ ॥੭॥ gorakh poot lohaareepaa bolai jog jugat biDh saa-ee. ||7|| Yogi Loharippa, the disciple of Gorakh says that this alone is the way to unite with God. ||7|| ਦਾ ਚੇਲਾ ਲੋਹਾਰੀਪਾ ਬੋਲਿਆ ਕਿ ਇਹੀ ਹੈ ਜੋਗ ਦੀ ਜੁਗਤੀ, ਜੋਗ ਦੀ ਵਿਧੀ ॥੭॥
ਹਾਟੀ ਬਾਟੀ ਨੀਦ ਨ ਆਵੈ ਪਰ ਘਰਿ ਚਿਤੁ ਨ ਡੋੁਲਾਈ ॥ haatee baatee need na aavai par ghar chit na dolaa-ee. Guru Ji says, while living in this world one shouldn’t remain completely engrossed in worldly affairs and shouldn’t let one’s mind be enticed by the things in anyone else’s home. ਗੁਰੂ ਜੀ ਦਾ ਕਥਨ) ਅਸਲ (ਗਿਆਨ ਦੀ) ਵਿਚਾਰ ਇਹ ਹੈ ਕਿ ਦੁਨੀਆ ਦੇ ਧੰਧਿਆਂ ਵਿਚ ਰਹਿੰਦਿਆਂ ਮਨੁੱਖ ਨੂੰ ਨੀਂਦ ਨਾਹ ਆਵੇ (ਭਾਵ, ਧੰਧਿਆਂ ਵਿਚ ਹੀ ਨਾਹ ਗ਼ਰਕ ਹੋ ਜਾਏ), ਪਰਾਏ ਘਰ ਵਿਚ ਮਨ ਨੂੰ ਡੋਲਣ ਨਾਹ ਦੇਵੇ;
ਬਿਨੁ ਨਾਵੈ ਮਨੁ ਟੇਕ ਨ ਟਿਕਈ ਨਾਨਕ ਭੂਖ ਨ ਜਾਈ ॥ bin naavai man tayk na tik-ee naanak bhookh na jaa-ee. Nanak says, without meditating on Naam, the mind does not remain stable, and its hunger for worldly riches does not go away. ਕਹਿੰਦੇ ਨੇ! ਪ੍ਰਭੂ ਦੇ ਨਾਮ ਤੋਂ ਬਿਨਾ ਮਨ ਟਿਕ ਕੇ ਨਹੀਂ ਰਹਿ ਸਕਦਾ ਤੇ (ਮਾਇਆ ਦੀ) ਤ੍ਰਿਸ਼ਨਾ ਹਟਦੀ ਨਹੀਂ।
ਹਾਟੁ ਪਟਣੁ ਘਰੁ ਗੁਰੂ ਦਿਖਾਇਆ ਸਹਜੇ ਸਚੁ ਵਾਪਾਰੋ ॥ haat patan ghar guroo dikhaa-i-aa sehjay sach vaapaaro. The person to whom the Guru has revealed the real dwelling of God within his mind, intuitively carries on the trade of Naam. ਜਿਸ ਮਨੁੱਖ ਨੂੰ) ਸਤਿਗੁਰੂ ਨੇ (ਨਾਮ ਵਿਹਾਝਣ ਦਾ ਅਸਲ) ਟਿਕਾਣਾ, ਸ਼ਹਿਰ ਤੇ ਘਰ ਵਿਖਾ ਦਿੱਤਾ ਹੈ ਉਹ (ਦੁਨੀਆ ਦੇ ਧੰਧਿਆਂ ਵਿਚ ਭੀ) ਅਡੋਲ ਰਹਿ ਕੇ ‘ਨਾਮ’ ਵਿਹਾਝਦਾ ਹੈ।
ਖੰਡਿਤ ਨਿਦ੍ਰਾ ਅਲਪ ਅਹਾਰੰ ਨਾਨਕ ਤਤੁ ਬੀਚਾਰੋ ॥੮॥ khandit nidraa alap ahaaraN naanak tat beechaaro. ||8||. Such a person eats little, and sleeps little; Nanak says, this is the essence of my thinking on this matter.||8|| ਮਨੁੱਖ ਦੀ ਨੀਂਦ ਭੀ ਘੱਟ ਤੇ ਖ਼ੁਰਾਕ ਭੀ ਥੋੜ੍ਹੀ ਹੁੰਦੀ ਹੈ। ਨਾਨਕ ਆਖਦਾ ਹੈ ਮੇਰੇ ਵਿਚਾਰ ਦਾ ਇਹ ਤੱਤ ਹੈ ॥੮॥
ਦਰਸਨੁ ਭੇਖ ਕਰਹੁ ਜੋਗਿੰਦ੍ਰਾ ਮੁੰਦ੍ਰਾ ਝੋਲੀ ਖਿੰਥਾ ॥ darsan bhaykh karahu jogindaraa mundraa jholee khinthaa. (Yogi says, O’ Nanak), adopt the supreme garb of the yogis, and wear the ear-rings, begging bowl and a patched coat. (ਕਿ ਜੋਗੀ ਨੇ ਕਿਹਾ- ਹੇ ਨਾਨਕ!) ਜੋਗੀਆਂ ਦਾ ਮਤ ਸ੍ਵੀਕਾਰ ਕਰੋ, ਮੁੰਦ੍ਰਾ, ਝੋਲੀ ਤੇ ਗੋਦੜੀ ਪਹਿਨੋ।
ਬਾਰਹ ਅੰਤਰਿ ਏਕੁ ਸਰੇਵਹੁ ਖਟੁ ਦਰਸਨ ਇਕ ਪੰਥਾ ॥ baarah antar ayk sarayvhu khat darsan ik panthaa. There are six main branches of yoga, which are further divided into twelve sects; out of those, you should adopt our path (which is the ”Aaee” sect). ਭੇਖਾਂ ਵਿਚ ਇਕ ਜੋਗੀ ਪੰਥ ਹੈ, ਉਸ ਦੇ ਬਾਰਾਂ ਫ਼ਿਰਕੇ ਹਨ, ਉਹਨਾਂ ਵਿਚੋਂ ਸਾਡੇ ‘ਆਈ ਪੰਥ’ ਨੂੰ ਧਾਰਨ ਕਰੋ।
ਇਨ ਬਿਧਿ ਮਨੁ ਸਮਝਾਈਐ ਪੁਰਖਾ ਬਾਹੁੜਿ ਚੋਟ ਨ ਖਾਈਐ ॥ in biDh man samjaa-ee-ai purkhaa baahurh chot na khaa-ee-ai. Yogi continues, O’ man, this is how we should teach our mind so that we don’t suffer the blows of death. ਪੁਰਖਾ! ਇਸ ਤਰ੍ਹਾਂ ਮਨ ਨੂੰ ਅਕਲ ਦਿੱਤੀ ਜਾ ਸਕਦੀ ਹੈ ਤੇ ਮੁੜ ਮੋਤ ਦੀ ਚੋਟ ਨਹੀਂ ਖਾਈਦੀ।
ਨਾਨਕੁ ਬੋਲੈ ਗੁਰਮੁਖਿ ਬੂਝੈ ਜੋਗ ਜੁਗਤਿ ਇਵ ਪਾਈਐ ॥੯॥ naanak bolai gurmukh boojhai jog jugat iv paa-ee-ai. ||9|| Nanak responds, only a Guru’s follower understands how we find the way to yoga, the union with God. ||9|| ਆਖਦਾ ਹੈ ਕਿ ਗੁਰੂ ਦੇ ਸਨਮੁਖ ਹੋਇਆਂ ਮਨੁੱਖ ਮਨ ਨੂੰ ਸਮਝਾਣ ਦਾ ਢੰਗ ਸਮਝਦਾ ਹੈ, ਜੋਗ ਦੀ ਜੁਗਤਿ ਇਸ ਤਰ੍ਹਾਂ ਲੱਭਦੀ ਹੈ ॥੯॥
ਅੰਤਰਿ ਸਬਦੁ ਨਿਰੰਤਰਿ ਮੁਦ੍ਰਾ ਹਉਮੈ ਮਮਤਾ ਦੂਰਿ ਕਰੀ ॥ antar sabad nirantar mudraa ha-umai mamtaa door karee. O’ yogi, to always keep the Guru’s divine word within the mind is like wearing the ear-rings, and one who does, he casts away his ego, worldly attachments. ਜੋਗੀ, ਮਨ ਵਿਚ ਸਤਿਗੁਰੂ ਦੇ ਸ਼ਬਦ ਨੂੰ ਇੱਕ-ਰਸ ਵਸਾਣਾ-ਇਹ (ਕੰਨਾਂ ਵਿਚ) ਮੁੰਦ੍ਰਾਂ (ਪਾਉਣੀਆਂ) ਹਨ, (ਜੋ ਮਨੁੱਖ ਗੁਰ-ਸ਼ਬਦ ਨੂੰ ਵਸਾਂਦਾ ਹੈ ਉਹ) ਆਪਣੀ ਹਉਮੈ ਅਤੇ ਮਮਤਾ ਨੂੰ ਦੂਰ ਕਰ ਲੈਂਦਾ ਹੈ;
ਕਾਮੁ ਕ੍ਰੋਧੁ ਅਹੰਕਾਰੁ ਨਿਵਾਰੈ ਗੁਰ ਕੈ ਸਬਦਿ ਸੁ ਸਮਝ ਪਰੀ ॥ kaam kroDh ahaNkaar nivaarai gur kai sabad so samajh paree. He gets this sublime understanding to eradicate his lust, anger and arrogance through the Guru. ਕ੍ਰੋਧ ਅਤੇ ਅਹੰਕਾਰ ਨੂੰ ਮਿਟਾ ਲੈਂਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਸੋਹਣੀ ਸੂਝ ਪੈ ਜਾਂਦੀ ਹੈ।
ਖਿੰਥਾ ਝੋਲੀ ਭਰਿਪੁਰਿ ਰਹਿਆ ਨਾਨਕ ਤਾਰੈ ਏਕੁ ਹਰੀ ॥ khinthaa jholee bharipur rahi-aa naanak taarai ayk haree. To realize that God is pervading everywhere is like his patched coat and begging bowl; O’ Nanak! God alone ferries everyone across the world ocean of vices. ਪ੍ਰਭੂ ਨੂੰ ਸਭ ਥਾਈਂ ਵਿਆਪਕ ਸਮਝਣਾ ਉਸ ਮਨੁੱਖ ਦੀ ਗੋਦੜੀ ਤੇ ਝੋਲੀ ਹੈ, ਹੇ ਨਾਨਕ! ਇਕ ਪ੍ਰਭੂ ਹੀ ਸਭ ਨੂੰ ਸੰਸਾਰ ਸਾਗਰ ਤੋ ਤਾਰਦਾ ਹੈ।
ਸਾਚਾ ਸਾਹਿਬੁ ਸਾਚੀ ਨਾਈ ਪਰਖੈ ਗੁਰ ਕੀ ਬਾਤ ਖਰੀ ॥੧੦॥ saachaa saahib saachee naa-ee parkhai gur kee baat kharee. ||10|| Through the Guru’s word, he understands that God and His glory are eternal. ||10|| ਸਤਿਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ ਉਹ ਮਨੁੱਖ ਇਹ ਪਰਖ ਲੈਂਦਾ ਹੈ ਕਿ ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਮਾਲਕ ਹੈ ਤੇ ਜਿਸ ਦੀ ਵਡਿਆਈ ਭੀ ਸਦਾ ਟਿਕੀ ਰਹਿਣ ਵਾਲੀ ਹੈ ॥੧੦॥
ਊਂਧਉ ਖਪਰੁ ਪੰਚ ਭੂ ਟੋਪੀ ॥ ooNDha-o khapar panch bhoo topee. Guru Ji continues, for that person, the mind turned away from worldly desires is the begging bowl, and the divine qualities of five elements symbolize his cap, ਖ਼ਾਹਸ਼ਾਂ ਵਲੋਂ ਮੁੜੀ ਹੋਈ ਸੁਰਤ ਉਸ (ਮਨੁੱਖ) ਦਾ ਖੱਪਰ ਹੈ, ਪੰਜ ਤੱਤਾਂ ਦੇ ਦੈਵੀ ਗੁਣ ਉਸ ਦੀ ਟੋਪੀ ਹੈ,
ਕਾਂਇਆ ਕੜਾਸਣੁ ਮਨੁ ਜਾਗੋਟੀ ॥ kaaN-i-aa karhaasan man jaagotee. to keep the body free of evil passions is like his straw mat for meditation, and the controlled mind is like his loin-cloth, (ਨੂੰ ਵਿਕਾਰਾਂ ਤੋਂ ਨਿਰਮਲ ਰੱਖਣਾ) ਉਸ ਦਾ ਦੱਭ ਦਾ ਆਸਣ ਹੈ, (ਵੱਸ ਵਿਚ ਆਇਆ ਹੋਇਆ) ਮਨ ਉਸ ਦੀ ਲੰਗੋਟੀ ਹੈ,
ਸਤੁ ਸੰਤੋਖੁ ਸੰਜਮੁ ਹੈ ਨਾਲਿ ॥ sat santokh sanjam hai naal. truth, contentment, and self-discipline are like his three disciples, ਸਤ ਸੰਤੋਖ ਤੇ ਸੰਜਮ ਉਸ ਦੇ ਨਾਲ (ਤਿੰਨ ਚੇਲੇ) ਹਨ
ਨਾਨਕ ਗੁਰਮੁਖਿ ਨਾਮੁ ਸਮਾਲਿ ॥੧੧॥ naanak gurmukh naam samaal. ||11|| and he remembers God’s Name through the Guru, says Nanak. ||11|| ਕਹਿੰਦੇ ਨੇ! ਗੁਰੂ ਦੀ ਰਾਹੀਂ ਪ੍ਰਭੂ ਦਾ ਨਾਮ ਯਾਦ ਕਰਦਾ ਹੈ ॥੧੧॥
ਕਵਨੁ ਸੁ ਗੁਪਤਾ ਕਵਨੁ ਸੁ ਮੁਕਤਾ ॥ kavan so guptaa kavan so muktaa. Yogis’ question, Who is hidden in the universe? Who is liberated? (ਪ੍ਰਸ਼ਨ:) ਲੁਕਿਆ ਹੋਇਆ ਕੌਣ ਹੈ? ਉਹ ਕੌਣ ਹੈ ਜੋ ਮੁਕਤ ਹੈ?
ਕਵਨੁ ਸੁ ਅੰਤਰਿ ਬਾਹਰਿ ਜੁਗਤਾ ॥ kavan so antar baahar jugtaa. Who is united with God, both in mind and body? ਕੌਣ ਹੈ ਜੋ ਅੰਦਰੋਂ ਬਾਹਰੋਂ (ਭਾਵ, ਜਿਸ ਦਾ ਮਨ ਭੀ ਤੇ ਸਰੀਰਕ ਇੰਦ੍ਰੇ ਭੀ ਮਿਲੇ ਹੋਏ ਹਨ) ਮਿਲਿਆ ਹੋਇਆ ਹੈ?
ਕਵਨੁ ਸੁ ਆਵੈ ਕਵਨੁ ਸੁ ਜਾਇ ॥ kavan so aavai kavan so jaa-ay. Who comes in this world, and departs? (ਸਦਾ) ਜੰਮਦਾ ਮਰਦਾ ਕੌਣ ਹੈ?
ਕਵਨੁ ਸੁ ਤ੍ਰਿਭਵਣਿ ਰਹਿਆ ਸਮਾਇ ॥੧੨॥ kavan so taribhavan rahi-aa samaa-ay. ||12|| Who is pervading the three worlds? ||12|| ਕੌਣ ਹੈ ਜੋ ਤਿਨ੍ਹਾਂ ਜਹਾਨਾਂ ਅੰਦਰ ਵਿਆਪਕ ਹੋ ਰਿਹਾ ਹੈ ॥੧੨॥
ਘਟਿ ਘਟਿ ਗੁਪਤਾ ਗੁਰਮੁਖਿ ਮੁਕਤਾ ॥ ghat ghat guptaa gurmukh muktaa. (Guru Ji replies), it is God who is invisibly pervading in each and every heart, and Guru’s follower is liberated from the worldly bonds and vices. ਉੱਤਰ:) ਜੋ (ਪ੍ਰਭੂ) ਹਰੇਕ ਸਰੀਰ ਵਿਚ ਮੌਜੂਦ ਹੈ ਉਹ ਗੁਪਤ ਹੈ; ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ (ਮਾਇਆ ਦੇ ਬੰਧਨਾਂ ਤੋਂ) ਮੁਕਤ ਹੈ।
ਅੰਤਰਿ ਬਾਹਰਿ ਸਬਦਿ ਸੁ ਜੁਗਤਾ ॥ antar baahar sabad so jugtaa. The person who is united with the Guru’s word, is united with God both with mind and body. ਮਨੁੱਖ ਗੁਰ-ਸ਼ਬਦ ਵਿਚ ਜੁੜਿਆ ਹੈ ਉਹ ਮਨ ਤੇ ਤਨ ਕਰ ਕੇ (ਪ੍ਰਭੂ ਵਿਚ) ਜੁੜਿਆ ਹੋਇਆ ਹੈ।
ਮਨਮੁਖਿ ਬਿਨਸੈ ਆਵੈ ਜਾਇ ॥ manmukh binsai aavai jaa-ay. The self-willed perishes and keeps going through the cycle of birth and death. ਮਨ ਦੇ ਪਿਛੇ ਤੁਰਨ ਵਾਲਾ ਮਨੁੱਖ ਜੰਮਦਾ ਮਰਦਾ ਰਹਿੰਦਾ ਹੈ।
ਨਾਨਕ ਗੁਰਮੁਖਿ ਸਾਚਿ ਸਮਾਇ ॥੧੩॥ naanak gurmukh saach samaa-ay. ||13|| Nanak says, a Guru’s follower remains merged in God. ||13|| ਨਾਨਕ ਕਹਿੰਦੇ ਨੇ! ਗੁਰਮੁਖ ਮਨੁੱਖ ਸੱਚੇ ਪ੍ਰਭੂ ਵਿਚ ਲੀਨ ਰਹਿੰਦਾ ਹੈ ॥੧੩॥
ਕਿਉ ਕਰਿ ਬਾਧਾ ਸਰਪਨਿ ਖਾਧਾ ॥ ki-o kar baaDhaa sarpan khaaDhaa. Yogis ask, why is one bound and consumed by the serpent like Maya? ਜੀਵ ਕਿਵੇਂ ਐਸਾ ਬੱਝਾ ਪਿਆ ਹੈ ਕਿ ਸਪਣੀ ਮਾਇਆ ਇਸ ਨੂੰ ਖਾਈ ਜਾ ਰਹੀ ਹੈ ਤੇ ਇਹ ਅੱਗੋਂ ਆਪਣੇ ਬਚਾ ਲਈ ਭੱਜ ਭੀ ਨਹੀਂ ਸਕਦਾ?
ਕਿਉ ਕਰਿ ਖੋਇਆ ਕਿਉ ਕਰਿ ਲਾਧਾ ॥ ki-o kar kho-i-aa ki-o kar laaDhaa. How has one lost the benefit of human birth, and how can he gain it back? (ਇਸ ਜੀਵ ਨੇ) ਕਿਵੇਂ (ਆਪਣੇ ਜੀਵਨ ਦਾ ਲਾਭ) ਗੰਵਾ ਲਿਆ ਹੈ? ਕਿਵੇਂ (ਮੁੜ ਉਹ ਲਾਹਾ) ਲੱਭ ਸਕੇ?
ਕਿਉ ਕਰਿ ਨਿਰਮਲੁ ਕਿਉ ਕਰਿ ਅੰਧਿਆਰਾ ॥ ki-o kar nirmal ki-o kar anDhi-aaraa. How can he become immaculate, and why is there the darkness of spiritual ignorance in his life? (ਇਹ ਜੀਵ) ਕਿਵੇਂ ਪਵਿਤ੍ਰ ਹੋ ਸਕੇ? ਕਿਵੇਂ (ਇਸ ਦੇ ਅੱਗੇ) ਹਨੇਰਾ (ਟਿਕਿਆ ਹੋਇਆ) ਹੈ?
ਇਹੁ ਤਤੁ ਬੀਚਾਰੈ ਸੁ ਗੁਰੂ ਹਮਾਰਾ ॥੧੪॥ ih tat beechaarai so guroo hamaaraa. ||14|| One who deliberates on the essence of this reality is our Guru. ||14|| ਜੋ ਇਸ ਅਸਲੀਅਤ ਨੂੰ (ਠੀਕ ਤਰ੍ਹਾਂ) ਵਿਚਾਰੇ, ਸਾਡੀ ਉਸ ਨੂੰ ਨਮਸਕਾਰ ਹੈ ॥੧੪॥
ਦੁਰਮਤਿ ਬਾਧਾ ਸਰਪਨਿ ਖਾਧਾ ॥ durmat baaDhaa sarpan khaaDhaa. Guru Ji says: One is bound by his evil intellect and is being consumed by the serpent-like Maya. (ਉੱਤਰ:) (ਇਹ ਜੀਵ) ਭੈੜੀ ਮੱਤ ਵਿਚ (ਇਉਂ) ਬੱਝਾ ਪਿਆ ਹੈ ਕਿ ਸਪਣੀ (ਮਾਇਆ ਇਸ ਨੂੰ) ਖਾਈ ਜਾ ਰਹੀ ਹੈ
ਮਨਮੁਖਿ ਖੋਇਆ ਗੁਰਮੁਖਿ ਲਾਧਾ ॥ manmukh kho-i-aa gurmukh laaDhaa. The self-willed person has lost the benefit of human birth, and the Guru’s follower has benefited from it. ਮਨ ਦੇ ਪਿੱਛੇ ਲੱਗਣ ਵਾਲੇ ਨੇ (ਜੀਵਨ ਦਾ ਲਾਹਾ) ਗਵਾ ਲਿਆ ਹੈ, ਤੇ, ਗੁਰੂ ਦੇ ਹੁਕਮ ਵਿਚ ਤੁਰਨ ਵਾਲੇ ਨੇ ਖੱਟ ਲਿਆ ਹੈ।
ਸਤਿਗੁਰੁ ਮਿਲੈ ਅੰਧੇਰਾ ਜਾਇ ॥ satgur milai anDhayraa jaa-ay. When one meets the true Guru and follows his teachings, only then the darkness of spiritual ignorance is dispelled. ਜਦ ਸਤਿਗੁਰੂ ਮਿਲ ਪਏ, ਤਾਂ ਹੀ ਅਗਿਆਨਤਾ ਦਾ ਹਨੇਰਾ ਦੂਰ ਹੁੰਦਾ ਹੈ l
ਨਾਨਕ ਹਉਮੈ ਮੇਟਿ ਸਮਾਇ ॥੧੫॥ naanak ha-umai mayt samaa-ay. ||15|| Nanak says, one can merge in God only by eradicating egotism. ||15|| ਨਾਨਕ ਕਹਿੰਦੇ ਨੇ! (ਮਨੁੱਖ) ਹਉਮੈ ਮਿਟਾ ਕੇ ਹੀ ਪ੍ਰਭੂ ਵਿਚ ਲੀਨ ਹੋ ਸਕਦਾ ਹੈ ॥੧੫॥
ਸੁੰਨ ਨਿਰੰਤਰਿ ਦੀਜੈ ਬੰਧੁ ॥ sunn nirantar deejai banDh. Guru Ji continues, if we make our focused state of mind of God’s remembrance as unbreakable barrier against vices and attacks of Maya, (ਮਾਇਆ ਦੇ ਹੱਲਿਆਂ ਦੇ ਰਾਹ ਵਿਚ) ਇਕ-ਰਸ ਅਫੁਰ ਪਰਮਾਤਮਾ (ਦੀ ਯਾਦ) ਦਾ ਇਕ ਅਤੁੱਟ ਬੰਨਾ ਬਣਾ ਦੇਈਏ,
ਉਡੈ ਨ ਹੰਸਾ ਪੜੈ ਨ ਕੰਧੁ ॥ udai na hansaa parhai na kanDh. then our swan-like mind does not wander around and the strength of the body does not deteriorate. (ਤਾਂ ਫਿਰ ਮਾਇਆ ਦੀ ਖ਼ਾਤਰ) ਮਨ ਭਟਕਦਾ ਨਹੀਂ, ਤੇ ਸਰੀਰ ਭੀ ਛਿੱਜਦਾ ਨਹੀਂ (ਭਾਵ, ਸਰੀਰ ਦੀ ਸੱਤਿਆ ਨਾਸ ਨਹੀਂ ਹੁੰਦੀ)।
ਸਹਜ ਗੁਫਾ ਘਰੁ ਜਾਣੈ ਸਾਚਾ ॥ ਨਾਨਕ ਸਾਚੇ ਭਾਵੈ ਸਾਚਾ ॥੧੬॥ sahj gufaa ghar jaanai saachaa. naanak saachay bhaavai saachaa. ||16|| Nanak says, one who deems the state of equipoise as his true home, becomes pleasing to God. ||16|| ਨਾਨਕ ਕਹਿੰਦੇ ਨੇ, ਜੋ ਮਨੁੱਖ ਸਹਜ-ਅਵਸਥਾ ਦੀ ਗੁਫ਼ਾ ਨੂੰ ਆਪਣਾ ਸਦਾ ਟਿਕੇ ਰਹਿਣ ਦਾ ਘਰ ਸਮਝ ਲਏ ਉਹ ਪ੍ਰਭੂ ਨੂੰ ਪਿਆਰਾ ਲੱਗਣ ਲਗ ਪੈਂਦਾ ਹੈ ॥੧੬॥
ਕਿਸੁ ਕਾਰਣਿ ਗ੍ਰਿਹੁ ਤਜਿਓ ਉਦਾਸੀ ॥ kis kaaran garihu taji-o udaasee. Yogis say, for what reason you abandoned your home and became a recluse. (ਪ੍ਰਸ਼ਨ:) ਤੁਸਾਂ ਕਿਉਂ ਘਰ ਛੱਡਿਆ ਸੀ ਤੇ ‘ਉਦਾਸੀ’ ਬਣੇ ਸੀ?
ਕਿਸੁ ਕਾਰਣਿ ਇਹੁ ਭੇਖੁ ਨਿਵਾਸੀ ॥ kis kaaran ih bhaykh nivaasee. Why have you adopted these religious robes? ਕਿਉਂ ਇਹ (ਉਦਾਸੀ-) ਭੇਖ ਧਾਰਿਆ ਸੀ?
ਕਿਸੁ ਵਖਰ ਕੇ ਤੁਮ ਵਣਜਾਰੇ ॥ kis vakhar kay tum vanjaaray. What is the commodity in which you deal? ਤੁਸੀ ਕਿਸ ਸੌਦੇ ਦੇ ਵਪਾਰੀ ਹੋ?
ਕਿਉ ਕਰਿ ਸਾਥੁ ਲੰਘਾਵਹੁ ਪਾਰੇ ॥੧੭॥ ki-o kar saath langhaavahu paaray. ||17|| How would you help your disciples to cross over the world-ocean of vices? ||17|| ਤੁਸੀ ਆਪਣੇ ਸਿੱਖਾਂ ਨੂੰ ਇਸ ਸੰਸਾਰ ਸਾਗਰ ਤੋਂ ਕਿਵੇਂ ਪਾਰ ਲੰਘਾਵੋਗੇ? ॥੧੭॥
ਗੁਰਮੁਖਿ ਖੋਜਤ ਭਏ ਉਦਾਸੀ ॥ gurmukh khojat bha-ay udaasee. Guru Ji answers, I have become a recluse to search for the Guru’s followers, (ਉੱਤਰ:) ਗੁਰਮੁਖਾਂ ਨੂੰ ਲੱਭਣ ਵਾਸਤੇ ਮੈਂ ਵੈਰਾਗੀ ਹੋ ਗਿਆ ਹਾਂ,
ਦਰਸਨ ਕੈ ਤਾਈ ਭੇਖ ਨਿਵਾਸੀ ॥ darsan kai taa-ee bhaykh nivaasee. I adopted this garb to see them. ਅਸਾਂ ਗੁਰਮੁਖਾਂ ਦੇ ਦਰਸ਼ਨਾਂ ਲਈ ਉਦਾਸੀ- ਭੇਖ ਧਾਰਿਆ ਹੈ
ਸਾਚ ਵਖਰ ਕੇ ਹਮ ਵਣਜਾਰੇ ॥ saach vakhar kay ham vanjaaray. I am a merchant of the true wealth of God’s Name. ਅਸੀਂ ਸੱਚੇ ਪ੍ਰਭੂ ਦੇ ਨਾਮ-ਸੌਦੇ ਦੇ ਵਪਾਰੀ ਹਾਂ।
ਨਾਨਕ ਗੁਰਮੁਖਿ ਉਤਰਸਿ ਪਾਰੇ ॥੧੮॥ naanak gurmukh utras paaray. ||18|| Nanak says, one who follows the Guru’s teachings, swims across the worldly ocean of vices. ||18|| ਨਾਨਕ ਕਹਿੰਦੇ ਨੇ! ਜੋ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰਦਾ ਹੈ ਉਹ (‘ਦੁਤਰ ਸਾਗਰ’ ਤੋਂ) ਪਾਰ ਲੰਘਦਾ ਹੈ ॥੧੮॥
ਕਿਤੁ ਬਿਧਿ ਪੁਰਖਾ ਜਨਮੁ ਵਟਾਇਆ ॥ kit biDh purkhaa janam vataa-i-aa. Yogis ask, O’ young man, how have you changed the course of your life? (ਪ੍ਰਸ਼ਨ:) ਹੇ ਪੁਰਖਾ! ਤੂੰ ਆਪਣੀ ਜ਼ਿੰਦਗੀ ਕਿਸ ਤਰੀਕੇ ਨਾਲ ਪਲਟ ਲਈ ਹੈ?
ਕਾਹੇ ਕਉ ਤੁਝੁ ਇਹੁ ਮਨੁ ਲਾਇਆ ॥ kaahay ka-o tujh ih man laa-i-aa. With whom have you attuned this mind of yours? ਤੂੰ ਆਪਣਾ ਇਹ ਮਨ ਕਿਸ ਵਿਚ ਜੋੜਿਆ ਹੈ?
error: Content is protected !!
Scroll to Top
https://jacpkpot-1131.com/ jp1131
https://jacpkpot-1131.com/ jp1131