Page 966
ਧੰਨੁ ਸੁ ਤੇਰੇ ਭਗਤ ਜਿਨ੍ਹ੍ਹੀ ਸਚੁ ਤੂੰ ਡਿਠਾ ॥
Dhan so tayray bhagat jinHee sach tooN dithaa.
and blessed are those devotees of Yours, who have gotten a glimpse of You.
ਤੇਰੇ ਉਹ ਭਗਤ ਭਾਗਾਂ ਵਾਲੇ ਹਨ ਜਿਨ੍ਹਾਂ ਨੇ ਤੇਰਾ ਦੀਦਾਰ ਕੀਤਾ ਹੈ।
ਜਿਸ ਨੋ ਤੇਰੀ ਦਇਆ ਸਲਾਹੇ ਸੋਇ ਤੁਧੁ ॥
jis no tayree da-i-aa salaahay so-ay tuDh.
O’ God, only that person can praise You, on whom You bestow mercy.
ਉਹੀ ਬੰਦਾ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹੈ ਜਿਸ ਉਤੇ ਤੇਰੀ ਮੇਹਰ ਹੁੰਦੀ ਹੈ,
ਜਿਸੁ ਗੁਰ ਭੇਟੇ ਨਾਨਕ ਨਿਰਮਲ ਸੋਈ ਸੁਧੁ ॥੨੦॥
jis gur bhaytay naanak nirmal so-ee suDh. ||20||
O’ Nanak, only that person who meets and follows the Guru’s teachings is immaculate and righteous. ||20||
ਹੇ ਨਾਨਕ! (ਪ੍ਰਭੂ ਦੀ ਮੇਹਰ ਨਾਲ) ਜਿਸ ਨੂੰ ਗੁਰੂ ਮਿਲ ਪਏ, ਉਹ ਸੁੱਧ ਪਵਿਤ੍ਰ ਜੀਵਨ ਵਾਲਾ ਹੈ ॥੨੦॥
ਸਲੋਕ ਮਃ ੫ ॥
salok mehlaa 5.
Shalok, Fifth Guru:
ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗੁ ॥
fareedaa bhoom rangaavalee manjh visoolaa baag.
O’ Farid, this earth is very colorful, but in it reside many evil and sinful persons as if there is a poisonous garden of Maya, the worldly riches,
ਹੇ ਫਰੀਦ! ਇਹ ਧਰਤੀ ਤਾਂ ਸੁਹਾਵਣੀ ਹੈ ਪਰ ਇਸ ਵਿਚ ਵਿਸ-ਭਰਿਆ (ਮਾਇਆ ਰੂਪ) ਬਾਗ਼ ਲੱਗਾ ਹੋਇਆ ਹੈ ,
ਜੋ ਨਰ ਪੀਰਿ ਨਿਵਾਜਿਆ ਤਿਨ੍ਹ੍ਹਾ ਅੰਚ ਨ ਲਾਗ ॥੧॥
jo nar peer nivaaji-aa tinHaa anch na laag. ||1||
but those who have been blessed by the true Guru, do not get harmed. ||1||
ਪਰ ਜਿਸ ਜਿਸ ਮਨੁੱਖ ਨੂੰ ਸਤਿਗੁਰੂ ਨੇ ਉੱਚਾ ਕੀਤਾ ਹੈ, ਉਹਨਾਂ ਨੂੰ (ਦੁੱਖ-ਅਗਨੀ ਦਾ) ਸੇਕ ਨਹੀਂ ਲੱਗਦਾ ॥੧॥
ਮਃ ੫ ॥
mehlaa 5.
Fifth Guru:
ਫਰੀਦਾ ਉਮਰ ਸੁਹਾਵੜੀ ਸੰਗਿ ਸੁਵੰਨੜੀ ਦੇਹ ॥
fareedaa umar suhaavarhee sang suvannrhee dayh.
O’ Farid, comfortable is the life and beautiful is the body of those,
ਹੇ ਫਰੀਦ! (ਉਹਨਾਂ ਬੰਦਿਆਂ ਦੀ) ਜ਼ਿੰਦਗੀ ਸੌਖੀ ਹੈ ਅਤੇ ਸਰੀਰ ਭੀ ਸੋਹਣੇ ਰੰਗ ਵਾਲਾ (ਭਾਵ, ਰੋਗ-ਰਹਿਤ) ਹੈ,
ਵਿਰਲੇ ਕੇਈ ਪਾਈਅਨ੍ਹ੍ਹਿ ਜਿਨ੍ਹ੍ਹਾ ਪਿਆਰੇ ਨੇਹ ॥੨॥
virlay kay-ee paa-ee-aniH jinHaa pi-aaray nayh. ||2||
who are imbued with the love of dear God, but such people are very rare. ||2||
ਜਿਨ੍ਹਾਂ ਦਾ ਪਿਆਰ ਪਿਆਰੇ ਪਰਮਾਤਮਾ ਨਾਲ ਹੈ, ਪਰ ਅਜੇਹੇ ਬੰਦੇ ਕੋਈ ਵਿਰਲੇ ਹੀ ਮਿਲਦੇ ਹਨ ॥੨॥
ਪਉੜੀ ॥
pa-orhee.
Pauree:
ਜਪੁ ਤਪੁ ਸੰਜਮੁ ਦਇਆ ਧਰਮੁ ਜਿਸੁ ਦੇਹਿ ਸੁ ਪਾਏ ॥
jap tap sanjam da-i-aa Dharam jis deh so paa-ay.
He alone receives meditation, austerities, self-discipline, compassion and faith, whom God so blesses.
ਉਹ ਮਨੁੱਖ ਜਪ ਤਪ ਸੰਜਮ ਦਇਆ ਤੇ ਧਰਮ ਪ੍ਰਾਪਤ ਕਰਦਾ ਹੈ , ਜਿਸ ਨੂੰ ਪ੍ਰਭੂ ਦੇਂਦਾ ਹੈਂ l
ਜਿਸੁ ਬੁਝਾਇਹਿ ਅਗਨਿ ਆਪਿ ਸੋ ਨਾਮੁ ਧਿਆਏ ॥
jis bujhaa-ihi agan aap so naam Dhi-aa-ay.
Only that person meditates on Naam, whose fire of worldly desires is quenched by God Himself.
ਜਿਸ ਦੀ ਤ੍ਰਿਸ਼ਨਾ-ਅੱਗ ਪ੍ਰਭੂ ਆਪ ਬੁਝਾਂਦਾ ਹੈਂ। ਉਹੀ ਮਨੁੱਖ ਨਾਮ ਦਾ ਆਰਾਧਨ ਕਰਦਾ ਹੈ।
ਅੰਤਰਜਾਮੀ ਅਗਮ ਪੁਰਖੁ ਇਕ ਦ੍ਰਿਸਟਿ ਦਿਖਾਏ ॥
antarjaamee agam purakh ik darisat dikhaa-ay.
That person on whom the omniscient, incomprehensible and all pervading God bestows a glance of grace,
ਘਟ ਘਟ ਦੀ ਜਾਣਨ ਵਾਲਾ ਅਪਹੁੰਚ ਵਿਆਪਕ ਪ੍ਰਭੂ ਜਿਸ ਮਨੁੱਖ ਵਲ ਮੇਹਰ ਦੀ ਇਕ ਨਿਗਾਹ ਕਰਦਾ ਹੈ,
ਸਾਧਸੰਗਤਿ ਕੈ ਆਸਰੈ ਪ੍ਰਭ ਸਿਉ ਰੰਗੁ ਲਾਏ ॥
saaDhsangat kai aasrai parabh si-o rang laa-ay.
with the support of holy congregation, he gets imbued with love of God.
ਉਹ ਸਤਸੰਗ ਦੇ ਆਸਰੇ ਰਹਿ ਕੇ ਪਰਮਾਤਮਾ ਨਾਲ ਪਿਆਰ ਪਾ ਲੈਂਦਾ ਹੈ।
ਅਉਗਣ ਕਟਿ ਮੁਖੁ ਉਜਲਾ ਹਰਿ ਨਾਮਿ ਤਰਾਏ ॥
a-ugan kat mukh ujlaa har naam taraa-ay.
Eradicating his vices, God makes him virtuous and ferries him across the world ocean of vices through His Name.
ਪਰਮਾਤਮਾ ਉਸ ਦੇ ਸਾਰੇ ਅਉਗਣ ਕੱਟ ਕੇ ਉਸ ਨੂੰ ਸੁਰਖ਼ਰੂ ਕਰਦਾ ਹੈ ਤੇ ਆਪਣੇ ਨਾਮ ਦੀ ਰਾਹੀਂ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।
ਜਨਮ ਮਰਣ ਭਉ ਕਟਿਓਨੁ ਫਿਰਿ ਜੋਨਿ ਨ ਪਾਏ ॥
janam maran bha-o kati-on fir jon na paa-ay.
God has dispelled his fear of birth and death, and He does not put him through the reincarnations.
ਉਸ (ਪਰਮਾਤਮਾ) ਨੇ ਉਸ ਮਨੁੱਖ ਦਾ ਜਨਮ ਮਰਨ ਦਾ ਡਰ ਦੂਰ ਕਰ ਦਿੱਤਾ ਹੈ, ਤੇ ਉਸ ਨੂੰ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪਾਂਦਾ।
ਅੰਧ ਕੂਪ ਤੇ ਕਾਢਿਅਨੁ ਲੜੁ ਆਪਿ ਫੜਾਏ ॥
anDh koop tay kaadhi-an larh aap farhaa-ay.
God has lifted those out of the deep dark pit of spiritual ignorance, whom He has extended His support.
ਪ੍ਰਭੂ ਨੇ ਜਿਨ੍ਹਾਂ ਨੂੰ ਆਪਣਾ ਪੱਲਾ ਫੜਾਇਆ ਹੈ, ਉਹਨਾਂ ਨੂੰ (ਮਾਇਆ-ਮੋਹ ਦੇ) ਘੁੱਪ ਹਨੇਰੇ ਖੂਹ ਵਿਚੋਂ (ਬਾਹਰ) ਕੱਢ ਲਿਆ ਹੈ।
ਨਾਨਕ ਬਖਸਿ ਮਿਲਾਇਅਨੁ ਰਖੇ ਗਲਿ ਲਾਏ ॥੨੧॥
naanak bakhas milaa-i-an rakhay gal laa-ay. ||21||
O’ Nanak, bestowing mercy, God has united them with Himself and has kept them in His presence. ||21||
ਹੇ ਨਾਨਕ! ਪ੍ਰਭੂ ਨੇ ਉਹਨਾਂ ਨੂੰ ਮੇਹਰ ਕਰ ਕੇ ਆਪਣੇ ਨਾਲ ਮਿਲਾ ਲਿਆ ਹੈ, ਆਪਣੇ ਗਲ ਨਾਲ ਲਾ ਲਿਆ ਹੈ ॥੨੧॥
ਸਲੋਕ ਮਃ ੫ ॥
salok mehlaa 5.
Shalok, Fifth Guru:
ਮੁਹਬਤਿ ਜਿਸੁ ਖੁਦਾਇ ਦੀ ਰਤਾ ਰੰਗਿ ਚਲੂਲਿ ॥
muhabat jis khudaa-ay dee rataa rang chalool.
One who is in love with God, is fully permeated with the feeling of His deep love,
ਜਿਸ ਮਨੁੱਖ ਨੂੰ ਰੱਬ ਦਾ ਪਿਆਰ (ਪ੍ਰਾਪਤ ਹੋ ਜਾਂਦਾ ਹੈ), ਉਹ (ਉਸ ਪਿਆਰ ਦੇ) ਗੂੜੇ ਰੰਗ ਵਿਚ ਰੰਗਿਆ ਜਾਂਦਾ ਹੈ,
ਨਾਨਕ ਵਿਰਲੇ ਪਾਈਅਹਿ ਤਿਸੁ ਜਨ ਕੀਮ ਨ ਮੂਲਿ ॥੧॥
naanak virlay paa-ee-ah tis jan keem na mool. ||1||
the worth of such a person can not be estimated; O’ Nanak, such persons are found very rarely. ||1||
ਉਸ ਮਨੁੱਖ ਦਾ ਮੁੱਲ ਬਿਲਕੁਲ ਨਹੀਂ ਪੈ ਸਕਦਾ।, ਹੇ ਨਾਨਕ! ਅਜੇਹੇ ਬੰਦੇ ਵਿਰਲੇ ਹੀ ਲੱਭਦੇ ਹਨ ॥੧॥
ਮਃ ੫ ॥
mehlaa 5.
Fifth Guru:
ਅੰਦਰੁ ਵਿਧਾ ਸਚਿ ਨਾਇ ਬਾਹਰਿ ਭੀ ਸਚੁ ਡਿਠੋਮਿ ॥
andar viDhaa sach naa-ay baahar bhee sach dithom.
When my inner self (mind) was pierced with God’s Name, then I saw that eternal God pervading outside everywhere as well.
ਜਦੋਂ ਮੇਰਾ ਅੰਦਰਲਾ (ਭਾਵ, ਮਨ) ਸੱਚੇ ਨਾਮ ਵਿਚ ਵਿੱਝ ਗਿਆ, ਤਾਂ ਮੈਂ ਬਾਹਰ ਭੀ ਉਸ ਸਦਾ-ਥਿਰ ਪ੍ਰਭੂ ਨੂੰ ਵੇਖ ਲਿਆ।
ਨਾਨਕ ਰਵਿਆ ਹਭ ਥਾਇ ਵਣਿ ਤ੍ਰਿਣਿ ਤ੍ਰਿਭਵਣਿ ਰੋਮਿ ॥੨॥
naanak ravi-aa habh thaa-ay van tarin taribhavan rom. ||2||
O’ Nanak, God is pervading all places, forests, vegetation, all the three worlds and in each and every pore of the creatures. ||2||
ਹੇ ਨਾਨਕ! ਪਰਮਾਤਮਾ ਹਰੇਕ ਥਾਂ ਵਿਚ ਮੌਜੂਦ ਹੈ, ਹਰੇਕ ਵਣ ਵਿਚ, ਹਰੇਕ ਤੀਲੇ ਵਿਚ, ਸਾਰੇ ਹੀ ਤ੍ਰਿਭਵਣੀ ਸੰਸਾਰ ਵਿਚ, ਰੋਮ ਰੋਮ ਵਿਚ ॥੨॥
ਪਉੜੀ ॥
pa-orhee.
Pauree:
ਆਪੇ ਕੀਤੋ ਰਚਨੁ ਆਪੇ ਹੀ ਰਤਿਆ ॥
aapay keeto rachan aapay hee rati-aa.
God Himself has created this creation and He Himself is permeating in it.
ਇਹ ਜਗਤ-ਰਚਨਾ ਪ੍ਰਭੂ ਨੇ ਆਪ ਹੀ ਰਚੀ ਹੈ, ਤੇ ਆਪ ਹੀ ਇਸ ਵਿਚ ਮਿਲਿਆ ਹੋਇਆ ਹੈ।
ਆਪੇ ਹੋਇਓ ਇਕੁ ਆਪੇ ਬਹੁ ਭਤਿਆ ॥
aapay ho-i-o ik aapay baho bhati-aa.
At times (by folding up the creation) He becomes just one by Himself, and other times He manifests in many forms.
(ਕਦੇ ਰਚਨਾ ਨੂੰ ਸਮੇਟ ਕੇ) ਇਕ ਆਪ ਹੀ ਆਪ ਹੋ ਜਾਂਦਾ ਹੈ, ਤੇ ਕਦੇ ਅਨੇਕਾਂ ਰੰਗਾਂ ਰੂਪਾਂ ਵਾਲਾ ਬਣ ਜਾਂਦਾ ਹੈ।
ਆਪੇ ਸਭਨਾ ਮੰਝਿ ਆਪੇ ਬਾਹਰਾ ॥
aapay sabhnaa manjh aapay baahraa.
He Himself is within all, and He Himself is detached from them.
ਪ੍ਰਭੂ ਆਪ ਹੀ ਸਾਰੇ ਜੀਵਾਂ ਵਿਚ ਮੌਜੂਦ ਹੈ, ਤੇ ਨਿਰਲੇਪ ਭੀ ਆਪ ਹੀ ਹੈ।
ਆਪੇ ਜਾਣਹਿ ਦੂਰਿ ਆਪੇ ਹੀ ਜਾਹਰਾ ॥
aapay jaaneh door aapay hee jaahraa.
O’ God, You Yourself are known to be far away, and You Yourself are present everywhere extremely close.
ਹੇ ਪ੍ਰਭੂ! ਤੂੰ ਆਪ ਹੀ ਆਪਣੇ ਆਪ ਨੂੰ ਰਚਨਾ ਤੋਂ ਵੱਖਰਾ ਜਾਣਦਾ ਹੈਂ, ਤੇ ਆਪ ਹੀ ਹਰ ਥਾਂ ਹਾਜ਼ਰ-ਨਾਜ਼ਰ ਹੈਂ।
ਆਪੇ ਹੋਵਹਿ ਗੁਪਤੁ ਆਪੇ ਪਰਗਟੀਐ ॥
aapay hoveh gupat aapay pargatee-ai.
You Yourself become invisible, and You Yourself are apparent,
ਤੂੰ ਆਪ ਹੀ ਲੁਕਿਆ ਹੈਂ, ਤੇ ਪਰਗਟ ਭੀ ਆਪ ਹੀ ਹੈਂ,
ਕੀਮਤਿ ਕਿਸੈ ਨ ਪਾਇ ਤੇਰੀ ਥਟੀਐ ॥
keemat kisai na paa-ay tayree thatee-ai.
O’ God, no one has estimated the worth of Your creation.
ਹੇ ਪ੍ਰਭੂ! ਤੇਰੀ ਇਸ ਰਚਨਾ ਦਾ ਮੁੱਲ ਕਿਸੇ ਨਹੀਂ ਪਾਇਆ।
ਗਹਿਰ ਗੰਭੀਰੁ ਅਥਾਹੁ ਅਪਾਰੁ ਅਗਣਤੁ ਤੂੰ ॥
gahir gambheer athaahu apaar agnat tooN.
You are deeply profound, unfathomable, limitless, and beyond any account.
ਤੂੰ ਗੰਭੀਰ ਹੈਂ, ਤੇਰੀ ਥਾਹ ਨਹੀਂ ਪੈ ਸਕਦੀ, ਤੂੰ ਬੇਅੰਤ ਹੈਂ, ਤੇਰੇ ਗੁਣ ਗਿਣੇ ਨਹੀਂ ਜਾ ਸਕਦੇ।
ਨਾਨਕ ਵਰਤੈ ਇਕੁ ਇਕੋ ਇਕੁ ਤੂੰ ॥੨੨॥੧॥੨॥ ਸੁਧੁ ॥
naanak vartai ik iko ik tooN. ||22||1||2|| suDh.
O’ Nanak! God is pervading everywhere: O’ God! You and You alone are everything. ||22||1||2|| Sudh||
ਹੇ ਨਾਨਕ! ਹਰ ਥਾਂ ਇਕ ਪ੍ਰਭੂ ਹੀ ਮੌਜੂਦ ਹੈ। ਹੇ ਪ੍ਰਭੂ! ਇਕ ਤੂੰ ਹੀ ਤੂੰ ਹੈਂ ॥੨੨॥੧॥੨॥ ਸੁਧੁ ॥
ਰਾਮਕਲੀ ਕੀ ਵਾਰ ਰਾਇ ਬਲਵੰਡਿ ਤਥਾ ਸਤੈ ਡੂਮਿ ਆਖੀ
raamkalee kee vaar raa-ay balvand tathaa satai doom aakhee
Vaar of Raamkalee, uttered by bards Rai Balwand and Satta as an eulogy to the Guru:
ਰਾਮਕਲੀ ਰਾਗਣੀ ਦੀ ਇਹ ਉਹ ‘ਵਾਰ’ ਹੈ ਜੋ ਰਾਇ ਬਲਵੰਡ ਨੇ ਅਤੇ ਸੱਤੇ ਡੂਮ ਨੇ ਸੁਣਾਈ ਸੀ।
ੴ ਸਤਿਗੁਰ ਪ੍ਰਸਾਦਿ ॥
ik-oNkaar satgur parsaad.
One eternal God, realized by the grace of the True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਨਾਉ ਕਰਤਾ ਕਾਦਰੁ ਕਰੇ ਕਿਉ ਬੋਲੁ ਹੋਵੈ ਜੋਖੀਵਦੈ ॥
naa-o kartaa kaadar karay ki-o bol hovai jokheevadai.
The person (Guru Nanak) whom the creator-God Himself glorifies, how anybody’s words can describe his highly elevated status?
ਸਿਰਜਨਹਾਰ ਵਾਹਿਗੁਰੂ ਆਪ ਜਿਸ ਦਾ ਨਾਮਣਾ ਉੱਚਾ ਕਰੇ, ਕਿਸ ਤਰ੍ਹਾਂ ਕਿਸੇ ਦੇ ਬੋਲ ਉਸ ਨਾਮਣੇ ਨੂੰ ਤੋਲ (ਬਿਆਨ ਕਰ) ਸਕਦੇ ਹਨ?
ਦੇ ਗੁਨਾ ਸਤਿ ਭੈਣ ਭਰਾਵ ਹੈ ਪਾਰੰਗਤਿ ਦਾਨੁ ਪੜੀਵਦੈ ॥
day gunaa sat bhain bharaav hai paarangat daan parheevadai.
The divine virtues like truthful living are required to attain the gift of supreme spiritual status, these are naturally present within him (Guru Nanak) like his brother and sister.
ਉਚੀ ਆਤਮ ਅਵਸਥਾ ਦੀ ਬਖ਼ਸ਼ਸ਼ ਹਾਸਲ ਕਰਨ ਲਈ ਜੋ ਸਤਿ ਆਦਿਕ ਰੱਬੀ ਗੁਣ ਹਨ, ਉਹ ਗੁਣ ਸਤਿਗੁਰੂ ਜੀ ਦੇ ਤਾਂ) ਭੈਣ ਭਰਾਵ ਹਨ (ਭਾਵ) ਉਹਨਾਂ ਦੇ ਅੰਦਰ ਤਾਂ ਸੁਭਾਵਿਕ ਹੀ ਮੌਜੂਦ ਹਨ।
ਨਾਨਕਿ ਰਾਜੁ ਚਲਾਇਆ ਸਚੁ ਕੋਟੁ ਸਤਾਣੀ ਨੀਵ ਦੈ ॥
naanak raaj chalaa-i-aa sach kot sataanee neev dai.
Nanak started this faith on very solid principles, as if after building a fortress of truth on very firm foundations, he began his kingdom of righteousness.
(ਇਸ ਉੱਚੇ ਨਾਮਣੇ ਵਾਲੇ ਗੁਰੂ) ਨਾਨਕ ਦੇਵ ਜੀ ਨੇ ਸੱਚ-ਰੂਪ ਕਿਲ੍ਹਾ ਬਣਾ ਕੇ ਅਤੇ ਪੱਕੀ ਨੀਂਹ ਰੱਖ ਕੇ (ਧਰਮ ਦਾ) ਰਾਜ ਚਲਾਇਆ ਹੈ।
ਲਹਣੇ ਧਰਿਓਨੁ ਛਤੁ ਸਿਰਿ ਕਰਿ ਸਿਫਤੀ ਅੰਮ੍ਰਿਤੁ ਪੀਵਦੈ ॥
lahnay Dhari-on chhat sir kar siftee amrit peevdai.
He (Guru Nanak) himself anointed his disciple Lehna with Guru ship, who used to drink the ambrosial Nectar of Naam by singing the praises of God,
(ਬਾਬਾ) ਲਹਿਣਾ ਜੀ ਦੇ ਸਿਰ ਉਤੇ, ਜੋ ਸਿਫ਼ਤ-ਸਾਲਾਹ ਕਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀ ਰਹੇ ਸਨ, ਗੁਰੂ ਨਾਨਕ ਦੇਵ ਜੀ ਨੇ (ਗੁਰਿਆਈ ਦਾ) ਛਤਰ ਧਰਿਆ।
ਮਤਿ ਗੁਰ ਆਤਮ ਦੇਵ ਦੀ ਖੜਗਿ ਜੋਰਿ ਪਰਾਕੁਇ ਜੀਅ ਦੈ ॥
mat gur aatam dayv dee kharhag jor puraaku-ay jee-a dai.
After blessing him (Lehna) with the spiritual life through the divine wisdom, power and knowledge bestowed by the Divine Guru,
ਗੁਰੂ ਅਕਾਲ ਪੁਰਖ ਦੀ ਬਖ਼ਸ਼ੀ ਹੋਈ ਮੱਤ-ਰੂਪ ਤਲਵਾਰ ਨਾਲ ਅਤੇ ਬਲ ਨਾਲ ਆਤਮਕ ਜ਼ਿੰਦਗੀ ਬਖ਼ਸ਼ ਕੇ,
ਗੁਰਿ ਚੇਲੇ ਰਹਰਾਸਿ ਕੀਈ ਨਾਨਕਿ ਸਲਾਮਤਿ ਥੀਵਦੈ ॥
gur chaylay rahraas kee-ee naanak salaamat theevdai.
while still (physically) alive, Guru Nanak bowed down to his disciple.
ਆਪਣੀ ਸਲਾਮਤੀ ਵਿਚ ਹੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਸਿੱਖ (ਬਾਬਾ ਲਹਣਾ ਜੀ) ਅੱਗੇ ਮੱਥਾ ਟੇਕਿਆ,
ਸਹਿ ਟਿਕਾ ਦਿਤੋਸੁ ਜੀਵਦੈ ॥੧॥
seh tikaa ditos jeevdai. ||1||
The true Guru, while still alive, anointed his disciple Lehna as the Guru. ||1||
ਸਤਿਗੁਰੂ ਜੀ ਨੇ ਜਿਊਂਦਿਆਂ ਹੀ (ਗੁਰਿਆਈ ਦਾ) ਤਿਲਕ (ਬਾਬਾ ਲਹਣਾ ਜੀ ਨੂੰ) ਦੇ ਦਿੱਤਾ ॥੧॥
ਲਹਣੇ ਦੀ ਫੇਰਾਈਐ ਨਾਨਕਾ ਦੋਹੀ ਖਟੀਐ ॥
lahnay dee fayraa-ee-ai naankaa dohee khatee-ai.
On account of the glory of Nanak, the glory of Lehna started resounding.
ਗੁਰੂ ਨਾਨਕ ਸਾਹਿਬ ਦੀ ਵਡਿਆਈ ਦੀ ਧੁੰਮ ਦੀ ਬਰਕਤਿ ਨਾਲ, ਬਾਬਾ ਲਹਣਾ ਜੀ ਦੀ ਵਡਿਆਈ ਦੀ ਧੁੰਮ ਪੈ ਗਈ;
ਜੋਤਿ ਓਹਾ ਜੁਗਤਿ ਸਾਇ ਸਹਿ ਕਾਇਆ ਫੇਰਿ ਪਲਟੀਐ ॥
jot ohaa jugat saa-ay seh kaa-i-aa fayr paltee-ai.
Same is the supreme light and the same righteous way of life; the true Guru Nanak just changed his body.
ਉਹ ਹੀ ਈਸ਼ਵਰੀ ਨੂਰ ਹੈ ਅਤੇ ਵੈਸੀ ਹੀ ਜੀਵਨ ਰਹੁ ਰੀਤੀ। ਪਾਤਿਸ਼ਾਹ (ਗੁਰੂ ਨਾਨਕ) ਨੇ ਮੁੜ ਕੇ ਕੇਵਲ ਆਪਣਾ ਸਰੀਰ ਹੀ ਬਦਲਿਆ ਹੈ।
ਝੁਲੈ ਸੁ ਛਤੁ ਨਿਰੰਜਨੀ ਮਲਿ ਤਖਤੁ ਬੈਠਾ ਗੁਰ ਹਟੀਐ ॥
jhulai so chhat niranjanee mal takhat baithaa gur hatee-ai.
So now that divine canopy of Guruship waves over him (Guru Angad), and he is now occupying the throne (of Guru Nanak to bestow the wealth of Naam).
ਉਸ (ਗੁਰੂ ਅੰਗਦ ਜੀ) ਉਤੇ ਸੁੰਦਰ ਰੱਬੀ ਛਤਰ ਝੁੱਲ ਰਿਹਾ ਹੈ।ਅਤੇ ਉਹ (‘ਨਾਮ’ ਪਦਾਰਥ ਵੰਡਣ ਲਈ) ਗੁਰੂ ਨਾਨਕ ਦੇਵ ਜੀ ਦੀ ਹੱਟੀ ਵਿਚ ਗੱਦੀ ਮੱਲ ਕੇ ਬੈਠਾ ਹੈ।
ਕਰਹਿ ਜਿ ਗੁਰ ਫੁਰਮਾਇਆ ਸਿਲ ਜੋਗੁ ਅਲੂਣੀ ਚਟੀਐ ॥
karahi je gur furmaa-i-aa sil jog aloonee chatee-ai.
He (Guru Angad) does what the Guru (Nanak) has commanded, which is a very difficult task, like licking a saltless stone.
(ਗੁਰੂ ਅੰਗਦ ਜੀ) ਗੁਰੂ ਨਾਨਕ ਸਾਹਿਬ ਦੇ ਫੁਰਮਾਏ ਹੋਏ ਹੁਕਮ ਨੂੰ ਪਾਲ ਰਹੇ ਹਨ-ਇਹ ‘ਹੁਕਮ ਪਾਲਣ’-ਰੂਪ ਜੋਗ ਦੀ ਕਮਾਈ ਅਲੂਣੀ ਸਿਲ ਚੱਟਣ (ਵਾਂਗ ਬੜੀ ਕਰੜੀ ਕਾਰ) ਹੈ।