Guru Granth Sahib Translation Project

Guru Granth Sahib Portuguese Page 1266

Page 1266

ਹਰਿ ਹਮ ਗਾਵਹਿ ਹਰਿ ਹਮ ਬੋਲਹਿ ਅਉਰੁ ਦੁਤੀਆ ਪ੍ਰੀਤਿ ਹਮ ਤਿਆਗੀ ॥੧॥ har ham gaavahi har ham boleh a-or dutee-aa pareet ham ti-aagee. ||1||
ਮਨਮੋਹਨ ਮੋਰੋ ਪ੍ਰੀਤਮ ਰਾਮੁ ਹਰਿ ਪਰਮਾਨੰਦੁ ਬੈਰਾਗੀ ॥ manmohan moro pareetam raam har parmaanand bairaagee.
ਹਰਿ ਦੇਖੇ ਜੀਵਤ ਹੈ ਨਾਨਕੁ ਇਕ ਨਿਮਖ ਪਲੋ ਮੁਖਿ ਲਾਗੀ ॥੨॥੨॥੯॥੯॥੧੩॥੯॥੩੧॥ har daykhay jeevat hai naanak ik nimakh palo mukh laagee. ||2||2||9||9||13||9||31||
ਰਾਗੁ ਮਲਾਰ ਮਹਲਾ ੫ ਚਉਪਦੇ ਘਰੁ ੧ raag malaar mehlaa 5 cha-upday ghar 1
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਕਿਆ ਤੂ ਸੋਚਹਿ ਕਿਆ ਤੂ ਚਿਤਵਹਿ ਕਿਆ ਤੂੰ ਕਰਹਿ ਉਪਾਏ ॥ ki-aa too socheh ki-aa too chitvahi ki-aa tooN karahi upaa-ay.
ਤਾ ਕਉ ਕਹਹੁ ਪਰਵਾਹ ਕਾਹੂ ਕੀ ਜਿਹ ਗੋਪਾਲ ਸਹਾਏ ॥੧॥ taa ka-o kahhu parvaah kaahoo kee jih gopaal sahaa-ay. ||1||
ਬਰਸੈ ਮੇਘੁ ਸਖੀ ਘਰਿ ਪਾਹੁਨ ਆਏ ॥ barsai maygh sakhee ghar paahun aa-ay.
ਮੋਹਿ ਦੀਨ ਕ੍ਰਿਪਾ ਨਿਧਿ ਠਾਕੁਰ ਨਵ ਨਿਧਿ ਨਾਮਿ ਸਮਾਏ ॥੧॥ ਰਹਾਉ ॥ mohi deen kirpaa niDh thaakur nav niDh naam samaa-ay. ||1|| rahaa-o.
ਅਨਿਕ ਪ੍ਰਕਾਰ ਭੋਜਨ ਬਹੁ ਕੀਏ ਬਹੁ ਬਿੰਜਨ ਮਿਸਟਾਏ ॥ anik parkaar bhojan baho kee-ay baho binjan mistaa-ay.
ਕਰੀ ਪਾਕਸਾਲ ਸੋਚ ਪਵਿਤ੍ਰਾ ਹੁਣਿ ਲਾਵਹੁ ਭੋਗੁ ਹਰਿ ਰਾਏ ॥੨॥ karee paaksaal soch pavitaraa hun laavhu bhog har raa-ay. ||2||
ਦੁਸਟ ਬਿਦਾਰੇ ਸਾਜਨ ਰਹਸੇ ਇਹਿ ਮੰਦਿਰ ਘਰ ਅਪਨਾਏ ॥ dusat bidaaray saajan rahsay ihi mandir ghar apnaa-ay.
ਜਉ ਗ੍ਰਿਹਿ ਲਾਲੁ ਰੰਗੀਓ ਆਇਆ ਤਉ ਮੈ ਸਭਿ ਸੁਖ ਪਾਏ ॥੩॥ ja-o garihi laal rangee-o aa-i-aa ta-o mai sabh sukh paa-ay. ||3||
ਸੰਤ ਸਭਾ ਓਟ ਗੁਰ ਪੂਰੇ ਧੁਰਿ ਮਸਤਕਿ ਲੇਖੁ ਲਿਖਾਏ ॥ sant sabhaa ot gur pooray Dhur mastak laykh likhaa-ay.
ਜਨ ਨਾਨਕ ਕੰਤੁ ਰੰਗੀਲਾ ਪਾਇਆ ਫਿਰਿ ਦੂਖੁ ਨ ਲਾਗੈ ਆਏ ॥੪॥੧॥ jan naanak kant rangeelaa paa-i-aa fir dookh na laagai aa-ay. ||4||1||
ਮਲਾਰ ਮਹਲਾ ੫ ॥ malaar mehlaa 5.
ਖੀਰ ਅਧਾਰਿ ਬਾਰਿਕੁ ਜਬ ਹੋਤਾ ਬਿਨੁ ਖੀਰੈ ਰਹਨੁ ਨ ਜਾਈ ॥ heer aDhaar baarik jab hotaa bin kheerai rahan na jaa-ee.
ਸਾਰਿ ਸਮ੍ਹ੍ਹਾਲਿ ਮਾਤਾ ਮੁਖਿ ਨੀਰੈ ਤਬ ਓਹੁ ਤ੍ਰਿਪਤਿ ਅਘਾਈ ॥੧॥ saar samHaal maataa mukh neerai tab oh taripat aghaa-ee. ||1||
ਹਮ ਬਾਰਿਕ ਪਿਤਾ ਪ੍ਰਭੁ ਦਾਤਾ ॥ ham baarik pitaa parabh daataa.
ਭੂਲਹਿ ਬਾਰਿਕ ਅਨਿਕ ਲਖ ਬਰੀਆ ਅਨ ਠਉਰ ਨਾਹੀ ਜਹ ਜਾਤਾ ॥੧॥ ਰਹਾਉ ॥ bhooleh baarik anik lakh baree-aa an tha-ur naahee jah jaataa. ||1|| rahaa-o.
ਚੰਚਲ ਮਤਿ ਬਾਰਿਕ ਬਪੁਰੇ ਕੀ ਸਰਪ ਅਗਨਿ ਕਰ ਮੇਲੈ ॥ chanchal mat baarik bapuray kee sarap agan kar maylai.
ਮਾਤਾ ਪਿਤਾ ਕੰਠਿ ਲਾਇ ਰਾਖੈ ਅਨਦ ਸਹਜਿ ਤਬ ਖੇਲੈ ॥੨॥ maataa pitaa kanth laa-ay raakhai anad sahj tab khaylai. ||2||
ਜਿਸ ਕਾ ਪਿਤਾ ਤੂ ਹੈ ਮੇਰੇ ਸੁਆਮੀ ਤਿਸੁ ਬਾਰਿਕ ਭੂਖ ਕੈਸੀ ॥ jis kaa pitaa too hai mayray su-aamee tis baarik bhookh kaisee.
ਨਵ ਨਿਧਿ ਨਾਮੁ ਨਿਧਾਨੁ ਗ੍ਰਿਹਿ ਤੇਰੈ ਮਨਿ ਬਾਂਛੈ ਸੋ ਲੈਸੀ ॥੩॥ nav niDh naam niDhaan garihi tayrai man baaNchhai so laisee. ||3||
ਪਿਤਾ ਕ੍ਰਿਪਾਲਿ ਆਗਿਆ ਇਹ ਦੀਨੀ ਬਾਰਿਕੁ ਮੁਖਿ ਮਾਂਗੈ ਸੋ ਦੇਨਾ ॥ pitaa kirpaal aagi-aa ih deenee baarik mukh maaNgai so daynaa.
ਨਾਨਕ ਬਾਰਿਕੁ ਦਰਸੁ ਪ੍ਰਭ ਚਾਹੈ ਮੋਹਿ ਹ੍ਰਿਦੈ ਬਸਹਿ ਨਿਤ ਚਰਨਾ ॥੪॥੨॥ naanak baarik daras parabh chaahai mohi hirdai baseh nit charnaa||4||2||
ਮਲਾਰ ਮਹਲਾ ੫ ॥ malaar mehlaa 5.
ਸਗਲ ਬਿਧੀ ਜੁਰਿ ਆਹਰੁ ਕਰਿਆ ਤਜਿਓ ਸਗਲ ਅੰਦੇਸਾ ॥ sagal biDhee jur aahar kari-aa taji-o sagal andaysaa.
ਕਾਰਜੁ ਸਗਲ ਅਰੰਭਿਓ ਘਰ ਕਾ ਠਾਕੁਰ ਕਾ ਭਾਰੋਸਾ ॥੧॥ kaaraj sagal araambhi-o ghar kaa thaakur kaa bhaarosaa. ||1||
ਸੁਨੀਐ ਬਾਜੈ ਬਾਜ ਸੁਹਾਵੀ ॥ sunee-ai baajai baaj suhaavee.
ਭੋਰੁ ਭਇਆ ਮੈ ਪ੍ਰਿਅ ਮੁਖ ਪੇਖੇ ਗ੍ਰਿਹਿ ਮੰਗਲ ਸੁਹਲਾਵੀ ॥੧॥ ਰਹਾਉ ॥ bhor bha-i-aa mai pari-a mukh paykhay garihi mangal suhlaavee. ||1|| rahaa-o.
ਮਨੂਆ ਲਾਇ ਸਵਾਰੇ ਥਾਨਾਂ ਪੂਛਉ ਸੰਤਾ ਜਾਏ ॥ manoo-aa laa-ay savaaray thaanaaN poochha-o santaa jaa-ay.
ਖੋਜਤ ਖੋਜਤ ਮੈ ਪਾਹੁਨ ਮਿਲਿਓ ਭਗਤਿ ਕਰਉ ਨਿਵਿ ਪਾਏ ॥੨ khojat khojat mai paahun mili-o bhagat kara-o niv paa-ay. ||2||


© 2025 SGGS ONLINE
error: Content is protected !!
Scroll to Top