Guru Granth Sahib Translation Project

Guru Granth Sahib Portuguese Page 1308

Page 1308

ਭੈ ਭਾਇ ਭਗਤਿ ਨਿਹਾਲ ਨਾਨਕ ਸਦਾ ਸਦਾ ਕੁਰਬਾਨ ॥੨॥੪॥੪੯॥ bhai bhaa-ay bhagat nihaal naanak sadaa sadaa kurbaan. ||2||4||49||
ਕਾਨੜਾ ਮਹਲਾ ੫ ॥ kaanrhaa mehlaa 5.
ਕਰਤ ਕਰਤ ਚਰਚ ਚਰਚ ਚਰਚਰੀ ॥ karat karat charach charach charcharee.
ਜੋਗ ਧਿਆਨ ਭੇਖ ਗਿਆਨ ਫਿਰਤ ਫਿਰਤ ਧਰਤ ਧਰਤ ਧਰਚਰੀ ॥੧॥ ਰਹਾਉ ॥ jog Dhi-aan bhaykh gi-aan firat firat Dharat Dharat Dharcharee. ||1|| rahaa-o.
ਅਹੰ ਅਹੰ ਅਹੈ ਅਵਰ ਮੂੜ ਮੂੜ ਮੂੜ ਬਵਰਈ ॥ ahaN ahaN ahai avar moorh moorh moorh bavra-ee.
ਜਤਿ ਜਾਤ ਜਾਤ ਜਾਤ ਸਦਾ ਸਦਾ ਸਦਾ ਸਦਾ ਕਾਲ ਹਈ ॥੧॥ jat jaat jaat jaat sadaa sadaa sadaa sadaa kaal ha-ee. ||1||
ਮਾਨੁ ਮਾਨੁ ਮਾਨੁ ਤਿਆਗਿ ਮਿਰਤੁ ਮਿਰਤੁ ਨਿਕਟਿ ਨਿਕਟਿ ਸਦਾ ਹਈ ॥ maan maan maan ti-aag mirat mirat nikat nikat sadaa ha-ee.
ਹਰਿ ਹਰੇ ਹਰੇ ਭਾਜੁ ਕਹਤੁ ਨਾਨਕੁ ਸੁਨਹੁ ਰੇ ਮੂੜ ਬਿਨੁ ਭਜਨ ਭਜਨ ਭਜਨ ਅਹਿਲਾ ਜਨਮੁ ਗਈ ॥੨॥੫॥੫੦॥੧੨॥੬੨॥ har haray haray bhaaj kahat naanak sunhu ray moorh bin bhajan bhajan bhajan ahilaa janam ga-ee. ||2||5||50||12||62||
ਕਾਨੜਾ ਅਸਟਪਦੀਆ ਮਹਲਾ ੪ ਘਰੁ ੧ kaanrhaa asatpadee-aa mehlaa 4 ghar 1
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਜਪਿ ਮਨ ਰਾਮ ਨਾਮੁ ਸੁਖੁ ਪਾਵੈਗੋ ॥ jap man raam naam sukh paavaigo.
ਜਿਉ ਜਿਉ ਜਪੈ ਤਿਵੈ ਸੁਖੁ ਪਾਵੈ ਸਤਿਗੁਰੁ ਸੇਵਿ ਸਮਾਵੈਗੋ ॥੧॥ ਰਹਾਉ ॥ ji-o ji-o japai tivai sukh paavai satgur sayv samaavaigo. ||1|| rahaa-o.
ਭਗਤ ਜਨਾਂ ਕੀ ਖਿਨੁ ਖਿਨੁ ਲੋਚਾ ਨਾਮੁ ਜਪਤ ਸੁਖੁ ਪਾਵੈਗੋ ॥ bhagat janaaN kee khin khin lochaa naam japat sukh paavaigo.
ਅਨ ਰਸ ਸਾਦ ਗਏ ਸਭ ਨੀਕਰਿ ਬਿਨੁ ਨਾਵੈ ਕਿਛੁ ਨ ਸੁਖਾਵੈਗੋ ॥੧॥ an ras saad ga-ay sabh neekar bin naavai kichh na sukhaavaigo. ||1||
ਗੁਰਮਤਿ ਹਰਿ ਹਰਿ ਮੀਠਾ ਲਾਗਾ ਗੁਰੁ ਮੀਠੇ ਬਚਨ ਕਢਾਵੈਗੋ ॥ gurmat har har meethaa laagaa gur meethay bachan kadhaavaigo.
ਸਤਿਗੁਰ ਬਾਣੀ ਪੁਰਖੁ ਪੁਰਖੋਤਮ ਬਾਣੀ ਸਿਉ ਚਿਤੁ ਲਾਵੈਗੋ ॥੨॥ satgur banee purakh purkhotam banee si-o chit laavaigo. ||2||
ਗੁਰਬਾਣੀ ਸੁਨਤ ਮੇਰਾ ਮਨੁ ਦ੍ਰਵਿਆ ਮਨੁ ਭੀਨਾ ਨਿਜ ਘਰਿ ਆਵੈਗੋ ॥ gurbaanee sunat mayraa man darvi-aa man bheenaa nij ghar aavaigo.
ਤਹ ਅਨਹਤ ਧੁਨੀ ਬਾਜਹਿ ਨਿਤ ਬਾਜੇ ਨੀਝਰ ਧਾਰ ਚੁਆਵੈਗੋ ॥੩॥ tah anhat Dhunee baajeh nit baajay neejhar Dhaar chu-aavaigo. ||3||
ਰਾਮ ਨਾਮੁ ਇਕੁ ਤਿਲ ਤਿਲ ਗਾਵੈ ਮਨੁ ਗੁਰਮਤਿ ਨਾਮਿ ਸਮਾਵੈਗੋ ॥ raam naam ik til til gaavai man gurmat naam samaavaigo.
ਨਾਮੁ ਸੁਣੈ ਨਾਮੋ ਮਨਿ ਭਾਵੈ ਨਾਮੇ ਹੀ ਤ੍ਰਿਪਤਾਵੈਗੋ ॥੪॥ naam sunai naamo man bhaavai naamay hee tariptaavaigo. ||4||
ਕਨਿਕ ਕਨਿਕ ਪਹਿਰੇ ਬਹੁ ਕੰਗਨਾ ਕਾਪਰੁ ਭਾਂਤਿ ਬਨਾਵੈਗੋ ॥ kanik kanik pahiray baho kangnaa kaapar bhaaNt banaavaigo.
ਨਾਮ ਬਿਨਾ ਸਭਿ ਫੀਕ ਫਿਕਾਨੇ ਜਨਮਿ ਮਰੈ ਫਿਰਿ ਆਵੈਗੋ ॥੫॥ naam binaa sabh feek fikaanay janam marai fir aavaigo. ||5||
ਮਾਇਆ ਪਟਲ ਪਟਲ ਹੈ ਭਾਰੀ ਘਰੁ ਘੂਮਨਿ ਘੇਰਿ ਘੁਲਾਵੈਗੋ ॥ maa-i-aa patal patal hai bhaaree ghar ghooman ghayr ghulaavaigo.
ਪਾਪ ਬਿਕਾਰ ਮਨੂਰ ਸਭਿ ਭਾਰੇ ਬਿਖੁ ਦੁਤਰੁ ਤਰਿਓ ਨ ਜਾਵੈਗੋ ॥੬॥ paap bikaar manoor sabh bhaaray bikh dutar tari-o na jaavaigo. ||6||
ਭਉ ਬੈਰਾਗੁ ਭਇਆ ਹੈ ਬੋਹਿਥੁ ਗੁਰੁ ਖੇਵਟੁ ਸਬਦਿ ਤਰਾਵੈਗੋ ॥ bha-o bairaag bha-i-aa hai bohith gur khayvat sabad taraavaigo.
ਰਾਮ ਨਾਮੁ ਹਰਿ ਭੇਟੀਐ ਹਰਿ ਰਾਮੈ ਨਾਮਿ ਸਮਾਵੈਗੋ ॥੭॥ raam naam har bhaytee-ai har raamai naam samaavaigo. ||7||
ਅਗਿਆਨਿ ਲਾਇ ਸਵਾਲਿਆ ਗੁਰ ਗਿਆਨੈ ਲਾਇ ਜਗਾਵੈਗੋ ॥ agi-aan laa-ay savaali-aa gur gi-aanai laa-ay jagaavaigo.
ਨਾਨਕ ਭਾਣੈ ਆਪਣੈ ਜਿਉ ਭਾਵੈ ਤਿਵੈ ਚਲਾਵੈਗੋ ॥੮॥੧॥ naanak bhaanai aapnai ji-o bhaavai tivai chalaavaigo. ||8||1||
ਕਾਨੜਾ ਮਹਲਾ ੪ ॥ kaanrhaa mehlaa 4.
ਜਪਿ ਮਨ ਹਰਿ ਹਰਿ ਨਾਮੁ ਤਰਾਵੈਗੋ ॥ jap man har har naam taraavaigo.
ਜੋ ਜੋ ਜਪੈ ਸੋਈ ਗਤਿ ਪਾਵੈ ਜਿਉ ਧ੍ਰੂ ਪ੍ਰਹਿਲਾਦੁ ਸਮਾਵੈਗੋ ॥੧॥ ਰਹਾਉ ॥ jo jo japai so-ee gat paavai ji-o Dharoo par-hilaad samaavaigo. ||1|| rahaa-o.


© 2025 SGGS ONLINE
error: Content is protected !!
Scroll to Top