Guru Granth Sahib Translation Project

Guru Granth Sahib Portuguese Page 1381

Page 1381

ਸਾਈ ਜਾਇ ਸਮ੍ਹ੍ਹਾਲਿ ਜਿਥੈ ਹੀ ਤਉ ਵੰਞਣਾ ॥੫੮॥ saa-ee jaa-ay samHaal jithai hee ta-o vanjnaa. ||58||
ਫਰੀਦਾ ਜਿਨ੍ਹ੍ਹੀ ਕੰਮੀ ਨਾਹਿ ਗੁਣ ਤੇ ਕੰਮੜੇ ਵਿਸਾਰਿ ॥ fareedaa jinHee kammee naahi gun tay kammrhay visaar.
ਮਤੁ ਸਰਮਿੰਦਾ ਥੀਵਹੀ ਸਾਂਈ ਦੈ ਦਰਬਾਰਿ ॥੫੯॥ mat sarmindaa theevhee saaN-ee dai darbaar. ||59||
ਫਰੀਦਾ ਸਾਹਿਬ ਦੀ ਕਰਿ ਚਾਕਰੀ ਦਿਲ ਦੀ ਲਾਹਿ ਭਰਾਂਦਿ ॥ fareedaa saahib dee kar chaakree dil dee laahi bharaaNd.
ਦਰਵੇਸਾਂ ਨੋ ਲੋੜੀਐ ਰੁਖਾਂ ਦੀ ਜੀਰਾਂਦਿ ॥੬੦॥ darvaysaaN no lorhee-ai rukhaaN dee jeeraaNd. ||60||
ਫਰੀਦਾ ਕਾਲੇ ਮੈਡੇ ਕਪੜੇ ਕਾਲਾ ਮੈਡਾ ਵੇਸੁ ॥ fareedaa kaalay maiday kaprhay kaalaa maidaa vays.
ਗੁਨਹੀ ਭਰਿਆ ਮੈ ਫਿਰਾ ਲੋਕੁ ਕਹੈ ਦਰਵੇਸੁ ॥੬੧॥ gunhee bhari-aa mai firaa lok kahai darvays. ||61||
ਤਤੀ ਤੋਇ ਨ ਪਲਵੈ ਜੇ ਜਲਿ ਟੁਬੀ ਦੇਇ ॥ tatee to-ay na palvai jay jal tubee day-ay.
ਫਰੀਦਾ ਜੋ ਡੋਹਾਗਣਿ ਰਬ ਦੀ ਝੂਰੇਦੀ ਝੂਰੇਇ ॥੬੨॥ fareedaa jo dohaagan rab dee jhooraydee jooray-ay. ||62||
ਜਾਂ ਕੁਆਰੀ ਤਾ ਚਾਉ ਵੀਵਾਹੀ ਤਾਂ ਮਾਮਲੇ ॥ jaaN ku-aaree taa chaa-o veevaahee taaN maamlay.
ਫਰੀਦਾ ਏਹੋ ਪਛੋਤਾਉ ਵਤਿ ਕੁਆਰੀ ਨ ਥੀਐ ॥੬੩॥ fareedaa ayho pachhotaa-o vat ku-aaree na thee-ai. ||63||
ਕਲਰ ਕੇਰੀ ਛਪੜੀ ਆਇ ਉਲਥੇ ਹੰਝ ॥ kalar kayree chhaprhee aa-ay ulthay hanjh.
ਚਿੰਜੂ ਬੋੜਨ੍ਹ੍ਹਿ ਨਾ ਪੀਵਹਿ ਉਡਣ ਸੰਦੀ ਡੰਝ ॥੬੪॥ chinjoo borhniH naa peeveh udan sandee danjh. ||64||
ਹੰਸੁ ਉਡਰਿ ਕੋਧ੍ਰੈ ਪਇਆ ਲੋਕੁ ਵਿਡਾਰਣਿ ਜਾਇ ॥ hans udar koDhrai pa-i-aa lok vidaaran jaa-ay.
ਗਹਿਲਾ ਲੋਕੁ ਨ ਜਾਣਦਾ ਹੰਸੁ ਨ ਕੋਧ੍ਰਾ ਖਾਇ ॥੬੫॥ gahilaa lok na jaandaa hans na koDhraa khaa-ay. ||65||
ਚਲਿ ਚਲਿ ਗਈਆਂ ਪੰਖੀਆਂ ਜਿਨ੍ਹ੍ਹੀ ਵਸਾਏ ਤਲ ॥ chal chal ga-ee-aa pankhee-aaN jinHee vasaa-ay tal.
ਫਰੀਦਾ ਸਰੁ ਭਰਿਆ ਭੀ ਚਲਸੀ ਥਕੇ ਕਵਲ ਇਕਲ ॥੬੬॥ fareedaa sar bhari-aa bhee chalsee thakay kaval ikal. ||66||
ਫਰੀਦਾ ਇਟ ਸਿਰਾਣੇ ਭੁਇ ਸਵਣੁ ਕੀੜਾ ਲੜਿਓ ਮਾਸਿ ॥ fareedaa it siraanay bhu-ay savan keerhaa larhi-o maas.
ਕੇਤੜਿਆ ਜੁਗ ਵਾਪਰੇ ਇਕਤੁ ਪਇਆ ਪਾਸਿ ॥੬੭॥ kayt-rhi-aa jug vaapray ikat pa-i-aa paas. ||67||
ਫਰੀਦਾ ਭੰਨੀ ਘੜੀ ਸਵੰਨਵੀ ਟੁਟੀ ਨਾਗਰ ਲਜੁ ॥ fareedaa bhannee gharhee savannvee tutee naagar laj.
ਅਜਰਾਈਲੁ ਫਰੇਸਤਾ ਕੈ ਘਰਿ ਨਾਠੀ ਅਜੁ ॥੬੮॥ ajraa-eel faraystaa kai ghar naathee aj. ||68||
ਫਰੀਦਾ ਭੰਨੀ ਘੜੀ ਸਵੰਨਵੀ ਟੂਟੀ ਨਾਗਰ ਲਜੁ ॥ fareedaa bhannee gharhee savannvee tootee naagar laj.
ਜੋ ਸਜਣ ਭੁਇ ਭਾਰੁ ਥੇ ਸੇ ਕਿਉ ਆਵਹਿ ਅਜੁ ॥੬੯॥ jo sajan bhu-ay bhaar thay say ki-o aavahi aj. ||69||
ਫਰੀਦਾ ਬੇ ਨਿਵਾਜਾ ਕੁਤਿਆ ਏਹ ਨ ਭਲੀ ਰੀਤਿ ॥ fareedaa bay nivaajaa kuti-aa ayh na bhalee reet.
ਕਬਹੀ ਚਲਿ ਨ ਆਇਆ ਪੰਜੇ ਵਖਤ ਮਸੀਤਿ ॥੭੦॥ kabhee chal na aa-i-aa panjay vakhat maseet. ||70||
ਉਠੁ ਫਰੀਦਾ ਉਜੂ ਸਾਜਿ ਸੁਬਹ ਨਿਵਾਜ ਗੁਜਾਰਿ ॥ uth fareedaa ujoo saaj subah nivaaj gujaar.
ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਕਪਿ ਉਤਾਰਿ ॥੭੧॥ jo sir saaN-ee naa nivai so sir kap utaar. ||71||
ਜੋ ਸਿਰੁ ਸਾਈ ਨਾ ਨਿਵੈ ਸੋ ਸਿਰੁ ਕੀਜੈ ਕਾਂਇ ॥ jo sir saa-ee naa nivai so sir keejai kaaN-ay.
ਕੁੰਨੇ ਹੇਠਿ ਜਲਾਈਐ ਬਾਲਣ ਸੰਦੈ ਥਾਇ ॥੭੨॥ kunnay hayth jalaa-ee-ai baalan sandai thaa-ay. ||72||
ਫਰੀਦਾ ਕਿਥੈ ਤੈਡੇ ਮਾਪਿਆ ਜਿਨ੍ਹ੍ਹੀ ਤੂ ਜਣਿਓਹਿ ॥ fareedaa kithai taiday maapi-aa jinHee too jani-ohi.
ਤੈ ਪਾਸਹੁ ਓਇ ਲਦਿ ਗਏ ਤੂੰ ਅਜੈ ਨ ਪਤੀਣੋਹਿ ॥੭੩॥ tai paashu o-ay lad ga-ay tooN ajai na pateenohi. ||73||
ਫਰੀਦਾ ਮਨੁ ਮੈਦਾਨੁ ਕਰਿ ਟੋਏ ਟਿਬੇ ਲਾਹਿ ॥ fareedaa man maidaan kar to-ay tibay laahi.
ਅਗੈ ਮੂਲਿ ਨ ਆਵਸੀ ਦੋਜਕ ਸੰਦੀ ਭਾਹਿ ॥੭੪॥ agai mool na aavsee dojak sandee bhaahi. ||74||
ਮਹਲਾ ੫ ॥ mehlaa 5.
ਫਰੀਦਾ ਖਾਲਕੁ ਖਲਕ ਮਹਿ ਖਲਕ ਵਸੈ ਰਬ ਮਾਹਿ ॥ fareedaa khaalak khalak meh khalak vasai rab maahi.
ਮੰਦਾ ਕਿਸ ਨੋ ਆਖੀਐ ਜਾਂ ਤਿਸੁ ਬਿਨੁ ਕੋਈ ਨਾਹਿ ॥੭੫॥ mandaa kis no aakhee-ai jaaN tis bin ko-ee naahi. ||75||
ਫਰੀਦਾ ਜਿ ਦਿਹਿ ਨਾਲਾ ਕਪਿਆ ਜੇ ਗਲੁ ਕਪਹਿ ਚੁਖ ॥ fareedaa je dihi naalaa kapi-aa jay gal kapeh chukh.
ਪਵਨਿ ਨ ਇਤੀ ਮਾਮਲੇ ਸਹਾਂ ਨ ਇਤੀ ਦੁਖ ॥੭੬॥ pavan na itee maamlay sahaaN na itee dukh. ||76||
ਚਬਣ ਚਲਣ ਰਤੰਨ ਸੇ ਸੁਣੀਅਰ ਬਹਿ ਗਏ ॥ chaban chalan ratann say sunee-ar bahi ga-ay.
ਹੇੜੇ ਮੁਤੀ ਧਾਹ ਸੇ ਜਾਨੀ ਚਲਿ ਗਏ ॥੭੭॥ hayrhay mutee Dhaah say jaanee chal ga-ay. ||77||
ਫਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ ॥ fareedaa buray daa bhalaa kar gusaa man na hadhaa-ay.


© 2025 SGGS ONLINE
error: Content is protected !!
Scroll to Top