Guru Granth Sahib Translation Project

Guru Granth Sahib Portuguese Page 1400

Page 1400

ਤਾਰਣ ਤਰਣ ਸਮ੍ਰਥੁ ਕਲਿਜੁਗਿ ਸੁਨਤ ਸਮਾਧਿ ਸਬਦ ਜਿਸੁ ਕੇਰੇ ॥ taaran taran samrath kalijug sunat samaaDh sabad jis kayray.
ਫੁਨਿ ਦੁਖਨਿ ਨਾਸੁ ਸੁਖਦਾਯਕੁ ਸੂਰਉ ਜੋ ਧਰਤ ਧਿਆਨੁ ਬਸਤ ਤਿਹ ਨੇਰੇ ॥ fun dukhan naas sukh-daa-yak soora-o jo Dharat Dhi-aan basat tih nayray.
ਪੂਰਉ ਪੁਰਖੁ ਰਿਦੈ ਹਰਿ ਸਿਮਰਤ ਮੁਖੁ ਦੇਖਤ ਅਘ ਜਾਹਿ ਪਰੇਰੇ ॥ poora-o purakh ridai har simrat mukh daykhat agh jaahi parayray.
ਜਉ ਹਰਿ ਬੁਧਿ ਰਿਧਿ ਸਿਧਿ ਚਾਹਤ ਗੁਰੂ ਗੁਰੂ ਗੁਰੁ ਕਰੁ ਮਨ ਮੇਰੇ ॥੫॥੯॥ ja-o har buDh riDh siDh chaahat guroo guroo gur kar man mayray. ||5||9||
ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥ guroo mukh daykh garoo sukh paa-ya-o.
ਹੁਤੀ ਜੁ ਪਿਆਸ ਪਿਊਸ ਪਿਵੰਨ ਕੀ ਬੰਛਤ ਸਿਧਿ ਕਉ ਬਿਧਿ ਮਿਲਾਯਉ ॥ hutee jo pi-aas pi-oos pivann kee banchhat siDh ka-o biDh milaa-ya-o.
ਪੂਰਨ ਭੋ ਮਨ ਠਉਰ ਬਸੋ ਰਸ ਬਾਸਨ ਸਿਉ ਜੁ ਦਹੰ ਦਿਸਿ ਧਾਯਉ ॥ pooran bho man tha-ur baso ras baasan si-o jo dahaN dis Dhaa-ya-o.
ਗੋਬਿੰਦ ਵਾਲੁ ਗੋਬਿੰਦ ਪੁਰੀ ਸਮ ਜਲੵਨ ਤੀਰਿ ਬਿਪਾਸ ਬਨਾਯਉ ॥ gobind vaal gobind puree sam jal-yan teer bipaas banaa-ya-o.
ਗਯਉ ਦੁਖੁ ਦੂਰਿ ਬਰਖਨ ਕੋ ਸੁ ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥੬॥੧੦॥ ga-ya-o dukh door barkhan ko so guroo mukh daykh garoo sukh paa-ya-o. ||6||10||
ਸਮਰਥ ਗੁਰੂ ਸਿਰਿ ਹਥੁ ਧਰੵਉ ॥ samrath guroo sir hath Dhar-ya-o.
ਗੁਰਿ ਕੀਨੀ ਕ੍ਰਿਪਾ ਹਰਿ ਨਾਮੁ ਦੀਅਉ ਜਿਸੁ ਦੇਖਿ ਚਰੰਨ ਅਘੰਨ ਹਰ੍ਉ ॥ gur keenee kirpaa har naam dee-a-o jis daykh charann aghann har-ya-o.
ਨਿਸਿ ਬਾਸੁਰ ਏਕ ਸਮਾਨ ਧਿਆਨ ਸੁ ਨਾਮ ਸੁਨੇ ਸੁਤੁ ਭਾਨ ਡਰ੍ਉ ॥ nis baasur ayk samaan Dhi-aan so naam sunay sut bhaan dar-ya-o.
ਭਨਿ ਦਾਸ ਸੁ ਆਸ ਜਗਤ੍ਰ ਗੁਰੂ ਕੀ ਪਾਰਸੁ ਭੇਟਿ ਪਰਸੁ ਕਰ੍ਉ ॥ bhan daas so aas jagtar guroo kee paaras bhayt paras kar-ya-o.
ਰਾਮਦਾਸੁ ਗੁਰੂ ਹਰਿ ਸਤਿ ਕੀਯਉ ਸਮਰਥ ਗੁਰੂ ਸਿਰਿ ਹਥੁ ਧਰ੍ਉ ॥੭॥੧੧॥ raamdaas guroo har sat kee-ya-o samrath guroo sir hath Dhar-ya-o. ||7||11||
ਅਬ ਰਾਖਹੁ ਦਾਸ ਭਾਟ ਕੀ ਲਾਜ ॥ ab raakho daas bhaat kee laaj.
ਜੈਸੀ ਰਾਖੀ ਲਾਜ ਭਗਤ ਪ੍ਰਹਿਲਾਦ ਕੀ ਹਰਨਾਖਸ ਫਾਰੇ ਕਰ ਆਜ ॥ jaisee raakhee laaj bhagat par-hilaad kee harnaakhas faaray kar aaj.
ਫੁਨਿ ਦ੍ਰੋਪਤੀ ਲਾਜ ਰਖੀ ਹਰਿ ਪ੍ਰਭ ਜੀ ਛੀਨਤ ਬਸਤ੍ਰ ਦੀਨ ਬਹੁ ਸਾਜ ॥ fun daropatee laaj rakhee har parabh jee chheenat bastar deen baho saaj.
ਸੋਦਾਮਾ ਅਪਦਾ ਤੇ ਰਾਖਿਆ ਗਨਿਕਾ ਪੜ੍ਹਤ ਪੂਰੇ ਤਿਹ ਕਾਜ ॥ sodaamaa apdaa tay raakhi-aa ganikaa parhHat pooray tih kaaj.
ਸ੍ਰੀ ਸਤਿਗੁਰ ਸੁਪ੍ਰਸੰਨ ਕਲਜੁਗ ਹੋਇ ਰਾਖਹੁ ਦਾਸ ਭਾਟ ਕੀ ਲਾਜ ॥੮॥੧੨॥ saree satgur suparsan kaljug ho-ay raakho daas bhaat kee laaj. ||8||12||
ਝੋਲਨਾ ॥ jholnaa.
ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਪ੍ਰਾਨੀਅਹੁ ॥ guroo gur guroo gur guroo jap paraanee-ahu.
ਸਬਦੁ ਹਰਿ ਹਰਿ ਜਪੈ ਨਾਮੁ ਨਵ ਨਿਧਿ ਅਪੈ ਰਸਨਿ ਅਹਿਨਿਸਿ ਰਸੈ ਸਤਿ ਕਰਿ ਜਾਨੀਅਹੁ ॥ sabad har har japai naam nav niDh apai rasan ahinis rasai sat kar jaanee-ahu.
ਫੁਨਿ ਪ੍ਰੇਮ ਰੰਗ ਪਾਈਐ ਗੁਰਮੁਖਹਿ ਧਿਆਈਐ ਅੰਨ ਮਾਰਗ ਤਜਹੁ ਭਜਹੁ ਹਰਿ ਗੵਾਨੀਅਹੁ ॥ fun paraym rang paa-ee-ai gurmukheh Dhi-aa-ee-ai ann maarag tajahu bhajahu har gayaanee-ahu.
ਬਚਨ ਗੁਰ ਰਿਦਿ ਧਰਹੁ ਪੰਚ ਭੂ ਬਸਿ ਕਰਹੁ ਜਨਮੁ ਕੁਲ ਉਧਰਹੁ ਦ੍ਵਾਰਿ ਹਰਿ ਮਾਨੀਅਹੁ ॥ bachan gur rid Dharahu panch bhoo bas karahu janam kul uDhrahu davaar har maanee-ahu.
ਜਉ ਤ ਸਭ ਸੁਖ ਇਤ ਉਤ ਤੁਮ ਬੰਛਵਹੁ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਪ੍ਰਾਨੀਅਹੁ ॥੧॥੧੩॥ ja-o ta sabh sukh it ut tum banchhvahu guroo gur guroo gur guroo jap paraanee-ahu. ||1||13||
ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪਿ ਸਤਿ ਕਰਿ ॥ guroo gur guroo gur guroo jap sat kar.
ਅਗਮ ਗੁਨ ਜਾਨੁ ਨਿਧਾਨੁ ਹਰਿ ਮਨਿ ਧਰਹੁ ਧੵਾਨੁ ਅਹਿਨਿਸਿ ਕਰਹੁ ਬਚਨ ਗੁਰ ਰਿਦੈ ਧਰਿ ॥ agam gun jaan niDhaan har man Dharahu Dhayaan ahinis karahu bachan gur ridai Dhar.
ਫੁਨਿ ਗੁਰੂ ਜਲ ਬਿਮਲ ਅਥਾਹ ਮਜਨੁ ਕਰਹੁ ਸੰਤ ਗੁਰਸਿਖ ਤਰਹੁ ਨਾਮ ਸਚ ਰੰਗ ਸਰਿ ॥ fun guroo jal bimal athaah majan karahu sant gursikh tarahu naam sach rang sar.
ਸਦਾ ਨਿਰਵੈਰੁ ਨਿਰੰਕਾਰੁ ਨਿਰਭਉ ਜਪੈ ਪ੍ਰੇਮ ਗੁਰ ਸਬਦ ਰਸਿ ਕਰਤ ਦ੍ਰਿੜੁ ਭਗਤਿ ਹਰਿ ॥ sadaa nirvair nirankaar nirbha-o japai paraym gur sabad ras karat darirh bhagat har.
ਮੁਗਧ ਮਨ ਭ੍ਰਮੁ ਤਜਹੁ ਨਾਮੁ ਗੁਰਮੁਖਿ ਭਜਹੁ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਸਤਿ ਕਰਿ ॥੨॥੧੪॥ mugaDh man bharam tajahu naam gurmukh bhajahu guroo gur guroo gur guroo jap sat kar. ||2||14||


© 2025 SGGS ONLINE
error: Content is protected !!
Scroll to Top